Punjab Breaking News LIVE: ਕਿਸਾਨਾਂ ਦਾ ਰਾਹ ਰੋਕਣਾ ਖੱਟਰ ਸਰਕਾਰ ਨੂੰ ਪਿਆ ਮਹਿੰਗਾ, ਸੁਖਦੇਵ ਢੀਂਡਸਾ ਕਿਸਾਨਾਂ ਦੇ ਹੱਕ 'ਚ ਨਿੱਤਰੇ, ਪੰਜਾਬ ਤੇ ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਮਹਿੰਗਾ ਹੋਇਆ ਪੈਟਰੋਲ-ਡੀਜ਼ਲ

Punjab Breaking News LIVE, 14 February 2024: ਕਿਸਾਨਾਂ ਦਾ ਰਾਹ ਰੋਕਣਾ ਖੱਟਰ ਸਰਕਾਰ ਨੂੰ ਪਿਆ ਮਹਿੰਗਾ, ਸੁਖਦੇਵ ਢੀਂਡਸਾ ਕਿਸਾਨਾਂ ਦੇ ਹੱਕ 'ਚ ਨਿੱਤਰੇ, ਪੰਜਾਬ ਤੇ ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਮਹਿੰਗਾ ਹੋਇਆ ਪੈਟਰੋਲ-ਡੀਜ਼ਲ

ABP Sanjha Last Updated: 14 Feb 2024 10:31 AM
Kisan Andolan 2.0: ਸ਼ੰਭੂ ਬਾਰਡਰ 'ਤੇ ਜ਼ਖ਼ਮੀ ਕਿਸਾਨਾਂ ਨੂੰ ਰਾਹੁਲ ਗਾਂਧੀ ਨੇ ਮਿਲਾਇਆ ਫੋਨ...ਬੋਲੇ...

Kisan Andolan 2.0: ਦਿੱਲੀ ਵੱਲ ਜਾ ਰਹੇ ਕਿਸਾਨਾਂ ਉਪਰ ਹਰਿਆਣਾ ਸਰਕਾਰ ਦੀ ਸਖਤੀ ਖਿਲਾਫ ਕਾਂਗਰਸ ਅੱਗੇ ਆਈ ਹੈ। ਕਾਂਗਰਸੀ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਇਨ੍ਹਾਂ ਪੁਲਿਸ ਬਲਾਂ ਦੀ ਸਖਤੀ ਦੌਰਾਨ ਜ਼ਖ਼ਮੀ ਹੋਏ ਕਿਸਾਨਾਂ ਨਾਲ ਫ਼ੋਨ 'ਤੇ ਗੱਲਬਾਤ ਕੀਤੀ ਹੈ। ਇਹ ਕਿਸਾਨ ਮੰਗਲਵਾਰ ਨੂੰ ਸ਼ੰਭੂ ਸਰਹੱਦ 'ਤੇ ਪੁਲਿਸ ਨਾਲ ਝੜਪ 'ਚ ਜ਼ਖਮੀ ਹੋ ਗਏ ਸਨ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਕਿਹਾ ਕਿ ਜੇਕਰ ਕੇਂਦਰ 'ਚ ਕਾਂਗਰਸ ਦੀ ਸਰਕਾਰ ਆਉਂਦੀ ਹੈ ਤਾਂ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ 'ਤੇ ਕਾਨੂੰਨੀ ਗਾਰੰਟੀ ਦਿੱਤੀ ਜਾਵੇਗੀ।

Petrol Diesel Prices :ਵਿਰੋਧ 'ਤੇ ਅੜੇ ਕਿਸਾਨ, ਪੰਜਾਬ ਤੇ ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਤਾਜ਼ਾ ਰੇਟ

Petrol Diesel Prices : ਫਸਲਾਂ ਦੇ ਭਾਅ ਵਧਾਉਣ ਸਮੇਤ ਆਪਣੀਆਂ ਤਮਾਮ ਮੰਗਾਂ 'ਤੇ ਅੜੇ ਹੋਏ ਕਿਸਾਨਾਂ ਨੇ ਪੰਜਾਬ, ਹਰਿਆਣਾ ਅਤੇ ਪੱਛਮੀ ਯੂਪੀ ਦੇ ਕਈ ਸ਼ਹਿਰਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਕਿਸਾਨਾਂ ਦੇ ਅੰਦੋਲਨ (farmers movement)  ਬੁੱਧਵਾਰ ਸਵੇਰੇ ਕਈ ਸ਼ਹਿਰਾਂ 'ਚ ਤੇਲ ਦੀਆਂ ਕੀਮਤਾਂ (oil prices) ਵਧ ਗਈਆਂ। ਸਰਕਾਰ ਅਤੇ ਤੇਲ ਕੰਪਨੀਆਂ (government oil companies) ਨੇ ਅੱਜ ਪੈਟਰੋਲ ਅਤੇ ਡੀਜ਼ਲ (petrol-diesel) ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਹਨ, ਜਿਨ੍ਹਾਂ ਵਿਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਹਾਲਾਂਕਿ ਗਲੋਬਲ ਬਾਜ਼ਾਰ 'ਚ ਕੱਚਾ ਤੇਲ ਵੀ ਮਹਿੰਗਾ ਹੋ ਗਿਆ ਹੈ ਅਤੇ ਇਹ 83 ਡਾਲਰ ਦੇ ਵੱਲ ਵਧਦਾ ਨਜ਼ਰ ਆ ਰਿਹਾ ਹੈ।

Farmers Protest: ਕਿਸਾਨਾਂ ਦਾ ਰਾਹ ਰੋਕਣਾ ਖੱਟਰ ਸਰਕਾਰ ਨੂੰ ਪਿਆ ਮਹਿੰਗਾ ! ਹਾਈਕੋਰਟ ਨੇ ਪਈ ਝਾੜ ਤੇ ਮੰਗ ਲਿਆ ਜਵਾਬ

Farmers Protest: ਹਰਿਆਣਾ ਸਰਕਾਰ ਵੱਲੋਂ ਕਿਸਾਨ ਮਾਰਚ ਰੋਕਣ ਲਈ  ਲਾਈਆਂ ਪਾਬੰਦੀਆਂ ਖ਼ਿਲਾਫ਼ ਦੋ ਪਟੀਸ਼ਨਾਂ ’ਤੇ ਮੰਗਲਵਾਰ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਹਾਈ ਕੋਰਟ ਨੇ ਕਿਹਾ ਕਿ ਦਿੱਲੀ ਸਰਕਾਰ ਨੂੰ ਪੰਜਾਬ ਅਤੇ ਹਰਿਆਣਾ ਨਾਲ ਮਿਲ ਕੇ ਵਿਵਾਦ ਦਾ ਨਿਪਟਾਰਾ ਕਰਨਾ ਚਾਹੀਦਾ ਹੈ। ਅੰਦੋਲਨ ਕਾਰਨ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ। ਕੇਂਦਰ, ਪੰਜਾਬ, ਹਰਿਆਣਾ, ਦਿੱਲੀ ਸਰਕਾਰਾਂ ਨੂੰ ਸਟੇਟਸ ਰਿਪੋਰਟ ਦੇਣੀ ਚਾਹੀਦੀ ਹੈ। ਅਗਲੀ ਸੁਣਵਾਈ ਵੀਰਵਾਰ (15 ਫਰਵਰੀ) ਨੂੰ ਹੋਵੇਗੀ। ਮਾਮਲੇ 'ਚ ਦੋ ਕਿਸਾਨ ਯੂਨੀਅਨਾਂ ਨੂੰ ਵੀ ਪ੍ਰਤੀਵਾਦੀ ਬਣਾ ਕੇ ਜਵਾਬ ਮੰਗਿਆ ਗਿਆ ਹੈ।

Punjab News: ਭਾਜਪਾ ਦੇ ਨਜਦੀਕੀ ਸੁਖਦੇਵ ਢੀਂਡਸਾ ਕਿਸਾਨਾਂ ਦੇ ਹੱਕ 'ਚ ਨਿੱਤਰੇ, ਕੇਂਦਰ ਸਰਕਾਰ ਅੱਗੇ ਰੱਖੀ ਆਹ ਮੰਗ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਭਾਰਤ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦਰਮਿਆਨ ਉਨ੍ਹਾਂ ਦੀਆਂ ਮੰਗਾਂ ਨੂੰ ਲੈਕੇ ਬਣੀ ਟਕਰਾਅ ਦੀ ਸਥਿਤੀ ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਨੂੰ ਅੰਦੋਲਨ ਕਰਨ ਲਈ ਮਜਬੂਰ ਕਰਨ ਦੇ ਬਜਾਏ ਗੱਲਬਾਤ ਰਾਹੀਂ ਉਨ੍ਹਾਂ ਦੀਆਂ ਵਾਜਬ ਮੰਗਾਂ ਪੂਰੀਆਂ ਕਰਕੇ ਮਸਲੇ ਦਾ ਹੱਲ ਕੱਢਣਾ ਚਾਹੀਦਾ ਹੈ। ਢੀਂਡਸਾ ਨੇ ਕੇਂਦਰ ਸਰਕਾਰ ਨੂੰ ਮਸਲੇ ਦੇ ਹੱਲ ਲਈ ਤੁਰੰਤ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ( ਸੰਯੁਕਤ) ਨੇ ਹਮੇਸ਼ਾ ਹੀ ਕਿਸਾਨਾਂ ਅਤੇ ਮਜਦੂਰਾਂ ਦੇ ਅਧਿਕਾਰਾਂ ਲਈ ਆਵਾਜ਼ ਬੁਲੰਦ ਕੀਤੀ ਹੈ।

ਪਿਛੋਕੜ

Punjab Breaking News LIVE, 14 February 2024: ਹਰਿਆਣਾ ਸਰਕਾਰ ਵੱਲੋਂ ਕਿਸਾਨ ਮਾਰਚ ਰੋਕਣ ਲਈ  ਲਾਈਆਂ ਪਾਬੰਦੀਆਂ ਖ਼ਿਲਾਫ਼ ਦੋ ਪਟੀਸ਼ਨਾਂ ’ਤੇ ਮੰਗਲਵਾਰ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਹਾਈ ਕੋਰਟ ਨੇ ਕਿਹਾ ਕਿ ਦਿੱਲੀ ਸਰਕਾਰ ਨੂੰ ਪੰਜਾਬ ਅਤੇ ਹਰਿਆਣਾ ਨਾਲ ਮਿਲ ਕੇ ਵਿਵਾਦ ਦਾ ਨਿਪਟਾਰਾ ਕਰਨਾ ਚਾਹੀਦਾ ਹੈ। ਅੰਦੋਲਨ ਕਾਰਨ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ। ਕੇਂਦਰ, ਪੰਜਾਬ, ਹਰਿਆਣਾ, ਦਿੱਲੀ ਸਰਕਾਰਾਂ ਨੂੰ ਸਟੇਟਸ ਰਿਪੋਰਟ ਦੇਣੀ ਚਾਹੀਦੀ ਹੈ। ਅਗਲੀ ਸੁਣਵਾਈ ਵੀਰਵਾਰ (15 ਫਰਵਰੀ) ਨੂੰ ਹੋਵੇਗੀ। ਮਾਮਲੇ 'ਚ ਦੋ ਕਿਸਾਨ ਯੂਨੀਅਨਾਂ ਨੂੰ ਵੀ ਪ੍ਰਤੀਵਾਦੀ ਬਣਾ ਕੇ ਜਵਾਬ ਮੰਗਿਆ ਗਿਆ ਹੈ। ਕਿਸਾਨਾਂ ਦਾ ਰਾਹ ਰੋਕਣਾ ਖੱਟਰ ਸਰਕਾਰ ਨੂੰ ਪਿਆ ਮਹਿੰਗਾ ! ਹਾਈਕੋਰਟ ਨੇ ਪਈ ਝਾੜ ਤੇ ਮੰਗ ਲਿਆ ਜਵਾਬ


 


Punjab News: ਭਾਜਪਾ ਦੇ ਨਜਦੀਕੀ ਸੁਖਦੇਵ ਢੀਂਡਸਾ ਕਿਸਾਨਾਂ ਦੇ ਹੱਕ 'ਚ ਨਿੱਤਰੇ, ਕੇਂਦਰ ਸਰਕਾਰ ਅੱਗੇ ਰੱਖੀ ਆਹ ਮੰਗ


 


ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਭਾਰਤ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦਰਮਿਆਨ ਉਨ੍ਹਾਂ ਦੀਆਂ ਮੰਗਾਂ ਨੂੰ ਲੈਕੇ ਬਣੀ ਟਕਰਾਅ ਦੀ ਸਥਿਤੀ ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਨੂੰ ਅੰਦੋਲਨ ਕਰਨ ਲਈ ਮਜਬੂਰ ਕਰਨ ਦੇ ਬਜਾਏ ਗੱਲਬਾਤ ਰਾਹੀਂ ਉਨ੍ਹਾਂ ਦੀਆਂ ਵਾਜਬ ਮੰਗਾਂ ਪੂਰੀਆਂ ਕਰਕੇ ਮਸਲੇ ਦਾ ਹੱਲ ਕੱਢਣਾ ਚਾਹੀਦਾ ਹੈ। ਢੀਂਡਸਾ ਨੇ ਕੇਂਦਰ ਸਰਕਾਰ ਨੂੰ ਮਸਲੇ ਦੇ ਹੱਲ ਲਈ ਤੁਰੰਤ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ( ਸੰਯੁਕਤ) ਨੇ ਹਮੇਸ਼ਾ ਹੀ ਕਿਸਾਨਾਂ ਅਤੇ ਮਜਦੂਰਾਂ ਦੇ ਅਧਿਕਾਰਾਂ ਲਈ ਆਵਾਜ਼ ਬੁਲੰਦ ਕੀਤੀ ਹੈ। ਭਾਜਪਾ ਦੇ ਨਜਦੀਕੀ ਸੁਖਦੇਵ ਢੀਂਡਸਾ ਕਿਸਾਨਾਂ ਦੇ ਹੱਕ 'ਚ ਨਿੱਤਰੇ, ਕੇਂਦਰ ਸਰਕਾਰ ਅੱਗੇ ਰੱਖੀ ਆਹ ਮੰਗ

- - - - - - - - - Advertisement - - - - - - - - -

TRENDING NOW

© Copyright@2025.ABP Network Private Limited. All rights reserved.