Punjab Breaking News LIVE: ਪੰਜਾਬ 'ਚ ਮੁੜ ਹੜ੍ਹਾਂ ਦਾ ਕਹਿਰ, ਪੰਜਾਬ ਦੇ 22 ਰੇਲਵੇ ਸਟੇਸ਼ਨਾਂ ਬਣਨਗੇ ਸਮਾਰਟ, ਕਾਂਗਰਸੀ ਸਰਪੰਚ ਦਾ ਕਤਲ
Punjab Breaking News LIVE 16 August, 2023: ਪੰਜਾਬ 'ਚ ਮੁੜ ਹੜ੍ਹਾਂ ਦਾ ਕਹਿਰ, ਪੰਜਾਬ ਦੇ 22 ਰੇਲਵੇ ਸਟੇਸ਼ਨਾਂ ਬਣਨਗੇ ਸਮਾਰਟ, ਕਾਂਗਰਸੀ ਸਰਪੰਚ ਦਾ ਕਤਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਵੱਲੋਂ ਅੱਜ ਅਚਨਚੇਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦਫਤਰ ਵਿਖੇ ਅਚਨਚੇਤ ਚੈਕਿੰਗ ਕੀਤੀ ਅਤੇ ਮੁਲਾਜ਼ਮਾਂ ਦੇ ਹਾਜ਼ਰੀ ਰਜਿਸਟਰ ਚੈਕ ਕਰਨ ਮਗਰੋਂ ਗੁਰਦੁਆਰਾ ਪ੍ਰਬੰਧਕਾਂ ਨੂੰ ਕੰਮ ਕਾਜ ਨੂੰ ਸੁਚਾਰੂ ਰੱਖਣ ਅਤੇ ਮੁਲਾਜ਼ਮਾਂ ਨੂੰ ਡਿਊਟੀ ਸਮੇਂ ਸਿਰ ਕਰਨ ਸਮੇਤ ਚੌਕਸੀ ਅਤੇ ਮੁਸਤੈਦੀ ਰੱਖਣ ਦੇ ਆਦੇਸ਼ ਵੀ ਦਿੱਤੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਵੱਲੋਂ ਅੱਜ ਅਚਨਚੇਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦਫਤਰ ਵਿਖੇ ਅਚਨਚੇਤ ਚੈਕਿੰਗ ਕੀਤੀ ਅਤੇ ਮੁਲਾਜ਼ਮਾਂ ਦੇ ਹਾਜ਼ਰੀ ਰਜਿਸਟਰ ਚੈਕ ਕਰਨ ਮਗਰੋਂ ਗੁਰਦੁਆਰਾ ਪ੍ਰਬੰਧਕਾਂ ਨੂੰ ਕੰਮ ਕਾਜ ਨੂੰ ਸੁਚਾਰੂ ਰੱਖਣ ਅਤੇ ਮੁਲਾਜ਼ਮਾਂ ਨੂੰ ਡਿਊਟੀ ਸਮੇਂ ਸਿਰ ਕਰਨ ਸਮੇਤ ਚੌਕਸੀ ਅਤੇ ਮੁਸਤੈਦੀ ਰੱਖਣ ਦੇ ਆਦੇਸ਼ ਵੀ ਦਿੱਤੇ।
ਪਿਛਲੇ ਕਈ ਦਿਨਾਂ ਤੋਂ ਹਿਮਾਚਲ ਪ੍ਰਦੇਸ਼ ਦੇ ਪਹਾੜੀ ਖੇਤਰਾਂ ਵਿੱਚ ਭਾਰੀ ਵਰਖਾ ਹੋਣ ਕਾਰਨ ਨਦੀਆਂ, ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧਣਾ ਸ਼ੁਰੂ ਹੋ ਗਿਆ ਹੈ ਅਤੇ ਇਸ ਦੇ ਮੱਦੇਨਜ਼ਰ ਹੋਰ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਪ੍ਰਸ਼ਾਸਨਿਕ ਤਿਆਰੀਆਂ ਬਾਰੇ ਸਮੀਖਿਆ ਕਰਨ ਲਈ ਅੱਜ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸਮੂਹ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸਥਾਰ ਵਿੱਚ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਤਲੁੱਜ ਦਰਿਆ ਵਿੱਚ ਪਾਣੀ ਦਾ ਪੱਧਰ ਵਧ ਰਿਹਾ ਹੈ ਜਿਸ ਲਈ ਵਧੇਰੇ ਚੌਕਸੀ ਰੱਖੇ ਜਾਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਘਰ ਖਾਲੀ ਕਰਨ ਲਈ ਕਿਹਾ ਜਾਵੇ ਤਾਂ ਜੋ ਕਿਸੇ ਵੀ ਪੱਧਰ ਉਤੇ ਜਾਨੀ ਨੁਕਸਾਨ ਨੂੰ ਰੋਕਿਆ ਜਾ ਸਕੇ।
ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਦੀਆਂ ਹਦਾਇਤਾਂ ਤੇ ਚੇਅਰਮੈਨ ਯੋਜਨਾ ਬੋਰਡ ਸੁਖਜੀਤ ਸਿੰਘ ਢਿੱਲਵਾਂ ਨੇ ਪਿੰਡ ਢਿੱਲਵਾਂ ਵਿਖੇ ਅੱਜ ਵਿਕਾਸ ਕਾਰਜਾਂ ਸਬੰਧੀ ਯੋਜਨਾ ਤਿਆਰ ਕਰਨ ਲਈ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਪੰਚਾਇਤੀ ਵਿਭਾਗ, ਭੂਮੀ ਰੱਖਿਆ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ।
ਪੰਜਾਬ ਵਿੱਚ ਇੱਕ ਵਾਰ ਫਿਰ ਹੜ੍ਹਾਂ (Flood) ਦੀ ਸਥਿਤੀ ਬਣ ਗਈ ਹੈ। ਸਤਲੁਜ ਦਰਿਆ 'ਤੇ ਬਣੇ ਭਾਖੜਾ ਡੈਮ ਅਤੇ ਬਿਆਸ ਦਰਿਆ 'ਤੇ ਬਣੇ ਪੌਂਗ ਡੈਮ ਦੇ ਫਲੱਡ ਗੇਟ ਪਾਣੀ ਖਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚਣ ਤੋਂ ਬਾਅਦ ਖੋਲ੍ਹ ਦਿੱਤੇ ਗਏ ਹਨ। ਭਾਖੜਾ ਡੈਮ ਦੇ ਫਲੱਡ ਗੇਟ 8 ਫੁੱਟ ਤੱਕ ਖੋਲ੍ਹ ਦਿੱਤੇ ਗਏ ਹਨ, ਜੋ ਕਿ 5 ਦਿਨ ਲਗਾਤਾਰ ਖੁੱਲ੍ਹੇ ਰਹਿਣਗੇ ਕਿਉਂਕਿ ਪਿਛਲੇ ਪਾਸਿਓਂ ਡੈਮ ਵਿੱਚ ਪਾਣੀ ਆ ਰਿਹਾ ਹੈ।
ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸੰਕਟ ਵਿੱਚੋਂ ਕੱਢਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਲੋਕਾਂ ਦੀ ਮਦਦ ਲਈ ਅੱਜ ਡੇਰਾ ਬਿਆਸ ਦੇ ਇਕ ਵਫ਼ਦ ਨੇ ਮੁੱਖ ਮੰਤਰੀ ਨੂੰ ‘ਮੁੱਖ ਮੰਤਰੀ ਰਾਹਤ ਫੰਡ’ ਲਈ 2 ਕਰੋੜ ਰੁਪਏ ਦਾ ਚੈੱਕ ਸੌਂਪਿਆ।
ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਝੂਠੇ ਵਾਅਦੇ ਕਰਨ ਵਿਚ ਮਾਹਿਰ ਦੱਸਦਿਆਂ ਕਿਹਾ ਕਿ ਮੁੱਖ ਮੰਤਰੀ ਵਲੋਂ ਬੀਤੇ ਦਿਨ ਪਟਿਆਲਾ ਵਿਖੇ ਆਜ਼ਾਦੀ ਦਿਵਸ ਮੌਕੇ ਦਿੱਤੇ ਆਪਣੇ ਭਾਸ਼ਣ ਦੌਰਾਨ ਪੰਜਾਬ ਨੂੰ ਅਗਲੇ ਆਜ਼ਾਦੀ ਦਿਹਾੜੇ ਤੱਕ ਨਸ਼ਾ (Drug) ਮੁਕਤ ਸੂਬਾ ਬਣਾਉਣ ਸਬੰਧੀ ਦਾਅਵਾ ਉਨ੍ਹਾਂ ਦੀਆਂ (ਮਾਨ ਦੀ) ਖੋਖਲੀਆਂ ਗੱਲਾਂ ਨੂੰ ਸਪੱਸ਼ਟ ਤੌਰ ‘ਤੇ ਉਜਾਗਰ ਕਰਦਾ ਹੈ, ਜਿਨ੍ਹਾਂ ਨੇ ਸੱਤਾ ‘ਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਜੇਕਰ ਉਨ੍ਹਾਂ ਦੀ ਸਰਕਾਰ ਆਉਂਦੀ ਹੈ ਤਾਂ ਉਹ 3 ਮਹੀਨਿਆਂ ਦੇ ਅੰਦਰ ਨਸ਼ੇ ਨੂੰ ਖਤਮ ਕਰ ਦੇਣਗੇ।
ਲੁਧਿਆਣਾ ਦੀ ਅਬਦੁੱਲ੍ਹਾਪੁਰ ਬਸਤੀ 'ਚ ਪਲਾਸਟਿਕ ਦੇ ਡੋਰ ਨਾਲ ਬਾਈਕ ਸਵਾਰ ਦਾ ਗਲਾ ਵੱਢਿਆ ਗਿਆ। ਇਸ ਕਾਰਨ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਲੋਕਾਂ ਵੱਲੋਂ ਉਸ ਨੂੰ ਤੁਰੰਤ ਸ੍ਰੀ ਗੁਰੂ ਤੇਗ ਬਹਾਦਰ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਇੱਥੇ ਡਾਕਟਰ ਨੇ ਉਸ ਦੀ ਸਾਹ ਦੀ ਨਾੜੀ ਦੀ ਉਪਰਲੀ ਪਰਤ ਕੱਟਣ ਕਰਕੇ 60 ਟਾਂਕੇ ਲਾਏ।
ਹੜ੍ਹਾਂ ਦੀ ਸਥਿਤੀ ਨਾਲ ਅਸਰਦਾਰ ਢੰਗ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਡਿਜਾਸਟਰ ਮੈਨੇਜਮੈਂਟ ਐਕਟ ਤਹਿਤ ਹੜ੍ਹ ਪ੍ਰਭਾਵਤ ਖੇਤਰ ਨੂੰ 4 ਸੈਕਟਰਾਂ ਵਿੱਚ ਵੰਡ ਕੇ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਸੈਕਟਰ ਨੰਬਰ ਇੱਕ ਦਾ ਇੰਚਾਰਜ ਐੱਸ.ਡੀ.ਐੱਮ. ਦੀਨਾਨਗਰ ਅਤੇ ਏ.ਐੱਸ.ਪੀ. ਦੀਨਾਨਗਰ ਨੂੰ ਲਗਾਇਆ ਗਿਆ ਹੈ, ਜਦਕਿ ਤਹਿਸੀਲਦਾਰ, ਨਾਇਬ ਤਹਿਸੀਲਦਾਰ, ਬੀ.ਡੀ.ਪੀ.ਓ. ਦੀਨਾਨਗਰ, ਬੀ.ਡੀ.ਪੀ.ਓ. ਦੋਰਾਂਗਲਾ, ਐੱਸ.ਐੱਚ.ਓ. ਦੀਨਾਨਗਰ, ਐੱਸ.ਐੱਚ.ਓ. ਬਹਿਰਾਮਪੁਰ, ਐੱਸ.ਐੱਮ.ਓ. ਬਹਿਰਾਮਪੁੁਰ, ਬੀ.ਪੀ.ਈ.ਓ. ਦੀਨਾਨਗਰ, ਏ.ਐੱਫ.ਐੱਸ.ਓ. ਗੁਰਦਾਸਪੁਰ ਨੂੰ ਇਸ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਸੈਕਟਰ ਵਿੱਚ ਪਿੰਡ ਰਾਮਵਾਲ, ਸਿੱਧਪੁਰ, ਬਿਆਨਪੁਰ, ਚੇਚੀਆਂ, ਗੁਲੇਲਰਾ, ਦਲੇਰਪੁਰ ਅਤੇ ਖੈਹਿਰਾ ਸ਼ਾਮਲ ਕੀਤੇ ਗਏ ਹਨ।
ਸੰਨ 1947 ’ਚ ਭਾਰਤ ਪਾਕਿਸਤਾਨ ਦੀ ਵੰਡ ਦੌਰਾਨ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਪਿਛਲੇ ਸਾਲ ਪਹਿਲੀ ਵਾਰ ਇਸ ਸਬੰਧ ਵਿਚ ਸਮਾਗਮ ਕੀਤਾ ਗਿਆ ਸੀ, ਜਿਸ ਦੀ ਲਗਾਤਾਰਤਾ ’ਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਵਿਛੜੀਆਂ ਰੂਹਾਂ ਨਮਿਤ ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸਰਵਣ ਕਰਵਾਇਆ।
ਲੁਧਿਆਣਾ ਦੀ ਅਬਦੁੱਲ੍ਹਾਪੁਰ ਬਸਤੀ 'ਚ ਪਲਾਸਟਿਕ ਦੇ ਡੋਰ ਨਾਲ ਬਾਈਕ ਸਵਾਰ ਦਾ ਗਲਾ ਵੱਢਿਆ ਗਿਆ। ਇਸ ਕਾਰਨ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਲੋਕਾਂ ਵੱਲੋਂ ਉਸ ਨੂੰ ਤੁਰੰਤ ਸ੍ਰੀ ਗੁਰੂ ਤੇਗ ਬਹਾਦਰ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਇੱਥੇ ਡਾਕਟਰ ਨੇ ਉਸ ਦੀ ਸਾਹ ਦੀ ਨਾੜੀ ਦੀ ਉਪਰਲੀ ਪਰਤ ਕੱਟਣ ਕਰਕੇ 60 ਟਾਂਕੇ ਲਾਏ।
ਡੀਜੀਪੀ ਦੇ ਅਹੁਦੇ ਲਈ ਹਰਿਆਣਾ ਵਿੱਚ ਲੰਬੇ ਸਮੇਂ ਤੋਂ ਚੱਲ ਰਹੀ ਕਵਾਇਦ ਹੁਣ ਖ਼ਤਮ ਹੋ ਗਈ ਹੈ। ਸ਼ਤਰੂਜੀਤ ਸਿੰਘ ਕਪੂਰ ਨੂੰ ਸੂਬੇ ਦਾ ਨਵਾਂ ਡੀਜੀਪੀ ਬਣਾਇਆ ਗਿਆ ਹੈ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ 1990 ਬੈਚ ਦੇ ਆਈਪੀਐਸ ਅਧਿਕਾਰੀ ਸ਼ਤਰੂਜੀਤ ਸਿੰਘ ਕਪੂਰ ਦੇ ਨਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਦੱਸਣਯੋਗ ਹੈ ਕਿ ਪੀਕੇ ਅਗਰਵਾਲ ਬੀਤੇ ਦਿਨ ਭਾਵ 15 ਅਗਸਤ ਨੂੰ ਸੇਵਾਮੁਕਤ ਹੋ ਗਏ ਹਨ। ਨਵੇਂ ਡੀਜੀਪੀ ਦਾ ਨਾਮ ਉਨ੍ਹਾਂ ਦੀ ਸੇਵਾਮੁਕਤੀ ਤੋਂ ਇੱਕ ਦਿਨ ਬਾਅਦ 16 ਅਗਸਤ ਨੂੰ ਫਾਈਨਲ ਕੀਤਾ ਗਿਆ ਹੈ।
ਪੰਜਾਬ ਵਿੱਚ ਇੱਕ ਵਾਰ ਫਿਰ ਹੜ੍ਹਾਂ ਦੀ ਸਥਿਤੀ ਬਣ ਗਈ ਹੈ। ਪਹਾੜੀ ਇਲਾਕੇ ਵਿੱਚ ਪਿਛਲੇ ਦਿਨੀਂ ਹੋਈ ਭਾਰੀ ਬਾਰਸ਼ ਨਾਲ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਵਧਣ ਤੋਂ ਬਾਅਦ ਬੀਬੀਐਮਬੀ ਵੱਲੋਂ ਸਤਲੁਜ ਦਰਿਆ ਵਿੱਚ ਛੱਡੇ ਜਾ ਰਹੇ ਪਾਣੀ ਨੇ ਸਤਲੁਜ ਕੰਢੇ ਵੱਸੇ ਪਿੰਡਾਂ ਦੇ ਲੋਕਾਂ ਲਈ ਦਿੱਕਤਾਂ ਖੜ੍ਹੀਆਂ ਕਰ ਦਿੱਤੀਆਂ ਹਨ। ਨੰਗਲ ਇਲਾਕੇ ਵਿੱਚ ਕਈ ਪਿੰਡ ਪਾਣੀ ਵਿੱਚ ਡੁੱਬ ਗਏ ਹਨ। ਦਰਅਸਲ ਪਿਛਲੇ ਦਿਨੀਂ ਹਿਮਾਚਲ ਵਿੱਚ ਲਗਾਤਾਰ ਹੋ ਰਹੀ ਬਾਰਸ਼ ਕਰਕੇ ਭਾਖੜਾ ਡੈਮ ਦੇ ਪਿੱਛੇ ਬਣੀ ਗੋਬਿੰਦ ਸਾਗਰ ਝੀਲ ਵਿੱਚ ਪਾਣੀ ਦੀ ਆਮਦ ਜ਼ਿਆਦਾ ਹੋ ਗਈ ਹੈ। ਇਸ ਕਰਕੇ ਭਾਖੜਾ ਡੈਮ ਵਿੱਚ ਪਾਣੀ ਦਾ ਲੈਵਲ ਵੀ ਲਗਾਤਾਰ ਵਧਦਾ ਜਾ ਰਿਹਾ ਸੀ। ਪਾਣੀ ਦਾ ਲੈਵਲ ਖਤਰੇ ਦੇ ਨਿਸ਼ਾਨ ਤੋਂ ਇੱਕ ਫੁੱਟ ਹੀ ਹੇਠਾਂ ਰਹਿ ਗਿਆ।
ਪੰਜਾਬ ਵਿੱਚ ਇੱਕ ਵਾਰ ਫਿਰ ਹੜ੍ਹਾਂ ਦੀ ਸਥਿਤੀ ਬਣ ਗਈ ਹੈ। ਪਹਾੜੀ ਇਲਾਕੇ ਵਿੱਚ ਪਿਛਲੇ ਦਿਨੀਂ ਹੋਈ ਭਾਰੀ ਬਾਰਸ਼ ਨਾਲ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਵਧਣ ਤੋਂ ਬਾਅਦ ਬੀਬੀਐਮਬੀ ਵੱਲੋਂ ਸਤਲੁਜ ਦਰਿਆ ਵਿੱਚ ਛੱਡੇ ਜਾ ਰਹੇ ਪਾਣੀ ਨੇ ਸਤਲੁਜ ਕੰਢੇ ਵੱਸੇ ਪਿੰਡਾਂ ਦੇ ਲੋਕਾਂ ਲਈ ਦਿੱਕਤਾਂ ਖੜ੍ਹੀਆਂ ਕਰ ਦਿੱਤੀਆਂ ਹਨ। ਨੰਗਲ ਇਲਾਕੇ ਵਿੱਚ ਕਈ ਪਿੰਡ ਪਾਣੀ ਵਿੱਚ ਡੁੱਬ ਗਏ ਹਨ। ਦਰਅਸਲ ਪਿਛਲੇ ਦਿਨੀਂ ਹਿਮਾਚਲ ਵਿੱਚ ਲਗਾਤਾਰ ਹੋ ਰਹੀ ਬਾਰਸ਼ ਕਰਕੇ ਭਾਖੜਾ ਡੈਮ ਦੇ ਪਿੱਛੇ ਬਣੀ ਗੋਬਿੰਦ ਸਾਗਰ ਝੀਲ ਵਿੱਚ ਪਾਣੀ ਦੀ ਆਮਦ ਜ਼ਿਆਦਾ ਹੋ ਗਈ ਹੈ। ਇਸ ਕਰਕੇ ਭਾਖੜਾ ਡੈਮ ਵਿੱਚ ਪਾਣੀ ਦਾ ਲੈਵਲ ਵੀ ਲਗਾਤਾਰ ਵਧਦਾ ਜਾ ਰਿਹਾ ਸੀ। ਪਾਣੀ ਦਾ ਲੈਵਲ ਖਤਰੇ ਦੇ ਨਿਸ਼ਾਨ ਤੋਂ ਇੱਕ ਫੁੱਟ ਹੀ ਹੇਠਾਂ ਰਹਿ ਗਿਆ।
ਭਾਰਤੀਆਂ ਨੇ 15 ਅਗਸਤ ਨੂੰ ਆਜ਼ਾਦੀ ਦਿਵਸ ਮਨਾਇਆ ਹੈ। ਦੇਸ਼ ਭਰ ਵਿੱਚ ਤਿਰੰਗੇ ਲਹਿਰਾਏ ਗਏ ਤੇ ਖੁਸ਼ੀ ਦੇ ਜਸ਼ਨ ਮਨਾਏ ਗਏ ਪਰ ਆਜ਼ਾਦੀ ਮਗਰੋਂ ਦੇਸ਼ ਦੀ ਵੰਡ ਕਾਰਨ ਲੱਖਾਂ ਲੋਕਾਂ ਦੇ ਦਰਦ ਨੂੰ ਸ਼ਾਇਦ ਹੀ ਕਿਸੇ ਨੇ ਯਾਦ ਕੀਤੇ ਹੋਏ। 1947 ਵਿੱਚ ਪੰਜਾਬ ਤੇ ਬੰਗਲਾਦੇਸ਼ ਦੋ ਰਾਜ ਸਨ ਜਿਨ੍ਹਾਂ ਨੇ ਵੰਡ ਦਾ ਦਰਦ ਝੱਲਿਆ। ਇੱਕ ਰਿਪੋਰਟ ਮੁਤਾਬਕ ਇਸ ਵੰਡ 'ਚ ਕਰੀਬ 10 ਲੱਖ ਲੋਕਾਂ ਦੀ ਜਾਨ ਚਲੀ ਗਈ ਸੀ।
ਅੰਮ੍ਰਿਤਸਰ ਦੱਖਣੀ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ ਰਹੇ ਤਲਬੀਰ ਸਿੰਘ ਗਿੱਲ ਨੇ ਪਾਰਟੀ ਛੱਡਣ ਦਾ ਫੈਸਲਾ ਰੱਦ ਕਰ ਦਿੱਤਾ ਹੈ। ਦੇਰ ਰਾਤ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਤੇ ਵਿਰਸਾ ਸਿੰਘ ਵਲਟੋਹਾ ਉਨ੍ਹਾਂ ਨੂੰ ਮਨਾਉਣ ਲਈ ਉਨ੍ਹਾਂ ਦੇ ਘਰ ਪੁੱਜੇ। ਦੋ ਦਿਨ ਪਹਿਲਾਂ ਤਲਬੀਰ ਸਿੰਘ ਗਿੱਲ ਦੇ ਜਲਦੀ ਹੀ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਅਟਕਲਾਂ ਲਾਈਆਂ ਜਾ ਰਹੀਆਂ ਸਨ।
ਪੰਜਾਬ ਸਰਕਾਰ ਨੇ ਮੰਗਲਵਾਰ ਤੋਂ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦੇਣਾ ਸ਼ੁਰੂ ਕਰ ਦਿੱਤਾ ਹੈ। ਸਰਕਾਰ ਵੱਲੋਂ ਕਿਸਾਨਾਂ, ਮਜ਼ਦੂਰਾਂ ਤੇ ਜਿਨ੍ਹਾਂ ਲੋਕਾਂ ਦੇ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ, ਨੂੰ ਮੁਆਵਜ਼ਾ ਰਾਸ਼ੀ ਦਿੱਤੀ ਜਾ ਰਹੀ ਹੈ। ਇਸ ਦੀ ਸ਼ੁਰੂਆਤ ਸੀਐਮ ਭਗੰਵਤ ਮਾਨ ਨੇ ਮੰਗਲਵਾਰ ਨੂੰ ਪਟਿਆਲਾ 'ਚ ਕਰਵਾਏ ਸੁਤੰਤਰਤਾ ਦਿਵਸ ਪ੍ਰੋਗਰਾਮ 'ਚ ਚੈੱਕ ਦੇ ਕੇ ਕੀਤੀ। ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੰਕੜੇ ਜਾਰੀ ਕਰਕੇ ਦੱਸਿਆ ਹੈ ਕਿ ਪੰਜਾਬ ਵਿੱਚ ਹੜ੍ਹਾਂ ਕਾਰਨ 1500 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ ਹੈ। ਇਸ ਤੋਂ ਇਲਾਵਾ ਕਰੀਬ 6 ਲੱਖ ਏਕੜ ਝੋਨੇ ਦਾ ਨੁਕਸਾਨ ਹੋਇਆ ਹੈ। ਇਸ ਵਿੱਚੋਂ 2 ਲੱਖ ਏਕੜ ਵਿੱਚ ਝੋਨਾ ਦੁਬਾਰਾ ਲਾਇਆ ਜਾ ਰਿਹਾ ਹੈ। ਸਰਕਾਰੀ ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਹੜ੍ਹ ਪ੍ਰਭਾਵਿਤ ਲੋਕਾਂ ਦੇ ਬੈਂਕ ਖਾਤਿਆਂ ਵਿੱਚ ਮੁਆਵਜ਼ਾ ਰਾਸ਼ੀ ਪਾਈ ਜਾ ਰਹੀ ਹੈ।
ਬੀਤੇ ਦਿਨੀਂ ਹਿਮਾਚਲ ਪ੍ਰਦੇਸ਼ ਵਿੱਚ ਹੋਈ ਭਾਰੀ ਬਾਰਸ਼ ਕਾਰਨ ਪੌਂਗ ਡੈਮ `ਚੋਂ ਕੱਲ 1.40 ਲੱਖ ਕਿਊਸਿਕ ਪਾਣੀ ਛੱਡਣ ਤੋਂ ਬਾਅਦ ਬਿਆਸ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਜਗਤਪੁਰਾ ਟਾਂਡਾ, ਭੈਣੀ ਪਸਵਾਲ ਦੇ ਉੱਪਰ ਦੇ ਇਲਾਕਿਆਂ ਵਿੱਚ ਬਿਆਸ ਦਰਿਆ ਦੇ ਧੁੱਸੀ ਬੰਨ ਵਿੱਚ ਪਾੜ ਪੈ ਗਿਆ ਹੈ, ਜਿਸ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ।ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਗਤਪੁਰਾ ਟਾਂਡਾ, ਭੈਣੀ ਪਸਵਾਲ ਦੇ ਉੱਪਰ ਦੇ ਇਲਾਕਿਆਂ ਵਿੱਚ ਬਿਆਸ ਦਰਿਆ ਦੇ ਧੁੱਸੀ ਬੰਨ ਵਿੱਚ ਪਾੜ ਪੈਣ ਕਾਰਨ ਪਿੰਡ ਚੀਚੀਆਂ ਚੋਰੀਆਂ, ਪੱਖੋਵਾਲ, ਦਾਊਵਾਲ, ਖੈਹਿਰਾ, ਦਲੇਰਪੁਰ, ਪਦਾਨਾ, ਛੀਨਾ ਬੇਟ, ਨਡਾਲਾ, ਜਗਤਪੁਰ ਕਲਾਂ, ਕੋਹਲੀਆਂ ਤੇ ਖਰੀਆਨ ਪਿੰਡ ਹੜ੍ਹ ਦੀ ਮਾਰ ਹੇਠ ਆਏ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਇਨ੍ਹਾਂ ਪਿੰਡਾਂ ਦੇ ਵਸਨੀਕਾਂ ਨੂੰ ਤੁਰੰਤ ਸੁਰੱਖਿਅਤ/ਉੱਚੇ ਸਥਾਨਾਂ `ਤੇ ਜਾਣ ਲਈ ਕਿਹਾ ਹੈ।
ਦਵਾਰਕਾ ਐਕਸਪ੍ਰੈੱਸ ਵੇਅ (Dwarka Expressway) ਦੀ ਲਾਗਤ ਨੂੰ ਲੈ ਕੇ ਭਾਰਤ ਦੇ ਕੰਪਟਰੋਲਰ ਅਤੇ CAG ਦੀ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਕੇਂਦਰ ਸਰਕਾਰ 'ਤੇ ਆਮ ਆਦਮੀ ਪਾਰਟੀ (ਆਪ) ਨੇ ਨਿਸ਼ਾਨਾ ਸਾਧਿਆ ਹੈ। ਆਮ ਆਦਮੀ ਪਾਰਟੀ ਹੁਣ ਇਸ ਮੁੱਦੇ ਨੂੰ ਲੈ ਕੇ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਪ੍ਰਦਰਸ਼ਨ ਕਰ ਰਹੀ ਹੈ। ਇਸ ਦੌਰਾਨ ਪਾਰਟੀ ਦੀ ਪ੍ਰਿਅੰਕਾ ਕੱਕੜ ਨੇ ਕਿਹਾ, 'ਇਹ ਇੰਨਾ ਵੱਡਾ ਘੋਟਾਲਾ ਹੈ ਕਿ ਜਿਸ ਸੜਕ ਲਈ 18 ਕਰੋੜ ਰੁਪਏ ਪ੍ਰਤੀ ਕਿਲੋਮੀਟਰ ਦੀ ਮਨਜ਼ੂਰੀ ਦਿੱਤੀ ਗਈ ਸੀ, ਉਹ ਸੜਕ ਬਿਨਾਂ ਕਿਸੇ ਮਨਜ਼ੂਰੀ ਦੇ 251 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਗਈ।'
ਪੌਂਗ ਡੈਮ ਤੋਂ ਛੱਡੇ ਜਾ ਰਹੇ ਪਾਣੀ ਕਾਰਨ ਬਿਆਸ ਦਰਿਆ ਨਾਲ ਲੱਗਦੇ ਨੌਸ਼ਿਹਰਾ ਪੱਤਣ, ਮਹਿਤਾਬਪੁਰ, ਮੋਤਲਾ, ਹਲੇੜ ਜਨਾਰਦਨ, ਚੱਕ ਭਾਈਆਂ, ਬੇਲਾ ਸਟਿਆਣਾ, ਧਨੋਆ, ਚੱਕਵਾਲ ਸਮੇਤ ਦਰਜਨਾਂ ਪਿੰਡਾਂ ਦੇ ਹਾਲਾਤ ਭਿਆਨਕ ਬਣ ਗਏ ਹਨ। ਤਾਜ਼ਾ ਹਾਲਾਤ ਅਨੁਸਾਰ ਪਿੰਡ ਮਹਿਤਾਬਪੁਰ, ਹਲੇੜ ਜਨਾਰਦਨ, ਬੇਲਾ ਸਰਿਆਣਾ ਸਮੇਤ ਕੁਝ ਪਿੰਡ ਖਾਲੀ ਕਰਵਾਏ ਜਾ ਰਹੇ ਹਨ।
ਪੰਜਾਬ ਵਿੱਚ ਅਵਾਰਾ ਪਸ਼ੂ ਲੋਕਾਂ ਲਈ ਵੱਡੀ ਸਮੱਸਿਆ ਬਣੇ ਹੋਏ ਹਨ। ਕਿਸਾਨਾਂ ਦੀ ਫਸਲਾਂ ਉਜਾੜਣ ਤੋਂ ਇਲਾਵਾ ਰਾਜ ਦੀਆਂ ਸੜਕਾਂ 'ਤੇ ਪਸ਼ੂਆਂ ਦੇ ਆਉਣ ਕਾਰਨ ਕਈ ਜਾਨਲੇਵਾ ਸੜਕ ਹਾਦਸੇ ਵਾਪਰ ਰਹੇ ਹਨ। ਇਹੀ ਕਾਰਨ ਹੈ ਕਿ ਹੁਣ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਅਵਾਰਾ ਪਸ਼ੂਆਂ ਦੇ ਪ੍ਰਬੰਧ ਸਬੰਧੀ ਮੀਟਿੰਗ ਬੁਲਾਉਣੀ ਪਈ ਹੈ। ਇਸ ਮੀਟਿੰਗ ਵਿੱਚ ਅਵਾਰਾ ਪਸ਼ੂਆਂ 'ਤੇ ਵੱਡਾ ਐਕਸ਼ਨ ਬਾਰੇ ਚਰਚਾ ਕੀਤੀ ਜਾਏਗੀ।
ਪੌਂਗ ਅਤੇ ਭਾਖੜਾ ਡੈਮਾਂ ਤੋਂ ਪਾਣੀ ਛੱਡੇ ਜਾਣ ਕਾਰਨ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਬਿਆਸ ਦਰਿਆ ਅਤੇ ਰੂਪਨਗਰ ਵਿੱਚ ਸਤਲੁਜ ਦਰਿਆ ਦੇ ਨਾਲ ਲੱਗਦੇ ਕਈ ਪਿੰਡ ਪਾਣੀ ਵਿੱਚ ਡੁੱਬ ਗਏ ਹਨ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਈ ਪਿੰਡ ਵਾਸੀਆਂ ਨੂੰ ਸੁਰੱਖਿਅਤ ਥਾਵਾਂ 'ਤੇ ਭੇਜ ਦਿੱਤਾ ਗਿਆ ਹੈ ਅਤੇ ਅਧਿਕਾਰੀ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ। ਗੁਰਦਾਸਪੁਰ ਜ਼ਿਲ੍ਹਾ ਪ੍ਰਸ਼ਾਸਨ ਨੇ ਨੀਵੇਂ ਇਲਾਕਿਆਂ ਅਤੇ ਬਿਆਸ ਦਰਿਆ ਦੇ ਕੰਢਿਆਂ 'ਤੇ ਰਹਿਣ ਵਾਲੇ ਲੋਕਾਂ ਨੂੰ ਵੀ ਸੁਰੱਖਿਅਤ ਥਾਵਾਂ 'ਤੇ ਜਾਣ ਲਈ ਕਿਹਾ ਹੈ।
ਬਟਾਲਾ ਨੇੜਲੇ ਪਿੰਡ ਸਦਾਰੰਗ ਵਿੱਚ ਲੰਘੀ ਦੇਰ ਸ਼ਾਮ ਕਰੀਬ ਸਾਢੇ ਅੱਠ ਵਜੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਕੁਝ ਅਣਪਛਾਤੇ ਹਮਲਾਵਰਾਂ ਨੇ ਕਾਂਗਰਸੀ ਸਰਪੰਚ 'ਤੇ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਹਾਸਲ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਬਲਜੀਤ ਸਿੰਘ (47) ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਸਦਾਰੰਗ ਵਜੋਂ ਹੋਈ ਹੈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਰੰਗੜ ਨੰਗਲ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ।
ਪਿਛੋਕੜ
Punjab Breaking News LIVE 16 August, 2023: ਪੌਂਗ ਤੇ ਭਾਖੜਾ ਡੈਮਾਂ ਤੋਂ ਪਾਣੀ ਛੱਡੇ ਜਾਣ ਕਾਰਨ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਬਿਆਸ ਦਰਿਆ ਅਤੇ ਰੂਪਨਗਰ ਵਿੱਚ ਸਤਲੁਜ ਦਰਿਆ ਦੇ ਨਾਲ ਲੱਗਦੇ ਕਈ ਪਿੰਡ ਪਾਣੀ ਵਿੱਚ ਡੁੱਬ ਗਏ ਹਨ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਈ ਪਿੰਡ ਵਾਸੀਆਂ ਨੂੰ ਸੁਰੱਖਿਅਤ ਥਾਵਾਂ 'ਤੇ ਭੇਜ ਦਿੱਤਾ ਗਿਆ ਹੈ ਅਤੇ ਅਧਿਕਾਰੀ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ। ਗੁਰਦਾਸਪੁਰ ਜ਼ਿਲ੍ਹਾ ਪ੍ਰਸ਼ਾਸਨ ਨੇ ਨੀਵੇਂ ਇਲਾਕਿਆਂ ਅਤੇ ਬਿਆਸ ਦਰਿਆ ਦੇ ਕੰਢਿਆਂ 'ਤੇ ਰਹਿਣ ਵਾਲੇ ਲੋਕਾਂ ਨੂੰ ਵੀ ਸੁਰੱਖਿਅਤ ਥਾਵਾਂ 'ਤੇ ਜਾਣ ਲਈ ਕਿਹਾ ਹੈ। ਹਿਮਾਚਲ ਦੀ ਬਾਰਿਸ਼ ਦਾ ਪੰਜਾਬ 'ਚ 'ਕਹਿਰ'
ਪੰਜਾਬ ਦੇ 22 ਰੇਲਵੇ ਸਟੇਸ਼ਨਾਂ ਬਣਨਗੇ ਸਮਾਰਟ
Punjab News: ਭਾਰਤ ਦੇ ਰੇਲਵੇ ਸਟੇਸ਼ਨਾਂ ਦੀ ਤਸਵੀਰ ਬਦਲਣ ਵਾਲੀ ਹੈ। ਰੇਲਵੇ ਸਟੇਸ਼ਨਾਂ ਨੂੰ ਸਮਾਰਟ ਬਣਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਭਰ ਦੇ 508 ਰੇਲਵੇ ਸਟੇਸ਼ਨਾਂ ਦੇ ਮੁੜ ਵਿਕਾਸ ਲਈ ਨੀਂਹ ਪੱਥਰ ਰੱਖਿਆ ਹੈ। ਪ੍ਰਧਾਨ ਮੰਤਰੀ ਨੇ ਦੇਸ਼ ਵਿੱਚ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਦੀ ਸ਼ੁਰੂਆਤ ਕੀਤੀ ਹੈ। ਇਸ ਨਾਲ 508 ਸਟੇਸ਼ਨਾਂ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਹੋ ਗਿਆ ਹੈ। ਪੰਜਾਬ ਦੇ 22 ਰੇਲਵੇ ਸਟੇਸ਼ਨਾਂ ਬਣਨਗੇ ਸਮਾਰਟ
ਆਖਰ ਖੁੱਲ੍ਹ ਗਈ 2000 ਦੇ ਨੋਟਾਂ ਦੀ ਪੋਲ!
2000 note exchange: ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ 2000 ਦੇ ਨੋਟ ਚਲਣ ਤੋਂ ਬਾਹਰ ਕਰ ਦਿੱਤੇ ਹਨ। ਕੇਂਦਰੀ ਬੈਂਕ ਨੇ 2,000 ਰੁਪਏ ਦੇ ਨੋਟਾਂ ਨੂੰ ਸਰਕੂਲੇਸ਼ਨ ਤੋਂ ਵਾਪਸ ਲੈਣ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਲੋਕਾਂ ਨੇ ਬੈਂਕਾਂ 'ਚ ਨੋਟ ਜਮ੍ਹਾ ਕਰਵਾਉਣੇ ਸ਼ੁਰੂ ਕਰ ਦਿੱਤੇ। ਹਾਸਲ ਜਾਣਕਾਰੀ ਮੁਤਾਬਕ 2000 ਰੁਪਏ ਦੇ ਜ਼ਿਆਦਾਤਰ ਨੋਟ ਹੁਣ ਬੈਂਕਾਂ ਵਿੱਚ ਵਾਪਸ ਆ ਗਏ ਹਨ। ਬਾਜ਼ਾਰ 'ਚ ਜਾਰੀ ਕੀਤੇ ਗਏ ਕੁੱਲ ਨੋਟਾਂ 'ਚੋਂ 88 ਫੀਸਦੀ ਬੈਂਕਾਂ 'ਚ ਵਾਪਸ ਆ ਗਏ ਹਨ। ਖਾਸ ਗੱਲ ਇਹ ਹੈ ਕਿ 2000 ਰੁਪਏ ਦੇ ਨੋਟ ਆਮ ਆਦਮੀ ਦੀ ਬਜਾਏ ਕਾਰੋਬਾਰੀਆਂ ਨੇ ਦੱਬੇ ਹੋਏ ਸੀ। ਇਸ ਲਈ 2000 ਰੁਪਏ ਦੇ ਜ਼ਿਆਦਾਤਰ ਨੋਟ ਕਾਰੋਬਾਰੀਆਂ ਨੇ ਹੀ ਜਮ੍ਹਾ ਤੇ ਐਕਸਚੇਂਜ ਕਰਵਾਏ ਹਨ। ਆਖਰ ਖੁੱਲ੍ਹ ਗਈ 2000 ਦੇ ਨੋਟਾਂ ਦੀ ਪੋਲ!
ਕਾਂਗਰਸੀ ਸਰਪੰਚ ਦਾ ਕਤਲ, ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ
Amritsar News: ਬਟਾਲਾ ਨੇੜਲੇ ਪਿੰਡ ਸਦਾਰੰਗ ਵਿੱਚ ਲੰਘੀ ਦੇਰ ਸ਼ਾਮ ਕਰੀਬ ਸਾਢੇ ਅੱਠ ਵਜੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਕੁਝ ਅਣਪਛਾਤੇ ਹਮਲਾਵਰਾਂ ਨੇ ਕਾਂਗਰਸੀ ਸਰਪੰਚ 'ਤੇ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਹਾਸਲ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਬਲਜੀਤ ਸਿੰਘ (47) ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਸਦਾਰੰਗ ਵਜੋਂ ਹੋਈ ਹੈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਰੰਗੜ ਨੰਗਲ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ। ਕਾਂਗਰਸੀ ਸਰਪੰਚ ਦਾ ਕਤਲ, ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ
- - - - - - - - - Advertisement - - - - - - - - -