Punjab Breaking News LIVE: ਜੰਮੂ-ਕਸ਼ਮੀਰ 'ਚ ਆਨੰਦ ਮੈਰਿਜ ਐਕਟ ਲਾਗੂ ਹੋਣਾ, ਸਰਕਾਰੀ ਸਕੂਲ ਦੇ ਬੱਚਿਆ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਫਿਰ ਲੱਗਾ ਮਹਿੰਗਾਈ ਦਾ ਝਟਕਾ

Punjab Breaking News LIVE, 14 December, 2023: ਜੰਮੂ-ਕਸ਼ਮੀਰ 'ਚ ਆਨੰਦ ਮੈਰਿਜ ਐਕਟ ਲਾਗੂ ਹੋਣਾ, ਸਰਕਾਰੀ ਸਕੂਲ ਦੇ ਬੱਚਿਆ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਫਿਰ ਲੱਗਾ ਮਹਿੰਗਾਈ ਦਾ ਝਟਕਾ

ABP Sanjha Last Updated: 14 Dec 2023 01:11 PM
Drugs in Punjab: ਹੁਣ ਪੰਜਾਬਣਾਂ ਨੇ ਸੰਭਾਲੀ ਨਸ਼ਾ ਤਸਕਰੀ ਦੀ ਕਮਾਨ, ਐਨਸੀਆਰਬੀ ਦੇ ਅੰਕੜਿਆਂ ਨੇ ਉਡਾਏ ਹੋਸ਼

Punjab News: ਪੁਲਿਸ ਦੀ ਸਖਤੀ ਮਗਰੋਂ ਨਸ਼ਾ ਤਸਕਰੀ ਦੀ ਕਮਾਨ ਹੁਣ ਪੰਜਾਬਣਾਂ ਨੇ ਸੰਭਾਲ ਲਈ ਹੈ। ਔਰਤਾਂ 'ਤੇ ਸ਼ੱਕ ਨਹੀਂ ਹੁੰਦਾ, ਇਸ ਲਈ ਨਸ਼ਾ ਤਸਕਰੀ ਨੇ ਨਸ਼ਿਆਂ ਦੇ ਕਾਰੋਬਾਰ ਵਿੱਚ ਪੰਜਾਬਣਾਂ ਦਾ ਸਹਾਰਾ ਲਿਆ ਜਾ ਰਿਹਾ ਹੈ। ਇਹ ਖੁਲਾਸਾ ਕੌਮੀ ਕ੍ਰਾਈਮ ਰਿਕਾਰਡ ਬਿਊਰੋ (ਐਨਸੀਆਰਬੀ) ਦੇ ਅੰਕੜਿਆਂ ਤੋਂ ਹੋਇਆ ਹੈ। ਸਰਕਾਰੀ ਅੰਕੜਿਆਂ ਮੁਤਾਬਕ ਦੇਸ਼ ’ਚ ਨਸ਼ਾ ਤਸਕਰੀ ਦੇ ਕਾਰੋਬਾਰ ਵਿੱਚ ਪੰਜਾਬੀ ਔਰਤਾਂ ਸਿਖਰ ’ਤੇ ਹਨ। 

Ludhiana News: ਚੋਰਾਂ ਦਾ ਅਜੀਬ ਕਾਰਨਾਮਾ! ਪਹਿਲਾਂ ਰੱਜ ਕੇ ਖਾਧਾ-ਪੀਤਾ, ਫਿਰ ਆਰਾਮ ਨਾਲ ਕੀਤੀ ਚੋਰੀ, ਜਾਂਦੇ ਹੋਏ ਵੀ ਚੌਕਲੇਟ ਨਾਲ ਲੈ ਗਏ

Punjab News: ਲੁਧਿਆਣਾ ਵਿੱਚ ਚੋਰੀ ਦਾ ਦਿਲਚਸਪ ਮਾਮਲਾ ਸਾਹਮਣੇ ਆਇਆ ਹੈ। ਇੱਥੇ ਚੋਰਾਂ ਨੇ ਪਹਿਲਾਂ ਰੱਜ ਕੇ ਸਾਮਾਨ ਖਾਧਾ ਤੇ ਫਿਰ ਆਰਾਮ ਨਾਲ ਚੋਰੀ ਕਰਕੇ ਚਲੇ ਗਏ। ਉਹ ਜਾਂਦੇ ਹੋਏ ਵੀ ਨਾਲ ਚੌਕਲੇਟ ਆਦਿ ਲੈ ਗਏ। ਇਹ ਹੈਰਾਨੀ ਵਾਲੀ ਗੱਲ ਹੈ ਕਿ ਚੋਰ ਜਿੰਦਰਾ ਤੋੜ ਕੇ ਨਹੀਂ ਸਗੋਂ ਛੱਤ ਰਾਹੀਂ ਦੁਕਾਨ ਵਿੱਚ ਦਾਖਲ ਹੋਏ। ਦਰਅਸਲ ਲੁਧਿਆਣਾ ਦੇ ਨਿਊ ਸ਼ਿਵਾਜੀ ਨਗਰ ਇਲਾਕੇ ਵਿੱਚ ਇੱਕ ਡਿਪਾਰਟਮੈਂਟ ਸਟੋਰ ਵਿੱਚ ਹੋਈ ਚੋਰੀ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਸੀਸੀਟੀਵੀ ਵਿੱਚ ਖੁਲਾਸਾ ਹੋਇਆ ਹੈ ਕਿ ਚੋਰ ਛੱਤ ਰਾਹੀਂ ਸਟੋਰ ਅੰਦਰ ਦਾਖਲ ਹੋਏ। ਰਾਤ 1 ਵਜੇ ਤਿੰਨ ਚੋਰ ਗੁਆਂਢ ਵਿੱਚ ਲੱਗੀ ਲੋਹੇ ਦੀ ਪੌੜੀ ਦੀ ਵਰਤੋਂ ਕਰਕੇ ਛੱਤ ਰਾਹੀਂ ਡਿਪਾਰਟਮੈਂਟ ਸਟੋਰ ਵਿੱਚ ਦਾਖਲ ਹੋਏ ਤੇ ਚੋਰੀ ਕਰਕੇ ਫਰਾਰ ਹੋ ਗਏ। 

Sidhu Moosewala: ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਵੱਲੋਂ ਕਤਲ ਕੇਸ 'ਚ ਸ਼ਾਮਲ ਹੋਣ ਤੋਂ ਮੁਕਰਣ ਮਗਰੋਂ ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਖੁਲਾਸਾ

Sidhu Moosewala Murder Case: ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਵੱਲੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਸ਼ਾਮਲ ਨਾ ਹੋਣ ਦਾ ਦਾਅਵਾ ਕਰਨ ਮਗਰੋਂ ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਤਿੱਖਾ ਹਮਲਾ ਬੋਲਿਆ ਹੈ। ਬਲਕੌਰ ਸਿੰਘ ਨੇ ਕਿਹਾ ਹੈ ਕਿ ਇਸ ਕਤਲ ਨਾਲ ਖ਼ੁਦ ਨੂੰ ਜੋੜ ਕੇ ਮਸ਼ਹੂਰੀਆਂ ਖੱਟਣ ਵਾਲੇ ਗੈਂਗਸਟਰਾਂ ਨੇ ਫ਼ਿਰੌਤੀਆਂ ਦੀਆਂ ਕੀਮਤਾਂ ਵਧਾ ਲਈਆਂ ਤੇ ਹੁਣ ਜਦੋਂ ਸਜ਼ਾ ਦਾ ਮਾਮਲਾ ਨੇੜੇ ਲੱਗਣ ਲੱਗਾ ਹੈ ਤਾਂ ਇੰਟਰਵਿਊ ਤੋਂ ਵੀ ਮੁਕਰਨ ਲੱਗੇ ਹਨ। 

Patiala News: ਪ੍ਰੋਫੈਸਰ ਦੀ ਕੁੱਟਮਾਰ ਕਰਨ ਵਾਲੇ 12 ਵਿਦਿਆਰਥੀ ਸਸਪੈਂਡ, ਯੂਨੀਵਰਸਿਟੀ 'ਚ ਐਂਟਰੀ ਬੈਨ

Punjab News: ਪੰਜਾਬੀ ਯੂਨੀਵਰਸਿਟੀ ਕੈਂਪਸ ਵਿੱਚ ਪੰਜਾਬੀ ਵਿਭਾਗ ਦੇ ਪ੍ਰੋ. ਸੁਰਜੀਤ ਸਿੰਘ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਪੰਜਾਬੀ ਯੂਨੀਵਰਸਿਟੀ ਨੇ 12 ਵਿਦਿਆਰਥੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਯੂਨੀਵਰਸਿਟੀ ਨੇ ਇਨ੍ਹਾਂ ਸਾਰੇ ਵਿਦਿਆਰਥੀਆਂ ਦੇ ਕੈਂਪਸ ਵਿੱਚ ਦਾਖਲੇ ’ਤੇ ਪਾਬੰਦੀ ਲਾ ਦਿੱਤੀ ਹੈ। ਇਹ ਵਿਦਿਆਰਥੀ ਪ੍ਰੀਖਿਆ ਦੇਣ ਲਈ ਯੂਨੀਵਰਸਿਟੀ ਅੰਦਰ ਆ ਸਕਣਗੇ। ਦੱਸ ਦਈਏ ਕਿ 13 ਸਤੰਬਰ ਦੀ ਰਾਤ ਨੂੰ ਯੂਨੀਵਰਸਿਟੀ ਵਿਦਿਆਰਥਣ ਦੀ ਉਸ ਦੇ ਬਠਿੰਡਾ ਸਥਿਤ ਘਰ ਵਿੱਚ ਬਿਮਾਰੀ ਕਾਰਨ ਮੌਤ ਹੋਣ ਮਗਰੋਂ ਪੰਜਾਬੀ ਵਿਭਾਗ ਦੇ ਪ੍ਰੋਫੈਸਰ ’ਤੇ ਵਿਦਿਆਰਥਣ ਨਾਲ ਗ਼ਲਤ ਵਿਵਹਾਰ ਕਰਨ ਤੇ ਖੁਦਕੁਸ਼ੀ ਕਰਨ ਲਈ ਮਜਬੂਰ ਕਰਨ ਦਾ ਦੋਸ਼ ਲਾਉਂਦਿਆਂ ਵਿਦਿਆਰਥੀਆਂ ਦੀ ਭੀੜ ਵੱਲੋਂ ਉਸ ਦੀ ਕੁੱਟਮਾਰ ਕੀਤੀ ਗਈ ਸੀ। ਇਸ ਸਬੰਧੀ ਇੱਕ ਸਾਬਕਾ ਜੱਜ ਵੱਲੋਂ ਮਾਮਲੇ ਦੀ ਜਾਂਚ ਕੀਤੀ ਗਈ ਸੀ।

Punjab Weather Update: ਪੰਜਾਬ ਨੂੰ ਠੰਢ ਨੇ ਜਕੜਿਆ, ਪਾਰਾ 4 ਡਿਗਰੀ ਤੱਕ ਡਿੱਗਿਆ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

Punjab Weather: ਪੰਜਾਬ ਨੂੰ ਠੰਢ ਨੇ ਜਕੜ ਲਿਆ ਹੈ। ਸੂਬੇ ਦੇ ਕਈ ਹਿੱਸਿਆਂ ਵਿੱਚ ਤਾਪਮਾਨ ਚਾਰ ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ ਕਿ ਆਉਣ ਵਾਲੇ ਦਿਨਾਂ 'ਚ ਪੰਜਾਬ 'ਚ ਸੰਘਣੀ ਧੁੰਦ ਦਾ ਦੌਰ ਜਾਰੀ ਰਹੇਗਾ। ਅੱਜ ਵੀਰਵਾਰ ਲਈ ਵੀ ਯੈਲੋ ਅਲਰਟ ਜਾਰੀ ਕੀਤੀ ਗਿਆ ਹੈ। ਇਸ ਤਹਿਤ ਮਾਝਾ, ਦੋਆਬਾ ਤੇ ਮਾਲਵਾ ਖੇਤਰ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸਵੇਰ ਵੇਲੇ ਧੁੰਦ ਦੀ ਚਾਦਰ ਛਾਈ ਹੋਈ ਹੈ।

Gram Panchayat Votes: ਪੰਚਾਇਤੀ ਚੋਣਾਂ ਨੂੰ ਲੈ ਕੇ ਹੋਇਆ ਵੱਡਾ ਐਲਾਨ

Punjab News: ਰਾਜ ਚੋਣ ਕਮਿਸ਼ਨ ਨੇ ਮਿਤੀ 09.12.2023 ਦੇ ਆਪਣੇ ਹੁਕਮਾਂ ਰਾਹੀਂ ਪੰਜਾਬ ਵਿੱਚ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਲਈ ਸ਼ਡਿਊਲ ਜਾਰੀ ਕੀਤਾ ਹੈ। ਆਮ ਲੋਕਾਂ ਦੀ ਜਾਣਕਾਰੀ ਲਈ ਹੈ ਕਿ ਉਹ 21.12.2023 ਤੋਂ 29.12.2023 ਤੱਕ (ਦੋਵੇਂ ਤਾਰੀਖਾਂ ਸਮੇਤ) ਆਪਣੀਆਂ ਵੋਟਾਂ ਸਬੰਧੀ ਆਪਣੇ ਦਾਅਵੇ ਅਤੇ ਇਤਰਾਜ਼ ਜ਼ਿਲ੍ਹੇ ਦੇ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਕੋਲ ਦੇ ਸਕਦੇ ਹਨ। ਇਕ ਬੁਲਾਰੇ ਨੇ ਦੱਸਿਆ ਕਿ ਆਮ ਗ੍ਰਾਮ ਪੰਚਾਇਤ ਚੋਣਾਂ ਲਈ ਵਰਤੀਆਂ ਜਾਣ ਵਾਲੀਆਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 07.01.2024 ਨੂੰ ਕੀਤੀ ਜਾਵੇਗੀ।

CNG Price Hike: ਫਿਰ ਲੱਗਾ ਮਹਿੰਗਾਈ ਦਾ ਝਟਕਾ, ਸੀਐਨਜੀ ਦੇ ਭਾਅ ਵਿੱਚ ਹੋਇਆ ਇਜ਼ਾਫਾ, ਜਾਣੋ ਕਿੰਨੇ ਵਧੇ ਰੇਟ

Latest CNG Price: ਇਸ ਸੂਬੇ ਦੇ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ ਲੱਗਾ ਹੈ ਅਤੇ ਇਸ ਦੀ ਕੀਮਤ 1 ਰੁਪਏ ਵਧ ਗਈ ਹੈ। ਹੁਣ ਦਿੱਲੀ ਵਿੱਚ ਸੀਐਨਜੀ ਦੇ ਰੇਟ ਵਧਾ ਦਿੱਤੇ ਗਏ ਹਨ ਅਤੇ ਇਹ 76.59 ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਪਹੁੰਚ ਗਏ ਹਨ। ਨਵੀਂ CNG ਦਰਾਂ ਅੱਜ ਯਾਨੀ 14 ਦਸੰਬਰ ਨੂੰ ਸਵੇਰੇ 6 ਵਜੇ ਤੋਂ ਲਾਗੂ ਹੋ ਗਈਆਂ ਹਨ। ਦਿੱਲੀ ਦੇ ਨਾਲ ਲੱਗਦੇ ਨੋਇਡਾ ਵਿੱਚ ਸੀਐਨਜੀ ਦੀ ਨਵੀਂ ਕੀਮਤ 82.20 ਰੁਪਏ ਪ੍ਰਤੀ ਕਿਲੋਗ੍ਰਾਮ ਅਤੇ ਗ੍ਰੇਟਰ ਨੋਇਡਾ ਵਿੱਚ 81.20 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ।

Punjab News: ਸਰਕਾਰੀ ਸਕੂਲ ਦੇ ਬੱਚਿਆ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

Punjab government schools: ਦੂਰ-ਦੁਰਾਡੇ ਇਲਾਕਿਆਂ ਤੋਂ ਸਰਕਾਰੀ ਸਕੂਲਾਂ 'ਚ ਪੜ੍ਹਨ ਆਉਂਦੇ ਵਿਦਿਆਰਥੀਆਂ ਵਾਸਤੇ ਆਵਾਜਾਈ ਦੇ ਸਾਧਨਾਂ ਦੀ ਘਾਟ ਪੂਰੀ ਕਰਨ ਲਈ ਮੁੱਖ ਮੰਤਰੀ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਾਰੇ ਸਰਕਾਰੀ ਸਕੂਲਾਂ ਨੂੰ ਬੱਸਾਂ ਮੁਹੱਈਆ ਕਰਵਾ ਰਹੀ ਹੈ ਤਾਂ ਕਿ ਕੋਈ ਵੀ ਵਿਦਿਆਰਥੀ ਸਾਧਨ ਦੀ ਕਮੀ ਕਾਰਨ ਸਿੱਖਿਆ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸਾਧਨਾਂ ਦੀ ਕਮੀ ਕਾਰਨ ਸਾਡੇ ਬੱਚੇ ਖਾਸ ਕਰਕੇ ਲੜਕੀਆਂ ਅੱਧ-ਵਿਚਾਲੇ ਪੜ੍ਹਾਈ ਛੱਡ ਜਾਂਦੀਆਂ ਸਨ ਪਰ ਹੁਣ ਹਰੇਕ ਵਿਦਿਆਰਥੀ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।

Anand Marriage Act: 'ਜੰਮੂ-ਕਸ਼ਮੀਰ 'ਚ ਆਨੰਦ ਮੈਰਿਜ ਐਕਟ ਲਾਗੂ ਹੋਣਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਣਨੀਤੀ ਦਾ ਪ੍ਰਮਾਣ'

Jammu and Kashmir: ਪੰਜਾਬ ਭਾਜਪਾ ਦੇ ਮੀਡੀਆ ਪੈਨਲਿਸਟ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ 'ਚ ਵੀ ਆਨੰਦ ਕਾਰਜ ਮੈਰਿਜ ਐਕਟ ਲਾਗੂ ਹੋਣ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਪ ਰਾਜਪਾਲ ਮਨੋਜ ਸਿਨਹਾ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਜੰਮੂ ਕਸ਼ਮੀਰ ਦੇ ਸਿੱਖ ਭਾਈਚਾਰੇ ਦੀ ਚਿਰੋਕਣੀ ਮੰਗ ਪੂਰੀ ਹੋ ਗਈ ਹੈ।


 

ਪਿਛੋਕੜ

Punjab Breaking News LIVE, 14 December, 2023: ਪੰਜਾਬ ਭਾਜਪਾ ਦੇ ਮੀਡੀਆ ਪੈਨਲਿਸਟ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ 'ਚ ਵੀ ਆਨੰਦ ਕਾਰਜ ਮੈਰਿਜ ਐਕਟ ਲਾਗੂ ਹੋਣ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਪ ਰਾਜਪਾਲ ਮਨੋਜ ਸਿਨਹਾ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਜੰਮੂ ਕਸ਼ਮੀਰ ਦੇ ਸਿੱਖ ਭਾਈਚਾਰੇ ਦੀ ਚਿਰੋਕਣੀ ਮੰਗ ਪੂਰੀ ਹੋ ਗਈ ਹੈ।ਪ੍ਰੋ. ਸਰਚਾਂਦ ਸਿੰਘ ਨੇ ਉਕਤ ਪ੍ਰਾਪਤੀ ਸਿਹਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਤਾ ਅਤੇ ਕਿਹਾ ਕਿ ਕਿ ਜੰਮੂ ਕਸ਼ਮੀਰ ’ਚ ਧਾਰਾ 370 ਅਨੰਦ ਮੈਰਿਜ ਐਕਟ ਲਾਗੂ ਕਰਨ ’ਚ ਅੜਿੱਕਾ ਸੀ, ਪਰ ਹੁਣ ਧਾਰਾ 370 ਦੇ ਖ਼ਾਤਮੇ ਕਾਰਨ ਹੀ ਉੱਥੇ ਅਨੰਦ ਮੈਰਿਜ ਐਕਟ ਲਾਗੂ ਕਰਨਾ ਸੰਭਵ ਹੋਇਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਵੱਲੋਂ ਨਵੇਂ ਕਸ਼ਮੀਰ ਦੀ ਸਿਰਜਣਾ ਪ੍ਰਤੀ ਰਣਨੀਤੀ ’ਚ ਪੂਰਵਲੇ ਸ਼ਾਸਕਾਂ ਦੀ ’ਅਧਰੰਗ ਨੀਤੀ’ ਨੂੰ ਤਿਲਾਂਜਲੀ ਦਿੱਤੀ ਗਈ।  ਨਰਿੰਦਰ ਮੋਦੀ ਸਰਕਾਰ ਦੁਆਰਾ ਜੰਮੂ-ਕਸ਼ਮੀਰ ਨੂੰ ਟਾਪ ਏਜੰਡੇ ’ਤੇ ਰੱਖਦਿਆਂ ਪ੍ਰਮੁੱਖ ਤਰਜੀਹ ਦੇਣ ਵਾਲੀਆਂ ਸਾਰਥਿਕ ਅਤੇ ਪ੍ਰਭਾਵਸ਼ਾਲੀ ਨੀਤੀਆਂ ਨੂੰ ਸਫਲਤਾ ਮਿਲਣੀ ਕਸ਼ਮੀਰ ’ਤੇ ਮਾੜੀ ਅੱਖ ਰੱਖਣ ਵਾਲੇ ਪਾਕਿਸਤਾਨ ਲਈ ਗਹਿਰਾ ਝਟਕਾ ਹੈ।  'ਜੰਮੂ-ਕਸ਼ਮੀਰ 'ਚ ਆਨੰਦ ਮੈਰਿਜ ਐਕਟ ਲਾਗੂ ਹੋਣਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਣਨੀਤੀ ਦਾ ਪ੍ਰਮਾਣ'


Punjab News: ਸਰਕਾਰੀ ਸਕੂਲ ਦੇ ਬੱਚਿਆ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ


punjab government: ਦੂਰ-ਦੁਰਾਡੇ ਇਲਾਕਿਆਂ ਤੋਂ ਸਰਕਾਰੀ ਸਕੂਲਾਂ 'ਚ ਪੜ੍ਹਨ ਆਉਂਦੇ ਵਿਦਿਆਰਥੀਆਂ ਵਾਸਤੇ ਆਵਾਜਾਈ ਦੇ ਸਾਧਨਾਂ ਦੀ ਘਾਟ ਪੂਰੀ ਕਰਨ ਲਈ ਮੁੱਖ ਮੰਤਰੀ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਾਰੇ ਸਰਕਾਰੀ ਸਕੂਲਾਂ ਨੂੰ ਬੱਸਾਂ ਮੁਹੱਈਆ ਕਰਵਾ ਰਹੀ ਹੈ ਤਾਂ ਕਿ ਕੋਈ ਵੀ ਵਿਦਿਆਰਥੀ ਸਾਧਨ ਦੀ ਕਮੀ ਕਾਰਨ ਸਿੱਖਿਆ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸਾਧਨਾਂ ਦੀ ਕਮੀ ਕਾਰਨ ਸਾਡੇ ਬੱਚੇ ਖਾਸ ਕਰਕੇ ਲੜਕੀਆਂ ਅੱਧ-ਵਿਚਾਲੇ ਪੜ੍ਹਾਈ ਛੱਡ ਜਾਂਦੀਆਂ ਸਨ ਪਰ ਹੁਣ ਹਰੇਕ ਵਿਦਿਆਰਥੀ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਸਰਕਾਰੀ ਸਕੂਲ ਦੇ ਬੱਚਿਆ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ


 


CNG Price Hike: ਫਿਰ ਲੱਗਾ ਮਹਿੰਗਾਈ ਦਾ ਝਟਕਾ, ਸੀਐਨਜੀ ਦੇ ਭਾਅ ਵਿੱਚ ਹੋਇਆ ਇਜ਼ਾਫਾ, ਜਾਣੋ ਕਿੰਨੇ ਵਧੇ ਰੇਟ


 


CNG Price : ਇਸ ਸੂਬੇ ਦੇ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ ਲੱਗਾ ਹੈ ਅਤੇ ਇਸ ਦੀ ਕੀਮਤ 1 ਰੁਪਏ ਵਧ ਗਈ ਹੈ। ਹੁਣ ਦਿੱਲੀ ਵਿੱਚ ਸੀਐਨਜੀ ਦੇ ਰੇਟ ਵਧਾ ਦਿੱਤੇ ਗਏ ਹਨ ਅਤੇ ਇਹ 76.59 ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਪਹੁੰਚ ਗਏ ਹਨ। ਨਵੀਂ CNG ਦਰਾਂ ਅੱਜ ਯਾਨੀ 14 ਦਸੰਬਰ ਨੂੰ ਸਵੇਰੇ 6 ਵਜੇ ਤੋਂ ਲਾਗੂ ਹੋ ਗਈਆਂ ਹਨ। ਦਿੱਲੀ ਦੇ ਨਾਲ ਲੱਗਦੇ ਨੋਇਡਾ ਵਿੱਚ ਸੀਐਨਜੀ ਦੀ ਨਵੀਂ ਕੀਮਤ 82.20 ਰੁਪਏ ਪ੍ਰਤੀ ਕਿਲੋਗ੍ਰਾਮ ਅਤੇ ਗ੍ਰੇਟਰ ਨੋਇਡਾ ਵਿੱਚ 81.20 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ। ਫਿਰ ਲੱਗਾ ਮਹਿੰਗਾਈ ਦਾ ਝਟਕਾ, ਸੀਐਨਜੀ ਦੇ ਭਾਅ ਵਿੱਚ ਹੋਇਆ ਇਜ਼ਾਫਾ, ਜਾਣੋ ਕਿੰਨੇ ਵਧੇ ਰੇਟ


 


 


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.