Punjab Breaking News LIVE: ਅੱਜ ਤੋਂ ਪੰਜਾਬ ਦੌਰੇ 'ਤੇ ਕੇਜਰੀਵਾਲ, ਪਹਿਲੇ ਸਕੂਲ ਆਫ਼ ਐਮੀਨੈਂਸ ਦਾ ਕਰਨਗੇ ਉਦਘਾਟਨ
Punjab Breaking News LIVE, 13 September, 2023: ਅੱਜ ਤੋਂ ਪੰਜਾਬ ਦੌਰੇ 'ਤੇ ਕੇਜਰੀਵਾਲ, ਪਹਿਲੇ ਸਕੂਲ ਆਫ਼ ਐਮੀਨੈਂਸ ਦਾ ਕਰਨਗੇ ਉਦਘਾਟਨ, ਫਸਲਾਂ ਦਾ ਨੁਕਸਾਨ ਕਰ ਰਹੇ ਜਾਨਵਾਰਾਂ ਨੂੰ 12 ਬੋਰ ਦੇ ਹਥਿਆਰ ਨਾਲ ਨਹੀਂ ਮਾਰ ਸਕੋਗੇ
LIVE
Background
Punjab Breaking News LIVE, 13 September, 2023: ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਤਿੰਨ ਰੋਜਾ ਪੰਜਾਬ ਦੌਰੇ 'ਤੇ ਆ ਰਹੇ ਹਨ। ਉਹ ਅੰਮ੍ਰਿਤਸਰ ਵਿੱਚ ਪਹਿਲੇ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਕਰਨਗੇ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਟਵਿਟਰ 'ਤੇ ਸ਼ੇਅਰ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਗਰੀਬ ਲੋਕਾਂ ਨੂੰ ਵੀ ਚੰਗੀ ਸਿੱਖਿਆ ਮਿਲਣ ਲੱਗੇਗੀ। ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਹੈ ਕਿ ਅੱਜ ਤੋਂ ਮੈਂ ਪੰਜਾਬ ਦੇ ਤਿੰਨ ਦਿਨਾਂ ਦੌਰੇ 'ਤੇ ਹਾਂ। ਭਗਵੰਤ ਮਾਨ ਜੀ ਨੇ ਪੰਜਾਬ ਦਾ ਪਹਿਲਾ ਸਕੂਲ ਆਫ਼ ਐਮੀਨੈਂਸ ਬਣਾਇਆ ਹੈ। ਅੱਜ ਉਨ੍ਹਾਂ ਨਾਲ ਉਸ ਦਾ ਉਦਘਾਟਨ ਕਰਾਂਗੇ। ਹੁਣ ਪੰਜਾਬ ਦੇ ਗਰੀਬ ਲੋਕਾਂ ਨੂੰ ਵੀ ਚੰਗੀ ਸਿੱਖਿਆ ਮਿਲਣ ਲੱਗੇਗੀ। ਇੱਕ ਗਰੀਬ ਬੱਚੇ ਨੂੰ ਚੰਗੀ ਸਿੱਖਿਆ ਮਿਲੇ, ਉਸ ਵਿੱਚ ਅਸੀਂ ਭਾਗੀਦਾਰ ਹੋਈਏ, ਇਸ ਤੋਂ ਵੱਡਾ ਕੋਈ ਪੁੰਨ ਦਾ ਕੰਮ ਨਹੀਂ। ਇਸ ਤੋਂ ਵੱਡਾ ਰਾਸ਼ਟਰ ਨਿਰਮਾਣ ਦਾ ਕੰਮ ਨਹੀਂ। ਮੈਂ ਅੱਜ ਉਸ ਸਕੂਲ ਨੂੰ ਦੇਖਣ ਲਈ ਬਹੁਤ ਉਤਸ਼ਾਹਿਤ ਹਾਂ। ਹੁਣ ਇੱਕ ਇੱਕ ਕਰਕੇ ਪੰਜਾਬ ਦੇ ਸਾਰੇ ਸਕੂਲਾਂ ਨੂੰ ਸ਼ਾਨਦਾਰ ਬਣਾਇਆ ਜਾਵੇਗਾ। ਪੰਜਾਬ ਆਉਣ ਤੋਂ ਪਹਿਲਾਂ ਕੇਜਰੀਵਾਲ ਦਾ ਐਲਾਨ
Shaheed Bhagat Singh ਰਾਜ ਯੁਵਾ ਪੁਰਸਕਾਰ ਵੰਡਣ 'ਚ ਗੜਬੜੀਆਂ !
High Court Notice to Mann Govt: ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਦਿੱਤੇ ਜਾਣ ਵਾਲੇ ਸ਼ਹੀਦ ਏ-ਆਜਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਦੀ ਮਾਨ ਸਰਕਾਰ ਨੇ ਮੁੜ ਸ਼ੁਰੂਆਤ ਕੀਤੀ ਸੀ। ਇਸ ਦਾ ਐਲਾਨ ਸੀਐਮ ਭਗਵੰਤ ਮਾਨ ਨੇ ਪਿਛਲੇ ਸਾਲ ਕੀਤਾ ਸੀ। ਜਿਸ ਨੂੰ ਲੈ ਕੇ ਹੁਣ ਪੰਜਾਬ ਸਰਕਾਰ ਕਸੂਤੀ ਫਸਦੀ ਨਜ਼ਰ ਆ ਰਹੀ ਹੈ। ਇਸ ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈ ਕੋਰਟ ਨੇ ਮਾਨ ਸਰਕਾਰ ਨੂੰ ਤਬਲ ਕਰ ਲਿਆ ਹੈ। ਦਰਅਸਲ ਪਿਛਲੇ ਸਾਲ ਮਾਨ ਸਰਕਾਰ ਨੇ ਐਲਾਨ ਕੀਤਾ ਸੀ ਕਿ ਪੰਜਾਬ ਦੇ ਹਰ ਹਰ ਜ਼ਿਲ੍ਹੇ 'ਚੋਂ 2 ਨੌਜਵਾਨਾਂ ਨੂੰ ਰਾਜ ਪੱਧਰੀ ਪੁਰਸਕਾਰ ਦਿੱਤਾ ਜਾਵੇਗਾ ਤੇ ਪੰਜਾਬ ਭਰ 'ਚੋਂ 46 ਨੌਜਵਾਨਾਂ ਨੂੰ ਰਾਜ ਪੱਧਰੀ ਸਨਮਾਨ ਵਜੋਂ ਇਕ ਮੈਡਲ, ਸਕਰੌਲ, ਸਰਟੀਫਿਕੇਟ ਤੇ 51,000 ਰੁਪਏ ਦੀ ਸਨਮਾਨ ਰਾਸ਼ੀ ਵੀ ਦਿੱਤੀ ਜਾਣੀ ਸੀ। Shaheed Bhagat Singh ਰਾਜ ਯੁਵਾ ਪੁਰਸਕਾਰ ਵੰਡਣ 'ਚ ਗੜਬੜੀਆਂ !
ਦੇਸ਼ 'ਚ ਇਸ ਸਾਲ ਨੌਕਰੀਆਂ ਹੀ ਨੌਕਰੀਆਂ, ਬਣਨ ਜਾ ਰਿਹਾ ਵਿਸ਼ਵ ਰਿਕਾਰਡ
Jobs in India: ਇਸ ਬੇਰੁਜ਼ਗਾਰੀ ਦੇ ਚਲਦੇ ਬਹੁਤ ਸਾਰੇ ਲੋਕਾਂ ਨੂੰ ਰੁਜ਼ਗਾਰ ਮਿਲ ਰਿਹਾ ਹੈ। ਇੱਕ ਤਾਜ਼ਾ ਖੋਜ ਰਿਪੋਰਟ ਦੱਸਦੀ ਹੈ ਕਿ ਪਿਛਲੇ ਕੁਝ ਵਿੱਤੀ ਸਾਲਾਂ ਤੋਂ ਹਰ ਸਾਲ ਦੇਸ਼ ਵਿੱਚ ਇੱਕ ਕਰੋੜ ਤੋਂ ਵੱਧ ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਮਿਲ ਰਹੇ ਹਨ। ਇਹ ਦਿਲਚਸਪ ਹੈ ਕਿ ਰਾਜ ਸਰਕਾਰਾਂ ਲੋਕਾਂ ਨੂੰ ਰੁਜ਼ਗਾਰ ਦੇਣ ਵਿੱਚ ਸਭ ਤੋਂ ਅੱਗੇ ਹਨ। ਦੱਸ ਦਈਏ ਕਿ ਐਸਬੀਆਈ ਰਿਸਰਚ ਨੇ ਇਹ ਖੋਜ ਰਿਪੋਰਟ EPFO ਅਤੇ NPS ਦੇ ਅੰਕੜਿਆਂ ਦਾ ਵਿਸ਼ਲੇਸ਼ਣ ਕਰਕੇ ਤਿਆਰ ਕੀਤੀ ਹੈ। ਰਿਪੋਰਟ ਦੇ ਅਨੁਸਾਰ, ਵਿੱਤੀ ਸਾਲ 2019-20 ਤੋਂ ਵਿੱਤੀ ਸਾਲ 2022-23 ਦੇ ਦੌਰਾਨ EPFO ਦੇ ਗਾਹਕਾਂ ਦੀ ਗਿਣਤੀ ਵਿੱਚ 4.86 ਕਰੋੜ ਦਾ ਸ਼ੁੱਧ ਵਾਧਾ ਹੋਇਆ ਹੈ। ਮੌਜੂਦਾ ਵਿੱਤੀ ਸਾਲ ਵਿੱਚ ਵੀ ਸ਼ਾਨਦਾਰ ਰੁਝਾਨ ਜਾਰੀ ਹੈ। ਦੇਸ਼ 'ਚ ਇਸ ਸਾਲ ਨੌਕਰੀਆਂ ਹੀ ਨੌਕਰੀਆਂ, ਬਣਨ ਜਾ ਰਿਹਾ ਵਿਸ਼ਵ ਰਿਕਾਰਡ
ਅਧਿਆਪਕਾਂ ਦਾ ਕੰਮ ਸਰਕਾਰੀ ਪ੍ਰੋਗਰਾਮਾਂ 'ਚ ਖਾਣ-ਪੀਣ ਦਾ ਪ੍ਰਬੰਧ ਕਰਵਾਉਣਾ ਨਹੀਂ, ਸਗੋਂ ਪੜ੍ਹਾਉਣਾ
Punjab News: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਅੰਮ੍ਰਿਤਸਰ ਵਿੱਚ ਸੂਬੇ ਦੇ ਪਹਿਲੇ ‘ਸਕੂਲ ਆਫ ਐਮੀਨੈਂਸ’ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਇੱਕ ਵਾਰ ਫਿਰ ਅਧਿਆਪਕ ਸਰਕਾਰ ਤੋਂ ਔਖੇ ਨਜ਼ਰ ਆਏ ਹਨ। ਡੈਮੋਕਰੈਟਿਕ ਟੀਚਰਜ਼ ਫਰੰਟ (ਡੀਟੀਐਫ) ਨੇ ਅੰਮ੍ਰਿਤਸਰ ਵਿੱਚ ਸਕੂਲ ਆਫ ਐਂਮੀਨੈਂਸ ਦੇ ਉਦਘਾਟਨੀ ਸਮਾਰੋਹ ਲਈ ਭੇਜੀਆਂ ਜਾਣ ਵਾਲੀਆਂ ਬੱਸਾਂ ਵਿੱਚ ਅਧਿਆਪਕਾਂ ਦੀਆਂ ਡਿਊਟੀਆਂ ਇੰਚਾਰਜ ਵਜੋਂ ਲਾਉਣ ਦਾ ਵਿਰੋਧ ਕੀਤਾ ਹੈ ਤੇ ਸਰਕਾਰ ਦੇ ਇਸ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਹੈ। ਅਧਿਆਪਕਾਂ ਦਾ ਕੰਮ ਸਰਕਾਰੀ ਪ੍ਰੋਗਰਾਮਾਂ 'ਚ ਖਾਣ-ਪੀਣ ਦਾ ਪ੍ਰਬੰਧ ਕਰਵਾਉਣਾ ਨਹੀਂ, ਸਗੋਂ ਪੜ੍ਹਾਉਣਾ
Punjab : ਸਿੱਖਿਆ ਖੇਤਰ 'ਚ ਵੱਡੀ ਪਹਿਲ, ਸੀਐਮ ਮਾਨ ਤੇ ਕੇਜਰੀਵਾਲ ਨੇ 1600 ਕਰੋੜ ਰੁਪਏ ਦੀ ਲਾਗਤ ਨਾਲ ਵੱਡੇ ਪ੍ਰਾਜੈਕਟਾਂ ਦਾ ਕੀਤਾ ਆਗਾਜ਼
ਸੂਬੇ ਦੇ ਸਿੱਖਿਆ ਖੇਤਰ ਵਿੱਚ ਇਕ ਹੋਰ ਵੱਡੀ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ 1600 ਕਰੋੜ ਰੁਪਏ ਦੀ ਲਾਗਤ ਨਾਲ ਸਕੂਲ ਸਿੱਖਿਆ ਦੀ ਮੁਕੰਮਲ ਤੌਰ 'ਤੇ ਕਾਇਆ ਕਲਪ ਕਰਨ ਲਈ ਵੱਡੇ ਪ੍ਰਾਜੈਕਟਾਂ ਦਾ ਆਗਾਜ਼ ਕੀਤਾ ਗਿਆ।
Punjab News : ਡਿਪਟੀ ਕਮਿਸ਼ਨਰਾਂ ਨੂੰ 100 ਫ਼ੀਸਦੀ ਸਹੀ ਵੋਟਰ ਸੂਚੀਆਂ ਯਕੀਨੀ ਬਣਾਉਣ ਤੇ ਨੌਜਵਾਨਾਂ ਦੀ ਰਜਿਸਟ੍ਰੇਸ਼ਨ 'ਤੇ ਵਿਸ਼ੇਸ਼ ਧਿਆਨ ਦੇਣ ਦੇ ਹੁਕਮ
Punjab News : ਭਾਰਤੀ ਚੋਣ ਕਮਿਸ਼ਨ ਦੀ ਟੀਮ ਨੇ ਉਪ ਚੋਣ ਕਮਿਸ਼ਨਰ (ਡੀਈਸੀ) ਹਿਰਦੇਸ਼ ਕੁਮਾਰ ਦੀ ਅਗਵਾਈ ਹੇਠ ਅੱਜ ਇੱਥੇ ਮੁੱਖ ਚੋਣ ਅਫ਼ਸਰ ਪੰਜਾਬ ਸਿਬਿਨ ਸੀ ਤੇ ਸਾਰੇ 23 ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਫ਼ਸਰਾਂ (ਡੀ.ਈ.ਓਜ਼) ਨਾਲ ਸੂਬੇ ਵਿੱਚ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਵੋਟਰ ਸੂਚੀ ਦੀ ਵਿਸ਼ੇਸ਼ ਸੁਧਾਈ ਸਬੰਧੀ ਸਮੀਖਿਆ ਮੀਟਿੰਗ ਕੀਤੀ।
Sangrur News: CM ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਤਿੰਨ ਦਿਨ ਡਟੇ ਰਹੇ ਅੱਠ ਜ਼ਿਲ੍ਹਿਆਂ ਦੇ ਹੜ੍ਹ ਪ੍ਰਭਾਵਿਤ ਕਿਸਾਨ, ਕਿਸੇ ਨੇ ਨਹੀਂ ਲਈ ਸਾਰ
ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ 'ਚ ਕਿਸਾਨ ਤਿੰਨ ਰੋਜ਼ਾ ਧਰਨੇ ਤਹਿਤ ਅੱਜ ਤੀਜੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਦੇ ਸੰਗਰੂਰ ਸਥਿਤ ਘਰ ਦੇ ਬਾਹਰ ਡਟੇ ਹੋਏ ਹਨ। ਅੱਜ ਤੀਜੇ ਦਿਨ ਧਰਨਾ ਖਤਮ ਹੋ ਜਾਵੇਗਾ ਪਰ ਕਿਸਾਨਾਂ ਦੀ ਕਿਸੇ ਨੇ ਸਾਰ ਨਹੀਂ ਲਈ। ਇਸ ਲਈ ਕਿਸਾਨਾਂ ਨੇ ਕਿਹਾ ਕਿ ਹੈ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ 'ਚ ਅੱਗੇ ਦੇ ਸੰਘਰਸ਼ ਬਾਰੇ ਫੈਸਲਾ ਲਿਆ ਜਾਵੇਗਾ। ਕਿਸਾਨਾਂ ਨੇ ਕਿਹਾ ਹੈ ਕਿ ਕੇਂਦਰ ਤੇ ਪੰਜਾਬ ਸਰਕਾਰ ਨੇ ਹਾਲੇ ਤੱਕ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਹੱਲ ਨਹੀਂ ਸੁਣੀ।
Ninja: ਪੰਜਾਬੀ ਸਿੰਗਰ ਨਿੰਜਾ ਨੇ ਮਨਾਇਆ ਬੇਟੇ ਦਾ ਪਹਿਲਾ ਜਨਮਦਿਨ, ਦਿੱਗਜ ਗਾਇਕਾਂ ਨੇ ਲਾਈਆਂ ਰੌਣਕਾਂ, ਦੇਖੋ ਖੂਬਸੂਰਤ ਤਸਵੀਰਾਂ
ਪੰਜਬੀ ਗਾਇਕ ਨਿੰਜਾ ਦਾ ਨਾਮ ਟੌਪ ਗਾਇਕਾਂ ਵਿੱਚ ਸ਼ੁਮਾਰ ਹੈ। ਨਿੰਜਾ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਦਰਅਸਲ, ਗਾਇਕ ਨੇ ਹਾਲ ਹੀ 'ਚ ਆਪਣੇ ਬੇਟੇ ਨਿਸ਼ਾਨ ਸਿੰਘ ਦਾ ਪਹਿਲਾ ਜਨਮਦਿਨ ਮਨਾਇਆ ਹੈ। ਜਿਸ ਦੀ ਉਨ੍ਹਾਂ ਨੇ ਬੇਹੱਦ ਸ਼ਾਨਦਾਰ ਪਾਰਟੀ ਦਿੱਤੀ। ਇਸ ਪਾਰਟੀ ਵਿੱਚ ਪੰਜਾਬੀ ਇੰਡਸਟਰੀ ਦੇ ਦਿੱਗਜ ਗਾਇਕਾਂ ਨੇ ਵੀ ਸ਼ਿਰਕਤ ਕੀਤੀ ਸੀ।
School of Eminence: ਪੰਜਾਬ ਨੂੰ ਮਿਲਿਆ ਪਹਿਲਾ 'ਸਕੂਲ ਆਫ ਐਮੀਨੈਂਸ', ਕੇਜਰੀਵਾਲ ਤੇ ਭਗਵੰਤ ਮਾਨ ਨੇ ਕੀਤਾ ਉਦਘਾਟਨ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਛੇਹਰਟਾ ਵਿਖੇ ਪੰਜਾਬ ਦੇ ਪਹਿਲੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕੀਤਾ ਹੈ। ਪੰਜਾਬ ਸਰਕਾਰ ਨੇ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿੱਚ ਸਕੂਲ ਆਫ ਐਮੀਨੈਂਸ ਖੋਲ੍ਹਣ ਦਾ ਐਲਾਨ ਕੀਤਾ ਹੈ। ਇਸ ਦੀ ਸ਼ੁਰੂਆਤ ਅੱਜ ਕੇਜਰੀਵਾਲ ਨੇ ਕੀਤੀ ਹੈ।