Punjab Breaking News LIVE: ਮੁੜ ਵਿਗੜੀ ਪੰਜਾਬ ਦੀ ਆਬੋ-ਹਵਾ, ਨਿੱਝਰ ਦੇ ਕਤਲ ਬਾਰੇ ਟਰੂਡੋ ਦਾ ਮੁੜ ਵੱਡਾ ਦਾਅਵਾ, ਟਰੈਵਲ ਏਜੰਟਾਂ ਨੇ 300 ਨੌਜਵਾਨਾਂ ਤੋਂ ਕਰੋੜਾਂ ਰੁਪਏ ਠੱਗੇ
Punjab Breaking News LIVE, 14 November, 2023: ਮੁੜ ਵਿਗੜੀ ਪੰਜਾਬ ਦੀ ਆਬੋ-ਹਵਾ, ਨਿੱਝਰ ਦੇ ਕਤਲ ਬਾਰੇ ਟਰੂਡੋ ਦਾ ਮੁੜ ਵੱਡਾ ਦਾਅਵਾ, ਟਰੈਵਲ ਏਜੰਟਾਂ ਨੇ 300 ਨੌਜਵਾਨਾਂ ਤੋਂ ਕਰੋੜਾਂ ਰੁਪਏ ਠੱਗੇ
ਪੰਜਾਬ-ਹਰਿਆਣਾ ਅਤੇ ਚੰਡੀਗੜ੍ਹ 'ਚ ਪਸ਼ੂਆਂ ਕਾਰਨ ਵਧ ਰਹੇ ਸੜਕ ਹਾਦਸਿਆਂ ਅਤੇ ਕੁੱਤਿਆਂ ਦੇ ਕੱਟਣ ਦੇ ਮਾਮਲਿਆਂ ਨੂੰ ਲੈ ਕੇ ਹਾਈਕੋਰਟ ਸਖ਼ਤੀ ਕਰਦਾ ਨਜ਼ਰ ਆ ਰਿਹਾ ਹੈ। ਇਸ ਸਬੰਧੀ ਹਾਈ ਕੋਰਟ ਨੇ ਹੁਣ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਸਰਕਾਰਾਂ ਨੂੰ ਕੁੱਤਿਆਂ ਦੇ ਕੱਟਣ 'ਤੇ ਮੁਆਵਜ਼ਾ ਦੇਣ ਦੇ ਨਿਰਦੇਸ਼ ਦਿੱਤੇ ਹਨ। ਹਾਈ ਕੋਰਟ ਦੇ ਜਸਟਿਸ ਵਿਨੋਦ ਐਸ. ਭਾਰਦਵਾਜ ਦੀ ਬੈਂਚ ਨੇ 193 ਪਟੀਸ਼ਨਾਂ ਦਾ ਨਿਪਟਾਰਾ ਕਰਦਿਆਂ ਇਹ ਨਿਰਦੇਸ਼ ਦਿੱਤੇ ਹਨ।
ਪੰਜਾਬ-ਹਰਿਆਣਾ ਅਤੇ ਚੰਡੀਗੜ੍ਹ 'ਚ ਪਸ਼ੂਆਂ ਕਾਰਨ ਵਧ ਰਹੇ ਸੜਕ ਹਾਦਸਿਆਂ ਅਤੇ ਕੁੱਤਿਆਂ ਦੇ ਕੱਟਣ ਦੇ ਮਾਮਲਿਆਂ ਨੂੰ ਲੈ ਕੇ ਹਾਈਕੋਰਟ ਸਖ਼ਤੀ ਕਰਦਾ ਨਜ਼ਰ ਆ ਰਿਹਾ ਹੈ। ਇਸ ਸਬੰਧੀ ਹਾਈ ਕੋਰਟ ਨੇ ਹੁਣ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਸਰਕਾਰਾਂ ਨੂੰ ਕੁੱਤਿਆਂ ਦੇ ਕੱਟਣ 'ਤੇ ਮੁਆਵਜ਼ਾ ਦੇਣ ਦੇ ਨਿਰਦੇਸ਼ ਦਿੱਤੇ ਹਨ। ਹਾਈ ਕੋਰਟ ਦੇ ਜਸਟਿਸ ਵਿਨੋਦ ਐਸ. ਭਾਰਦਵਾਜ ਦੀ ਬੈਂਚ ਨੇ 193 ਪਟੀਸ਼ਨਾਂ ਦਾ ਨਿਪਟਾਰਾ ਕਰਦਿਆਂ ਇਹ ਨਿਰਦੇਸ਼ ਦਿੱਤੇ ਹਨ।
ਕੈਨੇਡਾ ਤੇ ਭਾਰਤ ਵਿਚਾਲੇ ਤਣਾਅ ਘਟਣ ਦਾ ਨਾਂ ਨਹੀਂ ਲੈ ਰਿਹਾ। ਭਾਰਤ ਦੇ ਸਖਤ ਕਦਮਾਂ ਨੂੰ ਨਜ਼ਰਅੰਦਾਜ਼ ਕਰਦਿਆਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਆਪਣੇ ਸਟੈਂਡ 'ਤੇ ਕਾਇਮ ਹਨ। ਉਨ੍ਹਾਂ ਨੇ ਮੁੜ ਵੱਡੇ ਖੁਲਾਸੇ ਕੀਤੇ ਹਨ। ਟਰੂਡੋ ਨੇ ਕਿਹਾ ਹੈ ਕਿ ਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਪਿੱਛੇ ਭਾਰਤੀ ਏਜੰਸੀਆਂ ਦਾ ਹੱਥ ਸੀ। ਇਸ ਦੀ ਜਾਂਚ ਲਈ ਕੌਮਾਂਤਰੀ ਭਾਈਵਾਲਾਂ ਤੋਂ ਮਦਦ ਮੰਗੀ ਹੈ।
ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਪਿਛਲੇ ਦਿਨਾਂ ਤੋਂ ਵੱਡੀ ਗਿਣਤੀ ਵਿੱਚ ਝੋਨੇ ਦੀ ਫ਼ਸਲ ਪੁੱਜ ਰਹੀ ਹੈ। ਐਤਵਾਰ ਦੀਵਾਲੀ ਦੀ ਛੁੱਟੀ ਵਾਲੇ ਦਿਨ ਵੀ ਸੂਬੇ ਦੀਆਂ ਮੰਡੀਆਂ ਵਿੱਚ 4.7 ਲੱਖ ਮੀਟ੍ਰਿਕ ਟਨ ਝੋਨਾ ਪੁੱਜਿਆ। ਸ਼ੱਕ ਹੈ ਕਿ ਜਾਅਲੀ ਬੁਕਿੰਗ ਕਾਰਨ ਅਜਿਹਾ ਹੋ ਰਿਹਾ ਹੈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਲੁਧਿਆਣਾ ਦੇ ਡੀਸੀ ਨੇ ਸਮੂਹ ਐਸਡੀਐਮਜ਼ ਅਤੇ ਆਰਓਜ਼ ਨੂੰ ਪੱਤਰ ਲਿਖ ਕੇ ਖੁਦ ਮੰਡੀਆਂ ਦਾ ਦੌਰਾ ਕਰਨ ਦੀ ਹਦਾਇਤ ਕੀਤੀ ਹੈ। ਵੀਡੀਓਗ੍ਰਾਫੀ ਰਾਹੀਂ ਕੇਂਦਰਾਂ ਅਤੇ ਮੰਡੀਆਂ ਵਿੱਚ ਪਏ ਝੋਨੇ ਦੀ 11 ਤੋਂ 13 ਨਵੰਬਰ ਤੱਕ ਤਿੰਨ ਦਿਨਾਂ ਵਿੱਚ ਕੀਤੀ ਗਈ ਬੁਕਿੰਗ ਨਾਲ ਮੈਚ ਕਰਵਾਓ ਤਾਂ ਜੋ ਇਸ ਮਾਮਲੇ ਦੀ ਅਸਲੀਅਤ ਸਾਹਮਣੇ ਲਿਆਂਦੀ ਜਾ ਸਕੇ।
ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ Gurmeet Ram Rahim) ਨੂੰ ਵੱਡੀ ਰਾਹਤ ਮਿਲੀ ਹੈ। ਪੰਜਾਬ-ਹਰਿਆਣਾ ਹਾਈ ਕੋਰਟ ਨੇ ਸਾਧਵੀਆਂ ਦੇ ਯੌਨ ਸ਼ੋਸ਼ਣ ਤੇ ਹੱਤਿਆ ਦੇ ਦੋਸ਼ਾਂ 'ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਨੂੰ ਰਾਹਤ ਦਿੱਤੀ ਹੈ। ਹਾਈਕੋਰਟ ਨੇ ਗੁਰੂ ਰਵਿਦਾਸ ਤੇ ਸੰਤ ਕਬੀਰ ਜੀ 'ਤੇ ਕਥਿਤ ਇਤਰਾਜ਼ਯੋਗ ਟਿੱਪਣੀਆਂ ਦੇ ਮਾਮਲੇ 'ਚ ਦਰਜ FIR ਨੂੰ ਰੱਦ ਕਰਨ ਦੇ ਹੁਕਮ ਦਿੱਤੇ ਹਨ। ਇਸ ਨਾਲ ਪਟੀਸ਼ਨ ਦਾ ਵੀ ਨਿਬੇੜਾ ਕਰ ਦਿੱਤਾ ਗਿਆ ਹੈ। ਰਾਮ ਰਹੀਮ ਦੀ ਤਰਫੋਂ ਪਟੀਸ਼ਨ ਦਾਇਰ ਕੀਤੀ ਗਈ ਸੀ ਤੇ ਸਤਿਸੰਗ ਸਬੰਧੀ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਅਪੀਲ ਕੀਤੀ ਗਈ ਸੀ।
ਪੰਜਾਬ ਦੇ ਕਿਸਾਨਾਂ ਦੇ ਨਾਂ 'ਤੇ ਵੱਡੀ ਲੁੱਟ ਹੋਈ ਹੈ। ਕਿਸਾਨਾਂ ਕੋਲ 11 ਹਜ਼ਾਰ ਮਸ਼ੀਨਾਂ ਪਹੁੰਚੀਆਂ ਹੀ ਨਹੀਂ ਪਰ ਜਾਅਲੀ ਬਿੱਲ ਬਣਾ ਕੇ ਸਬਸਿਡੀ ਡਾਕਾਰ ਲਈ ਗਈ। ਇਹ ਮਾਮਲਾ ਸਾਹਮਣੇ ਆਉਣ ਮਗਰੋਂ ਕੇਂਦਰ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ। ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰਾਲੇ ਦੀਆਂ ਟੀਮਾਂ ਵੱਲੋਂ ਪਰਾਲੀ ਪ੍ਰਬੰਧਨ ਲਈ ਕੇਂਦਰੀ ਸਬਸਿਡੀ ਨਾਲ ਖ਼ਰੀਦੀ ਮਸ਼ੀਨਰੀ ਤੇ ਸੰਦਾਂ ਦੀ ਛਾਣਬੀਣ ਕੀਤੀ ਜਾ ਰਹੀ ਹੈ। ਇਹ ਜਾਂਚ ਹੁਣ ਆਖਰੀ ਪੜਾਅ ’ਤੇ ਪੁੱਜ ਗਈ ਹੈ। ਇਹ ਵੀ ਪਤਾ ਲੱਗਾ ਹੈ ਕਿ ਕੇਂਦਰੀ ਏਜੰਸੀਆਂ ਹੱਥ ਕਈ ਸਬੂਤ ਲੱਗੇ ਹਨ।
ਪੰਜਾਬ ਵਿੱਚ ਦੀਵਾਲੀ ਤੋਂ ਬਾਅਦ ਇਕਦਮ ਠੰਢ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ। ਹੁਣ ਰਾਤਾਂ ਦੇ ਨਾਲ-ਨਾਲ ਦਿਨੇ ਵੀ ਤਾਪਮਾਨ ਡਿੱਗਣਾ ਸ਼ੁਰੂ ਗਿਆ ਹੈ। ਇਸ ਦੇ ਨਾਲ ਹੀ ਸੂਬੇ ਦੇ ਕਈ ਖੇਤਰਾਂ ਵਿੱਚ ਸੰਘਣੀ ਧੁੰਦ ਛਾ ਰਹੀ ਹੈ ਜਿਸ ਕਰਕੇ ਆਵਾਜਾਈ ਵੀ ਪ੍ਰਭਾਵਿਤ ਹੋ ਰਹੀ ਹੈ। ਦਿਨ ਚੜ੍ਹਨ ਦੇ ਨਾਲ-ਨਾਲ ਧੁੰਦ ਦਾ ਅਸਰ ਘਟਦਾ ਹੈ।
ਪੰਜਾਬ ਸਰਕਾਰ ਦੀ ਸਖਤੀ ਵੀ ਰੰਗ ਨਹੀਂ ਲਿਆ ਰਹੀ। ਟਰੈਵਲ ਏਜੰਟਾਂ ਦੀ ਲੁੱਟ ਸ਼ਰੇਆਮ ਜਾਰੀ ਹੈ। ਹੁਣ ਟਰੈਵਲ ਏਜੰਟਾਂ ਵੱਲੋਂ 300 ਨੌਜਵਾਨਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਇਨ੍ਹਾਂ ਬੇਰੁਜਗਾਰ ਨੌਜਵਾਨਾਂ ਤੋਂ ਦੋ ਕਰੋੜ ਰੁਪਏ ਲੈ ਕੇ ਟਰੈਵਲ ਏਜੰਟ ਫ਼ਰਾਰ ਹੋ ਗਏ ਹਨ। ਇਹ ਮਾਮਲਾ ਸਾਹਮਣੇ ਆਉਂਦੇ ਹੀ ਪੁਲਿਸ ਐਕਸ਼ਨ ਮੋਡ ਵਿੱਚ ਆ ਗਈ ਹੈ।
ਪਿਛੋਕੜ
Punjab Breaking News LIVE, 14 November, 2023: ਬਾਰਸ਼ ਨੇ ਮੌਸਮ ਸਾਫ ਕਰ ਦਿੱਤਾ ਸੀ ਪਰ ਦੀਵਾਲੀ 'ਤੇ ਚੱਲੇ ਪਟਾਕਿਆਂ ਕਰਕੇ ਪੰਜਾਬ ਦੀ ਆਬੋ-ਹਵਾ ਮੁੜ ਵਿਗੜ ਗਈ ਹੈ। ਦੀਵਾਲੀ ਤੋਂ ਅਗਲੇ ਦਿਨ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਹਵਾ ਦੀ ਗੁਣਵੱਤਾ ‘ਖ਼ਰਾਬ’ ਰਹੀ। ਔਸਤ ਹਵਾ ਗੁਣਵੱਤਾ ਸੂਚਕ ਅੰਕ (ਏਕਿਊਆਈ) 207 ਦਰਜ ਕੀਤਾ ਗਿਆ। ਅਹਿਮ ਗੱਲ ਹੈ ਕਿ ਦੀਵਾਲੀ ਵਾਲੀ ਸ਼ਾਮ 4 ਵਜੇ ਤੱਕ ਔਸਤ ਹਵਾ ਦੀ ਗੁਣਵੱਤਾ ‘ਤਸੱਲੀਬਖ਼ਸ਼’ ਜਾਂ ‘ਦਰਮਿਆਨੀ’ ਸ਼੍ਰੇਣੀ ਸੀ, ਪਰ ਬਾਅਦ ਵਿੱਚ ਇਹ ਵਿਗੜਨੀ ਸ਼ੁਰੂ ਹੋ ਗਈ। ਦੀਵਾਲੀ ਦੀ ਰਾਤ ਪੰਜਾਬ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਔਸਤ ਏਕਿਊਆਈ ’ਚ 7.6 ਫ਼ੀਸਦੀ ਦੀ ਕਮੀ ਦਰਜ ਕੀਤੀ ਗਈ। ਫਿਰ ਵਿਗੜ ਗਈ ਪੰਜਾਬ ਦੀ ਆਬੋ-ਹਵਾ
ਖਾਲਿਸਤਾਨੀ ਲੀਡਰ ਨਿੱਝਰ ਦੇ ਕਤਲ ਬਾਰੇ ਟਰੂਡੋ ਦਾ ਮੁੜ ਵੱਡਾ ਦਾਅਵਾ
Hardeep Nijjar Murder: ਕੈਨੇਡਾ ਤੇ ਭਾਰਤ ਵਿਚਾਲੇ ਤਣਾਅ ਘਟਣ ਦਾ ਨਾਂ ਨਹੀਂ ਲੈ ਰਿਹਾ। ਭਾਰਤ ਦੇ ਸਖਤ ਕਦਮਾਂ ਨੂੰ ਨਜ਼ਰਅੰਦਾਜ਼ ਕਰਦਿਆਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਆਪਣੇ ਸਟੈਂਡ 'ਤੇ ਕਾਇਮ ਹਨ। ਉਨ੍ਹਾਂ ਨੇ ਮੁੜ ਵੱਡੇ ਖੁਲਾਸੇ ਕੀਤੇ ਹਨ। ਟਰੂਡੋ ਨੇ ਕਿਹਾ ਹੈ ਕਿ ਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਪਿੱਛੇ ਭਾਰਤੀ ਏਜੰਸੀਆਂ ਦਾ ਹੱਥ ਸੀ। ਇਸ ਦੀ ਜਾਂਚ ਲਈ ਕੌਮਾਂਤਰੀ ਭਾਈਵਾਲਾਂ ਤੋਂ ਮਦਦ ਮੰਗੀ ਹੈ। ਦਰਅਸਲ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੀ ਧਰਤੀ ‘ਤੇ ਖਾਲਿਸਤਾਨੀ ਲੀਡਰ ਨਿੱਝਰ ਦੀ ਹੱਤਿਆ ਵਿੱਚ ਭਾਰਤੀ ਸ਼ਮੂਲੀਅਤ ਦੇ ਆਪਣੇ ਦੋਸ਼ਾਂ ਦੀ ਪੁਸ਼ਟੀ ਕਰਦੇ ਹੋਏ ਨਵੀਂ ਦਿੱਲੀ ‘ਤੇ 40 ਡਿਪਲੋਮੈਟਾਂ ਨੂੰ ਬਾਹਰ ਕੱਢ ਕੇ ਵੀਆਨਾ ਕਨਵੈਨਸ਼ਨ ਦੀ ਉਲੰਘਣਾ ਕਰਨ ਦਾ ਦੋਸ਼ ਲਾਇਆ ਤੇ ਕਤਲ ਦੀ ਤਹਿ ਤੱਕ ਪਹੁੰਚਣ ਲਈ ਹੋਰ ਕੌਮਾਂਤਰੀ ਭਾਈਵਾਲਾਂ ਤੋਂ ਮਦਦ ਮੰਗੀ ਹੈ। ਖਾਲਿਸਤਾਨੀ ਲੀਡਰ ਨਿੱਝਰ ਦੇ ਕਤਲ ਬਾਰੇ ਟਰੂਡੋ ਦਾ ਮੁੜ ਵੱਡਾ ਦਾਅਵਾ
ਪੰਜਾਬ 'ਚ ਠੰਢ ਨੇ ਫੜਿਆ ਜ਼ੋਰ! ਜਾਣ ਲਵੋ ਸਾਰੇ ਜ਼ਿਲ੍ਹਿਆਂ ਦੇ ਮੌਸਮ ਦਾ ਹਾਲ
Weather Update: ਪੰਜਾਬ ਵਿੱਚ ਦੀਵਾਲੀ ਤੋਂ ਬਾਅਦ ਇਕਦਮ ਠੰਢ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ। ਹੁਣ ਰਾਤਾਂ ਦੇ ਨਾਲ-ਨਾਲ ਦਿਨੇ ਵੀ ਤਾਪਮਾਨ ਡਿੱਗਣਾ ਸ਼ੁਰੂ ਗਿਆ ਹੈ। ਇਸ ਦੇ ਨਾਲ ਹੀ ਸੂਬੇ ਦੇ ਕਈ ਖੇਤਰਾਂ ਵਿੱਚ ਸੰਘਣੀ ਧੁੰਦ ਛਾ ਰਹੀ ਹੈ ਜਿਸ ਕਰਕੇ ਆਵਾਜਾਈ ਵੀ ਪ੍ਰਭਾਵਿਤ ਹੋ ਰਹੀ ਹੈ। ਦਿਨ ਚੜ੍ਹਨ ਦੇ ਨਾਲ-ਨਾਲ ਧੁੰਦ ਦਾ ਅਸਰ ਘਟਦਾ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਸੂਬੇ ਦੇ ਤਾਪਮਾਨ ਵਿੱਚ 1 ਤੋਂ 2 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਜਾਵੇਗੀ। ਇਸ ਦੇ ਨਾਲ ਹੀ ਅਗਲੇ ਦਿਨੀਂ ਮੌਸਮ ਸਾਫ ਰਹਿਣ ਦੀ ਉਮੀਦ ਹੈ। ਉਧਰ, ਪਿਛਲੀ ਦਿਨੀਂ ਬਾਰਸ਼ ਨੇ ਮੌਸਮ ਸਾਫ ਕਰ ਦਿੱਤਾ ਸੀ ਪਰ ਦੀਵਾਲੀ 'ਤੇ ਚੱਲੇ ਪਟਾਕਿਆਂ ਕਰਕੇ ਪੰਜਾਬ ਦੀ ਆਬੋ-ਹਵਾ ਮੁੜ ਵਿਗੜ ਗਈ ਹੈ। ਦੀਵਾਲੀ ਤੋਂ ਅਗਲੇ ਦਿਨ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਹਵਾ ਦੀ ਗੁਣਵੱਤਾ ‘ਖ਼ਰਾਬ’ ਰਹੀ। ਔਸਤ ਹਵਾ ਗੁਣਵੱਤਾ ਸੂਚਕ ਅੰਕ (ਏਕਿਊਆਈ) 207 ਦਰਜ ਕੀਤਾ ਗਿਆ। ਪੰਜਾਬ 'ਚ ਠੰਢ ਨੇ ਫੜਿਆ ਜ਼ੋਰ! ਜਾਣ ਲਵੋ ਸਾਰੇ ਜ਼ਿਲ੍ਹਿਆਂ ਦੇ ਮੌਸਮ ਦਾ ਹਾਲ
ਟਰੈਵਲ ਏਜੰਟਾਂ ਨੇ ਕੀਤਾ ਵੱਡਾ ਫਰਾਡ, 300 ਨੌਜਵਾਨਾਂ ਤੋਂ ਕਰੋੜਾਂ ਰੁਪਏ ਠੱਗੇ
Travel Agent Fraud: ਪੰਜਾਬ ਸਰਕਾਰ ਦੀ ਸਖਤੀ ਵੀ ਰੰਗ ਨਹੀਂ ਲਿਆ ਰਹੀ। ਟਰੈਵਲ ਏਜੰਟਾਂ ਦੀ ਲੁੱਟ ਸ਼ਰੇਆਮ ਜਾਰੀ ਹੈ। ਹੁਣ ਟਰੈਵਲ ਏਜੰਟਾਂ ਵੱਲੋਂ 300 ਨੌਜਵਾਨਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਇਨ੍ਹਾਂ ਬੇਰੁਜਗਾਰ ਨੌਜਵਾਨਾਂ ਤੋਂ ਦੋ ਕਰੋੜ ਰੁਪਏ ਲੈ ਕੇ ਟਰੈਵਲ ਏਜੰਟ ਫ਼ਰਾਰ ਹੋ ਗਏ ਹਨ। ਇਹ ਮਾਮਲਾ ਸਾਹਮਣੇ ਆਉਂਦੇ ਹੀ ਪੁਲਿਸ ਐਕਸ਼ਨ ਮੋਡ ਵਿੱਚ ਆ ਗਈ ਹੈ। ਹਾਸਲ ਜਾਣਕਾਰੀ ਮੁਤਾਬਕ ਟਰੈਵਲ ਏਜੰਟ 300 ਬੇਰੁਜ਼ਗਾਰਾਂ ਤੋਂ ਦੋ ਕਰੋੜ ਰੁਪਏ ਲੈ ਕੇ ਫ਼ਰਾਰ ਹੋ ਗਏ ਹਨ। ਟਰੈਵਲ ਏਜੰਟ ਆਪਣੇ ਦਫ਼ਤਰਾਂ ਨੂੰ ਜਿੰਦਰਾ ਲਾ ਕੇ ਪਾਸਪੋਰਟ ਵੀ ਲੈ ਗਏ ਹਨ। ਦਫ਼ਤਰ ਦੇ ਬਾਹਰ ਲੱਗਿਆ ਸਾਈਨ ਬੋਰਡ ਵੀ ਗਾਇਬ ਹੈ। ਇਸ ਬਾਰੇ ਡੀਸੀ ਕੁਲਵੰਤ ਸਿੰਘ ਨੇ ਕਿਹਾ ਕਿ ਸ਼ਿਕਾਇਤਾਂ ਮਿਲਣ ’ਤੇ ਟਰੈਵਲ ਏਜੰਟਾਂ ਦੇ ਲਾਇਸੈਂਸ ਵੀ ਰੱਦ ਕੀਤੇ ਜਾ ਰਹੇ ਹਨ ਤੇ ਪੁਲਿਸ ਕੇਸ ਵੀ ਦਰਜ ਕਰ ਰਹੀ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਸ ਸਬੰਧੀ ਪਹਿਲਾਂ ਚੰਗੀ ਤਰ੍ਹਾਂ ਟਰੈਵਲ ਏਜੰਟਾਂ ਬਾਰੇ ਘੋਖ ਕਰ ਲੈਣੀ ਚਾਹੀਦੀ ਹੈ। ਟਰੈਵਲ ਏਜੰਟਾਂ ਨੇ ਕੀਤਾ ਵੱਡਾ ਫਰਾਡ, 300 ਨੌਜਵਾਨਾਂ ਤੋਂ ਕਰੋੜਾਂ ਰੁਪਏ ਠੱਗੇ
- - - - - - - - - Advertisement - - - - - - - - -