Punjab Breaking News LIVE: ਅੱਜ 12 ਤੋਂ 4 ਵਜੇ ਤੱਕ ਸਾਰੀਆਂ ਸੜਕਾਂ ਬੰਦ, ਤੀਜੇ ਦੌਰ ਦੀ ਗੱਲਬਾਤ ਬੇਸਿੱਟਾ ਰਹਿਣ ਮਗਰੋਂ ਅੱਜ ਕਿਸਾਨਾਂ ਦਾ ਐਕਸ਼ਨ, ਜ਼ਖਮੀ ਕਿਸਾਨਾਂ ਦੇ ਸਰੀਰ ਖੋਲ੍ਹ ਰਹੇ ਨੇ ਹਰਿਆਣਾ ਦੀ ਪੋਲ

Punjab Breaking News LIVE, 16 February 2024: ਅੱਜ 12 ਤੋਂ 4 ਵਜੇ ਤੱਕ ਸਾਰੀਆਂ ਸੜਕਾਂ ਬੰਦ, ਤੀਜੇ ਦੌਰ ਦੀ ਗੱਲਬਾਤ ਬੇਸਿੱਟਾ ਰਹਿਣ ਮਗਰੋਂ ਅੱਜ ਕਿਸਾਨਾਂ ਦਾ ਐਕਸ਼ਨ, ਜ਼ਖਮੀ ਕਿਸਾਨਾਂ ਦੇ ਸਰੀਰ ਖੋਲ੍ਹ ਰਹੇ ਨੇ ਹਰਿਆਣਾ ਦੀ ਪੋਲ

ABP Sanjha Last Updated: 16 Feb 2024 10:50 AM
Amritsar News: ਹਰਿਆਣਾ ਦੇ ਗੁਰਦੁਆਰਿਆਂ ਦੀਆਂ ਸਰਾਵਾਂ 'ਚੋਂ ਪੁਲਿਸ ਤੇ ਨੀਮ ਫੌਜੀ ਦਸਤਿਆਂ ਨੂੰ ਤੁਰੰਤ ਬਾਹਰ ਕਰੋ: ਗਿਆਨੀ ਰਘਬੀਰ ਸਿੰਘ

Amritsar News: ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਸਾਨਾਂ ਦੇ ਹੱਕਾਂ ਪ੍ਰਤੀ ਕੇਂਦਰ ਸਰਕਾਰ ਵੱਲੋਂ ਅਪਣਾਏ ਜਾ ਰਹੇ ਹਠੀ ਰਵੱਈਏ ਦੀ ਸਖ਼ਤ ਨਿਖੇਧੀ ਕਰਦਿਆਂ ਹਰਿਆਣਾ ਦੇ ਗੁਰਦੁਆਰਿਆਂ ਦੀਆਂ ਸਰਾਵਾਂ ਵਿੱਚ ਪੁਲਿਸ ਤੇ ਨੀਮ ਫੌਜੀ ਦਸਤਿਆਂ ਵੱਲੋਂ ਨਸ਼ਿਆਂ ਦਾ ਸੇਵਨ ਕਰਨ ਦੀਆਂ ਘਟਨਾਵਾਂ ਦਾ ਗੰਭੀਰ ਨੋਟਿਸ ਲਿਆ ਹੈ। ਉਨ੍ਹਾਂ ਸਰਕਾਰ ਵੱਲੋਂ ਨਾਮਜ਼ਦ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਖ਼ਤ ਤਾੜਨਾ ਕੀਤੀ ਹੈ ਕਿ ਸੰਗਤ ਦੀ ਰਿਹਾਇਸ਼ ਲਈ ਬਣੀਆਂ ਗੁਰਦੁਆਰਿਆਂ ਦੀਆਂ ਸਰਾਵਾਂ ਵਿੱਚੋਂ ਪੁਲਿਸ ਤੇ ਨੀਮ ਫੌਜੀ ਬਲਾਂ ਨੂੰ ਤੁਰੰਤ ਬਾਹਰ ਕੀਤਾ ਜਾਵੇ।

Farmers Protest: ਜ਼ਖਮੀ ਕਿਸਾਨਾਂ ਦੇ ਸਰੀਰ ਖੋਲ੍ਹ ਰਹੇ ਨੇ ਹਰਿਆਣਾ ਦੀ ਪੋਲ

Farmers injured in Protest: ਪੰਜਾਬ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਹਰਿਆਣਾ ਪੁਲਿਸ ਨੇ ਸ਼ੰਭੂ ਬਾਰਡਰ 'ਤੇ ਬੈਰੀਕੇਡ ਲਗਾ ਕੇ ਰੋਕਿਆ ਹੋਇਆ ਹੈ। ਕਿਸਾਨਾਂ ਨੂੰ ਰੋਕਣ ਲਈ ਪੁਲਿਸ ਅੱਥਰੂ ਗੈਸ ਦੇ ਗੋਲੇ ਅਤੇ ਪੈਲੇਟ ਗੰਨ ਦੀ ਵਰਤੋਂ ਕਰ ਰਹੀ ਹੈ। ਜਿਸ ਕਾਰਨ 5 ਦਰਜਨ ਤੋਂ ਵੱਧ ਕਿਸਾਨ ਜ਼ਖ਼ਮੀ ਹੋ ਗਏ। ਜ਼ਖਮੀ ਕਿਸਾਨਾਂ ਨੂੰ ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਅਤੇ ਬਨੂੜ ਦੇ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਨ੍ਹਾਂ 'ਚੋਂ ਕੁਝ ਹਾਲੇ ਵੀ ਹਸਪਤਾਲ 'ਚ ਜ਼ੇਰੇ ਇਲਾਜ ਹਨ।ਜਾਣਕਾਰੀ ਮੁਤਾਬਕ 13 ਅਤੇ 14 ਫਰਵਰੀ ਨੂੰ ਰਾਜਪੁਰਾ ਦੇ ਸਿਵਲ ਹਸਪਤਾਲ ਵਿੱਚ ਕੁੱਲ 65 ਜ਼ਖ਼ਮੀਆਂ ਨੂੰ ਦਾਖ਼ਲ ਕਰਵਾਇਆ ਗਿਆ ਸੀ। ਇਨ੍ਹਾਂ ਵਿੱਚੋਂ ਇੱਕ ਦੇ ਸਿਰ ਵਿੱਚ ਰਬੜ ਦੀ ਗੋਲੀ ਵੱਜੀ ਅਤੇ ਦੋ ਦੀ ਅੱਖਾਂ ਵਿੱਚ ਅੱਥਰੂ ਗੈਸ ਦੀ ਗੋਲੀ ਲੱਗਣ ਕਾਰਨ ਗੰਭੀਰ ਸੱਟਾਂ ਲੱਗੀਆਂ।

Farmers Protest: ਕੇਂਦਰੀ ਮੰਤਰੀਆਂ ਨਾਲ ਗੱਲਬਾਤ ਬੇਸਿੱਟਾ ਰਹਿਣ ਮਗਰੋਂ ਅੱਜ ਕਿਸਾਨਾਂ ਦਾ ਐਕਸ਼ਨ

Farmers Protest 2024: ਵੀਰਵਾਰ ਨੂੰ ਚੰਡੀਗੜ੍ਹ ਵਿੱਚ ਕਿਸਾਨ ਆਗੂਆਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਹੋਈ ਤੀਜੇ ਦੌਰ ਦੀ ਗੱਲਬਾਤ ਬੇਸਿੱਟਾ ਰਹਿਣ ਮਗਰੋਂ ਕਿਸਾਨਾਂ ਵਿੱਚ ਰੋਹ ਵਧ ਗਿਆ ਹੈ। ਬੇਸ਼ੱਕ ਕਿਸਾਨ ਲੀਡਰ ਅਜੇ ਕੇਂਦਰ ਨਾਲ ਗੱਲਬਾਤ ਰਾਹੀਂ ਹੀ ਮੁੱਦੇ ਹੱਲ ਕਰਨ ਲਈ ਰਾਜੀ ਹਨ ਪਰ ਹਰਿਆਣਾ ਦੀਆਂ ਹੱਦਾਂ ਉਪਰ ਇਕੱਠੇ ਹੋਏ ਵੱਡੀ ਗਿਣਤੀ ਨੌਜਵਾਨ ਕਿਸਾਨ ਹੁਣ ਦਿੱਲੀ ਜਾਣ ਲਈ ਕਾਹਲੇ ਹਨ। ਇਸ ਲਈ ਅੱਜ ਸ਼ੰਭੂ ਤੇ ਖਨੌਰੀ ਸਰਹੱਦਾਂ 'ਤੇ ਮਾਹੌਲ ਕਾਫੀ ਗਰਮ ਨਜ਼ਰ ਆ ਰਿਹਾ ਹੈ। ਉਧਰ, ਪੰਜਾਬ ਦੇ ਕਿਸਾਨਾਂ ਦੇ ਦਿੱਲੀ ਮਾਰਚ ਦਾ ਅੱਜ ਚੌਥਾ ਦਿਨ ਹੈ। ਸੰਯੁਕਤ ਕਿਸਾਨ ਮੋਰਚਾ ਤੇ ਮਜ਼ਦੂਰ ਯੂਨੀਅਨ ਨੇ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਹੁਣ ਹਰਿਆਣਾ ਵਿੱਚ ਵੀ ਕਿਸਾਨਾਂ ਦੇ ਸਮਰਥਨ ਵਿੱਚ ਪ੍ਰਦਰਸ਼ਨ ਕਰਨ ਦੀ ਤਿਆਰੀ ਕੀਤੀ ਗਈ ਹੈ।

Bharat Band: ਅੱਜ 12 ਤੋਂ 4 ਵਜੇ ਤੱਕ ਸਾਰੀਆਂ ਸੜਕਾਂ ਬੰਦ! ਸਿਰਫ ਐਮਰਜੈਂਸੀ ਸੇਵਾਵਾਂ ਰਹਿਣਗੀਆਂ ਚਾਲੂ

Bharat Band: ਅੱਜ ‘ਭਾਰਤ ਬੰਦ’ ਰਹੇਗਾ। ਭਾਰਤ ਬੰਦ ਦੇ ਸੱਦੇ ਨੂੰ ਦੇਸ਼ ਵਿੱਚ ਵੱਖ-ਵੱਖ ਜਥੇਬੰਦੀਆਂ ਵੱਲੋਂ ਹਮਾਇਤ ਦਿੱਤੀ ਜਾ ਰਹੀ ਹੈ। ਭਾਰਤ ਬੰਦ ਦੌਰਾਨ ਐਮਰਜੈਂਸੀ ਸੇਵਾਵਾਂ ਨੂੰ ਨਹੀਂ ਰੋਕਿਆ ਜਾਵੇਗਾ। ਸੰਯੁਕਤ ਕਿਸਾਨ ਮੋਰਚਾ, 10 ਕੇਂਦਰੀ ਮਜ਼ਦੂਰ ਜਥੇਬੰਦੀਆਂ ਤੇ ਮੁਲਾਜ਼ਮ ਯੂਨੀਅਨਾਂ ਦੀ ਫੈਡਰੇਸ਼ਨ ਨੇ 16 ਫਰਵਰੀ ਨੂੰ ਪੇਂਡੂ ਭਾਰਤ ਬੰਦ ਦੇ ਸਮਰਥਨ ਵਿੱਚ ਰੋਡਵੇਜ਼ ਦੀਆਂ ਬੱਸਾਂ ਨੂੰ ਜਾਮ ਕਰਨ ਦਾ ਐਲਾਨ ਕੀਤਾ ਹੈ। ਇਸ ਦੌਰਾਨ ਫਲਾਂ, ਸਬਜ਼ੀਆਂ ਤੇ ਦੁੱਧ ਦੀ ਸਪਲਾਈ ਵੀ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਕਿਸਾਨ ਲੀਡਰਾਂ ਮੁਤਾਬਕ ਦੇਸ਼ ਵਿੱਚ ਕਿਸਾਨੀ ਨੂੰ ਬਚਾਉਣ ਲਈ ਤੇ ਪੂੰਜੀਪਤੀਆਂ ਵੱਲੋਂ ਕੀਤੀ ਜਾ ਰਹੀ ਲੁੱਟ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ‘ਭਾਰਤ ਬੰਦ’ ਦੇ ਸੱਦੇ ਤਹਿਤ ਦੇਸ਼ ਭਰ ਵਿੱਚ ਚੱਕਾ ਜਾਮ ਕੀਤਾ ਜਾਵੇਗਾ। ਇਸ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਸਾਰੀਆਂ ਸੜਕਾਂ ’ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਤੇ ਸੜਕੀ ਆਵਾਜਾਈ ਮੁਕੰਮਲ ਤੌਰ ’ਤੇ ਬੰਦ ਰਹੇਗੀ। ਇਸ ਦੇ ਨਾਲ ਹੀ ਪਿੰਡਾਂ ਵਿੱਚੋਂ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਸਬਜ਼ੀਆਂ, ਫਲਾਂ ਤੇ ਹੋਰਨਾਂ ਵਸਤੂਆਂ ਦੀ ਸਪਲਾਈ ਵੀ ਬੰਦ ਰਹੇਗੀ।

ਪਿਛੋਕੜ

Punjab Breaking News LIVE, 16 February 2024: ਅੱਜ ‘ਭਾਰਤ ਬੰਦ’ ਰਹੇਗਾ। ਭਾਰਤ ਬੰਦ ਦੇ ਸੱਦੇ ਨੂੰ ਦੇਸ਼ ਵਿੱਚ ਵੱਖ-ਵੱਖ ਜਥੇਬੰਦੀਆਂ ਵੱਲੋਂ ਹਮਾਇਤ ਦਿੱਤੀ ਜਾ ਰਹੀ ਹੈ। ਭਾਰਤ ਬੰਦ ਦੌਰਾਨ ਐਮਰਜੈਂਸੀ ਸੇਵਾਵਾਂ ਨੂੰ ਨਹੀਂ ਰੋਕਿਆ ਜਾਵੇਗਾ। ਸੰਯੁਕਤ ਕਿਸਾਨ ਮੋਰਚਾ, 10 ਕੇਂਦਰੀ ਮਜ਼ਦੂਰ ਜਥੇਬੰਦੀਆਂ ਤੇ ਮੁਲਾਜ਼ਮ ਯੂਨੀਅਨਾਂ ਦੀ ਫੈਡਰੇਸ਼ਨ ਨੇ 16 ਫਰਵਰੀ ਨੂੰ ਪੇਂਡੂ ਭਾਰਤ ਬੰਦ ਦੇ ਸਮਰਥਨ ਵਿੱਚ ਰੋਡਵੇਜ਼ ਦੀਆਂ ਬੱਸਾਂ ਨੂੰ ਜਾਮ ਕਰਨ ਦਾ ਐਲਾਨ ਕੀਤਾ ਹੈ। ਇਸ ਦੌਰਾਨ ਫਲਾਂ, ਸਬਜ਼ੀਆਂ ਤੇ ਦੁੱਧ ਦੀ ਸਪਲਾਈ ਵੀ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਕਿਸਾਨ ਲੀਡਰਾਂ ਮੁਤਾਬਕ ਦੇਸ਼ ਵਿੱਚ ਕਿਸਾਨੀ ਨੂੰ ਬਚਾਉਣ ਲਈ ਤੇ ਪੂੰਜੀਪਤੀਆਂ ਵੱਲੋਂ ਕੀਤੀ ਜਾ ਰਹੀ ਲੁੱਟ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ‘ਭਾਰਤ ਬੰਦ’ ਦੇ ਸੱਦੇ ਤਹਿਤ ਦੇਸ਼ ਭਰ ਵਿੱਚ ਚੱਕਾ ਜਾਮ ਕੀਤਾ ਜਾਵੇਗਾ। ਇਸ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਸਾਰੀਆਂ ਸੜਕਾਂ ’ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਤੇ ਸੜਕੀ ਆਵਾਜਾਈ ਮੁਕੰਮਲ ਤੌਰ ’ਤੇ ਬੰਦ ਰਹੇਗੀ। ਅੱਜ 12 ਤੋਂ 4 ਵਜੇ ਤੱਕ ਸਾਰੀਆਂ ਸੜਕਾਂ ਬੰਦ! ਸਿਰਫ ਐਮਰਜੈਂਸੀ ਸੇਵਾਵਾਂ ਰਹਿਣਗੀਆਂ ਚਾਲੂ


 


Farmers Protest: ਕੇਂਦਰੀ ਮੰਤਰੀਆਂ ਨਾਲ ਗੱਲਬਾਤ ਬੇਸਿੱਟਾ ਰਹਿਣ ਮਗਰੋਂ ਅੱਜ ਕਿਸਾਨਾਂ ਦਾ ਐਕਸ਼ਨ


Farmers Protest 2024: ਵੀਰਵਾਰ ਨੂੰ ਚੰਡੀਗੜ੍ਹ ਵਿੱਚ ਕਿਸਾਨ ਆਗੂਆਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਹੋਈ ਤੀਜੇ ਦੌਰ ਦੀ ਗੱਲਬਾਤ ਬੇਸਿੱਟਾ ਰਹਿਣ ਮਗਰੋਂ ਕਿਸਾਨਾਂ ਵਿੱਚ ਰੋਹ ਵਧ ਗਿਆ ਹੈ। ਬੇਸ਼ੱਕ ਕਿਸਾਨ ਲੀਡਰ ਅਜੇ ਕੇਂਦਰ ਨਾਲ ਗੱਲਬਾਤ ਰਾਹੀਂ ਹੀ ਮੁੱਦੇ ਹੱਲ ਕਰਨ ਲਈ ਰਾਜੀ ਹਨ ਪਰ ਹਰਿਆਣਾ ਦੀਆਂ ਹੱਦਾਂ ਉਪਰ ਇਕੱਠੇ ਹੋਏ ਵੱਡੀ ਗਿਣਤੀ ਨੌਜਵਾਨ ਕਿਸਾਨ ਹੁਣ ਦਿੱਲੀ ਜਾਣ ਲਈ ਕਾਹਲੇ ਹਨ। ਇਸ ਲਈ ਅੱਜ ਸ਼ੰਭੂ ਤੇ ਖਨੌਰੀ ਸਰਹੱਦਾਂ 'ਤੇ ਮਾਹੌਲ ਕਾਫੀ ਗਰਮ ਨਜ਼ਰ ਆ ਰਿਹਾ ਹੈ। ਉਧਰ, ਪੰਜਾਬ ਦੇ ਕਿਸਾਨਾਂ ਦੇ ਦਿੱਲੀ ਮਾਰਚ ਦਾ ਅੱਜ ਚੌਥਾ ਦਿਨ ਹੈ। ਸੰਯੁਕਤ ਕਿਸਾਨ ਮੋਰਚਾ ਤੇ ਮਜ਼ਦੂਰ ਯੂਨੀਅਨ ਨੇ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਹੁਣ ਹਰਿਆਣਾ ਵਿੱਚ ਵੀ ਕਿਸਾਨਾਂ ਦੇ ਸਮਰਥਨ ਵਿੱਚ ਪ੍ਰਦਰਸ਼ਨ ਕਰਨ ਦੀ ਤਿਆਰੀ ਕੀਤੀ ਗਈ ਹੈ। ਕੇਂਦਰੀ ਮੰਤਰੀਆਂ ਨਾਲ ਗੱਲਬਾਤ ਬੇਸਿੱਟਾ ਰਹਿਣ ਮਗਰੋਂ ਅੱਜ ਕਿਸਾਨਾਂ ਦਾ ਐਕਸ਼ਨ 


Farmers Protest: ਜ਼ਖਮੀ ਕਿਸਾਨਾਂ ਦੇ ਸਰੀਰ ਖੋਲ੍ਹ ਰਹੇ ਨੇ ਹਰਿਆਣਾ ਦੀ ਪੋਲ


Farmers injured in Protest: ਪੰਜਾਬ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਹਰਿਆਣਾ ਪੁਲਿਸ ਨੇ ਸ਼ੰਭੂ ਬਾਰਡਰ 'ਤੇ ਬੈਰੀਕੇਡ ਲਗਾ ਕੇ ਰੋਕਿਆ ਹੋਇਆ ਹੈ। ਕਿਸਾਨਾਂ ਨੂੰ ਰੋਕਣ ਲਈ ਪੁਲਿਸ ਅੱਥਰੂ ਗੈਸ ਦੇ ਗੋਲੇ ਅਤੇ ਪੈਲੇਟ ਗੰਨ ਦੀ ਵਰਤੋਂ ਕਰ ਰਹੀ ਹੈ। ਜਿਸ ਕਾਰਨ 5 ਦਰਜਨ ਤੋਂ ਵੱਧ ਕਿਸਾਨ ਜ਼ਖ਼ਮੀ ਹੋ ਗਏ। ਜ਼ਖਮੀ ਕਿਸਾਨਾਂ ਨੂੰ ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਅਤੇ ਬਨੂੜ ਦੇ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਨ੍ਹਾਂ 'ਚੋਂ ਕੁਝ ਹਾਲੇ ਵੀ ਹਸਪਤਾਲ 'ਚ ਜ਼ੇਰੇ ਇਲਾਜ ਹਨ। ਜਾਣਕਾਰੀ ਮੁਤਾਬਕ 13 ਅਤੇ 14 ਫਰਵਰੀ ਨੂੰ ਰਾਜਪੁਰਾ ਦੇ ਸਿਵਲ ਹਸਪਤਾਲ ਵਿੱਚ ਕੁੱਲ 65 ਜ਼ਖ਼ਮੀਆਂ ਨੂੰ ਦਾਖ਼ਲ ਕਰਵਾਇਆ ਗਿਆ ਸੀ। ਇਨ੍ਹਾਂ ਵਿੱਚੋਂ ਇੱਕ ਦੇ ਸਿਰ ਵਿੱਚ ਰਬੜ ਦੀ ਗੋਲੀ ਵੱਜੀ ਅਤੇ ਦੋ ਦੀ ਅੱਖਾਂ ਵਿੱਚ ਅੱਥਰੂ ਗੈਸ ਦੀ ਗੋਲੀ ਲੱਗਣ ਕਾਰਨ ਗੰਭੀਰ ਸੱਟਾਂ ਲੱਗੀਆਂ। ਜ਼ਖਮੀ ਕਿਸਾਨਾਂ ਦੇ ਸਰੀਰ ਖੋਲ੍ਹ ਰਹੇ ਨੇ ਹਰਿਆਣਾ ਦੀ ਪੋਲ


 


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.