Punjab Breaking News LIVE: ਜ਼ਿੰਪਾ ਦੀ ਕਲਾਸ ਲਾਉਣ 'ਤੇ ਸੀਐਮ ਮਾਨ, 70% ਖੇਤਾਂ ਤੱਕ ਨਹਿਰਾਂ ਦਾ ਪਾਣੀ ਪਹੁੰਚਾਇਆ ਜਾਏਗਾ
Punjab Breaking News LIVE 18 August, 2023: ਜ਼ਿੰਪਾ ਦੀ ਕਲਾਸ ਲਾਉਣ 'ਤੇ ਸੀਐਮ ਮਾਨ, 70% ਖੇਤਾਂ ਤੱਕ ਨਹਿਰਾਂ ਦਾ ਪਾਣੀ ਪਹੁੰਚਾਇਆ ਜਾਏਗਾ, ਪੰਚਾਇਤੀ ਚੋਣਾਂ ਤੋਂ ਪਹਿਲਾਂ ਸੀਐਮ ਭਗਵੰਤ ਮਾਨ ਦਾ ਵੱਡਾ ਐਲਾਨ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਸਾਲ ਤੋਂ ਉੱਤੇ ਦਾ ਸਮਾਂ ਹੋ ਗਿਆ ਹੈ ਤੇ ਹਰ ਲੰਘਦੇ ਦਿਨ ਨਾਲ ਨਵੇਂ ਖ਼ੁਲਾਸੇ ਹੋ ਰਹੇ ਹਨ। ਸੂਤਰਾਂ ਮੁਤਾਬਕ, ਸ਼ੂਟਰ ਪਾਕਿਸਤਾਨ ਤੋਂ ਤਸਕਰੀ ਕੀਤੇ ਹਥਿਆਰ ਲੈ ਕੇ ਅਯੁੱਧਿਆ ਪਹੁੰਚੇ ਸੀ। ਹਥਿਆਰਾਂ ਨਾਲ ਲੈਸ ਬਿਸ਼ਨੋਈ ਗੈਂਗ ਦੇ ਸ਼ੂਟਰ ਕਈ ਦਿਨਾਂ ਤੱਕ ਅਯੁੱਧਿਆ ਵਿੱਚ ਰਹੇ ਅਤੇ ਇੱਥੇ ਇੱਕ ਸਥਾਨਕ ਨੇਤਾ ਦੇ ਫਾਰਮ ਹਾਊਸ 'ਤੇ ਕਈ ਦਿਨਾਂ ਤੱਕ ਗੋਲੀਬਾਰੀ ਦਾ ਅਭਿਆਸ ਕੀਤਾ। ਪਹਿਲਾਂ ਇੱਥੇ ਇੱਕ ਨਾਮੀ ਵਿਅਕਤੀ ਨੂੰ ਮਾਰਨ ਦੀ ਸਾਜ਼ਿਸ਼ ਸੀ ਜੋ ਨਕਾਮ ਰਹੀ, ਇਸ ਤੋਂ ਬਾਅਦ ਮੂਸੇਵਾਲਾ ਕਤਲ ਕਾਂਡ ਨੂੰ ਅੰਜਾਮ ਦਿੱਤਾ ਗਿਆ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹੜ੍ਹ ਪੀੜਤਾਂ ਦੇ ਹਲਾਤਾਂ ਦਾ ਜਾਇਜ਼ਾ ਲੈਣ ਮੌਕੇ ਕੈਬਨਿਟ ਮੰਤਰੀ ਦੀ 'ਕਲਾਸ' ਲਾਈ ਗਈ ਜਿਸ ਤੋਂ ਬਾਅਦ ਵਿਰੋਧੀ ਲਗਾਤਾਰ ਨਿਸ਼ਾਨੇ ਸਾਧ ਰਹੇ ਹਨ। ਹੁਣ ਇਸ ਮਾਮਲੇ ਵਿੱਚ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਤੁਸੀਂ ਨਹੀਂ ਸਮਝੋਗੇ
ਬ੍ਰਮ ਸ਼ੰਕਰ ਜਿੰਪ ਨੇ ਕਿਹਾ ਕਿ, ਸਾਡੇ ਮੁੱਖ ਮੰਤਰੀ ਸਾਬ੍ਹ ਸਾਡੇ ਮੁਖੀ ਹਨ। ਵੱਡਿਆਂ ਦਾ ਸਤਿਕਾਰ ਕਰਨਾ ਸਾਡੇ ਵਿਰਸੇ ਅਤੇ ਸਾਡੇ ਸ਼ਿਸ਼ਟਾਚਾਰ ਦਾ ਹਿੱਸਾ ਹੈ ਪਰ ਤੁਸੀਂ ਇਹ ਨਹੀਂ ਸਮਝੋਗੇ। ਇਹੀ ਕਾਰਣ ਹੈ ਕਿ ਪੰਜਾਬ ਦੀ ਜਨਤਾ ਨੇ ਤੁਹਾਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ।
ਮੁਹਾਲੀ ਅਦਾਲਤ ਨੇ ਪੰਜਾਬ ਪੁਲਿਸ ਦੇ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਨੂੰ ਭਗੌੜਾ ਕਰਾਰ ਦੇ ਦਿੱਤਾ ਹੈ। ਦਰਅਸਲ ਰਾਜਜੀਤ ਸਿੰਘ ਨਸ਼ਿਆਂ ਦੀ ਤਸਕਰੀ, ਫਿਰੌਤੀ ਤੇ ਕਰੋੜਾਂ ਰੁਪਏ ਦੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਮਾਰਚ ਮਹੀਨੇ ਤੋਂ ਫਰਾਰ ਹੈ। ਸਪੈਸ਼ਲ ਟਾਸਕ ਫੋਰਸ ਉਸ ਦੀ ਭਾਲ ਵਿੱਚ ਹੁਣ ਤੱਕ 600 ਤੋਂ ਵੱਧ ਥਾਵਾਂ 'ਤੇ ਛਾਪੇਮਾਰੀ ਕਰ ਚੁੱਕੀ ਹੈ। ਹਾਸਲ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਬਹੁ-ਕਰੋੜੀ ਨਸ਼ਾ ਤਸਕਰੀ ਮਾਮਲੇ ਵਿੱਚ ਸੀਲਬੰਦ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਏਆਈਜੀ ਰਾਜਜੀਤ ਸਿੰਘ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਸੀ। ਉਦੋਂ ਤੋਂ ਹੀ ਉਹ ਫਰਾਰ ਹੈ। ਰਾਜਜੀਤ ਨੂੰ ਹਾਈਕੋਰਟ ਤੋਂ ਵੀ ਝਟਕਾ ਲੱਗ ਚੁੱਕਾ ਹੈ।
ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਕਾਰਨ ਪੰਜਾਬ ਦੇ ਹਾਲਾਤ ਵਿਗੜਦੇ ਜਾ ਰਹੇ ਹਨ। ਫਿਰੋਜ਼ਪੁਰ ਦੇ ਦੋ ਦਰਜਨ ਪਿੰਡ ਹੜ੍ਹ ਦੀ ਲਪੇਟ ਵਿੱਚ ਆ ਗਏ ਹਨ। ਉਨ੍ਹਾਂ ਦੀ ਸੁਰੱਖਿਆ ਲਈ ਫੌਜ ਅਤੇ ਹੋਰ ਸੁਰੱਖਿਆ ਏਜੰਸੀਆਂ ਨੂੰ ਬੁਲਾਇਆ ਗਿਆ ਹੈ। ਸਤਲੁਜ ਦਰਿਆ ਦਾ ਪਾਣੀ ਹੁਸੈਨੀਵਾਲਾ ਦੇ ਨਾਲ ਲੱਗਦੇ ਪੰਦਰਾਂ ਪਿੰਡਾਂ ਨੂੰ ਜੋੜਨ ਵਾਲੇ ਪੁਲ਼ ਨੂੰ ਵੀ ਨੁਕਸਾਨ ਪਹੁੰਚਾ ਰਿਹਾ ਹੈ। ਫੌਜ ਦੇ ਜਵਾਨ ਪਿੰਡ ਵਾਸੀਆਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਉਣ 'ਚ ਲੱਗੇ ਹੋਏ ਹਨ।
ਪਿਛਲੇ ਸਾਲ Lumpy Virus ਦਾ ਕਹਿਰ ਪੂਰੇ ਭਾਰਤ ਵਿਚ ਵੇਖਿਆ ਗਿਆ ਸੀ। ਉਸ ਸਮੇਂ ਦੌਰਾਨ ਹਰ ਸੂਬੇ ਵਿੱਚ ਵੱਡੀ ਗਿਣਤੀ ਵਿੱਚ ਪਾਲਤੂ ਜਾਨਵਰਾਂ ਦੀ ਮੌਤ ਹੋ ਗਈ ਸੀ। ਹੁਣ ਇੱਕ ਵਾਰ ਫਿਰ ਭਾਰਤ ਦੇ ਕਈ ਰਾਜਾਂ ਖਾਸ ਕਰਕੇ ਛੱਤੀਸਗੜ੍ਹ ਵਿੱਚ Lumpy Virus ਦਾ ਪ੍ਰਕੋਪ ਤੇਜ਼ੀ ਨਾਲ ਫੈਲ ਰਿਹਾ ਹੈ। ਕਈ ਗਾਵਾਂ ਅਤੇ ਬਲਦ ਇਸ ਬਿਮਾਰੀ ਨਾਲ ਸੰਕਰਮਿਤ ਹੋ ਕੇ ਮਰ ਰਹੇ ਹਨ। ਤੁਹਾਡੀ ਜਾਣਕਾਰੀ ਲਈ, ਤੁਹਾਨੂੰ ਦੱਸ ਦੇਈਏ ਕਿ Lumpy skin virus ਇੱਕ ਵਾਇਰਲ ਚਮੜੀ ਦੀ ਬਿਮਾਰੀ ਹੈ ਜੋ ਮੁੱਖ ਤੌਰ 'ਤੇ ਜਾਨਵਰਾਂ ਨੂੰ ਪ੍ਰਭਾਵਿਤ ਕਰਦੀ ਹੈ। ਇਹ ਖੂਨ ਚੂਸਣ ਵਾਲੇ ਕੀੜਿਆਂ, ਜਿਵੇਂ ਕਿ ਮੱਖੀਆਂ, ਮੱਛਰਾਂ ਦੀਆਂ ਕੁਝ ਕਿਸਮਾਂ ਅਤੇ ਚਿੱਚੜਾਂ ਦੁਆਰਾ ਫੈਲਦਾ ਹੈ। ਗੰਢਿਆਂ ਦੇ ਸ਼ੁਰੂਆਤੀ ਲੱਛਣਾਂ ਵਿੱਚ ਪਸ਼ੂਆਂ ਨੂੰ ਬੁਖਾਰ, ਚਮੜੀ 'ਤੇ ਗੰਢ ਅਤੇ ਮੌਤ ਵੀ ਹੋ ਸਕਦੀ ਹੈ।
ਦਿੱਲੀ ਏਅਰਪੋਰਟ ਉੱਤੇ ਵਿਸਤਾਰ ਦੀ ਫਲਾਈਟ ਨੂੰ ਬੰਬ ਦੀ ਧਮਕੀ ਦਿੱਤੀ ਗਈ, ਜਿਸ ਤੋਂ ਬਾਅਦ ਹੜਕੰਪ ਮਚ ਗਿਆ। ਸ਼ੁੱਕਰਵਾਰ (18 ਅਗਸਤ) ਨੂੰ ਦਿੱਲੀ-ਪੁਣੇ ਫਲਾਈਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਫਲਾਈਟ ਦੇ ਪਹੁੰਚਦੇ ਹੀ ਜਾਂਚ ਸ਼ੁਰੂ ਕਰ ਦਿੱਤੀ ਗਈ ਕਿ ਕੀ ਉਸ 'ਚ ਕੋਈ ਬੰਬ ਸੀ। ਸਾਰੇ ਯਾਤਰੀਆਂ ਨੂੰ ਜਹਾਜ਼ ਤੋਂ ਸੁਰੱਖਿਅਤ ਉਤਾਰ ਲਿਆ ਗਿਆ ਹੈ। ਹਵਾਈ ਅੱਡੇ 'ਤੇ ਆਈਸੋਲੇਸ਼ਨ ਬੇ 'ਚ ਜਹਾਜ਼ ਦੀ ਜਾਂਚ ਚੱਲ ਰਹੀ ਹੈ। ਸਾਰੇ ਯਾਤਰੀਆਂ ਨੂੰ ਉਨ੍ਹਾਂ ਦੇ ਸਾਮਾਨ ਸਮੇਤ ਸੁਰੱਖਿਅਤ ਉਤਾਰ ਲਿਆ ਗਿਆ ਹੈ। ਜੀਐਮਆਰ ਕਾਲ ਸੈਂਟਰ ਨੂੰ ਸ਼ੁੱਕਰਵਾਰ ਸਵੇਰੇ 8.53 ਵਜੇ ਫਲਾਈਟ ਵਿੱਚ ਬੰਬ ਹੋਣ ਦੀ ਸੂਚਨਾ ਮਿਲੀ। ਹੁਣ ਤੱਕ ਦੀ ਜਾਂਚ ਵਿੱਚ ਕੁਝ ਵੀ ਸਾਹਮਣੇ ਨਹੀਂ ਆਇਆ ਹੈ।
ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸਾਰੀਆਂ ਗ੍ਰਾਮ ਪੰਚਾਇਤਾਂ ਨੂੰ ਭੰਗ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਨ ਤੋਂ ਹਫਤੇ ਤੋਂ ਵੀ ਘੱਟ ਸਮੇਂ ਬਾਅਦ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਸ ਫੈਸਲੇ ਨੂੰ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ 10 ਅਗਸਤ ਦਾ ਨੋਟੀਫਿਕੇਸ਼ਨ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੈ।
ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਰਾਜ ਦੀਆਂ ਪੰਚਾਇਤਾਂ ਨੂੰ ਭੰਗ ਕਰਨ ਦੇ ਹੁਕਮ ਜਾਰੀ ਕੀਤੇ ਹਨ ਪਰ ਹੁਣ ਇਹ ਮਾਮਲਾ ਵਿਵਾਦ ਦਾ ਰੂਪ ਲੈ ਰਿਹਾ ਹੈ। ਇੱਕ ਪਾਸੇ ਪੰਚਾਇਤਾਂ ਵੱਲੋਂ ਇਸ ਫੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਤੇ ਦੂਜੇ ਪਾਸੇ ਸਿਆਸੀ ਪਾਰਟੀਆਂ ਵੀ 'ਆਪ' ਸਰਕਾਰ ਨੂੰ ਘੇਰ ਰਹੀਆਂ ਹਨ। ਇਸ ਦੇ ਨਾਲ ਹੀ ਸਰਕਾਰ ਦੇ ਇਸ ਹੁਕਮ ਨੂੰ ਅਦਾਲਤ 'ਚ ਚੁਣੌਤੀ ਦਿੱਤੀ ਗਈ ਹੈ।
ਦੇਸ਼ ਭਰ ਦੇ ਕਈ ਰਾਜਾਂ ਵਿੱਚ ਮੀਂਹ ਪੈਣ ਕਾਰਨ ਮੌਸਮ ਸੁਹਾਵਣਾ ਬਣਿਆ ਹੋਇਆ ਹੈ, ਜਦੋਂ ਕਿ ਕਈ ਰਾਜਾਂ ਵਿੱਚ ਮਾਨਸੂਨ ਸਰਗਰਮ ਨਾ ਹੋਣ ਕਾਰਨ ਹਲਕੀ ਨਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਅਨੁਸਾਰ 18 ਅਗਸਤ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। 19 ਅਤੇ 20 ਅਗਸਤ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਹੋ ਸਕਦਾ ਹੈ। ਉੱਧਰ ਪੰਜਾਬ ਦਾ ਮੌਸਮ ਵੀ ਸਾਫ ਰਹੇਗਾ।
ਭੁਲੱਥ ਖੇਤਰ ਵਿੱਚ ਪਾਣੀ ਦਾ ਪੱਧਰ ਵਧਣ ਕਰਕੇ ਵਿਗੜ ਰਹੀ ਸਥਿਤੀ ਦੌਰਾਨ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਦਿੱਲੀ-ਕਟੜਾ ਐਕਸਪ੍ਰੈਸ ਵੇਅ ਨੂੰ ਮੁੜ ਡਿਜ਼ਾਈਨ ਕਰਨ ਦੀ ਮੰਗ ਕੀਤੀ ਹੈ। ਖਹਿਰਾ ਨੇ ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੂੰ ਪੱਤਰ ਲਿਖਿਆ ਹੈ। ਖਹਿਰਾ ਨੇ ਬਿਆਸ ਦਰਿਆ ਵਿੱਚ ਆਏ ਹੜ੍ਹ ਕਰਕੇ ਭੁਲੱਥ ਅਤੇ ਸ਼੍ਰੀ ਹਰਗੋਬਿੰਦਪੁਰ ਵਿੱਚ ਹੋਈ ਤਬਾਹੀ ਬਾਰੇ ਜਾਣੂ ਕਰਵਾਉਂਦਿਆਂ ਦਿੱਲੀ-ਕਟੜਾ ਐਕਸਪ੍ਰੈਸਵੇਅ ਦੇ ਡਿਜ਼ਾਈਨ 'ਚ ਖਾਮੀਆਂ ਦਾ ਜ਼ਿਕਰ ਕੀਤਾ।
ਪੰਜਾਬ ਦੇ ਪਿੰਡਾਂ ਦੀਆਂ ਲਿੰਕ ਸੜਕਾਂ ਨੂੰ ਹੋਰ ਸੁਰੱਖਿਅਤ ਤੇ ਬਿਹਤਰ ਬਣਾਉਣ ਲਈ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਸਰਦੀਆਂ ਦੌਰਾਨ ਧੁੰਦ ਦਾ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਸੜਕ ਸੇਫਟੀ/ ਸਾਈਨਜ਼ ਪ੍ਰੋਵੀਜਨਜ਼ ਮੁੱਹਈਆ ਕਰਨ ਦੇ ਪ੍ਰਾਜੈਕਟ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਹ ਇੱਥੇ ਪੰਜਾਬ ਮੰਡੀ ਬੋਰਡ ਦੇ ਕਾਰਜਕਾਰੀ ਇੰਜੀਨੀਅਰਾਂ ਤੇ ਜ਼ਿਲ੍ਹਾ ਮੰਡੀ ਅਫ਼ਸਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।
ਮੁੱਖ ਮੰਤਰੀ ਭਗਵੰਤ ਮਾਨ 'ਤੇ ਅਕਾਲੀ ਲੀਡਰ ਬਿਕਰਮ ਮਜੀਠੀਆ ਨੇ ਨਿਸ਼ਾਨਾ ਸਾਧਿਆ ਹੈ। ਇਸ ਵਾਰ ਮਜੀਠੀਆ ਨੇ ਸੀਐਮ ਮਾਨ ਵੱਲੋਂ ਆਪਣੇ ਹੀ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਦੀ ਸਭ ਦੇ ਸਾਹਮਣੇ ਕਲਾਸ ਲਾਏ ਜਾਣ ਕਰਕੇ ਘੇਰਿਆ ਹੈ। ਸੀਐਮ ਮਾਨ ਨੇ ਹੁਸ਼ਿਆਰਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਦੌਰਾਨ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਦੀ ਮੀਡੀਆ ਦੇ ਸਾਹਮਣੇ ਹੀ ਕਲਾਸ ਲਾ ਦਿੱਤੀ ਸੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਦੇ ਪਿੰਡਾਂ ਵਿੱਚ ਸਰਬ ਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ 5-5 ਲੱਖ ਦੀ ਗ੍ਰਾਂਟ ਦਿੱਤੀ ਜਾਏਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਹੈ ਕਿ ਪੰਚਾਇਤੀ ਚੋਣਾਂ ਵਿੱਚ ਅਸੀਂ ਦੁਬਾਰਾ ਪਹਿਲਾਂ ਵਾਲਾ ਪੁਰਾਣਾ ਮਾਹੌਲ ਬਹਾਲ ਕਰਨਾ ਚਾਹੁੰਦੇ ਹਾਂ। ਜਦੋਂ ਸਰਪੰਚ ਪਿੰਡ ਦਾ ਹੁੰਦਾ ਸੀ ਨਾ ਕਿ ਕਿਸੇ ਪਾਰਟੀ ਦਾ। ਉਨ੍ਹਾਂ ਕਿਹਾ ਕਿ ਉਹ ਪੰਚਾਇਤ ਮੈਂਬਰ ਦੀ ਇੱਜ਼ਤ ਬਹਾਲ ਕਰਨਾ ਚਾਹੁੰਦੇ ਹਾਂ।
ਪਿਛੋਕੜ
Punjab Breaking News LIVE 18 August, 2023: ਮੁੱਖ ਮੰਤਰੀ ਭਗਵੰਤ ਮਾਨ 'ਤੇ ਅਕਾਲੀ ਲੀਡਰ ਬਿਕਰਮ ਮਜੀਠੀਆ ਨੇ ਨਿਸ਼ਾਨਾ ਸਾਧਿਆ ਹੈ। ਇਸ ਵਾਰ ਮਜੀਠੀਆ ਨੇ ਸੀਐਮ ਮਾਨ ਵੱਲੋਂ ਆਪਣੇ ਹੀ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਦੀ ਸਭ ਦੇ ਸਾਹਮਣੇ ਕਲਾਸ ਲਾਏ ਜਾਣ ਕਰਕੇ ਘੇਰਿਆ ਹੈ। ਸੀਐਮ ਮਾਨ ਨੇ ਹੁਸ਼ਿਆਰਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਦੌਰਾਨ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਦੀ ਮੀਡੀਆ ਦੇ ਸਾਹਮਣੇ ਹੀ ਕਲਾਸ ਲਾ ਦਿੱਤੀ ਸੀ। ਮੰਤਰੀ ਜਿੰਪਾ ਦੀ ਸਭ ਦੇ ਸਾਹਮਣੇ ਕਲਾਸ ਲਾਉਣ 'ਤੇ ਘਿਰੇ ਸੀਐਮ ਮਾਨ
ਸੀਐਮ ਭਗਵੰਤ ਮਾਨ ਦਾ ਐਲਾਨ, ਅਗਲੇ ਸਾਲ ਪੰਜਾਬ ਦੇ 70% ਖੇਤਾਂ ਤੱਕ ਨਹਿਰਾਂ ਦਾ ਪਾਣੀ ਪਹੁੰਚਾਇਆ ਜਾਏਗਾ
CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਦਾਅਵਾ ਕੀਤਾ ਹੈ ਕਿ ਅਗਲੇ ਸਾਲ ਤੱਕ ਪੰਜਾਬ ਦੇ 70% ਖੇਤਾਂ ਤੱਕ ਨਹਿਰਾਂ ਦਾ ਪਾਣੀ ਪਹੁੰਚਾਇਆ ਜਾਏਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਪੰਜਾਬ ਦਾ ਪਾਣੀ ਪੰਜਾਬੀ ਹੀ ਵਰਤਣ। ਇਸ ਲਈ ਪੰਜਾਬ ਦੇ ਸਾਰੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਮਕਸਦ ਨਾਲ ਕੰਮ ਕਰ ਰਹੇ ਹਾਂ। ਸੀਐਮ ਭਗਵੰਤ ਮਾਨ ਨੇ ਟਵੀਟ ਕਰਦਿਆ ਕਿਹਾ ਹੈ ਕਿ ਪੰਜਾਬ ਦੇ ਸਾਰੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਮਕਸਦ ਨਾਲ ਕੰਮ ਕਰ ਰਹੇ ਹਾਂ…ਇਸ ਵਾਰ ਵੀ ਅਸੀਂ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾ ਕੇ ਬਹੁਤ ਸਾਰੇ ਟਿਊਬਵੈੱਲ ਬੰਦ ਕਰਵਾਉਣ ‘ਚ ਕਾਮਯਾਬ ਹੋਏ ਹਾਂ…ਅਗਲੇ ਸਾਲ ਤੱਕ ਸਾਡਾ ਟੀਚਾ 70% ਖੇਤਾਂ ਤੱਕ ਨਹਿਰਾਂ ਦਾ ਪਾਣੀ ਪਹੁੰਚਾਉਣ ਦਾ ਹੈ…ਪੰਜਾਬ ਦਾ ਪਾਣੀ ਪੰਜਾਬੀ ਹੀ ਵਰਤਣ ਤੇ ਪੰਜਾਬ ‘ਚ ਰਹੇ ਲਗਾਤਾਰ ਕੋਸ਼ਿਸ਼ਾਂ ਜਾਰੀ ਨੇ..। ਸੀਐਮ ਭਗਵੰਤ ਮਾਨ ਦਾ ਐਲਾਨ, ਅਗਲੇ ਸਾਲ ਪੰਜਾਬ ਦੇ 70% ਖੇਤਾਂ ਤੱਕ ਨਹਿਰਾਂ ਦਾ ਪਾਣੀ ਪਹੁੰਚਾਇਆ ਜਾਏਗਾ
ਦਿੱਲੀ ਤੋਂ ਬਿਹਾਰ ਤੱਕ ਬੱਦਲ ਛਾਏ ਰਹਿਣਗੇ, ਦੇਸ਼ ਦੇ ਇਨ੍ਹਾਂ ਰਾਜਾਂ 'ਚ ਪਾਰਾ 35 ਤੋਂ ਪਾਰ
Weather Update: ਦੇਸ਼ ਭਰ ਦੇ ਕਈ ਰਾਜਾਂ ਵਿੱਚ ਮੀਂਹ ਪੈਣ ਕਾਰਨ ਮੌਸਮ ਸੁਹਾਵਣਾ ਬਣਿਆ ਹੋਇਆ ਹੈ, ਜਦੋਂ ਕਿ ਕਈ ਰਾਜਾਂ ਵਿੱਚ ਮਾਨਸੂਨ ਸਰਗਰਮ ਨਾ ਹੋਣ ਕਾਰਨ ਹਲਕੀ ਨਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਅਨੁਸਾਰ 18 ਅਗਸਤ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। 19 ਅਤੇ 20 ਅਗਸਤ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਹੋ ਸਕਦਾ ਹੈ। ਉੱਧਰ ਪੰਜਾਬ ਦਾ ਮੌਸਮ ਵੀ ਸਾਫ ਰਹੇਗਾ। ਦਿੱਲੀ ਤੋਂ ਬਿਹਾਰ ਤੱਕ ਬੱਦਲ ਛਾਏ ਰਹਿਣਗੇ, ਦੇਸ਼ ਦੇ ਇਨ੍ਹਾਂ ਰਾਜਾਂ 'ਚ ਪਾਰਾ 35 ਤੋਂ ਪਾਰ
Punjab News: ਪੰਚਾਇਤੀ ਚੋਣਾਂ ਤੋਂ ਪਹਿਲਾਂ ਸੀਐਮ ਭਗਵੰਤ ਮਾਨ ਦਾ ਵੱਡਾ ਐਲਾਨ
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਦੇ ਪਿੰਡਾਂ ਵਿੱਚ ਸਰਬ ਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ 5-5 ਲੱਖ ਦੀ ਗ੍ਰਾਂਟ ਦਿੱਤੀ ਜਾਏਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਹੈ ਕਿ ਪੰਚਾਇਤੀ ਚੋਣਾਂ ਵਿੱਚ ਅਸੀਂ ਦੁਬਾਰਾ ਪਹਿਲਾਂ ਵਾਲਾ ਪੁਰਾਣਾ ਮਾਹੌਲ ਬਹਾਲ ਕਰਨਾ ਚਾਹੁੰਦੇ ਹਾਂ। ਜਦੋਂ ਸਰਪੰਚ ਪਿੰਡ ਦਾ ਹੁੰਦਾ ਸੀ ਨਾ ਕਿ ਕਿਸੇ ਪਾਰਟੀ ਦਾ। ਉਨ੍ਹਾਂ ਕਿਹਾ ਕਿ ਉਹ ਪੰਚਾਇਤ ਮੈਂਬਰ ਦੀ ਇੱਜ਼ਤ ਬਹਾਲ ਕਰਨਾ ਚਾਹੁੰਦੇ ਹਾਂ। Punjab News: ਪੰਚਾਇਤੀ ਚੋਣਾਂ ਤੋਂ ਪਹਿਲਾਂ ਸੀਐਮ ਭਗਵੰਤ ਮਾਨ ਦਾ ਵੱਡਾ ਐਲਾਨ
- - - - - - - - - Advertisement - - - - - - - - -