Punjab Breaking News LIVE: ਹੜ੍ਹਾਂ ਦੀ ਤਬਾਹੀ ਲਈ ਭਗਵੰਤ ਮਾਨ ਜ਼ਿਮੇਵਾਰ: ਜਾਖੜ, ਪਟਵਾਰੀਆਂ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਝਟਕਾ,ਸਾਲ ਦੇ 4 ਮਹੀਨੇ ਪੰਜਾਬ ਦੇ ਸਰਕਾਰੀ ਦਫ਼ਤਰ ਸਵੇਰੇ 7:30 ਵਜੇ ਖੁੱਲ੍ਹਣਗੇ

Punjab Breaking News LIVE 18 July, 2023: ਹੜ੍ਹਾਂ ਦੀ ਤਬਾਹੀ ਲਈ ਭਗਵੰਤ ਮਾਨ ਜ਼ਿਮੇਵਾਰ: ਜਾਖੜ, ਪਟਵਾਰੀਆਂ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਝਟਕਾ,ਸਾਲ ਦੇ 4 ਮਹੀਨੇ ਪੰਜਾਬ ਦੇ ਸਰਕਾਰੀ ਦਫ਼ਤਰ ਸਵੇਰੇ 7:30 ਵਜੇ ਖੁੱਲ੍ਹਣਗੇ

ABP Sanjha Last Updated: 18 Jul 2023 05:09 PM
ਕਿਸਾਨਾਂ ਲਈ ਵੱਡਾ ਫੈਸਲਾ, ਖੇਤੀਬਾੜੀ ਵਿਭਾਗ ਨੇ ਸਥਾਪਤ ਕੀਤਾ ਕੰਟਰੋਲ ਰੂਮ , ਝੋਨੇ ਦੀ ਪਨੀਰੀ ਲਈ ਕਰ ਸਕਣਗੇ ਸੰਪਰਕ
Punjab News : ਸੂਬੇ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਕਿਸਾਨਾਂ ਲਈ ਇਕ ਅਹਿਮ ਫੈਸਲਾ ਕੀਤਾ ਹੈ। ਸਰਕਾਰ ਨੇ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਖੇਤੀਬਾੜੀ ਵਿਭਾਗ (Agriculture Department) ਨੇ ਕੰਟਰੋਲ ਰੂਮ ਸਥਾਪਿਤ ਕੀਤਾ ਹੈ। 
ਜਾਖੜ ਦਾ ਸੀਐਮ ਭਗਵੰਤ ਮਾਨ ਨੂੰ ਸਵਾਲ , ਹੁਣ ਕਾਂਗਰਸ ਨੂੰ "ਸਰਕਾਰੀ ਪਾਰਟੀ" ਆਖੀਏ ਜਾਂ "ਵਿਰੋਧੀ ਪਾਰਟੀ”?
Punjab News : ਕਾਂਗਰਸ ਤੇ ਆਮ ਆਦਮੀ ਪਾਰਟੀ ਵਿਚਕਾਰ ਹੋਏ "ਸਮਝੌਤੇ" ਤੋਂ ਬਾਅਦ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤੰਜ ਕਸਿਆ ਹੈ। ਉਨ੍ਹਾਂ ਨੇ ਸਵਾਲ ਕੀਤਾ ਕਿ ਕਾਂਗਰਸ ਤੇ 'ਆਪ' ਦੇ ਸਮਝੌਤੇ ਤੋਂ ਬਾਅਦ ਕਾਂਗਰਸ ਨੂੰ ਕਿਹੜੀ ਪਾਰਟੀ ਆਖਿਆ ਜਾਵੇ? 
United Opposition Meet: ਬੈਂਗਲੁਰੂ 'ਚ ਸਾਂਝੀ ਬੈਠਕ 'ਚ ਵਿਰੋਧੀ ਧਿਰ ਦੇ ਆਗੂਆਂ ਨੇ ਗੱਠਜੋੜ ਦਾ ਨਾਂ ਰੱਖਿਆ 'INDIA'

ਬੈਂਗਲੁਰੂ 'ਚ ਵਿਰੋਧੀ ਧਿਰ ਦੀ ਸਾਂਝੀ ਬੈਠਕ ਦੇ ਦੂਜੇ ਦਿਨ ਮੰਗਲਵਾਰ ਨੂੰ ਵਿਰੋਧੀ ਧਿਰ ਦੇ ਨੇਤਾਵਾਂ ਨੇ ਗਠਜੋੜ ਦਾ ਨਾਂ INDIA ਰੱਖਿਆ ਹੈ। ਮਤਲਬ 2024 ਦੀਆਂ ਆਮ ਚੋਣਾਂ NDA ਬਨਾਮ ਭਾਰਤ ਹੋਣਗੀਆਂ। ਵਿਰੋਧੀ ਧਿਰ ਵੱਲੋਂ ਇੰਡੀਆ ਦਾ ਪੂਰਾ ਨਾਮ  I – Indian N – National D – Democractic I – Inclusive A – Alliance ਦੱਸਿਆ ਗਿਆ ਹੈ। ਮੀਟਿੰਗ ਵਿੱਚ ਮੌਜੂਦ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਟੀਐਮਸੀ ਆਗੂ ਮਮਤਾ ਬੈਨਰਜੀ ਨੇ ਕਿਹਾ ਕਿ ਇਹ ਇੱਕ ਚੰਗੀ, ਸਾਰਥਕ ਮੀਟਿੰਗ ਸੀ। ਉਸਾਰੂ ਫੈਸਲੇ ਲਏ ਜਾਣਗੇ... ਅੱਜ ਅਸੀਂ ਜੋ ਚਰਚਾ ਕੀਤੀ, ਉਸ ਤੋਂ ਬਾਅਦ ਨਤੀਜਾ ਇਸ ਦੇਸ਼ ਦੇ ਲੋਕਾਂ ਲਈ ਚੰਗਾ ਹੋ ਸਕਦਾ ਹੈ।

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸਿਪ ਅਧੀਨ 183 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ

 Punjab News : ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ (Post Matric Scholarship Scheme)  ਅਧੀਨ 183 ਕਰੋੜ ਰੁਪਏ ਸਕੀਮ ਦੇ ਐਸ.ਐਨ.ਏ. ਖਾਤੇ ਵਿੱਚ ਜ਼ਾਰੀ ਕੀਤੇ ਗਏ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਕੀਮ ਤਹਿਤ ਸਿਰਫ਼ 2016-17 ਤੱਕ ਹੀ ਰਾਸ਼ੀ ਜਾਰੀ ਕੀਤੀ ਗਈ ਸੀ।

Punjab News: ਭਾਜਪਾ ਦੇ ਨਵੇਂ ਬਣੇ ਪ੍ਰਧਾਨ ਸੁਨੀਲ ਜਾਖੜ ਦਾ ਵਿਰੋਧ, ਕਾਲੀਆਂ ਝੰਡੀਆਂ ਵਿਖਾਈਆਂ

ਪੰਜਾਬ ਭਾਜਪਾ ਦੇ ਨਵੇਂ ਬਣੇ ਪ੍ਰਧਾਨ ਸੁਨੀਲ ਜਾਖੜ ਦਾ ਵਿਰੋਧ ਹੋਇਆ ਹੈ। ਉਨ੍ਹਾਂ ਨੂੰ ਕਾਲੀਆਂ ਝੰਡੀਆਂ ਵਿਖਾਈਆਂ ਗਈਆਂ ਹਨ। ਉਹ ਅੱਜ ਭਾਜਪਾ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਹੁਸ਼ਿਆਰਪੁਰ ਪੁੱਜੇ ਹਨ। ਇਸ ਦੌਰਾਨ ਜਾਖੜ ਦਾ ਟਾਂਡਾ ਬਾਈਪਾਸ 'ਤੇ ਐਸਸੀ ਸਮਾਜ ਤੇ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਗਿਆ। ਇਸ ਦੌਰਾਨ ਐਸਸੀ ਸਮਾਜ ਦੇ ਲੋਕਾਂ ਵੱਲੋਂ ਭਾਜਪਾ ਪ੍ਰਧਾਨ ਨੂੰ ਕਾਲੀਆਂ ਝੰਡੀਆਂ ਵੀ ਵਿਖਾਈਆਂ ਗਈਆਂ।

Ludhiana News: ਨਸ਼ਿਆਂ ਦਾ ਕਹਿਰ ਜਾਰੀ, ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਸਰਕਾਰੀ ਦਾਅਵਿਆਂ ਦੇ ਬਾਵਜੂਦ ਲੁਧਿਆਣਾ ਵਿੱਚ ਨਸ਼ਿਆਂ ਦਾ ਕਹਿਰ ਜਾਰੀ ਹੈ। ਮਾਛੀਵਾੜਾ ਵਿੱਚ ਇੱਕ ਹੋਰ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਹੈ। ਪੁਲਿਸ ਵੱਲੋਂ ਲਾਸ਼ ਕਬਜ਼ੇ ’ਚ ਲੈ ਕੇ ਪੋਸਟ ਮਾਰਟਮ ਲਈ ਭਿਜਵਾ ਦਿੱਤਾ ਹੈ। ਪੁਲਿਸ ਅਧਿਕਾਰੀ ਅਨੁਸਾਰ ਨੌਜਵਾਨ ਦੀ ਮੌਤ ਦੇ ਕਾਰਨਾਂ ਬਾਰੇ ਤਾਂ ਪੋਸਟ ਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ।

Patiala News: 45,000 ਹੈਕਟੇਅਰ ਰਕਬੇ 'ਚ ਹੋਏਗੀ ਝੋਨੇ ਦੀ ਮੁੜ ਲੁਆਈ, ਪਟਿਆਲਾ 'ਚ ਹੜ੍ਹਾਂ ਨੇ ਮਚਾਈ ਤਬਾਹੀ

ਪਟਿਆਲਾ ਜ਼ਿਲ੍ਹੇ ਵਿੱਚ ਹੜ੍ਹਾਂ ਨੇ ਬੇਹੱਦ ਜ਼ਿਆਦਾ ਤਬਾਹੀ ਮਚਾਈ ਹੈ। ਸਭ ਤੋਂ ਵੱਡੀ ਮਾਰ ਕਿਸਾਨਾਂ ਨੂੰ ਪਈ ਹੈ। ਮੁੱਢਲੀ ਰਿਪੋਰਟ ਮੁਤਾਬਕ 45 ਹਜ਼ਾਰ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਲੁਆਈ ਮੁੜ ਕਰਨੀ ਪਏਗੀ। ਇਸ ਨਾਲ ਕਿਸਾਨਾਂ ਦਾ ਖਰਚ ਕਾਫੀ ਵਧ ਜਾਏਗਾ। ਇਸ ਤੋਂ ਇਲਾਵਾ ਝੋਨਾ ਲਾਉਣ ਲਈ ਪਨੀਰੀ ਦੀ ਕਿੱਲਤ ਵੀ ਵੱਡੀ ਸਮੱਸਿਆ ਬਣੀ ਹੋਈ ਹੈ।

Amritsar News:  ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸ਼ਾਰਪ ਸ਼ੂਟਰ ਮਹਾਰਾਸ਼ਟਰ ਤੋਂ ਗ੍ਰਿਫਤਾਰ

ਅੰਮ੍ਰਿਤਸਰ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸ਼ਾਰਪ ਸ਼ੂਟਰ ਨੂੰ ਮਹਾਰਾਸ਼ਟਰ ਤੋਂ ਗ੍ਰਿਫਤਾਰ ਕੀਤਾ ਹੈ। ਇਹ ਸ਼ੂਟਰ ਜਿੱਥੇ ਪੰਜਾਬ 'ਚ ਸਰਗਰਮ ਸੀ, ਉਥੇ ਹੀ ਦਿੱਲੀ-ਹਰਿਆਣਾ 'ਚ ਵੀ ਉਸ 'ਤੇ ਕਈ ਮਾਮਲੇ ਦਰਜ ਹਨ। ਸ਼ੂਟਰ ਦੀ ਪਛਾਣ ਦੀਪਕ ਰਾਠੀ ਉਰਫ ਢਿੱਲੋ ਉਰਫ ਪਰਵੇਸ਼ ਹਰਿਆਣਵੀ ਵਾਸੀ ਬਹਾਦਰਗੜ੍ਹ ਜ਼ਿਲ੍ਹਾ ਝੱਜਰ ਹਰਿਆਣਾ ਵਜੋਂ ਹੋਈ ਹੈ। ਅੰਮ੍ਰਿਤਸਰ ਪੁਲਿਸ ਨੇ ਮੁਲਜ਼ਮ ਦਾ ਟਰਾਂਜ਼ਿਟ ਰਿਮਾਂਡ ਹਾਸਲ ਕਰਕੇ ਉਸ ਨੂੰ ਪੰਜਾਬ ਲਿਆਂਦਾ ਹੈ।

Education News: 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈ ਸੈਂਪਲ ਪੇਪਰ ਜਾਰੀ

ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀਬੀਐਸਈ) ਨੇ 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੇ ਸੈਂਪਲ ਪੇਪਰ ਜਾਰੀ ਕਰ ਦਿੱਤੇ ਹਨ, ਜਿਨ੍ਹਾਂ ਵਿੱਚ ਮਾਰਕਿੰਗ ਸਕੀਮ ਤੇ ਪੈਟਰਨ ਦੀ ਜਾਣਕਾਰੀ ਦਿੱਤੀ ਗਈ ਹੈ। ਸੀਬੀਐਸਈ ਵੱਲੋਂ ਬੋਰਡ ਜਮਾਤਾਂ ਦੀਆਂ ਪ੍ਰੀਖਿਆਵਾਂ ਅਗਲੇ ਸਾਲ 15 ਫਰਵਰੀ ਨੂੰ ਸ਼ੁਰੂ ਹੋਣਗੀਆਂ ਤੇ 10 ਅਪਰੈਲ ਤੱਕ ਚੱਲਣਗੀਆਂ।

Ludhiana News: ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਮੁਫਤ ਬੀਜ ਤੇ ਪਨੀਰੀ ਦੇਣ ਦਾ ਐਲਾਨ

ਜ਼ਿਲ੍ਹਾ ਲੁਧਿਆਣਾ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਹੁਣ ਮੁਫ਼ਤ ਬੀਜ ਤੇ ਪਨੀਰੀ ਦਿੱਤੀ ਜਾਏਗੀ। ਇਹ ਐਲਾਨ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਨਰਿੰਦਰ ਸਿੰਘ ਬੈਨੀਪਾਲ ਨੇ ਕੀਤਾ। ਉਨ੍ਹਾਂ ਨੇ ਕਿਹਾ ਕਿ ਹੜ੍ਹਾਂ ਨਾਲ ਝੋਨੇ ਦੀ ਫਸਲ ਬਰਬਾਦ ਹੋਈ ਹੈ। ਝੋਨੇ ਦੀ ਲੁਆਈ ਲਈ ਅਜੇ ਕਾਫੀ ਸਮਾਂ ਹੈ। ਇਸ ਲਈ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਮੁਫਤ ਬੀਜ ਤੇ ਪਨੀਰੀ ਮੁਹੱਈਆ ਕਰਵਾਈ ਜਾਏਗੀ।

Punjab government offices will open at 7:30 AM: ਸਾਲ ਦੇ 4 ਮਹੀਨੇ ਪੰਜਾਬ ਦੇ ਸਰਕਾਰੀ ਦਫ਼ਤਰ ਸਵੇਰੇ 7:30 ਵਜੇ ਖੁੱਲ੍ਹਣਗੇ

ਬੀਤੇ ਦਿਨ 17 ਜੁਲਾਈ ਤੋਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫ਼ਤਰਾਂ ਦੇ ਖੁੱਲ੍ਹਣ ਦਾ ਸਮਾਂ ਬਦਲ ਦਿੱਤਾ ਗਿਆ ਹੈ। 17 ਜੁਲਾਈ ਤੋਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸਰਕਾਰੀ ਦਫ਼ਤਰਾਂ ਦਾ ਸਮਾਂ ਹੋਵੇਗਾ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ 2 ਮਈ ਤੋਂ ਇਹ ਟਾਈਮ ਸਵੇਰੇ 7:30 ਤੋਂ ਦੁਪਹਿਰ 3 ਵਜੇ ਦਾ ਕੀਤਾ ਹੋਇਆ ਸੀ। 

ABP News Cvoter Survey: ਜੇਕਰ ਅਕਾਲੀ ਦਲ NDA 'ਚ ਆਉਂਦਾ ਤਾਂ ਕੀ ਪੰਜਾਬ 'ਚ AAP ਨੂੰ ਕੜੀ ਚੁਣੌਤੀ ਮਿਲੇਗੀ ?

ਪੰਜਾਬ 'ਚ ਸਿਆਸੀ ਘਮਾਸਾਨ ਜਾਰੀ ਹੈ। ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਗਠਜੋੜ ਨੂੰ ਲੈ ਕੇ ਅਟਕਲਾਂ ਅਤੇ ਚਰਚਾਵਾਂ ਚੱਲ ਰਹੀਆਂ ਹਨ। ਅਜੇ ਤੱਕ ਕੁਝ ਵੀ ਤੈਅ ਨਹੀਂ ਹੋਇਆ ਪਰ ਭਾਜਪਾ ਨੇ ਕਿਹਾ ਹੈ ਕਿ ਉਨ੍ਹਾਂ ਦੇ ਦਰਵਾਜ਼ੇ ਖੁੱਲ੍ਹੇ ਹਨ। ਸੂਤਰਾਂ ਦੀ ਮੰਨੀਏ ਤਾਂ ਪਰਦੇ ਪਿੱਛੇ ਅਕਾਲੀ ਦਲ ਤੇ ਭਾਜਪਾ ਦੀ ਚਰਚਾ ਹੋਈ ਹੈ। ਹਾਲਾਂਕਿ ਪੰਜਾਬ ਵਿੱਚ ਭਾਜਪਾ ਦਾ ਸੰਗਠਨ ਅਕਾਲੀ ਦਲ ਨਾਲ ਗਠਜੋੜ ਨਹੀਂ ਚਾਹੁੰਦਾ ਹੈ। ਸੂਤਰਾਂ ਅਨੁਸਾਰ ਪੰਜਾਬ ਭਾਜਪਾ ਇਕਾਈ ਦੀ ਦਲੀਲ ਹੈ ਕਿ ਜੇਕਰ ਅਕਾਲੀ ਦਲ ਨਾਲ ਆਉਂਦੀ ਹੈ ਤਾਂ ਉਨ੍ਹਾਂ ਦੀ ਸੱਤਾ ਵਿਰੋਧੀ ਸੋਚ ਭਾਜਪਾ ਨੂੰ ਨੁਕਸਾਨ ਪਹੁੰਚਾ ਸਕਦੀ ਹੈ।

ਪਿਛੋਕੜ

Punjab Breaking News LIVE 18 July, 2023: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਵੱਡਾ ਇਲਜ਼ਾਮ ਲਾਇਆ ਹੈ। ਉਨ੍ਹਾਂ ਕਿਹਾ ਹੈ ਕਿ ਮੌਸਮ ਵਿਭਾਗ ਨੇ 4 ਤੇ 6 ਜੁਲਾਈ ਨੂੰ ਆਫਤ ਆਉਣ ਬਾਰੇ ਭਵਿੱਖਬਾਣੀ ਤੇ ਚਿਤਾਵਨੀ ਜਾਰੀ ਕੀਤੀ ਸੀ ਪਰ ਮੁੱਖ ਮੰਤਰੀ ਭਗਵੰਤ ਮਾਨ 9 ਜੁਲਾਈ ਤੱਕ ਵੋਟਾਂ ਮੰਗਣ 'ਚ ਰੁੱਝੇ ਰਹੇ ਸੀ। ਇਸ ਕਰਕੇ ਪੰਜਾਬ ਵਿੱਚ ਹੜ੍ਹਾਂ ਨੇ ਤਬਾਹੀ ਮਚਾਈ ਹੈ। ਮੌਸਮ ਵਿਭਾਗ ਨੇ 4 ਤੇ 6 ਜੁਲਾਈ ਨੂੰ ਆਫਤ ਆਉਣ ਬਾਰੇ ਚਿਤਾਵਨੀ ਦਿੱਤੀ ਪਰ ਸੀਐਮ ਭਗਵੰਤ ਮਾਨ 9 ਜੁਲਾਈ ਤੱਕ ਵੋਟਾਂ ਮੰਗਣ 'ਚ ਰੁੱਝੇ ਰਹੇ: ਜਾਖੜ


 


ਪਟਵਾਰੀਆਂ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਹਾਈਕੋਰਟ ਦਾ ਝਟਕਾ


High Court on  appointment of Patwaris : ਪਟਵਾਰੀਆਂ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਪੰਜਾਬ ਹਰਿਆਣਾ ਹਾਈ ਕੋਰਟ ਨੇ ਪਟਵਾਰੀਆਂ ਦੀ ਨਿਯੁਕਤੀ ਸਬੰਧੀ ਪੰਜਾਬ ਸਰਕਾਰ ਦੇ ਫੈਸਲੇ ਨੂੰ ਗਲਤ ਕਰਾਰ ਦਿੱਤਾ ਹੈ। ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਸਾਲ 6 ਜੁਲਾਈ ਨੂੰ ਐਲਾਨ ਕੀਤਾ ਸੀ ਕਿ ਪੰਜਾਬ ਵਿੱਚ ਹੁਣ ਪਟਵਾਰੀਆਂ ਦੀ ਟ੍ਰੇਨਿੰਗ ਦਾ ਸਮਾਂ ਡੇਢ ਸਾਲ ਦਾ ਨਹੀਂ ਸਗੋਂ ਇੱਕ ਸਾਲ ਦਾ ਹੋਵੇਗਾ। ਟ੍ਰੇਨਿੰਗ ਦੌਰਾਨ ਤੋਂ ਹੀ ਪਟਵਾਰੀਆਂ ਨੂੰ ਤਨਖਾਹਾਂ ਦਿੱਤੀਆਂ ਜਾਣਗੀਆਂ। ਪਟਵਾਰੀਆਂ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਹਾਈਕੋਰਟ ਦਾ ਝਟਕਾ


 


ਸਾਲ ਦੇ 4 ਮਹੀਨੇ ਪੰਜਾਬ ਦੇ ਸਰਕਾਰੀ ਦਫ਼ਤਰ ਸਵੇਰੇ 7:30 ਵਜੇ ਖੁੱਲ੍ਹਣਗੇ, ਮਾਨ ਸਰਕਾਰ ਦਾ ਵੱਡਾ ਫੈਸਲਾ


Punjab government offices will open at 7:30 AM: ਬੀਤੇ ਦਿਨ 17 ਜੁਲਾਈ ਤੋਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫ਼ਤਰਾਂ ਦੇ ਖੁੱਲ੍ਹਣ ਦਾ ਸਮਾਂ ਬਦਲ ਦਿੱਤਾ ਗਿਆ ਹੈ। 17 ਜੁਲਾਈ ਤੋਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸਰਕਾਰੀ ਦਫ਼ਤਰਾਂ ਦਾ ਸਮਾਂ ਹੋਵੇਗਾ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ 2 ਮਈ ਤੋਂ ਇਹ ਟਾਈਮ ਸਵੇਰੇ 7:30 ਤੋਂ ਦੁਪਹਿਰ 3 ਵਜੇ ਦਾ ਕੀਤਾ ਹੋਇਆ ਸੀ।  ਸਾਲ ਦੇ 4 ਮਹੀਨੇ ਪੰਜਾਬ ਦੇ ਸਰਕਾਰੀ ਦਫ਼ਤਰ ਸਵੇਰੇ 7:30 ਵਜੇ ਖੁੱਲ੍ਹਣਗੇ, ਮਾਨ ਸਰਕਾਰ ਦਾ ਵੱਡਾ ਫੈਸਲਾ


 


ਜੇਕਰ ਅਕਾਲੀ ਦਲ NDA 'ਚ ਆਉਂਦਾ ਤਾਂ ਕੀ ਪੰਜਾਬ 'ਚ AAP ਨੂੰ ਕੜੀ ਚੁਣੌਤੀ ਮਿਲੇਗੀ ?


ABP News Cvoter Survey : ਪੰਜਾਬ 'ਚ ਸਿਆਸੀ ਘਮਾਸਾਨ ਜਾਰੀ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ਨੂੰ ਲੈ ਕੇ ਅਟਕਲਾਂ ਅਤੇ ਚਰਚਾਵਾਂ ਚੱਲ ਰਹੀਆਂ ਹਨ। ਅਜੇ ਤੱਕ ਕੁਝ ਵੀ ਤੈਅ ਨਹੀਂ ਹੋਇਆ ਹੈ ਪਰ ਭਾਜਪਾ ਨੇ ਕਿਹਾ ਹੈ ਕਿ ਉਨ੍ਹਾਂ ਦੇ ਦਰਵਾਜ਼ੇ ਖੁੱਲ੍ਹੇ ਹਨ। ਸੂਤਰਾਂ ਦੀ ਮੰਨੀਏ ਤਾਂ ਪਰਦੇ ਪਿੱਛੇ ਅਕਾਲੀ ਦਲ ਅਤੇ ਭਾਜਪਾ ਦੀ ਚਰਚਾ ਹੋਈ ਹੈ। ਹਾਲਾਂਕਿ ਪੰਜਾਬ ਵਿੱਚ ਭਾਜਪਾ ਦਾ ਸੰਗਠਨ ਅਕਾਲੀ ਦਲ ਨਾਲ ਗਠਜੋੜ ਨਹੀਂ ਚਾਹੁੰਦਾ ਹੈ। ਸੂਤਰਾਂ ਅਨੁਸਾਰ ਪੰਜਾਬ ਭਾਜਪਾ ਇਕਾਈ ਦੀ ਦਲੀਲ ਹੈ ਕਿ ਜੇਕਰ ਅਕਾਲੀ ਦਲ ਨਾਲ ਆਉਂਦੀ ਹੈ ਤਾਂ ਉਨ੍ਹਾਂ ਦੀ ਸੱਤਾ ਵਿਰੋਧੀ ਸੋਚ ਭਾਜਪਾ ਨੂੰ ਨੁਕਸਾਨ ਪਹੁੰਚਾ ਸਕਦੀ ਹੈ। ਜੇਕਰ ਅਕਾਲੀ ਦਲ NDA 'ਚ ਆਉਂਦਾ ਤਾਂ ਕੀ ਪੰਜਾਬ 'ਚ AAP ਨੂੰ ਕੜੀ ਚੁਣੌਤੀ ਮਿਲੇਗੀ ?

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.