Punjab Breaking News LIVE: ਭਾਰਤ ਨੇ 26 ਰਾਫੇਲ ਜੈੱਟ ਖਰੀਦਣ 'ਤੇ ਲਾਈ ਮੋਹਰ, ਪੰਜਾਬ ਸਰਕਾਰ ਦਾ ਫੈਸਲਾ, ਭਾਰਤ ਨੇ ਵੈਸਟਇੰਡੀਜ਼ ਨੂੰ ਪਹਿਲੇ ਟੈਸਟ ਵਿੱਚ ਪਾਰੀ

Punjab Breaking News LIVE: ਭਾਰਤ ਨੇ 26 ਰਾਫੇਲ ਜੈੱਟ ਖਰੀਦਣ 'ਤੇ ਲਾਈ ਮੋਹਰ, ਪੰਜਾਬ ਸਰਕਾਰ ਦਾ ਫੈਸਲਾ, ਭਾਰਤ ਨੇ ਵੈਸਟਇੰਡੀਜ਼ ਨੂੰ ਪਹਿਲੇ ਟੈਸਟ ਵਿੱਚ ਪਾਰੀ

ABP Sanjha Last Updated: 15 Jul 2023 01:11 PM
ਅਮਰਨਾਥ ਯਾਤਰੀਆਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਮੁਸਤੈਦ, IG ਨੇ ਸ਼ੰਭੂ ਸਰਹੱਦ ਤੋਂ ਪਠਾਨਕੋਟ ਤੱਕ ਬਣਾਏ ਕੈਂਪਾਂ ਦਾ ਲਿਆ ਜਾਇਜ਼ਾ

Punjab News: ਪੰਜਾਬ ਪੁਲਿਸ ਨੇ ਸ਼ੰਭੂ ਸਰਹੱਦ ਤੋਂ ਪਠਾਨਕੋਟ ਜਾਣ ਵਾਲੇ ਅਮਰਨਾਥ ਯਾਤਰੀਆਂ ਦੀ ਸੁਰੱਖਿਆ ਵਧਾ ਦਿੱਤੀ ਹੈ। ਸੁਰੱਖਿਆ ਦੇ ਸਖ਼ਤ ਪ੍ਰਬੰਧ ਹਨ। ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਅਤੇ ਅਮਰਨਾਥ ਯਾਤਰੀਆਂ ਨਾਲ ਗੱਲਬਾਤ ਕਰਨ ਲਈ ਆਈਜੀ ਬਲਜੋਤ ਸਿੰਘ ਰਾਠੌਰ ਖੰਨਾ ਪੁੱਜੇ। ਉਨ੍ਹਾਂ ਸ਼ਿਵਿਰ ਵਿੱਚ ਸ਼ਰਧਾਲੂਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵੀ ਨਿਰੀਖਣ ਕੀਤਾ।





 



Punjab News: ਘੱਗਰ ਦੇ ਪਾਣੀ ਨੇ ਸਵੇਰੇ 5 ਵਜੇ ਪ੍ਰਸ਼ਾਸਨ ਨੂੰ ਪਾ ਦਿੱਤੀਆਂ ਭਾਜੜਾ, 48 ਪਿੰਡ ਆ ਗਏ ਲਪੇਟ 'ਚ

ਪੰਜਾਬ ਵਿੱਚ ਹੜ੍ਹਾਂ ਦੀ ਮਾਰ ਸਭ ਤੋਂ ਵੱਧ ਜਲੰਧਰ ਦੇ ਹਲਕੇ ਅਤੇ ਘੱਗਰ ਦੇ ਰਸਤੇ ਵਿੱਚ ਆਉਂਦੇ ਪਿੰਡਾਂ 'ਚ ਦੇਖਣ ਨੂੰ ਮਿਲੀ ਹੈ। ਘੱਗਰ ਦਰਿਆ ਦਾ ਪਾਣੀ ਮੋਹਾਲੀ ਤੋਂ ਹੁੰਦਾ ਹੋਇਆ ਮਾਨਸਾ ਤੱਕ ਪਹੁੰਚ ਗਿਆ ਹੈ। ਰਸਤੇ ਵਿੱਚ ਘੱਗਰ ਦਾ ਪਾਣੀ ਜਿਹੜੇ ਜਿਹੜੇ ਪਾਸੇ ਵੀ ਗਿਆ ਤਬਾਹੀ ਹੀ ਮਚਾਉਂਦਾ ਗਿਆ ਹੈ। ਇਸੇ ਤਰ੍ਹਾਂ ਮਾਨਸਾ ਵਿੱਚ ਬੀਤੇ ਦਿਨ ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ ਵੱਧਦਾ ਦਿਖਾਈ ਦਿੱਤਾ ਸੀ। ਅੱਜ ਸਵੇਰੇ ਤੜਕਸਾਰ ਮਾਨਸਾ ਵਿੱਚ ਘੱਗਰ ਦਰਿਆ ਵਿੱਚ ਪਾੜ ਪੈਣ ਨਾਲ ਸਥਾਨਕ ਲੋਕਾਂ ਅਤੇ ਪ੍ਰਸ਼ਾਸਨ ਨੂੰ ਹੱਥਾ ਪੈਰਾ ਦੀ ਪੈ ਗਈ। 

Uniform Civil Code: UCC ਦੇ ਵਿਰੋਧ 'ਚ ਉਤਰਿਆ ਅਕਾਲੀ ਦਲ

 ਸ਼੍ਰੋਮਣੀ ਅਕਾਲੀ ਦਲ (shiromani akali dal) ਨੇ ਸ਼ੁੱਕਰਵਾਰ ਨੂੰ ਕਿਹਾ ਕਿ 22ਵੇਂ ਲਾਅ ਕਮਿਸ਼ਨ ਨੇ ਯੂਨੀਫਾਰਮ ਸਿਵਲ ਕੋਡ (UCC) ਦੀ ਤਜਵੀਜ਼ ਰੱਖੀ ਸੀ ਜੋ ਦੇਸ਼ ਦੇ ਹਿੱਤ ਵਿੱਚ ਨਹੀਂ ਹੈ। ਅਕਾਲੀ ਦਲ ਨੇ ਕਿਹਾ ਕਿ ਦੇਸ਼ ਵਿਆਪੀ ਅੰਤਰ-ਧਾਰਮਿਕ ਸਹਿਮਤੀ ਤੋਂ ਬਿਨਾਂ ਯੂ.ਸੀ.ਸੀ. ਨੂੰ ਲਾਗੂ ਕਰਨਾ, ਖਾਸ ਕਰਕੇ ਘੱਟ ਗਿਣਤੀਆਂ ਵਿਚਕਾਰ, ਸੰਵਿਧਾਨ ਦੀ ਭਾਵਨਾ ਦੀ ਉਲੰਘਣਾ ਕਰੇਗਾ ਅਤੇ ਡਰ ਪੈਦਾ ਕਰੇਗਾ। ਕਮਿਸ਼ਨ ਦੇ ਮੈਂਬਰ ਨੂੰ ਭੇਜੇ ਪੱਤਰ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਲਿਖਿਆ, “ਇਕਸਾਰਤਾ ਨੂੰ ਏਕਤਾ ਵਿੱਚ ਉਲਝਾਇਆ ਨਹੀਂ ਜਾਣਾ ਚਾਹੀਦਾ। ਭਾਰਤ ਅਨੇਕਤਾ ਵਿਚ ਏਕਤਾ ਦਾ ਪ੍ਰਤੀਕ ਹੈ, ਇਕਸਾਰਤਾ ਦਾ ਨਹੀਂ।

Dera Sacha Sauda: ਡੇਰਾ ਸੱਚਾ ਸੌਦਾ ਬਣਿਆ ਹੜ੍ਹ ਪੀੜਤਾਂ ਦਾ ਸਹਾਰਾ, 24 ਘੰਟੇ ਲੰਗਰ ਚਲਾ ਕੇ ਲੋਕਾਂ ਨੂੰ ਖਾਣਾ ਖੁਆ ਰਹੇ ਨੇ ਸੇਵਾਦਾਰ

ਸਿਰਸਾ, ਫਤਿਹਾਬਾਦ, ਮੂਨਕ, ਖਨੌਰੀ ਸਮੇਤ ਕਈ ਇਲਾਕਿਆਂ ਵਿੱਚ ਹੜ੍ਹਾਂ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਹਰ ਪਾਸੇ ਪਾਣੀ ਹੀ ਪਾਣੀ ਨਜ਼ਰ ਆ ਰਿਹਾ ਹੈ, ਲੋਕਾਂ ਨੂੰ ਭੋਜਨ ਅਤੇ ਹੋਰ ਸਾਧਨਾਂ ਦੀ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਡੇਰਾ ਸੱਚਾ ਸੌਦਾ ਨੇ ਵੱਡਾ ਫੈਸਲਾ ਲੈਂਦਿਆਂ ਹੜ੍ਹ ਪੀੜਤਾਂ ਲਈ 24 ਘੰਟੇ ਲੰਗਰ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਹੈ। ਇਹ ‘ਮੁਫ਼ਤ ਸੇਵਾ ਕੇਂਦਰ’ ਨਾਮਚਰਚਾ ਘਰ ਨੇੜੇ ਸੜਕ ’ਤੇ ਟੈਂਟ ਲਗਾ ਕੇ ਹੜ੍ਹ ਪੀੜਤਾਂ ਨੂੰ ਮੁਫ਼ਤ ਭੋਜਨ ਮੁਹੱਈਆ ਕਰਵਾਉਣ ਲਈ ਥਾਂ-ਥਾਂ ਖੋਲ੍ਹਿਆ ਗਿਆ ਹੈ।





 



Moga News: ਮੋਗਾ ਵਿੱਚ 3 ਕਾਵੜੀਆਂ 'ਤੇ ਪੁਲਿਸ ਮੁਲਾਜ਼ਮ ਨੇ ਚੜ੍ਹਾਈ ਗੱਡੀ, ਕਾਵੜ ਲੈ ਕੇ ਜਾ ਰਹੇ ਲੋਕ ਭੜਕੇ, ਪੁਲਿਸ ਨੇ ਕੀਤਾ ਲਾਠੀਚਾਰਜ

ਮੋਗਾ ਦੇ ਬਾਈਪਾਸ ਨੇੜੇ ਕਾਵੜ ਲੈ ਕੇ ਜਾ ਰਹੇ ਲੋਕਾਂ 'ਤੇ ਤੇਜ਼ ਰਫਤਾਰ ਪੁਲਿਸ ਮੁਲਾਜ਼ਮਾਂ ਦੀ ਕਾਰ ਨੇ ਟੱਕਰ ਮਾਰ ਦਿੱਤੀ, ਇਸ ਹਾਦਸੇ 'ਚ ਤਿੰਨ ਵਿਅਕਤੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਜਿਸ ਤੋਂ ਬਾਅਦ ਟੱਕਰ ਮਾਰਨ ਵਾਲੇ ਮੁਲਾਜ਼ਮ ਨੂੰ ਮੌਕੇ 'ਤੇ ਹੀ ਫੜ ਲਿਆ ਗਿਆ ਅਤੇ ਉਸ ਦੀ ਕੁੱਟਮਾਰ ਕੀਤੀ ਗਈ। ਇਸ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਪੁਲਿਸ ਮੁਲਾਜ਼ਮ ਨੂੰ ਭਜਾਉਣ ਦੀ ਕੋਸ਼ਿਸ਼ ਕਰਦੀ ਨਜ਼ਰ ਆਈ ਤਾਂ ਲੋਕਾਂ ਨੇ ਉਨ੍ਹਾਂ ਨੂੰ ਰੋਕਿਆ ਤਾਂ ਪੁਲਿਸ ਅਤੇ ਕਾਵੜੀਆਂ ਵਿਚਕਾਰ ਹੱਥੋਪਾਈ ਹੋ ਗਈ।ਸਥਿਤੀ 'ਤੇ ਕਾਬੂ ਪਾਉਣ ਲਈ ਪੁਲਿਸ ਨੇ ਕਾਵੜੀਆਂ 'ਤੇ ਲਾਠੀਚਾਰਜ ਕੀਤਾ ਅਤੇ ਹਵਾਈ ਫਾਇਰਿੰਗ ਕੀਤੀ।

ਵਾਲ ਵਾਲ ਬਚੇ ਮੁੱਖ ਮੰਤਰੀ ਭਗਵੰਤ ਮਾਨ, ਪਲਟਣ ਲੱਗੀ ਸੀ ਕਿਸ਼ਤੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਹਨਾਂ ਦੇ ਨਾਲ ਗਈ ਹੋਈ ਟੀਮ ਵੱਡੇ ਹਾਦਸੇ ਦਾ ਸ਼ਿਕਾਰ ਹੋਣ ਲੱਗੀ ਸੀ। ਦਰਅਸਲ ਹੜ੍ਹ ਪੀੜਤਾਂ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ ਲੈਣ ਦੇ ਲਈ ਅੱਜ ਮੁੱਖ ਮੰਤਰੀ ਭਗਵੰਤ ਮਾਨ ਸਭ ਤੋਂ ਪਹਿਲਾਂ ਫਿਰੋਜ਼ਪੁਰ ਪਹੁੰਚੇ ਅਤੇ ਫਿਰ ਜਲੰਧਰ ਦੇ ਹਲਕਿਆਂ ਵਿੱਚ ਵੀ ਗਏ ਸਨ। ਇਸ ਦੌਰਾਨ ਜਦੋਂ ਸੀਐਮ ਭਗਵੰਤ ਮਾਨ ਜਾਇਜ਼ਾ ਲੈ ਰਹੇ ਸਨ ਤਾਂ ਉਹਨਾਂ ਦੀ ਕਿਸ਼ਤੀ ਦਾ ਸੰਤੁਲਨ ਵਿਗੜ ਗਿਆ।  ਕਿਸ਼ਤੀ ਪਹਿਲਾਂ ਤਾਂ ਸਹੀ ਚਲੀ ਪ੍ਰੰਤੂ ਡੂੰਘੇ ਪਾਣੀ ਵਿਚ ਜਾ ਕੇ ਇੱਕ ਵਾਰ ਬੁਰੀ ਤਰ੍ਹਾਂ ਨਾਲ ਝੰਜੋੜੀ ਗਈ ਅਤੇ ਸੀਐੱਮ ਮਾਨ ਕਿਸ਼ਤੀ ਵਿਚੋਂ ਬਾਹਰ ਡਿਗਦੇ-ਡਿਗਦੇ ਬਚੇ। 







PRTC ਦੇ ਮਾਰੇ ਗਏ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਲਈ ਤਿਆਰ ਹੋਈ ਸਰਕਾਰ, 1 ਕਰੋੜ ਮੰਗੇ ਤੇ ਇੰਨੇ ਲੱਖ 'ਚ ਬਣੀ ਸਹਿਮਤੀ

ਹਿਮਾਚਲ ਪ੍ਰਦੇਸ਼ ਦੇ ਮਨਾਲੀ ਵਿੱਚ ਲਾਪਤਾ ਹੋਈ ਪੀਆਰਟੀਸੀ ਦੀ ਬੱਸ ਦੇ ਮਾਰੇ ਗਏ ਡਰਾਈਵਰ ਅਤੇ ਕੰਡਕਟਰ ਦੇ ਪਰਿਵਾਰ ਨੂੰ ਮੁਵਆਜ਼ਾ ਦੇਣ ਨੂੰ ਲੈ ਕੇ ਬੀਤੇ ਦਿਨ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਪੀੜਤ ਪਰਿਵਾਰਕ ਮੈਂਬਰਾਂ ਅਤੇ ਪੀਆਰਟੀਸੀ ਦੋ ਮੁਲਾਜ਼ਮਾਂ ਨੇ ਪਹਿਲਾਂ ਚੰਡੀਗੜ੍ਹ ਡੀਪੂ ਵਿੱਚ ਅਤੇ ਫਿਰ ਪਟਿਆਲਾ ਦੇ  ਬੱਸ ਅੱਡੇ ਸਾਹਮਣੇ ਮ੍ਰਿਤਕ ਡਰਾਈਵਰ ਸਤਗੁਰ ਸਿੰਘ ਦੀ ਲਾਸ਼ ਰੱਖ ਕੇ ਰੋਸ ਮੁਜ਼ਾਹਰਾ ਕੀਤਾ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਅੱਗੇ ਮੰਗ ਰੱਖੀ ਸੀ ਕਿ ਪੀੜਤ ਪਰਿਵਾਰਾਂ ਨੂੰ ਇੱਕ ਇੱਕ ਕਰੋੜ ਰੁਪਏ ਆਰਥਿਕ ਮਦਦ ਅਤੇ ਪਰਿਵਾਰ ਦੇ ਜੀਅ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਸਰਕਾਰ ਅਤੇ ਪੀਆਰਟੀਸੀ ਯੂਨੀਅਨ ਦੇ ਵਿਚਾਲੇ ਕਈ ਮੀਟਿੰਗਾਂ ਹੋਈਆਂ। ਇਸ ਦੌਰਾਨ ਪੀਆਰਟੀਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਦੱਸਿਆ ਕਿ ਪਹਿਲਾਂ ਸਾਂਝੀ ਮੀਟਿੰਗ ਦੌਰਾਨ ਦੋਵੇਂ ਮ੍ਰਿਤਕਾਂ ਦੇ ਵਾਰਸਾਂ ਨੂੰ ਸਾਢੇ 17-17 ਲੱਖ ਰੁਪਏ ਮੁਆਵਜ਼ ਸਮੇਤ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ 'ਤੇ ਸਹਿਮਤੀ ਬਣੀ ਸੀ, ਪਰ ਬਾਅਦ ਵਿੱਚ ਧਰਨਾਕਾਰੀ ਮੁਆਵਜ਼ਾ ਰਾਸ਼ੀ ਇੱਕ ਕਰੋੜ ਰੁਪਏ ਕਰਨ ਦੀ ਮੰਗ ਕਰਨ ਲੱਗ ਪਏ, ਜਿਸ ਕਾਰਨ ਸਹਿਮਤੀ ਨਾ ਬਣੀ। ਇਸ ਦੌਰਾਨ ਡਰਾਈਵਰ ਤੇ ਕੰਡਕਟਰ ਦੇ ਵਾਰਸਾਂ ਲਈ 25-25 ਲੱਖ ਮੁਆਵਜ਼ਾ ਤੇ ਇੱਕ ਇੱਕ ਮੈਂਬਰ ਨੂੰ ਨੌਕਰੀ ਦੇਣ ਦੀ ਬਣੀ ਸਹਿਮਤੀ ਮਗਰੋਂ ਰਾਤੀ ਅੱਠ ਵਜੇ ਤੋਂ ਬਾਅਦ ਧਰਨਾ ਸਮਾਪਤ ਕਰ ਦਿੱਤਾ ਗਿਆ।

IND vs WI 1st Test: ਭਾਰਤ ਨੇ ਵੈਸਟਇੰਡੀਜ਼ ਨੂੰ ਪਹਿਲੇ ਟੈਸਟ ਵਿੱਚ ਪਾਰੀ ਅਤੇ 141 ਦੌੜਾਂ ਨਾਲ ਹਰਾਇਆ, ਅਸ਼ਵਿਨ ਨੇ ਮੈਚ ਵਿੱਚ ਲਈਆਂ 12 ਵਿਕਟਾਂ

ਭਾਰਤ ਨੇ ਵੈਸਟਇੰਡੀਜ਼ ਖਿਲਾਫ 2 ਮੈਚਾਂ ਦੀ ਟੈਸਟ ਸੀਰੀਜ਼ ਦਾ ਪਹਿਲਾ ਮੈਚ ਪਾਰੀ ਅਤੇ 141 ਦੌੜਾਂ ਨਾਲ ਜਿੱਤ ਕੇ ਸੀਰੀਜ਼ 'ਚ 1-0 ਦੀ ਬੜ੍ਹਤ ਬਣਾ ਲਈ ਹੈ। ਡੋਮਿਨਿਕਾ ਦੇ ਵਿੰਡਸਰ ਪਾਰਕ 'ਚ ਖੇਡੇ ਗਏ ਸੀਰੀਜ਼ ਦੇ ਪਹਿਲੇ ਮੈਚ 'ਚ ਭਾਰਤੀ ਟੀਮ ਵਲੋਂ ਬੱਲੇਬਾਜ਼ੀ ਅਤੇ ਗੇਂਦਬਾਜ਼ੀ ਦੋਵਾਂ ਵਿਭਾਗਾਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਤੀਜੇ ਦਿਨ ਭਾਰਤੀ ਟੀਮ ਨੇ 421 ਦੌੜਾਂ ਦੇ ਸਕੋਰ 'ਤੇ ਪਹਿਲਾ ਐਲਾਨ ਕੀਤਾ। 

Punjab News: ਪੰਜਾਬ ਸਰਕਾਰ ਦਾ ਫੈਸਲਾ, ਛੁੱਟੀ ਵਾਲੇ ਦਿਨ ਵੀ ਆਹ ਵਿਭਾਗ ਦੇ ਦਫ਼ਤਰ ਖੁੱਲ੍ਹੇ ਰਹਿਣਗੇ

ਚੰਡੀਗੜ੍ਹ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇਥੇ ਦੱਸਿਆ ਕਿ ਸੂਬੇ ਵਿਚ ਆਏ ਹੜ੍ਹਾਂ ਕਾਰਨ ਬਿਜਲੀ ਪ੍ਰਭਾਵਿਤ ਇਲਾਕਿਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਜਲਦੀ ਤੋਂ ਜਲਦੀ ਬਹਾਲ ਕਰਨ ਦੇ ਮੰਤਵ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਆਪਣੇ ਸਾਰੇ ਸਟੋਰ ਦਫਤਰਾਂ ਨੂੰ ਇਸ ਸ਼ਨੀਵਾਰ ਅਤੇ ਐਤਵਾਰ ਨੂੰ ਖੁੱਲੇ ਰੱਖਣ ਦਾ ਫੈਸਲਾ ਕੀਤਾ ਹੈ । 

Rafale Jet: ਭਾਰਤ ਨੇ 26 ਰਾਫੇਲ ਜੈੱਟ ਖਰੀਦਣ 'ਤੇ ਲਾਈ ਮੋਹਰ, ਸਮੁੰਦਰ 'ਚ ਵਧੇਗੀ ਨੇਵੀ ਦੀ ਤਾਕਤ, ਚੀਨ-ਪਾਕਿਸਤਾਨ ਦੀ ਉੱਡ ਜਾਵੇਗੀ ਨੀਂਦ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫਰਾਂਸ ਦੇ ਦੋ ਦਿਨਾਂ ਦੌਰੇ ਦੌਰਾਨ ਭਾਰਤ ਅਤੇ ਫਰਾਂਸ ਵਿਚਾਲੇ ਇਕ ਵੱਡੇ ਰੱਖਿਆ ਸੌਦੇ 'ਤੇ ਮੋਹਰ ਲੱਗ ਗਈ। ਭਾਰਤ ਸਰਕਾਰ ਨੇ ਸ਼ਨੀਵਾਰ (15 July) ਨੂੰ ਇਸ ਦਾ ਐਲਾਨ ਕੀਤਾ। ਇਸ ਦੇ ਤਹਿਤ ਭਾਰਤੀ ਜਲ ਸੈਨਾ ਨੂੰ ਫਰਾਂਸ ਦੀ ਡਸਾਲਟ ਐਵੀਏਸ਼ਨ ਤੋਂ 26 ਨਵੇਂ ਐਡਵਾਂਸ ਰਾਫੇਲ ਲੜਾਕੂ ਜਹਾਜ਼ ਮਿਲਣਗੇ, ਜਿਨ੍ਹਾਂ ਨੂੰ ਖਾਸ ਤੌਰ 'ਤੇ ਜਲ ਸੈਨਾ ਦੀਆਂ ਲੋੜਾਂ ਮੁਤਾਬਕ ਤਿਆਰ ਕੀਤਾ ਜਾਵੇਗਾ। ਇਸ ਸੌਦੇ ਦਾ ਫੈਸਲਾ ਪੀਐਮ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਮੁਲਾਕਾਤ ਦੌਰਾਨ ਕੀਤਾ ਗਿਆ। ਰਾਫੇਲ ਬਣਾਉਣ ਵਾਲੀ ਕੰਪਨੀ Dassault Aviation ਨੇ ਇਸ ਦੀ ਜਾਣਕਾਰੀ ਦਿੱਤੀ ਹੈ।

ਪਿਛੋਕੜ

Punjab Breaking News LIVE 15 July, 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫਰਾਂਸ ਦੇ ਦੋ ਦਿਨਾਂ ਦੌਰੇ ਦੌਰਾਨ ਭਾਰਤ ਅਤੇ ਫਰਾਂਸ ਵਿਚਾਲੇ ਇਕ ਵੱਡੇ ਰੱਖਿਆ ਸੌਦੇ 'ਤੇ ਮੋਹਰ ਲੱਗ ਗਈ। ਭਾਰਤ ਸਰਕਾਰ ਨੇ ਸ਼ਨੀਵਾਰ (15 July) ਨੂੰ ਇਸ ਦਾ ਐਲਾਨ ਕੀਤਾ। ਇਸ ਦੇ ਤਹਿਤ ਭਾਰਤੀ ਜਲ ਸੈਨਾ ਨੂੰ ਫਰਾਂਸ ਦੀ ਡਸਾਲਟ ਐਵੀਏਸ਼ਨ ਤੋਂ 26 ਨਵੇਂ ਐਡਵਾਂਸ ਰਾਫੇਲ ਲੜਾਕੂ ਜਹਾਜ਼ ਮਿਲਣਗੇ, ਜਿਨ੍ਹਾਂ ਨੂੰ ਖਾਸ ਤੌਰ 'ਤੇ ਜਲ ਸੈਨਾ ਦੀਆਂ ਲੋੜਾਂ ਮੁਤਾਬਕ ਤਿਆਰ ਕੀਤਾ ਜਾਵੇਗਾ। ਇਸ ਸੌਦੇ ਦਾ ਫੈਸਲਾ ਪੀਐਮ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਮੁਲਾਕਾਤ ਦੌਰਾਨ ਕੀਤਾ ਗਿਆ। ਰਾਫੇਲ ਬਣਾਉਣ ਵਾਲੀ ਕੰਪਨੀ Dassault Aviation ਨੇ ਇਸ ਦੀ ਜਾਣਕਾਰੀ ਦਿੱਤੀ ਹੈ।  ਭਾਰਤ ਨੇ 26 ਰਾਫੇਲ ਜੈੱਟ ਖਰੀਦਣ 'ਤੇ ਲਾਈ ਮੋਹਰ, ਸਮੁੰਦਰ 'ਚ ਵਧੇਗੀ ਨੇਵੀ ਦੀ ਤਾਕਤ, ਚੀਨ-ਪਾਕਿਸਤਾਨ ਦੀ ਉੱਡ ਜਾਵੇਗੀ ਨੀਂਦ


ਪੰਜਾਬ ਸਰਕਾਰ ਦਾ ਫੈਸਲਾ, ਛੁੱਟੀ ਵਾਲੇ ਦਿਨ ਵੀ ਆਹ ਵਿਭਾਗ ਦੇ ਦਫ਼ਤਰ ਖੁੱਲ੍ਹੇ ਰਹਿਣਗੇ 


Chandigarh News: ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇਥੇ ਦੱਸਿਆ ਕਿ ਸੂਬੇ ਵਿਚ ਆਏ ਹੜ੍ਹਾਂ ਕਾਰਨ ਬਿਜਲੀ ਪ੍ਰਭਾਵਿਤ ਇਲਾਕਿਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਜਲਦੀ ਤੋਂ ਜਲਦੀ ਬਹਾਲ ਕਰਨ ਦੇ ਮੰਤਵ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਆਪਣੇ ਸਾਰੇ ਸਟੋਰ ਦਫਤਰਾਂ ਨੂੰ ਇਸ ਸ਼ਨੀਵਾਰ ਅਤੇ ਐਤਵਾਰ ਨੂੰ ਖੁੱਲੇ ਰੱਖਣ ਦਾ ਫੈਸਲਾ ਕੀਤਾ ਹੈ । ਪੰਜਾਬ ਸਰਕਾਰ ਦਾ ਫੈਸਲਾ, ਛੁੱਟੀ ਵਾਲੇ ਦਿਨ ਵੀ ਆਹ ਵਿਭਾਗ ਦੇ ਦਫ਼ਤਰ ਖੁੱਲ੍ਹੇ ਰਹਿਣਗੇ


 


 ਭਾਰਤ ਨੇ ਵੈਸਟਇੰਡੀਜ਼ ਨੂੰ ਪਹਿਲੇ ਟੈਸਟ ਵਿੱਚ ਪਾਰੀ ਅਤੇ 141 ਦੌੜਾਂ ਨਾਲ ਹਰਾਇਆ


ਭਾਰਤ ਨੇ ਵੈਸਟਇੰਡੀਜ਼ ਖਿਲਾਫ 2 ਮੈਚਾਂ ਦੀ ਟੈਸਟ ਸੀਰੀਜ਼ ਦਾ ਪਹਿਲਾ ਮੈਚ ਪਾਰੀ ਅਤੇ 141 ਦੌੜਾਂ ਨਾਲ ਜਿੱਤ ਕੇ ਸੀਰੀਜ਼ 'ਚ 1-0 ਦੀ ਬੜ੍ਹਤ ਬਣਾ ਲਈ ਹੈ। ਡੋਮਿਨਿਕਾ ਦੇ ਵਿੰਡਸਰ ਪਾਰਕ 'ਚ ਖੇਡੇ ਗਏ ਸੀਰੀਜ਼ ਦੇ ਪਹਿਲੇ ਮੈਚ 'ਚ ਭਾਰਤੀ ਟੀਮ ਵਲੋਂ ਬੱਲੇਬਾਜ਼ੀ ਅਤੇ ਗੇਂਦਬਾਜ਼ੀ ਦੋਵਾਂ ਵਿਭਾਗਾਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਤੀਜੇ ਦਿਨ ਭਾਰਤੀ ਟੀਮ ਨੇ 421 ਦੌੜਾਂ ਦੇ ਸਕੋਰ 'ਤੇ ਪਹਿਲਾ ਐਲਾਨ ਕੀਤਾ। ਭਾਰਤ ਨੇ ਵੈਸਟਇੰਡੀਜ਼ ਨੂੰ ਪਹਿਲੇ ਟੈਸਟ ਵਿੱਚ ਪਾਰੀ ਅਤੇ 141 ਦੌੜਾਂ ਨਾਲ ਹਰਾਇਆ


 


PRTC ਦੇ ਮਾਰੇ ਗਏ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਲਈ ਤਿਆਰ ਹੋਈ ਸਰਕਾਰ


ਸਰਕਾਰ ਅਤੇ ਪੀਆਰਟੀਸੀ ਯੂਨੀਅਨ ਦੇ ਵਿਚਾਲੇ ਕਈ ਮੀਟਿੰਗਾਂ ਹੋਈਆਂ। ਇਸ ਦੌਰਾਨ ਪੀਆਰਟੀਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਦੱਸਿਆ ਕਿ ਪਹਿਲਾਂ ਸਾਂਝੀ ਮੀਟਿੰਗ ਦੌਰਾਨ ਦੋਵੇਂ ਮ੍ਰਿਤਕਾਂ ਦੇ ਵਾਰਸਾਂ ਨੂੰ ਸਾਢੇ 17-17 ਲੱਖ ਰੁਪਏ ਮੁਆਵਜ਼ ਸਮੇਤ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ 'ਤੇ ਸਹਿਮਤੀ ਬਣੀ ਸੀ, ਪਰ ਬਾਅਦ ਵਿੱਚ ਧਰਨਾਕਾਰੀ ਮੁਆਵਜ਼ਾ ਰਾਸ਼ੀ ਇੱਕ ਕਰੋੜ ਰੁਪਏ ਕਰਨ ਦੀ ਮੰਗ ਕਰਨ ਲੱਗ ਪਏ, ਜਿਸ ਕਾਰਨ ਸਹਿਮਤੀ ਨਾ ਬਣੀ। ਇਸ ਦੌਰਾਨ ਡਰਾਈਵਰ ਤੇ ਕੰਡਕਟਰ ਦੇ ਵਾਰਸਾਂ ਲਈ 25-25 ਲੱਖ ਮੁਆਵਜ਼ਾ ਤੇ ਇੱਕ ਇੱਕ ਮੈਂਬਰ ਨੂੰ ਨੌਕਰੀ ਦੇਣ ਦੀ ਬਣੀ ਸਹਿਮਤੀ ਮਗਰੋਂ ਰਾਤੀ ਅੱਠ ਵਜੇ ਤੋਂ ਬਾਅਦ ਧਰਨਾ ਸਮਾਪਤ ਕਰ ਦਿੱਤਾ ਗਿਆ। PRTC ਦੇ ਮਾਰੇ ਗਏ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਲਈ ਤਿਆਰ ਹੋਈ ਸਰਕਾਰ, 1 ਕਰੋੜ ਮੰਗੇ ਤੇ ਇੰਨੇ ਲੱਖ 'ਚ ਬਣੀ ਸਹਿਮਤੀ

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.