Punjab Breaking News LIVE: ਲਾਰੈਂਸ ਬਿਸ਼ਨੋਈ ਦੀ ਮੋਨੂੰ ਮਾਨੇਸਰ ਨਾਲ ਗੱਲਬਾਤ ਦੀ ਵੀਡੀਓ ਵਾਇਰਲ, 'ਨਾ ਖੁਦ ਪੜ੍ਹਾ ਹੂੰ ਔਰ ਨਾ ਕਿਸੀ ਕੋ ਪੜ੍ਹਨੇ ਦੂੰਗਾਂ'
Punjab Breaking News LIVE, 17 September, 2023: ਲਾਰੈਂਸ ਦੀ ਮੋਨੂੰ ਮਾਨੇਸਰ ਨਾਲ ਗੱਲਬਾਤ ਦੀ ਵੀਡੀਓ ਵਾਇਰਲ, 'ਨਾ ਖੁਦ ਪੜ੍ਹਾ ਹੂੰ ਔਰ ਨਾ ਕਿਸੀ ਕੋ ਪੜ੍ਹਨੇ ਦੂੰਗਾਂ', ਹੁਣ ਬੀਜੇਪੀ ਦਾ ਹੋ ਸਕਦਾ ਨਵਾਂ ਨਾਅਰਾ: ਸੀਐਮ ਭਗਵੰਤ ਮਾਨ
CBSE ਬੋਰਡ ਨੇ 10ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਅਭਿਆਸ ਸੈੱਟ (Practice Set) ਜਾਰੀ ਕੀਤਾ ਹੈ। ਇਸ ਸਾਲ ਬੋਰਡ ਨੇ ਇਮਤਿਹਾਨ ਪੈਟਰਨ ਤੇ ਮਾਰਕਿੰਗ ਸਕੀਮ 'ਚ ਕਾਫੀ ਬਦਲਾਅ ਕੀਤੇ ਹਨ। ਅਜਿਹੇ ਵਿੱਚ ਵਿਦਿਆਰਥੀਆਂ ਲਈ ਨਵੇਂ ਪੈਟਰਨ ਨੂੰ ਸਮਝਣਾ ਬਹੁਤ ਜ਼ਰੂਰੀ ਹੈ। ਇਸ ਤੋਂ ਬਿਨਾਂ ਬੋਰਡ ਦੀਆਂ ਪ੍ਰੀਖਿਆਵਾਂ ਵਿੱਚ ਚੰਗੇ ਅੰਕ ਹਾਸਲ ਕਰਨਾ ਮੁਸ਼ਕਲ ਹੋ ਜਾਵੇਗਾ।
CBSE ਬੋਰਡ ਨੇ 10ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਅਭਿਆਸ ਸੈੱਟ (Practice Set) ਜਾਰੀ ਕੀਤਾ ਹੈ। ਇਸ ਸਾਲ ਬੋਰਡ ਨੇ ਇਮਤਿਹਾਨ ਪੈਟਰਨ ਤੇ ਮਾਰਕਿੰਗ ਸਕੀਮ 'ਚ ਕਾਫੀ ਬਦਲਾਅ ਕੀਤੇ ਹਨ। ਅਜਿਹੇ ਵਿੱਚ ਵਿਦਿਆਰਥੀਆਂ ਲਈ ਨਵੇਂ ਪੈਟਰਨ ਨੂੰ ਸਮਝਣਾ ਬਹੁਤ ਜ਼ਰੂਰੀ ਹੈ। ਇਸ ਤੋਂ ਬਿਨਾਂ ਬੋਰਡ ਦੀਆਂ ਪ੍ਰੀਖਿਆਵਾਂ ਵਿੱਚ ਚੰਗੇ ਅੰਕ ਹਾਸਲ ਕਰਨਾ ਮੁਸ਼ਕਲ ਹੋ ਜਾਵੇਗਾ।
ਕੇਰਲ 'ਚ ਨਿਪਾਹ ਵਾਇਰਸ ਦੇ ਆਉਣ ਨਾਲ ਪੂਰੇ ਦੇਸ਼ 'ਚ ਡਰ ਦਾ ਮਾਹੌਲ ਹੈ। ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਜਾ ਰਹੀ ਹੈ। ਇਸ ਦੌਰਾਨ ਦੇਸ਼ ਦੇ ਮਸ਼ਹੂਰ ਮਹਾਂਮਾਰੀ ਵਿਗਿਆਨੀ ਰਮਨ ਗੰਗਾਖੇਡਕਰ ਨੇ ਨਿਪਾਹ ਵਾਇਰਸ ਦੇ ਬੰਗਲਾਦੇਸ਼ੀ ਸਟ੍ਰੇਨ ਬਾਰੇ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਸਟ੍ਰੇਨ ਇੰਨਾ ਖ਼ਤਰਨਾਕ ਹੈ ਕਿ ਇਹ ਸੰਕਰਮਿਤ 10 ਵਿੱਚੋਂ 9 ਲੋਕਾਂ ਦੀ ਜਾਨ ਲੈ ਸਕਦਾ ਹੈ। ਮਾਹਿਰ ਗੰਗਾਖੇਡਕਰ ਨੇ ਕਿਹਾ ਕਿ ਇਹ ਪਤਾ ਲਾਉਣਾ ਬਹੁਤ ਜ਼ਰੂਰੀ ਹੈ ਕਿ ਦੇਸ਼ ਵਿੱਚ ਇਹ ਵਾਇਰਸ ਕਿੱਥੋਂ ਆਇਆ ਹੈ।
ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪਹਿਲੀ ਸੂਬਾ ਕਾਰਜਕਾਰਨੀ ਦਾ ਐਲਾਨ ਕਰ ਦਿੱਤਾ ਹੈ। ਕਾਰਜਕਾਰਨੀ ਵਿੱਚ ਉਨ੍ਹਾਂ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਨੂੰ ਮਹਿਲਾ ਮੋਰਚਾ ਦੀ ਜ਼ਿੰਮੇਵਾਰੀ ਸੌਂਪੀ ਹੈ, ਜਦਕਿ ਜਲੰਧਰ ਦੇ ਸਾਬਕਾ ਸੀਪੀਐਸ ਕੇਡੀ ਭੰਡਾਰੀ ਤੇ ਰਾਜੇਸ਼ ਬਾਘਾ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਇਨ੍ਹਾਂ ਤੋਂ ਇਲਾਵਾ ਰਾਕੇਸ਼ ਰਾਠੌਰ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਕੋਰ ਕਮੇਟੀ ਵਿੱਚ ਕੈਪਟਨ ਅਮਰਿੰਦਰ ਸਿੰਘ, ਵਿਜੇ ਸਾਂਪਲਾ ਤੇ ਮਨੋਰੰਜਨ ਕਾਲੀਆ ਨੂੰ ਸ਼ਾਮਲ ਕੀਤਾ ਗਿਆ ਹੈ।
ਫਰੀਦਕੋਟ ਕੇਂਦਰੀ ਜੇਲ੍ਹ 'ਚ ਬੰਦ ਆਪਣੇ ਪਤੀ ਨੂੰ ਮਿਲਣ ਆਈਆਂ ਦੋ ਔਰਤਾਂ ਨੂੰ ਜੇਲ੍ਹ ਸਟਾਫ ਨੇ ਚੈਕਿੰਗ ਦੌਰਾਨ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਮੁਲਜ਼ਮ ਔਰਤਾਂ ਕੋਲੋਂ ਕਰੀਬ 30 ਗ੍ਰਾਮ ਹੈਰੋਇਨ, 105 ਗ੍ਰਾਮ ਨਸ਼ੀਲਾ ਪਦਾਰਥ ਤੇ ਇੱਕ ਸਮਾਰਟ ਫ਼ੋਨ ਬਰਾਮਦ ਕੀਤਾ ਹੈ। ਪੁਲਿਸ ਨੇ ਦੋਵਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਔਰਤਾਂ ਨੂੰ ਜੇਲ੍ਹ ਪ੍ਰਸ਼ਾਸਨ ਵੱਲੋਂ ਫ਼ਰੀਦਕੋਟ ਸਿਟੀ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਪੰਜਾਬੀਆਂ ਨੇ ਵਿਦੇਸ਼ੀ ਧਰਤੀ ਉੱਪਰ ਆਪਣੀ ਮਿਹਨਤ ਨਾਲ ਜਿੱਥੇ ਵੱਡੇ ਮੁਕਾਮ ਹਾਸਲ ਕੀਤੇ ਹਨ, ਉੱਥੇ ਹੀ ਕੁਝ ਲੋਕਾਂ ਨੇ ਇਸ ਮਿਹਨਤਕਸ਼ ਕੌਮ ਦਾ ਨਾਂ ਬਦਨਾਮ ਵੀ ਕਰਵਾਇਆ ਹੈ। ਤਾਜ਼ਾ ਮਾਮਲਾ ਯੂਕੇ ਤੋਂ ਸਾਹਮਣੇ ਆਇਆ ਹੈ। ਇੱਥੇ ਕੌਮਾਂਤਰੀ ਪੱਧਰ ’ਤੇ ਕਾਲੇ ਧਨ ਨੂੰ ਸਫ਼ੈਦ ਬਣਾਉਣ ਤੇ ਮਨੁੱਖੀ ਤਸਕਰੀ ਦੇ ਮਾਮਲੇ ’ਚ 16 ਵਿਅਕਤੀਆਂ ਨੂੰ ਸਜ਼ਾ ਸੁਣਾਈ ਗਈ ਹੈ ਜਿਨ੍ਹਾਂ ਵਿੱਚ ਕਈ ਪੰਜਾਬੀ ਵੀ ਸ਼ਾਮਲ ਹਨ।
ਜਲੰਧਰ ਤੋਂ ਹਿਮਾਚਲ ਪ੍ਰਦੇਸ਼ ਘੁੰਮਣ ਗਏ ਨੌਜਵਾਨ ਦੀ ਧਰਮਸ਼ਾਲਾ ਵਿੱਚ ਮੌਤ ਹੋ ਗਈ। ਉਹ ਧਰਮਸ਼ਾਲਾ ਦੇ ਮੈਕਲੌਡਗੰਜ ਵਿੱਚ ਭਾਗਸੂ ਨਾਗ ਝਰਨਾ ਦੇ ਕਰੀਬ ਨਹਾਉਣ ਲਈ ਦੋਸਤਾਂ ਨਾਲ ਪਾਣੀ ਵਿੱਚ ਉੱਤਰਿਆ ਸੀ। ਇਸ ਦੌਰਾਨ ਉਹ ਪਾਣੀ ਦੇ ਵਹਾਅ ਵਿੱਚ ਵਹਿ ਗਿਆ। ਇਸ ਹਾਦਸੇ ਦੀ ਵੀਡੀਓ ਵੀ ਸਾਹਮਣੇ ਆਈ ਹੈ। ਫਿਲਹਾਲ ਹਿਮਾਚਲ SDRF ਨੇ ਨੌਜਵਾਨ ਦੀ ਲਾਸ਼ ਘਟਨਾ ਵਾਲੀ ਥਾਂ ਤੋਂ 100 ਮੀਟਰ ਥੱਲੇ ਤੋਂ ਬਰਾਮਦ ਕਰ ਲਈ ਹੈ।
ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਭਾਰਤ ਦੀ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਕਰਵਾਏ ਗਏ ਫ਼ੌਜੀ ਹਮਲੇ ਦਾ ਬਦਲਾ ਲੈਣ ਵਾਲੇ ਸਿੱਖ ਯੋਧੇ ਸ਼ਹੀਦ ਭਾਈ ਕੇਹਰ ਸਿੰਘ ਦੇ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ 3 ਲੱਖ ਰੁਪਏ ਦੀ ਸਹਾਇਤਾ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਹੀਦ ਭਾਈ ਕੇਹਰ ਸਿੰਘ ਦੇ ਸਪੁੱਤਰ ਸਤਵੰਤ ਸਿੰਘ ਨੂੰ ਅੱਜ 2 ਲੱਖ 50 ਹਜ਼ਾਰ ਰੁਪਏ ਦਾ ਚੈੱਕ ਸੌਂਪਿਆ, ਜਦਕਿ ਇਸ ਤੋਂ ਕੁਝ ਦਿਨ ਪਹਿਲਾਂ ਵੀ ਉਨ੍ਹਾਂ ਨੂੰ 50 ਹਜ਼ਾਰ ਰੁਪਏ ਦਿੱਤੇ ਗਏ ਸਨ।ਐਡਵੋਕੇਟ ਧਾਮੀ ਨੇ ਇਸ ਮੌਕੇ ਕਿਹਾ ਕਿ ਜੂਨ 1984 ਦਾ ਹਮਲਾ ਸਿੱਖ ਮਾਨਸਿਕਤਾ ’ਤੇ ਗਹਿਰਾ ਜ਼ਖ਼ਮ ਹੈ, ਜਿਸ ਨੂੰ ਕੌਮ ਕਦੇ ਨਹੀਂ ਭੁੱਲ ਸਕਦੀ। ਇਸ ਦਾ ਬਦਲਾ ਲੈਣ ਵਾਲੇ ਸ਼ਹੀਦ ਭਾਈ ਕੇਹਰ ਸਿੰਘ, ਸ਼ਹੀਦ ਭਾਈ ਸਤਵੰਤ ਸਿੰਘ ਤੇ ਸ਼ਹੀਦ ਭਾਈ ਬੇਅੰਤ ਸਿੰਘ ਕੌਮ ਦਾ ਸਰਮਾਇਆ ਹਨ, ਜਿਨ੍ਹਾਂ ਦੀ ਕੁਰਬਾਨੀ ਬਹੁਤ ਵੱਡੀ ਹੈ।
ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਵੱਲੋਂ ਨਰਸਿੰਗ ਦੀਆਂ 60 ਸੀਟਾਂ ਦੀ ਥਾਂ 187 ਵਿਦਿਆਰਥੀਆਂ ਦੇ ਦਾਖ਼ਲੇ ਦਾ ਮਾਮਲਾ ਭੱਖ ਗਿਆ ਹੈ। ਪੁਲਿਸ ਨੇ ਵਿਦਿਆਰਥੀਆਂ ਦੀ ਸ਼ਿਕਾਇਤ ’ਤੇ ਯੂਨੀਵਰਸਿਟੀ ਦੇ ਕੁਲਪਤੀ ਤੇ 11 ਅਧਿਕਾਰੀਆਂ ਸਣੇ 16 ਜਣਿਆਂ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕਰ ਲਿਆ ਹੈ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਆਪਣਾ ਧਰਨਾ ਮੁੱਖ ਮਾਰਗ ਤੋਂ ਹਟਾ ਕੇ ਯੂਨੀਵਰਸਿਟੀ ਦੇ ਗੇਟ ਅੱਗੇ ਤਬਦੀਲ ਕਰ ਲਿਆ ਹੈ।
ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ ਹਾਈ ਸਕੂਲ ਦੇ 17 ਸਾਲਾ ਸਿੱਖ ਵਿਦਿਆਰਥੀ ’ਤੇ ਹਮਲਾ ਹੋਇਆ ਹੈ। ਉਸ ਉਪਰ ਰਿੱਛ ਨੂੰ ਭਜਾਉਣ/ਡਰਾਉਣ ਵਾਲੀ ਸਪਰੇਅ ਵਰਤੀ ਗਈ ਹੈ। ਭਾਰਤ ਨੇ ਇਸ ਹਮਲੇ ਦੀ ਸਖਤ ਨਿੰਦਾ ਕੀਤੀ ਹੈ। ਵੈਨਕੁਵਰ ਸਥਿਤ ਭਾਰਤੀ ਕੌਂਸੁਲੇਟ ਜਨਰਲ ਨੇ ਸਥਾਨਕ ਅਥਾਰਿਟੀਜ਼ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਪੂਰੇ ਮਾਮਲੇ ਦੀ ਜਾਂਚ ਕਰਕੇ ਸਾਜ਼ਿਸ਼ਘਾੜਿਆਂ ਖਿਲਾਫ਼ ਸਖ਼ਤ ਕਾਰਵਾਈ ਕਰੇ।
ਮੁਕਤਸਰ ਦੇ ਲੰਬੀ 'ਚ ਐਤਵਾਰ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ। ਇੱਥੇ ਲੱਕੜਾਂ ਨਾਲ ਭਰੀ ਟਰਾਲੀ ਨਾਲ ਇੱਕ ਕਾਰ ਟਕਰਾ ਗਈ, ਜਿਸ ਕਾਰਨ ਚਾਰ ਵਿਅਕਤੀਆਂ ਦੀ ਮੌਤ ਹੋ ਗਈ, ਜਦੋਂਕਿ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਵਿਅਕਤੀ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਸੂਤਰਾਂ ਮੁਤਾਬਕ ਮ੍ਰਿਤਕ ਦਿੱਲੀ ਤੋਂ ਕਾਰ ਖਰੀਦ ਕੇ ਦੇਰ ਰਾਤ ਮਲੋਟ ਪਰਤ ਰਹੇ ਸਨ।
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਮੁੱਖ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਤੋਂ ਇੱਕ ਹੋਰ ਵੀਡੀਓ ਕਾਲ ਵਾਇਰਲ ਹੋਈ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਲਾਰੈਂਸ ਦੀ ਵੀਡੀਓ ਕਾਲ ਦੇ ਦੂਜੇ ਪਾਸੇ ਦਿਖਾਈ ਦੇਣ ਵਾਲਾ ਵਿਅਕਤੀ ਹਰਿਆਣਾ ਵਿੱਚ ਨੂਹ ਹਿੰਸਾ ਦਾ ਮੁੱਖ ਦੋਸ਼ੀ ਮੋਨੂੰ ਮਾਨੇਸਰ ਹੈ। ਇਸ ਵੀਡੀਓ ਕਾਲ 'ਚ ਇੱਕ ਹੋਰ ਗੈਂਗਸਟਰ ਰਾਜੂ ਬਸੌਦੀ ਵੀ ਨਜ਼ਰ ਆ ਰਿਹਾ ਹੈ, ਜੋ ਲਾਰੈਂਸ ਦੇ ਨਾਲ ਹੀ ਬੈਠਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਾਰ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੜ੍ਹਾਈ ਨੂੰ ਲੈ ਕੇ ਸਵਾਲ ਉਠਾਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਦਾ ਅੱਜ ਤੱਕ ਨਾ ਕੋਈ ਜਮਾਤੀ ਬਾਹਰ ਆ ਕੇ ਬੋਲਿਆ ਕਿ ਉਹ ਸਾਡੇ ਨਾਲ ਪੜ੍ਹੇ ਹਨ। ਸੀਐਮ ਮਾਨ ਨੇ ਸਵਾਲ ਕੀਤਾ ਕਿ ਜੇਕਰ ਕੋਈ ਜਮਾਤੀ ਹੀ ਨਹੀਂ ਤਾਂ ਪੀਐਮ ਮੋਦੀ ਫਿਰ ਪੜ੍ਹਾਈ ਕਿੱਥੇ ਕਰ ਆਏ।
ਸੰਗਰੂਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਦਾਅਵਾ ਕੀਤਾ ਹੈ ਕਿ ਖਾਲਿਸਤਾਨ ਦੀ ਗੱਲ ਕਰਨ ਵਾਲੇ ਸਿੱਖਾਂ ਨੂੰ ਭਾਰਤੀ ਏਜੰਸੀਆਂ ਵਿਦੇਸ਼ਾਂ ’ਚ ਜਾ ਕੇ ਵੀ ਮੌਤ ਦੇ ਘਾਟ ਉਤਾਰ ਰਹੀਆਂ ਹਨ। ਉਨ੍ਹਾਂ ਕੈਨੇਡਾ ਤੇ ਪਾਕਿਸਤਾਨ ਸਮੇਤ ਅਜਿਹੀਆਂ ਘਟਨਾਵਾਂ ਨਾਲ ਸਬੰਧਤ ਹੋਰਨਾਂ ਦੇਸ਼ਾਂ ਨੂੰ ਵੀ ਸਿੱਖਾਂ ਦੀ ਜਾਨ-ਮਾਲ ਦੀ ਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ।
ਪਿਛੋਕੜ
Punjab Breaking News LIVE, 17 September, 2023: ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਨੇ ਇੱਕ ਵਾਰ ਫਿਰ ਸੀਐਮ ਭਗਵੰਤ ਮਾਨ ਨੂੰ ਘੇਰਿਆ ਹੈ। ਉਨ੍ਹਾਂ ਨੇ ਪੰਜਾਬ ਦੇ ਉਦਯੋਗਿਕ ਵਿਕਾਸ ਵਿੱਚ ਚੀਨ ਨਾਲ ਮੁਕਾਬਲਾ ਕਰਨ ਦੇ ਦਾਅਵੇ ਨੂੰ ਚੁਣੌਤੀ ਦਿੰਦਿਆਂ ਅੰਕੜੇ ਪੇਸ਼ ਕੀਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਹੈ ਕਿ ਸੀਐਮ ਭਗਵੰਤ ਮਾਨ ਨੇ ਝੂਠ ਬੋਲਣ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। Punjab News: ਪੰਜਾਬ ਦੀ ਜੀਡੀਪੀ ਚੀਨ ਨਾਲੋਂ 250 ਗੁਣਾ ਘੱਟ, ਫਿਰ ਕਿੰਝ ਹੋਏਗਾ ਮੁਕਾਬਲਾ?
'ਨਾ ਖੁਦ ਪੜ੍ਹਾ ਹੂੰ ਔਰ ਨਾ ਕਿਸੀ ਕੋ ਪੜ੍ਹਨੇ ਦੂੰਗਾਂ', ਹੁਣ ਬੀਜੇਪੀ ਦਾ ਹੋ ਸਕਦਾ ਨਵਾਂ ਨਾਅਰਾ: ਸੀਐਮ ਭਗਵੰਤ ਮਾਨ
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਾਰ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੜ੍ਹਾਈ ਨੂੰ ਲੈ ਕੇ ਸਵਾਲ ਉਠਾਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਦਾ ਅੱਜ ਤੱਕ ਨਾ ਕੋਈ ਜਮਾਤੀ ਬਾਹਰ ਆ ਕੇ ਬੋਲਿਆ ਕਿ ਉਹ ਸਾਡੇ ਨਾਲ ਪੜ੍ਹੇ ਹਨ। ਸੀਐਮ ਮਾਨ ਨੇ ਸਵਾਲ ਕੀਤਾ ਕਿ ਜੇਕਰ ਕੋਈ ਜਮਾਤੀ ਹੀ ਨਹੀਂ ਤਾਂ ਪੀਐਮ ਮੋਦੀ ਫਿਰ ਪੜ੍ਹਾਈ ਕਿੱਥੇ ਕਰ ਆਏ। ਸੀਐਮ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਬੀਜੇਪੀ ਵਾਲਿਆਂ ਦਾ ਨਵਾਂ ਨਾਅਰਾ ਹੁਣ ਇਹ ਵੀ ਹੋ ਸਕਦੈ ਕਿ ਨਾ ਖੁਦ ਪੜ੍ਹਾ ਹੂੰ ਔਰ ਨਾ ਕਿਸੀ ਕੋ ਪੜ੍ਹਨੇ ਦੂੰਗਾਂ…ਪ੍ਰਧਾਨ ਮੰਤਰੀ ਜੀ ਦਾ ਅੱਜ ਤੱਕ ਨਾ ਕੋਈ ਜਮਾਤੀ ਬਾਹਰ ਆ ਕੇ ਬੋਲਿਆ ਕਿ ਸਾਡੇ ਨਾਲ ਪੜ੍ਹੇ ਨੇ ਮੋਦੀ ਜੀ.. ਫਿਰ ਪੜ੍ਹਾਈ ਕਿੱਥੇ ਕਰ ਆਏ ਮੋਦੀ ਜੀ..। BJP New Slogan: 'ਨਾ ਖੁਦ ਪੜ੍ਹਾ ਹੂੰ ਔਰ ਨਾ ਕਿਸੀ ਕੋ ਪੜ੍ਹਨੇ ਦੂੰਗਾਂ', ਹੁਣ ਬੀਜੇਪੀ ਦਾ ਹੋ ਸਕਦਾ ਨਵਾਂ ਨਾਅਰਾ: ਸੀਐਮ ਭਗਵੰਤ ਮਾਨ
ਆਖਰ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਆਕਾ ਕੌਣ? ਵੱਡੇ ਅਫਸਰ ਵੀ ਹੱਥ ਪਾਉਣੋਂ ਡਰਦੇ?
Lawrence Bishnoi Video Call: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਮੁੱਖ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਤੋਂ ਇੱਕ ਹੋਰ ਵੀਡੀਓ ਕਾਲ ਵਾਇਰਲ ਹੋਈ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਲਾਰੈਂਸ ਦੀ ਵੀਡੀਓ ਕਾਲ ਦੇ ਦੂਜੇ ਪਾਸੇ ਦਿਖਾਈ ਦੇਣ ਵਾਲਾ ਵਿਅਕਤੀ ਹਰਿਆਣਾ ਵਿੱਚ ਨੂਹ ਹਿੰਸਾ ਦਾ ਮੁੱਖ ਦੋਸ਼ੀ ਮੋਨੂੰ ਮਾਨੇਸਰ ਹੈ। ਇਸ ਵੀਡੀਓ ਕਾਲ 'ਚ ਇੱਕ ਹੋਰ ਗੈਂਗਸਟਰ ਰਾਜੂ ਬਸੌਦੀ ਵੀ ਨਜ਼ਰ ਆ ਰਿਹਾ ਹੈ, ਜੋ ਲਾਰੈਂਸ ਦੇ ਨਾਲ ਹੀ ਬੈਠਾ ਹੈ। ਆਖਰ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਆਕਾ ਕੌਣ? ਵੱਡੇ ਅਫਸਰ ਵੀ ਹੱਥ ਪਾਉਣੋਂ ਡਰਦੇ?
ਖਾਲਿਸਤਾਨ ਦੀ ਗੱਲ ਕਰਨ ਵਾਲਿਆਂ ਨੂੰ ਭਾਰਤੀ ਏਜੰਸੀਆਂ ਵਿਦੇਸ਼ਾਂ ’ਚ ਜਾ ਕੇ ਮੌਤ ਦੇ ਘਾਟ ਉਤਾਰ ਰਹੀਆਂ: ਸਿਮਰਨਜੀਤ ਮਾਨ
Patiala News: ਸੰਗਰੂਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਦਾਅਵਾ ਕੀਤਾ ਹੈ ਕਿ ਖਾਲਿਸਤਾਨ ਦੀ ਗੱਲ ਕਰਨ ਵਾਲੇ ਸਿੱਖਾਂ ਨੂੰ ਭਾਰਤੀ ਏਜੰਸੀਆਂ ਵਿਦੇਸ਼ਾਂ ’ਚ ਜਾ ਕੇ ਵੀ ਮੌਤ ਦੇ ਘਾਟ ਉਤਾਰ ਰਹੀਆਂ ਹਨ। ਉਨ੍ਹਾਂ ਕੈਨੇਡਾ ਤੇ ਪਾਕਿਸਤਾਨ ਸਮੇਤ ਅਜਿਹੀਆਂ ਘਟਨਾਵਾਂ ਨਾਲ ਸਬੰਧਤ ਹੋਰਨਾਂ ਦੇਸ਼ਾਂ ਨੂੰ ਵੀ ਸਿੱਖਾਂ ਦੀ ਜਾਨ-ਮਾਲ ਦੀ ਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ। ਖਾਲਿਸਤਾਨ ਦੀ ਗੱਲ ਕਰਨ ਵਾਲਿਆਂ ਨੂੰ ਭਾਰਤੀ ਏਜੰਸੀਆਂ ਵਿਦੇਸ਼ਾਂ ’ਚ ਜਾ ਕੇ ਮੌਤ ਦੇ ਘਾਟ ਉਤਾਰ ਰਹੀਆਂ: ਸਿਮਰਨਜੀਤ ਮਾਨ
- - - - - - - - - Advertisement - - - - - - - - -