Punjab Breaking News LIVE: ਪੰਜਾਬ 'ਚ ਮੁੜ ਹੜ੍ਹਾਂ ਦਾ ਖਤਰਾ, ਆਜ਼ਾਦੀ ਦਿਹਾੜੇ ਤੋਂ ਪਹਿਲਾਂ ਦਹਿਸ਼ਤ ਦਾ ਸਾਇਆ, ਬੰਦੀ ਸਿੰਘਾਂ ਦੀ ਰਿਹਾਈ ਲਈ 15 ਅਗਸਤ ਨੂੰ ਚੰਡੀਗੜ੍ਹ 'ਚ ਐਕਸ਼ਨ ਦਾ ਐਲਾਨ

Punjab Breaking News LIVE 14 August, 2023: ਪੰਜਾਬ 'ਚ ਮੁੜ ਹੜ੍ਹਾਂ ਦਾ ਖਤਰਾ, ਆਜ਼ਾਦੀ ਦਿਹਾੜੇ ਤੋਂ ਪਹਿਲਾਂ ਦਹਿਸ਼ਤ ਦਾ ਸਾਇਆ, ਬੰਦੀ ਸਿੰਘਾਂ ਦੀ ਰਿਹਾਈ ਲਈ 15 ਅਗਸਤ ਨੂੰ ਚੰਡੀਗੜ੍ਹ 'ਚ ਐਕਸ਼ਨ ਦਾ ਐਲਾਨ, ਬਾਰਸ਼ ਦਾ ਯੈਲੋ ਅਲਰਟ

ABP Sanjha Last Updated: 14 Aug 2023 03:47 PM
Rakesh Tikait : ਕਿਸਾਨ ਅੰਦੋਲਨ ਮਗਰੋਂ ਗੁਰਦੁਆਰਿਆਂ ਪ੍ਰਤੀ ਸਾਰੀ ਦੁਨੀਆਂ ਦੀ ਆਸਥਾ ਵਧੀ: ਟਿਕੈਤ

ਦਿੱਲੀ ਕਿਸਾਨ ਅੰਦੋਲਨ ਵਿੱਚ ਆਪਣਾ ਲੋਹਾ ਮਨਵਾਉਣ ਵਾਲੇ ਕਿਸਾਨ ਨੇਤਾ ਰਾਕੇਸ਼ ਟਿਕੈਤ ਅੱਜ ਅੰਮ੍ਰਿਤਸਰ ਫੇਰੀ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪੁੱਜੇ। ਇਸ ਮੌਕੇ ਉਨ੍ਹਾਂ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਗੁਰੂ ਘਰ ਮੱਥਾ ਟੇਕਣ ਲਈ ਆਏ ਹਨ। ਉਨ੍ਹਾਂ ਨੇ ਕਿਹਾ ਕਿ ਪ੍ਰਮਾਤਮਾ ਸਰਕਾਰ ਨੂੰ ਥੋੜ੍ਹੀ ਸੁੱਧ-ਬੁੱਧ ਦੇਵੇ।

Amritsar News:ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦੇ ਨਵੇਂ ਪ੍ਰਸ਼ਾਸਕ 'ਤੇ ਵੀ ਉੱਠੇ ਸਵਾਲ

ਤਖਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਪ੍ਰਬੰਧਕੀ ਬੋਰਡ ਦੇ ਨਿਯੁਕਤ ਕੀਤੇ ਨਵੇਂ ਸਿੱਖ ਪ੍ਰਸ਼ਾਸਕ ਸਬੰਧੀ ਵੀ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਇਸ ਤੋਂ ਪਹਿਲਾਂ ਗੈਰ ਸਿੱਖ ਵਿਅਕਤੀ ਨੂੰ ਪ੍ਰਸ਼ਾਸਕ ਲਾਏ ਜਾਣ ਦਾ ਵਿਰੋਧ ਕੀਤਾ ਗਿਆ ਸੀ। ਹੁਣ ਸਿੱਖ ਲੀਡਰ ਪਰਮਜੀਤ ਸਿੰਘ ਸਰਨਾ ਨੇ ਮੰਗ ਉਠਾਈ ਹੈ ਕਿ ਧਾਰਮਿਕ ਸੰਸਥਾ ਦੀ ਜ਼ਿੰਮੇਵਾਰੀ ਕਿਸੇ ਅੰਮ੍ਰਿਤਧਾਰੀ ਗੁਰਸਿੱਖ ਨੂੰ ਦਿੱਤੀ ਜਾਣੀ ਚਾਹੀਦੀ ਸੀ।

Charan Kaur Hospitalized: ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਦੀ ਸਿਹਤ ਵਿਗੜੀ

ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨੂੰ ਲੈਕੇ ਵੱਡੀ ਖਬਰ ਆ ਰਹੀ ਹੈ। ਉਨ੍ਹਾਂ ਦੀ ਅਚਾਨਕ ਸਿਹਤ ਵਿਗੜਨ ਕਾਰਨ ਚਰਨ ਕੌਰ ਨੂੰ ਮਾਨਸਾ ਦੇ ਇੱਕ ਨਿੱਜੀ ਹਸਪਤਾਲ 'ਚ ਦਾਖਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ ਚਰਨ ਕੌਰ ਦੀ ਹਾਲਤ ਸਥਿਰ ਹੈ, ਪਰ ਉਨ੍ਹਾਂ ਨੂੰ ਦੋ-ਤਿੰਨ ਦਿਨਾਂ ਤੱਕ ਹਸਪਤਾਲ 'ਚ ਅੰਡਰ ਅਬਜ਼ਰਵੇਸ਼ਨ ਰੱਖਿਆ ਜਾਵੇਗਾ। 

Amritsar News: ਮਹਿਲਾਵਾਂ ਨੂੰ 1000-1000 ਰੁਪਏ ਦੇਣ ਦੀ ਗਰੰਟੀ ਜਲਦ ਹੀ ਪੂਰੀ ਹੋਏਗੀ: ਜੀਵਨਜੋਤ ਕੌਰ 

ਅੰਮ੍ਰਿਤਸਰ ਈਸਟ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਹੈ ਕਿ ਪੰਜਾਬ ਵਿੱਚ ਮਹਿਲਾਵਾਂ ਨੂੰ 1000-1000 ਰੁਪਏ ਦੇਣ ਦੀ ਗਰੰਟੀ ਜਲਦ ਹੀ ਪੂਰੀ ਕੀਤੀ ਜਾਏਗੀ। ਉਨ੍ਹਾਂ ਕਿਹਾ ਕਿ ਸਾਡੀ ਕੰਮ ਕਰਨ ਦੀ ਨੀਅਤ ਪੂਰੀ ਸਹੀ ਹੈ ਤੇ ਅਸੀਂ ਮਹਿਲਾਵਾਂ ਦੀ ਗਰੰਟੀ ਵੀ ਜਲਦ ਪੂਰੀ ਕਰਾਂਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਕਹਿਣਾ ਹੈ ਕਿ ਪੰਜਾਬ ਦਾ ਖਜਾਨਾ ਕਦੇ ਖਾਲੀ ਨਹੀਂ ਹੋ ਸਕਦਾ। ਬਾਕੀ ਸਰਕਾਰਾਂ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਇਹੀ ਫਰਕ ਹੈ।

Ludhiana News: ਲੁਧਿਆਣਾ 'ਚ ਖੋਲ੍ਹੇ ਗਏ 24 ਮੁਹੱਲਾ ਕਲੀਨਿਕ

ਲੁਧਿਆਣਾ ਵਿੱਚ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਇਸ ਵਿੱਚ 24 ਕਲੀਨਿਕ ਹਨ। ਸੀਐਮ ਭਗਵੰਤ ਮਾਨ ਨੇ ਲਾਈਵ ਸਟ੍ਰੀਮਿੰਗ ਰਾਹੀਂ ਇਨ੍ਹਾਂ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕੀਤੀ। ਲੁਧਿਆਣਾ ਵਿੱਚ ਪਹਿਲਾਂ ਹੀ 51 ਆਮ ਆਦਮੀ ਕਲੀਨਿਕ ਚੱਲ ਰਹੇ ਹਨ। ਹੁਣ 24 ਨਵੇਂ ਖੁੱਲ੍ਹਣ ਨਾਲ ਇਨ੍ਹਾਂ ਦੀ ਗਿਣਤੀ 75 ਹੋ ਗਈ ਹੈ। ਆਪੋ-ਆਪਣੇ ਹਲਕਿਆਂ ਵਿੱਚ ਆਮ ਆਦਮੀ ਕਲੀਨਿਕਾਂ ਦੇ ਉਦਘਾਟਨ ਮੌਕੇ ਲੁਧਿਆਣਾ ਜ਼ਿਲ੍ਹੇ ਦੇ ਵਿਧਾਇਕ ਮੌਜੂਦ ਸਨ। ਅੱਡਾ ਮਾਰਲਾ ਚੌਕ ਨੇੜੇ ਐਸਡੀਪੀ ਕਾਲਜ ਕਿਲ੍ਹਾ ਮੁਹੱਲਾ ਵਿੱਚ ਕਲੀਨਿਕ ਦਾ ਉਦਘਾਟਨ ਕਰਨ ਪੁੱਜੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਮੌਜੂਦ ਸਨ।

Independence Day 2023: ਆਜ਼ਾਦੀ ਦੇ ਜਸ਼ਨਾਂ ਲਈ 10,000 ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ

ਭਾਰਤ ਵਿੱਚ ਮੰਗਲਵਾਰ (15 ਅਗਸਤ) ਨੂੰ 77ਵਾਂ ਸੁਤੰਤਰਤਾ ਦਿਵਸ ਮਨਾਇਆ ਜਾਵੇਗਾ। ਇਸ ਤੋਂ ਪਹਿਲਾਂ ਰਾਜਧਾਨੀ ਦਿੱਲੀ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਅਧਿਕਾਰੀਆਂ ਨੇ ਕਿਹਾ ਕਿ 15 ਅਗਸਤ ਨੂੰ ਸੁਤੰਤਰਤਾ ਦਿਵਸ 'ਤੇ ਪੂਰੇ ਸ਼ਹਿਰ ਵਿੱਚ 10,000 ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਜਾਣਗੇ ਇਸ ਤੋਂ ਇਲਾਵਾ ਹੋਰ ਅਧਿਕਾਰੀ ਵੀ ਤਾਇਨਾਤ ਕੀਤੇ ਜਾਣਗੇ।

FIR Against Singer Singga In Ajnala: ਵਿਵਾਦਤ ਗੀਤ ਨੂੰ ਲੈ ਕੇ ਹੁਣ ਅਜਨਾਲੇ 'ਚ ਦਰਜ ਹੋਇਆ ਗਾਇਕ ਸਿੰਗਾ 'ਤੇ ਮਾਮਲਾ

ਪੰਜਾਬੀ ਗਾਇਕ ਸਿੰਗਾ ਦੀਆਂ ਮੁਸ਼ਕਲਾਂ ਖਤਮ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ। ਹਾਲ ਹੀ 'ਚ ਸਿੰਗਾ ਦਾ ਇੱਕ ਗਾਣਾ ਰਿਲੀਜ਼ ਹੋਇਆ ਸੀ, ਜਿਸ ਨੂੰ ਲੈਕੇ ਵਿਵਾਦ ਭਖਦਾ ਜਾ ਰਿਹਾ ਹੈ। ਹਾਲ ਹੀ 'ਚ ਗਾਇਕ ਦੇ ਖਿਲਾਫ ਕਪੂਰਥਲਾ 'ਚ ਮੁਕੱਦਮਾ ਦਰਜ ਹੋਇਆ ਸੀ। ਇਸ ਤੋਂ ਬਾਅਦ ਹੁਣ ਸਿੰਗਾ ਦੇ ਖਿਲਾਫ ਅਜਨਾਲਾ 'ਚ ਵੀ ਮਾਮਲਾ ਦਰਜ ਹੋਇਆ ਹੈ। 

FIR Against Singer Singga In Ajnala: ਵਿਵਾਦਤ ਗੀਤ ਨੂੰ ਲੈ ਕੇ ਹੁਣ ਅਜਨਾਲੇ 'ਚ ਦਰਜ ਹੋਇਆ ਗਾਇਕ ਸਿੰਗਾ 'ਤੇ ਮਾਮਲਾ

ਪੰਜਾਬੀ ਗਾਇਕ ਸਿੰਗਾ ਦੀਆਂ ਮੁਸ਼ਕਲਾਂ ਖਤਮ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ। ਹਾਲ ਹੀ 'ਚ ਸਿੰਗਾ ਦਾ ਇੱਕ ਗਾਣਾ ਰਿਲੀਜ਼ ਹੋਇਆ ਸੀ, ਜਿਸ ਨੂੰ ਲੈਕੇ ਵਿਵਾਦ ਭਖਦਾ ਜਾ ਰਿਹਾ ਹੈ। ਹਾਲ ਹੀ 'ਚ ਗਾਇਕ ਦੇ ਖਿਲਾਫ ਕਪੂਰਥਲਾ 'ਚ ਮੁਕੱਦਮਾ ਦਰਜ ਹੋਇਆ ਸੀ। ਇਸ ਤੋਂ ਬਾਅਦ ਹੁਣ ਸਿੰਗਾ ਦੇ ਖਿਲਾਫ ਅਜਨਾਲਾ 'ਚ ਵੀ ਮਾਮਲਾ ਦਰਜ ਹੋਇਆ ਹੈ। 

Himachal Rains Cloudburst: ਹਿਮਾਚਲ 'ਚ ਕੁਦਰਤ ਦਾ ਕਹਿਰ, ਢਿੱਗਾਂ ਡਿੱਗਣ ਨਾਲ ਸ਼ਿਵ ਮੰਦਰ ਦੀ ਰੁੜ੍ਹਿਆ, ਸੋਲਨ 'ਚ ਬੱਦਲ ਫਟਿਆ, ਮੰਡੀ 'ਚ ਸਰਕਾਰੀ ਰੁੜ੍ਹੀ

ਹਿਮਾਚਲ ਪ੍ਰਦੇਸ਼ ਵਿੱਚ ਮਾਨਸੂਨ ਮੁੜ ਤਬਾਹੀ ਮਚਾ ਰਿਹਾ ਹੈ। ਸੂਬੇ ਵਿੱਚ ਲਗਾਤਾਰ ਹੋ ਰਹੀ ਬਾਰਸ਼ ਕਾਰਨ ਆਮ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਸਮਰਹਿੱਲ ਸਥਿਤ ਸ਼ਿਵ ਮੰਦਿਰ 'ਚ ਸਵੇਰੇ 7:02 ਵਜੇ ਚਟਾਨਾਂ ਖਿਸਕਣ ਨਾਲ ਵੱਡਾ ਹਾਦਸਾ ਵਾਪਰਿਆ। 

Chandigarh News: ਆਜ਼ਾਦੀ ਦਿਹਾੜੇ ਮੌਕੇ ਚੰਡੀਗੜ੍ਹ ਪੁਲਿਸ ਦੇ 22 ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਮਿਲੇਗਾ ਮੈਡਲ

ਆਜ਼ਾਦੀ ਦਿਹਾੜੇ ਮੌਕੇ ਚੰਡੀਗੜ੍ਹ ਪੁਲਿਸ ਦੇ 22 ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਵਧੀਆ ਸੇਵਾਵਾਂ ਲਈ ਪ੍ਰਸ਼ਾਸਕ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਵਿਭਾਗ ਵਿੱਚ ਬਹੁਤ ਵਧੀਆ ਸੇਵਾਵਾਂ ਨਿਭਾਉਣ ਲਈ ਸਨਮਾਨਿਤ ਕੀਤੀਆਂ ਜਾਣ ਵਾਲੀਆਂ ਸ਼ਖ਼ਸੀਅਤਾਂ ’ਚ ਡੀਐਸਪੀ ਗੁਰਜੀਤ ਕੌਰ, ਇੰਸਪੈਕਟਰ ਬਲਦੇਵ ਕੁਮਾਰ, ਇੰਸਪੈਕਟਰ ਰਣਜੀਤ ਸਿੰਘ, ਏਐਸਆਈ ਸੱਤਿਆਵਾਨ, ਏਐਸਆਈ ਪੰਜਾਬ ਸਿੰਘ, ਏਐਸਆਈ ਯਸ਼ਵੰਤ ਸਿੰਘ, ਹੌਲਦਾਰ ਦੇਵੀ ਚੰਦ ਦੇ ਨਾਮ ਸ਼ਾਮਲ ਹਨ। 

Independence day 2023: ਆਜ਼ਾਦੀ ਦਿਹਾੜੇ ਮੌਕੇ ਚੰਡੀਗੜ੍ਹ ਪੁਲਿਸ ਦੇ 22 ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਮਿਲੇਗਾ ਮੈਡਲ

ਆਜ਼ਾਦੀ ਦਿਹਾੜੇ ਮੌਕੇ ਚੰਡੀਗੜ੍ਹ ਪੁਲਿਸ ਦੇ 22 ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਵਧੀਆ ਸੇਵਾਵਾਂ ਲਈ ਪ੍ਰਸ਼ਾਸਕ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਵਿਭਾਗ ਵਿੱਚ ਬਹੁਤ ਵਧੀਆ ਸੇਵਾਵਾਂ ਨਿਭਾਉਣ ਲਈ ਸਨਮਾਨਿਤ ਕੀਤੀਆਂ ਜਾਣ ਵਾਲੀਆਂ ਸ਼ਖ਼ਸੀਅਤਾਂ ’ਚ ਡੀਐਸਪੀ ਗੁਰਜੀਤ ਕੌਰ, ਇੰਸਪੈਕਟਰ ਬਲਦੇਵ ਕੁਮਾਰ, ਇੰਸਪੈਕਟਰ ਰਣਜੀਤ ਸਿੰਘ, ਏਐਸਆਈ ਸੱਤਿਆਵਾਨ, ਏਐਸਆਈ ਪੰਜਾਬ ਸਿੰਘ, ਏਐਸਆਈ ਯਸ਼ਵੰਤ ਸਿੰਘ, ਹੌਲਦਾਰ ਦੇਵੀ ਚੰਦ ਦੇ ਨਾਮ ਸ਼ਾਮਲ ਹਨ। 

Amritsar News: ਕਿਸਾਨ ਅੰਦੋਲਨ ਮਗਰੋਂ ਗੁਰਦੁਆਰਿਆਂ ਪ੍ਰਤੀ ਸਾਰੀ ਦੁਨੀਆਂ ਦੀ ਆਸਥਾ ਵਧੀ: ਟਿਕੈਤ 

ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਕਿਹਾ ਦਿੱਲੀ ਅੰਦੋਲਨ ਵਿੱਚ ਬਹੁਤ ਵੱਡਾ ਰੋਲ ਗੁਰਦੁਆਰਿਆਂ ਦਾ ਰਿਹਾ ਹੈ। ਉਸ ਸਮੇਂ ਅੰਦੋਲਨ ਵਿੱਚ ਲੰਗਰ ਭੰਡਾਰੇ ਚੱਲਦੇ ਰਹੇ। ਉਨ੍ਹਾਂ ਕਿਹਾ ਕਿ ਵਾਹਿਗੁਰੂ ਉੱਤੇ ਪੂਰੇ ਦੇਸ਼ ਦੀ ਆਸਥਾ ਹੈ।  ਉਨ੍ਹਾਂ ਨੇ ਕਿਹਾ ਕਿ ਸਾਰੀ ਦੁਨੀਆਂ ਦੀ ਆਸਥਾ ਗੁਰਦੁਆਰਿਆਂ ਪ੍ਰਤੀ ਵਧੀ ਹੈ। ਉਨ੍ਹਾਂ ਕਿਹਾ ਕਿ ਚਾਹੇ ਹਿੰਦੁਸਤਾਨ ਦੀ ਕੋਈ ਵੀ ਜਥੇਬੰਦੀ ਹੋਵੇ, ਉਨ੍ਹਾਂ ਦਾ ਗੁਰਦੁਆਰਿਆਂ ਪ੍ਰਤੀ ਲਗਾਅ ਵਧਿਆ ਹੈ। 

Ludhiana News: ਔਰਤਾਂ ਲਈ ਵੱਖਰੇ ਸ਼ਰਾਬ ਠੇਕੇ ਖੋਲ੍ਹਣੇ ਗੌਰਵਮਈ ਸੂਬੇ ਪੰਜਾਬ ਦੇ ਮੱਥੇ ’ਤੇ ਕਲੰਕ

ਕੇਂਦਰੀ ਰਾਜ ਮੰਤਰੀ ਅਸ਼ਵਨੀ ਕੁਮਾਰ ਚੌਬੇ ਨੇ ਕਿਹਾ ਕਿ ਪੰਜਾਬ ’ਚ ਨਸ਼ਿਆਂ ਦੇ ਖਾਤਮੇ ਦਾ ਦਾਅਵਾ ਕਰਨ ਵਾਲੀ ‘ਆਪ’ ਸਰਕਾਰ ਵੱਲੋਂ ਔਰਤਾਂ ਲਈ ਵੱਖਰੇ ਸ਼ਰਾਬ ਠੇਕੇ ਖੋਲ੍ਹਣੇ ਗੌਰਵਮਈ ਸੂਬੇ ਦੇ ਮੱਥੇ ’ਤੇ ਕਲੰਕ ਹਨ। ਉਹ ਐਤਵਾਰ ਨੂੰ ਦੁੱਗਰੀ ਸਥਿਤ ਭਾਜਪਾ ਦਫ਼ਤਰ ਵਿੱਚ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਅਸ਼ਵਨੀ ਕੁਮਾਰ ਚੌਬੇ ਨੇ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿੱਚ ਨਸ਼ੇ ਖ਼ਤਮ ਕਰਨ ਲਈ ਕੀਤੇ ਜਾ ਰਹੇ ਪ੍ਰਚਾਰ ਨੂੰ ਮੰਦਭਾਗਾ ਕਰਾਰ ਦਿੰਦਿਆਂ ਦੱਸਿਆ ਕਿ ਪੰਜਾਬ ਵਿੱਚ ਹਰ ਗਲੀ-ਮਹੱਲੇ ਵਿੱਚ ਖੁੱਲ੍ਹੇ ਸ਼ਰਾਬ ਦੇ ਠੇਕੇ ਨੌਜਵਾਨ ਵਰਗ ਨੂੰ ਕੁਰਾਹੇ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਤਾਂ ਔਰਤਾਂ ਲਈ ਵੀ ਸ਼ਰਾਬ ਦੇ ਵੱਖਰੇ ਠੇਕੇ ਖੋਲ੍ਹੇ ਜਾ ਰਹੇ ਹਨ, ਜੋ ਪੰਜਾਬ ਦੀ ਪਵਿੱਤਰ ਧਰਤੀ ਦੇ ਮੱਥੇ ’ਤੇ ਕਲੰਕ ਹਨ।

Demand for the release of Sikh prisoners: ਬੰਦੀ ਸਿੰਘਾਂ ਦੀ ਰਿਹਾਈ ਲਈ 15 ਅਗਸਤ ਨੂੰ ਚੰਡੀਗੜ੍ਹ 'ਚ ਐਕਸ਼ਨ ਦਾ ਐਲਾਨ

ਮੋਹਾਲੀ 'ਚ ਸਿੱਖ ਕੈਦੀਆਂ (ਬੰਦੀ ਸਿੰਘਾਂ) ਦੀ ਰਿਹਾਈ ਲਈ ਪਿਛਲੇ ਕਈ ਮਹੀਨਿਆਂ ਤੋਂ ਕੌਮੀ ਇਨਸਾਫ ਮੋਰਚਾ ਦਾ ਧਰਨਾ ਚੱਲ ਰਿਹਾ ਹੈ। ਇਸੇ ਦੌਰਾਨ ਕੌਮੀ ਇਨਸਾਫ਼ ਮੋਰਚਾ (KIM) ਨੇ ਆਜ਼ਾਦੀ ਦਿਵਸ ਮੌਕੇ ਰੋਸ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਕੇਆਈਐਮ ਨੇ ਕਿਹਾ ਕਿ ਖਾਲਿਸਤਾਨ ਪੱਖੀ ਸਮੂਹ ਦੇ ਮੈਂਬਰ 15 ਅਗਸਤ ਨੂੰ ਆਜ਼ਾਦੀ ਦਿਵਸ 'ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਮਾਰਚ ਕਰਨਗੇ ਜੋ ਪਹਿਲਾਂ ਹੀ ਆਪਣੀ ਸਜ਼ਾ ਕੱਟ ਚੁੱਕੇ ਹਨ।

Flood in Punjab: ਹਿਮਾਚਲ 'ਚ ਬਾਰਸ਼ ਕਾਰਨ ਪੰਜਾਬ ਦੇ ਡੈਮ ਫੁੱਲ, ਅੱਜ ਖੁੱਲ੍ਹਣਗੇ ਫਲੱਡ ਗੇਟ

 ਹਿਮਾਚਲ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ ਤੋਂ ਲਗਾਤਾਰ ਹੋ ਰਹੀ ਬਾਰਸ਼ ਕਾਰਨ ਪੰਜਾਬ ਵਿੱਚ ਹੜ੍ਹਾਂ ਦਾ ਖਤਰਾ ਵਧ ਗਿਆ ਹੈ। ਪੰਜਾਬ ਦੇ ਦਰਿਆਵਾਂ ਦੇ ਨਾਲ ਹੀ ਡੈਮਾਂ 'ਚ ਪਾਣੀ ਦੀ ਆਮਦ ਲਗਾਤਾਰ ਵਧ ਰਹੀ ਹੈ। ਇਸ ਦੇ ਨਾਲ ਹੀ ਐਤਵਾਰ ਨੂੰ ਨਵਾਂਸ਼ਹਿਰ ਤੇ ਰੋਪੜ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਅੱਜ ਵੀ ਪੰਜਾਬ ਵਿੱਚ ਬਾਰਸ਼ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਉਧਰ, ਬੀਬੀਐਮਬੀ ਪ੍ਰਸ਼ਾਸਨ ਮੁਤਾਬਕ ਭਾਖੜਾ ਡੈਮ ਦਾ ਪਾਣੀ ਦਾ ਪੱਧਰ ਐਤਵਾਰ ਸ਼ਾਮ 6 ਵਜੇ ਤੱਕ ਇੱਕ ਫੁੱਟ ਵਧ ਕੇ 1672.25 ਫੁੱਟ 'ਤੇ ਪਹੁੰਚ ਗਿਆ। ਇਸ ਤੋਂ ਪਹਿਲਾਂ ਟੈਸਟਿੰਗ ਲਈ ਭਾਖੜਾ ਦੇ ਚਾਰ ਫਲੱਡ ਗੇਟ 2-2 ਫੁੱਟ ਖੋਲ੍ਹ ਕੇ 8100 ਕਿਊਸਿਕ ਪਾਣੀ ਛੱਡਿਆ ਗਿਆ ਸੀ। 

Weather Update Today : ਪੰਜਾਬ, ਹਰਿਆਣਾ ਸਣੇ ਹਿਮਾਚਲੀ ਖੇਤਰਾਂ 'ਚ ਭਾਰੀ ਮੀਂਹ ਦਾ Alert

ਸੋਮਵਾਰ ਅਤੇ ਮੰਗਲਵਾਰ ਨੂੰ ਹਿਮਾਚਲ ਪ੍ਰਦੇਸ਼ ਸਮੇਤ ਉੱਤਰੀ ਭਾਰਤ ਤੋਂ ਲੈ ਕੇ ਉੱਤਰ-ਪੂਰਬ ਦੇ ਹਿਮਾਲੀਅਨ ਖੇਤਰਾਂ, ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਅਤੇ ਤਾਮਿਲਨਾਡੂ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹਾਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਦੋ ਦਿਨਾਂ ਦੌਰਾਨ ਉੱਤਰਾਖੰਡ ਦੇ ਜ਼ਿਆਦਾਤਰ ਇਲਾਕਿਆਂ 'ਚ ਬਹੁਤ ਜ਼ਿਆਦਾ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਸੋਮਵਾਰ ਨੂੰ ਉੱਤਰਾਖੰਡ ਲਈ ਰੈੱਡ ਅਲਰਟ ਅਤੇ ਘੱਟੋ-ਘੱਟ 20 ਸੂਬਿਆਂ ਲਈ ਭਾਰੀ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਹਿਮਾਚਲ ਵਿੱਚ ਜ਼ਮੀਨ ਖਿਸਕਣ ਕਾਰਨ 452 ਸੜਕਾਂ ਬੰਦ ਹਨ।

ਪਿਛੋਕੜ

Punjab Breaking News LIVE 14 August, 2023: ਹਿਮਾਚਲ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ ਤੋਂ ਲਗਾਤਾਰ ਹੋ ਰਹੀ ਬਾਰਸ਼ ਕਾਰਨ ਪੰਜਾਬ ਵਿੱਚ ਹੜ੍ਹਾਂ ਦਾ ਖਤਰਾ ਵਧ ਗਿਆ ਹੈ। ਪੰਜਾਬ ਦੇ ਦਰਿਆਵਾਂ ਦੇ ਨਾਲ ਹੀ ਡੈਮਾਂ 'ਚ ਪਾਣੀ ਦੀ ਆਮਦ ਲਗਾਤਾਰ ਵਧ ਰਹੀ ਹੈ। ਇਸ ਦੇ ਨਾਲ ਹੀ ਐਤਵਾਰ ਨੂੰ ਨਵਾਂਸ਼ਹਿਰ ਤੇ ਰੋਪੜ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਅੱਜ ਵੀ ਪੰਜਾਬ ਵਿੱਚ ਬਾਰਸ਼ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਉਧਰ, ਬੀਬੀਐਮਬੀ ਪ੍ਰਸ਼ਾਸਨ ਮੁਤਾਬਕ ਭਾਖੜਾ ਡੈਮ ਦਾ ਪਾਣੀ ਦਾ ਪੱਧਰ ਐਤਵਾਰ ਸ਼ਾਮ 6 ਵਜੇ ਤੱਕ ਇੱਕ ਫੁੱਟ ਵਧ ਕੇ 1672.25 ਫੁੱਟ 'ਤੇ ਪਹੁੰਚ ਗਿਆ। ਇਸ ਤੋਂ ਪਹਿਲਾਂ ਟੈਸਟਿੰਗ ਲਈ ਭਾਖੜਾ ਦੇ ਚਾਰ ਫਲੱਡ ਗੇਟ 2-2 ਫੁੱਟ ਖੋਲ੍ਹ ਕੇ 8100 ਕਿਊਸਿਕ ਪਾਣੀ ਛੱਡਿਆ ਗਿਆ ਸੀ। ਹੜ੍ਹਾਂ ਦਾ ਮੁੜ ਖਤਰਾ! ਹਿਮਾਚਲ 'ਚ ਬਾਰਸ਼ ਕਾਰਨ ਪੰਜਾਬ ਦੇ ਡੈਮ ਫੁੱਲ, ਅੱਜ ਖੁੱਲ੍ਹਣਗੇ ਫਲੱਡ ਗੇਟ


 


ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਅੱਤਵਾਦੀ ਮਡਿਊਲ ਦਾ ਕੀਤਾ ਪਰਦਾਫਾਸ਼


Punjab Police Exposed the Terrorist module : ਪੰਜਾਬ ਪੁਲਿਸ ਨੇ ਚੈਕ ਗਣਰਾਜ ਅਧਾਰਤ ਗੁਰਦੇਵ ਸਿੰਘ ਉਰਫ਼ ਜੈਸਲ ਵੱਲੋਂ ਚਲਾਏ ਜਾ ਰਹੇ ਦਹਿਸ਼ਤੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸ ਮਡਿਊਲ  ਦੇ ਤਿੰਨ ਮੈਂਬਰਾਂ ਨੂੰ ਤਿੰਨ ਪਿਸਤੌਲਾਂ ਅਤੇ ਗੋਲੀ-ਸਿੱਕੇ ਸਮੇਤ ਤਰਨਤਾਰਨ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਸਾਹਮਣੇ ਆਈ ਹੈ। ਗੁਰਦੇਵ ਜੈਸਲ, ਕੈਨੇਡਾ ਅਧਾਰਤ ਅੱਤਵਾਦੀਆਂ ਲਖਬੀਰ ਉਰਫ ਲੰਡਾ ਅਤੇ ਸਤਬੀਰ ਸਿੰਘ ਉਰਫ ਸੱਤਾ, ਜਿਨ੍ਹਾਂ ਦਾ ਹੱਥ ਪੁਲਿਸ ਸਟੇਸ਼ਨ ਸਰਹਾਲੀ ਵਿਖੇ ਹੋਏ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰ.ਪੀ.ਜੀ.) ਹਮਲੇ ਅਤੇ ਸੂਬੇ ਵਿੱਚ ਮਿੱਥ ਕੇ ਕੀਤੀਆਂ ਗਈਆਂ ਹੱਥਿਆਵਾਂ ਪਿੱਛੇ ਹੈ, ਦੇ ਗਿਰੋਹ ਦਾ ਮੁੱਖ ਮੈਂਬਰ ਹੈ। ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਅੱਤਵਾਦੀ ਮਡਿਊਲ ਦਾ ਕੀਤਾ ਪਰਦਾਫਾਸ਼


 


ਬੰਦੀ ਸਿੰਘਾਂ ਦੀ ਰਿਹਾਈ ਲਈ 15 ਅਗਸਤ ਨੂੰ ਚੰਡੀਗੜ੍ਹ 'ਚ ਐਕਸ਼ਨ ਦਾ ਐਲਾਨ


Demand for the release of Sikh prisoners: ਮੋਹਾਲੀ 'ਚ ਸਿੱਖ ਕੈਦੀਆਂ (ਬੰਦੀ ਸਿੰਘਾਂ) ਦੀ ਰਿਹਾਈ ਲਈ ਪਿਛਲੇ ਕਈ ਮਹੀਨਿਆਂ ਤੋਂ ਕੌਮੀ ਇਨਸਾਫ ਮੋਰਚਾ ਦਾ ਧਰਨਾ ਚੱਲ ਰਿਹਾ ਹੈ। ਇਸੇ ਦੌਰਾਨ ਕੌਮੀ ਇਨਸਾਫ਼ ਮੋਰਚਾ (KIM) ਨੇ ਆਜ਼ਾਦੀ ਦਿਵਸ ਮੌਕੇ ਰੋਸ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਕੇਆਈਐਮ ਨੇ ਕਿਹਾ ਕਿ ਖਾਲਿਸਤਾਨ ਪੱਖੀ ਸਮੂਹ ਦੇ ਮੈਂਬਰ 15 ਅਗਸਤ ਨੂੰ ਆਜ਼ਾਦੀ ਦਿਵਸ 'ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਮਾਰਚ ਕਰਨਗੇ ਜੋ ਪਹਿਲਾਂ ਹੀ ਆਪਣੀ ਸਜ਼ਾ ਕੱਟ ਚੁੱਕੇ ਹਨ। ਬੰਦੀ ਸਿੰਘਾਂ ਦੀ ਰਿਹਾਈ ਲਈ 15 ਅਗਸਤ ਨੂੰ ਚੰਡੀਗੜ੍ਹ 'ਚ ਐਕਸ਼ਨ ਦਾ ਐਲਾਨ


 


ਪੰਜਾਬ, ਹਰਿਆਣਾ ਸਣੇ ਹਿਮਾਚਲੀ ਖੇਤਰਾਂ 'ਚ ਭਾਰੀ ਮੀਂਹ ਦਾ Alert


Weather Update Today : ਸੋਮਵਾਰ ਅਤੇ ਮੰਗਲਵਾਰ ਨੂੰ ਹਿਮਾਚਲ ਪ੍ਰਦੇਸ਼ ਸਮੇਤ ਉੱਤਰੀ ਭਾਰਤ ਤੋਂ ਲੈ ਕੇ ਉੱਤਰ-ਪੂਰਬ ਦੇ ਹਿਮਾਲੀਅਨ ਖੇਤਰਾਂ, ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਅਤੇ ਤਾਮਿਲਨਾਡੂ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹਾਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਦੋ ਦਿਨਾਂ ਦੌਰਾਨ ਉੱਤਰਾਖੰਡ ਦੇ ਜ਼ਿਆਦਾਤਰ ਇਲਾਕਿਆਂ 'ਚ ਬਹੁਤ ਜ਼ਿਆਦਾ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਸੋਮਵਾਰ ਨੂੰ ਉੱਤਰਾਖੰਡ ਲਈ ਰੈੱਡ ਅਲਰਟ ਅਤੇ ਘੱਟੋ-ਘੱਟ 20 ਸੂਬਿਆਂ ਲਈ ਭਾਰੀ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਹਿਮਾਚਲ ਵਿੱਚ ਜ਼ਮੀਨ ਖਿਸਕਣ ਕਾਰਨ 452 ਸੜਕਾਂ ਬੰਦ ਹਨ। ਪੰਜਾਬ, ਹਰਿਆਣਾ ਸਣੇ ਹਿਮਾਚਲੀ ਖੇਤਰਾਂ 'ਚ ਭਾਰੀ ਮੀਂਹ ਦਾ Alert


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.