Punjab Breaking News LIVE: ਹੜ੍ਹਾਂ ਦੀ ਤਬਾਹੀ ਲਈ ਭਗਵੰਤ ਮਾਨ ਜ਼ਿਮੇਵਾਰ: ਜਾਖੜ, ਪਟਵਾਰੀਆਂ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਝਟਕਾ,ਸਾਲ ਦੇ 4 ਮਹੀਨੇ ਪੰਜਾਬ ਦੇ ਸਰਕਾਰੀ ਦਫ਼ਤਰ ਸਵੇਰੇ 7:30 ਵਜੇ ਖੁੱਲ੍ਹਣਗੇ
Punjab Breaking News LIVE 18 July, 2023: ਹੜ੍ਹਾਂ ਦੀ ਤਬਾਹੀ ਲਈ ਭਗਵੰਤ ਮਾਨ ਜ਼ਿਮੇਵਾਰ: ਜਾਖੜ, ਪਟਵਾਰੀਆਂ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਝਟਕਾ,ਸਾਲ ਦੇ 4 ਮਹੀਨੇ ਪੰਜਾਬ ਦੇ ਸਰਕਾਰੀ ਦਫ਼ਤਰ ਸਵੇਰੇ 7:30 ਵਜੇ ਖੁੱਲ੍ਹਣਗੇ
LIVE
Background
Punjab Breaking News LIVE 18 July, 2023: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਵੱਡਾ ਇਲਜ਼ਾਮ ਲਾਇਆ ਹੈ। ਉਨ੍ਹਾਂ ਕਿਹਾ ਹੈ ਕਿ ਮੌਸਮ ਵਿਭਾਗ ਨੇ 4 ਤੇ 6 ਜੁਲਾਈ ਨੂੰ ਆਫਤ ਆਉਣ ਬਾਰੇ ਭਵਿੱਖਬਾਣੀ ਤੇ ਚਿਤਾਵਨੀ ਜਾਰੀ ਕੀਤੀ ਸੀ ਪਰ ਮੁੱਖ ਮੰਤਰੀ ਭਗਵੰਤ ਮਾਨ 9 ਜੁਲਾਈ ਤੱਕ ਵੋਟਾਂ ਮੰਗਣ 'ਚ ਰੁੱਝੇ ਰਹੇ ਸੀ। ਇਸ ਕਰਕੇ ਪੰਜਾਬ ਵਿੱਚ ਹੜ੍ਹਾਂ ਨੇ ਤਬਾਹੀ ਮਚਾਈ ਹੈ। ਮੌਸਮ ਵਿਭਾਗ ਨੇ 4 ਤੇ 6 ਜੁਲਾਈ ਨੂੰ ਆਫਤ ਆਉਣ ਬਾਰੇ ਚਿਤਾਵਨੀ ਦਿੱਤੀ ਪਰ ਸੀਐਮ ਭਗਵੰਤ ਮਾਨ 9 ਜੁਲਾਈ ਤੱਕ ਵੋਟਾਂ ਮੰਗਣ 'ਚ ਰੁੱਝੇ ਰਹੇ: ਜਾਖੜ
ਪਟਵਾਰੀਆਂ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਹਾਈਕੋਰਟ ਦਾ ਝਟਕਾ
High Court on appointment of Patwaris : ਪਟਵਾਰੀਆਂ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਪੰਜਾਬ ਹਰਿਆਣਾ ਹਾਈ ਕੋਰਟ ਨੇ ਪਟਵਾਰੀਆਂ ਦੀ ਨਿਯੁਕਤੀ ਸਬੰਧੀ ਪੰਜਾਬ ਸਰਕਾਰ ਦੇ ਫੈਸਲੇ ਨੂੰ ਗਲਤ ਕਰਾਰ ਦਿੱਤਾ ਹੈ। ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਸਾਲ 6 ਜੁਲਾਈ ਨੂੰ ਐਲਾਨ ਕੀਤਾ ਸੀ ਕਿ ਪੰਜਾਬ ਵਿੱਚ ਹੁਣ ਪਟਵਾਰੀਆਂ ਦੀ ਟ੍ਰੇਨਿੰਗ ਦਾ ਸਮਾਂ ਡੇਢ ਸਾਲ ਦਾ ਨਹੀਂ ਸਗੋਂ ਇੱਕ ਸਾਲ ਦਾ ਹੋਵੇਗਾ। ਟ੍ਰੇਨਿੰਗ ਦੌਰਾਨ ਤੋਂ ਹੀ ਪਟਵਾਰੀਆਂ ਨੂੰ ਤਨਖਾਹਾਂ ਦਿੱਤੀਆਂ ਜਾਣਗੀਆਂ। ਪਟਵਾਰੀਆਂ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਹਾਈਕੋਰਟ ਦਾ ਝਟਕਾ
ਸਾਲ ਦੇ 4 ਮਹੀਨੇ ਪੰਜਾਬ ਦੇ ਸਰਕਾਰੀ ਦਫ਼ਤਰ ਸਵੇਰੇ 7:30 ਵਜੇ ਖੁੱਲ੍ਹਣਗੇ, ਮਾਨ ਸਰਕਾਰ ਦਾ ਵੱਡਾ ਫੈਸਲਾ
Punjab government offices will open at 7:30 AM: ਬੀਤੇ ਦਿਨ 17 ਜੁਲਾਈ ਤੋਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫ਼ਤਰਾਂ ਦੇ ਖੁੱਲ੍ਹਣ ਦਾ ਸਮਾਂ ਬਦਲ ਦਿੱਤਾ ਗਿਆ ਹੈ। 17 ਜੁਲਾਈ ਤੋਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸਰਕਾਰੀ ਦਫ਼ਤਰਾਂ ਦਾ ਸਮਾਂ ਹੋਵੇਗਾ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ 2 ਮਈ ਤੋਂ ਇਹ ਟਾਈਮ ਸਵੇਰੇ 7:30 ਤੋਂ ਦੁਪਹਿਰ 3 ਵਜੇ ਦਾ ਕੀਤਾ ਹੋਇਆ ਸੀ। ਸਾਲ ਦੇ 4 ਮਹੀਨੇ ਪੰਜਾਬ ਦੇ ਸਰਕਾਰੀ ਦਫ਼ਤਰ ਸਵੇਰੇ 7:30 ਵਜੇ ਖੁੱਲ੍ਹਣਗੇ, ਮਾਨ ਸਰਕਾਰ ਦਾ ਵੱਡਾ ਫੈਸਲਾ
ਜੇਕਰ ਅਕਾਲੀ ਦਲ NDA 'ਚ ਆਉਂਦਾ ਤਾਂ ਕੀ ਪੰਜਾਬ 'ਚ AAP ਨੂੰ ਕੜੀ ਚੁਣੌਤੀ ਮਿਲੇਗੀ ?
ABP News Cvoter Survey : ਪੰਜਾਬ 'ਚ ਸਿਆਸੀ ਘਮਾਸਾਨ ਜਾਰੀ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ਨੂੰ ਲੈ ਕੇ ਅਟਕਲਾਂ ਅਤੇ ਚਰਚਾਵਾਂ ਚੱਲ ਰਹੀਆਂ ਹਨ। ਅਜੇ ਤੱਕ ਕੁਝ ਵੀ ਤੈਅ ਨਹੀਂ ਹੋਇਆ ਹੈ ਪਰ ਭਾਜਪਾ ਨੇ ਕਿਹਾ ਹੈ ਕਿ ਉਨ੍ਹਾਂ ਦੇ ਦਰਵਾਜ਼ੇ ਖੁੱਲ੍ਹੇ ਹਨ। ਸੂਤਰਾਂ ਦੀ ਮੰਨੀਏ ਤਾਂ ਪਰਦੇ ਪਿੱਛੇ ਅਕਾਲੀ ਦਲ ਅਤੇ ਭਾਜਪਾ ਦੀ ਚਰਚਾ ਹੋਈ ਹੈ। ਹਾਲਾਂਕਿ ਪੰਜਾਬ ਵਿੱਚ ਭਾਜਪਾ ਦਾ ਸੰਗਠਨ ਅਕਾਲੀ ਦਲ ਨਾਲ ਗਠਜੋੜ ਨਹੀਂ ਚਾਹੁੰਦਾ ਹੈ। ਸੂਤਰਾਂ ਅਨੁਸਾਰ ਪੰਜਾਬ ਭਾਜਪਾ ਇਕਾਈ ਦੀ ਦਲੀਲ ਹੈ ਕਿ ਜੇਕਰ ਅਕਾਲੀ ਦਲ ਨਾਲ ਆਉਂਦੀ ਹੈ ਤਾਂ ਉਨ੍ਹਾਂ ਦੀ ਸੱਤਾ ਵਿਰੋਧੀ ਸੋਚ ਭਾਜਪਾ ਨੂੰ ਨੁਕਸਾਨ ਪਹੁੰਚਾ ਸਕਦੀ ਹੈ। ਜੇਕਰ ਅਕਾਲੀ ਦਲ NDA 'ਚ ਆਉਂਦਾ ਤਾਂ ਕੀ ਪੰਜਾਬ 'ਚ AAP ਨੂੰ ਕੜੀ ਚੁਣੌਤੀ ਮਿਲੇਗੀ ?
ਕਿਸਾਨਾਂ ਲਈ ਵੱਡਾ ਫੈਸਲਾ, ਖੇਤੀਬਾੜੀ ਵਿਭਾਗ ਨੇ ਸਥਾਪਤ ਕੀਤਾ ਕੰਟਰੋਲ ਰੂਮ , ਝੋਨੇ ਦੀ ਪਨੀਰੀ ਲਈ ਕਰ ਸਕਣਗੇ ਸੰਪਰਕ
ਜਾਖੜ ਦਾ ਸੀਐਮ ਭਗਵੰਤ ਮਾਨ ਨੂੰ ਸਵਾਲ , ਹੁਣ ਕਾਂਗਰਸ ਨੂੰ "ਸਰਕਾਰੀ ਪਾਰਟੀ" ਆਖੀਏ ਜਾਂ "ਵਿਰੋਧੀ ਪਾਰਟੀ”?
United Opposition Meet: ਬੈਂਗਲੁਰੂ 'ਚ ਸਾਂਝੀ ਬੈਠਕ 'ਚ ਵਿਰੋਧੀ ਧਿਰ ਦੇ ਆਗੂਆਂ ਨੇ ਗੱਠਜੋੜ ਦਾ ਨਾਂ ਰੱਖਿਆ 'INDIA'
ਬੈਂਗਲੁਰੂ 'ਚ ਵਿਰੋਧੀ ਧਿਰ ਦੀ ਸਾਂਝੀ ਬੈਠਕ ਦੇ ਦੂਜੇ ਦਿਨ ਮੰਗਲਵਾਰ ਨੂੰ ਵਿਰੋਧੀ ਧਿਰ ਦੇ ਨੇਤਾਵਾਂ ਨੇ ਗਠਜੋੜ ਦਾ ਨਾਂ INDIA ਰੱਖਿਆ ਹੈ। ਮਤਲਬ 2024 ਦੀਆਂ ਆਮ ਚੋਣਾਂ NDA ਬਨਾਮ ਭਾਰਤ ਹੋਣਗੀਆਂ। ਵਿਰੋਧੀ ਧਿਰ ਵੱਲੋਂ ਇੰਡੀਆ ਦਾ ਪੂਰਾ ਨਾਮ I – Indian N – National D – Democractic I – Inclusive A – Alliance ਦੱਸਿਆ ਗਿਆ ਹੈ। ਮੀਟਿੰਗ ਵਿੱਚ ਮੌਜੂਦ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਟੀਐਮਸੀ ਆਗੂ ਮਮਤਾ ਬੈਨਰਜੀ ਨੇ ਕਿਹਾ ਕਿ ਇਹ ਇੱਕ ਚੰਗੀ, ਸਾਰਥਕ ਮੀਟਿੰਗ ਸੀ। ਉਸਾਰੂ ਫੈਸਲੇ ਲਏ ਜਾਣਗੇ... ਅੱਜ ਅਸੀਂ ਜੋ ਚਰਚਾ ਕੀਤੀ, ਉਸ ਤੋਂ ਬਾਅਦ ਨਤੀਜਾ ਇਸ ਦੇਸ਼ ਦੇ ਲੋਕਾਂ ਲਈ ਚੰਗਾ ਹੋ ਸਕਦਾ ਹੈ।
ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸਿਪ ਅਧੀਨ 183 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ
Punjab News : ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ (Post Matric Scholarship Scheme) ਅਧੀਨ 183 ਕਰੋੜ ਰੁਪਏ ਸਕੀਮ ਦੇ ਐਸ.ਐਨ.ਏ. ਖਾਤੇ ਵਿੱਚ ਜ਼ਾਰੀ ਕੀਤੇ ਗਏ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਕੀਮ ਤਹਿਤ ਸਿਰਫ਼ 2016-17 ਤੱਕ ਹੀ ਰਾਸ਼ੀ ਜਾਰੀ ਕੀਤੀ ਗਈ ਸੀ।
Punjab News: ਭਾਜਪਾ ਦੇ ਨਵੇਂ ਬਣੇ ਪ੍ਰਧਾਨ ਸੁਨੀਲ ਜਾਖੜ ਦਾ ਵਿਰੋਧ, ਕਾਲੀਆਂ ਝੰਡੀਆਂ ਵਿਖਾਈਆਂ
ਪੰਜਾਬ ਭਾਜਪਾ ਦੇ ਨਵੇਂ ਬਣੇ ਪ੍ਰਧਾਨ ਸੁਨੀਲ ਜਾਖੜ ਦਾ ਵਿਰੋਧ ਹੋਇਆ ਹੈ। ਉਨ੍ਹਾਂ ਨੂੰ ਕਾਲੀਆਂ ਝੰਡੀਆਂ ਵਿਖਾਈਆਂ ਗਈਆਂ ਹਨ। ਉਹ ਅੱਜ ਭਾਜਪਾ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਹੁਸ਼ਿਆਰਪੁਰ ਪੁੱਜੇ ਹਨ। ਇਸ ਦੌਰਾਨ ਜਾਖੜ ਦਾ ਟਾਂਡਾ ਬਾਈਪਾਸ 'ਤੇ ਐਸਸੀ ਸਮਾਜ ਤੇ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਗਿਆ। ਇਸ ਦੌਰਾਨ ਐਸਸੀ ਸਮਾਜ ਦੇ ਲੋਕਾਂ ਵੱਲੋਂ ਭਾਜਪਾ ਪ੍ਰਧਾਨ ਨੂੰ ਕਾਲੀਆਂ ਝੰਡੀਆਂ ਵੀ ਵਿਖਾਈਆਂ ਗਈਆਂ।