Punjab Breaking News LIVE: ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਇਆ, ਗਿਆਨੀ ਰਘਬੀਰ ਸਿੰਘ ਥਾਪੇ ਨਵੇਂ ਜਥੇਦਾਰ, ਅੰਮ੍ਰਿਤਪਾਲ ਦੇ ਸਾਥੀ ਪੰਜਾਬ ਆਉਣਗੇ ਜਾਂ ਨਹੀਂ, ਸੁਣਵਾਈ ਅੱਜ, ਪੰਜਾਬ ਦੇ ਮੌਸਮ ਦਾ ਹਾਲ
Punjab Breaking News LIVE 16 June, 2023: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਬਾਰੇ ਹੋਏਗਾ ਫੈਸਲਾ, ਅੰਮ੍ਰਿਤਪਾਲ ਦੇ ਸਾਥੀ ਪੰਜਾਬ ਆਉਣਗੇ ਜਾਂ ਨਹੀਂ, ਸੁਣਵਾਈ ਅੱਜ, ਪੰਜਾਬ ਦੇ ਮੌਸਮ ਦਾ ਹਾਲ
ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਪਿੰਡਾਂ ‘ਚ ਗੰਦੇ ਪਾਣੀ ਦੇ ਪ੍ਰਬੰਧਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ 140.25 ਕਰੋੜ ਰੁਪਏ ਜਾਰੀ ਕੀਤੇ ਹਨ ਤਾਂ ਜੋ ਗੰਦੇ ਪਾਣੀ ਦੀ ਨਿਕਾਸੀ ਅਤੇ ਤਰਲ ਰਹਿੰਦ-ਖੂੰਹਦ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਸੰਭਾਲਿਆ ਜਾ ਸਕੇ।
ਗਿਆਨੀ ਹਰਪ੍ਰੀਤ ਸਿੰਘ ਦੀ ਥਾਂ ਗਿਆਨੀ ਰਘਬੀਰ ਸਿੰਘ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਬਣ ਗਏ ਹਨ। ਗਿਆਨੀ ਰਘਬੀਰ ਸਿੰਘ ਪਹਿਲਾਂ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਨ ਪਰ ਹੁਣ ਗਿਆਨੀ ਸੁਲਤਾਨ ਸਿੰਘ ਨੂੰ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਨਿਯੁਕਤ ਕੀਤਾ ਗਿਆ ਹੈ। ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਤਖ਼ਤ ਸ੍ਰੀ ਦਮਦਮਾ ਸਾਹਿਬ(ਤਲੰਵਡੀ ਸਾਬੋ) ਦੇ ਜਥੇਦਾਰ ਵਜੋਂ ਸੇਵਾਵਾਂ ਨਿਭਾਉਣਗੇ।
ਜ਼ਿਲ੍ਹਾ ਗੁਰਦਾਸਪੁਰ ਦੀ ਕੇਂਦਰੀ ਜੇਲ੍ਹ ਵਿੱਚ ਅਜਿਹੇ 4 ਮਾਸੂਮ ਬੱਚੇ ਬੰਦ ਹਨ। ਜਿਹਨਾਂ ਨੇ ਨਾਂ ਤਾਂ ਕੋਈ ਕ੍ਰਾਈਮ ਕੀਤਾ ਹੈ ਅਤੇ ਨਾਂ ਹੀ ਇਹਨਾਂ ਮਾਸੂਮਾਂ ਦਾ ਕੋਈ ਕਸੂਰ ਹੈ। ਪਰ ਫਿਰ ਵੀ ਜੇਲ੍ਹ ਦੀ ਕਾਲ ਕੋਠੜੀ ਅੰਦਰ ਆਪਣਾ ਬਚਪਨ ਗੁਜਾਰਨ ਲਈ ਮਜ਼ਬੂਰ ਹਨ। ਦਰਅਸਲ ਇਹ 4 ਬੱਚੇ ਗੁਰਦਾਸਪੁਰ ਦੀ ਕੇਂਦਰੀ ਜੇਲ੍ਹ ਵਿੱਚ ਆਪਣੀਆਂ ਮਾਵਾਂ ਨਾਲ ਬੰਦ ਹਨ। ਇਹਨਾਂ ਬੱਚਿਆਂ ਦੀਆਂ ਮਾਵਾਂ ਨੇ ਜਦੋਂ ਅਪਰਾਧ ਕੀਤਾ ਤਾਂ ਉਦੋਂ ਇਹ ਔਰਤਾਂ ਗਰਭਵਤੀ ਸਨ। ਜਿਸ ਦੌਰਾਨ ਇਹਨਾਂ ਨੂੰ ਕੈਦ ਹੋਈ ਅਤੇ ਬੱਚਿਆਂ ਨੂੰ ਜਨਮ ਵੀ ਇਹਨਾਂ ਮਹਿਲਾ ਕੈਦੀਆਂ ਨੇ ਜੇਲ੍ਹ ਦੇ ਅੰਦਰ ਦਿੱਤਾ ਸੀ। ਇਹ ਬੱਚੇ ਮਾਂ ਦੀ ਮਮਤਾ ਨਾਲ ਬੱਝੇ ਹੋਏ ਹਨ। ਇਹਨਾਂ ਦੇ ਬਾਕੀ ਰਿਸ਼ਤੇਦਾਰ ਤਾਂ ਜੇਲ੍ਹ ਤੋਂ ਬਾਹਰ ਹਨ ਪਰ ਬੱਚਿਆਂ ਦੀ ਮਾਂ ਕੋਲ ਰਹਿਣ ਦੀ ਜ਼ਿੱਦ ਅਤੇ ਮਾਂ ਦਾ ਪਿਆਰ ਉਹਨਾਂ ਨੂੰ ਜੇਲ੍ਹ ਵਿੱਚ ਰਹਿਣ ਲਈ ਮਜ਼ਬੂਰ ਕਰ ਰਿਹਾ ਹੈ।
ਗਿਆਨੀ ਹਰਪ੍ਰੀਤ ਸਿੰਘ ਦੀ ਥਾਂ ਗਿਆਨੀ ਰਘਬੀਰ ਸਿੰਘ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਬਣ ਗਏ ਹਨ। ਹੁਣ ਇਸ ਉੱਪਰ ਬਹਿਸ ਛਿੜ ਗਈ ਹੈ ਕਿ ਉਨ੍ਹਾਂ ਨੂੰ ਅਹੁਦੇ ਤੋਂ ਹਟਾਇਆ ਗਿਆ ਹੈ ਜਾਂ ਫਿਰ ਉਨ੍ਹਾਂ ਨੇ ਖੁਦ ਹੀ ਲਾਂਭੇ ਹੋਣ ਦਾ ਫੈਸਲਾ ਲਿਆ ਹੈ। ਸੂਤਰਾਂ ਮੁਤਾਬਕ ਪਿਛਲੇ ਸਮੇਂ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਦੀਆਂ ਟਿੱਪਣੀਆਂ ਤੋਂ ਅਕਾਲੀ ਦਲ ਦੇ ਕਈ ਲੀਡਰ ਖਫਾ ਸੀ। ਇਸ ਲਈ ਉਨ੍ਹਾਂ ਨੂੰ ਅਹੁਦੇ ਤੋਂ ਹਟਾਇਆ ਗਿਆ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ 20 ਤੋਂ 25 ਜੂਨ ਤੱਕ ਅਮਰੀਕਾ ਤੇ ਮਿਸਰ ਦਾ ਦੌਰਾ ਕਰਨਗੇ। ਵਿਦੇਸ਼ ਮੰਤਰਾਲੇ ਨੇ ਅੱਜ ਇਹ ਜਾਣਕਾਰੀ ਦਿੱਤੀ। ਪੀਐਮ ਮੋਦੀ 22 ਜੂਨ ਨੂੰ ਵਾਸ਼ਿੰਗਟਨ ਵਿੱਚ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨਾਲ ਮੁਲਾਕਾਤ ਕਰਨਗੇ। ਅਮਰੀਕੀ ਰਾਸ਼ਟਰਪਤੀ ਤੇ ਪ੍ਰਥ ਮਹਿਲਾ ਜਿਲ ਬਾਇਡਨ 22 ਜੂਨ ਨੂੰ ਪ੍ਰਧਾਨ ਮੰਤਰੀ ਮੋਦੀ ਦੇ ਸਨਮਾਨ ਵਿੱਚ ਰਾਤ ਦੇ ਖਾਣੇ ਦੀ ਮੇਜ਼ਬਾਨੀ ਕਰਨਗੇ।
ਸੰਸਦ ਭਵਨ ਕਿਸੇ ਵੀ ਦੇਸ਼ ਦੇ ਲੋਕਤੰਤਰ ਦੀ ਆਤਮਾ ਹੁੰਦਾ ਹੈ। ਇੱਥੇ ਦੇਸ਼ ਦੇ ਹਿੱਤ ਵਿੱਚ ਕਈ ਵੱਡੇ ਫੈਸਲੇ ਲਏ ਜਾਂਦੇ ਹਨ। ਇੱਥੇ ਸੰਸਦ ਮੈਂਬਰ ਜਨਤਾ ਦੁਆਰਾ ਚੁਣੇ ਜਾਂਦੇ ਹਨ ਅਤੇ ਉਨ੍ਹਾਂ ਦੇ ਪ੍ਰਤੀਨਿਧੀ ਵਜੋਂ ਚੁਣੇ ਜਾਂਦੇ ਹਨ। ਪਰ ਇਹ ਕਿਸੇ ਵੀ ਦੇਸ਼ ਲਈ ਸ਼ਰਮ ਵਾਲੀ ਗੱਲ ਹੋਵੇਗੀ ਜਦੋਂ ਇਸ ਪਵਿੱਤਰ ਇਮਾਰਤ 'ਤੇ ਕੋਈ ਨੁਮਾਇੰਦਾ ਇਲਜ਼ਾਮ ਲਵੇਗਾ ਕਿ ਇੱਥੇ ਉਸ ਦਾ ਜਿਨਸੀ ਸ਼ੋਸ਼ਣ ਹੋਇਆ ਹੈ। ਆਸਟ੍ਰੇਲੀਆ ਦਾ ਪਾਰਲੀਮੈਂਟ ਹਾਊਸ ਇਸ ਸਮੇਂ ਇਸ ਦੋਸ਼ ਨੂੰ ਲੈ ਕੇ ਸ਼ਰਮਸਾਰ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਮਕਾਨ ਉਸਾਰੀ ਤੇ ਵਿਕਾਸ ਬਾਰੇ ਕੇਂਦਰੀ ਮੰਤਰੀ ਹਰਦੀਪ ਪੁਰੀ ਨੂੰ ਮਿਲ ਕੇ ਸਮਾਰਟ ਸਿਟੀ ਪ੍ਰਾਜੈਕਟ ਵਿੱਚ ਐਸਏਐਸ ਨਗਰ (ਮੋਹਾਲੀ) ਨੂੰ ਸਾਮਲ ਕਰਨ ਵਾਸਤੇ ਜ਼ੋਰ ਪਾਇਆ ਤਾਂ ਜੋ ਸ਼ਹਿਰ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਹਰਦੀਪ ਪੁਰੀ ਨਾਲ ਦਿੱਲੀ ਵਿੱਚ ਉਨ੍ਹਾਂ ਦੇ ਦਫਤਰ ਵਿਖੇ ਮੁਲਾਕਾਤ ਕੀਤੀ ਤੇ ਮੋਹਾਲੀ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।
ਪੰਜਾਬ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ ਜਿਸ ਦੇ ਤਹਿਤ ਟ੍ਰੈਮ-3 ਸਟੈਂਡਰਡ ਦੇ ਟਰੈਕਟਰਾਂ ਦੀ ਰਜਿਸਟ੍ਰੇਸ਼ਨ ਕਰਾਉਣ ਲਈ 30 ਜੂਨ ਤੱਕ ਦਾ ਸਮਾਂ ਕਿਸਾਨਾਂ ਨੂੰ ਦਿੱਤਾ ਹੈ। ਇਹ ਜਾਣਕਾਰੀ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (Transport Minister Laljit Singh Bhullar) ਵੱਲੋਂ ਦਿੱਤੀ ਗਈ ਹੈ। ਮੰਤਰੀ ਲਾਲਜੀਤ ਸਿੰਘ ਭੁੱਲਰ (Minister Laljit Singh Bhullar) ਵੱਲੋਂ ਟਰੈਕਟਰ ਡੀਲਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ ਸੀ ਜਿਸ ਦੌਰਾਨ ਇਹ ਫੈਸਲਾ ਲਿਆ ਗਿਆ ਹੈ। ਟਰੈਕਟਰ ਨੂੰ ਸੂਬੇ ਦੀ ਖੇਤੀ ਆਰਥਿਕਤਾ ਦਾ ਧੁਰਾ ਮੰਨਦਿਆਂ ਅਤੇ ਕਿਸਾਨਾਂ ਦਾ ਗੱਡਾ ਕਰਾਰ ਦਿੰਦਿਆਂ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਦੇ ਨਾਲ-ਨਾਲ ਉਨ੍ਹਾਂ ਦੀ ਭਲਾਈ ਲਈ ਹਰ ਹੰਭਲਾ ਮਾਰਨ ਲਈ ਤਿਆਰ ਹੈ।
ਕੈਨੇਡਾ ਦੇ ਮੈਨੀਟੋਬਾ ਸੂਬੇ 'ਚ ਵੀਰਵਾਰ (15 ਜੂਨ) ਨੂੰ ਇਕ ਸੈਮੀ ਟਰੇਲਰ ਟਰੱਕ ਅਤੇ ਬਜ਼ੁਰਗਾਂ ਨਾਲ ਭਰੀ ਬੱਸ ਵਿਚਾਲੇ ਟੱਕਰ ਹੋ ਗਈ ਹੈ। ਇਸ ਭਿਆਨਕ ਟੱਕਰ 'ਚ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖਮੀ ਹੋ ਗਏ ਹਨ। ਕੈਨੇਡੀਅਨ ਪੁਲਿਸ ਨੇ ਟਵਿੱਟਰ 'ਤੇ ਕਿਹਾ ਕਿ ਕਾਰਬੇਰੀ ਸ਼ਹਿਰ ਦੇ ਨੇੜੇ ਹਾਦਸਾ ਹੋਣ ਤੋਂ ਬਾਅਦ ਰਾਇਲ ਕੈਨੇਡੀਅਨ ਮਾਉਂਟਿਡ ਪੁਲਿਸ ਯੂਨਿਟ ਮੌਕੇ 'ਤੇ ਹਾਦਸੇ ਵਾਲੀ ਥਾਂ 'ਤੇ ਪਹੁੰਚ ਗਈ ਸੀ।
ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਹੁਣ ਤਖਤ ਸ੍ਰੀ ਅਕਾਲ ਤਖਤ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਰਘਬੀਰ ਸਿੰਘ ਹੋਣਗੇ। ਉਹ ਇਸ ਵੇਲੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਹਨ।
ਪੰਜਾਬ ਦਾ ਮੌਸਮ ਅਜੀਬੋ-ਗਰੀਬ ਬਣਿਆ ਹੋਇਆ ਹੈ। ਇੱਕ ਪਾਸੇ ਕੜਾਕੇ ਦੀ ਧੁੱਪ ਪੈ ਰਹੀ ਹੈ ਤੇ ਦੂਜੇ ਪਾਸੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਬਾਰਸ਼ ਹੋ ਰਹੀ ਹੈ। ਇਸ ਨਾਲ ਤਾਪਮਾਨ ਆਮ ਨਾਲੋਂ ਹੇਠਾਂ ਹੀ ਚੱਲ ਰਿਹਾ ਹੈ। ਹੁਣ ਮੌਸਮ ਵਿਭਾਗ ਨੇ 16 ਤੋਂ 19 ਜੂਨ ਤੱਕ ਪੰਜਾਬ ਭਰ ’ਚ ਹਲਕੇ ਮੀਂਹ ਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਪੇਸ਼ੀਨਗੋਈ ਕੀਤੀ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵਿਸ਼ੇਸ਼ ਮੀਟਿੰਗ ਅੰਮ੍ਰਿਤਸਰ ਵਿਖੇ ਹੋ ਰਹੀ ਹੈ। ਇਸ ਮੀਟਿੰਗ ਵਿੱਚ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦੇ ਅਹੁਦੇ ਤੋਂ ਹਟਾਉਣ ਦਾ ਫੈਸਲਾ ਲੈਣ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ। ਇਸ ਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੰਭਾਵੀ ਨਵੇਂ ਜਥੇਦਾਰ ਬਾਰੇ ਵੀ ਕਿਆਸ ਲਾਏ ਜਾ ਰਹੇ ਹਨ। ਸੂਤਰਾਂ ਅਨੁਸਾਰ ਸ਼੍ਰੀ ਅਕਾਲ ਤਖਤ ਸਾਹਿਬ ਦੇ ਨਵੇਂ ਜਥੇਦਾਰ ਦੀ ਨਿਯੁਕਤੀ ਲਈ ਵੀ ਕਈ ਨਾਵਾਂ ਉਪਰ ਵਿਚਾਰ ਹੋ ਰਹੀ ਹੈ। ਇਸ ਵਿੱਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਨਾਂ ਸਭ ਤੋਂ ਅੱਗੇ ਚੱਲ ਰਿਹਾ ਹੈ। ਇਸ ਤੋਂ ਇਲਾਵਾ ਗਿਆਨੀ ਗੁਰਮਿੰਦਰ ਸਿੰਘ ਗ੍ਰੰਥੀ ਸ਼੍ਰੀ ਹਰਿਮੰਦਰ ਸਾਹਿਬ, ਗਿਆਨੀ ਸੁਲਤਾਨ ਸਿੰਘ ਤੇ ਗਿਆਨੀ ਅਮਰਜੀਤ ਸਿੰਘ ਵੀ ਸੂਚੀ ਵਿੱਚ ਸ਼ਾਮਲ ਹਨ।
ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਅੱਜ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਖਾਸ ਗੱਲ ਇਹ ਹੈ ਕਿ ਮੀਟਿੰਗ ਬਹੁਤ ਹੀ ਘੱਟ ਨੋਟਿਸ ਸਮੇਂ 'ਤੇ ਬੁਲਾਈ ਗਈ ਹੈ। ਸੂਤਰਾਂ ਅਨੁਸਾਰ ਇਸ ਮੀਟਿੰਗ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਬਾਰੇ ਅਹਿਮ ਫੈਸਲਾ ਲਿਆ ਜਾ ਸਕਦਾ ਹੈ।
ਸ਼ਹਿਰ ਵਿੱਚ ਰੋਜ਼ਾਨਾ ਕਤਲ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਦੇਖਣ ਨੂੰ ਮਿਲ ਰਹੀਆਂ ਹਨ। ਇਸੇ ਤਹਿਤ ਮਹਿਜ਼ ਪਾਣੀ ਦੀ ਛਬੀਲ ਵਿੱਚ ਹੋਈ ਮਾਮੂਲੀ ਤਕਰਾਰ ਨੇ ਖੂਨੀ ਰੂਪ ਧਾਰ ਲਿਆ। ਇਹ ਘਟਨਾ ਬੀਤੀ ਦੇਰ ਰਾਤ ਵਾਪਰੀ ਹੈ। ਲੁਧਿਆਣਾ ਦੇ ਰਹਿਣ ਵਾਲੇ ਨਿਹੰਗ ਬਲਦੇਵ ਸਿੰਘ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਦਰਅਸਲ ਬੁੱਧਵਾਰ ਨੂੰ ਨਿਹੰਗ ਬਲਦੇਵ ਸਿੰਘ ਨੇ ਆਪਣੇ ਸਾਥੀਆਂ ਦੇ ਨਾਲ ਮਿਲ ਕੇ ਮਿੱਠੇ ਪਾਣੀ ਦੀ ਛਬੀਲ ਲਗਾਈ ਹੋਈ ਸੀ। ਤਾਂ ਇਸ ਦੌਰਾਨ ਬਾਹਰੋਂ ਆਏ ਕੁੱਝ ਨੌਜਵਾਨਾਂ ਨਾਲ ਨਿੰਹਗ ਬਲਦੇਵ ਸਿੰਘ ਤੇ ਉਸ ਦੇ ਦੋਸਤਾਂ ਦੀ ਆਪਸ ਵਿੱਚ ਮਾਮੂਲੀ ਬਹਿਸ ਹੋ ਗਈ ਸੀ। ਇਸ ਦੌਰਾਨ ਛਬੀਲ 'ਚ ਮੌਜੂਦ ਲੋਕਾਂ ਨੇ ਮਾਮਲੇ ਨੂੰ ਠੰਢਾ ਕਰਕੇ ਨੌਜਵਾਨਾਂ ਨੂੰ ਉੱਥੇ ਭੇਜ ਦਿੱਤਾ ਸੀ।
ਪਿਛੋਕੜ
Punjab Breaking News LIVE 16 June, 2023: ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਅੱਜ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਖਾਸ ਗੱਲ ਇਹ ਹੈ ਕਿ ਮੀਟਿੰਗ ਬਹੁਤ ਹੀ ਘੱਟ ਨੋਟਿਸ ਸਮੇਂ 'ਤੇ ਬੁਲਾਈ ਗਈ ਹੈ। ਸੂਤਰਾਂ ਅਨੁਸਾਰ ਇਸ ਮੀਟਿੰਗ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਬਾਰੇ ਅਹਿਮ ਫੈਸਲਾ ਲਿਆ ਜਾ ਸਕਦਾ ਹੈ। ਅੱਜ ਲਿਆ ਜਾ ਸਕਦੈ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਬਾਰੇ ਕੋਈ ਵੱਡਾ ਫੈਸਲਾ!
ਅੰਮ੍ਰਿਤਪਾਲ ਦੇ ਸਾਥੀ ਪੰਜਾਬ ਵਾਪਸ ਆਉਣਗੇ ਜਾਂ ਨਹੀਂ, ਹਾਈਕੋਰਟ 'ਚ ਸੁਣਵਾਈ
High Court News : ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਭਗਵੰਤ ਸਿਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ ਨੇ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੰਦੀ ਜਿਹੜੀ ਪਟੀਸ਼ਨ ਹਾਈ ਕੋਰਟ 'ਚ ਲਗਾਈ ਸੀ, ਇਸ ਅਰਜ਼ੀ 'ਤੇ ਪ੍ਰਧਾਨ ਮੰਤਰੀ ਬਾਜੇਕੇ ਨੂੰ ਕੋਈ ਰਾਹਤ ਨਹੀਂ ਮਿਲੀ ਹੈ। ਗੁਰਮੀਤ ਸਿੰਘ ਭੁੱਕਣਵਾਲਾ ਤੋਂ ਬਾਅਦ ਭਗਵੰਤ ਸਿਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ, ਕੁਲਵੰਤ ਸਿੰਘ ਰਾੲ ਅਤੇ ਸਬੰਧ ਸਿੰਘ ਨੇ ਵੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਗ੍ਰਿਫ਼ਤਾਰੀ ਦੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਅੰਮ੍ਰਿਤਪਾਲ ਦੇ ਸਾਥੀ ਪੰਜਾਬ ਵਾਪਸ ਆਉਣਗੇ ਜਾਂ ਨਹੀਂ, ਹਾਈਕੋਰਟ 'ਚ ਸੁਣਵਾਈ
ਛਬੀਲ 'ਚ ਹੋਈ ਤਕਰਾਰ, ਅਗਲੇ ਦਿਨ ਨਿਹੰਗ ਸਿੰਘ ਨੂੰ ਤਲਵਾਰਾਂ ਨਾਲ ਵੱਢਿਆ
Ludhian News : ਸ਼ਹਿਰ ਵਿੱਚ ਰੋਜ਼ਾਨਾ ਕਤਲ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਦੇਖਣ ਨੂੰ ਮਿਲ ਰਹੀਆਂ ਹਨ। ਇਸੇ ਤਹਿਤ ਮਹਿਜ਼ ਪਾਣੀ ਦੀ ਛਬੀਲ ਵਿੱਚ ਹੋਈ ਮਾਮੂਲੀ ਤਕਰਾਰ ਨੇ ਖੂਨੀ ਰੂਪ ਧਾਰ ਲਿਆ। ਇਹ ਘਟਨਾ ਬੀਤੀ ਦੇਰ ਰਾਤ ਵਾਪਰੀ ਹੈ। ਲੁਧਿਆਣਾ ਦੇ ਰਹਿਣ ਵਾਲੇ ਨਿਹੰਗ ਬਲਦੇਵ ਸਿੰਘ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਦਰਅਸਲ ਬੁੱਧਵਾਰ ਨੂੰ ਨਿਹੰਗ ਬਲਦੇਵ ਸਿੰਘ ਨੇ ਆਪਣੇ ਸਾਥੀਆਂ ਦੇ ਨਾਲ ਮਿਲ ਕੇ ਮਿੱਠੇ ਪਾਣੀ ਦੀ ਛਬੀਲ ਲਗਾਈ ਹੋਈ ਸੀ। ਤਾਂ ਇਸ ਦੌਰਾਨ ਬਾਹਰੋਂ ਆਏ ਕੁੱਝ ਨੌਜਵਾਨਾਂ ਨਾਲ ਨਿੰਹਗ ਬਲਦੇਵ ਸਿੰਘ ਤੇ ਉਸ ਦੇ ਦੋਸਤਾਂ ਦੀ ਆਪਸ ਵਿੱਚ ਮਾਮੂਲੀ ਬਹਿਸ ਹੋ ਗਈ ਸੀ। ਇਸ ਦੌਰਾਨ ਛਬੀਲ 'ਚ ਮੌਜੂਦ ਲੋਕਾਂ ਨੇ ਮਾਮਲੇ ਨੂੰ ਠੰਢਾ ਕਰਕੇ ਨੌਜਵਾਨਾਂ ਨੂੰ ਉੱਥੇ ਭੇਜ ਦਿੱਤਾ ਸੀ। ਛਬੀਲ 'ਚ ਹੋਈ ਤਕਰਾਰ, ਅਗਲੇ ਦਿਨ ਨਿਹੰਗ ਸਿੰਘ ਨੂੰ ਤਲਵਾਰਾਂ ਨਾਲ ਵੱਢਿਆ
ਮੇਰੇ ਤੇ ਮੇਰੇ ਪਤੀ ਕੋਲ ਕੋਈ ਜਾਇਦਾਦ ਨਹੀਂ, ਅਸੀਂ ਕਈ ਸਾਲਾਂ ਤੋਂ ਕਿਰਾਏ ਦੇ ਮਕਾਨ ਵਿੱਚ ਹੀ ਰਹਿ ਰਹੇ ਹਾਂ
Punjab News : ਆਮ ਆਦਮੀ ਪਾਰਟੀ (ਆਪ) ਦੀ ਸੀਨੀਅਰ ਆਗੂ ਅਤੇ ਜਗਰਾਉਂ ਤੋਂ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਨੇ ਵਿਵਾਦਿਤ ਕੋਠੀ ਨਾਲ ਸਬੰਧਤ ਆਪਣੇ 'ਤੇ ਲਗਾਏ ਗਏ ਸਾਰੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ 2017 ਵਿੱਚ ਵਿਧਾਇਕ ਬਣਨ ਤੋਂ ਲੈ ਕੇ ਅੱਜ ਤੱਕ ਅਸੀਂ ਕਦੇ ਕਿਸੇ ਨਾਲ ਧੱਕਾ ਨਹੀਂ ਕੀਤਾ ਅਤੇ ਨਾ ਹੀ ਕਰਨਾ ਚਾਹੁੰਦੇ ਹਾਂ। ਇਹ ਸਾਡੀ ਪਾਰਟੀ ਦਾ ਸੱਭਿਆਚਾਰ ਨਹੀਂ ਹੈ। ਮੇਰੇ ਤੇ ਮੇਰੇ ਪਤੀ ਕੋਲ ਕੋਈ ਜਾਇਦਾਦ ਨਹੀਂ, ਅਸੀਂ ਕਈ ਸਾਲਾਂ ਤੋਂ ਕਿਰਾਏ ਦੇ ਮਕਾਨ ਵਿੱਚ ਹੀ ਰਹਿ ਰਹੇ ਹਾਂ
- - - - - - - - - Advertisement - - - - - - - - -