Punjab Breaking News Live: IMD ਵੱਲੋਂ ਪੂਰਾ ਹਫ਼ਤਾ ਮੀਂਹ ਤੇ ਬਰਫ਼ਬਾਰੀ ਹੋਣ ਦੀ ਜਤਾਈ ਸੰਭਾਵਨਾ, ਅੱਜ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਮਗਰੋਂ ਕਿਸਾਨ ਕਰਨਗੇ ਵੱਡਾ ਐਲਾਨ, ਅੰਤਰਰਾਸ਼ਟਰੀ ਬਾਜ਼ਾਰ 'ਚ ਵਧੀਆਂ ਕੱਚੇ ਤੇਲ ਦੀਆਂ ਕੀਮਤਾਂ

Punjab Breaking News LIVE, 18 February 2024: IMD ਵੱਲੋਂ ਪੂਰਾ ਹਫ਼ਤਾ ਮੀਂਹ ਤੇ ਬਰਫ਼ਬਾਰੀ ਹੋਣ ਦੀ ਜਤਾਈ ਸੰਭਾਵਨਾ, ਅੱਜ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਮਗਰੋਂ ਕਿਸਾਨ ਕਰਨਗੇ ਵੱਡਾ ਐਲਾਨ, ਅੰਤਰਰਾਸ਼ਟਰੀ ਬਾਜ਼ਾਰ 'ਚ ਵਧੀਆਂ ਕੱਚੇ ਤੇਲ

ABP Sanjha Last Updated: 18 Feb 2024 10:53 AM
Farmers Protest: ਉੱਤਰ ਪ੍ਰਦੇਸ਼ ਤੇ ਉੱਤਰਾਖੰਡ 'ਚ ਵੀ ਫੈਲਿਆ ਕਿਸਾਨ ਅੰਦੋਲਨ, ਟਿਕੈਤ ਨੇ ਕਰ ਦਿੱਤਾ ਵੱਡਾ ਐਲਾਨ

Farmers Protest: ਕਿਸਾਨ ਅੰਦੋਲਨ ਦਾ ਸੇਕ ਹੁਣ ਪੰਜਾਬ ਤੇ ਹਰਿਆਣਾ ਤੋਂ ਬਾਅਦ ਹੁਣ ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਵਿੱਚ ਪਹੁੰਚ ਗਿਆ ਹੈ। ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ਵੀ ਕਿਸਾਨ ਅੰਦੋਲਨ ਵਿੱਚ ਕੁੱਦ ਪਏ ਹੈ। ਰਾਕੇਸ਼ ਟਿਕੈਤ ਨੇ ਐਲਾਨ ਕੀਤਾ ਹੈ ਕਿ ਕਿਸਾਨ ਘੱਟੋ ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਣੇ ਹੋਰ ਮੰਗਾਂ ਮੰਨਵਾਉਣ ਲਈ 21 ਫਰਵਰੀ ਨੂੰ ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ ਤੇ ਉੱਤਰਾਖੰਡ ਵਿੱਚ ਧਰਨੇ ਦੇਣਗੇ। 

Farmers Protest: ਕਿਸਾਨ ਅੰਦੋਲਨ ਨੂੰ ਲੈ ਕੇ ਹਰਿਆਣਾ ਦੇ ਡੀਜੀਪੀ ਵੱਲੋਂ ਟ੍ਰੈਫਿਕ ਐਡਵਾਈਜ਼ਰੀ

Farmers Protest 2.0: ਕਿਸਾਨ ਅੰਦੋਲਨ ਨੂੰ ਲੈ ਕੇ ਹਰਿਆਣਾ ਦੇ ਡੀਜੀਪੀ ਸ਼ਤਰੂਜੀਤ ਕਪੂਰ ਵੱਲੋਂ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਪੁਲਿਸ ਵੱਲੋਂ ਕਿਸਾਨ ਅੰਦੋਲਨ ਕਾਰਨ ਰੂਟ ਬਦਲੇ ਹਨ। ਡੀਜੀਪੀ ਸ਼ਤਰੂਜੀਤ ਕਪੂਰ ਨੇ ਕਿਹਾ ਹੈ ਕਿ ਸਿਰਫ਼ ਦਿੱਲੀ ਤੋਂ ਚੰਡੀਗੜ੍ਹ ਤੇ ਚੰਡੀਗੜ੍ਹ ਤੋਂ ਦਿੱਲੀ ਜਾਣ ਲਈ ਰੂਟ ਡਾਇਵਰਸ਼ਨ ਕੀਤੇ ਗਏ ਹਨ।ਹਰਿਆਣਾ ਪੁਲਿਸ ਵੱਲੋਂ ਜਾਰੀ ਐਡਵਾਈਜ਼ਰੀ ਮੁਤਾਬਕ ਚੰਡੀਗੜ੍ਹ ਜਾਂ ਪੰਚਕੂਲਾ ਤੋਂ ਦਿੱਲੀ ਜਾਣ ਲਈ ਕੁੰਡਲੀ ਬਾਰਡਰ ਤੇ ਟਿੱਕਰੀ ਬਾਰਡਰ ਤੋਂ ਬਚਿਆ ਜਾਏ। ਇਸ ਦੇ ਨਾਲ ਹੀ ਗੁੜਗਾਓਂ, ਫਰੀਦਾਬਾਦ, ਗਾਜ਼ੀਆਬਾਦ ਜਾਂ ਦਿੱਲੀ ਜਾਣ ਲਈ ਕੇਐਮਪੀ ਦੀ ਵਰਤੋਂ ਕੀਤੀ ਜਾਏ। ਪੁਲਿਸ ਨੇ ਕਿਹਾ ਹੈ ਕਿ ਬਾਕੀ ਹਰਿਆਣਾ ਵਿੱਚ ਆਵਾਜਾਈ ਆਮ ਵਾਂਗ ਹੈ।

Jain Seer Acharya Vidyasagar Maharaj: ਜੈਨ ਮੁਨੀ ਵਿਦਿਆਸਾਗਰ ਮਹਾਰਾਜ ਨੇ ਲਈ ਸਮਾਧੀ, 77 ਸਾਲ ਦੀ ਉਮਰ 'ਚ ਤਿਆਗਿਆ ਸਰੀਰ

ਦਿਗੰਬਰ ਮੁਨੀ ਪਰੰਪਰਾ ਦੇ ਆਚਾਰੀਆ ਸ਼੍ਰੀ ਵਿਦਿਆਸਾਗਰ ਜੀ ਮਹਾਰਾਜ ਨੇ ਸ਼ਨੀਵਾਰ ਦੁਪਹਿਰ 2:35 ਵਜੇ ਛੱਤੀਸਗੜ੍ਹ ਦੇ ਡੋਂਗਰਗੜ੍ਹ ਦੇ ਚੰਦਰਗਿਰੀ ਤੀਰਥ ਵਿਖੇ ਆਪਣਾ ਸਰੀਰ ਤਿਆਗ ਦਿੱਤਾ। ਮੁਨੀ ਸ਼੍ਰੀ ਡੋਗਰਗੜ੍ਹ ਦੇ ਚੰਦਰਗਿਰੀ ਵਿੱਚ ਕਰੀਬ 6 ਮਹੀਨਿਆਂ ਤੋਂ ਰੁੱਕੇ ਹੋਏ ਸੀ। ਜੈਨ ਸੰਨਿਆਸੀ ਦੇ ਸਰੀਰ ਤਿਆਗਣ ਦੀ ਖ਼ਬਰ ਮਿਲਦਿਆਂ ਹੀ ਜੈਨ ਸਮਾਜ ਦੇ ਲੋਕ ਡੌਂਗਰਗੜ੍ਹ ਪੁੱਜਣੇ ਸ਼ੁਰੂ ਹੋ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਅੱਜ ਦੁਪਹਿਰ 1 ਵਜੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਪੰਜ ਤੱਤਾਂ 'ਚ ਵਿਲੀਨ ਕੀਤਾ ਜਾਵੇਗਾ।

Petrol Diesel Prices: ਅੰਤਰਰਾਸ਼ਟਰੀ ਬਾਜ਼ਾਰ 'ਚ ਵਧੀਆਂ ਕੱਚੇ ਤੇਲ ਦੀਆਂ ਕੀਮਤਾਂ, ਦੇਸ਼ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਦਰਜ ਕੀਤੀ ਗਈ ਗਿਰਾਵਟ, ਜਾਣੋ ਨਵੇਂ ਭਾਅ

Petrol Diesel Prices Update: ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧਾ ਹੋ ਰਿਹਾ ਹੈ। ਸੋਮਵਾਰ ਸਵੇਰੇ ਕਰੀਬ 7 ਵਜੇ ਡਬਲਯੂਟੀਆਈ ਕਰੂਡ 79.19 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 83.47 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ (oil marketing companies) ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ (Latest rates of petrol and diesel) ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ। ਮੱਧ ਪ੍ਰਦੇਸ਼ ਵਿੱਚ ਪੈਟਰੋਲ ਦੀ ਕੀਮਤ ਵਿੱਚ 40 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 38 ਪੈਸੇ ਦੀ ਗਿਰਾਵਟ ਦਰਜ ਕੀਤੀ ਗਈ ਹੈ। ਮਹਾਰਾਸ਼ਟਰ ਵਿੱਚ ਵੀ ਪੈਟਰੋਲ 40 ਪੈਸੇ ਅਤੇ ਡੀਜ਼ਲ 38 ਪੈਸੇ ਸਸਤਾ ਹੋ ਗਿਆ ਹੈ। ਉੱਤਰ ਪ੍ਰਦੇਸ਼ 'ਚ ਪੈਟਰੋਲ ਅਤੇ ਡੀਜ਼ਲ 31 ਪੈਸੇ ਸਸਤਾ ਹੋ ਗਿਆ ਹੈ। ਪੱਛਮੀ ਬੰਗਾਲ ਅਤੇ ਉੜੀਸਾ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ। ਇਸ ਦੇ ਨਾਲ ਹੀ ਹਰਿਆਣਾ, ਜੰਮੂ-ਕਸ਼ਮੀਰ ਅਤੇ ਪੰਜਾਬ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਹੋ ਰਿਹਾ ਹੈ। 

Farmers Protest: ਦਿੱਲੀ ਜਾਣਗੇ ਕਿਸਾਨ? ਅੱਜ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਮਗਰੋਂ ਕਿਸਾਨ ਕਰਨਗੇ ਵੱਡਾ ਐਲਾਨ

Farmers Protest: ਕਿਸਾਨ ਅੰਦੋਲਨ ਦਾ ਅੱਜ ਛੇਵਾਂ ਦਿਨ ਹੈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਤੇ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਸਣੇ ਕਈ ਹੋਰ ਜਥੇਬੰਦੀਆਂ ਦੀ ਹਮਾਇਤ ਮਗਰੋਂ ਕਿਸਾਨ ਅੰਦੋਲਨ ਹੋਰ ਵਿਸ਼ਾਲ ਹੁੰਦਾ ਜਾ ਰਿਹਾ ਹੈ। ਉਧਰ, ਕਿਸਾਨ ਅੰਦੋਲਨ ਨੂੰ ਫੈਲਦਾ ਵੇਖ ਕੇਂਦਰ ਸਰਕਾਰ ਇਸ ਨੂੰ ਜਲਦ ਹੀ ਗੱਲਬਾਤ ਰਾਹੀਂ ਸੁਲਝਾਉਣਾ ਚਾਹੁੰਦੀ ਹੈ। ਇਸ ਲਈ ਅੱਜ ਕਿਸਾਨ ਲੀਡਰਾਂ ਤੇ ਕੇਂਦਰੀ ਮੰਤਰੀਆਂ ਦੀ ਮੀਟਿੰਗ ਹੋ ਰਹੀ ਹੈ। ਦੂਜੇ ਪਾਸੇ ਦਿੱਲੀ ਕੂਚ ਲਈ ਰਵਾਨਾ ਹੋਏ ਕਿਸਾਨ ਪੰਜਾਬ-ਹਰਿਆਣਾ ਦੀਆਂ ਸ਼ੰਭੂ ਤੇ ਖਨੌਰੀ ਸਰਹੱਦਾਂ 'ਤੇ ਡਟੇ ਹੋਏ ਹਨ। ਸਰਹੱਦਾਂ ਉਪਰ ਪੁਲਿਸ ਤੇ ਕੇਂਦਰੀ ਸੁਰੱਖਿਆ ਬਲਾਂ ਨੇ ਸਖਤ ਬੈਰੀਕੇਡਿੰਗ ਕੀਤੀ ਹੋਈ ਹੈ। ਅੱਜ ਦੀ ਮੀਟਿੰਗ ਤੋਂ ਬਾਅਦ ਹੀ ਕਿਸਾਨ ਅੱਗੇ ਵਧਣ ਬਾਰੇ ਫੈਸਲਾ ਲੈਣਗੇ। ਅੱਜ ਸ਼ਾਮ ਚੰਡੀਗੜ੍ਹ ਵਿੱਚ ਕੇਂਦਰੀ ਮੰਤਰੀਆਂ ਤੇ ਕਿਸਾਨਾਂ ਦੀ ਮੀਟਿੰਗ ਹੋਵੇਗੀ। ਇਹ ਚੌਥੀ ਮੀਟਿੰਗ ਹੈ। ਇਸ ਤੋਂ ਪਹਿਲਾਂ 3 ਮੀਟਿੰਗਾਂ ਬੇਸਿੱਟਾ ਰਹੀਆਂ ਸਨ।

Punjab Weather Update: ਅੱਜ ਤੋਂ ਬਦਲੇਗਾ ਮੌਸਮ, IMD ਵੱਲੋਂ ਪੂਰਾ ਹਫ਼ਤਾ ਮੀਂਹ ਤੇ ਬਰਫ਼ਬਾਰੀ ਹੋਣ ਦੀ ਜਤਾਈ ਸੰਭਾਵਨਾ

Punjab Weather Update: ਪਿਛਲੇ ਇੱਕ ਹਫ਼ਤੇ ਤੋਂ ਉੱਤਰ ਭਾਰਤ ਵਿੱਚ ਮੌਸਮ ਗਰਮ ਮਹਿਸੂਸ ਹੋਣ ਲੱਗਾ ਹੈ। ਤਾਪਮਾਨ ਵੀ ਲਗਾਤਾਰ ਵਧ ਰਿਹਾ ਹੈ। ਸਵੇਰੇ ਅਤੇ ਸ਼ਾਮ ਨੂੰ ਹਲਕੀ ਠੰਡ ਹੁੰਦੀ ਹੈ ਅਤੇ ਦਿਨ ਵੇਲੇ ਸੂਰਜ ਚਮਕਦਾ ਹੈ। ਪਰ ਹੁਣ IMD ਵੱਲੋਂ ਮੌਸਮ ਅਲਰਟ ਜਾਰੀ ਕੀਤਾ ਗਿਆ ਹੈ। ਨਵੀਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਉੱਤਰੀ ਅਤੇ ਪੱਛਮੀ ਭਾਰਤ ਦੇ ਕਈ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ ਅਤੇ ਪਹਾੜੀ ਖੇਤਰਾਂ ਵਿੱਚ ਬਰਫ਼ਬਾਰੀ ਹੋ ਸਕਦੀ ਹੈ। ਇਨ੍ਹਾਂ ਵਿੱਚ ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਦਿੱਲੀ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਰਾਜਸਥਾਨ ਸ਼ਾਮਲ ਹਨ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ 18 ਤੋਂ 22 ਫਰਵਰੀ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ । ਕੁਝ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ।ਮੌਸਮ ਵਿਭਾਗ ਅਨੁਸਾਰ 18 ਤੋਂ 22 ਫਰਵਰੀ ਦਰਮਿਆਨ ਪੰਜਾਬ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ, ਹਨ੍ਹੇਰੀ, ਹਨ੍ਹੇਰੀ ਅਤੇ ਗੜੇਮਾਰੀ ਹੋਵੇਗੀ। ਹਰਿਆਣਾ, ਚੰਡੀਗੜ੍ਹ, ਪੱਛਮੀ ਉੱਤਰ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਪਿਛੋਕੜ

Punjab Breaking News LIVE, 18 February 2024: ਪਿਛਲੇ ਇੱਕ ਹਫ਼ਤੇ ਤੋਂ ਉੱਤਰ ਭਾਰਤ ਵਿੱਚ ਮੌਸਮ ਗਰਮ ਮਹਿਸੂਸ ਹੋਣ ਲੱਗਾ ਹੈ। ਤਾਪਮਾਨ ਵੀ ਲਗਾਤਾਰ ਵਧ ਰਿਹਾ ਹੈ। ਸਵੇਰੇ ਅਤੇ ਸ਼ਾਮ ਨੂੰ ਹਲਕੀ ਠੰਡ ਹੁੰਦੀ ਹੈ ਅਤੇ ਦਿਨ ਵੇਲੇ ਸੂਰਜ ਚਮਕਦਾ ਹੈ। ਪਰ ਹੁਣ IMD ਵੱਲੋਂ ਮੌਸਮ ਅਲਰਟ ਜਾਰੀ ਕੀਤਾ ਗਿਆ ਹੈ। ਨਵੀਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਉੱਤਰੀ ਅਤੇ ਪੱਛਮੀ ਭਾਰਤ ਦੇ ਕਈ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ ਅਤੇ ਪਹਾੜੀ ਖੇਤਰਾਂ ਵਿੱਚ ਬਰਫ਼ਬਾਰੀ ਹੋ ਸਕਦੀ ਹੈ। ਇਨ੍ਹਾਂ ਵਿੱਚ ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਦਿੱਲੀ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਰਾਜਸਥਾਨ ਸ਼ਾਮਲ ਹਨ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ 18 ਤੋਂ 22 ਫਰਵਰੀ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ । ਕੁਝ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਅੱਜ ਤੋਂ ਬਦਲੇਗਾ ਮੌਸਮ, IMD ਵੱਲੋਂ ਪੂਰਾ ਹਫ਼ਤਾ ਮੀਂਹ ਤੇ ਬਰਫ਼ਬਾਰੀ ਹੋਣ ਦੀ ਜਤਾਈ ਸੰਭਾਵਨਾ


Farmers Protest: ਦਿੱਲੀ ਜਾਣਗੇ ਕਿਸਾਨ? ਅੱਜ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਮਗਰੋਂ ਕਿਸਾਨ ਕਰਨਗੇ ਵੱਡਾ ਐਲਾਨ


Farmers Protest 2.0: ਕਿਸਾਨ ਅੰਦੋਲਨ ਦਾ ਅੱਜ ਛੇਵਾਂ ਦਿਨ ਹੈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਤੇ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਸਣੇ ਕਈ ਹੋਰ ਜਥੇਬੰਦੀਆਂ ਦੀ ਹਮਾਇਤ ਮਗਰੋਂ ਕਿਸਾਨ ਅੰਦੋਲਨ ਹੋਰ ਵਿਸ਼ਾਲ ਹੁੰਦਾ ਜਾ ਰਿਹਾ ਹੈ। ਉਧਰ, ਕਿਸਾਨ ਅੰਦੋਲਨ ਨੂੰ ਫੈਲਦਾ ਵੇਖ ਕੇਂਦਰ ਸਰਕਾਰ ਇਸ ਨੂੰ ਜਲਦ ਹੀ ਗੱਲਬਾਤ ਰਾਹੀਂ ਸੁਲਝਾਉਣਾ ਚਾਹੁੰਦੀ ਹੈ। ਇਸ ਲਈ ਅੱਜ ਕਿਸਾਨ ਲੀਡਰਾਂ ਤੇ ਕੇਂਦਰੀ ਮੰਤਰੀਆਂ ਦੀ ਮੀਟਿੰਗ ਹੋ ਰਹੀ ਹੈ। ਦੂਜੇ ਪਾਸੇ ਦਿੱਲੀ ਕੂਚ ਲਈ ਰਵਾਨਾ ਹੋਏ ਕਿਸਾਨ ਪੰਜਾਬ-ਹਰਿਆਣਾ ਦੀਆਂ ਸ਼ੰਭੂ ਤੇ ਖਨੌਰੀ ਸਰਹੱਦਾਂ 'ਤੇ ਡਟੇ ਹੋਏ ਹਨ। ਸਰਹੱਦਾਂ ਉਪਰ ਪੁਲਿਸ ਤੇ ਕੇਂਦਰੀ ਸੁਰੱਖਿਆ ਬਲਾਂ ਨੇ ਸਖਤ ਬੈਰੀਕੇਡਿੰਗ ਕੀਤੀ ਹੋਈ ਹੈ। ਅੱਜ ਦੀ ਮੀਟਿੰਗ ਤੋਂ ਬਾਅਦ ਹੀ ਕਿਸਾਨ ਅੱਗੇ ਵਧਣ ਬਾਰੇ ਫੈਸਲਾ ਲੈਣਗੇ। ਅੱਜ ਸ਼ਾਮ ਚੰਡੀਗੜ੍ਹ ਵਿੱਚ ਕੇਂਦਰੀ ਮੰਤਰੀਆਂ ਤੇ ਕਿਸਾਨਾਂ ਦੀ ਮੀਟਿੰਗ ਹੋਵੇਗੀ। ਇਹ ਚੌਥੀ ਮੀਟਿੰਗ ਹੈ। ਇਸ ਤੋਂ ਪਹਿਲਾਂ 3 ਮੀਟਿੰਗਾਂ ਬੇਸਿੱਟਾ ਰਹੀਆਂ ਸਨ। ਇਸ ਮੀਟਿੰਗ ਵਿੱਚ ਕੋਈ ਫੈਸਲਾ ਨਾ ਹੋਣ ’ਤੇ ਕਿਸਾਨ ਦਿੱਲੀ ਵੱਲ ਮਾਰਚ ਕਰਨਗੇ।


Petrol Diesel Prices: ਅੰਤਰਰਾਸ਼ਟਰੀ ਬਾਜ਼ਾਰ 'ਚ ਵਧੀਆਂ ਕੱਚੇ ਤੇਲ ਦੀਆਂ ਕੀਮਤਾਂ, ਦੇਸ਼ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਦਰਜ ਕੀਤੀ ਗਈ ਗਿਰਾਵਟ, ਜਾਣੋ ਨਵੇਂ ਭਾਅ


Petrol Diesel Prices Update: ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧਾ ਹੋ ਰਿਹਾ ਹੈ। ਸੋਮਵਾਰ ਸਵੇਰੇ ਕਰੀਬ 7 ਵਜੇ ਡਬਲਯੂਟੀਆਈ ਕਰੂਡ 79.19 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 83.47 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ (oil marketing companies) ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ। ਮੱਧ ਪ੍ਰਦੇਸ਼ ਵਿੱਚ ਪੈਟਰੋਲ ਦੀ ਕੀਮਤ ਵਿੱਚ 40 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 38 ਪੈਸੇ ਦੀ ਗਿਰਾਵਟ ਦਰਜ ਕੀਤੀ ਗਈ ਹੈ। ਮਹਾਰਾਸ਼ਟਰ ਵਿੱਚ ਵੀ ਪੈਟਰੋਲ 40 ਪੈਸੇ ਅਤੇ ਡੀਜ਼ਲ 38 ਪੈਸੇ ਸਸਤਾ ਹੋ ਗਿਆ ਹੈ। ਉੱਤਰ ਪ੍ਰਦੇਸ਼ 'ਚ ਪੈਟਰੋਲ ਅਤੇ ਡੀਜ਼ਲ 31 ਪੈਸੇ ਸਸਤਾ ਹੋ ਗਿਆ ਹੈ। ਪੱਛਮੀ ਬੰਗਾਲ ਅਤੇ ਉੜੀਸਾ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ। ਇਸ ਦੇ ਨਾਲ ਹੀ ਹਰਿਆਣਾ, ਜੰਮੂ-ਕਸ਼ਮੀਰ ਅਤੇ ਪੰਜਾਬ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਹੋ ਰਿਹਾ ਹੈ। ਅੰਤਰਰਾਸ਼ਟਰੀ ਬਾਜ਼ਾਰ 'ਚ ਵਧੀਆਂ ਕੱਚੇ ਤੇਲ ਦੀਆਂ ਕੀਮਤਾਂ, ਦੇਸ਼ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਦਰਜ ਕੀਤੀ ਗਈ ਗਿਰਾਵਟ, ਜਾਣੋ ਨਵੇਂ ਭਾਅ


 

- - - - - - - - - Advertisement - - - - - - - - -

TRENDING NOW

© Copyright@2025.ABP Network Private Limited. All rights reserved.