Punjab Breaking News LIVE: ਪੰਜਾਬ 'ਚ ਮੁੜ ਹੜ੍ਹਾਂ ਦਾ ਕਹਿਰ, ਇੱਕ ਹੋਰ 'ਆਪ' ਵਿਧਾਇਕ ਵਿਵਾਦ 'ਚ ਘਿਰਿਆ, ਕੈਬਨਿਟ ਮੰਤਰੀ ਕਟਾਰੂਚੱਕ ਨੂੰ ਵੱਡੀ ਰਾਹਤ
Punjab Breaking News LIVE 17 August, 2023: ਪੰਜਾਬ 'ਚ ਮੁੜ ਹੜ੍ਹਾਂ ਦਾ ਕਹਿਰ, ਇੱਕ ਹੋਰ 'ਆਪ' ਵਿਧਾਇਕ ਵਿਵਾਦ 'ਚ ਘਿਰਿਆ, ਕੈਬਨਿਟ ਮੰਤਰੀ ਕਟਾਰੂਚੱਕ ਨੂੰ ਵੱਡੀ ਰਾਹਤ,ਏਸ਼ੀਅਨ ਚੈਂਪੀਅਨਸ਼ਿਪ ਜੇਤੂ ਟੀਮ ਪਹੁੰਚੀ ਪੰਜਾਬ
ਖੰਨਾ ਪੁਲਿਸ ਨੇ ਅੰਤਰਰਾਜੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ। ਇਸਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ। ਇਨ੍ਹਾਂ ਕੋਲੋਂ ਚਾਰ ਪਿਸਤੌਲ ਬਰਾਮਦ ਹੋਏ। ਮੱਧ ਪ੍ਰਦੇਸ਼ ਦਾ ਇੱਕ ਨੌਜਵਾਨ ਮਾਸਟਰਮਾਈਂਡ ਨਿਕਲਿਆ, ਜੋ ਬੀ.ਐਸ.ਸੀ. ਸੈਕੰਡ ਦਾ ਵਿਦਿਆਰਥੀ ਹੈ। ਚਾਰ ਮੁਲਜ਼ਮ ਪੰਜਾਬ ਅਤੇ ਇੱਕ ਮੱਧ ਪ੍ਰਦੇਸ਼ ਦਾ ਰਹਿਣ ਵਾਲਾ ਹੈ। ਪੰਜਾਂ ਦੀ ਉਮਰ 18 ਤੋਂ 20 ਸਾਲ ਹੈ। ਉਹ ਸੋਸ਼ਲ ਮੀਡੀਆ ਰਾਹੀਂ ਇੱਕ ਦੂਜੇ ਦੇ ਸੰਪਰਕ ਵਿੱਚ ਆਏ ਅਤੇ ਇੱਕ ਹਥਿਆਰ ਸਪਲਾਈ ਕਰਨ ਵਾਲਾ ਗਰੋਹ ਬਣਾਇਆ।
ਪੰਜਾਬ ਦੇ ਕਿਰਤ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਰਾਜ ਦੇ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਕਾਰਜ਼ ਵਿਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹਨ। ਅੱਜ ਇਥੇ ਕਿਰਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਨਮੋਲ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਦੇ ਉਸਾਰੀ ਕਿਰਤੀਆਂ ਦੀ ਭਲਾਈ ਵਚਨਬੱਧ ਹੈ
ਆਮ ਆਦਮੀ ਪਾਰਟੀ (ਆਪ) ਨੂੰ ਲੁਧਿਆਣਾ ਵਿੱਚ ਉਸ ਸਮੇਂ ਵੱਡਾ ਵੱਡਾ ਹੁਲਾਰਾ ਮਿਲਿਆ , ਜਦੋਂ ਵੀਰਵਾਰ ਨੂੰ ਤਿੰਨ ਪ੍ਰਮੁੱਖ ਹਸਤੀਆਂ ‘ਆਪ’ ਵਿੱਚ ਸ਼ਾਮਲ ਹੋ ਗਈਆਂ। ਬਸੰਤ ਗਰੁੱਪ ਦੇ ਚੇਅਰਮੈਨ ਰਜਿੰਦਰ ਸਿੰਘ ਬਸੰਤ,ਰਿਟਾਇਰ ਡੀਐਸਪੀ ਬੁਲੰਦ ਸਿੰਘ ਅਤੇ ਆਰ.ਓਬੀਸੀ ਵੈਲਫੇਅਰ ਫਰੰਟ (ਜਮਹੂਰੀ) ਪੰਜਾਬ ਦੇ ਕਰਮਜੀਤ ਸਿੰਘ ਨਾਰੰਗਵਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। 'ਆਪ' ਪੰਜਾਬ ਦੇ ਕਾਰਜਕਾਰੀ ਪ੍ਰਧਾਨ ਵਿਧਾਇਕ ਬੁੱਧ ਰਾਮ ਨੇ ੳਨਾਂ ਨੂੰ ਪਾਰਟੀ 'ਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਦੇ ਨਾਲ ਕੁਲਵੰਤ ਸਿੰਘ ਪੱਪੀ (ਅਕਾਲੀ ਦਲ), ਤਰਲੋਚਨ ਸਿੰਘ ਕਾਕਾ (ਕਾਂਗਰਸ) ਅਤੇ ਸਰਬਜੀਤ ਸਿੰਘ ਸੇਵੀਆਂ (ਕਾਂਗਰਸ) ਵੀ ‘ਆਪ’ ਵਿੱਚ ਸ਼ਾਮਲ ਹੋ ਗਏ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾਕਟਰ ਦਲਜੀਤ ਸਿੰਘ ਚੀਮਾ ਵਲੋਂ ਅੱਜ ਨੰਗਲ ਦੇ ਨਜ਼ਦੀਕੀ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਹਨਾਂ ਪੱਤਰਕਾਰਾਂ ਦੇ ਨਾਲ ਗੱਲ ਕਰਦਿਆਂ ਕਿਹਾ ਕਿ ਜਿੱਥੇ ਸੂਬਾ ਸਰਕਾਰ ਹੜਾਂ ਦੌਰਾਨ ਪ੍ਰਬੰਧ ਕਰਨ ਵਿਚ ਬੁਰੀ ਤਰ੍ਹਾਂ ਫੇਲ ਹੋਈ ਹੈ, ਉਥੇ ਹੀ ਸਤਲੁਜ ਵਿੱਚ ਛੱਡੇ ਜਾਣ ਵਾਲੇ ਪਾਣੀ ਸਬੰਧੀ ਲੋਕਾਂ ਨੂੰ ਸਹੀ ਜਾਣਕਾਰੀ ਨਹੀਂ ਦਿੱਤੀ ਗਈ ਤੇ ਨਾ ਹੀ ਰਾਹਤ ਕਾਰਜ ਉਸ ਤਰੀਕੇ ਨਾਲ ਚਲਾਏ ਗਏ ਜਿਵੇਂ ਸਰਕਾਰ ਨੂੰ ਚਲਾਉਣੇ ਚਾਹੀਦੇ ਸਨ।
ਚੀਫ਼ ਜਸਟਿਸ ਮਾਣਯੋਗ ਰਵੀ ਸ਼ੰਕਰ ਝਾਅ ਵੱਲੋਂ ਅੱਜ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ “ਲੀਗਲ ਏਡ ਡਿਫੈਂਸ ਕਾਉਂਸਲ ਸਿਸਟਮ” ਦੇ ਦਫ਼ਤਰਾਂ ਦਾ ਵਰਚੁਅਲ ਉਦਘਾਟਨ ਕੀਤਾ ਗਿਆ। ਇਸ ਸਬੰਧੀ ਮੈਂਬਰ ਸਕੱਤਰ ਜੀ ਵੱਲੋਂ ਦੱਸਿਆ ਗਿਆ ਕਿ ਲੀਗਲ ਏਡ ਡਲਿਵਰੀ ਸਿਸਟਮ ਨੂੰ ਵਧੇਰੇ ਪ੍ਰਭਾਵੀ ਅਤੇ ਨਤੀਜਾ-ਮੁਖੀ ਬਣਾਉਣ ਲਈ, ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ (ਨਾਲਸਾ) ਨੇ ਲੀਗਲ ਏਡ ਡਿਫੈਂਸ ਕਾਉਂਸਲ ਸਿਸਟਮ ਦਾ ਸੰਕਲਪ ਲਿਆ ਹੈ ਜੋ ਕਿ ਜਨਤਕ ਡਿਫੈਂਡਰ ਸਿਸਟਮ ਦੀ ਤਰਜ਼ 'ਤੇ ਹੈ।
ਰੋਪੜ ਜ਼ਿਲ੍ਹੇ ਵਿੱਚ ਅੱਜ ਸਵੇਰੇ ਇੱਕ ਦੁਕਾਨ ਵਿੱਚ ਸਿਲੰਡਰ ਫਟਣ ਕਾਰਨ ਅੱਗ ਲੱਗ ਗਈ। ਇਸ ਹਾਦਸੇ 'ਚ 2 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 3 ਲੋਕ ਜ਼ਖਮੀ ਹੋ ਗਏ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਦਰਅਸਲ ਤੜਕਸਾਰ ਭਰਤਗੜ੍ਹ ਬੱਸ ਸਟੈਂਡ 'ਤੇ ਕਮਲ ਸਵੀਟਸ ਨਾਮ ਦੀ ਦੁਕਾਨ 'ਚ ਅੱਗ ਲੱਗ ਗਈ, ਜਿਸ ਕਾਰਨ ਦੁਕਾਨ 'ਚ ਰੱਖਿਆ ਕਮਰਸ਼ੀਅਲ ਗੈਸ ਸਿਲੰਡਰ ਫਟ ਗਿਆ ਅਤੇ ਜ਼ੋਰਦਾਰ ਧਮਾਕਾ ਹੋ ਗਿਆ।
ਵਿਦੇਸ਼ ਤੋਂ ਬਹੁਤ ਹੀ ਹੈਰਾਨ ਕਰ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਜਿਸ ਨੂੰ ਜਾਣਕੇ ਪੰਜਾਬੀਆਂ ਦਾ ਸਿਰ ਸ਼ਰਮ ਦੇ ਨਾਲ ਝੁੱਕ ਜਾਵੇਗਾ। ਜਿੱਥੇ ਕੁਝ ਪੰਜਾਬੀ ਵਿਦੇਸ਼ੀ ਧਰਤੀ ਉੱਤੇ ਕਮਾਲ ਦਾ ਕੰਮ ਕਰਕੇ ਆਪਣੇ ਦੇਸ਼ ਅਤੇ ਪੰਜਾਬੀ ਭਾਈਚਾਰੇ ਦਾ ਨਾਮ ਰੌਸ਼ਨ ਕਰਦੇ ਹਨ। ਉੱਥੇ ਹੀ ਕੁਝ ਅਜਿਹੇ ਵੀ ਨੇ ਜੋ ਕਿ ਪੰਜਾਬੀਆਂ ਦਾ ਨਾਮ ਖਰਾਬ ਕਰ ਦਿੰਦੇ ਹਨ। ਅਮਰੀਕਾ ਤੋਂ ਅਜਿਹਾ ਸਮਾਚਾਰ ਸਾਹਮਣੇ ਆਇਆ ਹੈ ਜਿੱਥੇ ਬਾਲ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਵਿੱਚ ਕੁਝ ਪੰਜਾਬੀਆਂ ਦਾ ਨਾਮ ਵੀ ਸਾਹਮਣੇ ਆਏ ਹਨ।
ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਇੱਕੋ ਸਮੇਂ ਦੋ ਅਹੁਦਿਆਂ ’ਤੇ ਕੰਮ ਕਰਨ ਨੂੰ ਲੈ ਕੇ ਹੁਣ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਨੋਟਿਸ ਜਾਰੀ ਕਰਕੇ ਸਰਕਾਰ ਨੇ ਤਿੰਨ ਦਿਨਾਂ ਵਿੱਚ ਵਿੱਚ ਸਪੱਸ਼ਟੀਕਰਨ ਮੰਗਿਆ ਹੈ।
ਖੰਨਾ 'ਚ ਨੈਸ਼ਨਲ ਹਾਈਵੇ 'ਤੇ ਸੜਕ ਹਾਦਸਾ ਵਾਪਰਿਆ ਜਿਸ ਨਾਲ ਇੱਕ ਸਾਧੂ ਦੀ ਮੌਤ ਹੋ ਗਈ ਤੇ ਬਾਕੀ ਜ਼ਖ਼ਮੀ ਹੋ ਗਏ। ਦੱਸ ਦਈਏ ਕਿ ਇਹ ਹਾਦਸਾ ਪ੍ਰਿਸਟੀਨ ਮਾਲ ਨੇੜੇ ਹੋਇਆ ਹੈ। ਜਾਣਕਾਰੀ ਮੁਤਾਬਕ, ਇਸ ਹਾਦਸੇ ਵਿੱਚ ਇੱਕ ਤੇਜ਼ ਰਫ਼ਤਾਰ ਵਾਹਨ ਨੇ ਮਾਰੂਤੀ ਕਾਰ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ। ਇਸ ਕਾਰ ਵਿੱਚ ਸਵਾਰ ਪੰਜ ਸਾਧੂਆਂ ਵਿੱਚੋਂ ਇੱਕ ਦੀ ਮੌਤ ਹੋ ਗਈ ਬਾਕੀ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਸਰਕਾਰੀ ਹਸਪਤਾਲ ਖੰਨਾ ਵਿਖੇ ਦਾਖ਼ਲ ਕਰਵਾਇਆ ਗਿਆ। ਇਹ ਸਾਧੂ ਪਟਿਆਲਾ ਤੋਂ ਲੁਧਿਆਣਾ ਜਾ ਰਹੇ ਸਨ। ਹਾਦਸੇ ਵਿੱਚ ਮਰਨ ਵਾਲੇ ਸਾਧੂ ਦੀ ਪਛਾਣ ਰਾਮਾ ਗਿਰੀ ਵਾਸੀ ਪਟਿਆਲਾ ਵਜੋਂ ਹੋਈ।
ਪੰਜਾਬ ਵਿੱਚ ਇੱਕ ਵਾਰ ਮੁੜ ਤੋਂ ਹੜ੍ਹ ਵਰਗੇ ਹਲਾਤ ਬਣ ਰਹੇ ਹਨ। ਜ਼ਿਕਰ ਕਰ ਦਈਏ ਕਿ ਪੌਂਗ ਡੈਮ ਤੋਂ ਪਾਣੀ ਛੱਡੇ ਜਾਣ ਤੋਂ ਬਾਅਦ ਪੰਜਾਬ ਦੇ ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਕਈ ਪਿੰਡਾਂ ਵਿੱਚ ਪਾਣੀ ਭਰ ਗਿਆ। ਜਿਸ ਕਾਰਨ ਪਿੰਡ ਵਾਲਿਆਂ ਨੂੰ ਸੁਰੱਖਿਅਤ ਥਾਵਾਂ ਉੱਤੇ ਕੱਢਿਆ ਜਾ ਰਿਹਾ ਹੈ। ਡੀਸੀ ਗੁਰਦਾਸਪੁਰ ਹਿਮਾਂਸ਼ੂ ਅਗਰਵਾਲ ਨੇ ਗੁਰਦਾਸਪੁਰ ਦੇ ਕਾਹਨੂੰਵਾਨ ਇਲਾਕੇ ਦੇ ਪਿੰਡਾਂ ਦਾ ਦੌਰਾ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਦੱਸਿਆ ਕਿ 5 ਹਜ਼ਾਰ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ। ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ, ਆਰਮੀ ਅਤੇ ਐਨਡੀਆਰਐਫ ਦੀਆਂ ਟੀਮਾਂ ਕਿਸ਼ਤੀਆਂ ਵਿੱਚ ਗਸ਼ਤ ਕਰ ਰਹੀਆਂ ਹਨ, ਜਿੱਥੇ ਵੀ ਕਿਸੇ ਨੂੰ ਮਦਦ ਦੀ ਲੋੜ ਹੈ ਉਨ੍ਹਾਂ ਲੋਕਾਂ ਤੱਕ ਮਦਦ ਪਹੁੰਚ ਰਹੀ ਹੈ।
ਮੋਗਾ ਦੀ ਇੱਕ ਲੜਕੀ ਦੀ ਨਸ਼ੇ ਦੀ ਹਾਲਤ ਵਿੱਚ ਵੀਡੀਓ ਵਾਇਰਲ ਹੋ ਰਹੀ ਹੈ। ਜਦੋਂ ਕੁਝ ਔਰਤਾਂ ਉਕਤ ਲੜਕੀ ਨੂੰ ਪੁਲਿਸ ਕੋਲ ਲੈ ਕੇ ਗਈਆਂ ਤਾਂ ਪੁਲਿਸ ਨੇ ਜਾਂਚ ਤੋਂ ਬਾਅਦ ਸੁਖਪ੍ਰੀਤ ਸੁੱਖਾ, ਸੁਮਨਪ੍ਰੀਤ ਤੇ ਮੰਗਾ ਖਿਲਾਫ ਮਾਮਲਾ ਦਰਜ ਕੀਤਾ ਹੈ। ਲੜਕੀ ਨੇ ਉਕਤ ਮੁਲਜ਼ਮਾਂ 'ਤੇ ਦੋਸ਼ ਲਾਇਆ ਹੈ ਕਿ ਉਹ ਉਸ ਨੂੰ ਚਿੱਟਾ ਪਿਉਂਦੇ ਸੀ ਤੇ ਹੋਟਲਾਂ 'ਚ ਲਿਜਾ ਕੇ ਧੰਦਾ ਕਰਵਾਉਂਦੇ ਸਨ।
ਬਰਨਾਲਾ ਜ਼ਿਲ੍ਹੇ ਦੀ ਪੁਲਿਸ ਨੇ ਪਿੰਡ ਸੇਖਾ ਵਿੱਚ ਹੋਏ ਦੋਹਰੇ ਕਤਲ ਕਾਂਡ ਦੇ ਮਾਮਲੇ ਨੂੰ ਸੁਲਝਾ ਲਿਆ ਹੈ। ਘਰ ਜਵਾਈ ਬਣ ਕੇ ਰਹਿ ਰਹੇ ਰਾਜਦੀਪ ਸਿੰਘ ਨੇ ਹੀ ਆਪਣੀ ਪਤਨੀ ਪਰਮਜੀਤ ਕੌਰ ਤੇ ਸੱਸ ਹਰਬੰਸ ਕੌਰ ਦਾ ਕਤਲ ਕੀਤਾ ਸੀ। ਉਹ ਆਪਣੀ ਪਤਨੀ ਦੇ ਨਾਂ ’ਤੇ ਚੱਲ ਰਹੀ 5 ਏਕੜ ਜ਼ਮੀਨ ਹੜੱਪਣਾ ਚਾਹੁੰਦਾ ਸੀ।
ਪੰਜਾਬ ਦਾ ਚੋਣਾਵੀ ਕਿਲ੍ਹਾ ਤੋੜਨਾ ਭਾਰਤੀ ਜਨਤਾ ਪਾਰਟੀ (ਭਾਜਪਾ) ਲਈ ਹਮੇਸ਼ਾ ਹੀ ਚੁਣੌਤੀ ਰਹੀ ਹੈ, ਜਿਸ ਕਾਰਨ ਇਸ ਨੇ ਹਮੇਸ਼ਾ ਹੀ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਕਰਕੇ ਚੋਣਾਂ ਲੜੀਆਂ ਹਨ ਪਰ ਇਸ ਵਾਰ ਭਾਜਪਾ ਨੇ ਇਕੱਲਿਆਂ ਹੀ ਚੋਣ ਮੈਦਾਨ ਵਿਚ ਉਤਰਨ ਦਾ ਮਨ ਬਣਾ ਲਿਆ ਹੈ। ਅਕਾਲੀ ਦਲ ਵੱਲੋਂ ਮੁੜ ਗਠਜੋੜ ਕਰਨ ਦੀਆਂ ਖ਼ਬਰਾਂ ਦਾ ਖੰਡਨ ਕੀਤਾ ਗਿਆ ਹੈ। ਪਰ ਸਿਆਸੀ ਗਿਣਤੀਆਂ-ਮਿਣਤੀਆਂ 'ਤੇ ਨਜ਼ਰ ਮਾਰੀਏ ਤਾਂ ਸੂਬੇ 'ਚ ਇਹ ਗੱਲ ਅਜੇ ਵੀ ਚਰਚਾ 'ਚ ਹੈ ਕਿ ਪੰਜਾਬ ਦੇ ਕਿਲ੍ਹੇ ਨੂੰ ਤੋੜਨ ਲਈ ਅਕਾਲੀ ਦਲ ਅਤੇ ਭਾਜਪਾ ਦਾ ਇਕੱਠੇ ਹੋਣਾ 'ਮਜ਼ਬੂਰੀ' ਹੈ।
ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ 2023 ਦਾ ਖਿਤਾਬ ਜਿੱਤਣ ਵਾਲੀ ਭਾਰਤੀ ਟੀਮ ਪੰਜਾਬ ਪਹੁੰਚ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਟੀਮ ਦੇ ਸਾਰੇ ਮੈਂਬਰਾਂ ਨੂੰ ਮਿਲਣਗੇ ਤੇ ਉਨ੍ਹਾਂ ਨੂੰ ਵਧਾਈ ਦੇਣਗੇ। ਉਹ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਹਾਜ਼ਰੀ ਵਿੱਚ ਹਾਕੀ ਟੀਮ ਨਾਲ ਮੁਲਾਕਾਤ ਕਰਨਗੇ।
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗੁਰੂ ਘਰਾਂ ਵਿੱਚ ਜਹਾਜ਼ ਚੜ੍ਹਾਉਣ ’ਤੇ ਰੋਕ ਲਾਉਣ ਦੇ ਐਲਾਨ ਨਾਲ ਹੀ ਦੋਆਬੇ ਦੇ ਚਰਚਿਤ ਪਿੰਡ ਤੱਲ੍ਹਣ ਦੇ ਗੁਰਦੁਆਰਾ ਸ਼ਹੀਦਾਂ ਸੰਤਨਿਹਾਲ ਸਿੰਘ ਵਿਖੇ ਜਹਾਜ਼ ਚੜ੍ਹਾਉਣ ’ਤੇ ਪਾਬੰਦੀ ਲਾ ਦਿੱਤੀ ਗਈ ਹੈ। ਇੱਥੇ ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨ ਰੋਜ਼ਾਨਾ ਹੀ ਦਰਜਨਾਂ ਖਿਡੌਣੇ ਜਹਾਜ਼ ਚੜ੍ਹਾਉਂਦੇ ਹਨ। ਹਾਸਲ ਜਾਣਕਾਰੀ ਮੁਤਾਬਕ ਨੌਜਵਾਨਾਂ ਦਾ ਮੰਨਣਾ ਹੈ ਕਿ ਜਹਾਜ਼ ਚੜ੍ਹਾਉਣ ਨਾਲ ਉਨ੍ਹਾਂ ਦੀ ਵਿਦੇਸ਼ ਜਾਣ ਦੀ ਸੁੱਖ ਪੂਰੀ ਹੋ ਜਾਂਦੀ ਹੈ। ਗੁਰਦੁਆਰੇ ਦੇ ਮੈਨੇਜਰ ਬਲਜੀਤ ਸਿੰਘ ਨੇ ਦੱਸਿਆ ਕਿ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਸ ਫੈਸਲੇ ਦਾ ਸਿੱਖ ਸੰਗਤ ਵੱਲੋਂ ਸਵਾਗਤ ਕੀਤਾ ਜਾ ਰਿਹਾ ਹੈ।
ਗੁਰਦਾਸਪੁਰ ਤੋਂ ਦਰਦਨਾਕ ਖਬਰ ਸਾਹਮਣੇ ਆਈ ਹੈ। ਕਸਬਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਧੀਰੋਵਾਲ ਵਿੱਚ ਬਰਸਾਤੀ ਨਾਲੇ ਵਿੱਚ ਪਾਣੀ ਦੇਖਣ ਗਏ ਦੋ ਬੱਚਿਆਂ ਦੀ ਡੁੱਬਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਜਸਕਰਨ ਸਿੰਘ (14) ਤੇ ਦਿਲਪ੍ਰੀਤ ਸਿੰਘ (13) ਵਜੋਂ ਹੋਈ ਹੈ। ਦੋਵਾਂ ਬੱਚਿਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ।
ਵਿਸ਼ਵ ਪੱਧਰ 'ਤੇ ਬਹੁਮੁੱਲੀਆਂ ਧਾਤੂਆਂ ਦੀਆਂ ਕੀਮਤਾਂ 'ਚ ਗਿਰਾਵਟ ਦੇ ਕਾਰਨ ਬੁੱਧਵਾਰ ਨੂੰ ਦਿੱਲੀ ਸਰਾਫਾ ਬਾਜ਼ਾਰ 'ਚ ਸੋਨਾ 100 ਰੁਪਏ ਡਿੱਗ ਕੇ 59,600 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਿਆ। ਪਿਛਲੇ ਕਾਰੋਬਾਰੀ ਸੈਸ਼ਨ 'ਚ ਸੋਨਾ 59,700 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ। ਦੂਜੇ ਪਾਸੇ ਚਾਂਦੀ 200 ਰੁਪਏ ਦੀ ਤੇਜ਼ੀ ਨਾਲ 73,100 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ। ਸੰਸਾਰਕ ਬਾਜ਼ਾਰ 'ਚ ਸੋਨੇ ਦੀ ਕੀਮਤ ਡਿੱਗ ਕੇ 1,904 ਡਾਲਰ ਪ੍ਰਤੀ ਔਂਸ 'ਤੇ ਆ ਗਈ ਜਦਕਿ ਚਾਂਦੀ ਦੀ ਕੀਮਤ 22.70 ਡਾਲਰ ਪ੍ਰਤੀ ਔਂਸ 'ਤੇ ਆ ਗਈ।
ਲੁਧਿਆਣਾ ਵਿੱਚ ਇੱਕ ਹੋਰ ਗੁੰਡਾਗਰਦੀ ਦੀ ਵਾਰਦਾਤ ਸਾਹਮਣੇ ਆਈ ਹੈ। ਸ਼ਹਿਰ ਦੇ ਦੁੱਗਰੀ ਫੇਜ਼-1 'ਚ ਦੇਰ ਰਾਤ ਸਕਾਰਪੀਓ ਸਵਾਰ ਬਦਮਾਸ਼ਾਂ ਨੇ ਇੱਕ ਘਰ ਦੇ ਬਾਹਰ ਖੜ੍ਹੇ ਨੌਜਵਾਨਾਂ 'ਤੇ ਹਮਲਾ ਕਰ ਦਿੱਤਾ। ਕੁਝ ਨੌਜਵਾਨ ਗਲੀਆਂ ਵਿੱਚ ਭੱਜ ਗਏ, ਜਦਕਿ ਇੱਕ ਨੌਜਵਾਨ ਆਪਣੇ ਦੋਸਤ ਦੇ ਘਰ ਵੜ ਗਿਆ। ਪੁਰਾਣੀ ਰੰਜਿਸ਼ ਕਾਰਨ ਬਦਮਾਸ਼ਾਂ ਨੇ ਘਰ 'ਚ ਦਾਖਲ ਹੋ ਕੇ ਨੌਜਵਾਨ ਦੀ ਕੁੱਟਮਾਰ ਕੀਤੀ। ਪੀੜਤ ਨੌਜਵਾਨ ਪ੍ਰਾਪਰਟੀ ਦਾ ਕਾਰੋਬਾਰ ਕਰਦਾ ਹੈ।
ਹਾਸਲ ਜਾਣਕਾਰੀ ਮੁਤਾਬਕ ਭਾਖੜਾ ਦਾ ਪਾਣੀ ਸਤਲੁਜ ਦਰਿਆ ਵਿੱਚ ਛੱਡਣ ਕਾਰਨ ਰੂਪਨਗਰ ਵਿੱਚ ਕਈ ਥਾਵਾਂ ਤੋਂ ਧੁੱਸੀ ਬੰਨ੍ਹ ਟੁੱਟ ਗਿਆ। ਭਾਖੜਾ ਡੈਮ ਵਿੱਚ ਅੱਜ ਪਾਣੀ ਦਾ ਪੱਧਰ 1676.45 ਫੁੱਟ 'ਤੇ ਪਹੁੰਚ ਗਿਆ ਜੋ ਪਿਛਲੇ ਦਿਨਾਂ ਨਾਲੋਂ 2 ਫੁੱਟ ਘੱਟ ਤੇ ਖ਼ਤਰੇ ਦੇ ਨਿਸ਼ਾਨ ਤੋਂ 4 ਫੁੱਟ ਘੱਟ ਹੈ। ਭਾਖੜਾ ਡੈਮ ਵਿੱਚ ਪਾਣੀ ਦੀ ਆਮਦ 54887 ਕਿਊਸਿਕ ਦਰਜ ਕੀਤੀ ਗਈ। ਜਦਕਿ ਭਾਖੜਾ ਡੈਮ ਤੋਂ ਟਰਬਾਈਨਾਂ ਤੇ ਫਲੱਡ ਗੇਟਾਂ ਰਾਹੀਂ 79195 ਕਿਊਸਿਕ ਪਾਣੀ ਛੱਡਿਆ ਗਿਆ।
ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਪੰਜਾਬ ਦੇ ਖ਼ੁਰਾਕ ਤੇ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਖ਼ਿਲਾਫ਼ ਜਿਨਸੀ ਸ਼ੋਸ਼ਣ ਵਾਲੇ ਕੇਸ ਨੂੰ ਬੰਦ ਕਰ ਦਿੱਤਾ ਹੈ। ਕੌਮੀ ਕਮਿਸ਼ਨ ਦੀ ਇਸ ਕਾਰਵਾਈ ਨਾਲ ਕੈਬਨਿਟ ਮੰਤਰੀ ਕਟਾਰੂਚੱਕ ਨੂੰ ਰਾਹਤ ਮਿਲੀ ਹੈ। ਸ਼ਿਕਾਇਤ ਕਰਨ ਵਾਲੇ ਪੀੜਤ ਕੇਸ਼ਵ ਕੁਮਾਰ ਨੇ 11 ਜੁਲਾਈ ਨੂੰ ਕੌਮੀ ਕਮਿਸ਼ਨ ਨੂੰ ਪੱਤਰ ਭੇਜ ਕੇ ਕਟਾਰੂਚੱਕ ਖ਼ਿਲਾਫ਼ ਦਰਜ ਕਰਾਈ ਸ਼ਿਕਾਇਤ ਨੂੰ ਵਾਪਸ ਲੈ ਲਿਆ ਸੀ ਜਿਸ ਮਗਰੋਂ ਕਮਿਸ਼ਨ ਨੇ ਇਸ ਕੇਸ ਨੂੰ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ।
ਪੰਜਾਬ ਅੰਦਰ ਮੁੜ ਹੜ੍ਹ ਕਹਿਰ ਮਚਾ ਰਹੇ ਹਨ। ਸੂਬੇ ਦੇ ਅੱਠ ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਆ ਗਏ ਹਨ। ਹਾਲਾਤ ਹੋਰ ਗੰਭੀਰ ਹੋ ਸਕਦੇ ਹਨ ਕਿਉਂਕਿ ਭਾਖੜਾ ਡੈਮ ਮੈਨੇਜਮੈਂਟ ਬੋਰਡ (ਬੀਬੀਐਮਬੀ) ਨੇ ਅਗਲੇ ਚਾਰ ਦਿਨਾਂ ਲਈ ਫਲੱਡ ਗੇਟ ਖੁੱਲ੍ਹੇ ਰੱਖਣ ਦਾ ਫੈਸਲਾ ਕੀਤਾ ਹੈ। ਇਸ ਕਾਰਨ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ। ਸਤਲੁਜ ਕੰਢੇ ਵਸੇ ਜ਼ਿਲ੍ਹਾ ਰੂਪਨਗਰ ਦੇ ਕਈ ਪਿੰਡਾਂ ਵਿੱਚ ਪਾਣੀ ਵੜ੍ਹ ਗਿਆ ਹੈ।
ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ 2023 ਦਾ ਖਿਤਾਬ ਜਿੱਤਣ ਵਾਲੀ ਭਾਰਤੀ ਟੀਮ ਪੰਜਾਬ ਪਹੁੰਚ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਟੀਮ ਦੇ ਸਾਰੇ ਮੈਂਬਰਾਂ ਨੂੰ ਮਿਲਣਗੇ ਤੇ ਉਨ੍ਹਾਂ ਨੂੰ ਵਧਾਈ ਦੇਣਗੇ। ਉਹ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਹਾਜ਼ਰੀ ਵਿੱਚ ਹਾਕੀ ਟੀਮ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਮਾਨ ਅੱਜ ਦੁਪਹਿਰ 12 ਵਜੇ ਪੰਜਾਬ ਭਵਨ ਵਿਖੇ ਹਾਕੀ ਟੀਮ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਜੇਤੂ ਟੀਮ ਦੇ ਸਾਰੇ ਖਿਡਾਰੀ ਹਾਜ਼ਰ ਰਹਿਣਗੇ। ਹਾਕੀ ਟੀਮ ਦਾ ਸਵਾਗਤ ਕਰਨ ਲਈ ਪੰਜਾਬ ਦੇ ਹੋਰ ਮੰਤਰੀ ਤੇ ਅਧਿਕਾਰੀ ਵੀ ਮੌਜੂਦ ਰਹਿਣਗੇ।
ਪਿਛੋਕੜ
Punjab Breaking News LIVE 17 August, 2023: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੇ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਇੱਕ ਵਿਧਾਇਕ ਵੱਲੋਂ ਇੱਕ ਪੁਲਿਸ ਸਬ-ਇੰਸਪੈਕਟਰ ਦੀ ਆਪਣੇ ਦਫ਼ਤਰ ਸੱਦ ਕੇ ਸਮਰਥਕਾਂ ਕੋਲੋਂ ਕਥਿਤ ਕੁੱਟਮਾਰ ਕਰਵਾਈ ਗਈ ਹੈ। ਉਨ੍ਹਾਂ ਇਸ ਮਾਮਲੇ ਵਿੱਚ ਵਿਧਾਇਕ ਖ਼ਿਲਾਫ਼ ਐਫਆਈਆਰ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। 'ਆਪ' ਵਿਧਾਇਕ ਨੇ ਦਫਤਰ ਸੱਦ ਕੇ ਕੁੱਟਵਾਇਆ ਸਬ ਇੰਸਪੈਕਟਰ, ਇਹ ਕੈਸਾ ਬਦਲਾਅ: ਮਜੀਠੀਆ
ਪੰਜਾਬ 'ਚ ਮੁੜ ਹੜ੍ਹਾਂ ਦਾ ਕਹਿਰ, ਅੱਠ ਜ਼ਿਲ੍ਹਿਆਂ 'ਚ ਮਚਾਈ ਤਬਾਹੀ
Flood in Punjab: ਪੰਜਾਬ ਅੰਦਰ ਮੁੜ ਹੜ੍ਹ ਕਹਿਰ ਮਚਾ ਰਹੇ ਹਨ। ਸੂਬੇ ਦੇ ਅੱਠ ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਆ ਗਏ ਹਨ। ਹਾਲਾਤ ਹੋਰ ਗੰਭੀਰ ਹੋ ਸਕਦੇ ਹਨ ਕਿਉਂਕਿ ਭਾਖੜਾ ਡੈਮ ਮੈਨੇਜਮੈਂਟ ਬੋਰਡ (ਬੀਬੀਐਮਬੀ) ਨੇ ਅਗਲੇ ਚਾਰ ਦਿਨਾਂ ਲਈ ਫਲੱਡ ਗੇਟ ਖੁੱਲ੍ਹੇ ਰੱਖਣ ਦਾ ਫੈਸਲਾ ਕੀਤਾ ਹੈ। ਇਸ ਕਾਰਨ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ। ਸਤਲੁਜ ਕੰਢੇ ਵਸੇ ਜ਼ਿਲ੍ਹਾ ਰੂਪਨਗਰ ਦੇ ਕਈ ਪਿੰਡਾਂ ਵਿੱਚ ਪਾਣੀ ਵੜ੍ਹ ਗਿਆ ਹੈ। ਦੂਜੇ ਪਾਸੇ ਪੌਂਗ ਡੈਮ ਤੋਂ ਛੱਡੇ ਪਾਣੀ ਨੇ ਹੁਸ਼ਿਆਰਪੁਰ, ਗੁਰਦਾਸਪੁਰ ਤੇ ਕਪੂਰਥਲਾ ਤੋਂ ਬਾਅਦ ਅੰਮ੍ਰਿਤਸਰ, ਤਰਨ ਤਾਰਨ ਤੇ ਫਿਰੋਜ਼ਪੁਰ 'ਚ ਵੀ ਤਬਾਹੀ ਮਚਾਉਣੀ ਸ਼ੁਰੂ ਕਰ ਦਿੱਤੀ ਹੈ। ਪੌਂਗ ਡੈਮ ਤੋਂ ਛੱਡੇ ਗਏ ਪਾਣੀ ਕਾਰਨ ਅੰਮ੍ਰਿਤਸਰ ਦੇ ਪਿੰਡ ਸ਼ੇਰੋਬਾਗਾ ਦੇ ਘਰ ਪਾਣੀ ਦੀ ਲਪੇਟ ਵਿੱਚ ਆ ਗਏ। ਇਸ ਮਗਰੋਂ ਸ਼ਾਮ ਨੂੰ ਲੋਕਾਂ ਨੂੰ ਬਚਾਉਣ ਦਾ ਕੰਮ ਸ਼ੁਰੂ ਕੀਤਾ ਗਿਆ। ਪੰਜਾਬ 'ਚ ਮੁੜ ਹੜ੍ਹਾਂ ਦਾ ਕਹਿਰ, ਅੱਠ ਜ਼ਿਲ੍ਹਿਆਂ 'ਚ ਮਚਾਈ ਤਬਾਹੀ
ਕੈਬਨਿਟ ਮੰਤਰੀ ਕਟਾਰੂਚੱਕ ਨੂੰ ਵੱਡੀ ਰਾਹਤ, ਜਿਨਸੀ ਸ਼ੋਸ਼ਣ ਵਾਲਾ ਕੇਸ ਬੰਦ
Case closed against Kataruchak: ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਪੰਜਾਬ ਦੇ ਖ਼ੁਰਾਕ ਤੇ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਖ਼ਿਲਾਫ਼ ਜਿਨਸੀ ਸ਼ੋਸ਼ਣ ਵਾਲੇ ਕੇਸ ਨੂੰ ਬੰਦ ਕਰ ਦਿੱਤਾ ਹੈ। ਕੌਮੀ ਕਮਿਸ਼ਨ ਦੀ ਇਸ ਕਾਰਵਾਈ ਨਾਲ ਕੈਬਨਿਟ ਮੰਤਰੀ ਕਟਾਰੂਚੱਕ ਨੂੰ ਰਾਹਤ ਮਿਲੀ ਹੈ। ਸ਼ਿਕਾਇਤ ਕਰਨ ਵਾਲੇ ਪੀੜਤ ਕੇਸ਼ਵ ਕੁਮਾਰ ਨੇ 11 ਜੁਲਾਈ ਨੂੰ ਕੌਮੀ ਕਮਿਸ਼ਨ ਨੂੰ ਪੱਤਰ ਭੇਜ ਕੇ ਕਟਾਰੂਚੱਕ ਖ਼ਿਲਾਫ਼ ਦਰਜ ਕਰਾਈ ਸ਼ਿਕਾਇਤ ਨੂੰ ਵਾਪਸ ਲੈ ਲਿਆ ਸੀ ਜਿਸ ਮਗਰੋਂ ਕਮਿਸ਼ਨ ਨੇ ਇਸ ਕੇਸ ਨੂੰ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਕੈਬਨਿਟ ਮੰਤਰੀ ਕਟਾਰੂਚੱਕ ਨੂੰ ਵੱਡੀ ਰਾਹਤ, ਜਿਨਸੀ ਸ਼ੋਸ਼ਣ ਵਾਲਾ ਕੇਸ ਬੰਦ
ਏਸ਼ੀਅਨ ਚੈਂਪੀਅਨਸ਼ਿਪ ਜੇਤੂ ਟੀਮ ਪਹੁੰਚੀ ਪੰਜਾਬ, ਹਾਕੀ ਟੀਮ ਨੂੰ ਮਿਲਣਗੇ ਸੀਐਮ ਮਾਨ
Asian Championship Winning Hockey Team: ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ 2023 ਦਾ ਖਿਤਾਬ ਜਿੱਤਣ ਵਾਲੀ ਭਾਰਤੀ ਟੀਮ ਪੰਜਾਬ ਪਹੁੰਚ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਟੀਮ ਦੇ ਸਾਰੇ ਮੈਂਬਰਾਂ ਨੂੰ ਮਿਲਣਗੇ ਤੇ ਉਨ੍ਹਾਂ ਨੂੰ ਵਧਾਈ ਦੇਣਗੇ। ਉਹ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਹਾਜ਼ਰੀ ਵਿੱਚ ਹਾਕੀ ਟੀਮ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਮਾਨ ਅੱਜ ਦੁਪਹਿਰ 12 ਵਜੇ ਪੰਜਾਬ ਭਵਨ ਵਿਖੇ ਹਾਕੀ ਟੀਮ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਜੇਤੂ ਟੀਮ ਦੇ ਸਾਰੇ ਖਿਡਾਰੀ ਹਾਜ਼ਰ ਰਹਿਣਗੇ। ਹਾਕੀ ਟੀਮ ਦਾ ਸਵਾਗਤ ਕਰਨ ਲਈ ਪੰਜਾਬ ਦੇ ਹੋਰ ਮੰਤਰੀ ਤੇ ਅਧਿਕਾਰੀ ਵੀ ਮੌਜੂਦ ਰਹਿਣਗੇ। ਏਸ਼ੀਅਨ ਚੈਂਪੀਅਨਸ਼ਿਪ ਜੇਤੂ ਟੀਮ ਪਹੁੰਚੀ ਪੰਜਾਬ, ਹਾਕੀ ਟੀਮ ਨੂੰ ਮਿਲਣਗੇ ਸੀਐਮ ਮਾਨ
- - - - - - - - - Advertisement - - - - - - - - -