Punjab Breaking News LIVE: ਅੱਜ ਤੋਂ ਪੰਜਾਬ ਦੌਰੇ 'ਤੇ ਕੇਜਰੀਵਾਲ, ਪਹਿਲੇ ਸਕੂਲ ਆਫ਼ ਐਮੀਨੈਂਸ ਦਾ ਕਰਨਗੇ ਉਦਘਾਟਨ

Punjab Breaking News LIVE, 13 September, 2023: ਅੱਜ ਤੋਂ ਪੰਜਾਬ ਦੌਰੇ 'ਤੇ ਕੇਜਰੀਵਾਲ, ਪਹਿਲੇ ਸਕੂਲ ਆਫ਼ ਐਮੀਨੈਂਸ ਦਾ ਕਰਨਗੇ ਉਦਘਾਟਨ, ਫਸਲਾਂ ਦਾ ਨੁਕਸਾਨ ਕਰ ਰਹੇ ਜਾਨਵਾਰਾਂ ਨੂੰ 12 ਬੋਰ ਦੇ ਹਥਿਆਰ ਨਾਲ ਨਹੀਂ ਮਾਰ ਸਕੋਗੇ

ABP Sanjha Last Updated: 13 Sep 2023 08:14 PM
Punjab : ਸਿੱਖਿਆ ਖੇਤਰ 'ਚ ਵੱਡੀ ਪਹਿਲ, ਸੀਐਮ ਮਾਨ ਤੇ ਕੇਜਰੀਵਾਲ ਨੇ 1600 ਕਰੋੜ ਰੁਪਏ ਦੀ ਲਾਗਤ ਨਾਲ ਵੱਡੇ ਪ੍ਰਾਜੈਕਟਾਂ ਦਾ ਕੀਤਾ ਆਗਾਜ਼

ਸੂਬੇ ਦੇ ਸਿੱਖਿਆ ਖੇਤਰ ਵਿੱਚ ਇਕ ਹੋਰ ਵੱਡੀ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ 1600 ਕਰੋੜ ਰੁਪਏ ਦੀ ਲਾਗਤ ਨਾਲ ਸਕੂਲ ਸਿੱਖਿਆ ਦੀ ਮੁਕੰਮਲ ਤੌਰ 'ਤੇ ਕਾਇਆ ਕਲਪ ਕਰਨ ਲਈ ਵੱਡੇ ਪ੍ਰਾਜੈਕਟਾਂ ਦਾ ਆਗਾਜ਼ ਕੀਤਾ ਗਿਆ।

Punjab News : ਡਿਪਟੀ ਕਮਿਸ਼ਨਰਾਂ ਨੂੰ 100 ਫ਼ੀਸਦੀ ਸਹੀ ਵੋਟਰ ਸੂਚੀਆਂ ਯਕੀਨੀ ਬਣਾਉਣ ਤੇ ਨੌਜਵਾਨਾਂ ਦੀ ਰਜਿਸਟ੍ਰੇਸ਼ਨ 'ਤੇ ਵਿਸ਼ੇਸ਼ ਧਿਆਨ ਦੇਣ ਦੇ ਹੁਕਮ

Punjab News : ਭਾਰਤੀ ਚੋਣ ਕਮਿਸ਼ਨ ਦੀ ਟੀਮ ਨੇ ਉਪ ਚੋਣ ਕਮਿਸ਼ਨਰ (ਡੀਈਸੀ) ਹਿਰਦੇਸ਼ ਕੁਮਾਰ ਦੀ ਅਗਵਾਈ ਹੇਠ ਅੱਜ ਇੱਥੇ ਮੁੱਖ ਚੋਣ ਅਫ਼ਸਰ ਪੰਜਾਬ ਸਿਬਿਨ ਸੀ ਤੇ ਸਾਰੇ 23 ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਫ਼ਸਰਾਂ (ਡੀ.ਈ.ਓਜ਼) ਨਾਲ ਸੂਬੇ ਵਿੱਚ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਵੋਟਰ ਸੂਚੀ ਦੀ ਵਿਸ਼ੇਸ਼ ਸੁਧਾਈ ਸਬੰਧੀ ਸਮੀਖਿਆ ਮੀਟਿੰਗ ਕੀਤੀ। 

Sangrur News:  CM ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਤਿੰਨ ਦਿਨ ਡਟੇ ਰਹੇ ਅੱਠ ਜ਼ਿਲ੍ਹਿਆਂ ਦੇ ਹੜ੍ਹ ਪ੍ਰਭਾਵਿਤ ਕਿਸਾਨ, ਕਿਸੇ ਨੇ ਨਹੀਂ ਲਈ ਸਾਰ

ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ 'ਚ ਕਿਸਾਨ ਤਿੰਨ ਰੋਜ਼ਾ ਧਰਨੇ ਤਹਿਤ ਅੱਜ ਤੀਜੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਦੇ ਸੰਗਰੂਰ ਸਥਿਤ ਘਰ ਦੇ ਬਾਹਰ ਡਟੇ ਹੋਏ ਹਨ। ਅੱਜ ਤੀਜੇ ਦਿਨ ਧਰਨਾ ਖਤਮ ਹੋ ਜਾਵੇਗਾ ਪਰ ਕਿਸਾਨਾਂ ਦੀ ਕਿਸੇ ਨੇ ਸਾਰ ਨਹੀਂ ਲਈ। ਇਸ ਲਈ ਕਿਸਾਨਾਂ ਨੇ ਕਿਹਾ ਕਿ ਹੈ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ 'ਚ ਅੱਗੇ ਦੇ ਸੰਘਰਸ਼ ਬਾਰੇ ਫੈਸਲਾ ਲਿਆ ਜਾਵੇਗਾ। ਕਿਸਾਨਾਂ ਨੇ ਕਿਹਾ ਹੈ ਕਿ ਕੇਂਦਰ ਤੇ ਪੰਜਾਬ ਸਰਕਾਰ ਨੇ ਹਾਲੇ ਤੱਕ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਹੱਲ ਨਹੀਂ ਸੁਣੀ। 

Ninja: ਪੰਜਾਬੀ ਸਿੰਗਰ ਨਿੰਜਾ ਨੇ ਮਨਾਇਆ ਬੇਟੇ ਦਾ ਪਹਿਲਾ ਜਨਮਦਿਨ, ਦਿੱਗਜ ਗਾਇਕਾਂ ਨੇ ਲਾਈਆਂ ਰੌਣਕਾਂ, ਦੇਖੋ ਖੂਬਸੂਰਤ ਤਸਵੀਰਾਂ

ਪੰਜਬੀ ਗਾਇਕ ਨਿੰਜਾ ਦਾ ਨਾਮ ਟੌਪ ਗਾਇਕਾਂ ਵਿੱਚ ਸ਼ੁਮਾਰ ਹੈ। ਨਿੰਜਾ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਦਰਅਸਲ, ਗਾਇਕ ਨੇ ਹਾਲ ਹੀ 'ਚ ਆਪਣੇ ਬੇਟੇ ਨਿਸ਼ਾਨ ਸਿੰਘ ਦਾ ਪਹਿਲਾ ਜਨਮਦਿਨ ਮਨਾਇਆ ਹੈ। ਜਿਸ ਦੀ ਉਨ੍ਹਾਂ ਨੇ ਬੇਹੱਦ ਸ਼ਾਨਦਾਰ ਪਾਰਟੀ ਦਿੱਤੀ। ਇਸ ਪਾਰਟੀ ਵਿੱਚ ਪੰਜਾਬੀ ਇੰਡਸਟਰੀ ਦੇ ਦਿੱਗਜ ਗਾਇਕਾਂ ਨੇ ਵੀ ਸ਼ਿਰਕਤ ਕੀਤੀ ਸੀ।

School of Eminence: ਪੰਜਾਬ ਨੂੰ ਮਿਲਿਆ ਪਹਿਲਾ 'ਸਕੂਲ ਆਫ ਐਮੀਨੈਂਸ', ਕੇਜਰੀਵਾਲ ਤੇ ਭਗਵੰਤ ਮਾਨ ਨੇ ਕੀਤਾ ਉਦਘਾਟਨ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਛੇਹਰਟਾ ਵਿਖੇ ਪੰਜਾਬ ਦੇ ਪਹਿਲੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕੀਤਾ ਹੈ। ਪੰਜਾਬ ਸਰਕਾਰ ਨੇ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿੱਚ ਸਕੂਲ ਆਫ ਐਮੀਨੈਂਸ ਖੋਲ੍ਹਣ ਦਾ ਐਲਾਨ ਕੀਤਾ ਹੈ। ਇਸ ਦੀ ਸ਼ੁਰੂਆਤ ਅੱਜ ਕੇਜਰੀਵਾਲ ਨੇ ਕੀਤੀ ਹੈ।

Amritsar News: ਕੇਜਰੀਵਾਲ ਨੇ ਪੰਜਾਬੀਆਂ ਨੂੰ ਯਾਦ ਕਰਵਾਇਆ ਫਿਲਮ 'ਜਵਾਨ' ਦਾ ਡਾਇਲੌਗ

ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕੀਤਾ। ਇਸ ਦੌਰਾਨ ਕੇਜਰੀਵਾਲ ਨੇ ਫਿਲਮ ਜਵਾਨ ਦਾ ਡਾਇਲੌਗ ਯਾਦ ਕਰਵਾਇਆ। ਕੇਜਰੀਵਾਲ ਨੇ ਕਿਹਾ ਕਿ ਤੁਸੀਂ ਸ਼ਾਹੁਰਖ ਖਾਮ ਦੀ ਫਿਲ ਜਵਾਨ ਵੇਖੀ ਹੈ। 

Ludhiana News: ਔਰਤ ਦੀ ਕੁੱਟਮਾਰ ਦੀ ਵੀਡੀਓ ਵਾਇਰਲ, ਵਾਲਾਂ ਤੋਂ ਫੜਕੇ ਘਸੀਟਿਆ

ਖੰਨਾ ਦੇ ਨਵੀਂ ਆਬਾਦੀ ਇਲਾਕੇ 'ਚ ਔਰਤ ਦੀ ਕੁੱਟਮਾਰ ਦੀ ਵੀਡੀਓ ਸਾਹਮਣੇ ਆਈ ਹੈ। ਇੱਕ ਨੌਜਵਾਨ ਨੇ ਸ਼ਰੇਆਮ ਔਰਤ ਨੂੰ ਗਲੀ ਵਿੱਚ ਬੁਰੀ ਤਰ੍ਹਾਂ ਕੁੱਟਿਆ। ਘਰ ਦੇ ਬਾਹਰ ਖੜ੍ਹੀ ਔਰਤ ਨੂੰ ਉਸ ਦੇ ਵਾਲਾਂ ਤੋਂ ਖਿੱਚ ਕੇ ਗਲੀ 'ਚ ਲਿਆ ਕੇ ਫਿਰ ਜ਼ਮੀਨ 'ਤੇ ਪਟਕਾ ਮਾਰਿਆ ਗਿਆ। ਆਸ-ਪਾਸ ਦੇ ਲੋਕਾਂ ਨੇ ਔਰਤ ਨੂੰ ਮੁਲਜ਼ਮ ਤੋਂ ਛੁਡਵਾਇਆ। ਇਸ ਤੋਂ ਬਾਅਦ ਜ਼ਖਮੀ ਔਰਤ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ।

School of Eminence: ਪੰਜਾਬ ਨੂੰ ਮਿਲਿਆ ਪਹਿਲਾ 'ਸਕੂਲ ਆਫ ਐਮੀਨੈਂਸ'

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਛੇਹਰਟਾ ਵਿਖੇ ਪੰਜਾਬ ਦੇ ਪਹਿਲੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕੀਤਾ ਹੈ। ਪੰਜਾਬ ਸਰਕਾਰ ਨੇ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿੱਚ ਸਕੂਲ ਆਫ ਐਮੀਨੈਂਸ ਖੋਲ੍ਹਣ ਦਾ ਐਲਾਨ ਕੀਤਾ ਹੈ। ਇਸ ਦੀ ਸ਼ੁਰੂਆਤ ਅੱਜ ਕੇਜਰੀਵਾਲ ਨੇ ਕੀਤੀ ਹੈ।

Murder in Nangal: ਹਮਲਵਾਰਾਂ ਨੇ ਹਸਪਤਾਲ 'ਚ ਤਲਵਾਰਾਂ ਨਾਲ ਵੱਢਿਆ ਨੌਜਵਾਨ, ਜਾਂਦੇ-ਜਾਂਦੇ ਸੀਸੀਟੀਵੀ ਕੈਮਰੇ ਵੀ ਭੰਨ੍ਹੇ

ਬੀਤੀ ਰਾਤ ਨੰਗਲ ਦੇ ਪਿੰਡ ਗੋਹਲਣੀ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ 9 ਨੌਜਵਾਨਾਂ ਵੱਲੋਂ ਤਲਵਾਰਾਂ ਨਾਲ ਬੁਰੀ ਤਰ੍ਹਾਂ ਫੱਟੜ ਕਰਕੇ ਇੱਕ ਨੌਜਵਾਨ ਮਨਜਿੰਦਰ ਬੱਗੀ ਦਾ ਕਤਲ ਕਰ ਦਿੱਤਾ ਗਿਆ। ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ। ਨੌਜਵਾਨ ਦਾ ਕਤਲ ਕਰਨ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਇਸ ਹਮਲੇ ਵਿੱਚ ਮ੍ਰਿਤਕ ਦੀ ਪਤਨੀ ਨੂੰ ਵੀ ਸੱਟਾਂ ਲੱਗੀਆਂ ਹਨ। 

Punjab News: ਬਦਲਾਅ ਸਰਕਾਰ ਨੇ ਕੇਜਰੀਵਾਲ ਦੀ ਭੈਣ ਸਿਪੀ ਸ਼ਰਮਾ ਨੂੰ ਘਰ 'ਚ ਨਜ਼ਰਬੰਦ ਕੀਤਾ

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ 'ਚ ਪਹਿਲੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕਰ ਰਹੇ ਹਨ। ਇਸ ਤੋਂ ਪਹਿਲਾਂ ਅੱਜ ਸਵੇਰੇ ਮਾਨਸਾ ਵਿੱਚ 646 ਬੇਰੁਜ਼ਗਾਰ ਪੀਟੀਆਈ ਯੂਨੀਅਨ ਦੇ ਪ੍ਰਧਾਨ ਗੁਰਲਾਬ ਸਿੰਘ ਤੇ ਕੇਜਰੀਵਾਲ ਦੀ ਮੂੰਬ ਬੋਲੀ ਭੈਣ ਸਿੱਪੀ ਸ਼ਰਮਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸੂਤਰਾਂ ਮੁਤਾਬਕ ਪੰਜਾਬ ਪੁਲਿਸ ਨੂੰ ਖਦਸ਼ਾ ਹੈ ਕਿ ਆਪਣੇ ਸਮਰਥਕਾਂ ਨਾਲ ਇਹ ਆਗੂ ਅੰਮ੍ਰਿਤਸਰ ਵਿੱਚ ਹੋਣ ਜਾ ਰਹੀ ਰੈਲੀ ਵਿੱਚ ਵਿਘਨ ਪਾ ਸਕਦੇ ਹਨ।

Arvind Kejriwal : ਮੰਤਰੀ ਅਰਵਿੰਦ ਕੇਜਰੀਵਾਲ ਦੀ ਰੈਲੀ ਨੂੰ ਲੈ ਕੇ ਸੁਰੱਖਿਆ ਦੇ ਪ੍ਰਬੰਧ, ਵੱਖ-ਵੱਖ ਥਾਵਾਂ ’ਤੇ 3500 ਪੁਲਿਸ ਮੁਲਾਜ਼ਮ ਤਾਇਨਾਤ

ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਤੋਂ ਪੰਜਾਬ ਦੇ ਤਿੰਨ ਦਿਨਾਂ ਦੌਰੇ 'ਤੇ ਹਨ। ਅੰਮ੍ਰਿਤਸਰ ਦੇ ਰਣਜੀਤ ਐਵੀਨਿਊ 'ਚ ਅੱਜ ਕੇਜਰੀਵਾਲ ਦੀ ਰੈਲੀ ਨੂੰ ਲੈ ਕੇ ਜ਼ੋਰਦਾਰ ਤਿਆਰੀਆਂ ਕੀਤੀਆਂ ਗਈਆਂ ਹਨ। ਸਰਕਾਰ ਨੇ 'ਆਪ' ਵਰਕਰਾਂ ਨੂੰ ਰੈਲੀ ਤੱਕ ਪਹੁੰਚਾਉਣ ਲਈ 700 ਬੱਸਾਂ ਤਾਇਨਾਤ ਕੀਤੀਆਂ ਹਨ। ਇਸ ਕਰਕੇ ਨਾ ਸਿਰਫ ਕਈ ਰੂਟ ਪ੍ਰਭਾਵਿਤ ਹੋਣਗੇ, ਸਗੋਂ ਯਾਤਰੀਆਂ ਨੂੰ ਵੀ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।  

Weather Update: ਅਗਲੇ 24 ਘੰਟਿਆਂ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ

ਮੌਨਸੂਨ ਸੀਜ਼ਨ ਖਤਮ ਹੋਣ 'ਚ ਕਰੀਬ 15 ਦਿਨ ਬਾਕੀ ਹਨ। ਮੌਨਸੂਨ ਦੀ ਵਾਪਸੀ ਕਈ ਰਾਜਾਂ ਨੂੰ ਡੋਬ ਰਹੀ ਹੈ। ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਝਾਰਖੰਡ ਅਤੇ ਛੱਤੀਸਗੜ੍ਹ ਸਮੇਤ 16 ਰਾਜਾਂ ਵਿੱਚ ਅਗਲੇ 24 ਘੰਟਿਆਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ, ਮੌਸਮ ਵਿਭਾਗ ਨੇ ਓਡੀਸ਼ਾ ਦੇ ਛੇ ਜ਼ਿਲ੍ਹਿਆਂ ਮਲਕਾਨਗਿਰੀ, ਕੋਰਾਪੁਟ, ਨਬਰੰਗਪੁਰ, ਕਾਲਾਹਾਂਡੀ, ਬੋਲਾਂਗੀਰ, ਕੰਧਮਾਲ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ। ਆਈਐਮਡੀ ਭੁਵਨੇਸ਼ਵਰ ਦੇ ਵਿਗਿਆਨੀ ਉਮਾ ਸ਼ੰਕਰ ਨੇ ਕਿਹਾ, ਭਾਰੀ ਮੀਂਹ ਕਰਕੇ ਹੜ੍ਹ ਦਾ ਖ਼ਤਰਾ ਹੋ ਸਕਦਾ ਹੈ। 

Gurdaspur News: ਹੁਣ ਸੜਕਾਂ 'ਤੇ ਵੀ ਨਿਕਲਣਾ ਔਖਾ! ਪਤੀ-ਪਤਨੀ ਨੂੰ ਡਰਾ ਕੇ ਬੁਲੇਟ ਮੋਟਰਸਾਈਕਲ ਖੋਹਿਆ 

ਜ਼ਿਲ੍ਹੇ ਗੁਰਦਾਸਪੁਰ ਅੰਦਰ ਚੋਰੀ ਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਦੇਰ ਰਾਤ ਬਟਾਲਾ-ਕਾਦੀਆਂ ਦੇ ਰਾਹ ਵਿੱਚ ਪੈਂਦੇ ਗੁਰਦੁਆਰਾ ਫਲਾਈ ਸਾਹਿਬ ਕੋਲ ਦਾ ਹੈ। ਇੱਥੇ ਤਿੰਨ ਅਣਪਛਾਤੇ ਲੁਟੇਰਿਆਂ ਨੇ ਹਵਾਈ ਫਾਇਰ ਕਰਕੇ ਅੰਮ੍ਰਿਤਸਰ ਜਾ ਰਹੇ ਪਤੀ ਪਤਨੀ ਕੋਲੋਂ ਬੁਲੇਟ ਮੋਟਰਸਾਈਕਲ ਖੋਹ ਲਿਆ ਹੈ ਤੇ ਬਟਾਲਾ ਸਾਈਡ ਨੂੰ ਫਰਾਰ ਹੋ ਗਏ। ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਵੱਲੋਂ ਮਾਮਲੇ ਦੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। 

Punjab News: ਕੇਜਰੀਵਾਲ ਦੇ ਪੰਜਾਬ ਦੌਰੇ ਤੋਂ ਪਹਿਲਾਂ ਮੂੰਹ ਬੋਲੀ ਭੈਣ ਸਿੱਪੀ ਸ਼ਰਮਾ ਗ੍ਰਿਫਤਾਰ!

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ। ਅੰਮ੍ਰਿਤਸਰ 'ਚ ਪਹਿਲੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕੀਤਾ ਜਾਏਗਾ। ਤੋਂ ਪਹਿਲਾਂ ਅੱਜ ਸਵੇਰੇ ਮਾਨਸਾ ਵਿੱਚ 646 ਬੇਰੁਜ਼ਗਾਰ ਪੀਟੀਆਈ ਯੂਨੀਅਨ ਦੇ ਪ੍ਰਧਾਨ ਗੁਰਲਾਬ ਸਿੰਘ ਤੇ ਕੇਜਰੀਵਾਲ ਦੀ ਮੂੰਬ ਬੋਲੀ ਭੈਣ ਸਿੱਪੀ ਸ਼ਰਮਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 

Amritsar News: ਕੇਜਰੀਵਾਲ ਦੇ ਦੌਰੇ ਕਰਕੇ ਬਦਲਿਆ ਰੂਟ ਪਲਾਨ

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ। ਅੰਮ੍ਰਿਤਸਰ 'ਚ ਪਹਿਲੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕੀਤਾ ਜਾਏਗਾ। ਉੱਥੇ ਹੀ 'ਆਪ' ਦੇ ਇਹ ਦੋ ਵੱਡੇ ਚਿਹਰੇ ਵੀ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ। ਮੰਨਿਆ ਜਾ ਰਿਹਾ ਹੈ ਕਿ ‘ਆਪ’ ਦੀ ਚੋਣ ਮੁਹਿੰਮ ਵੀ ਇਸ ਮੈਗਾ ਰੈਲੀ ਨਾਲ ਸ਼ੁਰੂ ਹੋਵੇਗੀ। ਇਸ ਕਰਕੇ ਸ਼ਹਿਰ ਵਿੱਚ ਅੱਜ ਆਵਾਜਾਈ ਪ੍ਰਭਾਵਿਤ ਰਹੇਗੀ।

Punjab News: ਅਧਿਆਪਕਾਂ ਦਾ ਕੰਮ ਸਰਕਾਰੀ ਪ੍ਰੋਗਰਾਮਾਂ 'ਚ ਖਾਣ-ਪੀਣ ਦਾ ਪ੍ਰਬੰਧ ਕਰਵਾਉਣਾ ਨਹੀਂ, ਸਗੋਂ ਪੜ੍ਹਾਉਣਾ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਅੰਮ੍ਰਿਤਸਰ ਵਿੱਚ ਸੂਬੇ ਦੇ ਪਹਿਲੇ ‘ਸਕੂਲ ਆਫ ਐਮੀਨੈਂਸ’ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਇੱਕ ਵਾਰ ਫਿਰ ਅਧਿਆਪਕ ਸਰਕਾਰ ਤੋਂ ਔਖੇ ਨਜ਼ਰ ਆਏ ਹਨ। ਡੈਮੋਕਰੈਟਿਕ ਟੀਚਰਜ਼ ਫਰੰਟ (ਡੀਟੀਐਫ) ਨੇ ਅੰਮ੍ਰਿਤਸਰ ਵਿੱਚ ਸਕੂਲ ਆਫ ਐਂਮੀਨੈਂਸ ਦੇ ਉਦਘਾਟਨੀ ਸਮਾਰੋਹ ਲਈ ਭੇਜੀਆਂ ਜਾਣ ਵਾਲੀਆਂ ਬੱਸਾਂ ਵਿੱਚ ਅਧਿਆਪਕਾਂ ਦੀਆਂ ਡਿਊਟੀਆਂ ਇੰਚਾਰਜ ਵਜੋਂ ਲਾਉਣ ਦਾ ਵਿਰੋਧ ਕੀਤਾ ਹੈ ਤੇ ਸਰਕਾਰ ਦੇ ਇਸ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਹੈ। 

ਪਿਛੋਕੜ

Punjab Breaking News LIVE, 13 September, 2023:  ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਤਿੰਨ ਰੋਜਾ ਪੰਜਾਬ ਦੌਰੇ 'ਤੇ ਆ ਰਹੇ ਹਨ। ਉਹ ਅੰਮ੍ਰਿਤਸਰ ਵਿੱਚ ਪਹਿਲੇ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਕਰਨਗੇ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਟਵਿਟਰ 'ਤੇ ਸ਼ੇਅਰ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਗਰੀਬ ਲੋਕਾਂ ਨੂੰ ਵੀ ਚੰਗੀ ਸਿੱਖਿਆ ਮਿਲਣ ਲੱਗੇਗੀ। ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਹੈ ਕਿ ਅੱਜ ਤੋਂ ਮੈਂ ਪੰਜਾਬ ਦੇ ਤਿੰਨ ਦਿਨਾਂ ਦੌਰੇ 'ਤੇ ਹਾਂ। ਭਗਵੰਤ ਮਾਨ ਜੀ ਨੇ ਪੰਜਾਬ ਦਾ ਪਹਿਲਾ ਸਕੂਲ ਆਫ਼ ਐਮੀਨੈਂਸ ਬਣਾਇਆ ਹੈ। ਅੱਜ ਉਨ੍ਹਾਂ ਨਾਲ ਉਸ ਦਾ ਉਦਘਾਟਨ ਕਰਾਂਗੇ। ਹੁਣ ਪੰਜਾਬ ਦੇ ਗਰੀਬ ਲੋਕਾਂ ਨੂੰ ਵੀ ਚੰਗੀ ਸਿੱਖਿਆ ਮਿਲਣ ਲੱਗੇਗੀ। ਇੱਕ ਗਰੀਬ ਬੱਚੇ ਨੂੰ ਚੰਗੀ ਸਿੱਖਿਆ ਮਿਲੇ, ਉਸ ਵਿੱਚ ਅਸੀਂ ਭਾਗੀਦਾਰ ਹੋਈਏ, ਇਸ ਤੋਂ ਵੱਡਾ ਕੋਈ ਪੁੰਨ ਦਾ ਕੰਮ ਨਹੀਂ। ਇਸ ਤੋਂ ਵੱਡਾ ਰਾਸ਼ਟਰ ਨਿਰਮਾਣ ਦਾ ਕੰਮ ਨਹੀਂ। ਮੈਂ ਅੱਜ ਉਸ ਸਕੂਲ ਨੂੰ ਦੇਖਣ ਲਈ ਬਹੁਤ ਉਤਸ਼ਾਹਿਤ ਹਾਂ। ਹੁਣ ਇੱਕ ਇੱਕ ਕਰਕੇ ਪੰਜਾਬ ਦੇ ਸਾਰੇ ਸਕੂਲਾਂ ਨੂੰ ਸ਼ਾਨਦਾਰ ਬਣਾਇਆ ਜਾਵੇਗਾ। ਪੰਜਾਬ ਆਉਣ ਤੋਂ ਪਹਿਲਾਂ ਕੇਜਰੀਵਾਲ ਦਾ ਐਲਾਨ


 


Shaheed Bhagat Singh ਰਾਜ ਯੁਵਾ ਪੁਰਸਕਾਰ ਵੰਡਣ 'ਚ ਗੜਬੜੀਆਂ ! 


High Court Notice to Mann Govt: ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਦਿੱਤੇ ਜਾਣ ਵਾਲੇ ਸ਼ਹੀਦ ਏ-ਆਜਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਦੀ ਮਾਨ ਸਰਕਾਰ ਨੇ ਮੁੜ ਸ਼ੁਰੂਆਤ ਕੀਤੀ ਸੀ। ਇਸ ਦਾ ਐਲਾਨ ਸੀਐਮ ਭਗਵੰਤ ਮਾਨ ਨੇ ਪਿਛਲੇ ਸਾਲ ਕੀਤਾ ਸੀ। ਜਿਸ ਨੂੰ ਲੈ ਕੇ ਹੁਣ ਪੰਜਾਬ ਸਰਕਾਰ ਕਸੂਤੀ ਫਸਦੀ ਨਜ਼ਰ ਆ ਰਹੀ ਹੈ। ਇਸ ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈ ਕੋਰਟ ਨੇ ਮਾਨ ਸਰਕਾਰ ਨੂੰ ਤਬਲ ਕਰ ਲਿਆ ਹੈ। ਦਰਅਸਲ ਪਿਛਲੇ ਸਾਲ ਮਾਨ ਸਰਕਾਰ ਨੇ ਐਲਾਨ ਕੀਤਾ ਸੀ ਕਿ ਪੰਜਾਬ ਦੇ ਹਰ ਹਰ ਜ਼ਿਲ੍ਹੇ 'ਚੋਂ 2 ਨੌਜਵਾਨਾਂ ਨੂੰ ਰਾਜ ਪੱਧਰੀ ਪੁਰਸਕਾਰ ਦਿੱਤਾ ਜਾਵੇਗਾ  ਤੇ ਪੰਜਾਬ ਭਰ 'ਚੋਂ 46 ਨੌਜਵਾਨਾਂ ਨੂੰ ਰਾਜ ਪੱਧਰੀ ਸਨਮਾਨ ਵਜੋਂ ਇਕ ਮੈਡਲ, ਸਕਰੌਲ, ਸਰਟੀਫਿਕੇਟ ਤੇ 51,000 ਰੁਪਏ ਦੀ ਸਨਮਾਨ ਰਾਸ਼ੀ ਵੀ ਦਿੱਤੀ ਜਾਣੀ ਸੀ। Shaheed Bhagat Singh ਰਾਜ ਯੁਵਾ ਪੁਰਸਕਾਰ ਵੰਡਣ 'ਚ ਗੜਬੜੀਆਂ !


 


ਦੇਸ਼ 'ਚ ਇਸ ਸਾਲ ਨੌਕਰੀਆਂ ਹੀ ਨੌਕਰੀਆਂ, ਬਣਨ ਜਾ ਰਿਹਾ ਵਿਸ਼ਵ ਰਿਕਾਰਡ


Jobs in India: ਇਸ ਬੇਰੁਜ਼ਗਾਰੀ ਦੇ ਚਲਦੇ ਬਹੁਤ ਸਾਰੇ ਲੋਕਾਂ ਨੂੰ ਰੁਜ਼ਗਾਰ ਮਿਲ ਰਿਹਾ ਹੈ। ਇੱਕ ਤਾਜ਼ਾ ਖੋਜ ਰਿਪੋਰਟ ਦੱਸਦੀ ਹੈ ਕਿ ਪਿਛਲੇ ਕੁਝ ਵਿੱਤੀ ਸਾਲਾਂ ਤੋਂ ਹਰ ਸਾਲ ਦੇਸ਼ ਵਿੱਚ ਇੱਕ ਕਰੋੜ ਤੋਂ ਵੱਧ ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਮਿਲ ਰਹੇ ਹਨ। ਇਹ ਦਿਲਚਸਪ ਹੈ ਕਿ ਰਾਜ ਸਰਕਾਰਾਂ ਲੋਕਾਂ ਨੂੰ ਰੁਜ਼ਗਾਰ ਦੇਣ ਵਿੱਚ ਸਭ ਤੋਂ ਅੱਗੇ ਹਨ। ਦੱਸ ਦਈਏ ਕਿ ਐਸਬੀਆਈ ਰਿਸਰਚ ਨੇ ਇਹ ਖੋਜ ਰਿਪੋਰਟ EPFO ​​ਅਤੇ NPS ਦੇ ਅੰਕੜਿਆਂ ਦਾ ਵਿਸ਼ਲੇਸ਼ਣ ਕਰਕੇ ਤਿਆਰ ਕੀਤੀ ਹੈ। ਰਿਪੋਰਟ ਦੇ ਅਨੁਸਾਰ, ਵਿੱਤੀ ਸਾਲ 2019-20 ਤੋਂ ਵਿੱਤੀ ਸਾਲ 2022-23 ਦੇ ਦੌਰਾਨ EPFO ​​ਦੇ ਗਾਹਕਾਂ ਦੀ ਗਿਣਤੀ ਵਿੱਚ 4.86 ਕਰੋੜ ਦਾ ਸ਼ੁੱਧ ਵਾਧਾ ਹੋਇਆ ਹੈ। ਮੌਜੂਦਾ ਵਿੱਤੀ ਸਾਲ ਵਿੱਚ ਵੀ ਸ਼ਾਨਦਾਰ ਰੁਝਾਨ ਜਾਰੀ ਹੈ। ਦੇਸ਼ 'ਚ ਇਸ ਸਾਲ ਨੌਕਰੀਆਂ ਹੀ ਨੌਕਰੀਆਂ, ਬਣਨ ਜਾ ਰਿਹਾ ਵਿਸ਼ਵ ਰਿਕਾਰਡ


 


ਅਧਿਆਪਕਾਂ ਦਾ ਕੰਮ ਸਰਕਾਰੀ ਪ੍ਰੋਗਰਾਮਾਂ 'ਚ ਖਾਣ-ਪੀਣ ਦਾ ਪ੍ਰਬੰਧ ਕਰਵਾਉਣਾ ਨਹੀਂ, ਸਗੋਂ ਪੜ੍ਹਾਉਣਾ


Punjab News: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਅੰਮ੍ਰਿਤਸਰ ਵਿੱਚ ਸੂਬੇ ਦੇ ਪਹਿਲੇ ‘ਸਕੂਲ ਆਫ ਐਮੀਨੈਂਸ’ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਇੱਕ ਵਾਰ ਫਿਰ ਅਧਿਆਪਕ ਸਰਕਾਰ ਤੋਂ ਔਖੇ ਨਜ਼ਰ ਆਏ ਹਨ। ਡੈਮੋਕਰੈਟਿਕ ਟੀਚਰਜ਼ ਫਰੰਟ (ਡੀਟੀਐਫ) ਨੇ ਅੰਮ੍ਰਿਤਸਰ ਵਿੱਚ ਸਕੂਲ ਆਫ ਐਂਮੀਨੈਂਸ ਦੇ ਉਦਘਾਟਨੀ ਸਮਾਰੋਹ ਲਈ ਭੇਜੀਆਂ ਜਾਣ ਵਾਲੀਆਂ ਬੱਸਾਂ ਵਿੱਚ ਅਧਿਆਪਕਾਂ ਦੀਆਂ ਡਿਊਟੀਆਂ ਇੰਚਾਰਜ ਵਜੋਂ ਲਾਉਣ ਦਾ ਵਿਰੋਧ ਕੀਤਾ ਹੈ ਤੇ ਸਰਕਾਰ ਦੇ ਇਸ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਹੈ। ਅਧਿਆਪਕਾਂ ਦਾ ਕੰਮ ਸਰਕਾਰੀ ਪ੍ਰੋਗਰਾਮਾਂ 'ਚ ਖਾਣ-ਪੀਣ ਦਾ ਪ੍ਰਬੰਧ ਕਰਵਾਉਣਾ ਨਹੀਂ, ਸਗੋਂ ਪੜ੍ਹਾਉਣਾ


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.