Punjab Breaking News LIVE: ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਗੁਰੂ ਘਰਾਂ 'ਚ ਨਤਮਸਤਕ, ਅਗਲੇ 5 ਦਿਨਾਂ ਤੱਕ ਸੀਤ ਲਹਿਰ ਤੇ ਸੰਘਣੀ ਧੁੰਦ ਦੀ ਚੇਤਾਵਨੀ, ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਐਕਸ਼ਨ

Punjab Breaking News LIVE, 17 January, 2024:: ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਗੁਰੂ ਘਰਾਂ 'ਚ ਨਤਮਸਤਕ, ਅਗਲੇ 5 ਦਿਨਾਂ ਤੱਕ ਸੀਤ ਲਹਿਰ ਤੇ ਸੰਘਣੀ ਧੁੰਦ ਦੀ ਚੇਤਾਵਨੀ, ਸੰਯੁਕਤ ਕਿਸਾਨ ਮੋਰਚਾ

ABP Sanjha Last Updated: 17 Jan 2024 11:56 AM
Horn Banned: ਜਲੰਧਰ ਪ੍ਰਸ਼ਾਸਨ ਦਾ ਵੱਡਾ ਫੈਸਲਾ, ਹੋਰਨ ਵਜਾਉਣ 'ਤੇ ਲਗਾਈ ਪਾਬੰਦੀ, ਉਲੰਘਣਾ ਕਰਨ 'ਤੇ ਮਿਲੇਗੀ ਸਜ਼ਾ

Horn Banned in Jalandhar: ਡਿਪਟੀ ਕਮਿਸ਼ਨਰ ਪੁਲਿਸ ਅੰਕੁਰ ਗੁਪਤਾ ਵਲੋਂ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ਼ੋਰ ਪ੍ਰਦੂਸ਼ਣ ਦੀ ਰੋਕਥਾਮ ਦੇ ਮੱਦੇਨਜ਼ਰ ਕਮਿਸ਼ਨਰੇਟ ਪੁਲਿਸ ਦੀ ਹਦੂਦ ਅੰਦਰ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਰਿਹਾਇਸ਼ੀ ਖੇਤਰਾਂ ਅੰਦਰ ਹਾਰਨ ਵਜਾਉਣ ’ਤੇ ਪਾਬੰਦੀ ਲਗਾਈ ਹੈ। ਇਸੇ ਤਰ੍ਹਾਂ ਸਾਊਂਡ ਸਿਸਟਮ ਦੀ ਅਵਾਜ਼ 7.5 ਡੀ.ਬੀ.(ਏ) ਅਤੇ ਲਾਊਡ ਸਪੀਕਰਾਂ, ਪਟਾਕਿਆਂ ਅਤੇ ਸ਼ੌਰ ਪੈਦਾ ਕਰਨ ਵਾਲੇ ਯੰਤਰਾਂ ਦੀ ਅਵਾਜ਼ ਤੈਅ ਸੀਮਾ ਤੱਕ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। 

Road Safety: ਹੁਣ ਨਹੀਂ ਹੋਣਗੀਆਂ ਸੜਕ ਹਾਦਸਿਆਂ 'ਚ ਮੌਤਾਂ, ਪੁਲਿਸ ਨੂੰ ਮਿਲਿਆ ਸਭ ਤੋਂ ਵੱਖਰਾ ਵਾਹਨ, ਇੰਝ ਕਰੇਗਾ ਕੰਮ

Road Crash Investigation Vehicle: ਪੰਜਾਬ ਵਿੱਚ ਸੜਕ ਹਾਦਸਿਆਂ ਕਾਰਨ ਹਰ ਸਾਲ 4 ਹਜ਼ਾਰ ਤੋਂ ਵੱਧ ਲੋਕ ਜਾਨਾਂ ਗਵਾਉਂਦੇ ਹਨ। ਹੁਣ ਇਹਨਾਂ ਨੂੰ ਰੋਕਣ ਦੇ ਲਈ ਪੰਜਾਬ ਪੁਲਿਸ ਨੇ ਵੱਡੀ ਪਹਿਲ ਕੀਤੀ ਹੈ। ਸੜਕ ਹਾਦਸਿਆਂ ਨੂੰ ਰੋਕਣ ਤੇ ਲੋਕਾਂ ਦੀਆਂ ਜਾਨਾਂ ਬਚਾਉਣ ਦੇ ਲਈ ਪੁਲਿਸ ਨੇ ਆਰਟੀਫਿਸ਼ੀਅਲ ਇੰਟੇਲੀਜੈਂਸ ਕੈਮਰਿਆਂ ਦੀ ਵਰਤੋਂ ਕਰਨ ਜਾ ਰਹੀ ਹੈ। ਜਿਸ ਦੀ ਸ਼ੁਰੂਆਤ ਹੋ ਗਈ ਹੈ। ਪੰਜਾਬ ਦਾ ਪਹਿਲਾ ਸੜਕੀ ਦੁਰਘਟਨਾਵਾਂ ਜਾਂਚ ਯੂਨਿਟ ਪੁਲਿਸ ਦੇ ਬੇੜੇ ਵਿੱਚ ਸ਼ਾਮਲ ਕੀਤਾ ਗਿਆ ਹੈ। ਇਹ ਸਭ ਤੋਂ ਪਹਿਲਾਂ ਰੂਪਨਗਰ ਰੇਂਜ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਬਾਅਦ ਪੰਜਾਬ ਦੇ ਹੋਰ ਜਿਲ੍ਹਾਂ ਵਿੱਚ ਵੀ ਇਹੋ ਜਿਹੀ ਗੱਡੀ ਚਲਾਈ ਜਾਵੇਗੀ।

MS Dhoni: ਬਿਜ਼ਨਸ ਪਾਰਟਨਰ ਨੇ ਮਹਿੰਦਰ ਸਿੰਘ ਧੋਨੀ ਨੂੰ ਘਸੀਟਿਆ ਅਦਾਲਤ, 15 ਕਰੋੜ ਰੁਪਏ ਨਾਲ ਜੁੜਿਆ ਮਾਮਲਾ

Defamation Case Filed Against MS Dhoni: ਕ੍ਰਿਕਟ ਦੇ ਮੈਦਾਨ ਤੋਂ ਬਾਅਦ ਕਾਰੋਬਾਰੀ ਪਿੱਚ 'ਤੇ ਸ਼ਾਨਦਾਰ ਬੱਲੇਬਾਜ਼ੀ ਕਰ ਰਹੇ ਸਾਬਕਾ ਭਾਰਤੀ ਕਪਤਾਨ ਮਹਿੰਦਰ ਸਿੰਘ ਧੋਨੀ ਨੂੰ ਵੱਡਾ ਝਟਕਾ ਲੱਗਾ ਹੈ। ਦਰਅਸਲ, ਭਾਰਤੀ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਮੁਸੀਬਤ ਵਿੱਚ ਫਸਦੇ ਨਜ਼ਰ ਆ ਰਹੇ ਹਨ। ਸਾਬਕਾ ਕਾਰੋਬਾਰੀ ਭਾਈਵਾਲ ਮਿਹਿਰ ਦਿਵਾਕਰ ਅਤੇ ਉਨ੍ਹਾਂ ਦੀ ਪਤਨੀ ਸੌਮਿਆ ਦਾਸ ਨੇ ਧੋਨੀ ਦੇ ਖਿਲਾਫ ਦਿੱਲੀ ਹਾਈ ਕੋਰਟ 'ਚ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਹੈ। ਆਖਿਰ ਕੀ ਹੈ ਪੂਰਾ ਮਾਮਲਾ ਜਾਣਨ ਲਈ ਪੜ੍ਹੋ ਪੂਰੀ ਖਬਰ...

Google Layoffs: ਗੂਗਲ ਕਰਮਚਾਰੀਆਂ 'ਤੇ ਲਟਕ ਰਹੀ ਛਾਂਟੀ ਦੀ ਤਲਵਾਰ, ਸੈਂਕੜੇ ਲੋਕਾਂ 'ਤੇ ਪਵੇਗਾ ਸਿੱਧਾ ਅਸਰ

Google Layoffs: 2024 ਦੀ ਸ਼ੁਰੂਆਤ ਦੇ ਨਾਲ, ਕਈ ਵੱਡੀਆਂ ਕੰਪਨੀਆਂ ਨੇ ਸੈਂਕੜੇ ਕਰਮਚਾਰੀਆਂ ਦੀ ਛਾਂਟੀ ਕਰਨੀ ਸ਼ੁਰੂ ਕਰ ਦਿੱਤੀ ਹੈ। ਬਿਜ਼ਨਸ ਇਨਸਾਈਡਰ (Business Insider)  ਦੁਆਰਾ ਪ੍ਰਾਪਤ ਮੀਮੋ ਦੇ ਅਨੁਸਾਰ, ਗੂਗਲ (Google), ​ਜੋ ਕਿ ਵੱਡੀਆਂ ਕੰਪਨੀਆਂ ਦੀ ਸੂਚੀ ਵਿੱਚ ਸ਼ਾਮਲ ਹੈ, ਆਪਣੀ ਵਿਗਿਆਪਨ ਵਿਕਰੀ ਯੂਨਿਟ ਵਿੱਚ ਛਾਂਟੀ ਦੀ ਤਿਆਰੀ ਕਰ ਰਿਹਾ ਹੈ। ਇਸ ਤੋਂ ਪਹਿਲਾਂ, ਕੰਪਨੀ ਨੇ ਹਾਲ ਹੀ ਵਿੱਚ ਆਪਣੇ ਹਾਰਡਵੇਅਰ  (Hardware), ਕੋਰ ਇੰਜਨੀਅਰਿੰਗ  (Core Engineering) ਅਤੇ ਗੂਗਲ ਅਸਿਸਟੈਂਟ  (Google Assistant) ਟੀਮਾਂ ਵਿੱਚ ਵੱਡੇ ਪੱਧਰ 'ਤੇ ਛਾਂਟੀ ਦਾ ਐਲਾਨ ਕੀਤਾ ਸੀ।

Farmers Protest: ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਐਕਸ਼ਨ! 26 ਜਨਵਰੀ ਨੂੰ ਟਰੈਕਟਰ ਪਰੇਡ ਦਾ ਐਲਾਨ

Punjab News: ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਮੁੜ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ। ਇਸ ਵਾਰ 26 ਜਨਵਰੀ ਗਣਤੰਤਰ ਦਿਵਸ ਮੌਕੇ ਮੁੜ ਟਰੈਕਟਰ ਪਰੇਡ ਹੋਏਗੀ। 26 ਜਨਵਰੀ ਨੂੰ ਸੜਕਾਂ ਉੱਪਰ ਹਜ਼ਰਾਂ ਟਰੈਕਟਰ ਨਿਕਲਣਗੇ। ਇਸ ਦੀਆਂ ਤਿਆਰੀਆਂ ਜੰਗੀ ਪੱਧਰ ਉੱਪਰ ਵਿੱਢ ਦਿੱਤੀਆਂ ਗਈਆਂ ਹਨ। ਇਹ ਟਰੈਕਟਰ ਪਰੇਡ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜਿਹੜੇ ਜ਼ਿਲ੍ਹੇ 40 ਕਿਲੋਮੀਟਰ ਤੋਂ ਦੂਰ ਹੋਣਗੇ ਉੱਥੇ ਤਹਿਸੀਲ ਪੱਧਰ ’ਤੇ ਪਰੇਡ ਹੋਏਗੀ।

Punjab Weather Update: ਪੰਜਾਬ 'ਚ ਅਜੇ ਠੰਢ ਤੋੜੇਗੀ ਰਿਕਾਰਡ, ਅਗਲੇ 5 ਦਿਨਾਂ ਤੱਕ ਸੀਤ ਲਹਿਰ ਤੇ ਸੰਘਣੀ ਧੁੰਦ ਦੀ ਚੇਤਾਵਨੀ

Punjab Weather Update 17 January 2024: ਪੰਜਾਬ ਤੇ ਹਰਿਆਣਾ ਸੰਘਣੀ ਧੁੰਦ ਦੀ ਲਪੇਟ ਵਿੱਚ ਹਨ। ਸਵੇਰ ਵੇਲੇ ਅੰਮ੍ਰਿਤਸਰ ਵਿੱਚ ਵਿਜ਼ੀਬਿਲਟੀ ਜ਼ੀਰੋ ਰਹੀ। ਪਾਣੀਪਤ ਸਮੇਤ ਹੋਰ ਥਾਵਾਂ 'ਤੇ ਵੀ ਵਿਜ਼ੀਬਿਲਟੀ ਘੱਟ ਹੀ ਰਹੀ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਤੱਕ ਸੀਤ ਲਹਿਰ ਤੇ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਅਗਲੇ 4-5 ਦਿਨਾਂ ਤੱਕ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਮੌਸਮ ਖੁਸ਼ਕ ਰਹੇਗਾ। ਇਨ੍ਹਾਂ ਤਿੰਨਾਂ ਥਾਵਾਂ 'ਤੇ ਘੱਟੋ-ਘੱਟ ਤਾਪਮਾਨ 'ਚ ਕੋਈ ਵੱਡੀ ਤਬਦੀਲੀ ਦੇਖਣ ਨੂੰ ਨਹੀਂ ਮਿਲੇਗੀ। ਤਿੰਨਾਂ ਥਾਵਾਂ 'ਤੇ 17-18 ਜਨਵਰੀ ਨੂੰ ਠੰਢਾ ਦਿਨ ਰਹੇਗਾ।

Gurpurab Guru Gobind Singh Ji: ਮਾਨਵ ਜਾਤੀ ਦੇ ਕਲਿਆਣ ਵਾਸਤੇ ਪੂਰਾ ਪਰਿਵਾਰ ਕੁਰਬਾਨ ਕਰਨ ਵਾਲੇ ਸਿਰਫ ਤੇ ਸਿਰਫ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਹੀ ਹੋਏ...

Guru Gobind Singh Jayanti 2024: ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਦੇਸ਼-ਵਿਦੇਸ਼ ਵਿੱਚ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਗੁਰੂ ਘਰਾਂ ਵਿੱਚ ਸੰਗਤਾਂ ਨਤਮਸਤਕ ਹੋ ਰਹੀਆਂ ਹਨ। ਅੱਜ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਤੇ ਸਾਰਾ ਦਿਨ ਕੀਰਤਨ ਚੱਲਣਗੇ। ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਵਿਖੇ ਸੁੰਦਰ ਜਲੌਅ ਸਜਾਏ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਹਨ। ਇਸ ਦੇ ਨਾਲ ਹੀ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਵੀ ਪ੍ਰਕਾਸ਼ ਪੁਰਬ ਦੀ ਸੂਬਾ ਵਾਸੀਆਂ ਨੂੰ ਵਧਾਈ ਦਿੱਤੀ ਹੈ। ਸ੍ਰੀ ਪੁਰੋਹਿਤ ਨੇ ਸਾਰਿਆਂ ਨੂੰ ਗੁਰੂ ਸਾਹਿਬਾਨ ਵੱਲੋਂ ਦਰਸਾਏ ਆਦਰਸ਼ਾਂ ਪ੍ਰਤੀ ਆਪਣੇ ਆਪ ਨੂੰ ਸਮਰਪਿਤ ਕਰਨ ਦਾ ਸੱਦਾ ਦਿੱਤਾ ਹੈ।

ਪਿਛੋਕੜ

Punjab Breaking News LIVE, 17 January, 2024: ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਦੇਸ਼-ਵਿਦੇਸ਼ ਵਿੱਚ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਗੁਰੂ ਘਰਾਂ ਵਿੱਚ ਸੰਗਤਾਂ ਨਤਮਸਤਕ ਹੋ ਰਹੀਆਂ ਹਨ। ਅੱਜ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਤੇ ਸਾਰਾ ਦਿਨ ਕੀਰਤਨ ਚੱਲਣਗੇ। ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਵਿਖੇ ਸੁੰਦਰ ਜਲੌਅ ਸਜਾਏ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਹਨ। ਇਸ ਦੇ ਨਾਲ ਹੀ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਵੀ ਪ੍ਰਕਾਸ਼ ਪੁਰਬ ਦੀ ਸੂਬਾ ਵਾਸੀਆਂ ਨੂੰ ਵਧਾਈ ਦਿੱਤੀ ਹੈ। ਸ੍ਰੀ ਪੁਰੋਹਿਤ ਨੇ ਸਾਰਿਆਂ ਨੂੰ ਗੁਰੂ ਸਾਹਿਬਾਨ ਵੱਲੋਂ ਦਰਸਾਏ ਆਦਰਸ਼ਾਂ ਪ੍ਰਤੀ ਆਪਣੇ ਆਪ ਨੂੰ ਸਮਰਪਿਤ ਕਰਨ ਦਾ ਸੱਦਾ ਦਿੱਤਾ ਹੈ।


Punjab Weather Update: ਪੰਜਾਬ 'ਚ ਅਜੇ ਠੰਢ ਤੋੜੇਗੀ ਰਿਕਾਰਡ, ਅਗਲੇ 5 ਦਿਨਾਂ ਤੱਕ ਸੀਤ ਲਹਿਰ ਤੇ ਸੰਘਣੀ ਧੁੰਦ ਦੀ ਚੇਤਾਵਨੀ 


Punjab Weather Update 17 January 2024: ਪੰਜਾਬ ਤੇ ਹਰਿਆਣਾ ਸੰਘਣੀ ਧੁੰਦ ਦੀ ਲਪੇਟ ਵਿੱਚ ਹਨ। ਸਵੇਰ ਵੇਲੇ ਅੰਮ੍ਰਿਤਸਰ ਵਿੱਚ ਵਿਜ਼ੀਬਿਲਟੀ ਜ਼ੀਰੋ ਰਹੀ। ਪਾਣੀਪਤ ਸਮੇਤ ਹੋਰ ਥਾਵਾਂ 'ਤੇ ਵੀ ਵਿਜ਼ੀਬਿਲਟੀ ਘੱਟ ਹੀ ਰਹੀ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਤੱਕ ਸੀਤ ਲਹਿਰ ਤੇ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਹੈ।ਮੌਸਮ ਵਿਭਾਗ ਦਾ ਮੰਨਣਾ ਹੈ ਕਿ ਅਗਲੇ 4-5 ਦਿਨਾਂ ਤੱਕ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਮੌਸਮ ਖੁਸ਼ਕ ਰਹੇਗਾ। ਇਨ੍ਹਾਂ ਤਿੰਨਾਂ ਥਾਵਾਂ 'ਤੇ ਘੱਟੋ-ਘੱਟ ਤਾਪਮਾਨ 'ਚ ਕੋਈ ਵੱਡੀ ਤਬਦੀਲੀ ਦੇਖਣ ਨੂੰ ਨਹੀਂ ਮਿਲੇਗੀ। ਤਿੰਨਾਂ ਥਾਵਾਂ 'ਤੇ 17-18 ਜਨਵਰੀ ਨੂੰ ਠੰਢਾ ਦਿਨ ਰਹੇਗਾ। ਪੰਜਾਬ 'ਚ ਅਜੇ ਠੰਢ ਤੋੜੇਗੀ ਰਿਕਾਰਡ, ਅਗਲੇ 5 ਦਿਨਾਂ ਤੱਕ ਸੀਤ ਲਹਿਰ ਤੇ ਸੰਘਣੀ ਧੁੰਦ ਦੀ ਚੇਤਾਵਨੀ 


 


Farmers Protest: ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਐਕਸ਼ਨ! 26 ਜਨਵਰੀ ਨੂੰ ਟਰੈਕਟਰ ਪਰੇਡ ਦਾ ਐਲਾਨ


Jalandhar News: ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਮੁੜ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ। ਇਸ ਵਾਰ 26 ਜਨਵਰੀ ਗਣਤੰਤਰ ਦਿਵਸ ਮੌਕੇ ਮੁੜ ਟਰੈਕਟਰ ਪਰੇਡ ਹੋਏਗੀ। 26 ਜਨਵਰੀ ਨੂੰ ਸੜਕਾਂ ਉੱਪਰ ਹਜ਼ਰਾਂ ਟਰੈਕਟਰ ਨਿਕਲਣਗੇ। ਇਸ ਦੀਆਂ ਤਿਆਰੀਆਂ ਜੰਗੀ ਪੱਧਰ ਉੱਪਰ ਵਿੱਢ ਦਿੱਤੀਆਂ ਗਈਆਂ ਹਨ। ਇਹ ਟਰੈਕਟਰ ਪਰੇਡ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜਿਹੜੇ ਜ਼ਿਲ੍ਹੇ 40 ਕਿਲੋਮੀਟਰ ਤੋਂ ਦੂਰ ਹੋਣਗੇ ਉੱਥੇ ਤਹਿਸੀਲ ਪੱਧਰ ’ਤੇ ਪਰੇਡ ਹੋਏਗੀ। ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਐਕਸ਼ਨ! 26 ਜਨਵਰੀ ਨੂੰ ਟਰੈਕਟਰ ਪਰੇਡ ਦਾ ਐਲਾਨ


 


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.