Punjab Breaking News LIVE: ਪੰਜਾਬ ਕਾਂਗਰਸ ਨੂੰ ਇੱਕ ਹੋਰ ਝਟਕਾ, ਪੰਜਾਬ ਵਿੱਚ ਮੀਂਹ ਪੈਣ ਸਬੰਧੀ ਅਲਰਟ, ਹੜ੍ਹਾਂ ਨੇ ਲਈ 29 ਲੋਕਾਂ ਦੀ ਜਾਨ, ਵੀਆਈਪੀਜ਼ ਨਾਲ ਐਂਬੂਲੈਂਸਾਂ ਦੀ ਤਾਇਨਾਤੀ 'ਤੇ ਰੋਕ

Punjab Breaking News LIVE 16 July, 2023: ਪੰਜਾਬ ਕਾਂਗਰਸ ਨੂੰ ਇੱਕ ਹੋਰ ਝਟਕਾ, ਪੰਜਾਬ ਵਿੱਚ ਮੀਂਹ ਪੈਣ ਸਬੰਧੀ ਅਲਰਟ, ਹੜ੍ਹਾਂ ਨੇ ਲਈ 29 ਲੋਕਾਂ ਦੀ ਜਾਨ, ਵੀਆਈਪੀਜ਼ ਨਾਲ ਐਂਬੂਲੈਂਸਾਂ ਦੀ ਤਾਇਨਾਤੀ 'ਤੇ ਰੋਕ

ABP Sanjha Last Updated: 16 Jul 2023 10:26 PM
Haryana News: CM ਮਨੋਹਰ ਲਾਲ ਖੱਟਰ ਨੇ ਪੰਜਾਬ ਦੇ ਸੀਐਮ ਮਾਨ ਨੂੰ ਦੱਸਿਆ 'ਜੋਕਰ', ਅਰਵਿੰਦ ਕੇਜਰੀਵਾਲ 'ਤੇ ਵੀ ਬੋਲਿਆ ਹਮਲਾ

Haryana News: ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਇਸ਼ਾਰਿਆਂ-ਇਸ਼ਾਰਿਆਂ 'ਚ ਹਮਲਾ ਬੋਲਿਆ। ਹਰਿਆਣਾ ਦੇ ਸੀਐਮ ਨੇ ਤਾਂ ਪੰਜਾਬ ਦੇ ਸੀਐਮ ਮਾਨ ਨੂੰ ਜੋਕਰ ਕਿਹਾ ਹੈ।



 


Punjab Floods : ਹੜ੍ਹਾਂ ਪੀੜਤਾਂ ਲਈ ਰਾਹਤ ਸਮੱਗਰੀ ਲੈ ਕੇ ਜਾ ਰਹੀ ਟਰੈਕਟਰ-ਟਰਾਲੀ ਪਾਣੀ ‘ਚ ਪਲਟੇ, ਰੁੜਿਆ ਖਾਣ-ਪੀਣ ਦਾ ਸਾਰਾ ਸਮਾਨ

Moonak News : ਮੂਣਕ ‘ਚ ਪਾਣੀ ਨਾਲ ਘਿਰੇ ਪਿੰਡ ਵਾਸੀਆਂ ਲਈ ਰਾਹਤ ਸਮੱਗਰੀ ਲੈ ਕੇ ਜਾ ਰਹੇ ਦਾਨੀ ਸੱਜਣਾਂ ਦੀ ਟਰੈਕਟਰ-ਟਰਾਲੀ ਦੇ ਨਾਲ ਵੱਡਾ ਹਾਦਸਾ ਵਾਪਰ ਗਿਆ ਹੈ। ਪਾਣੀ ਨਾਲ ਟੁੱਟੀ ਸੜਕ ਕਾਰਨ ਟਰਾਲੀ ਪਾਣੀ ਵਿੱਚ ਪਲਟ ਗਈ। ਜਿਸ ਵਿੱਚ 35 ਬੰਦੇ ਸਵਾਰ ਸਨ। ਪਰ ਰਾਹਤ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਸ ਹਾਦਸੇ ਦੇ ਵਿੱਚ ਰਾਸ਼ਣ ਪਾਣੀ ਤੇ ਜ਼ਰੂਰੀ ਸਮਾਨ ਦੇ ਨਾਲ ਸੇਵਾ ਕਰ ਰਹੇ ਲੋਕਾਂ ਦੇ ਮੋਬਾਈਲ ਫੋਨ ਪਾਣੀ ਵਿੱਚ ਰੁੜ ਗਏ।

Punjab Floods:ਸਰਦੂਲਗੜ੍ਹ ਹਲਕੇ ਦੇ ਲੋਕਾਂ ਦਾ ਦਰਦ ਸੁਣਨ ਪਹੁੰਚੇ ਸੁਖਬੀਰ ਬਾਦਲ, ਪ੍ਰਸ਼ਾਸਨ ਦੀ ਕਾਰਜਗੁਜ਼ਾਰੀ 'ਤੇ ਚੁੱਕੇ ਸਵਾਲ

Punjab News: ਸਰਦੂਲਗੜ੍ਹ ਘੱਗਰ ਦੇ ਵਿੱਚ ਪਾੜ ਪੈਣ ਦੇ ਕਾਰਣ ਆਸ ਪਾਸ ਦੇ ਪਿੰਡਾਂ ਦੇ ਵਿੱਚ ਪਾਣੀ ਪਹੁੰਚ ਚੁੱਕਿਆ ਤੇ ਅੱਜ ਪਿੰਡਾਂ ਦੇ ਲੋਕਾਂ ਦਾ ਦਰਦ ਸੁਣਨ ਦੇ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਰਦੂਲਗੜ ਹਲਕੇ ਦੇ ਪਿੰਡ ਝੰਡਾ ਖੁਰਦ ਪਹੁੰਚੇ ਹਨ ਅਤੇ ਲੋਕਾਂ ਦੇ ਨਾਲ ਗੱਲਬਾਤ ਕੀਤੀ ਹੈ ਅਤੇ ਇਸ ਦੌਰਾਨ ਉਨ੍ਹਾਂ ਜ਼ਿਲਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨੂੰ ਵੀ ਫੋਨ ਤੇ ਗੱਲਬਾਤ ਕਰਕੇ ਲੋਕਾਂ ਦਾ ਦਰਦ ਸੁਣਨ ਦੇ ਲਈ ਕਿਹਾ ਹੈ।


 

Sukhpal Khaira: ਪਹਿਲਾਂ ਹੀ 26000 ਰੁਪਏ ਪੈਨਸ਼ਨ ਲੈ ਰਹੇ ਲੋਕਾਂ ਨੂੰ ਮੁੜ ਨੌਕਰੀ ਦੇ ਕੇ ਬੇਰੁਜਗਾਰਾਂ ਨਾਲ ਧੱਕਾ ਕਰ ਰਹੀ ਭਗਵੰਤ ਮਾਨ ਸਰਕਾਰ

ਸਕੂਲਾਂ ਵਿੱਚ ਕੈਂਪਸ ਮੈਨੇਜਰਾਂ ਦੀ ਭਰਤੀ ਨੂੰ ਲੈ ਕੇ ਵਿਰੋਧੀ ਧਿਰਾਂ ਭਗਵੰਤ ਮਾਨ ਸਰਕਾਰ ਨੂੰ ਘੇਰ ਰਹੀਆਂ ਹਨ। ਹੁਣ ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਨੇ ਰਿਟਾਇਰ ਵਿਅਕਤੀਆਂ ਨੂੰ ਕੈਂਪਸ ਮੈਨੇਜਰ ਰੱਖਣ ਦੀ ਅਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਪੈਨਸ਼ਨਾਂ ਲੈ ਰਹੇ ਲੋਕਾਂ ਨੂੰ ਮੁੜ ਨੌਕਰੀਆਂ ਦੇ ਕੇ ਸਰਕਾਰ ਬੇਰੁਜਗਾਰ ਨੌਜਵਾਨਾਂ ਨੂੰ ਧੱਕਾ ਕਰ ਰਹੀ ਹੈ। 

Pakistan Hindu Temple Demolished: ਸ਼ਾਪਿੰਗ ਪਲਾਜ਼ੇ ਨੂੰ ਜਾਣ ਲਈ ਨਹੀਂ ਸੀ ਰਾਹ ਤਾਂ ਤੋੜ ਦਿੱਤਾ 150 ਸਾਲ ਪੁਰਾਣਾ ਹਿੰਦੂ ਮੰਦਰ

ਪਾਕਿਸਤਾਨ ਦੇ ਕਰਾਚੀ ਵਿੱਚ ਇੱਕ ਹਿੰਦੂ ਮੰਦਰ ਨੂੰ ਇੱਕ ਸ਼ਾਪਿੰਗ ਮਾਲ ਲਈ ਰਸਤਾ ਬਣਾਉਣ ਲਈ ਢਾਹ ਦਿੱਤਾ ਗਿਆ, ਜਿਸ ਨਾਲ ਹਿੰਦੂ ਭਾਈਚਾਰੇ ਵਿੱਚ ਤਣਾਅ ਪੈਦਾ ਹੋ ਗਿਆ ਹੈ। ਕਰਾਚੀ ਦੇ ਸੋਲਜਰ ਬਾਜ਼ਾਰ ਵਿੱਚ ਸਥਿਤ ਹਿੰਦੂ ਮੰਦਰ-ਮਾਰੀ ਮਾਤਾ ਨੂੰ ਸ਼ੁੱਕਰਵਾਰ (14 ਜੁਲਾਈ) ਰਾਤ ਨੂੰ ਇੱਕ ਅਣਪਛਾਤੇ ਬਿਲਡਰ ਨੇ ਇੱਕ ਸ਼ਾਪਿੰਗ ਪਲਾਜ਼ਾ ਲਈ ਰਸਤਾ ਬਣਾਉਣ ਲਈ ਢਾਹ ਦਿੱਤਾ।

Flood in Punjab: ਪੰਜਾਬ 'ਚ ਹੜ੍ਹਾਂ ਨੇ ਲਈ 29 ਲੋਕਾਂ ਦੀ ਜਾਨ

ਪੰਜਾਬ 'ਚ ਹੜ੍ਹਾਂ ਨੇ ਵੱਡੀ ਤਬਾਹੀ ਮਚਾਈ ਹੈ। ਬੇਸ਼ੱਕ ਸਰਕਾਰ ਵੱਲੋਂ ਸ਼ੁਰੂ ਤੋਂ ਹੀ ਸਥਿਤੀ ਕੰਟਰੋਲ ਹੇਠ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਹੜ੍ਹਾਂ ਦੇ ਪਾਣੀ ਨੇ ਸੂਬੇ ਦੇ 14 ਜ਼ਿਲ੍ਹਿਆਂ ਵਿੱਚ ਤਬਾਹੀ ਮਚਾਈ ਹੈ। ਸਰਕਾਰੀ ਅੰਕੜਿਆਂ ਮੁਤਾਬਕ ਸੂਬੇ ਵਿੱਚ ਹੜ੍ਹ ਦੇ ਪਾਣੀ ਜਾਂ ਮੀਂਹ ਕਾਰਨ 29 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਹੜ੍ਹ ਨਾਲ 25 ਹਜ਼ਾਰ ਲੋਕ ਪ੍ਰਭਾਵਿਤ ਹੋਏ ਹਨ। 

Punjab News: ਪੰਜਾਬ 'ਚ ਕੱਲ੍ਹ ਤੋਂ ਇਨ੍ਹਾਂ ਸ਼ਰਤਾਂ ਨਾਲ ਖੁੱਲ੍ਹਣਗੇ ਸਕੂਲ

ਪੰਜਾਬ ਸਰਕਾਰ ਨੇ ਕੱਲ੍ਹ ਤੋਂ ਸਕੂਲ ਖੋਲ੍ਹਣ ਲਈ ਸ਼ਰਤਾਂ ਲਾ ਦਿੱਤੀਆਂ ਹਨ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਉਨ੍ਹਾਂ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਬਾਰੇ ਕਿਹਾ ਜਿਨ੍ਹਾਂ ਦੀਆਂ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਹੈ ਜਾਂ ਜਿੱਥੇ ਸਕੂਲਾਂ ਵਿੱਚ ਪਾਣੀ ਭਰ ਗਿਆ ਹੈ, ਉਨ੍ਹਾਂ ਦੀ ਛੁੱਟੀ ਦਾ ਫੈਸਲਾ ਜ਼ਿਲ੍ਹੇ ਦੇ ਡੀਸੀ ਕਰਨਗੇ। ਬਾਕੀ ਸਕੂਲ ਕੱਲ੍ਹ ਸਵੇਰ ਤੋਂ ਖੁੱਲ੍ਹਣਗੇ।

Flood in Punjab: ਰਣਜੀਤ ਸਾਗਰ ਡੈਮ 'ਚ ਪਾਣੀ ਦਾ ਪੱਧਰ ਵਧਿਆ

ਮਾਲਵਾ ਤੇ ਦੁਆਬਾ ਤੋਂ ਬਾਅਦ ਹੁਣ ਪੰਜਾਬ ਦੇ ਮਾਝਾ ਵਿੱਚ ਵੀ ਹੜ੍ਹਾਂ ਦਾ ਖ਼ਤਰਾ ਮੰਡਰਾ ਰਿਹਾ ਹੈ। ਪਠਾਨਕੋਟ ਨੇੜੇ ਰਣਜੀਤ ਸਾਗਰ ਡੈਮ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਮਹਿਜ਼ 4 ਮੀਟਰ ਹੇਠਾਂ ਰਹਿ ਗਿਆ ਹੈ। ਡੈਮ ਦਾ ਪਾਣੀ 523 ਮੀਟਰ ਤੱਕ ਪਹੁੰਚ ਗਿਆ ਹੈ। ਜਦਕਿ ਇਸ ਦਾ ਖਤਰੇ ਦਾ ਪੱਧਰ 527 ਮੀਟਰ ਹੈ। ਅਜਿਹੇ 'ਚ ਫਲੱਡ ਗੇਟ ਕਿਸੇ ਵੀ ਸਮੇਂ ਖੋਲ੍ਹੇ ਜਾ ਸਕਦੇ ਹਨ।

Dr. balbir singh: ਐਂਬੂਲੈਂਸਾਂ ਰਾਹੀਂ ਲੋੜਵੰਦਾਂ ਤੱਕ ਪਹੁੰਚ ਕੀਤੀ ਜਾ ਰਹੀ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਵਿਭਾਗ ਵੱਲੋਂ ਲੋਕਾਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਰਕਾਰੀ ਤੇ ਗ਼ੈਰ ਸਰਕਾਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਨਿਰੰਤਰ ਮੈਡੀਕਲ ਕੈਂਪ ਲਾ ਕੇ ਦਵਾਈਆਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਇਲਾਕਿਆਂ ਵਿੱਚ ਪਾਣੀ ਖੜ੍ਹਾ ਹੈ, ਉੱਥੇ ਕਿਸ਼ਤੀਆਂ ਰਾਹੀਂ ਤੇ ਜਿਥੇ ਪਾਣੀ ਘੱਟ ਰਿਹਾ ਹੈ, ਉਥੇ ਐਂਬੂਲੈਂਸਾਂ ਰਾਹੀਂ ਲੋੜਵੰਦਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ। 

SUKHBIR BADAL: ਜੇ ਡਰੇਨਾਂ ਦੀ ਸਫਾਈ ਤੇ ਬੰਨ੍ਹ ਮਜ਼ਬੂਤ ਕੀਤੇ ਹੁੰਦੇ ਤਾਂ ਇੰਨੀ ਤਬਾਹੀ ਨਾ ਹੁੰਦੀ: ਸੁਖਬੀਰ ਬਾਦਲ

ਭਗਵੰਤ ਮਾਨ ਸਰਕਾਰ ਕੋਲ ਤਜਰਬੇ ਦੀ ਘਾਟ ਹੈ। ਜੇ ਸਮੇਂ ’ਤੇ ਡਰੇਨਾਂ ਦੀ ਸਫਾਈ ਤੇ ਬੰਨ੍ਹ ਮਜ਼ਬੂਤ ਕੀਤੇ ਹੁੰਦੇ ਤਾਂ ਹੜ੍ਹਾਂ ਨਾਲ ਇੰਨੇ ਵੱਡੇ ਪੱਧਰ ’ਤੇ ਤਬਾਹੀ ਨਾ ਹੁੰਦੀ। ਇਹ ਦਾਅਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕੀਤਾ ਹੈ। ਉਨ੍ਹਾਂ ਨੇ ਲਾਲੜੂ ਇਲਾਕੇ ਦੇ ਹੜ੍ਹ ਪੀੜਤ ਪਿੰਡਾਂ ਸਰਸੀਣੀ, ਖਜੂਰ ਮੰਡੀ, ਆਲਮਗੀਰ, ਸਾਧਾਂਪੁਰ, ਡੰਗਡੇਰਾ ਤੇ ਟਿਵਾਣਾ ਦਾ ਦੌਰਾ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੜ੍ਹਾਂ ਦੀ ਕੁਦਰਤੀ ਆਫ਼ਤ ਨਾਲ ਸੂਬੇ ਵਿੱਚ ਕਿਸਾਨਾਂ ਦਾ ਤਿੰਨ ਤੋਂ ਚਾਰ ਹਜ਼ਾਰ ਕਰੋੜ ਰੁਪਏ ਦਾ ਵਿੱਤੀ ਨੁਕਸਾਨ ਹੋਇਆ ਹੈ।

Ludhiana News: ਹੁਣ ਆਮ ਬੰਦੇ ਲਈ ਫਲ ਤੇ ਸਬਜ਼ੀਆਂ ਖਾਣਾ ਵੀ ਔਖਾ! ਹਫਤੇ 'ਚ ਹੀ ਚੜ੍ਹ ਗਏ ਕਈ ਗੁਣਾ ਭਾਅ

ਪੰਜਾਬ ਤੇ ਨਾਲ ਲੱਗਦੇ ਪਹਾੜੀ ਰਾਜਾਂ ’ਚ ਪਈ ਭਾਰੀ ਬਾਰਸ਼ ਕਾਰਨ ਆਏ ਹੜ੍ਹਾਂ ਨੇ ਜਿੱਥੇ ਰੋਜ਼ਾਨਾ ਦੇ ਜਨ ਜੀਵਨ ਨੂੰ ਪ੍ਰਭਾਵਿਤ ਕੀਤਾ ਹੈ, ਉੱਥੇ ਸਬਜ਼ੀਆਂ ਤੇ ਫ਼ਲਾਂ ਦੀਆਂ ਕੀਮਤਾਂ ਵਿੱਚ ਵੀ ਭਾਰੀ ਵਾਧਾ ਹੋਇਆ ਹੈ। ਬਾਰਸ਼ ਤੇ ਹੜ੍ਹਾਂ ਕਾਰਨ ਬਾਹਰੀ ਰਾਜਾਂ ਤੋਂ ਸਬਜ਼ੀਆਂ ਨਾ ਆਉਣ ਕਾਰਨ ਸਬਜ਼ੀਆਂ ਦੇ ਭਾਅ ਅਸਮਾਨੀ ਚੜ੍ਹ ਗਏ ਹਨ। 

Mansa News: ਨਸ਼ਿਆਂ ਖਿਲਾਫ ਮੁਹਿੰਮ ਚਲਾਉਣ ਵਾਲੇ ਦੀ ਗ੍ਰਿਫਤਾਰੀ 'ਤੇ ਭੜਕੇ ਲੋਕ, ਰਿਹਾਈ ਲਈ ਐਸਐਸਪੀ ਦਫ਼ਤਰ ਦੇ ਬਾਹਰ ਡਟੇ

ਨਸ਼ੇ ਖਿਲਾਫ ਮੁਹਿੰਮ ਚਲਾਉਣ ਵਾਲੇ ਮਾਨਸਾ ਦੇ ਇੱਕ ਨੌਜਵਾਨ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰਨ ਮਗਰੋਂ ਰੋਸ ਵਧ ਗਿਆ ਹੈ। ਅੱਜ ਲੋਕਾਂ ਵੱਲੋਂ ਇਕੱਠੇ ਹੋ ਕੇ ਮਾਨਸਾ ਸ਼ਹਿਰ ਵਿੱਚ ਮਾਰਚ ਕਰਕੇ ਐਸਐਸਪੀ ਦਫ਼ਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ ਤੇ ਨੌਜਵਾਨ ਦੀ ਰਿਹਾਈ ਦੀ ਮੰਗ ਕੀਤੀ ਗਈ। ਉਧਰ ਪੁਲਿਸ ਦਾ ਕਹਿਣਾ ਹੈ ਕਿ ਇਸ ਨੌਜਵਾਨ ਨੇ ਮਾਨਸਾ ਸ਼ਹਿਰ ਦੇ ਇੱਕ ਮੈਡੀਕਲ ਸਟੋਰ ਦੇ ਮਾਲਕ ਨੂੰ ਗਲੇ ਵਿੱਚ ਜੁੱਤੀਆਂ ਦਾ ਹਾਰ ਪਾ ਕੇ ਸ਼ਹਿਰ ਦੇ ਵਿੱਚ ਘੁੰਮਾਇਆ ਸੀ। ਇਸ ਦੇ ਚੱਲਦਿਆਂ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ।

Protest against Khalistan: ਅਮਰੀਕਾ 'ਚ ਭਾਰਤ ਪੱਖੀ ਤੇ ਖਾਲਿਸਤਾਨ ਪੱਖੀ ਆਹਮੋ-ਸਾਹਮਣੇ

ਅਮਰੀਕਾ ਵਿੱਚ ਭਾਰਤ ਪੱਖੀ ਤੇ ਖਾਲਿਸਤਾਨ ਪੱਖੀ ਆਹਮੋ-ਸਾਹਮਣੇ ਹੋ ਗਏ ਹਨ। ਖਾਲਿਸਤਾਨੀਆਂ ਦੀ ਰੈਲੀ ਤੋਂ ਬਾਅਦ ਅਮਰੀਕਾ ਦੇ ਸਾਂ ਫਰਾਂਸਿਸਕੋ ਵਿਖੇ ਭਾਰਤੀ ਅਮਰੀਕੀਆਂ ਨੇ ਭਾਰਤ ਨਾਲ ਇੱਕਜੁਟਤਾ ਪ੍ਰਗਟਾਉਣ ਲਈ ਸਫ਼ਾਰਤਖਾਨੇ ਸਾਹਮਣੇ ਸ਼ਾਂਤੀਪੂਰਨ ਰੈਲੀ ਕੀਤੀ। ਇਹ ਰੈਲੀ ਭਾਰਤੀ ਕੌਂਸੁਲੇਟ ਵਿੱਚ ਖਾਲਿਸਤਾਨ ਸਮਰਥਕਾਂ ਵੱਲੋਂ ਅੱਗਜ਼ਨੀ ਦੀ ਕੋਸ਼ਿਸ਼ ਕੀਤੇ ਜਾਣ ਮਗਰੋਂ ਕੀਤੀ ਗਈ।

Ashwani Sekhri: ਪੰਜਾਬ ਕਾਂਗਰਸ ਨੂੰ ਇੱਕ ਹੋਰ ਝਟਕਾ, ਅਸ਼ਵਨੀ ਸੇਖੜੀ ਹੋਣਗੇ ਬੀਜੇਪੀ 'ਚ ਸ਼ਾਮਲ

ਪੰਜਾਬ ਕਾਂਗਰਸ ਨੂੰ ਅੱਜ ਇੱਕ ਹੋਰ ਝਟਕਾ ਲੱਗਾ ਹੈ। ਕਾਂਗਰਸ ਦੇ ਸੀਨੀਅਰ ਆਗੂ ਤੇ ਚਾਰ ਵਾਰ ਵਿਧਾਇਕ ਰਹੇ ਅਸ਼ਵਨੀ ਸੇਖੜੀ ਅੱਜ ਬੀਜੇਪੀ ਵਿੱਚ ਸ਼ਾਮਲ ਹੋਣਗੇ। ਉਹ ਦਿੱਲੀ ਵਿੱਚ ਕੇਂਦਰ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਣਗੇ। ਪਾਰਟੀ ਦੇ ਸੂਤਰਾਂ ਦਾ ਕਹਿਣਾ ਹੈ ਕਿ ਸੇਖੜੀ ਪ੍ਰਦੇਸ਼ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੇ ਕੰਮਕਾਜ ਤੋਂ ਅਸੰਤੁਸ਼ਟ ਸਨ ਤੇ ਉਨ੍ਹਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਸੀ। ਇਸ ਲਈ ਉਹ ਬੀਜੇਪੀ ਵਿੱਚ ਸ਼ਾਮਲ ਹੋ ਰਹੇ ਹਨ। ਇਸ ਤੋਂ ਪਹਿਲਾਂ ਵੀ ਕਾਂਗਰਸ ਦੇ ਕਈ ਲੀਡਰ ਬੀਜੇਪੀ ਵਿੱਚ ਜਾ ਚੁੱਕੇ ਹਨ।

Dr. balbir singh: ਮੰਤਰੀਆਂ ਤੇ ਵੀਆਈਪੀਜ਼ ਨਾਲ ਐਂਬੂਲੈਂਸਾਂ ਦੀ ਤਾਇਨਾਤੀ 'ਤੇ ਰੋਕ

ਪੰਜਾਬ ਸਰਕਾਰ ਨੇ ਮੰਤਰੀਆਂ ਤੇ ਵੀਆਈਪੀਜ਼ ਨਾਲ ਐਂਬੂਲੈਂਸਾਂ ਦੀ ਤਾਇਨਾਤੀ 'ਤੇ ਰੋਕ ਲਾ ਦਿੱਤੀ ਹੈ। ਇਸ ਬਾਰੇ ਸਮੂਹ ਸਿਵਲ ਸਰਜਨਾਂ ਨੂੰ ਹੁਕਮ ਜਾਰੀ ਕੀਤੇ ਗਏ ਹਨ। ਇਹ ਫੈਸਲਾ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਫੌਰੀ ਮਦਦ ਪਹੁੰਚਾਉਣ ਲਈ ਕੀਤਾ ਗਿਆ ਹੈ। ਇਹ ਜਾਣਕਾਰੀ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤੀ ਹੈ।

ਪਿਛੋਕੜ

Punjab Breaking News LIVE 16 July, 2023: ਪੰਜਾਬ ਕਾਂਗਰਸ ਨੂੰ ਅੱਜ ਇੱਕ ਹੋਰ ਝਟਕਾ ਲੱਗਾ ਹੈ। ਕਾਂਗਰਸ ਦੇ ਸੀਨੀਅਰ ਆਗੂ ਤੇ ਚਾਰ ਵਾਰ ਵਿਧਾਇਕ ਰਹੇ ਅਸ਼ਵਨੀ ਸੇਖੜੀ ਅੱਜ ਬੀਜੇਪੀ ਵਿੱਚ ਸ਼ਾਮਲ ਹੋਣਗੇ। ਉਹ ਦਿੱਲੀ ਵਿੱਚ ਕੇਂਦਰ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਣਗੇ। ਪਾਰਟੀ ਦੇ ਸੂਤਰਾਂ ਦਾ ਕਹਿਣਾ ਹੈ ਕਿ ਸੇਖੜੀ ਪ੍ਰਦੇਸ਼ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੇ ਕੰਮਕਾਜ ਤੋਂ ਅਸੰਤੁਸ਼ਟ ਸਨ ਤੇ ਉਨ੍ਹਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਸੀ। ਇਸ ਲਈ ਉਹ ਬੀਜੇਪੀ ਵਿੱਚ ਸ਼ਾਮਲ ਹੋ ਰਹੇ ਹਨ। ਇਸ ਤੋਂ ਪਹਿਲਾਂ ਵੀ ਕਾਂਗਰਸ ਦੇ ਕਈ ਲੀਡਰ ਬੀਜੇਪੀ ਵਿੱਚ ਜਾ ਚੁੱਕੇ ਹਨ।ਪੰਜਾਬ ਕਾਂਗਰਸ ਨੂੰ ਇੱਕ ਹੋਰ ਝਟਕਾ, ਅਸ਼ਵਨੀ ਸੇਖੜੀ ਹੋਣਗੇ ਬੀਜੇਪੀ 'ਚ ਸ਼ਾਮਲ


 


ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਅਲਰਟ ਕੀਤਾ ਜਾਰੀ


Rain in punjab: ਮੌਸਮ ਵਿਭਾਗ ਨੇ ਅੱਜ ਪੰਜਾਬ ਵਿੱਚ ਮੀਂਹ ਪੈਣ ਸਬੰਧੀ ਅਲਰਟ ਜਾਰੀ ਕੀਤਾ ਹੈ। ਅੱਜ 15 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਸੰਗਰੂਰ, ਪਟਿਆਲਾ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਐਸਬੀਐਸ ਨਗਰ, ਫਿਰੋਜ਼ਪੁਰ, ਤਰਨਤਾਰਨ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਸ਼ਾਮਲ ਹਨ। ਇੱਥੇ ਮੀਂਹ ਆਮ ਰਹੇਗਾ। ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਅਲਰਟ ਕੀਤਾ ਜਾਰੀ


 


ਪੰਜਾਬ 'ਚ ਹੜ੍ਹਾਂ ਨੇ ਲਈ 29 ਲੋਕਾਂ ਦੀ ਜਾਨ


Flood in Punjab: ਪੰਜਾਬ 'ਚ ਹੜ੍ਹਾਂ ਨੇ ਵੱਡੀ ਤਬਾਹੀ ਮਚਾਈ ਹੈ। ਬੇਸ਼ੱਕ ਸਰਕਾਰ ਵੱਲੋਂ ਸ਼ੁਰੂ ਤੋਂ ਹੀ ਸਥਿਤੀ ਕੰਟਰੋਲ ਹੇਠ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਹੜ੍ਹਾਂ ਦੇ ਪਾਣੀ ਨੇ ਸੂਬੇ ਦੇ 14 ਜ਼ਿਲ੍ਹਿਆਂ ਵਿੱਚ ਤਬਾਹੀ ਮਚਾਈ ਹੈ। ਸਰਕਾਰੀ ਅੰਕੜਿਆਂ ਮੁਤਾਬਕ ਸੂਬੇ ਵਿੱਚ ਹੜ੍ਹ ਦੇ ਪਾਣੀ ਜਾਂ ਮੀਂਹ ਕਾਰਨ 29 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਹੜ੍ਹ ਨਾਲ 25 ਹਜ਼ਾਰ ਲੋਕ ਪ੍ਰਭਾਵਿਤ ਹੋਏ ਹਨ। ਪੰਜਾਬ 'ਚ ਹੜ੍ਹਾਂ ਨੇ ਲਈ 29 ਲੋਕਾਂ ਦੀ ਜਾਨ


 


ਮੰਤਰੀਆਂ ਤੇ ਵੀਆਈਪੀਜ਼ ਨਾਲ ਐਂਬੂਲੈਂਸਾਂ ਦੀ ਤਾਇਨਾਤੀ 'ਤੇ ਰੋਕ


Punjab News: ਪੰਜਾਬ ਸਰਕਾਰ ਨੇ ਮੰਤਰੀਆਂ ਤੇ ਵੀਆਈਪੀਜ਼ ਨਾਲ ਐਂਬੂਲੈਂਸਾਂ ਦੀ ਤਾਇਨਾਤੀ 'ਤੇ ਰੋਕ ਲਾ ਦਿੱਤੀ ਹੈ। ਇਸ ਬਾਰੇ ਸਮੂਹ ਸਿਵਲ ਸਰਜਨਾਂ ਨੂੰ ਹੁਕਮ ਜਾਰੀ ਕੀਤੇ ਗਏ ਹਨ। ਇਹ ਫੈਸਲਾ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਫੌਰੀ ਮਦਦ ਪਹੁੰਚਾਉਣ ਲਈ ਕੀਤਾ ਗਿਆ ਹੈ। ਇਹ ਜਾਣਕਾਰੀ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤੀ ਹੈ। ਮੰਤਰੀਆਂ ਤੇ ਵੀਆਈਪੀਜ਼ ਨਾਲ ਐਂਬੂਲੈਂਸਾਂ ਦੀ ਤਾਇਨਾਤੀ 'ਤੇ ਰੋਕ


 


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.