ਪੜਚੋਲ ਕਰੋ

Punjab Breaking News LIVE: ਪੰਜਾਬ 'ਚ ਮੁੜ ਹੜ੍ਹਾਂ ਦਾ ਖਤਰਾ, ਆਜ਼ਾਦੀ ਦਿਹਾੜੇ ਤੋਂ ਪਹਿਲਾਂ ਦਹਿਸ਼ਤ ਦਾ ਸਾਇਆ, ਬੰਦੀ ਸਿੰਘਾਂ ਦੀ ਰਿਹਾਈ ਲਈ 15 ਅਗਸਤ ਨੂੰ ਚੰਡੀਗੜ੍ਹ 'ਚ ਐਕਸ਼ਨ ਦਾ ਐਲਾਨ

Punjab Breaking News LIVE 14 August, 2023: ਪੰਜਾਬ 'ਚ ਮੁੜ ਹੜ੍ਹਾਂ ਦਾ ਖਤਰਾ, ਆਜ਼ਾਦੀ ਦਿਹਾੜੇ ਤੋਂ ਪਹਿਲਾਂ ਦਹਿਸ਼ਤ ਦਾ ਸਾਇਆ, ਬੰਦੀ ਸਿੰਘਾਂ ਦੀ ਰਿਹਾਈ ਲਈ 15 ਅਗਸਤ ਨੂੰ ਚੰਡੀਗੜ੍ਹ 'ਚ ਐਕਸ਼ਨ ਦਾ ਐਲਾਨ, ਬਾਰਸ਼ ਦਾ ਯੈਲੋ ਅਲਰਟ

LIVE

Key Events
Punjab Breaking News LIVE: ਪੰਜਾਬ 'ਚ ਮੁੜ ਹੜ੍ਹਾਂ ਦਾ ਖਤਰਾ, ਆਜ਼ਾਦੀ ਦਿਹਾੜੇ ਤੋਂ ਪਹਿਲਾਂ ਦਹਿਸ਼ਤ ਦਾ ਸਾਇਆ, ਬੰਦੀ ਸਿੰਘਾਂ ਦੀ ਰਿਹਾਈ ਲਈ 15 ਅਗਸਤ ਨੂੰ ਚੰਡੀਗੜ੍ਹ 'ਚ ਐਕਸ਼ਨ ਦਾ ਐਲਾਨ

Background

Punjab Breaking News LIVE 14 August, 2023: ਹਿਮਾਚਲ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ ਤੋਂ ਲਗਾਤਾਰ ਹੋ ਰਹੀ ਬਾਰਸ਼ ਕਾਰਨ ਪੰਜਾਬ ਵਿੱਚ ਹੜ੍ਹਾਂ ਦਾ ਖਤਰਾ ਵਧ ਗਿਆ ਹੈ। ਪੰਜਾਬ ਦੇ ਦਰਿਆਵਾਂ ਦੇ ਨਾਲ ਹੀ ਡੈਮਾਂ 'ਚ ਪਾਣੀ ਦੀ ਆਮਦ ਲਗਾਤਾਰ ਵਧ ਰਹੀ ਹੈ। ਇਸ ਦੇ ਨਾਲ ਹੀ ਐਤਵਾਰ ਨੂੰ ਨਵਾਂਸ਼ਹਿਰ ਤੇ ਰੋਪੜ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਅੱਜ ਵੀ ਪੰਜਾਬ ਵਿੱਚ ਬਾਰਸ਼ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਉਧਰ, ਬੀਬੀਐਮਬੀ ਪ੍ਰਸ਼ਾਸਨ ਮੁਤਾਬਕ ਭਾਖੜਾ ਡੈਮ ਦਾ ਪਾਣੀ ਦਾ ਪੱਧਰ ਐਤਵਾਰ ਸ਼ਾਮ 6 ਵਜੇ ਤੱਕ ਇੱਕ ਫੁੱਟ ਵਧ ਕੇ 1672.25 ਫੁੱਟ 'ਤੇ ਪਹੁੰਚ ਗਿਆ। ਇਸ ਤੋਂ ਪਹਿਲਾਂ ਟੈਸਟਿੰਗ ਲਈ ਭਾਖੜਾ ਦੇ ਚਾਰ ਫਲੱਡ ਗੇਟ 2-2 ਫੁੱਟ ਖੋਲ੍ਹ ਕੇ 8100 ਕਿਊਸਿਕ ਪਾਣੀ ਛੱਡਿਆ ਗਿਆ ਸੀ। ਹੜ੍ਹਾਂ ਦਾ ਮੁੜ ਖਤਰਾ! ਹਿਮਾਚਲ 'ਚ ਬਾਰਸ਼ ਕਾਰਨ ਪੰਜਾਬ ਦੇ ਡੈਮ ਫੁੱਲ, ਅੱਜ ਖੁੱਲ੍ਹਣਗੇ ਫਲੱਡ ਗੇਟ

ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਅੱਤਵਾਦੀ ਮਡਿਊਲ ਦਾ ਕੀਤਾ ਪਰਦਾਫਾਸ਼

Punjab Police Exposed the Terrorist module : ਪੰਜਾਬ ਪੁਲਿਸ ਨੇ ਚੈਕ ਗਣਰਾਜ ਅਧਾਰਤ ਗੁਰਦੇਵ ਸਿੰਘ ਉਰਫ਼ ਜੈਸਲ ਵੱਲੋਂ ਚਲਾਏ ਜਾ ਰਹੇ ਦਹਿਸ਼ਤੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸ ਮਡਿਊਲ  ਦੇ ਤਿੰਨ ਮੈਂਬਰਾਂ ਨੂੰ ਤਿੰਨ ਪਿਸਤੌਲਾਂ ਅਤੇ ਗੋਲੀ-ਸਿੱਕੇ ਸਮੇਤ ਤਰਨਤਾਰਨ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਸਾਹਮਣੇ ਆਈ ਹੈ। ਗੁਰਦੇਵ ਜੈਸਲ, ਕੈਨੇਡਾ ਅਧਾਰਤ ਅੱਤਵਾਦੀਆਂ ਲਖਬੀਰ ਉਰਫ ਲੰਡਾ ਅਤੇ ਸਤਬੀਰ ਸਿੰਘ ਉਰਫ ਸੱਤਾ, ਜਿਨ੍ਹਾਂ ਦਾ ਹੱਥ ਪੁਲਿਸ ਸਟੇਸ਼ਨ ਸਰਹਾਲੀ ਵਿਖੇ ਹੋਏ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰ.ਪੀ.ਜੀ.) ਹਮਲੇ ਅਤੇ ਸੂਬੇ ਵਿੱਚ ਮਿੱਥ ਕੇ ਕੀਤੀਆਂ ਗਈਆਂ ਹੱਥਿਆਵਾਂ ਪਿੱਛੇ ਹੈ, ਦੇ ਗਿਰੋਹ ਦਾ ਮੁੱਖ ਮੈਂਬਰ ਹੈ। ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਅੱਤਵਾਦੀ ਮਡਿਊਲ ਦਾ ਕੀਤਾ ਪਰਦਾਫਾਸ਼

ਬੰਦੀ ਸਿੰਘਾਂ ਦੀ ਰਿਹਾਈ ਲਈ 15 ਅਗਸਤ ਨੂੰ ਚੰਡੀਗੜ੍ਹ 'ਚ ਐਕਸ਼ਨ ਦਾ ਐਲਾਨ

Demand for the release of Sikh prisoners: ਮੋਹਾਲੀ 'ਚ ਸਿੱਖ ਕੈਦੀਆਂ (ਬੰਦੀ ਸਿੰਘਾਂ) ਦੀ ਰਿਹਾਈ ਲਈ ਪਿਛਲੇ ਕਈ ਮਹੀਨਿਆਂ ਤੋਂ ਕੌਮੀ ਇਨਸਾਫ ਮੋਰਚਾ ਦਾ ਧਰਨਾ ਚੱਲ ਰਿਹਾ ਹੈ। ਇਸੇ ਦੌਰਾਨ ਕੌਮੀ ਇਨਸਾਫ਼ ਮੋਰਚਾ (KIM) ਨੇ ਆਜ਼ਾਦੀ ਦਿਵਸ ਮੌਕੇ ਰੋਸ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਕੇਆਈਐਮ ਨੇ ਕਿਹਾ ਕਿ ਖਾਲਿਸਤਾਨ ਪੱਖੀ ਸਮੂਹ ਦੇ ਮੈਂਬਰ 15 ਅਗਸਤ ਨੂੰ ਆਜ਼ਾਦੀ ਦਿਵਸ 'ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਮਾਰਚ ਕਰਨਗੇ ਜੋ ਪਹਿਲਾਂ ਹੀ ਆਪਣੀ ਸਜ਼ਾ ਕੱਟ ਚੁੱਕੇ ਹਨ। ਬੰਦੀ ਸਿੰਘਾਂ ਦੀ ਰਿਹਾਈ ਲਈ 15 ਅਗਸਤ ਨੂੰ ਚੰਡੀਗੜ੍ਹ 'ਚ ਐਕਸ਼ਨ ਦਾ ਐਲਾਨ

ਪੰਜਾਬ, ਹਰਿਆਣਾ ਸਣੇ ਹਿਮਾਚਲੀ ਖੇਤਰਾਂ 'ਚ ਭਾਰੀ ਮੀਂਹ ਦਾ Alert

Weather Update Today : ਸੋਮਵਾਰ ਅਤੇ ਮੰਗਲਵਾਰ ਨੂੰ ਹਿਮਾਚਲ ਪ੍ਰਦੇਸ਼ ਸਮੇਤ ਉੱਤਰੀ ਭਾਰਤ ਤੋਂ ਲੈ ਕੇ ਉੱਤਰ-ਪੂਰਬ ਦੇ ਹਿਮਾਲੀਅਨ ਖੇਤਰਾਂ, ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਅਤੇ ਤਾਮਿਲਨਾਡੂ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹਾਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਦੋ ਦਿਨਾਂ ਦੌਰਾਨ ਉੱਤਰਾਖੰਡ ਦੇ ਜ਼ਿਆਦਾਤਰ ਇਲਾਕਿਆਂ 'ਚ ਬਹੁਤ ਜ਼ਿਆਦਾ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਸੋਮਵਾਰ ਨੂੰ ਉੱਤਰਾਖੰਡ ਲਈ ਰੈੱਡ ਅਲਰਟ ਅਤੇ ਘੱਟੋ-ਘੱਟ 20 ਸੂਬਿਆਂ ਲਈ ਭਾਰੀ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਹਿਮਾਚਲ ਵਿੱਚ ਜ਼ਮੀਨ ਖਿਸਕਣ ਕਾਰਨ 452 ਸੜਕਾਂ ਬੰਦ ਹਨ। ਪੰਜਾਬ, ਹਰਿਆਣਾ ਸਣੇ ਹਿਮਾਚਲੀ ਖੇਤਰਾਂ 'ਚ ਭਾਰੀ ਮੀਂਹ ਦਾ Alert

15:47 PM (IST)  •  14 Aug 2023

Rakesh Tikait : ਕਿਸਾਨ ਅੰਦੋਲਨ ਮਗਰੋਂ ਗੁਰਦੁਆਰਿਆਂ ਪ੍ਰਤੀ ਸਾਰੀ ਦੁਨੀਆਂ ਦੀ ਆਸਥਾ ਵਧੀ: ਟਿਕੈਤ

ਦਿੱਲੀ ਕਿਸਾਨ ਅੰਦੋਲਨ ਵਿੱਚ ਆਪਣਾ ਲੋਹਾ ਮਨਵਾਉਣ ਵਾਲੇ ਕਿਸਾਨ ਨੇਤਾ ਰਾਕੇਸ਼ ਟਿਕੈਤ ਅੱਜ ਅੰਮ੍ਰਿਤਸਰ ਫੇਰੀ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪੁੱਜੇ। ਇਸ ਮੌਕੇ ਉਨ੍ਹਾਂ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਗੁਰੂ ਘਰ ਮੱਥਾ ਟੇਕਣ ਲਈ ਆਏ ਹਨ। ਉਨ੍ਹਾਂ ਨੇ ਕਿਹਾ ਕਿ ਪ੍ਰਮਾਤਮਾ ਸਰਕਾਰ ਨੂੰ ਥੋੜ੍ਹੀ ਸੁੱਧ-ਬੁੱਧ ਦੇਵੇ।

15:33 PM (IST)  •  14 Aug 2023

Amritsar News:ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦੇ ਨਵੇਂ ਪ੍ਰਸ਼ਾਸਕ 'ਤੇ ਵੀ ਉੱਠੇ ਸਵਾਲ

ਤਖਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਪ੍ਰਬੰਧਕੀ ਬੋਰਡ ਦੇ ਨਿਯੁਕਤ ਕੀਤੇ ਨਵੇਂ ਸਿੱਖ ਪ੍ਰਸ਼ਾਸਕ ਸਬੰਧੀ ਵੀ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਇਸ ਤੋਂ ਪਹਿਲਾਂ ਗੈਰ ਸਿੱਖ ਵਿਅਕਤੀ ਨੂੰ ਪ੍ਰਸ਼ਾਸਕ ਲਾਏ ਜਾਣ ਦਾ ਵਿਰੋਧ ਕੀਤਾ ਗਿਆ ਸੀ। ਹੁਣ ਸਿੱਖ ਲੀਡਰ ਪਰਮਜੀਤ ਸਿੰਘ ਸਰਨਾ ਨੇ ਮੰਗ ਉਠਾਈ ਹੈ ਕਿ ਧਾਰਮਿਕ ਸੰਸਥਾ ਦੀ ਜ਼ਿੰਮੇਵਾਰੀ ਕਿਸੇ ਅੰਮ੍ਰਿਤਧਾਰੀ ਗੁਰਸਿੱਖ ਨੂੰ ਦਿੱਤੀ ਜਾਣੀ ਚਾਹੀਦੀ ਸੀ।

15:13 PM (IST)  •  14 Aug 2023

Charan Kaur Hospitalized: ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਦੀ ਸਿਹਤ ਵਿਗੜੀ

ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨੂੰ ਲੈਕੇ ਵੱਡੀ ਖਬਰ ਆ ਰਹੀ ਹੈ। ਉਨ੍ਹਾਂ ਦੀ ਅਚਾਨਕ ਸਿਹਤ ਵਿਗੜਨ ਕਾਰਨ ਚਰਨ ਕੌਰ ਨੂੰ ਮਾਨਸਾ ਦੇ ਇੱਕ ਨਿੱਜੀ ਹਸਪਤਾਲ 'ਚ ਦਾਖਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ ਚਰਨ ਕੌਰ ਦੀ ਹਾਲਤ ਸਥਿਰ ਹੈ, ਪਰ ਉਨ੍ਹਾਂ ਨੂੰ ਦੋ-ਤਿੰਨ ਦਿਨਾਂ ਤੱਕ ਹਸਪਤਾਲ 'ਚ ਅੰਡਰ ਅਬਜ਼ਰਵੇਸ਼ਨ ਰੱਖਿਆ ਜਾਵੇਗਾ। 

14:43 PM (IST)  •  14 Aug 2023

Amritsar News: ਮਹਿਲਾਵਾਂ ਨੂੰ 1000-1000 ਰੁਪਏ ਦੇਣ ਦੀ ਗਰੰਟੀ ਜਲਦ ਹੀ ਪੂਰੀ ਹੋਏਗੀ: ਜੀਵਨਜੋਤ ਕੌਰ 

ਅੰਮ੍ਰਿਤਸਰ ਈਸਟ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਹੈ ਕਿ ਪੰਜਾਬ ਵਿੱਚ ਮਹਿਲਾਵਾਂ ਨੂੰ 1000-1000 ਰੁਪਏ ਦੇਣ ਦੀ ਗਰੰਟੀ ਜਲਦ ਹੀ ਪੂਰੀ ਕੀਤੀ ਜਾਏਗੀ। ਉਨ੍ਹਾਂ ਕਿਹਾ ਕਿ ਸਾਡੀ ਕੰਮ ਕਰਨ ਦੀ ਨੀਅਤ ਪੂਰੀ ਸਹੀ ਹੈ ਤੇ ਅਸੀਂ ਮਹਿਲਾਵਾਂ ਦੀ ਗਰੰਟੀ ਵੀ ਜਲਦ ਪੂਰੀ ਕਰਾਂਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਕਹਿਣਾ ਹੈ ਕਿ ਪੰਜਾਬ ਦਾ ਖਜਾਨਾ ਕਦੇ ਖਾਲੀ ਨਹੀਂ ਹੋ ਸਕਦਾ। ਬਾਕੀ ਸਰਕਾਰਾਂ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਇਹੀ ਫਰਕ ਹੈ।

14:26 PM (IST)  •  14 Aug 2023

Ludhiana News: ਲੁਧਿਆਣਾ 'ਚ ਖੋਲ੍ਹੇ ਗਏ 24 ਮੁਹੱਲਾ ਕਲੀਨਿਕ

ਲੁਧਿਆਣਾ ਵਿੱਚ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਇਸ ਵਿੱਚ 24 ਕਲੀਨਿਕ ਹਨ। ਸੀਐਮ ਭਗਵੰਤ ਮਾਨ ਨੇ ਲਾਈਵ ਸਟ੍ਰੀਮਿੰਗ ਰਾਹੀਂ ਇਨ੍ਹਾਂ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕੀਤੀ। ਲੁਧਿਆਣਾ ਵਿੱਚ ਪਹਿਲਾਂ ਹੀ 51 ਆਮ ਆਦਮੀ ਕਲੀਨਿਕ ਚੱਲ ਰਹੇ ਹਨ। ਹੁਣ 24 ਨਵੇਂ ਖੁੱਲ੍ਹਣ ਨਾਲ ਇਨ੍ਹਾਂ ਦੀ ਗਿਣਤੀ 75 ਹੋ ਗਈ ਹੈ। ਆਪੋ-ਆਪਣੇ ਹਲਕਿਆਂ ਵਿੱਚ ਆਮ ਆਦਮੀ ਕਲੀਨਿਕਾਂ ਦੇ ਉਦਘਾਟਨ ਮੌਕੇ ਲੁਧਿਆਣਾ ਜ਼ਿਲ੍ਹੇ ਦੇ ਵਿਧਾਇਕ ਮੌਜੂਦ ਸਨ। ਅੱਡਾ ਮਾਰਲਾ ਚੌਕ ਨੇੜੇ ਐਸਡੀਪੀ ਕਾਲਜ ਕਿਲ੍ਹਾ ਮੁਹੱਲਾ ਵਿੱਚ ਕਲੀਨਿਕ ਦਾ ਉਦਘਾਟਨ ਕਰਨ ਪੁੱਜੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਮੌਜੂਦ ਸਨ।

Load More
New Update
Advertisement
Advertisement
Advertisement

ਟਾਪ ਹੈਡਲਾਈਨ

ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਕਰੀਬੀ ਨੂੰ ਮਿਲੀ ਜਾ*ਨੋਂ ਮਾ*ਰਨ ਦੀ ਧ*ਮਕੀ, ਭਾਜਪਾ ਛੱਡੋ ਜਾਂ ਫਿਰ ਜ਼ਿੰਦਗੀ!
ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਕਰੀਬੀ ਨੂੰ ਮਿਲੀ ਜਾ*ਨੋਂ ਮਾ*ਰਨ ਦੀ ਧ*ਮਕੀ, ਭਾਜਪਾ ਛੱਡੋ ਜਾਂ ਫਿਰ ਜ਼ਿੰਦਗੀ!
ਮਨੀਪੁਰ 'ਚ ਹਿੰਸਾ ਕਾਰਨ 'ਸੰਕਟ' 'ਚ BJP ਸਰਕਾਰ! NPP ਨੇ ਸਮਰਥਨ ਵਾਪਸ ਲੈਣ ਦਾ ਕੀਤਾ ਐਲਾਨ
ਮਨੀਪੁਰ 'ਚ ਹਿੰਸਾ ਕਾਰਨ 'ਸੰਕਟ' 'ਚ BJP ਸਰਕਾਰ! NPP ਨੇ ਸਮਰਥਨ ਵਾਪਸ ਲੈਣ ਦਾ ਕੀਤਾ ਐਲਾਨ
ਨਵੇਂ ਬਣੇ ਸਰਪੰਚ ਦਾ ਗੋ*ਲੀਆਂ ਮਾਰ ਕੇ ਕੀਤਾ ਗਿਆ ਕ*ਤਲ, ਅਣਪਛਾਤਿਆਂ ਵੱਲੋਂ ਕੀਤਾ ਗਿਆ ਹ*ਮਲਾ
ਨਵੇਂ ਬਣੇ ਸਰਪੰਚ ਦਾ ਗੋ*ਲੀਆਂ ਮਾਰ ਕੇ ਕੀਤਾ ਗਿਆ ਕ*ਤਲ, ਅਣਪਛਾਤਿਆਂ ਵੱਲੋਂ ਕੀਤਾ ਗਿਆ ਹ*ਮਲਾ
Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ,  ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?
Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ, ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?
Advertisement
ABP Premium

ਵੀਡੀਓਜ਼

Encounter News|Crime|ਲੁੱਟਾਂ ਖੋਹਾਂ ਕਰਨ ਵਾਲਿਆਂ ਦੀ ਨਹੀਂ ਖ਼ੈਰ!Mohali ਪੁਲਿਸ ਤੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂChandigradh Haryana Vidhan Sbah|ਚੰਡੀਗੜ੍ਹ 'ਚ ਹਰਿਆਣਾ ਨੂੰ ਨਹੀਂ ਮਿਲੇਗੀ ਥਾਂ?Punjab ਗਵਰਨਰ ਨੇ ਖ਼ੁਲਾਸਾ!Canada ਸਰਕਾਰ ਦਾ ਪੰਜਾਬੀਆਂ ਨੂੰ ਵੱਡਾ ਝੱਟਕਾ ! ਪੰਜਾਬੀ ਨਹੀਂ ਕਰ ਪਾਉਣਗੇ ਕੈਨੇਡਾ 'ਚ ਇਹ ਕੰਮ.. | Justin TrudeauAAP ਨੂੰ ਲੱਗਿਆ ਵੱਡਾ ਝਟਕਾ! ਵੋਟਾਂ ਤੋਂ ਪਹਿਲਾਂ ਮੰਤਰੀ ਨੇ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ | BJP

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਕਰੀਬੀ ਨੂੰ ਮਿਲੀ ਜਾ*ਨੋਂ ਮਾ*ਰਨ ਦੀ ਧ*ਮਕੀ, ਭਾਜਪਾ ਛੱਡੋ ਜਾਂ ਫਿਰ ਜ਼ਿੰਦਗੀ!
ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਕਰੀਬੀ ਨੂੰ ਮਿਲੀ ਜਾ*ਨੋਂ ਮਾ*ਰਨ ਦੀ ਧ*ਮਕੀ, ਭਾਜਪਾ ਛੱਡੋ ਜਾਂ ਫਿਰ ਜ਼ਿੰਦਗੀ!
ਮਨੀਪੁਰ 'ਚ ਹਿੰਸਾ ਕਾਰਨ 'ਸੰਕਟ' 'ਚ BJP ਸਰਕਾਰ! NPP ਨੇ ਸਮਰਥਨ ਵਾਪਸ ਲੈਣ ਦਾ ਕੀਤਾ ਐਲਾਨ
ਮਨੀਪੁਰ 'ਚ ਹਿੰਸਾ ਕਾਰਨ 'ਸੰਕਟ' 'ਚ BJP ਸਰਕਾਰ! NPP ਨੇ ਸਮਰਥਨ ਵਾਪਸ ਲੈਣ ਦਾ ਕੀਤਾ ਐਲਾਨ
ਨਵੇਂ ਬਣੇ ਸਰਪੰਚ ਦਾ ਗੋ*ਲੀਆਂ ਮਾਰ ਕੇ ਕੀਤਾ ਗਿਆ ਕ*ਤਲ, ਅਣਪਛਾਤਿਆਂ ਵੱਲੋਂ ਕੀਤਾ ਗਿਆ ਹ*ਮਲਾ
ਨਵੇਂ ਬਣੇ ਸਰਪੰਚ ਦਾ ਗੋ*ਲੀਆਂ ਮਾਰ ਕੇ ਕੀਤਾ ਗਿਆ ਕ*ਤਲ, ਅਣਪਛਾਤਿਆਂ ਵੱਲੋਂ ਕੀਤਾ ਗਿਆ ਹ*ਮਲਾ
Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ,  ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?
Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ, ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?
ਯੂਟਿਊਬ ਦੇਖ ਕੇ ਬਣਾਇਆ ਬੰ*ਬ! ਟੀਚਰ ਦੀ ਕੁਰਸੀ ਥੱਲੇ ਰੱਖ ਕੇ ਖੇਡੀ ਜਾ*ਨਲੇਵਾ ਖੇਡ, ਮੱਚ ਗਈ ਤਰਥੱਲੀ
ਯੂਟਿਊਬ ਦੇਖ ਕੇ ਬਣਾਇਆ ਬੰ*ਬ! ਟੀਚਰ ਦੀ ਕੁਰਸੀ ਥੱਲੇ ਰੱਖ ਕੇ ਖੇਡੀ ਜਾ*ਨਲੇਵਾ ਖੇਡ, ਮੱਚ ਗਈ ਤਰਥੱਲੀ
Study In UK: ਭਾਰਤੀ ਵਿਦਿਆਰਥੀਆਂ ਦਾ UK ਤੋਂ ਮੋਹ ਹੋਇਆ ਭੰਗ, 20 ਫੀਸਦੀ ਦੀ ਆਈ ਗਿਰਾਵਟ, ਜਾਣੋ ਕੀ ਵਜ੍ਹਾ ?
Study In UK: ਭਾਰਤੀ ਵਿਦਿਆਰਥੀਆਂ ਦਾ UK ਤੋਂ ਮੋਹ ਹੋਇਆ ਭੰਗ, 20 ਫੀਸਦੀ ਦੀ ਆਈ ਗਿਰਾਵਟ, ਜਾਣੋ ਕੀ ਵਜ੍ਹਾ ?
IPL 2025 Mega Auction: ਪੰਜਾਬ ਨੇ 29 ਕਰੋੜ 'ਚ ਖਰੀਦਿਆ ਪੰਤ, ਵੇਖੋ ਪੂਰੀ ਲਿਸਟ ਕੌਣ ਕਿੰਨੇ 'ਚ ਵਿਕਿਆ
IPL 2025 Mega Auction: ਪੰਜਾਬ ਨੇ 29 ਕਰੋੜ 'ਚ ਖਰੀਦਿਆ ਪੰਤ, ਵੇਖੋ ਪੂਰੀ ਲਿਸਟ ਕੌਣ ਕਿੰਨੇ 'ਚ ਵਿਕਿਆ
Crime News: ਫ਼ਰੀਦਕੋਟ 'ਚ ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ, ਗਰਮ ਪਾਣੀ ਨਾਲ ਨਹਾਉਣ ਨੂੰ ਲੈ ਕੇ ਹੋਇਆ ਝਗੜਾ, ਤੇਜ਼ਧਾਰ ਹਥਿਆਰ ਨਾਲ ਵੱਢਿਆ
Crime News: ਫ਼ਰੀਦਕੋਟ 'ਚ ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ, ਗਰਮ ਪਾਣੀ ਨਾਲ ਨਹਾਉਣ ਨੂੰ ਲੈ ਕੇ ਹੋਇਆ ਝਗੜਾ, ਤੇਜ਼ਧਾਰ ਹਥਿਆਰ ਨਾਲ ਵੱਢਿਆ
Embed widget