Punjab Breaking News LIVE: ਹੜ੍ਹਾਂ ਦੇ ਕਹਿਰ 'ਚ ਮੌਸਮ ਵਿਭਾਗ ਦਾ ਅਲਰਟ, ਦਫਤਰਾਂ ਦਾ ਸਮਾਂ ਬਦਲਿਆ, ਸ਼੍ਰੋਮਣੀ ਕਮੇਟੀ ਸ਼ੁਰੂ ਕਰੇਗੀ ਆਪਣਾ ਚੈਨਲ, ਚੰਦਰਯਾਨ-3 ਲਾਂਚ
Punjab Breaking News LIVE 14 July, 2023: ਹੜ੍ਹਾਂ ਦੇ ਕਹਿਰ 'ਚ ਮੌਸਮ ਵਿਭਾਗ ਦਾ ਅਲਰਟ, ਦਫਤਰਾਂ ਦਾ ਸਮਾਂ ਬਦਲਿਆ, ਸ਼੍ਰੋਮਣੀ ਕਮੇਟੀ ਸ਼ੁਰੂ ਕਰੇਗੀ ਆਪਣਾ ਚੈਨਲ, ਚੰਦਰਯਾਨ-3 ਲਾਂਚ
ਚੰਡੀਗੜ੍ਹ ਤੋਂ ਭਾਰਤੀ ਜਨਤਾ ਪਾਰਟੀ ਦੀ ਸੰਸਦ ਮੈਂਬਰ ਕਿਰਨ ਖੇਰ ਦੀ ਸ਼ਹਿਰ ਵਿੱਚ ਗ਼ੈਰ ਮੌਜਦੂਗੀ ਨੂੰ ਲੈ ਕੇ ਕਾਂਗਰਸ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੌਕੇ ਚੰਡੀਗੜ੍ਹ ਕਾਂਗਰਸ ਆਗੂਆਂ ਨੇ ਕਿਹਾ ਕਿ ਪਿਛਲੇ 1 ਹਫ਼ਤੇ ਤੋਂ ਚੰਡੀਗੜ੍ਹ ਤਬਾਹੀ ਦੀ ਮਾਰ ਹੇਠ ਹੈ। ਕਾਲੋਨੀਆ ਦੀ ਹਾਲਤ ਠੀਕ ਨਹੀਂ ਹੈ ਪਾਣੀ ਦੀ ਸਪਲਾਈ ਨਹੀਂ ਹੋ ਰਹੀ ਹੈ ਤੇ ਸੜਕਾਂ ਤੱਕ ਟੁੱਟ ਗਈਆਂ ਹਨ ਪਰ ਇਸ ਮੌਕੇ ਸੰਸਦ ਮੈਂਬਰ ਕਿਰਨ ਖੇਰ ਲਾਪਤਾ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਹੈ ਕਿ ਪੂਰੇ ਪੰਜਾਬ ਵਿੱਚ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ। ਸ ਤਹਿਤ ਫਸਲਾਂ ਤੋਂ ਇਲਾਵਾ ਜਿਨ੍ਹਾਂ ਪਿੰਡਾਂ ਵਿੱਚ ਘਰਾਂ ਤੇ ਪਸ਼ੂਆਂ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਦੇ ਪੀੜਤਾਂ ਨੂੰ ਪੂਰਾ ਮੁਆਵਜ਼ਾ ਦਿੱਤਾ ਜਾਵੇਗਾ। ਉਹ ਅੱਜ ਫਿਰੋਜ਼ਪੁਰ ਦੇ ਪਿੰਡ ਨਿਹਾਲ ਲਵੇਰਾ ਵਿੱਚ ਹੜ੍ਹਾਂ ਦਾ ਜਾਇਜ਼ਾ ਲੈਣ ਪਹੁੰਚੇ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਬੀਜਾਂ ਤੇ ਝੋਨੇ ਦੀ ਪਨੀਰੀ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਬਾਰੇ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਹੀ ਹੜ੍ਹਾਂ ਦਾ ਪਾਣੀ ਘਟੇਗਾ ਤਾਂ ਖੇਤਾਂ ਵਿੱਚ ਦੁਬਾਰਾ ਝੋਨੇ ਦੀ ਲਵਾਈ ਸ਼ੁਰੂ ਕਰ ਦਿੱਤੀ ਜਾਵੇਗੀ।
ਜਲੰਧਰ ਦੇ ਕਪੂਰਥਲਾ ਜ਼ਿਲ੍ਹੇ ਦੀ ਮਾਡਰਨ ਜੇਲ੍ਹ ਵਿੱਚ ਪੁਰਾਣੀ ਰੰਜ਼ਿਸ਼ ਨੂੰ ਲੈ ਕੇ ਚੱਲੀ ਗੈਂਗਵਾਰ ਵਿੱਚ ਇੱਕ ਕੈਦੀ ਦੀ ਮੌਤ ਦੇ ਮਾਮਲੇ ਵਿੱਚ ਪੁਲਿਸ ਨੇ ਕਤਲ ਦਾ ਕੇਸ ਦਰਜ ਕੀਤਾ ਹੈ। ਥਾਣਾ ਕੋਤਵਾਲੀ ਪੁਲੀਸ ਨੇ 7 ਕੈਦੀਆਂ ਤੇ 16 ਹਵਾਲਾਤੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਪ੍ਰੀਜ਼ਨ ਐਕਟ, ਕੁੱਟਮਾਰ ਸਮੇਤ ਕਈ ਧਾਰਾਵਾਂ ਜੋੜ ਦਿੱਤੀਆਂ ਹਨ। ਥਾਣਾ ਕੋਤਵਾਲੀ ਦੀ ਪੁਲਿਸ ਨੇ ਸਿਵਲ ਹਸਪਤਾਲ 'ਚ ਇਲਾਜ਼ ਕਰਵਾ ਰਹੇ 3 ਜ਼ਖਮੀਆਂ ਦੇ ਬਿਆਨ ਦਰਜ ਕਰ ਲਏ ਹਨ। ਇਸ ਦੇ ਨਾਲ ਹੀ ਜੇਲ੍ਹ ਦੀ ਸੁਰੱਖਿਆ ਵਾਰਡ ਤੇ 3 ਬੈਰਕਾਂ ਦੇ ਨੇੜੇ ਲੱਗੇ ਸੀਸੀਟੀਵੀ ਫੁਟੇਜ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ।
ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਸੀਬੀਆਈ (CBI) ਅਤੇ ਈਡੀ (ED) ਨੂੰ ਨੋਟਿਸ ਜਾਰੀ ਕੀਤਾ ਹੈ। ਮਾਮਲੇ ਦੀ ਸੁਣਵਾਈ 28 ਜੁਲਾਈ ਨੂੰ ਹੋਵੇਗੀ। ਸਿਸੋਦੀਆ ਨੂੰ ਕਰੀਬ 5 ਮਹੀਨੇ ਪਹਿਲਾਂ ਸ਼ਰਾਬ ਘੁਟਾਲੇ ਦੇ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਸੀ। ਹਾਈਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਮਗਰੋਂ ਪ੍ਰੈਸ ਕਾਨਫਰੰਸ ਵਿੱਚ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਆਮ ਚਰਚਾ ਦਾ ਵਿਸ਼ਾ ਸੀ ਐਸਜੀਪੀਸੀ ਆਪਣਾ ਚੈਨਲ ਲਾਂਚ ਕਰੇ। ਇਸ ਬਾਰੇ ਲੋਕਾਂ ਨੇ ਰਾਇ ਵੀ ਦਿੱਤੀ ਸੀ ਜਿਸ ਤੋਂ ਬਾਅਦ ਕਮੇਟੀ ਵੱਲੋਂ ਆਪਣਾ ਚੈਨਲ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਗਿਆ ਹੈ।
ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਪੰਜਾਬ ਸਰਕਾਰ ਨਾਲ ਸਬੰਧਤ ਪੰਜਾਬ ਤੇ ਚੰਡੀਗੜ੍ਹ ਵਿੱਚ ਦਫ਼ਤਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ। ਪਹਿਲਾਂ ਇਹ ਸਮਾਂ ਸਵੇਰੇ 7.30 ਵਜੇ ਤੋਂ ਦੁਪਹਿਰ 2 ਵਜੇ ਤੱਕ ਸੀ। ਮੁੱਖ ਸਕੱਤਰ ਅਨੁਰਾਗ ਵਰਮਾ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਬਜਾਏ ਪ੍ਰਾਪੇਗੰਡਾ ਕਰਨ ਦੇ ਉਹ ਲੋਕਾਂ ਦੀਆਂ ਮੁਸ਼ੀਕਲਾਂ ਘਟਾਉਣ ਵਾਸਤੇ ਤੁਰੰਤ ਦਰੁੱਸਤੀ ਭਰੇ ਕਦਮ ਚੁੱਕਣ ਨਾ ਕਿ ਇਹ ਪ੍ਰਭਾਵ ਦੇਣ ਦਾ ਯਤਨ ਕਰਨ ਕਿ ਲੋਕਾਂ ਦੇ ਘਰਾਂ ਅਤੇ ਖੇਤਾਂ ਦੇ ਹੋਏ ਨੁਕਸਾਨ ਦੀ ਪੂਰਤੀ ਕਰ ਦਿੱਤੀ ਗਈ ਹੈ।
UPI ਯਾਨੀ ਯੂਨੀਫਾਈਡ ਪੇਮੈਂਟ ਇੰਟਰਫੇਸ ਨੂੰ ਲੈ ਕੇ ਭਾਰਤ ਅਤੇ ਫਰਾਂਸ ਵਿਚਾਲੇ ਸਮਝੌਤਾ ਹੋਇਆ ਹੈ ਅਤੇ ਹੁਣ ਭਾਰਤੀ ਲੋਕ UPI ਦੀ ਮਦਦ ਨਾਲ ਫਰਾਂਸ 'ਚ ਭੁਗਤਾਨ ਕਰ ਸਕਣਗੇ। ਤੁਹਾਨੂੰ ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 2 ਦਿਨਾਂ ਦੇ ਪੈਰਿਸ ਦੌਰੇ 'ਤੇ ਹਨ ਅਤੇ ਇਸ ਦੌਰਾਨ ਇਹ ਵੱਡਾ ਐਲਾਨ ਕੀਤਾ ਗਿਆ ਹੈ। ਪੀਐਮ ਮੋਦੀ ਲਾ ਸੀਨ ਮਿਊਜ਼ੀਕਲ ਵਿੱਚ ਭਾਰਤੀ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ, ਜਿਸ ਦੌਰਾਨ ਉਨ੍ਹਾਂ ਨੇ ਇਹ ਐਲਾਨ ਕੀਤਾ। ਯਾਨੀ ਹੁਣ ਜੇਕਰ ਭਾਰਤੀ ਲੋਕ ਫਰਾਂਸ ਦੀ ਯਾਤਰਾ ਕਰਦੇ ਹਨ ਤਾਂ ਉਨ੍ਹਾਂ ਨੂੰ ਜ਼ਿਆਦਾ ਨਕਦੀ ਜਾਂ ਫਾਰੇਕਸ ਕਾਰਡ ਲੈ ਕੇ ਜਾਣ ਦੀ ਲੋੜ ਨਹੀਂ ਹੈ। ਉਹ UPI ਯਾਨੀ ਭਾਰਤੀ ਰੁਪਏ ਵਿੱਚ ਭੁਗਤਾਨ ਕਰਨ ਦੇ ਯੋਗ ਹੋਣਗੇ। ਹਾਲਾਂਕਿ, UPI ਭੁਗਤਾਨ ਅਜੇ ਪੂਰੀ ਤਰ੍ਹਾਂ ਹਰ ਜਗ੍ਹਾ ਸ਼ੁਰੂ ਨਹੀਂ ਹੋਇਆ ਹੈ।
ਪੰਜਾਬ ਦੀ ਕਪੂਰਥਲਾ ਮਾਡਰਨ ਜੇਲ 'ਚ ਉਸ ਸਮੇਂ ਹੰਗਾਮਾ ਮਚ ਗਿਆ ਜਦੋਂ ਕੈਦੀ ਆਪਸ 'ਚ ਭਿੜ ਗਏ ਅਤੇ ਰੌਲਾ ਪੈ ਗਿਆ। 40 ਤੋਂ 50 ਕੈਦੀਆਂ ਵਿਚਾਲੇ ਹੋਈ ਇਸ ਲੜਾਈ ਵਿੱਚ ਜਿੱਥੇ ਇੱਕ ਕੈਦੀ ਦੀ ਮੌਤ ਹੋ ਗਈ, ਉੱਥੇ ਹੀ 3 ਜ਼ਖ਼ਮੀ ਵੀ ਹੋ ਗਏ। ਜਿਨ੍ਹਾਂ ਨੂੰ ਕਪੂਰਥਲਾ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਘਟਨਾ ਤੋਂ ਬਾਅਦ ਕਪੂਰਥਲਾ ਦੇ ਐਸਐਸਪੀ ਰਾਜਪਾਲ ਸਿੰਘ ਸੰਧੂ ਜੇਲ੍ਹ ਦਾ ਮੁਆਇਨਾ ਕਰਨ ਪੁੱਜੇ। ਫਿਲਹਾਲ ਜੇਲ 'ਚ ਸਥਿਤੀ ਕਾਬੂ 'ਚ ਦੱਸੀ ਜਾ ਰਹੀ ਹੈ।
ਭਾਖੜਾ ਡੈਮ 'ਚ ਵੀਰਵਾਰ ਨੂੰ ਪਾਣੀ ਦਾ ਪੱਧਰ 1631.18 ਫੁੱਟ ਤੱਕ ਪਹੁੰਚ ਗਿਆ। ਇਹ ਪਿਛਲੇ ਸਮੇਂ ਦੇ ਮੁਕਾਬਲੇ ਬਹੁਤ ਤੇਜ਼ੀ ਨਾਲ ਵਧ ਰਿਹਾ ਹੈ, ਜੋ ਚਿੰਤਾ ਦਾ ਵਿਸ਼ਾ ਹੈ। ਭਾਖੜਾ ਡੈਮ ਮੈਨੇਜਮੈਂਟ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਡੈਮ ਦੀ ਵੱਧ ਤੋਂ ਵੱਧ ਸਟੋਰੇਜ ਸਮਰੱਥਾ 1680 ਫੁੱਟ ਹੈ ਪਰ ਫਲੱਡ ਗੇਟ 1645 ਫੁੱਟ ’ਤੇ ਖੋਲ੍ਹ ਦਿੱਤੇ ਜਾਂਦੇ ਹਨ। ਜੇਕਰ ਪਾਣੀ ਦਾ ਪੱਧਰ 1645 ਤੋਂ ਪਾਰ ਪਹੁੰਚ ਜਾਂਦਾ ਹੈ ਤਾਂ ਸਥਿਤੀ ਤੇ ਪਾਣੀ ਦੇ ਇਨਪੁਟ ਦੇ ਆਧਾਰ 'ਤੇ ਗੇਟ ਖੋਲ੍ਹਣੇ ਪੈ ਸਕਦੇ ਹਨ ਜਿਸ ਦਾ ਸਿੱਧਾ ਅਸਰ ਪੰਜਾਬ 'ਤੇ ਪਵੇਗਾ।
ਵਿਸ਼ਵ ਪੱਧਰ 'ਤੇ ਫੈਲ ਰਹੇ ਏਵੀਅਨ ਫਲੂ ਦੇ ਪ੍ਰਕੋਪ ਦੇ ਵਿਚਕਾਰ, ਸੰਯੁਕਤ ਰਾਸ਼ਟਰ ਦੀਆਂ ਤਿੰਨ ਏਜੰਸੀਆਂ ਨੇ ਵਾਇਰਸ ਦੇ ਫੈਲਣ ਦੀ ਚੇਤਾਵਨੀ ਜਾਰੀ ਕੀਤੀ ਹੈ। ਏਜੰਸੀਆਂ ਨੇ ਦੱਸਿਆ ਹੈ ਕਿ ਬਰਡ ਫਲੂ ਇਨਸਾਨਾਂ ਨੂੰ ਜ਼ਿਆਦਾ ਆਸਾਨੀ ਨਾਲ ਪ੍ਰਭਾਵਿਤ ਕਰ ਸਕਦਾ ਹੈ। ਜਿਸ ਕਾਰਨ ਵਿਸ਼ਵ ਪੱਧਰ 'ਤੇ ਚਿੰਤਾ ਵਧ ਗਈ ਹੈ।
ਕੇਂਦਰ ਸਰਕਾਰ ਨੇ ਆਪਣੇ ਕੁਝ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਵਿੱਚ ਵਾਧਾ ਕੀਤਾ ਹੈ ਅਤੇ ਉਨ੍ਹਾਂ ਨੂੰ 1 ਜੁਲਾਈ 2023 ਤੋਂ ਵਧੇ ਹੋਏ ਡੀਏ ਦਾ ਲਾਭ ਮਿਲੇਗਾ। ਇਹ ਮਹਿੰਗਾਈ ਭੱਤਾ ਕੇਂਦਰੀ ਜਨਤਕ ਖੇਤਰ ਉੱਦਮ (CPSEs) ਦੇ ਬੋਰਡ ਪੱਧਰ ਦੇ ਕਾਰਜਕਾਰੀ ਅਤੇ ਸੁਪਰਵਾਈਜ਼ਰਾਂ ਲਈ ਵਧਾਇਆ ਗਿਆ ਹੈ।
ਪੰਜਾਬ ਵਿੱਚ ਹੜ੍ਹਾਂ ਦਾ ਕਹਿਰ ਜਾਰੀ ਹੈ। ਕਈ ਜ਼ਿਲ੍ਹਿਆਂ ਅੰਦਰ ਅਜੇ ਵੀ ਪਾਣੀ ਤਬਾਹੀ ਮਚਾ ਰਿਹਾ ਹੈ। ਹੁਣ ਹੜ੍ਹ ਦੀ ਮਾਰ ਸਰਹੱਦੀ ਪਿੰਡਾਂ ਨੂੰ ਪੈ ਰਹੀ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਪੰਜਾਬ ਦੇ ਪੰਜ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਨਾਲ ਹੜ੍ਹਾਂ ਮਾਰੇ ਜ਼ਿਲ੍ਹਿਆਂ ਅੰਦਰ ਸਮੱਸਿਆ ਹੋਰ ਵਧ ਸਕਦੀ ਹੈ।
ਪਿਛੋਕੜ
Punjab Breaking News LIVE 14 July, 2023: ਪੰਜਾਬ ਵਿੱਚ ਹੜ੍ਹਾਂ ਦਾ ਕਹਿਰ ਜਾਰੀ ਹੈ। ਕਈ ਜ਼ਿਲ੍ਹਿਆਂ ਅੰਦਰ ਅਜੇ ਵੀ ਪਾਣੀ ਤਬਾਹੀ ਮਚਾ ਰਿਹਾ ਹੈ। ਹੁਣ ਹੜ੍ਹ ਦੀ ਮਾਰ ਸਰਹੱਦੀ ਪਿੰਡਾਂ ਨੂੰ ਪੈ ਰਹੀ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਪੰਜਾਬ ਦੇ ਪੰਜ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਨਾਲ ਹੜ੍ਹਾਂ ਮਾਰੇ ਜ਼ਿਲ੍ਹਿਆਂ ਅੰਦਰ ਸਮੱਸਿਆ ਹੋਰ ਵਧ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਫਿਰੋਜ਼ਪੁਰ, ਮੋਗਾ, ਮਾਨਸਾ, ਬਰਨਾਲਾ ਤੇ ਸੰਗਰੂਰ ਵਿੱਚ ਅਗਲੇ ਤਿੰਨ ਘੰਟਿਆਂ ਦੌਰਾਨ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਹਿਮਾਚਲ 'ਚ ਫਿਰ ਤੋਂ ਬਾਰਸ਼ ਹੋਣ ਦੀ ਸੰਭਾਵਨਾ ਹੈ। ਅਹਿਮ ਗੱਲ ਹੈ ਕਿ ਇਹ ਬਾਰਸ਼ ਆਮ ਹੁੰਦੀ ਹੈ ਤਾਂ ਸਭ ਕੁਝ ਕੰਟਰੋਲ ਹੇਠ ਹੀ ਰਹੇਗਾ ਪਰ ਜੇ ਬਾਰਸ਼ ਜ਼ਿਆਦਾ ਹੋਈ ਤਾਂ ਹਿਮਾਚਲ ਦੇ ਨਾਲ-ਨਾਲ ਪੰਜਾਬ ਵਿੱਚ ਵੀ ਇੱਕ ਵਾਰ ਫਿਰ ਹਾਲਾਤ ਖਰਾਬ ਹੋ ਸਕਦੇ ਹਨ। ਹੜ੍ਹਾਂ ਦੇ ਕਹਿਰ 'ਚ ਮੌਸਮ ਵਿਭਾਗ ਦਾ ਅਲਰਟ, ਕਈ ਜ਼ਿਲ੍ਹਿਆਂ 'ਚ ਮੁੜ ਬਾਰਸ਼ ਦੇ ਆਸਾਰ
ਸੁਖਨਾ ਝੀਲ ਦੇ ਫਲੱਡ ਗੇਟ ਮੁੜ ਖੋਲ੍ਹੇ, ਚੰਡੀਗੜ੍ਹ ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ
Chandigarh News: ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਪਾਣੀ ਦਾ ਪੱਧਰ ਵਧਣ ਕਾਰਨ ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹਣੇ ਪਏ ਹਨ। ਇਸ ਕਾਰਨ ਚੰਡੀਗੜ੍ਹ ਦੇ ਕੁਝ ਇਲਾਕਿਆਂ ਜਿੱਥੋਂ ਸੁਖਨਾ ਨਿਕਲਦੀ ਹੈ, ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ। ਇਸ ਦੇ ਮੱਦੇਨਜ਼ਰ ਚੰਡੀਗੜ੍ਹ ਪੁਲਿਸ ਨੇ ਐਡਵਾਈਜ਼ਰੀ ਜਾਰੀ ਕਰਕੇ ਲੋਕਾਂ ਨੂੰ ਇਨ੍ਹਾਂ ਇਲਾਕਿਆਂ ਵਿੱਚ ਬਾਹਰ ਨਾ ਜਾਣ ਲਈ ਕਿਹਾ ਹੈ। ਸੁਖਨਾ ਝੀਲ ਦੇ ਫਲੱਡ ਗੇਟ ਮੁੜ ਖੋਲ੍ਹੇ, ਚੰਡੀਗੜ੍ਹ ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ
ਸਰਕਾਰ ਨੇ ਮਹਿੰਗਾਈ ਭੱਤੇ ਵਿੱਚ ਕੀਤਾ ਵਾਧਾ
Dearness Allowance Increased: ਕੇਂਦਰ ਸਰਕਾਰ ਨੇ ਆਪਣੇ ਕੁਝ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਵਿੱਚ ਵਾਧਾ ਕੀਤਾ ਹੈ ਅਤੇ ਉਨ੍ਹਾਂ ਨੂੰ 1 ਜੁਲਾਈ 2023 ਤੋਂ ਵਧੇ ਹੋਏ ਡੀਏ ਦਾ ਲਾਭ ਮਿਲੇਗਾ। ਇਹ ਮਹਿੰਗਾਈ ਭੱਤਾ ਕੇਂਦਰੀ ਜਨਤਕ ਖੇਤਰ ਉੱਦਮ (CPSEs) ਦੇ ਬੋਰਡ ਪੱਧਰ ਦੇ ਕਾਰਜਕਾਰੀ ਅਤੇ ਸੁਪਰਵਾਈਜ਼ਰਾਂ ਲਈ ਵਧਾਇਆ ਗਿਆ ਹੈ। ਸਰਕਾਰ ਨੇ ਮਹਿੰਗਾਈ ਭੱਤੇ ਵਿੱਚ ਕੀਤਾ ਵਾਧਾ
ਪੀਐਮ ਮੋਦੀ ਲਈ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਕੀਤਾ ਡਿਨਰ
PM Modi France Visit: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਦੇ ਦੋ ਦਿਨਾਂ ਦੌਰੇ 'ਤੇ ਹਨ। ਉਨ੍ਹਾਂ ਪੈਰਿਸ ਵਿੱਚ ਭਾਰਤੀ ਭਾਈਚਾਰੇ ਦੇ ਲੋਕਾਂ ਨੂੰ ਸੰਬੋਧਨ ਕੀਤਾ। ਇਸ ਤੋਂ ਬਾਅਦ ਉਹ ਐਲੀਸੀ ਪੈਲੇਸ ਪਹੁੰਚੇ। ਜਿੱਥੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਉਨ੍ਹਾਂ ਦੇ ਸਨਮਾਨ ਵਿੱਚ ਡਿਨਰ ਦਾ ਆਯੋਜਨ ਕੀਤਾ। ਇਸ ਦੌਰਾਨ ਫਰਾਂਸ ਦੀ ਫਸਟ ਲੇਡੀ ਬ੍ਰਿਗੇਟ ਮੈਕਰੋਨ ਨੇ ਵੀ ਪੀਐਮ ਮੋਦੀ ਦਾ ਸਵਾਗਤ ਕੀਤਾ। ਪੀਐਮ ਮੋਦੀ ਲਈ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਕੀਤਾ ਡਿਨਰ
- - - - - - - - - Advertisement - - - - - - - - -