Punjab Breaking News LIVE: ਭਗਵੰਤ ਮਾਨ ਸਰਕਾਰ ਲਈ 'ਚਿੱਟਾ' ਬਣਿਆ ਵੱਡੀ ਚੁਣੌਤੀ, ਬਿਕਰਮ ਮਜੀਠੀਆ ਨੂੰ ਇੱਕ ਹੋਰ ਵੱਡਾ ਝਟਕਾ
Punjab Breaking News LIVE, 14 September, 2023: ਭਗਵੰਤ ਮਾਨ ਸਰਕਾਰ ਲਈ 'ਚਿੱਟਾ' ਬਣਿਆ ਵੱਡੀ ਚੁਣੌਤੀ, ਬਿਕਰਮ ਮਜੀਠੀਆ ਨੂੰ ਇੱਕ ਹੋਰ ਵੱਡਾ ਝਟਕਾ
ਨੂਰਪੁਰ ਤੋਂ ਬਲਾਚੌਰ ਮਾਰਗ 'ਤੇ ਪਿੰਡ ਘਾਹੀ ਮਾਜਰਾ ਦੇ ਨਜ਼ਦੀਕ ਇੱਕ ਬੱਸ ਸੜਕ ਤੋਂ ਪਲਟ ਕੇ ਤਕਰੀਬਨ 20 ਫੁੱਟ ਡੂੰਘੀ ਖਾਈ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਕੁਝ ਵਿਅਕਤੀ ਜ਼ਖਮੀ ਹੋ ਗਏ। ਹਾਸਲ ਜਾਣਕਾਰੀ ਮੁਤਾਬਕ ਜ਼ਖ਼ਮੀਆਂ ਵਿੱਚੋਂ ਦੋ ਜਾਂ ਤਿੰਨ ਸਵਾਰੀਆਂ ਨੂੰ ਜ਼ਿਆਦਾ ਸੱਟਾਂ ਲੱਗੀਆਂ। ਉਨ੍ਹਾਂ ਨੂੰ ਰੋਪੜ ਦੇ ਸਿਵਲ ਹਸਪਤਾਲ ਵਿੱਚ ਰੈਫਰ ਕੀਤਾ ਗਿਆ ਹੈ ਤੇ ਕੁਝ ਹੋਰ ਜ਼ਖ਼ਮੀ ਹਾਲਤ ਵਿੱਚ ਸਵਾਰੀਆਂ ਪ੍ਰਾਈਵੇਟ ਹਸਪਤਾਲ ਵਿੱਚ ਵੀ ਦਾਖਲ ਹਨ। ਹਾਲਾਂਕਿ ਗਨੀਮਤ ਇਹ ਰਹੀ ਕਿ ਇਸ ਹਾਦਸੇ ਵਿੱਚ ਕਿਸੇ ਵਿਅਕਤੀ ਦੀ ਜਾਨ ਨਹੀਂ ਗਈ।
ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਵੱਲੋਂ ਸੂਬੇ ਦੇ ਪਹਿਲੇ ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਪਾਰਟੀ ਅੰਦਰ ਵੀ ਵੱਡਾ ਧਮਾਕਾ ਹੋਇਆ ਹੈ। ਵਿਰੋਧੀਆਂ ਦੇ ਨਾਲ ਹੀ ਪਾਰਟੀ ਅੰਦਰੋਂ ਵੀ ਸਕੂਲ ਆਫ਼ ਐਮੀਨੈਂਸ ਉਪਰ ਸਵਾਲ ਉੱਠੇ ਹਨ। ਇਹ ਸਵਾਲ ਸਾਬਕਾ ਆਈਜੀ ਤੇ ਅੰਮ੍ਰਿਤਸਰ ਉੱਤਰੀ ਤੋਂ 'ਆਪ' ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਉਠਾਏ ਹਨ।
ਪੰਜਾਬੀ ਯੂਨੀਵਰਸਟੀ ਪਟਿਆਲਾ ਵਿੱਚ ਪੜ੍ਹਾਈ ਕਰ ਰਹੀ ਵਿਦਿਆਰਥਣ ਦੀ ਮੌਤ ਹੋ ਗਈ। ਇਹ ਵਿਦਿਆਰਥਣ ਬਠਿੰਡਾ ਦੀ ਰਹਿਣ ਵਾਲੀ ਸੀ। ਇਸ ਤੋਂ ਬਾਅਦ ਯੂਨੀਵਰਸਟੀ ਵਿੱਚ ਵਿਦਿਆਰਥੀਆਂ ਨੇ ਇੱਕ ਪ੍ਰੋਫੈਸਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਹਾਸਲ ਜਾਣਕਾਰੀ ਮੁਤਾਬਕ ਵਿਦਿਆਰਥੀਆਂ ਨੇ ਧਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਨੇ ਇਲਜ਼ਾਮ ਲਗਾਇਆ ਹੈ ਕਿ ਇਹ ਪ੍ਰੋਫੈਸਰ ਵਿਦਿਆਰਥਣ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਦਾ ਸੀ। ਵਿਦਿਆਰਥੀਆਂ ਨੇ ਮੰਗ ਕੀਤੀ ਹੈ ਕਿ ਪ੍ਰਫੈਸਰ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ।
ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਡੇਰਾ ਬਾਬਾ ਨਾਨਕ ਅਧੀਨ ਪਿੰਡ ਪੱਖੋਕੇ ਵਿੱਚ ਮਹਿਲਾ ਬਾਕਸਿੰਗ ਖਿਡਾਰਨ ਨੇ ਜ਼ਹਿਰੀਲੀ ਵਸਤੂ ਖਾ ਕੇ ਆਤਮ ਹੱਤਿਆ ਕਰ ਲਈ ਹੈ। ਸੂਤਰਾਂ ਮੁਤਾਬਕ ਉਸ ਨਾਲ ਪ੍ਰੈਕਟਿਸ ਕਰਦੇ ਨੌਜਵਾਨ ਵੱਲੋਂ ਵਿਆਹ ਤੋਂ ਇਨਕਾਰ ਕਰਨ ਕਰਕੇ ਬਾਕਸਿੰਗ ਖਿਡਾਰਨ ਨੇ ਇਹ ਖੌਫਨਾਕ ਕਦਮ ਚੁੱਕਿਆ ਹੈ। ਬਾਕਸਿੰਗ ਖਿਡਾਰਨ ਨੇ ਮੌਤ ਤੋਂ ਪਹਿਲਾਂ ਵੀਡੀਓ ਵਿੱਚ ਬੋਲ ਕੇ ਆਤਮਹੱਤਿਆ ਦਾ ਕਾਰਨ ਦੱਸਿਆ ਹੈ। ਡੇਰਾ ਬਾਬਾ ਨਾਨਕ ਪੁਲਿਸ ਨੇ ਮੁਲਜ਼ਮ ਤੇ ਉਸ ਦੇ ਭਰਾ ਦੇ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।
ਕਸ਼ਮੀਰ ਦੇ ਅਨੰਤਨਾਗ ਤੇ ਰਾਜੌਰੀ 'ਚ ਅੱਤਵਾਦੀਆਂ ਦੀ ਘੁਸਪੈਠ ਤੇ ਹਮਲੇ 'ਚ ਪਾਕਿਸਤਾਨ ਦੀ ਸ਼ਮੂਲੀਅਤ ਦਾ ਖੁਲਾਸਾ ਹੋਇਆ ਹੈ। ਡਿਫੈਂਸ ਇੰਟੈਲੀਜੈਂਸ ਏਜੰਸੀ ਦੇ ਸੂਤਰਾਂ ਨੇ ਏਬੀਪੀ ਨਿਊਜ਼ ਨੂੰ ਦੱਸਿਆ ਹੈ ਕਿ ਪਿਛਲੇ 5 ਦਿਨਾਂ ਦੇ ਕਰਾਸ ਬਾਰਡਰ ਕਾਲ ਇੰਟਰਸੈਪਸ਼ਨ ਤੋਂ ਪਤਾ ਚੱਲਿਆ ਹੈ ਕਿ ਪਾਕਿਸਤਾਨ ਦੇ ਅੱਤਵਾਦੀ ਇੱਕੋ ਸਮੇਂ ਕਈ ਹਮਲਿਆਂ ਦੀ ਯੋਜਨਾ ਬਣਾ ਰਹੇ ਸਨ।
ਬਾਲੀਵੁੱਡ ਅਦਾਕਾਰ ਸੋਨੂੰ ਸੂਦ ਅਤੇ ਪੰਜਾਬੀ ਅਦਾਕਾਰ ਗੁੱਗੂ ਗਿੱਲ ਤੋਂ ਬਾਅਦ ਹੁਣ ਪੰਜਾਬੀ ਗਾਇਕ ਲਖਵਿੰਦਰ ਵਡਾਲੀ ਵੀ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਲੋਕਾਂ ਨੂੰ ਪੰਜਾਬ ਸਰਕਾਰ ਅਤੇ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਲਖਵਿੰਦਰ ਵਡਾਲੀ ਨੇ ਕਿਹਾ ਕਿ ਨਸ਼ਾ ਵਿਰੋਧੀ ਮੁਹਿੰਮ ਵਿੱਚ ਲੋਕਾਂ ਦੇ ਸਹਿਯੋਗ ਨਾਲ ਹੀ ਸਫਲਤਾ ਹਾਸਲ ਕੀਤੀ ਜਾ ਸਕਦੀ ਹੈ। ਜਿਹੜੇ ਲੋਕ ਨਸ਼ੇ ਦੇ ਆਦੀ ਹਨ ਅਤੇ ਇਸ ਨੂੰ ਛੱਡਣਾ ਚਾਹੁੰਦੇ ਹਨ, ਉਹ ਪੰਜਾਬ ਦੇ ਕਿਸੇ ਵੀ ਸਰਕਾਰੀ ਹਸਪਤਾਲ ਵਿੱਚ ਮੁਫ਼ਤ ਇਲਾਜ ਕਰਵਾ ਸਕਦੇ ਹਨ। ਗਾਇਕ ਵਡਾਲੀ ਨੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਦਾ ਇਲਾਕੇ ਵਿੱਚ ਪਹਿਲਕਦਮੀ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਇਹ ਵੀ ਆਸ ਪ੍ਰਗਟਾਈ ਕਿ ਲੋਕ ਨਸ਼ਿਆਂ ਵਿਰੁੱਧ ਉਸ ਦੀ ਅਪੀਲ ਨੂੰ ਸਵੀਕਾਰ ਕਰਨਗੇ।
ਦੇਸ਼ ਵਿੱਚ ਬਾਲਣ ਤੇ ਪ੍ਰਦੂਸ਼ਣ ਦੀ ਸਮੱਸਿਆ ਨੂੰ ਦੂਰ ਕਰਨ ਲਈ ਪਰਾਲੀ ਤੋਂ ਈਂਧਨ ਤਿਆਰ ਕੀਤਾ ਜਾ ਰਿਹਾ ਹੈ। ਆਉਣ ਵਾਲੇ ਸਮੇਂ ਵਿਚ ਇਸ ਦੀ ਵਰਤੋਂ ਵੱਡੇ ਪੱਧਰ 'ਤੇ ਕੀਤੀ ਜਾਵੇਗੀ। ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਕੁਝ ਸਾਲਾਂ ਵਿੱਚ ਪਰਾਲੀ ਦੇ ਬਾਲਣ ਦੀ ਵਰਤੋਂ ਵਪਾਰਕ ਹਵਾਈ ਜਹਾਜ਼ਾਂ, ਲੜਾਕੂ ਜਹਾਜ਼ਾਂ ਤੇ ਹੈਲੀਕਾਪਟਰਾਂ ਵਿੱਚ ਵੀ ਕੀਤੀ ਜਾਵੇਗੀ। ਦਿੱਲੀ ਵਿੱਚ ਕਰਵਾਏ 63ਵੇਂ ACMA ਸਾਲਾਨਾ ਸੈਸ਼ਨ ਵਿੱਚ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਦੇਸ਼ ਵਿੱਚ ਹੁਣ ਪਰਾਲੀ ਨਹੀਂ ਸਾੜੀ ਜਾਏਗੀ। ਉਨ੍ਹਾਂ ਕਿਹਾ ਕਿ ਪਾਣੀਪਤ ਵਿੱਚ ਇੰਡੀਅਨ ਆਇਲ ਪਲਾਂਟ ਸ਼ੁਰੂ ਹੋ ਗਿਆ ਹੈ। ਇੱਥੇ ਪਰਾਲੀ ਤੋਂ 1 ਲੱਖ ਲੀਟਰ ਈਥਾਨੌਲ ਤੇ 150 ਟਨ ਬਾਇਓ ਬਿਟੂਮਨ ਬਣਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹਵਾਈ ਸੈਨਾ ਦਾ 22 ਫੀਸਦੀ ਈਥਾਨੌਲ ਲੜਾਕੂ ਜਹਾਜ਼ਾਂ ਵਿੱਚ ਪਾਇਆ ਜਾ ਰਿਹਾ ਹੈ।
ਅੱਜ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਦੂਜੇ ਦਿਨ ਨਰਮੀ ਨਜ਼ਰ ਆਈ। ਦੋਵਾਂ ਦੀਆਂ ਫਿਊਚਰਜ਼ ਕੀਮਤਾਂ ਅੱਜ ਗਿਰਾਵਟ ਨਾਲ ਖੁੱਲ੍ਹੀਆਂ। ਸੋਨੇ ਦੀਆਂ ਫਿਊਚਰਜ਼ ਕੀਮਤਾਂ ਹੁਣ 58,500 ਰੁਪਏ ਦੇ ਆਸ-ਪਾਸ ਕਾਰੋਬਾਰ ਕਰ ਰਹੀਆਂ ਹਨ, ਜਦਕਿ ਚਾਂਦੀ ਦਾ ਵਾਇਦਾ ਭਾਅ ਵੀ 71,000 ਰੁਪਏ ਦੇ ਆਸ-ਪਾਸ ਕਾਰੋਬਾਰ ਕਰਦਾ ਨਜ਼ਰ ਆਇਆ। ਕੌਮਾਂਤਰੀ ਬਾਜ਼ਾਰ 'ਚ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੀ ਨਰਮੀ ਦੇਖਣ ਨੂੰ ਮਿਲ ਰਹੀ ਹੈ।
ਭਾਰਤ ਨੇ ਅਟਾਰੀ ਸਰਹੱਦ 'ਤੇ ਲਾਏ ਗਏ ਤਿਰੰਗੇ ਦੇ ਖੰਭੇ ਦੀ ਉਚਾਈ ਗੁਆਂਢੀ ਦੇਸ਼ ਪਾਕਿਸਤਾਨ ਨਾਲੋਂ 18 ਫੁੱਟ ਵਧਾ ਦਿੱਤੀ ਹੈ। ਮੌਜੂਦਾ ਸਮੇਂ 'ਚ ਭਾਰਤੀ ਤਿਰੰਗੇ ਦੇ ਖੰਭੇ ਦੀ ਉਚਾਈ 360 ਫੁੱਟ ਸੀ, ਜਦਕਿ ਪਾਕਿਸਤਾਨ ਦੇ ਝੰਡੇ ਦੇ ਖੰਭੇ ਦੀ ਉਚਾਈ 400 ਫੁੱਟ ਹੈ। ਇਸ ਕਰਕੇ ਹੁਣ ਗੋਲਡਨ ਗੇਟ ਦੇ ਸਾਹਮਣੇ ਭਾਰਤ ਦਾ 418 ਫੁੱਟ ਉੱਚਾ ਝੰਡਾ ਪੋਲ ਤਿਆਰ ਹੈ ਤੇ ਉਦਘਾਟਨ ਦੀ ਉਡੀਕ 'ਚ ਹੈ। ਹਾਸਲ ਜਾਣਕਾਰੀ ਅਨੁਸਾਰ ਇਹ ਉਦਘਾਟਨ ਕੁਝ ਦਿਨਾਂ ਵਿੱਚ ਹੋਣਾ ਸੀ ਪਰ ਕੁਝ ਕਾਰਨਾਂ ਕਰਕੇ ਇਸ ਨੂੰ ਟਾਲ ਦਿੱਤਾ ਗਿਆ ਹੈ ਪਰ ਜਲਦੀ ਹੀ ਇਸ 418 ਫੁੱਟ ਉੱਚੇ ਝੰਡੇ ਵਾਲੇ ਖੰਭੇ 'ਤੇ ਭਾਰਤੀ ਤਿਰੰਗਾ ਲਹਿਰਾਉਂਦਾ ਨਜ਼ਰ ਆਵੇਗਾ। ਇਹ ਫਲੈਗ ਪੋਲ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨਐਚਏਆਈ) ਵੱਲੋਂ 3.5 ਕਰੋੜ ਰੁਪਏ ਵਿੱਚ ਲਗਾਇਆ ਗਿਆ ਹੈ।
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਕਿਹਾ ਕਿ ਜੁਲਾਈ, 2023 ਦੌਰਾਨ ਭਾਰੀ ਬਰਸਾਤ ਤੇ ਹੜ੍ਹ ਕਾਰਨ ਝੋਨੇ ਦੀ ਮੁੜ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਸੂਬਾ ਸਰਕਾਰ 7000 ਰੁਪਏ ਪ੍ਰਤੀ ਏਕੜ ਦੀ ਦਰ ਨਾਲ ਮੁਆਵਜਾ ਦਵੇਗੀ। ਉਨ੍ਹਾਂ ਨੇ ਕਿਹਾ ਕਿ ਬਰਸਾਤ ਤੇ ਹੜ੍ਹ ਅਤੇ ਦੰਗਿਆਂ ਵਿਚ ਸੰਪਤੀ, ਪਸ਼ੂਧਨ ਜਾਂ ਮਾਨਵ ਹਾਨੀ ਦੇ ਨੁਕਸਾਨ ਦੀ ਭਰਪਾਈ ਤਹਿਤ ਸਰਕਾਰ ਨੇ ਈ-ਸ਼ਤੀਪੂਰਤੀ ਪੋਰਟਲ 'ਤੇ ਲਾਂਚ ਕੀਤਾ। ਨੁਕਸਾਨ ਦਾ ਬਿਊਰਾ ਲਈ ਲੋਕਾਂ ਤੋਂ ਬਿਨੈ ਮੰਗੇ ਗਏ ਹਨ। ਮਾਲ ਵਿਭਾਗ ਦੇ ਖੇਤਰੀ ਅਧਿਕਾਰੀਆਂ ਵੱਲੋਂ ਤਸਦੀਕ ਹੋਣ ਦੇ ਬਾਅਦ ਨਿਰਧਾਰਤ ਮਾਨਦੰਡਾਂ ਦੇ ਅਨੁਸਾਰ , ਡੀਬੀਟੀ ਰਾਹੀਂ ਮੁਆਵਜਾ ਦਾ ਭੁਗਤਾਨ ਕੀਤਾ ਜਾਵੇਗਾ।
ਜਲੰਧਰ 'ਚ ਲੁਟੇਰਿਆਂ ਤੇ ਚੋਰਾਂ ਦੀ ਦਹਿਸ਼ਤ ਜਾਰੀ ਹੈ। ਹੁਣ ਸ਼ਹਿਰ ਦੇ ਰਾਜਨਗਰ 'ਚ ਲੁੱਟ ਦਾ ਨਵਾਂ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਮੰਗਲਵਾਰ ਦੀ ਹੈ ਪਰ ਪਰਿਵਾਰ ਨੇ ਸਦਮੇ ਕਾਰਨ ਕਿਸੇ ਨੂੰ ਨਹੀਂ ਦੱਸਿਆ। ਆਖਰ ਕੱਲ੍ਹ ਦੇਰ ਸ਼ਾਮ ਮੀਡੀਆ ਨੂੰ ਜਾਣਕਾਰੀ ਦਿੱਤੀ ਗਈ। ਇੱਕ ਪਾਖੰਡੀ ਬਾਬੇ ਨੇ ਬਜ਼ੁਰਗ ਜੋੜੇ ਹਰਭਜਨ ਸਿੰਘ ਤੇ ਉਸ ਦੀ ਪਤਨੀ ਮਨਜੀਤ ਕੌਰ ਨੂੰ ਲੁੱਟ ਲਿਆ ਤੇ ਫਰਾਰ ਹੋ ਗਿਆ। ਬਾਬੇ ਦੇ ਭੇਸ 'ਚ ਆਏ ਲੁਟੇਰੇ ਨੇ ਬਜ਼ੁਰਗ ਜੋੜੇ ਨੂੰ ਘਰ ਦੀਆਂ ਸਮੱਸਿਆਵਾਂ ਨੂੰ ਠੀਕ ਕਰਨ ਦੇ ਝਾਂਸਾ ਦੇ ਕੇ 14 ਲੱਖ ਰੁਪਏ ਦੇ ਗਹਿਣੇ ਲੈ ਕੇ ਫਰਾਰ ਹੋ ਗਿਆ।
ਪੰਜਾਬ ਅੰਦਰ ਨਸ਼ਿਆਂ ਦਾ ਕਹਿਰ ਭਗਵੰਤ ਮਾਨ ਸਰਕਾਰ ਲਈ ਵੱਡੀ ਚੁਣੌਤੀ ਬਣੀ ਹੋਈ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਮਗਰੋਂ ਨਸ਼ਿਆਂ ਖਿਲਾਫ ਕਾਫੀ ਸਖਤੀ ਕੀਤੀ ਗਈ ਹੈ ਪਰ ਫਿਰ ਵੀ ਸ਼ਰੇਆਮ ਨਸ਼ਾ ਵਿਕ ਰਿਹਾ ਹੈ। ਰੋਜ਼ਾਨਾ ਨਸ਼ਿਆਂ ਦੀ ਓਵਰਡੋਜ ਨਾਲ ਮੌਤਾਂ ਦੀਆਂ ਖਬਰਾਂ ਆ ਰਹੀਆਂ ਹਨ। ਗਲੀਆਂ ਵਿੱਚ ਸ਼ਰੇਆਮ ਨਸ਼ੇ ਵੇਚਣ ਦੀਆਂ ਵੀਡੀਓ ਵਾਇਰਲ ਹੋ ਰਹੀਆਂ ਹਨ। ਮੰਨਿਆ ਜਾ ਰਿਹਾ ਹੈ ਕਿ ਲੋਕ ਸਭਾ ਚੋਣਾਂ ਵਿੱਚ ਨਸ਼ੇ ਵੱਡਾ ਮੁੱਦਾ ਬਣਨਗੇ।
ਪੰਜਾਬ ਵਿੱਚ ਪਰਾਲੀ ਸਾੜਨ ਤੋਂ ਰੋਕਣ ਲਈ ਪੰਜਾਬ ਸਰਕਾਰ ਹਰ ਕੋਸ਼ਿਸ਼ਾਂ ਕਰਨ ਵਿੱਚ ਲੱਗੀ ਹੋਈ ਹੈ। ਪਹਿਲਾਂ ਸਕੂਲਾਂ ਵਿੱਚ ਬੱਚਿਆਂ ਨੂੰ ਸਹੁੰ ਚੁਕਵਾਈ ਸੀ ਕਿ ਆਪੋ ਆਪਣੇ ਪਰਿਵਾਰਾਂ ਨੂੰ ਕਿਹਾ ਜਾਵੇ ਕਿ ਪਰਾਲੀ ਨਾ ਸਾੜੀ ਜਾਏ ਅਤੇ ਹੁਣ ਸਰਕਾਰ ਨੇ ਅਧਿਆਪਕਾਂ ਤੋਂ ਹਲਫਨਾਮੇ ਲੈਣੇ ਸ਼ੁਰੂ ਕਰ ਦਿੱਤੇ ਹਨ।
ਪਿਛੋਕੜ
Punjab Breaking News LIVE, 14 September, 2023: ਜੰਮੂ-ਕਸ਼ਮੀਰ ਦੇ ਅਨੰਤਨਾਗ ਦੇ ਕੋਕਰਨਾਗ ਇਲਾਕੇ 'ਚ ਬੁੱਧਵਾਰ (13 ਸਤੰਬਰ) ਨੂੰ ਅੱਤਵਾਦੀਆਂ ਨਾਲ ਹੋਏ ਮੁਕਾਬਲੇ 'ਚ ਫੌਜ ਦੇ ਕਰਨਲ, ਮੇਜਰ ਅਤੇ ਡੀਐੱਸਪੀ ਸ਼ਹੀਦ ਹੋ ਗਏ ਹਨ। ਇਹਨਾਂ ਵਿੱਚ ਪੰਜਾਬ ਦੇ ਰਹਿਣ ਵਾਲੇ ਕਰਨਲ ਮਨਪ੍ਰੀਤ ਸਿੰਘ ਵੀ ਸ਼ਾਮਲ ਹਨ। ਸ਼ਹੀਦ ਕਰਨਲ ਮਨਪ੍ਰੀਤ ਸਿੰਘ ਵਾਸੀ ਨਿਊ ਚੰਡੀਗੜ੍ਹ ਦੇ ਪਿੰਡ ਭੜੌਜੀਆਂ ਦੇ ਰਹਿਣ ਵਾਲੇ ਸਨ। ਅਤੇ ਸ਼ਹੀਦ ਦਾ ਸਹੁਰਾ ਪਰਿਵਾਰ ਪੰਚਕੁਲਾ ਦੇ ਸੈਕਟਰ 26 ਵਿੱਚ ਰਹਿੰਦਾ ਹੈ। Anantnag 'ਚ ਪੰਜਾਬ ਦਾ ਪੁੱਤਰ ਕਰਨਲ ਮਨਪ੍ਰੀਤ ਸ਼ਹੀਦ, ਪਿਤਾ ਵੀ ਸਨ ਆਰਮੀ 'ਚ
ਭਗਵੰਤ ਮਾਨ ਸਰਕਾਰ ਲਈ 'ਚਿੱਟਾ' ਬਣਿਆ ਵੱਡੀ ਚੁਣੌਤੀ! 18,130 ਕੇਸ ਦਰਜ
Drugs in Punjab: ਪੰਜਾਬ ਅੰਦਰ ਨਸ਼ਿਆਂ ਦਾ ਕਹਿਰ ਭਗਵੰਤ ਮਾਨ ਸਰਕਾਰ ਲਈ ਵੱਡੀ ਚੁਣੌਤੀ ਬਣੀ ਹੋਈ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਮਗਰੋਂ ਨਸ਼ਿਆਂ ਖਿਲਾਫ ਕਾਫੀ ਸਖਤੀ ਕੀਤੀ ਗਈ ਹੈ ਪਰ ਫਿਰ ਵੀ ਸ਼ਰੇਆਮ ਨਸ਼ਾ ਵਿਕ ਰਿਹਾ ਹੈ। ਰੋਜ਼ਾਨਾ ਨਸ਼ਿਆਂ ਦੀ ਓਵਰਡੋਜ ਨਾਲ ਮੌਤਾਂ ਦੀਆਂ ਖਬਰਾਂ ਆ ਰਹੀਆਂ ਹਨ। ਗਲੀਆਂ ਵਿੱਚ ਸ਼ਰੇਆਮ ਨਸ਼ੇ ਵੇਚਣ ਦੀਆਂ ਵੀਡੀਓ ਵਾਇਰਲ ਹੋ ਰਹੀਆਂ ਹਨ। ਮੰਨਿਆ ਜਾ ਰਿਹਾ ਹੈ ਕਿ ਲੋਕ ਸਭਾ ਚੋਣਾਂ ਵਿੱਚ ਨਸ਼ੇ ਵੱਡਾ ਮੁੱਦਾ ਬਣਨਗੇ। Drugs in Punjab: ਭਗਵੰਤ ਮਾਨ ਸਰਕਾਰ ਲਈ 'ਚਿੱਟਾ' ਬਣਿਆ ਵੱਡੀ ਚੁਣੌਤੀ! 18,130 ਕੇਸ ਦਰਜ
ਸੋਨੂੰ ਸੂਦ ਤੇ ਗੁੱਗੂ ਗਿੱਲ ਤੋਂ ਬਾਅਦ ਹੁਣ ਲਖਵਿੰਦਰ ਵਡਾਲੀ ਬਣੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦਾ ਹਿੱਸਾ
Anti Drug Campaign: ਬਾਲੀਵੁੱਡ ਅਦਾਕਾਰ ਸੋਨੂੰ ਸੂਦ ਅਤੇ ਪੰਜਾਬੀ ਅਦਾਕਾਰ ਗੁੱਗੂ ਗਿੱਲ ਤੋਂ ਬਾਅਦ ਹੁਣ ਪੰਜਾਬੀ ਗਾਇਕ ਲਖਵਿੰਦਰ ਵਡਾਲੀ ਵੀ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਲੋਕਾਂ ਨੂੰ ਪੰਜਾਬ ਸਰਕਾਰ ਅਤੇ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਲਖਵਿੰਦਰ ਵਡਾਲੀ ਨੇ ਕਿਹਾ ਕਿ ਨਸ਼ਾ ਵਿਰੋਧੀ ਮੁਹਿੰਮ ਵਿੱਚ ਲੋਕਾਂ ਦੇ ਸਹਿਯੋਗ ਨਾਲ ਹੀ ਸਫਲਤਾ ਹਾਸਲ ਕੀਤੀ ਜਾ ਸਕਦੀ ਹੈ। ਜਿਹੜੇ ਲੋਕ ਨਸ਼ੇ ਦੇ ਆਦੀ ਹਨ ਅਤੇ ਇਸ ਨੂੰ ਛੱਡਣਾ ਚਾਹੁੰਦੇ ਹਨ, ਉਹ ਪੰਜਾਬ ਦੇ ਕਿਸੇ ਵੀ ਸਰਕਾਰੀ ਹਸਪਤਾਲ ਵਿੱਚ ਮੁਫ਼ਤ ਇਲਾਜ ਕਰਵਾ ਸਕਦੇ ਹਨ। ਸੋਨੂੰ ਸੂਦ ਤੇ ਗੁੱਗੂ ਗਿੱਲ ਤੋਂ ਬਾਅਦ ਹੁਣ ਲਖਵਿੰਦਰ ਵਡਾਲੀ ਬਣੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦਾ ਹਿੱਸਾ
ਬਿਕਰਮ ਮਜੀਠੀਆ ਨੂੰ ਇੱਕ ਹੋਰ ਵੱਡਾ ਝਟਕਾ, ਬੀਜੇਪੀ ਨੇ ਖਿਸਕਾਈ ਪੈਰਾਂ ਹੇਠੋਂ ਜ਼ਮੀਨ
Amritsar News: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਤੇ ਮਾਝਾ ਦੇ ਜਰਨੈਲ ਬਿਕਰਮ ਮਜੀਠੀਆ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਮਜੀਠੀਆ ਦੇ ਦੋ ਹੋਰ ਸਾਥੀਆਂ ਨੇ ਪਾਰਟੀ ਛੱਡ ਦਿੱਤੀ ਹੈ। ਅੰਮ੍ਰਿਤਸਰ ਦੇ ਸ਼ਹਿਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਤੇ ਯੂਥ ਅਕਾਲੀ ਦਲ ਦੇ ਗੁਰਸ਼ਰਨ ਸਿੰਘ ਛੀਨਾ ਤੋਂ ਬਾਅਦ ਹੁਣ ਸਾਬਕਾ ਸੀਨੀਅਰ ਡਿਪਟੀ ਮੇਅਰ ਅਜੈਬੀਰਪਾਲ ਸਿੰਘ ਰੰਧਾਵਾ ਤੇ ਸਾਬਕਾ ਜਨਰਲ ਸਕੱਤਰ ਜਸਪਾਲ ਸਿੰਘ ਸ਼ੰਟੂ ਨੇ ਵੀ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਬਿਕਰਮ ਮਜੀਠੀਆ ਨੂੰ ਇੱਕ ਹੋਰ ਵੱਡਾ ਝਟਕਾ, ਬੀਜੇਪੀ ਨੇ ਖਿਸਕਾਈ ਪੈਰਾਂ ਹੇਠੋਂ ਜ਼ਮੀਨ
ਪਰਾਲੀ ਸਾੜਨ ਤੋਂ ਰੋਕਣ ਲਈ ਮਾਨ ਸਰਕਾਰ ਦਾ ਨਵਾਂ ਤਰੀਕਾ : ਮਾਸਟਰਾਂ ਤੋਂ ਲਿਆ ਹਲਫ਼ਨਾਮਾ
Punjab News: ਪੰਜਾਬ ਵਿੱਚ ਪਰਾਲੀ ਸਾੜਨ ਤੋਂ ਰੋਕਣ ਲਈ ਪੰਜਾਬ ਸਰਕਾਰ ਹਰ ਕੋਸ਼ਿਸ਼ਾਂ ਕਰਨ ਵਿੱਚ ਲੱਗੀ ਹੋਈ ਹੈ। ਪਹਿਲਾਂ ਸਕੂਲਾਂ ਵਿੱਚ ਬੱਚਿਆਂ ਨੂੰ ਸਹੁੰ ਚੁਕਵਾਈ ਸੀ ਕਿ ਆਪੋ ਆਪਣੇ ਪਰਿਵਾਰਾਂ ਨੂੰ ਕਿਹਾ ਜਾਵੇ ਕਿ ਪਰਾਲੀ ਨਾ ਸਾੜੀ ਜਾਏ ਅਤੇ ਹੁਣ ਸਰਕਾਰ ਨੇ ਅਧਿਆਪਕਾਂ ਤੋਂ ਹਲਫਨਾਮੇ ਲੈਣੇ ਸ਼ੁਰੂ ਕਰ ਦਿੱਤੇ ਹਨ। ਦੱਸ ਦਈਏ ਕਿ ਸੂਬਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਆਪਣੇ ਪੱਧਰ 'ਤੇ ਪਰਾਲੀ ਦੇ ਪ੍ਰਬੰਧਨ ਲਈ ਪ੍ਰਬੰਧ ਕਰਨ ਵਿੱਚ ਰੁੱਝੇ ਹੋਏ ਹਨ। ਇਸ ਦਿਸ਼ਾ ਵਿੱਚ ਪਟਿਆਲਾ ਜ਼ਿਲ੍ਹੇ ਦੇ ਸਕੂਲਾਂ ਦੇ ਅਧਿਆਪਕਾਂ ਤੋਂ ਪਰਾਲੀ ਨਾ ਸਾੜਨ ਸਬੰਧੀ ਐਲਾਨ ਪੱਤਰ ਲਏ ਜਾ ਰਹੇ ਹਨ। ਪਰਾਲੀ ਸਾੜਨ ਤੋਂ ਰੋਕਣ ਲਈ ਮਾਨ ਸਰਕਾਰ ਦਾ ਨਵਾਂ ਤਰੀਕਾ : ਮਾਸਟਰਾਂ ਤੋਂ ਲਿਆ ਹਲਫ਼ਨਾਮਾ
- - - - - - - - - Advertisement - - - - - - - - -