Punjab Breaking News Live: 'ਆਪ' ਦੇ ਉਮੀਦਵਾਰਾਂ ਦੀ ਆ ਰਹੀ ਦੂਜੀ ਲਿਸਟ, ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਅੰਮ੍ਰਿਤਪਾਲ ਦੀ ਹਾਲਤ ਵਿਗੜੀ, ਕੌਣ ਹੈ ਰਾਜ ਲਾਲੀ ਗਿੱਲ

Punjab Breaking News LIVE, 15 March, 2024: 'ਆਪ' ਦੇ ਉਮੀਦਵਾਰਾਂ ਦੀ ਆ ਰਹੀ ਦੂਜੀ ਲਿਸਟ, ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਅੰਮ੍ਰਿਤਪਾਲ ਦੀ ਹਾਲਤ ਵਿਗੜੀ, ਕੌਣ ਹੈ ਰਾਜ ਲਾਲੀ ਗਿੱਲ

ABP Sanjha Last Updated: 15 Mar 2024 11:11 AM
Chandigarh News: ਜਨਤਾ ਨੂੰ ਮੁਫਤ ਪਾਣੀ ਦੇਣ 'ਤੇ ਸਿਆਸੀ ਜੰਗ! 'ਆਪ' ਤੇ ਬੀਜੇਪੀ ਆਮੋ-ਸਾਹਮਣੇ, ਪ੍ਰਸ਼ਾਸਕ ਨੇ ਵੀ ਉਠਾ ਦਿੱਤੇ ਸਵਾਲ

Chandigarh News: ਚੰਡੀਗੜ੍ਹ ਦੀ ਜਨਤਾ ਨੂੰ ਫਰੀ ਪਾਣੀ ਦੇਣ ਦੇ ਮੁੱਦੇ ਉਪਰ ਸਿਆਸੀ ਪਾਰਾ ਚੜ੍ਹ ਗਿਆ ਹੈ। ਆਮ ਆਦਮੀ ਪਾਰਟੀ ਤੇ ਬੀਜੇਪੀ ਇਸ ਨੂੰ ਲੈ ਕੇ ਆਹਮੋ-ਸਾਹਮਣੇ ਹਨ। ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪਰੋਹਿਤ ਵੀ ਇਸ ਜੰਗ ਵਿੱਚ ਕੁੱਦ ਪਏ ਹਨ। ਪੁਰੋਹਿਤ ਨੇ ਕਿਹਾ ਹੈ ਕਿ ਨਗਰ ਨਿਗਮ ਪਹਿਲਾਂ ਹੀ ਘਾਟੇ ਦਾ ਸਾਹਮਣੇ ਕਰ ਰਿਹਾ ਹੈ ਤਾਂ 20 ਹਜ਼ਾਰ ਲਿਟਰ ਮੁਫ਼ਤ ਪਾਣੀ ਕਿੱਥੋਂ ਦਿੱਤਾ ਜਾਵੇਗਾ। 

Raj Lali Gill: ਕੌਣ ਹੈ ਰਾਜ ਲਾਲੀ ਗਿੱਲ ਜਿਸ ਨੂੰ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਬਣਾਇਆ ?

Punjab Women Commission: ਭਗਵੰਤ ਮਾਨ ਸਰਕਾਰ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੀ ਨਿਯੁਕਤੀ ਕਰ ਦਿੱਤੀ ਹੈ। ਮਾਨ ਸਰਕਾਰ ਨੇ ਰਾਜ ਲਾਲੀ ਗਿੱਲ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਬਣਾਇਆ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਚੇਅਰਪਰਸਨ ਦੀ ਨਿਯੁਕਤੀ ਐਕਟ ਦੀ ਧਾਰਾ 4 ਵਿੱਚ ਸ਼ਾਮਲ ਨਿਯਮਾਂ ਅਤੇ ਸ਼ਰਤਾਂ ਅਨੁਸਾਰ ਲਾਗੂ ਹੋਵੇਗੀ। ਇਸ ਸਬੰਧੀ ਪੰਜਾਬ ਸਰਕਾਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ 14 ਮਾਰਚ 2024 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਬਣਨ ਤੋਂ ਬਾਅਦ ਰਾਜ ਲਾਲੀ ਗਿੱਲ ਨੇ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦੀ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਧੰਨਵਾਦੀ ਕੀਤਾ ਹੈ ਉਹਨਾਂ ਨੇ ਕਿਹਾ ਕਿ ਪਾਰਟੀ ਨੇ ਜੋ ਜ਼ਿੰਮੇਵਾਰੀ ਮੈਨੂੰ ਦਿੱਤੀ ਹੈ ਮੈਂ ਉਸ ਨੂੰ ਪੂਰੀ ਇਮਾਨਦਾਰੀ ਦੇ ਨਾਲ ਨਿਭਾਵਾਂਗੀ। 

Amritpal Singh Update: ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਅੰਮ੍ਰਿਤਪਾਲ ਦੀ ਹਾਲਤ ਵਿਗੜੀ, ਆ ਰਹੀਆਂ ਖੂਨ ਦੀਆਂ ਉਲਟੀਆਂ, ਸਰੀਰ ਵੀ ਹੋਇਆ ਕਮਜ਼ੋਰ

Amritpal Health Update: ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ 16 ਫਰਵਰੀ ਤੋਂ ਪੁੱਛ ਹੜਤਾਲ 'ਤੇ ਬੈਠੇ ਹਨ। ਇਸ ਦੌਰਾਨ ਹੁਣ ਖ਼ਬਰ ਸਾਹਮਣੇ ਆਈ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਹਾਲਤ ਕਾਫ਼ੀ ਨਾਜੁਕ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਨੂੰ ਖੂਨ ਦੀਆਂ ਉਲਟੀਆਂ ਆ ਰਹੀਆਂ ਹਨ ਅਤੇ ਉਹਨਾਂ ਦੀ ਸਰੀਰ ਵੀ ਕਾਫ਼ੀ ਕਮਜ਼ੋਰ ਹੋ ਗਿਆ ਹੈ। ਇਸ ਦਾ ਖੁਲਾਸਾ ਉਹਨਾਂ ਦੇ ਵਕੀਲ ਰਾਜਦੇਵ ਸਿੰਘ ਨੇ ਬਰਨਾਲ ਵਿੱਚ ਕੀਤਾ ਹੈ।  
ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੇ ਦੱਸਿਆ ਕਿ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ 16 ਫਰਵਰੀ ਤੋਂ ਭੁੱਖ ਹੜਤਾਲ ’ਤੇ ਬੈਠਾ ਹੈ। ਉਸ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ। ਦੋ ਦਿਨ ਪਹਿਲਾਂ ਉਹ ਡਿਬਰੂਗੜ੍ਹ ਜੇਲ੍ਹ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਮਿਲਿਆ ਸੀ। ਕੱਲ੍ਹ ਉਸ ਦੀ ਪਤਨੀ ਕਿਰਨਦੀਪ ਕੌਰ ਵੀ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਆਈ ਅਤੇ ਉਸ ਦੀ ਮੌਜੂਦਗੀ ਵਿੱਚ ਅੰਮ੍ਰਿਤਪਾਲ ਸਿੰਘ ਨੇ ਖੂਨ ਦੀਆਂ ਉਲਟੀਆਂ ਕਰ ਦਿੱਤੀਆਂ।

Lok Sabha Election: 'ਆਪ' ਦੇ ਉਮੀਦਵਾਰਾਂ ਦੀ ਆ ਰਹੀ ਦੂਜੀ ਲਿਸਟ, ਇਹਨਾਂ ਲੀਡਰਾਂ 'ਤੇ ਪਾਰਟੀ ਖੇਡਣ ਜਾ ਰਹੀ ਗੇਮ

AAP Punjab Pending Seat List: ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਸਭ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਜਿਸ ਵਿੱਚ 8 ਉਮੀਦਵਾਰ ਚੋਣ ਮੈਦਾਨ 'ਚ ਉਤਾਰੇ ਹਨ। ਬਾਕੀ ਰਹਿੰਦੇ 5 ਉਮੀਦਵਾਰਾਂ ਦੇ ਨਾਮ 'ਤੇ ਪਾਰਟੀ ਨੇ ਅੰਦਰ ਖਾਤੇ ਮੋਹਰ ਲਗਾ ਦਿੱਤੀ ਹੈ। ਤੇ ਜਲਦ ਹੀ ਇਸ ਦਾ ਐਲਾਨ ਹੋ ਸਕਦਾ ਹੈ। ਦੂਸਰੀ ਲਿਸਟ ਵਿੱਚ ਆਮ ਆਦਮੀ ਪਾਰਟੀ 5 ਵਿਚੋਂ 2 ਆਪਣੇ ਵੱਡੇ ਲੀਡਰ ਚੋਣ ਮੈਦਾਨ 'ਚ ਉਤਾਰਨ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਤਿੰਨ ਸੀਟਾਂ 'ਤੇ ਨਾਮ ਲਗਭਗ ਤੈਅ ਹਨ ਤੇ ਹੁਣ ਸਿਰਫ਼ ਐਲਾਨ ਹੋਣਾ ਬਾਕੀ ਹੈ। ਪੰਜਾਬ ਦੀਆਂ ਇਨ੍ਹਾਂ 5 ਬਾਕੀ ਸੀਟਾਂ ਵਿੱਚੋਂ ਲੁਧਿਆਣਾ ਨੂੰ ਸਭ ਤੋਂ ਅਹਿਮ ਸੀਟ ਮੰਨਿਆ ਜਾਂਦਾ ਹੈ। 

ਪਿਛੋਕੜ

Punjab Breaking News LIVE, 15 March, 2024: ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਸਭ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਜਿਸ ਵਿੱਚ 8 ਉਮੀਦਵਾਰ ਚੋਣ ਮੈਦਾਨ 'ਚ ਉਤਾਰੇ ਹਨ। ਬਾਕੀ ਰਹਿੰਦੇ 5 ਉਮੀਦਵਾਰਾਂ ਦੇ ਨਾਮ 'ਤੇ ਪਾਰਟੀ ਨੇ ਅੰਦਰ ਖਾਤੇ ਮੋਹਰ ਲਗਾ ਦਿੱਤੀ ਹੈ। ਤੇ ਜਲਦ ਹੀ ਇਸ ਦਾ ਐਲਾਨ ਹੋ ਸਕਦਾ ਹੈ। ਦੂਸਰੀ ਲਿਸਟ ਵਿੱਚ ਆਮ ਆਦਮੀ ਪਾਰਟੀ 5 ਵਿਚੋਂ 2 ਆਪਣੇ ਵੱਡੇ ਲੀਡਰ ਚੋਣ ਮੈਦਾਨ 'ਚ ਉਤਾਰਨ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਤਿੰਨ ਸੀਟਾਂ 'ਤੇ ਨਾਮ ਲਗਭਗ ਤੈਅ ਹਨ ਤੇ ਹੁਣ ਸਿਰਫ਼ ਐਲਾਨ ਹੋਣਾ ਬਾਕੀ ਹੈ। ਪੰਜਾਬ ਦੀਆਂ ਇਨ੍ਹਾਂ 5 ਬਾਕੀ ਸੀਟਾਂ ਵਿੱਚੋਂ ਲੁਧਿਆਣਾ ਨੂੰ ਸਭ ਤੋਂ ਅਹਿਮ ਸੀਟ ਮੰਨਿਆ ਜਾਂਦਾ ਹੈ। 'ਆਪ' ਦੇ ਉਮੀਦਵਾਰਾਂ ਦੀ ਆ ਰਹੀ ਦੂਜੀ ਲਿਸਟ, ਇਹਨਾਂ ਲੀਡਰਾਂ 'ਤੇ ਪਾਰਟੀ ਖੇਡਣ ਜਾ ਰਹੀ ਗੇਮ 


Amritpal Singh Update: ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਅੰਮ੍ਰਿਤਪਾਲ ਦੀ ਹਾਲਤ ਵਿਗੜੀ, ਆ ਰਹੀਆਂ ਖੂਨ ਦੀਆਂ ਉਲਟੀਆਂ, ਸਰੀਰ ਵੀ ਹੋਇਆ ਕਮਜ਼ੋਰ


Amritpal Health Update: ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ 16 ਫਰਵਰੀ ਤੋਂ ਪੁੱਛ ਹੜਤਾਲ 'ਤੇ ਬੈਠੇ ਹਨ। ਇਸ ਦੌਰਾਨ ਹੁਣ ਖ਼ਬਰ ਸਾਹਮਣੇ ਆਈ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਹਾਲਤ ਕਾਫ਼ੀ ਨਾਜੁਕ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਨੂੰ ਖੂਨ ਦੀਆਂ ਉਲਟੀਆਂ ਆ ਰਹੀਆਂ ਹਨ ਅਤੇ ਉਹਨਾਂ ਦੀ ਸਰੀਰ ਵੀ ਕਾਫ਼ੀ ਕਮਜ਼ੋਰ ਹੋ ਗਿਆ ਹੈ। ਇਸ ਦਾ ਖੁਲਾਸਾ ਉਹਨਾਂ ਦੇ ਵਕੀਲ ਰਾਜਦੇਵ ਸਿੰਘ ਨੇ ਬਰਨਾਲ ਵਿੱਚ ਕੀਤਾ ਹੈ। ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੇ ਦੱਸਿਆ ਕਿ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ 16 ਫਰਵਰੀ ਤੋਂ ਭੁੱਖ ਹੜਤਾਲ ’ਤੇ ਬੈਠਾ ਹੈ। ਉਸ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ। ਦੋ ਦਿਨ ਪਹਿਲਾਂ ਉਹ ਡਿਬਰੂਗੜ੍ਹ ਜੇਲ੍ਹ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਮਿਲਿਆ ਸੀ। ਕੱਲ੍ਹ ਉਸ ਦੀ ਪਤਨੀ ਕਿਰਨਦੀਪ ਕੌਰ ਵੀ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਆਈ ਅਤੇ ਉਸ ਦੀ ਮੌਜੂਦਗੀ ਵਿੱਚ ਅੰਮ੍ਰਿਤਪਾਲ ਸਿੰਘ ਨੇ ਖੂਨ ਦੀਆਂ ਉਲਟੀਆਂ ਕਰ ਦਿੱਤੀਆਂ। ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਅੰਮ੍ਰਿਤਪਾਲ ਦੀ ਹਾਲਤ ਵਿਗੜੀ, ਆ ਰਹੀਆਂ ਖੂਨ ਦੀਆਂ ਉਲਟੀਆਂ, ਸਰੀਰ ਵੀ ਹੋਇਆ ਕਮਜ਼ੋਰ


 


Raj Lali Gill: ਕੌਣ ਹੈ ਰਾਜ ਲਾਲੀ ਗਿੱਲ ਜਿਸ ਨੂੰ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਬਣਾਇਆ ? 


Punjab Women Commission: ਭਗਵੰਤ ਮਾਨ ਸਰਕਾਰ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੀ ਨਿਯੁਕਤੀ ਕਰ ਦਿੱਤੀ ਹੈ। ਮਾਨ ਸਰਕਾਰ ਨੇ ਰਾਜ ਲਾਲੀ ਗਿੱਲ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਬਣਾਇਆ ਹੈ।  ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਚੇਅਰਪਰਸਨ ਦੀ ਨਿਯੁਕਤੀ ਐਕਟ ਦੀ ਧਾਰਾ 4 ਵਿੱਚ ਸ਼ਾਮਲ ਨਿਯਮਾਂ ਅਤੇ ਸ਼ਰਤਾਂ ਅਨੁਸਾਰ ਲਾਗੂ ਹੋਵੇਗੀ। ਇਸ ਸਬੰਧੀ ਪੰਜਾਬ ਸਰਕਾਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ 14 ਮਾਰਚ 2024 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਬਣਨ ਤੋਂ ਬਾਅਦ ਰਾਜ ਲਾਲੀ ਗਿੱਲ ਨੇ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦੀ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਧੰਨਵਾਦੀ ਕੀਤਾ ਹੈ ਉਹਨਾਂ ਨੇ ਕਿਹਾ ਕਿ ਪਾਰਟੀ ਨੇ ਜੋ ਜ਼ਿੰਮੇਵਾਰੀ ਮੈਨੂੰ ਦਿੱਤੀ ਹੈ ਮੈਂ ਉਸ ਨੂੰ ਪੂਰੀ ਇਮਾਨਦਾਰੀ ਦੇ ਨਾਲ ਨਿਭਾਵਾਂਗੀ। ਕੌਣ ਹੈ ਰਾਜ ਲਾਲੀ ਗਿੱਲ ਜਿਸ ਨੂੰ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਬਣਾਇਆ ? 

- - - - - - - - - Advertisement - - - - - - - - -

TRENDING NOW

© Copyright@2025.ABP Network Private Limited. All rights reserved.