Punjab Breaking News LIVE: ਪੰਜਾਬ 'ਚ ਮੁੜ ਹੜ੍ਹਾਂ ਦਾ ਕਹਿਰ, ਇੱਕ ਹੋਰ 'ਆਪ' ਵਿਧਾਇਕ ਵਿਵਾਦ 'ਚ ਘਿਰਿਆ, ਕੈਬਨਿਟ ਮੰਤਰੀ ਕਟਾਰੂਚੱਕ ਨੂੰ ਵੱਡੀ ਰਾਹਤ
Punjab Breaking News LIVE 17 August, 2023: ਪੰਜਾਬ 'ਚ ਮੁੜ ਹੜ੍ਹਾਂ ਦਾ ਕਹਿਰ, ਇੱਕ ਹੋਰ 'ਆਪ' ਵਿਧਾਇਕ ਵਿਵਾਦ 'ਚ ਘਿਰਿਆ, ਕੈਬਨਿਟ ਮੰਤਰੀ ਕਟਾਰੂਚੱਕ ਨੂੰ ਵੱਡੀ ਰਾਹਤ,ਏਸ਼ੀਅਨ ਚੈਂਪੀਅਨਸ਼ਿਪ ਜੇਤੂ ਟੀਮ ਪਹੁੰਚੀ ਪੰਜਾਬ
LIVE
Background
Punjab Breaking News LIVE 17 August, 2023: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੇ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਇੱਕ ਵਿਧਾਇਕ ਵੱਲੋਂ ਇੱਕ ਪੁਲਿਸ ਸਬ-ਇੰਸਪੈਕਟਰ ਦੀ ਆਪਣੇ ਦਫ਼ਤਰ ਸੱਦ ਕੇ ਸਮਰਥਕਾਂ ਕੋਲੋਂ ਕਥਿਤ ਕੁੱਟਮਾਰ ਕਰਵਾਈ ਗਈ ਹੈ। ਉਨ੍ਹਾਂ ਇਸ ਮਾਮਲੇ ਵਿੱਚ ਵਿਧਾਇਕ ਖ਼ਿਲਾਫ਼ ਐਫਆਈਆਰ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। 'ਆਪ' ਵਿਧਾਇਕ ਨੇ ਦਫਤਰ ਸੱਦ ਕੇ ਕੁੱਟਵਾਇਆ ਸਬ ਇੰਸਪੈਕਟਰ, ਇਹ ਕੈਸਾ ਬਦਲਾਅ: ਮਜੀਠੀਆ
ਪੰਜਾਬ 'ਚ ਮੁੜ ਹੜ੍ਹਾਂ ਦਾ ਕਹਿਰ, ਅੱਠ ਜ਼ਿਲ੍ਹਿਆਂ 'ਚ ਮਚਾਈ ਤਬਾਹੀ
Flood in Punjab: ਪੰਜਾਬ ਅੰਦਰ ਮੁੜ ਹੜ੍ਹ ਕਹਿਰ ਮਚਾ ਰਹੇ ਹਨ। ਸੂਬੇ ਦੇ ਅੱਠ ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਆ ਗਏ ਹਨ। ਹਾਲਾਤ ਹੋਰ ਗੰਭੀਰ ਹੋ ਸਕਦੇ ਹਨ ਕਿਉਂਕਿ ਭਾਖੜਾ ਡੈਮ ਮੈਨੇਜਮੈਂਟ ਬੋਰਡ (ਬੀਬੀਐਮਬੀ) ਨੇ ਅਗਲੇ ਚਾਰ ਦਿਨਾਂ ਲਈ ਫਲੱਡ ਗੇਟ ਖੁੱਲ੍ਹੇ ਰੱਖਣ ਦਾ ਫੈਸਲਾ ਕੀਤਾ ਹੈ। ਇਸ ਕਾਰਨ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ। ਸਤਲੁਜ ਕੰਢੇ ਵਸੇ ਜ਼ਿਲ੍ਹਾ ਰੂਪਨਗਰ ਦੇ ਕਈ ਪਿੰਡਾਂ ਵਿੱਚ ਪਾਣੀ ਵੜ੍ਹ ਗਿਆ ਹੈ। ਦੂਜੇ ਪਾਸੇ ਪੌਂਗ ਡੈਮ ਤੋਂ ਛੱਡੇ ਪਾਣੀ ਨੇ ਹੁਸ਼ਿਆਰਪੁਰ, ਗੁਰਦਾਸਪੁਰ ਤੇ ਕਪੂਰਥਲਾ ਤੋਂ ਬਾਅਦ ਅੰਮ੍ਰਿਤਸਰ, ਤਰਨ ਤਾਰਨ ਤੇ ਫਿਰੋਜ਼ਪੁਰ 'ਚ ਵੀ ਤਬਾਹੀ ਮਚਾਉਣੀ ਸ਼ੁਰੂ ਕਰ ਦਿੱਤੀ ਹੈ। ਪੌਂਗ ਡੈਮ ਤੋਂ ਛੱਡੇ ਗਏ ਪਾਣੀ ਕਾਰਨ ਅੰਮ੍ਰਿਤਸਰ ਦੇ ਪਿੰਡ ਸ਼ੇਰੋਬਾਗਾ ਦੇ ਘਰ ਪਾਣੀ ਦੀ ਲਪੇਟ ਵਿੱਚ ਆ ਗਏ। ਇਸ ਮਗਰੋਂ ਸ਼ਾਮ ਨੂੰ ਲੋਕਾਂ ਨੂੰ ਬਚਾਉਣ ਦਾ ਕੰਮ ਸ਼ੁਰੂ ਕੀਤਾ ਗਿਆ। ਪੰਜਾਬ 'ਚ ਮੁੜ ਹੜ੍ਹਾਂ ਦਾ ਕਹਿਰ, ਅੱਠ ਜ਼ਿਲ੍ਹਿਆਂ 'ਚ ਮਚਾਈ ਤਬਾਹੀ
ਕੈਬਨਿਟ ਮੰਤਰੀ ਕਟਾਰੂਚੱਕ ਨੂੰ ਵੱਡੀ ਰਾਹਤ, ਜਿਨਸੀ ਸ਼ੋਸ਼ਣ ਵਾਲਾ ਕੇਸ ਬੰਦ
Case closed against Kataruchak: ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਪੰਜਾਬ ਦੇ ਖ਼ੁਰਾਕ ਤੇ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਖ਼ਿਲਾਫ਼ ਜਿਨਸੀ ਸ਼ੋਸ਼ਣ ਵਾਲੇ ਕੇਸ ਨੂੰ ਬੰਦ ਕਰ ਦਿੱਤਾ ਹੈ। ਕੌਮੀ ਕਮਿਸ਼ਨ ਦੀ ਇਸ ਕਾਰਵਾਈ ਨਾਲ ਕੈਬਨਿਟ ਮੰਤਰੀ ਕਟਾਰੂਚੱਕ ਨੂੰ ਰਾਹਤ ਮਿਲੀ ਹੈ। ਸ਼ਿਕਾਇਤ ਕਰਨ ਵਾਲੇ ਪੀੜਤ ਕੇਸ਼ਵ ਕੁਮਾਰ ਨੇ 11 ਜੁਲਾਈ ਨੂੰ ਕੌਮੀ ਕਮਿਸ਼ਨ ਨੂੰ ਪੱਤਰ ਭੇਜ ਕੇ ਕਟਾਰੂਚੱਕ ਖ਼ਿਲਾਫ਼ ਦਰਜ ਕਰਾਈ ਸ਼ਿਕਾਇਤ ਨੂੰ ਵਾਪਸ ਲੈ ਲਿਆ ਸੀ ਜਿਸ ਮਗਰੋਂ ਕਮਿਸ਼ਨ ਨੇ ਇਸ ਕੇਸ ਨੂੰ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਕੈਬਨਿਟ ਮੰਤਰੀ ਕਟਾਰੂਚੱਕ ਨੂੰ ਵੱਡੀ ਰਾਹਤ, ਜਿਨਸੀ ਸ਼ੋਸ਼ਣ ਵਾਲਾ ਕੇਸ ਬੰਦ
ਏਸ਼ੀਅਨ ਚੈਂਪੀਅਨਸ਼ਿਪ ਜੇਤੂ ਟੀਮ ਪਹੁੰਚੀ ਪੰਜਾਬ, ਹਾਕੀ ਟੀਮ ਨੂੰ ਮਿਲਣਗੇ ਸੀਐਮ ਮਾਨ
Asian Championship Winning Hockey Team: ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ 2023 ਦਾ ਖਿਤਾਬ ਜਿੱਤਣ ਵਾਲੀ ਭਾਰਤੀ ਟੀਮ ਪੰਜਾਬ ਪਹੁੰਚ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਟੀਮ ਦੇ ਸਾਰੇ ਮੈਂਬਰਾਂ ਨੂੰ ਮਿਲਣਗੇ ਤੇ ਉਨ੍ਹਾਂ ਨੂੰ ਵਧਾਈ ਦੇਣਗੇ। ਉਹ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਹਾਜ਼ਰੀ ਵਿੱਚ ਹਾਕੀ ਟੀਮ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਮਾਨ ਅੱਜ ਦੁਪਹਿਰ 12 ਵਜੇ ਪੰਜਾਬ ਭਵਨ ਵਿਖੇ ਹਾਕੀ ਟੀਮ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਜੇਤੂ ਟੀਮ ਦੇ ਸਾਰੇ ਖਿਡਾਰੀ ਹਾਜ਼ਰ ਰਹਿਣਗੇ। ਹਾਕੀ ਟੀਮ ਦਾ ਸਵਾਗਤ ਕਰਨ ਲਈ ਪੰਜਾਬ ਦੇ ਹੋਰ ਮੰਤਰੀ ਤੇ ਅਧਿਕਾਰੀ ਵੀ ਮੌਜੂਦ ਰਹਿਣਗੇ। ਏਸ਼ੀਅਨ ਚੈਂਪੀਅਨਸ਼ਿਪ ਜੇਤੂ ਟੀਮ ਪਹੁੰਚੀ ਪੰਜਾਬ, ਹਾਕੀ ਟੀਮ ਨੂੰ ਮਿਲਣਗੇ ਸੀਐਮ ਮਾਨ
ਖੰਨਾ 'ਚ ਅੰਤਰਰਾਜੀ ਹਥਿਆਰ ਸਪਲਾਇਰ ਫੜੇ, BSC ਦਾ ਵਿਦਿਆਰਥੀ ਨਿਕਲਿਆ ਮਾਸਟਰਮਾਈਂਡ, ਹਥਿਆਰਾਂ ਸਮੇਤ 5 ਮੈਂਬਰ ਕਾਬੂ
ਖੰਨਾ ਪੁਲਿਸ ਨੇ ਅੰਤਰਰਾਜੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ। ਇਸਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ। ਇਨ੍ਹਾਂ ਕੋਲੋਂ ਚਾਰ ਪਿਸਤੌਲ ਬਰਾਮਦ ਹੋਏ। ਮੱਧ ਪ੍ਰਦੇਸ਼ ਦਾ ਇੱਕ ਨੌਜਵਾਨ ਮਾਸਟਰਮਾਈਂਡ ਨਿਕਲਿਆ, ਜੋ ਬੀ.ਐਸ.ਸੀ. ਸੈਕੰਡ ਦਾ ਵਿਦਿਆਰਥੀ ਹੈ। ਚਾਰ ਮੁਲਜ਼ਮ ਪੰਜਾਬ ਅਤੇ ਇੱਕ ਮੱਧ ਪ੍ਰਦੇਸ਼ ਦਾ ਰਹਿਣ ਵਾਲਾ ਹੈ। ਪੰਜਾਂ ਦੀ ਉਮਰ 18 ਤੋਂ 20 ਸਾਲ ਹੈ। ਉਹ ਸੋਸ਼ਲ ਮੀਡੀਆ ਰਾਹੀਂ ਇੱਕ ਦੂਜੇ ਦੇ ਸੰਪਰਕ ਵਿੱਚ ਆਏ ਅਤੇ ਇੱਕ ਹਥਿਆਰ ਸਪਲਾਈ ਕਰਨ ਵਾਲਾ ਗਰੋਹ ਬਣਾਇਆ।
ਅਨਮੋਲ ਗਗਨ ਮਾਨ ਵਲੋਂ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਕੰਮ ਵਿਚ ਤੇਜ਼ੀ ਲਿਆਉਣ ਦੇ ਹੁਕਮ
ਪੰਜਾਬ ਦੇ ਕਿਰਤ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਰਾਜ ਦੇ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਕਾਰਜ਼ ਵਿਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹਨ। ਅੱਜ ਇਥੇ ਕਿਰਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਨਮੋਲ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਦੇ ਉਸਾਰੀ ਕਿਰਤੀਆਂ ਦੀ ਭਲਾਈ ਵਚਨਬੱਧ ਹੈ
ਲੁਧਿਆਣਾ 'ਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਤੋਂ ਪਹਿਲਾਂ AAP ਪਾਰਟੀ ਨੂੰ ਮਿਲਿਆ ਵੱਡਾ ਹੁਲਾਰਾ
ਆਮ ਆਦਮੀ ਪਾਰਟੀ (ਆਪ) ਨੂੰ ਲੁਧਿਆਣਾ ਵਿੱਚ ਉਸ ਸਮੇਂ ਵੱਡਾ ਵੱਡਾ ਹੁਲਾਰਾ ਮਿਲਿਆ , ਜਦੋਂ ਵੀਰਵਾਰ ਨੂੰ ਤਿੰਨ ਪ੍ਰਮੁੱਖ ਹਸਤੀਆਂ ‘ਆਪ’ ਵਿੱਚ ਸ਼ਾਮਲ ਹੋ ਗਈਆਂ। ਬਸੰਤ ਗਰੁੱਪ ਦੇ ਚੇਅਰਮੈਨ ਰਜਿੰਦਰ ਸਿੰਘ ਬਸੰਤ,ਰਿਟਾਇਰ ਡੀਐਸਪੀ ਬੁਲੰਦ ਸਿੰਘ ਅਤੇ ਆਰ.ਓਬੀਸੀ ਵੈਲਫੇਅਰ ਫਰੰਟ (ਜਮਹੂਰੀ) ਪੰਜਾਬ ਦੇ ਕਰਮਜੀਤ ਸਿੰਘ ਨਾਰੰਗਵਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। 'ਆਪ' ਪੰਜਾਬ ਦੇ ਕਾਰਜਕਾਰੀ ਪ੍ਰਧਾਨ ਵਿਧਾਇਕ ਬੁੱਧ ਰਾਮ ਨੇ ੳਨਾਂ ਨੂੰ ਪਾਰਟੀ 'ਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਦੇ ਨਾਲ ਕੁਲਵੰਤ ਸਿੰਘ ਪੱਪੀ (ਅਕਾਲੀ ਦਲ), ਤਰਲੋਚਨ ਸਿੰਘ ਕਾਕਾ (ਕਾਂਗਰਸ) ਅਤੇ ਸਰਬਜੀਤ ਸਿੰਘ ਸੇਵੀਆਂ (ਕਾਂਗਰਸ) ਵੀ ‘ਆਪ’ ਵਿੱਚ ਸ਼ਾਮਲ ਹੋ ਗਏ।
Punjab Flood: ਪ੍ਰੇਮ ਚੰਦੂਮਾਜਰਾ ਅਤੇ ਦਲਜੀਤ ਚੀਮਾ ਵੱਲੋਂ ਨੰਗਲ ਦੇ ਨਜ਼ਦੀਕੀ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾਕਟਰ ਦਲਜੀਤ ਸਿੰਘ ਚੀਮਾ ਵਲੋਂ ਅੱਜ ਨੰਗਲ ਦੇ ਨਜ਼ਦੀਕੀ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਹਨਾਂ ਪੱਤਰਕਾਰਾਂ ਦੇ ਨਾਲ ਗੱਲ ਕਰਦਿਆਂ ਕਿਹਾ ਕਿ ਜਿੱਥੇ ਸੂਬਾ ਸਰਕਾਰ ਹੜਾਂ ਦੌਰਾਨ ਪ੍ਰਬੰਧ ਕਰਨ ਵਿਚ ਬੁਰੀ ਤਰ੍ਹਾਂ ਫੇਲ ਹੋਈ ਹੈ, ਉਥੇ ਹੀ ਸਤਲੁਜ ਵਿੱਚ ਛੱਡੇ ਜਾਣ ਵਾਲੇ ਪਾਣੀ ਸਬੰਧੀ ਲੋਕਾਂ ਨੂੰ ਸਹੀ ਜਾਣਕਾਰੀ ਨਹੀਂ ਦਿੱਤੀ ਗਈ ਤੇ ਨਾ ਹੀ ਰਾਹਤ ਕਾਰਜ ਉਸ ਤਰੀਕੇ ਨਾਲ ਚਲਾਏ ਗਏ ਜਿਵੇਂ ਸਰਕਾਰ ਨੂੰ ਚਲਾਉਣੇ ਚਾਹੀਦੇ ਸਨ।
ਚੀਫ਼ ਜਸਟਿਸ ਵੱਲੋਂ ਪੰਜਾਬ ਦੇ “ਲੀਗਲ ਏਡ ਡਿਫੈਂਸ ਕਾਉਂਸਲ ਸਿਸਟਮ” ਦਫ਼ਤਰਾਂ ਦਾ ਵਰਚੁਅਲ ਉਦਘਾਟਨ
ਚੀਫ਼ ਜਸਟਿਸ ਮਾਣਯੋਗ ਰਵੀ ਸ਼ੰਕਰ ਝਾਅ ਵੱਲੋਂ ਅੱਜ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ “ਲੀਗਲ ਏਡ ਡਿਫੈਂਸ ਕਾਉਂਸਲ ਸਿਸਟਮ” ਦੇ ਦਫ਼ਤਰਾਂ ਦਾ ਵਰਚੁਅਲ ਉਦਘਾਟਨ ਕੀਤਾ ਗਿਆ। ਇਸ ਸਬੰਧੀ ਮੈਂਬਰ ਸਕੱਤਰ ਜੀ ਵੱਲੋਂ ਦੱਸਿਆ ਗਿਆ ਕਿ ਲੀਗਲ ਏਡ ਡਲਿਵਰੀ ਸਿਸਟਮ ਨੂੰ ਵਧੇਰੇ ਪ੍ਰਭਾਵੀ ਅਤੇ ਨਤੀਜਾ-ਮੁਖੀ ਬਣਾਉਣ ਲਈ, ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ (ਨਾਲਸਾ) ਨੇ ਲੀਗਲ ਏਡ ਡਿਫੈਂਸ ਕਾਉਂਸਲ ਸਿਸਟਮ ਦਾ ਸੰਕਲਪ ਲਿਆ ਹੈ ਜੋ ਕਿ ਜਨਤਕ ਡਿਫੈਂਡਰ ਸਿਸਟਮ ਦੀ ਤਰਜ਼ 'ਤੇ ਹੈ।