ਪੜਚੋਲ ਕਰੋ

Punjab Breaking News LIVE: ਹੜ੍ਹਾਂ ਦੇ ਕਹਿਰ 'ਚ ਮੌਸਮ ਵਿਭਾਗ ਦਾ ਅਲਰਟ, ਦਫਤਰਾਂ ਦਾ ਸਮਾਂ ਬਦਲਿਆ, ਸ਼੍ਰੋਮਣੀ ਕਮੇਟੀ ਸ਼ੁਰੂ ਕਰੇਗੀ ਆਪਣਾ ਚੈਨਲ, ਚੰਦਰਯਾਨ-3 ਲਾਂਚ

Punjab Breaking News LIVE 14 July, 2023: ਹੜ੍ਹਾਂ ਦੇ ਕਹਿਰ 'ਚ ਮੌਸਮ ਵਿਭਾਗ ਦਾ ਅਲਰਟ, ਦਫਤਰਾਂ ਦਾ ਸਮਾਂ ਬਦਲਿਆ, ਸ਼੍ਰੋਮਣੀ ਕਮੇਟੀ ਸ਼ੁਰੂ ਕਰੇਗੀ ਆਪਣਾ ਚੈਨਲ, ਚੰਦਰਯਾਨ-3 ਲਾਂਚ

LIVE

Key Events
Punjab Breaking News LIVE: ਹੜ੍ਹਾਂ ਦੇ ਕਹਿਰ 'ਚ ਮੌਸਮ ਵਿਭਾਗ ਦਾ ਅਲਰਟ, ਦਫਤਰਾਂ ਦਾ ਸਮਾਂ ਬਦਲਿਆ, ਸ਼੍ਰੋਮਣੀ ਕਮੇਟੀ ਸ਼ੁਰੂ ਕਰੇਗੀ ਆਪਣਾ ਚੈਨਲ, ਚੰਦਰਯਾਨ-3 ਲਾਂਚ

Background

Punjab Breaking News LIVE 14 July, 2023: ਪੰਜਾਬ ਵਿੱਚ ਹੜ੍ਹਾਂ ਦਾ ਕਹਿਰ ਜਾਰੀ ਹੈ। ਕਈ ਜ਼ਿਲ੍ਹਿਆਂ ਅੰਦਰ ਅਜੇ ਵੀ ਪਾਣੀ ਤਬਾਹੀ ਮਚਾ ਰਿਹਾ ਹੈ। ਹੁਣ ਹੜ੍ਹ ਦੀ ਮਾਰ ਸਰਹੱਦੀ ਪਿੰਡਾਂ ਨੂੰ ਪੈ ਰਹੀ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਪੰਜਾਬ ਦੇ ਪੰਜ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਨਾਲ ਹੜ੍ਹਾਂ ਮਾਰੇ ਜ਼ਿਲ੍ਹਿਆਂ ਅੰਦਰ ਸਮੱਸਿਆ ਹੋਰ ਵਧ ਸਕਦੀ ਹੈ।  ਮੌਸਮ ਵਿਭਾਗ ਮੁਤਾਬਕ ਫਿਰੋਜ਼ਪੁਰ, ਮੋਗਾ, ਮਾਨਸਾ, ਬਰਨਾਲਾ ਤੇ ਸੰਗਰੂਰ ਵਿੱਚ ਅਗਲੇ ਤਿੰਨ ਘੰਟਿਆਂ ਦੌਰਾਨ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਹਿਮਾਚਲ 'ਚ ਫਿਰ ਤੋਂ ਬਾਰਸ਼ ਹੋਣ ਦੀ ਸੰਭਾਵਨਾ ਹੈ। ਅਹਿਮ ਗੱਲ ਹੈ ਕਿ ਇਹ ਬਾਰਸ਼ ਆਮ ਹੁੰਦੀ ਹੈ ਤਾਂ ਸਭ ਕੁਝ ਕੰਟਰੋਲ ਹੇਠ ਹੀ ਰਹੇਗਾ ਪਰ ਜੇ ਬਾਰਸ਼ ਜ਼ਿਆਦਾ ਹੋਈ ਤਾਂ ਹਿਮਾਚਲ ਦੇ ਨਾਲ-ਨਾਲ ਪੰਜਾਬ ਵਿੱਚ ਵੀ ਇੱਕ ਵਾਰ ਫਿਰ ਹਾਲਾਤ ਖਰਾਬ ਹੋ ਸਕਦੇ ਹਨ। ਹੜ੍ਹਾਂ ਦੇ ਕਹਿਰ 'ਚ ਮੌਸਮ ਵਿਭਾਗ ਦਾ ਅਲਰਟ, ਕਈ ਜ਼ਿਲ੍ਹਿਆਂ 'ਚ ਮੁੜ ਬਾਰਸ਼ ਦੇ ਆਸਾਰ

 

ਸੁਖਨਾ ਝੀਲ ਦੇ ਫਲੱਡ ਗੇਟ ਮੁੜ ਖੋਲ੍ਹੇ, ਚੰਡੀਗੜ੍ਹ ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ

Chandigarh News: ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਪਾਣੀ ਦਾ ਪੱਧਰ ਵਧਣ ਕਾਰਨ ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹਣੇ ਪਏ ਹਨ। ਇਸ ਕਾਰਨ ਚੰਡੀਗੜ੍ਹ ਦੇ ਕੁਝ ਇਲਾਕਿਆਂ ਜਿੱਥੋਂ ਸੁਖਨਾ ਨਿਕਲਦੀ ਹੈ, ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ। ਇਸ ਦੇ ਮੱਦੇਨਜ਼ਰ ਚੰਡੀਗੜ੍ਹ ਪੁਲਿਸ ਨੇ ਐਡਵਾਈਜ਼ਰੀ ਜਾਰੀ ਕਰਕੇ ਲੋਕਾਂ ਨੂੰ ਇਨ੍ਹਾਂ ਇਲਾਕਿਆਂ ਵਿੱਚ ਬਾਹਰ ਨਾ ਜਾਣ ਲਈ ਕਿਹਾ ਹੈ। ਸੁਖਨਾ ਝੀਲ ਦੇ ਫਲੱਡ ਗੇਟ ਮੁੜ ਖੋਲ੍ਹੇ, ਚੰਡੀਗੜ੍ਹ ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ

 

ਸਰਕਾਰ ਨੇ ਮਹਿੰਗਾਈ ਭੱਤੇ ਵਿੱਚ ਕੀਤਾ ਵਾਧਾ

Dearness Allowance Increased: ਕੇਂਦਰ ਸਰਕਾਰ ਨੇ ਆਪਣੇ ਕੁਝ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਵਿੱਚ ਵਾਧਾ ਕੀਤਾ ਹੈ ਅਤੇ ਉਨ੍ਹਾਂ ਨੂੰ 1 ਜੁਲਾਈ 2023 ਤੋਂ ਵਧੇ ਹੋਏ ਡੀਏ ਦਾ ਲਾਭ ਮਿਲੇਗਾ। ਇਹ ਮਹਿੰਗਾਈ ਭੱਤਾ ਕੇਂਦਰੀ ਜਨਤਕ ਖੇਤਰ ਉੱਦਮ (CPSEs) ਦੇ ਬੋਰਡ ਪੱਧਰ ਦੇ ਕਾਰਜਕਾਰੀ ਅਤੇ ਸੁਪਰਵਾਈਜ਼ਰਾਂ ਲਈ ਵਧਾਇਆ ਗਿਆ ਹੈ। ਸਰਕਾਰ ਨੇ ਮਹਿੰਗਾਈ ਭੱਤੇ ਵਿੱਚ ਕੀਤਾ ਵਾਧਾ

 

ਪੀਐਮ ਮੋਦੀ ਲਈ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਕੀਤਾ ਡਿਨਰ 

PM Modi France Visit: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਦੇ ਦੋ ਦਿਨਾਂ ਦੌਰੇ 'ਤੇ ਹਨ। ਉਨ੍ਹਾਂ ਪੈਰਿਸ ਵਿੱਚ ਭਾਰਤੀ ਭਾਈਚਾਰੇ ਦੇ ਲੋਕਾਂ ਨੂੰ ਸੰਬੋਧਨ ਕੀਤਾ। ਇਸ ਤੋਂ ਬਾਅਦ ਉਹ ਐਲੀਸੀ ਪੈਲੇਸ ਪਹੁੰਚੇ। ਜਿੱਥੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਉਨ੍ਹਾਂ ਦੇ ਸਨਮਾਨ ਵਿੱਚ ਡਿਨਰ ਦਾ ਆਯੋਜਨ ਕੀਤਾ। ਇਸ ਦੌਰਾਨ ਫਰਾਂਸ ਦੀ ਫਸਟ ਲੇਡੀ ਬ੍ਰਿਗੇਟ ਮੈਕਰੋਨ ਨੇ ਵੀ ਪੀਐਮ ਮੋਦੀ ਦਾ ਸਵਾਗਤ ਕੀਤਾ। ਪੀਐਮ ਮੋਦੀ ਲਈ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਕੀਤਾ ਡਿਨਰ

15:45 PM (IST)  •  14 Jul 2023

kirron Kher: MP ਕਿਰਨ ਖੇਰ ਹੋਏ ਲਾਪਤਾ

ਚੰਡੀਗੜ੍ਹ ਤੋਂ ਭਾਰਤੀ ਜਨਤਾ ਪਾਰਟੀ ਦੀ ਸੰਸਦ ਮੈਂਬਰ ਕਿਰਨ ਖੇਰ ਦੀ ਸ਼ਹਿਰ ਵਿੱਚ ਗ਼ੈਰ ਮੌਜਦੂਗੀ ਨੂੰ ਲੈ ਕੇ ਕਾਂਗਰਸ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੌਕੇ ਚੰਡੀਗੜ੍ਹ ਕਾਂਗਰਸ ਆਗੂਆਂ ਨੇ ਕਿਹਾ ਕਿ ਪਿਛਲੇ 1 ਹਫ਼ਤੇ ਤੋਂ ਚੰਡੀਗੜ੍ਹ ਤਬਾਹੀ ਦੀ ਮਾਰ ਹੇਠ ਹੈ। ਕਾਲੋਨੀਆ ਦੀ ਹਾਲਤ ਠੀਕ ਨਹੀਂ ਹੈ ਪਾਣੀ ਦੀ ਸਪਲਾਈ ਨਹੀਂ ਹੋ ਰਹੀ ਹੈ ਤੇ ਸੜਕਾਂ ਤੱਕ ਟੁੱਟ ਗਈਆਂ ਹਨ ਪਰ ਇਸ ਮੌਕੇ ਸੰਸਦ ਮੈਂਬਰ ਕਿਰਨ ਖੇਰ ਲਾਪਤਾ ਹਨ।

15:07 PM (IST)  •  14 Jul 2023

CM Bhagwant Mann: ਹੜ੍ਹਾਂ ਦਾ ਪਾਣੀ ਘਟਦਿਆਂ ਹੀ ਲੱਗੇਗਾ ਮੁੜ ਝੋਨਾ, ਬੀਜਾਂ ਤੇ ਪਨੀਰੀ ਦੀ ਨਹੀਂ ਆਏਗਾ ਕਿੱਲਤ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਹੈ ਕਿ ਪੂਰੇ ਪੰਜਾਬ ਵਿੱਚ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ। ਸ ਤਹਿਤ ਫਸਲਾਂ ਤੋਂ ਇਲਾਵਾ ਜਿਨ੍ਹਾਂ ਪਿੰਡਾਂ ਵਿੱਚ ਘਰਾਂ ਤੇ ਪਸ਼ੂਆਂ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਦੇ ਪੀੜਤਾਂ ਨੂੰ ਪੂਰਾ ਮੁਆਵਜ਼ਾ ਦਿੱਤਾ ਜਾਵੇਗਾ। ਉਹ ਅੱਜ ਫਿਰੋਜ਼ਪੁਰ ਦੇ ਪਿੰਡ ਨਿਹਾਲ ਲਵੇਰਾ ਵਿੱਚ ਹੜ੍ਹਾਂ ਦਾ ਜਾਇਜ਼ਾ ਲੈਣ ਪਹੁੰਚੇ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਬੀਜਾਂ ਤੇ ਝੋਨੇ ਦੀ ਪਨੀਰੀ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਬਾਰੇ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਹੀ ਹੜ੍ਹਾਂ ਦਾ ਪਾਣੀ ਘਟੇਗਾ ਤਾਂ ਖੇਤਾਂ ਵਿੱਚ ਦੁਬਾਰਾ ਝੋਨੇ ਦੀ ਲਵਾਈ ਸ਼ੁਰੂ ਕਰ ਦਿੱਤੀ ਜਾਵੇਗੀ।

14:49 PM (IST)  •  14 Jul 2023

Jalandhar News : ਕਪੂਰਥਲਾ ਜੇਲ੍ਹ 'ਚ ਗੈਂਗਵਾਰ ਖ਼ਿਲਾਫ਼ ਕਾਰਵਾਈ

ਜਲੰਧਰ ਦੇ ਕਪੂਰਥਲਾ ਜ਼ਿਲ੍ਹੇ ਦੀ ਮਾਡਰਨ ਜੇਲ੍ਹ ਵਿੱਚ ਪੁਰਾਣੀ ਰੰਜ਼ਿਸ਼ ਨੂੰ ਲੈ ਕੇ ਚੱਲੀ ਗੈਂਗਵਾਰ ਵਿੱਚ ਇੱਕ ਕੈਦੀ ਦੀ ਮੌਤ ਦੇ ਮਾਮਲੇ ਵਿੱਚ ਪੁਲਿਸ ਨੇ ਕਤਲ ਦਾ ਕੇਸ ਦਰਜ ਕੀਤਾ ਹੈ। ਥਾਣਾ ਕੋਤਵਾਲੀ ਪੁਲੀਸ ਨੇ 7 ਕੈਦੀਆਂ ਤੇ 16 ਹਵਾਲਾਤੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਪ੍ਰੀਜ਼ਨ ਐਕਟ, ਕੁੱਟਮਾਰ ਸਮੇਤ ਕਈ ਧਾਰਾਵਾਂ ਜੋੜ ਦਿੱਤੀਆਂ ਹਨ। ਥਾਣਾ ਕੋਤਵਾਲੀ ਦੀ ਪੁਲਿਸ ਨੇ ਸਿਵਲ ਹਸਪਤਾਲ 'ਚ ਇਲਾਜ਼ ਕਰਵਾ ਰਹੇ 3 ਜ਼ਖਮੀਆਂ ਦੇ ਬਿਆਨ ਦਰਜ ਕਰ ਲਏ ਹਨ। ਇਸ ਦੇ ਨਾਲ ਹੀ ਜੇਲ੍ਹ ਦੀ ਸੁਰੱਖਿਆ ਵਾਰਡ ਤੇ 3 ਬੈਰਕਾਂ ਦੇ ਨੇੜੇ ਲੱਗੇ ਸੀਸੀਟੀਵੀ ਫੁਟੇਜ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ।

14:05 PM (IST)  •  14 Jul 2023

Manish sisodia: ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਸੀਬੀਆਈ ਅਤੇ ਈਡੀ ਨੂੰ ਭੇਜਿਆ ਨੋਟਿਸ

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਸੀਬੀਆਈ (CBI) ਅਤੇ ਈਡੀ (ED) ਨੂੰ ਨੋਟਿਸ ਜਾਰੀ ਕੀਤਾ ਹੈ। ਮਾਮਲੇ ਦੀ ਸੁਣਵਾਈ 28 ਜੁਲਾਈ ਨੂੰ ਹੋਵੇਗੀ। ਸਿਸੋਦੀਆ ਨੂੰ ਕਰੀਬ 5 ਮਹੀਨੇ ਪਹਿਲਾਂ ਸ਼ਰਾਬ ਘੁਟਾਲੇ ਦੇ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਸੀ। ਹਾਈਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ।

13:35 PM (IST)  •  14 Jul 2023

Amritsar News: 24 ਤਾਰੀਕ ਨੂੰ ਅੰਮ੍ਰਿਤ ਵੇਲੇ SGPC ਸ਼ੁਰੂ ਕਰੇਗੀ ਆਪਣਾ Youtube ਚੈੱਨਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਮਗਰੋਂ ਪ੍ਰੈਸ ਕਾਨਫਰੰਸ ਵਿੱਚ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਆਮ ਚਰਚਾ ਦਾ ਵਿਸ਼ਾ ਸੀ ਐਸਜੀਪੀਸੀ ਆਪਣਾ ਚੈਨਲ ਲਾਂਚ ਕਰੇ। ਇਸ ਬਾਰੇ ਲੋਕਾਂ ਨੇ ਰਾਇ ਵੀ ਦਿੱਤੀ ਸੀ ਜਿਸ ਤੋਂ ਬਾਅਦ ਕਮੇਟੀ ਵੱਲੋਂ ਆਪਣਾ ਚੈਨਲ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਗਿਆ ਹੈ।

Load More
New Update
Advertisement
Advertisement
Advertisement

ਟਾਪ ਹੈਡਲਾਈਨ

Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ  ਫੈਸਲਾ ?
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ ਫੈਸਲਾ ?
Advertisement
ABP Premium

ਵੀਡੀਓਜ਼

ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇਦਿਲਜੀਤ ਦੋਸਾਂਝ ਦੀ ਸ਼ੋਅ ਮਗਰ ਪ੍ਰਸ਼ਾਸਨ , ਚੰਡੀਗੜ੍ਹ ਸ਼ੋਅ ਤੇ ਛਿੜੀ ਨਵੀਂ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ  ਫੈਸਲਾ ?
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ ਫੈਸਲਾ ?
ਮੋਟਰਸਾਈਕਲ ਹੋਵੇ ਜਾਂ ਕਾਰ, ਕਦੇ ਵੀ ਟੈਂਕੀ ਨਾ ਕਰਵਾਓ ਫੁੱਲ, ਹੋ ਸਕਦੈ ਵੱਡਾ ਹਾਦਸਾ, ਜਾਣੋ ਵਜ੍ਹਾ
ਮੋਟਰਸਾਈਕਲ ਹੋਵੇ ਜਾਂ ਕਾਰ, ਕਦੇ ਵੀ ਟੈਂਕੀ ਨਾ ਕਰਵਾਓ ਫੁੱਲ, ਹੋ ਸਕਦੈ ਵੱਡਾ ਹਾਦਸਾ, ਜਾਣੋ ਵਜ੍ਹਾ
ਕ੍ਰਿਸਮਸ ਤੋਂ ਠੀਕ ਪਹਿਲਾਂ ਧਰਤੀ 'ਤੇ ਮੱਚੇਗੀ ਤਬਾਹੀ! ਜਾਣੋ ਕੀ ਹੈ ਪ੍ਰਿਥਵੀ ਦੇ ਨੇੜਿਓਂ ਲੰਘ ਰਿਹਾ ਇਹ ਵੱਡਾ ਖ਼ਤਰਾ
ਕ੍ਰਿਸਮਸ ਤੋਂ ਠੀਕ ਪਹਿਲਾਂ ਧਰਤੀ 'ਤੇ ਮੱਚੇਗੀ ਤਬਾਹੀ! ਜਾਣੋ ਕੀ ਹੈ ਪ੍ਰਿਥਵੀ ਦੇ ਨੇੜਿਓਂ ਲੰਘ ਰਿਹਾ ਇਹ ਵੱਡਾ ਖ਼ਤਰਾ
Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ
Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ
Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ
Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ
Embed widget