Punjab Breaking News LIVE: ਪੰਜਾਬ ਵਿੱਚ ਮੁੜ ਕੁਦਰਤ ਦਾ ਕਹਿਰ, ਰਾਜਪਾਲ ਤੇ ਭਗਵੰਤ ਮਾਨ ਸਰਕਾਰ ਵਿਚਾਲੇ ਖੜਕੀ, ਪੰਜਾਬ ਬੀਜੇਪੀ ਨੂੰ ਵੱਡਾ ਝਟਕਾ!, ਸੁਖਬੀਰ ਬਾਦਲ ਦੀ ਭਗਵੰਤ ਮਾਨ ਨਸਹੀਤ

Punjab Breaking News LIVE, 15 October, 2023: ਪੰਜਾਬ ਵਿੱਚ ਮੁੜ ਕੁਦਰਤ ਦਾ ਕਹਿਰ, ਰਾਜਪਾਲ ਤੇ ਭਗਵੰਤ ਮਾਨ ਸਰਕਾਰ ਵਿਚਾਲੇ ਖੜਕੀ, ਪੰਜਾਬ ਬੀਜੇਪੀ ਨੂੰ ਵੱਡਾ ਝਟਕਾ!, ਸੁਖਬੀਰ ਬਾਦਲ ਦੀ ਭਗਵੰਤ ਮਾਨ ਨਸਹੀਤ

ABP Sanjha Last Updated: 15 Oct 2023 10:46 PM
Punjab News: ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਆਪਣੇ ਸ਼ਬਦਾਂ ਨੂੰ ਲੈ ਕੇ ਮੰਗੀ ਮੁਆਫ਼ੀ

Punjab News: ਸਮਾਜ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਉਨ੍ਹਾਂ ਨੇ ਸਖ਼ਤ ਸ਼ਬਦਾਂ ਦੀ ਵਰਤੋਂ ਹਰ ਕਿਸੇ ਲਈ ਨਹੀਂ ਸਗੋਂ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲਿਆਂ ਲਈ ਕੀਤੀ ਹੈ।


 

ENG vs AFG: ਅਫਗਾਨਿਸਤਾਨ ਨੇ ਕੀਤਾ ਵੱਡਾ ਉਲਟਫੇਰ, ਮੌਜੂਦਾ ਚੈਂਪੀਅਨ ਇੰਗਲੈਂਡ ਨੂੰ 69 ਦੌੜਾਂ ਨਾਲ ਹਰਾਇਆ, ਰਾਸ਼ਿਦ-ਮੁਜੀਬ ਨੇ ਕੀਤਾ ਕਮਾਲ

England vs Afghanistan Full Match Highlights:  ਰਾਸ਼ਿਦ ਖਾਨ, ਮੁਜੀਬ ਉਰ ਰਹਿਮਾਨ ਅਤੇ ਮੁਹੰਮਦ ਨਬੀ ਦੀ ਜਾਦੂਈ ਸਪਿਨ ਦੀ ਬਦੌਲਤ ਅਫਗਾਨਿਸਤਾਨ ਨੇ ਇੰਗਲੈਂਡ ਨੂੰ 69 ਦੌੜਾਂ ਨਾਲ ਹਰਾ ਕੇ 2023 ਵਨਡੇ ਵਿਸ਼ਵ ਕੱਪ ਦਾ ਪਹਿਲਾ ਉਲਟਫੇਰ ਕਰ ਦਿੱਤਾ। ਇਹ ਅਫਗਾਨਿਸਤਾਨ ਦੀ ਕਿਸੇ ਵੀ ਫਾਰਮੈਟ 'ਚ ਇੰਗਲੈਂਡ ਖਿਲਾਫ ਪਹਿਲੀ ਜਿੱਤ ਹੈ।

MS Gill passes away: ਸਾਬਕਾ ਮੁੱਖ ਚੋਣ ਕਮਿਸ਼ਨਰ ਅਤੇ ਕਾਂਗਰਸੀ ਆਗੂ ਮਨੋਹਰ ਸਿੰਘ ਗਿੱਲ ਦਾ ਦਿਹਾਂਤ, ਦਿੱਲੀ ਵਿੱਚ ਲਏ ਆਖਰੀ ਸਾਹ

MS Gill Passed Away In Delhi: ਸਾਬਕਾ ਮੁੱਖ ਚੋਣ ਕਮਿਸ਼ਨਰ ਅਤੇ ਕਾਂਗਰਸੀ ਆਗੂ ਮਨੋਹਰ ਸਿੰਘ ਗਿੱਲ ਦਾ ਐਤਵਾਰ (15 ਅਕਤੂਬਰ) ਨੂੰ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਸੋਮਵਾਰ (16 ਅਕਤੂਬਰ) ਨੂੰ ਦਿੱਲੀ ਵਿੱਚ ਕੀਤਾ ਜਾਵੇਗਾ। ਪਦਮ ਵਿਭੂਸ਼ਣ ਪੁਰਸਕਾਰ ਜੇਤੂ ਗਿੱਲ ਨੇ ਦੱਖਣੀ ਦਿੱਲੀ ਦੇ ਸਾਕੇਤ ਦੇ ਮੈਕਸ ਹਸਪਤਾਲ ਵਿੱਚ ਆਖਰੀ ਸਾਹ ਲਿਆ।

Israel Hamas War: ਹਮਾਸ-ਇਜ਼ਰਾਈਲ ਜੰਗ ਵਿੱਚ ਭਾਰਤੀ ਮੂਲ ਦੀਆਂ 3 ਔਰਤਾਂ ਦੀ ਮੌਤ, ਹਮਾਸ ਦੇ ਲੜਾਕੂਆਂ ਨਾਲ ਲੜਦੇ ਹੋਏ ਪੀਤਾ ਸ਼ਹਾਦਤ ਦਾ ਜਾਮ

Israel Hamas War Updates: ਇਜ਼ਰਾਈਲ ਅਤੇ ਹਮਾਸ ਵਿਚਾਲੇ ਹੋਈ ਜੰਗ 'ਚ ਭਾਰਤੀ ਮੂਲ ਦੀਆਂ ਤਿੰਨ ਔਰਤਾਂ (women of Indian origin) ਦੀ ਜਾਨ ਚਲੀ ਗਈ ਹੈ। ਤਿੰਨ ਔਰਤਾਂ ਵਿੱਚੋਂ ਇੱਕ ਇਜ਼ਰਾਈਲ ਰੱਖਿਆ ਬਲਾਂ ਦਾ ਹਿੱਸਾ ਸੀ ਅਤੇ ਇੱਕ ਪੁਲਿਸ ਫੋਰਸ ਵਿੱਚ ਸੀ। ਕਿਹਾ ਜਾ ਰਿਹਾ ਹੈ ਕਿ ਉਹ ਹਮਾਸ ਦੇ ਕੱਟੜਪੰਥੀਆਂ ਨਾਲ ਲੜਦੇ ਹੋਏ ਸ਼ਹੀਦ ਹੋਈਆਂ ਹਨ।

Barnala News: ਕੈਨੇਡਾ 'ਚ ਇੱਕ ਹੋਰ ਪੰਜਾਬੀ ਕੁੜੀ ਦੀ ਅਚਾਨਕ ਮੌਤ, ਮਾਂ ਦੇ ਵੈਣ ਸੁਣ ਨਿਕਲ ਜਾਣਗੀਆਂ ਧਾਹਾਂ !

Barnala News: ਮਹਿਲ ਕਲਾਂ, ਬਰਨਾਲਾ ਦੀ 23 ਸਾਲਾ ਲੜਕੀ ਦਿਲਪ੍ਰੀਤ ਕੌਰ ਦੀ ਕੈਨੇਡਾ ਵਿੱਚ ਮੌਤ ਹੋ ਗਈ। ਇਸ ਮੌਕੇ ਗੱਲਬਾਤ ਕਰਦਿਆਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਮ੍ਰਿਤਕ ਦਿਲਪ੍ਰੀਤ ਕੌਰ 2 ਸਾਲ ਪਹਿਲਾਂ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਖੇ ਪੜ੍ਹਾਈ ਕਰਨ ਗਈ ਸੀ। 

Sangrur News:   ਭਗਵੰਤ ਮਾਨ ਨੌਕਰੀਆਂ ਦੇਣ ਵਾਲਾ ਨਹੀਂ, ਨੌਕਰੀਆਂ ਖੋਹਣ ਵਾਲਾ ਮੁੱਖ ਮੰਤਰੀ'

ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਲਹਿਰਾਗਾਗਾ ਦੇ ਕਰੀਬ 100 ਕਰਮਚਾਰੀਆਂ ਦੀ ਛਾਂਟੀ ਦਾ ਨੋਟਿਸ ਜਾਰੀ ਕਰਨ 'ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦੀ ਆਲੋਚਨਾ ਕੀਤੀ ਹੈ। ਇਸ ਮੌਕੇ ਕਾਲਜ ਦੇ ਬਾਹਰ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

Punjab News: ਹੁਣ ਪੰਜਾਬ 'ਚ ਵਾਧੂ ਨੌਕਰੀਆਂ, ਵਿਦੇਸ਼ਾਂ ਤੋਂ ਮੁੜਨ ਲੱਗਾ ਯੂਥ

ਮੁੱਖ ਮੰਤਰੀ ਭਗਵੰਤ ਮਾਨ ਨੇ ਵੱਖ-ਵੱਖ ਵਿਭਾਗਾਂ ਦੇ 304 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ। ਇਹ ਨਿਯੁਕਤੀ ਵੰਡ ਸਮਾਗਮ ਚੰਡੀਗੜ੍ਹ ਵਿੱਚ ਕਰਵਾਇਆ ਗਿਆ। ਇਸ ਦੌਰਾਨ ਸੀਐਮ ਮਾਨ ਨੇ ਕਿਹਾ ਕਿ ਨਿਯੁਕਤੀ ਪੱਤਰ ਵੰਡ ਸਮਾਗਮ ‘ਚ ਇੱਕ ਧੀ ਨੇ ਦੱਸਿਆ ਕਿ ਉਹ ਕੈਨੇਡਾ ਤੋਂ ਵਾਪਸ ਆਈ ਹੈ ਤੇ ਫੇਰ ਪੰਜਾਬ ਪੁਲਿਸ ਨੌਕਰੀ ਲਈ ਹੈ।

Punjab News: ਹੁਣ ਜਾਖੜ ਨੇ ਪੀਏਯੂ 'ਚ ਖੁੱਲ੍ਹੀ ਬਹਿਸ ਲਈ ਰੱਖੀ ਨਵੀਂ ਸ਼ਰਤ

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਰੋਧੀ ਪਾਰਟੀਆਂ ਨੂੰ SYL ਸਮੇਤ ਵੱਖ-ਵੱਖ ਮੁੱਦਿਆਂ 'ਤੇ 1 ਨਵੰਬਰ ਨੂੰ ਖੁੱਲ੍ਹੀ ਬਹਿਸ ਲਈ ਦਿੱਤੀ ਚੁਣੌਤੀ ਤੋਂ ਬਾਅਦ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਨਵੀਂ ਸ਼ਰਤ ਰੱਖੀ ਹੈ। ਉਨ੍ਹਾਂ ਨੇ ਤਿੰਨ ਮੈਂਬਰੀ ਪੈਨਲ ਬਣਾਉਣ ਦਾ ਪ੍ਰਸਤਾਵ ਰੱਖਿਆ ਹੈ।

Punjab News: ਸਿੱਖਾਂ ਦੀਆਂ ਸ਼ਹਾਦਤਾਂ ’ਤੇ ਸਿਆਸੀ ਜ਼ਮੀਨ ਤਿਆਰ ਕਰਕੇ 2024 ਦੀਆਂ ਲੋਕ ਸਭਾ ਚੋਣਾਂ ਜਿੱਤਣਾ ਚਾਹੁੰਦੀ ਬੀਜੇਪੀ: ਸਿਮਰਨਜੀਤ ਮਾਨ

ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਕੇਂਦਰ ਸਰਕਾਰ ’ਤੇ ਦੋਸ਼ ਲਾਇਆ ਹੈ ਕਿ ਭਾਰਤੀ ਏਜੰਸੀਆਂ ਦੇਸ਼ ਤੇ ਵਿਦੇਸ਼ਾਂ ਅੰਦਰ ਸਿੱਖਾਂ ਨੂੰ ਨਿਸ਼ਾਨਾ ਬਣਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸਿੱਖਾਂ ਦੀਆਂ ਸ਼ਹਾਦਤਾਂ ’ਤੇ ਕੇਂਦਰ ਸਰਕਾਰ ਆਪਣੀ ਸਿਆਸੀ ਜ਼ਮੀਨ ਤਿਆਰ ਕਰਕੇ 2024 ਦੀਆਂ ਲੋਕ ਸਭਾ ਚੋਣਾਂ ਜਿੱਤਣਾ ਚਾਹੁੰਦੀ ਹੈ। ਭਾਰਤ ਵਿੱਚ ਘੱਟ ਗਿਣਤੀਆਂ ਨਾਲ ਸਰਕਾਰ ਧੱਕੇਸ਼ਾਹੀ ਕਰ ਰਹੀ ਹੈ। 

Ludhiana News: ਲੁਧਿਆਣਾ ਦੇ 95 ਵਾਰਡਾਂ 'ਚੋਂ 48 ਔਰਤਾਂ ਤੇ 47 ਪੁਰਸ਼ਾਂ ਲਈ ਰਾਖਵੇਂ

ਨਗਰ ਨਿਗਮ ਲੁਧਿਆਣਾ ਦੀ ਨਵੀਂ ਵਾਰਡਬੰਦੀ ਦਾ ਨੋਟੀਫਿਕੇਸ਼ਨ ਜਾਰੀ ਹੋ ਗਿਆ ਹੈ। ਕਰੀਬ ਸਵਾ ਸਾਲ ਤੋਂ ਲੁਧਿਆਣਾ ਦੀ ਨਵੀਂ ਵਾਰਡਬੰਦੀ ਦਾ ਕੰਮ ਚੱਲ ਰਿਹਾ ਸੀ, ਜੋ ਪਿਛਲੇ ਮਹੀਨੇ ਪੂਰਾ ਹੋਣ ਤੋਂ ਬਾਅਦ ਰਿਪੋਰਟ ਸਰਕਾਰ ਨੂੰ ਪ੍ਰਵਾਨਗੀ ਲਈ ਭੇਜ ਦਿੱਤੀ ਸੀ। ਹੁਣ ਸਰਕਾਰ ਨੇ ਇਸ ’ਤੇ ਸਹਿਮਤੀ ਪ੍ਰਗਟਾਉਂਦੇ ਹੋਏ ਨਵੀਂ ਵਾਰਡਵੰਦੀ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। 

Amritsar News: ਪੰਜਾਬ ਆਣ ਵੜਿਆ ਲਸ਼ਕਰ-ਏ-ਤੋਇਬਾ! ਸੁਰੱਖਿਆ ਏਜੰਸੀਆਂ ਅਲਰਟ

ਲਸ਼ਕਰ-ਏ-ਤੋਇਬਾ (ਐਲਈਟੀ) ਦੀ ਪੰਜਾਬ ਅੰਦਰ ਦਸਤਕ ਮਗਰੋਂ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ ਹਨ। ਵਿਦੇਸ਼ਾਂ ਅੰਦਰ ਖਾਲਿਸਤਾਨੀਆਂ ਦੀਆਂ ਗਤੀਵਿਧੀਆਂ ਵਿਚਾਲੇ ਲਸ਼ਕਰ-ਏ-ਤੋਇਬਾ ਦਾ ਪੰਜਾਬ ਪਹੁੰਚਣਾ ਵੱਡੀ ਚੁਣੌਤੀ ਬਣ ਸਕਦਾ ਹੈ। ਇਸ ਲਈ ਐਲਈਟੀ ਦੇ ਅੱਤਵਾਦੀ ਹਥਿਆਰਾਂ ਸਮੇਤ ਫੜੇ ਜਾਣ ਮਗਰੋਂ ਕੇਂਦਰੀ ਤੇ ਪੰਜਾਬ ਦੀਆਂ ਖੁਫੀਆਂ ਏਜੰਸੀਆਂ ਵੀ ਚੌਕਸ ਹੋ ਗਈਆਂ ਹਨ। 

Punjab News: ਸੁਖਬੀਰ ਬਾਦਲ ਦੀ ਸੀਐਮ ਭਗਵੰਤ ਮਾਨ ਨੂੰ ਅਪੀਲ! ਪੰਜਾਬ ਨੂੰ ਮੁੜ ਕਾਲੇ ਖੂਨੀ ਦੌਰ ਵੱਲ ਨਾ ਧੱਕਿਆ ਜਾਵੇ....

Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਨੂੰ ਸਤਲੁਜ ਯਮੁਨਾ ਲਿੰਕ ਨਹਿਰ ਦਾ ਪ੍ਰਸਤਾਵ ਤੁਰੰਤ ਵਾਪਸ ਲੈਣ ਦੀ ਮੰਗ ਕਰਦਿਆਂ ਚਿਤਾਵਨੀ ਦਿੱਤੀ ਹੈ ਕਿ ‘ਆਪ’ ਸਰਕਾਰ ਇਸ ਮਾਮਲੇ ’ਤੇ ਲੋਕਾਂ ਦੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ। ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਨੂੰ ਮੁੜ ਕਾਲੇ ਖੂਨੀ ਦੌਰ ਵੱਲ ਨਾ ਧੱਕਿਆ ਜਾਵੇ। 

ਪਿਛੋਕੜ

Punjab Breaking News LIVE, 15 October, 2023: ਪੰਜਾਬ ਸਰਕਾਰ ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਾਲੇ ਫਿਰ ਖੜਕ ਗਈ ਹੈ। ਰਾਜਪਾਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਆਗਾਮੀ ਦੋ ਰੋਜ਼ਾ ਵਿਸ਼ੇਸ਼ ਸੈਸ਼ਨ ਨੂੰ ਗੈਰਕਾਨੂੰਨੀ ਕਰਾਰ ਦੇਣ ਮਗਰੋਂ ਸਿਆਸੀ ਪਾਰਾ ਚੜ੍ਹ ਗਿਆ ਹੈ। ਪੰਜਾਬ ਵਿਧਾਨ ਸਭਾ ਦਾ ਅਗਲਾ ਵਿਸ਼ੇਸ਼ ਸੈਸ਼ਨ 20 ਤੇ 21 ਅਕਤੂਬਰ ਨੂੰ ਹੋ ਰਿਹਾ ਹੈ, ਜਿਸ ’ਤੇ ਰਾਜ ਭਵਨ ਨੇ ਉਂਗਲ ਚੁੱਕੀ ਹੈ। ਰਾਜ ਭਵਨ ਨੇ ਇਸ ਤੋਂ ਪਹਿਲਾਂ 19 ਤੇ 20 ਜੂਨ ਲਈ ਸੱਦੇ ਦੋ ਰੋਜ਼ਾ ਵਿਸ਼ੇਸ਼ ਇਜਲਾਸ ’ਤੇ ਵੀ ਉਜ਼ਰ ਜਤਾਇਆ ਸੀ। ਰਾਜ ਭਵਨ ਨੇ ਮੁੜ ਪੰਜਾਬ ਵਿਧਾਨ ਸਭਾ ਦੇ ਸਕੱਤਰ ਨੂੰ ਪੱਤਰ ਲਿਖਿਆ ਹੈ। ਰਾਜਪਾਲ ਤੇ ਪੰਜਾਬ ਸਰਕਾਰ ਵਿਚਾਲੇ 'ਖੜਕੀ'


 


ਪੰਜਾਬ ਦਾ ਵਿਗੜਿਆ ਮੌਸਮ, ਬਾਰਸ਼ ਸ਼ੁਰੂ


Punjab Weather: ਪੰਜਾਬ ਵਿੱਚ ਮੁੜ ਮੌਸਮ ਵਿਗੜ ਗਿਆ ਹੈ। ਚੰਡੀਗੜ੍ਹ, ਮੁਹਾਲੀ ਸਣੇ ਕਈ ਇਲਾਕਿਆਂ ਵਿੱਚ ਸਵੇਰ ਤੋਂ ਹੀ ਬਾਰਸ਼ ਹੋ ਰਹੀ ਹੈ। ਮੌਸਮ ਵਿਭਾਗ ਨੇ ਅਗਲੇ ਦੋ-ਤਿੰਨ ਦਿਨਾਂ ਲਈ ਬਾਰਸ਼ ਦੀ ਭਵਿੱਖਬਾਣੀ ਕਰਦਿਆਂ ਔਰੇਂਜ਼ ਅਲਰਟ ਜਾਰੀ ਕੀਤਾ ਹੈ। ਬਾਰਸ਼ ਨਾਲ ਕਿਸਾਨਾਂ ਦੇ ਸਾਹ ਸੂਤੇ ਗਏ ਹਨ। ਇੱਕ ਪਾਸੇ ਝੋਨੇ ਦੀ ਪੱਕੀ ਫਸਲ ਖੇਤਾਂ ਖੜ੍ਹੀ ਹੈ ਤੇ ਦੂਜੇ ਪਾਸੇ ਮੰਡੀਆਂ ਅੰਦਰ ਵੀ ਝੋਨੇ ਦੀ ਅੰਬਾਰ ਲੱਗੇ ਹਨ।  ਪੰਜਾਬ ਦਾ ਵਿਗੜਿਆ ਮੌਸਮ, ਬਾਰਸ਼ ਸ਼ੁਰੂ


 


ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਬੀਜੇਪੀ ਨੂੰ ਵੱਡਾ ਝਟਕਾ!


Punjab News: ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਬੀਜੇਪੀ ਨੂੰ ਵੱਡਾ ਝਟਕਾ ਲੱਗਾ ਹੈ। ਬੀਜੇਪੀ ਕਾਂਗਰਸ ਵਿੱਚੋਂ ਆਏ ਲੀਡਰਾਂ ਦੇ ਸਹਾਰੇ ਇਕੱਲੇ ਹੀ ਲੋਕ ਸਭਾ ਚੋਣਾਂ ਲੜਨ ਦੀ ਪਲਾਨਿੰਗ ਕਰ ਰਹੀ ਹੈ ਪਰ ਇਹ ਲੀਡਰ ਹੁਣ ਘਰ ਵਾਪਸੀ ਦਾ ਮੂਡ ਬਣਾ ਰਹੇ ਹਨ। ਇਸ ਦੇ ਨਾਲ ਹੀ ਕਾਂਗਰਸ ਵਿੱਚੋਂ ਆਏ ਸੀਨੀਅਰ ਲੀਡਰ ਸੁਨੀਲ ਜਾਖੜ ਨੂੰ ਪੰਜਾਬ ਦੀ ਕਮਾਨ ਸੌਂਪਣ ਤੋਂ ਬੀਜੇਪੀ ਦੀ ਪੁਰਾਣੀ ਲੀਡਰਸ਼ਿਪ ਨਾਰਾਜ਼ ਹੈ। ਅਜਿਹੇ ਵਿੱਚ ਬੀਜੇਪੀ ਹਾਈਕਮਾਨ ਲਈ ਅਜੀਬ ਹਾਲਤ ਬਣ ਗਈ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਬੀਜੇਪੀ ਨੂੰ ਵੱਡਾ ਝਟਕਾ!


 


ਸੁਖਬੀਰ ਬਾਦਲ ਦੀ ਸੀਐਮ ਭਗਵੰਤ ਮਾਨ ਨੂੰ ਅਪੀਲ! ਪੰਜਾਬ ਨੂੰ ਮੁੜ ਕਾਲੇ ਖੂਨੀ ਦੌਰ ਵੱਲ ਨਾ ਧੱਕਿਆ ਜਾਵੇ....


Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਨੂੰ ਸਤਲੁਜ ਯਮੁਨਾ ਲਿੰਕ ਨਹਿਰ ਦਾ ਪ੍ਰਸਤਾਵ ਤੁਰੰਤ ਵਾਪਸ ਲੈਣ ਦੀ ਮੰਗ ਕਰਦਿਆਂ ਚਿਤਾਵਨੀ ਦਿੱਤੀ ਹੈ ਕਿ ‘ਆਪ’ ਸਰਕਾਰ ਇਸ ਮਾਮਲੇ ’ਤੇ ਲੋਕਾਂ ਦੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ। ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਨੂੰ ਮੁੜ ਕਾਲੇ ਖੂਨੀ ਦੌਰ ਵੱਲ ਨਾ ਧੱਕਿਆ ਜਾਵੇ।  ਸੁਖਬੀਰ ਬਾਦਲ ਦੀ ਸੀਐਮ ਭਗਵੰਤ ਮਾਨ ਨੂੰ ਅਪੀਲ! ਪੰਜਾਬ ਨੂੰ ਮੁੜ ਕਾਲੇ ਖੂਨੀ ਦੌਰ ਵੱਲ ਨਾ ਧੱਕਿਆ ਜਾਵੇ....


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.