ਪੜਚੋਲ ਕਰੋ

Punjab Breaking News LIVE: ਭਗਵੰਤ ਮਾਨ ਸਰਕਾਰ ਲਈ 'ਚਿੱਟਾ' ਬਣਿਆ ਵੱਡੀ ਚੁਣੌਤੀ, ਬਿਕਰਮ ਮਜੀਠੀਆ ਨੂੰ ਇੱਕ ਹੋਰ ਵੱਡਾ ਝਟਕਾ

Punjab Breaking News LIVE, 14 September, 2023: ਭਗਵੰਤ ਮਾਨ ਸਰਕਾਰ ਲਈ 'ਚਿੱਟਾ' ਬਣਿਆ ਵੱਡੀ ਚੁਣੌਤੀ, ਬਿਕਰਮ ਮਜੀਠੀਆ ਨੂੰ ਇੱਕ ਹੋਰ ਵੱਡਾ ਝਟਕਾ

Key Events
Punjab Breaking News Live Updates 14 September 2023 Flood amritpal singh breaking sidhu moosewala Punjab Breaking News LIVE: ਭਗਵੰਤ ਮਾਨ ਸਰਕਾਰ ਲਈ 'ਚਿੱਟਾ' ਬਣਿਆ ਵੱਡੀ ਚੁਣੌਤੀ, ਬਿਕਰਮ ਮਜੀਠੀਆ ਨੂੰ ਇੱਕ ਹੋਰ ਵੱਡਾ ਝਟਕਾ
breaking news

Background

Punjab Breaking News LIVE, 14 September, 2023: ਜੰਮੂ-ਕਸ਼ਮੀਰ ਦੇ ਅਨੰਤਨਾਗ ਦੇ ਕੋਕਰਨਾਗ ਇਲਾਕੇ 'ਚ ਬੁੱਧਵਾਰ (13 ਸਤੰਬਰ) ਨੂੰ ਅੱਤਵਾਦੀਆਂ ਨਾਲ ਹੋਏ ਮੁਕਾਬਲੇ 'ਚ ਫੌਜ ਦੇ ਕਰਨਲ, ਮੇਜਰ ਅਤੇ ਡੀਐੱਸਪੀ ਸ਼ਹੀਦ ਹੋ ਗਏ ਹਨ। ਇਹਨਾਂ ਵਿੱਚ ਪੰਜਾਬ ਦੇ ਰਹਿਣ ਵਾਲੇ ਕਰਨਲ ਮਨਪ੍ਰੀਤ ਸਿੰਘ ਵੀ ਸ਼ਾਮਲ ਹਨ। ਸ਼ਹੀਦ ਕਰਨਲ ਮਨਪ੍ਰੀਤ ਸਿੰਘ ਵਾਸੀ ਨਿਊ ਚੰਡੀਗੜ੍ਹ ਦੇ ਪਿੰਡ ਭੜੌਜੀਆਂ ਦੇ ਰਹਿਣ ਵਾਲੇ ਸਨ। ਅਤੇ ਸ਼ਹੀਦ ਦਾ ਸਹੁਰਾ ਪਰਿਵਾਰ ਪੰਚਕੁਲਾ ਦੇ ਸੈਕਟਰ 26 ਵਿੱਚ ਰਹਿੰਦਾ ਹੈ। Anantnag 'ਚ ਪੰਜਾਬ ਦਾ ਪੁੱਤਰ ਕਰਨਲ ਮਨਪ੍ਰੀਤ ਸ਼ਹੀਦ, ਪਿਤਾ ਵੀ ਸਨ ਆਰਮੀ 'ਚ

ਭਗਵੰਤ ਮਾਨ ਸਰਕਾਰ ਲਈ 'ਚਿੱਟਾ' ਬਣਿਆ ਵੱਡੀ ਚੁਣੌਤੀ! 18,130 ਕੇਸ ਦਰਜ

Drugs in Punjab: ਪੰਜਾਬ ਅੰਦਰ ਨਸ਼ਿਆਂ ਦਾ ਕਹਿਰ ਭਗਵੰਤ ਮਾਨ ਸਰਕਾਰ ਲਈ ਵੱਡੀ ਚੁਣੌਤੀ ਬਣੀ ਹੋਈ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਮਗਰੋਂ ਨਸ਼ਿਆਂ ਖਿਲਾਫ ਕਾਫੀ ਸਖਤੀ ਕੀਤੀ ਗਈ ਹੈ ਪਰ ਫਿਰ ਵੀ ਸ਼ਰੇਆਮ ਨਸ਼ਾ ਵਿਕ ਰਿਹਾ ਹੈ। ਰੋਜ਼ਾਨਾ ਨਸ਼ਿਆਂ ਦੀ ਓਵਰਡੋਜ ਨਾਲ ਮੌਤਾਂ ਦੀਆਂ ਖਬਰਾਂ ਆ ਰਹੀਆਂ ਹਨ। ਗਲੀਆਂ ਵਿੱਚ ਸ਼ਰੇਆਮ ਨਸ਼ੇ ਵੇਚਣ ਦੀਆਂ ਵੀਡੀਓ ਵਾਇਰਲ ਹੋ ਰਹੀਆਂ ਹਨ। ਮੰਨਿਆ ਜਾ ਰਿਹਾ ਹੈ ਕਿ ਲੋਕ ਸਭਾ ਚੋਣਾਂ ਵਿੱਚ ਨਸ਼ੇ ਵੱਡਾ ਮੁੱਦਾ ਬਣਨਗੇ। Drugs in Punjab: ਭਗਵੰਤ ਮਾਨ ਸਰਕਾਰ ਲਈ 'ਚਿੱਟਾ' ਬਣਿਆ ਵੱਡੀ ਚੁਣੌਤੀ! 18,130 ਕੇਸ ਦਰਜ

ਸੋਨੂੰ ਸੂਦ ਤੇ ਗੁੱਗੂ ਗਿੱਲ ਤੋਂ ਬਾਅਦ ਹੁਣ ਲਖਵਿੰਦਰ ਵਡਾਲੀ ਬਣੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦਾ ਹਿੱਸਾ

Anti Drug Campaign: ਬਾਲੀਵੁੱਡ ਅਦਾਕਾਰ ਸੋਨੂੰ ਸੂਦ ਅਤੇ ਪੰਜਾਬੀ ਅਦਾਕਾਰ ਗੁੱਗੂ ਗਿੱਲ ਤੋਂ ਬਾਅਦ ਹੁਣ ਪੰਜਾਬੀ ਗਾਇਕ ਲਖਵਿੰਦਰ ਵਡਾਲੀ ਵੀ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਲੋਕਾਂ ਨੂੰ ਪੰਜਾਬ ਸਰਕਾਰ ਅਤੇ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਲਖਵਿੰਦਰ ਵਡਾਲੀ ਨੇ ਕਿਹਾ ਕਿ ਨਸ਼ਾ ਵਿਰੋਧੀ ਮੁਹਿੰਮ ਵਿੱਚ ਲੋਕਾਂ ਦੇ ਸਹਿਯੋਗ ਨਾਲ ਹੀ ਸਫਲਤਾ ਹਾਸਲ ਕੀਤੀ ਜਾ ਸਕਦੀ ਹੈ। ਜਿਹੜੇ ਲੋਕ ਨਸ਼ੇ ਦੇ ਆਦੀ ਹਨ ਅਤੇ ਇਸ ਨੂੰ ਛੱਡਣਾ ਚਾਹੁੰਦੇ ਹਨ, ਉਹ ਪੰਜਾਬ ਦੇ ਕਿਸੇ ਵੀ ਸਰਕਾਰੀ ਹਸਪਤਾਲ ਵਿੱਚ ਮੁਫ਼ਤ ਇਲਾਜ ਕਰਵਾ ਸਕਦੇ ਹਨ। ਸੋਨੂੰ ਸੂਦ ਤੇ ਗੁੱਗੂ ਗਿੱਲ ਤੋਂ ਬਾਅਦ ਹੁਣ ਲਖਵਿੰਦਰ ਵਡਾਲੀ ਬਣੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦਾ ਹਿੱਸਾ

ਬਿਕਰਮ ਮਜੀਠੀਆ ਨੂੰ ਇੱਕ ਹੋਰ ਵੱਡਾ ਝਟਕਾ, ਬੀਜੇਪੀ ਨੇ ਖਿਸਕਾਈ ਪੈਰਾਂ ਹੇਠੋਂ ਜ਼ਮੀਨ

Amritsar News: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਤੇ ਮਾਝਾ ਦੇ ਜਰਨੈਲ ਬਿਕਰਮ ਮਜੀਠੀਆ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਮਜੀਠੀਆ ਦੇ ਦੋ ਹੋਰ ਸਾਥੀਆਂ ਨੇ ਪਾਰਟੀ ਛੱਡ ਦਿੱਤੀ ਹੈ। ਅੰਮ੍ਰਿਤਸਰ ਦੇ ਸ਼ਹਿਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਤੇ ਯੂਥ ਅਕਾਲੀ ਦਲ ਦੇ ਗੁਰਸ਼ਰਨ ਸਿੰਘ ਛੀਨਾ ਤੋਂ ਬਾਅਦ ਹੁਣ ਸਾਬਕਾ ਸੀਨੀਅਰ ਡਿਪਟੀ ਮੇਅਰ ਅਜੈਬੀਰਪਾਲ ਸਿੰਘ ਰੰਧਾਵਾ ਤੇ ਸਾਬਕਾ ਜਨਰਲ ਸਕੱਤਰ ਜਸਪਾਲ ਸਿੰਘ ਸ਼ੰਟੂ ਨੇ ਵੀ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਬਿਕਰਮ ਮਜੀਠੀਆ ਨੂੰ ਇੱਕ ਹੋਰ ਵੱਡਾ ਝਟਕਾ, ਬੀਜੇਪੀ ਨੇ ਖਿਸਕਾਈ ਪੈਰਾਂ ਹੇਠੋਂ ਜ਼ਮੀਨ

ਪਰਾਲੀ ਸਾੜਨ ਤੋਂ ਰੋਕਣ ਲਈ ਮਾਨ ਸਰਕਾਰ ਦਾ ਨਵਾਂ ਤਰੀਕਾ : ਮਾਸਟਰਾਂ ਤੋਂ ਲਿਆ ਹਲਫ਼ਨਾਮਾ

Punjab News: ਪੰਜਾਬ ਵਿੱਚ ਪਰਾਲੀ ਸਾੜਨ ਤੋਂ ਰੋਕਣ ਲਈ ਪੰਜਾਬ ਸਰਕਾਰ ਹਰ ਕੋਸ਼ਿਸ਼ਾਂ ਕਰਨ ਵਿੱਚ ਲੱਗੀ ਹੋਈ ਹੈ। ਪਹਿਲਾਂ ਸਕੂਲਾਂ ਵਿੱਚ ਬੱਚਿਆਂ ਨੂੰ ਸਹੁੰ ਚੁਕਵਾਈ ਸੀ ਕਿ ਆਪੋ ਆਪਣੇ ਪਰਿਵਾਰਾਂ ਨੂੰ ਕਿਹਾ ਜਾਵੇ ਕਿ ਪਰਾਲੀ ਨਾ ਸਾੜੀ ਜਾਏ ਅਤੇ ਹੁਣ ਸਰਕਾਰ ਨੇ ਅਧਿਆਪਕਾਂ ਤੋਂ ਹਲਫਨਾਮੇ ਲੈਣੇ ਸ਼ੁਰੂ ਕਰ ਦਿੱਤੇ ਹਨ। ਦੱਸ ਦਈਏ ਕਿ ਸੂਬਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਆਪਣੇ ਪੱਧਰ 'ਤੇ ਪਰਾਲੀ ਦੇ ਪ੍ਰਬੰਧਨ ਲਈ ਪ੍ਰਬੰਧ ਕਰਨ ਵਿੱਚ ਰੁੱਝੇ ਹੋਏ ਹਨ। ਇਸ ਦਿਸ਼ਾ ਵਿੱਚ ਪਟਿਆਲਾ ਜ਼ਿਲ੍ਹੇ ਦੇ ਸਕੂਲਾਂ ਦੇ ਅਧਿਆਪਕਾਂ ਤੋਂ ਪਰਾਲੀ ਨਾ ਸਾੜਨ ਸਬੰਧੀ ਐਲਾਨ ਪੱਤਰ ਲਏ ਜਾ ਰਹੇ ਹਨ।  ਪਰਾਲੀ ਸਾੜਨ ਤੋਂ ਰੋਕਣ ਲਈ ਮਾਨ ਸਰਕਾਰ ਦਾ ਨਵਾਂ ਤਰੀਕਾ : ਮਾਸਟਰਾਂ ਤੋਂ ਲਿਆ ਹਲਫ਼ਨਾਮਾ

16:14 PM (IST)  •  14 Sep 2023

Bus accident: ਨੂਰਪੁਰ ਨੇੜੇ ਬੱਸ 20 ਫੁੱਟ ਡੂੰਘੀ ਖਾਈ 'ਚ ਡਿੱਗੀ, ਸਵਾਰੀਆਂ ਜ਼ਖ਼ਮੀ

ਨੂਰਪੁਰ ਤੋਂ ਬਲਾਚੌਰ ਮਾਰਗ 'ਤੇ ਪਿੰਡ ਘਾਹੀ ਮਾਜਰਾ ਦੇ ਨਜ਼ਦੀਕ ਇੱਕ ਬੱਸ ਸੜਕ ਤੋਂ ਪਲਟ ਕੇ ਤਕਰੀਬਨ 20 ਫੁੱਟ ਡੂੰਘੀ ਖਾਈ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਕੁਝ ਵਿਅਕਤੀ ਜ਼ਖਮੀ ਹੋ ਗਏ। ਹਾਸਲ ਜਾਣਕਾਰੀ ਮੁਤਾਬਕ ਜ਼ਖ਼ਮੀਆਂ ਵਿੱਚੋਂ ਦੋ ਜਾਂ ਤਿੰਨ ਸਵਾਰੀਆਂ ਨੂੰ ਜ਼ਿਆਦਾ ਸੱਟਾਂ ਲੱਗੀਆਂ। ਉਨ੍ਹਾਂ ਨੂੰ ਰੋਪੜ ਦੇ ਸਿਵਲ ਹਸਪਤਾਲ ਵਿੱਚ ਰੈਫਰ ਕੀਤਾ ਗਿਆ ਹੈ ਤੇ ਕੁਝ ਹੋਰ ਜ਼ਖ਼ਮੀ ਹਾਲਤ ਵਿੱਚ ਸਵਾਰੀਆਂ ਪ੍ਰਾਈਵੇਟ ਹਸਪਤਾਲ ਵਿੱਚ ਵੀ ਦਾਖਲ ਹਨ। ਹਾਲਾਂਕਿ ਗਨੀਮਤ ਇਹ ਰਹੀ ਕਿ ਇਸ ਹਾਦਸੇ ਵਿੱਚ ਕਿਸੇ ਵਿਅਕਤੀ ਦੀ ਜਾਨ ਨਹੀਂ ਗਈ।

15:55 PM (IST)  •  14 Sep 2023

School of eminence controversy: ਇਹ ਸਕੂਲ ਮੈਨੂੰ ਵੀ ਦਿਖਾਓ, ਜੇਕਰ ਇਹ ਨਵਾਂ ਬਣਿਆ ਹੋਵੇ: ਕੁੰਵਰ ਵਿਜੇ ਪ੍ਰਤਾਪ

ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਵੱਲੋਂ ਸੂਬੇ ਦੇ ਪਹਿਲੇ ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਪਾਰਟੀ ਅੰਦਰ ਵੀ ਵੱਡਾ ਧਮਾਕਾ ਹੋਇਆ ਹੈ। ਵਿਰੋਧੀਆਂ ਦੇ ਨਾਲ ਹੀ ਪਾਰਟੀ ਅੰਦਰੋਂ ਵੀ ਸਕੂਲ ਆਫ਼ ਐਮੀਨੈਂਸ ਉਪਰ ਸਵਾਲ ਉੱਠੇ ਹਨ। ਇਹ ਸਵਾਲ ਸਾਬਕਾ ਆਈਜੀ ਤੇ ਅੰਮ੍ਰਿਤਸਰ ਉੱਤਰੀ ਤੋਂ 'ਆਪ' ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਉਠਾਏ ਹਨ।

Load More
New Update
Sponsored Links by Taboola

ਟਾਪ ਹੈਡਲਾਈਨ

ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 5.6 ਰਹੀ ਤੀਬਰਤਾ; ਲੋਕਾਂ 'ਚ ਮੱਚੀ ਹਫੜਾ-ਦਫੜੀ
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 5.6 ਰਹੀ ਤੀਬਰਤਾ; ਲੋਕਾਂ 'ਚ ਮੱਚੀ ਹਫੜਾ-ਦਫੜੀ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Embed widget