Punjab Breaking News LIVE: ਅਮਿਤ ਸ਼ਾਹ ਦੀ ਪੰਜਾਬ ਫੇਰੀ ਕਰਕੇ ਅਲਰਟ, 20 ਜੂਨ ਮਗਰੋਂ ਆਏਗੀ ਮਾਨਸੂਨ, ਅਮਰਨਾਥ ਯਾਤਰਾ ਲਈ ਹੈਲੀਕਾਪਟਰ ਬੂਕਿੰਗ ਸ਼ੁਰੂ
Punjab Breaking News LIVE 18 June, 2023: ਅਮਿਤ ਸ਼ਾਹ ਦੀ ਪੰਜਾਬ ਫੇਰੀ ਕਰਕੇ ਅਲਰਟ, 20 ਜੂਨ ਮਗਰੋਂ ਆਏਗੀ ਮਾਨਸੂਨ, ਅਮਰਨਾਥ ਯਾਤਰਾ ਲਈ ਹੈਲੀਕਾਪਟਰ ਬੂਕਿੰਗ ਸ਼ੁਰੂ
ਕਾਂਗਰਸ ਨੇ ਮਨੀਪੁਰ ਦੇ ਮੌਜੂਦਾ ਹਾਲਾਤ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੁੱਪੀ ’ਤੇ ਤਨਜ਼ ਕਸਦਿਆਂ ਅੱਜ ਕਿਹਾ ਕਿ ਇੱਕ ਹੋਰ ‘ਮਨ ਕੀ ਬਾਤ’, ਪਰ ਮਨੀਪੁਰ ’ਤੇ ਅਜੇ ਵੀ ‘ਮੌਨ’। ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਇਕ ਟਵੀਟ ਵਿੱਚ ਕਿਹਾ, ‘‘ਇਕ ਹੋਰ ਮਨ ਕੀ ਬਾਤ, ਪਰ ਮਨੀਪੁਰ ’ਤੇ ‘ਮੌਨ’। ਆਫ਼ਤ ਪ੍ਰਬੰਧਨ ਨੂੰ ਲੈ ਕੇ ਭਾਰਤ ਦੀ ਵੱਡੀ ਸਮਰੱਥਾ ਨੂੰ ਲੈ ਕੇ ਪ੍ਰਧਾਨ ਮੰਤਰੀ ਆਪਣੀ ਹੀ ਪਿੱਠ ਥਾਪੜਦੇ ਹਨ, ਪਰ ਮਨੁੱਖ ਵੱਲੋਂ ਖ਼ੁਦ ਸਹੇੜੀ ਮਾਨਵੀ ਆਫ਼ਤ ਦਾ ਕੀ, ਜਿਸ ਦਾ ਮਨੀਪੁਰ ਨੂੰ ਸਾਹਮਣਾ ਕਰਨਾ ਪੈ ਰਿਹੈ। ਉਨ੍ਹਾਂ ਅਜੇ ਤੱਕ ਸ਼ਾਂਤੀ ਬਣਾਈ ਰੱਖਣ ਨੂੰ ਲੈ ਕੇ ਕੋਈ ਅਪੀਲ ਨਹੀਂ ਕੀਤੀ। ਪੀਐਮ-ਕੇਅਰਜ਼ ਫੰਡ ਦਾ ਅਜੇ ਤੱਕ ਆਡਿਟ ਨਹੀਂ ਹੋਇਆ, ਪਰ ਅਸਲ ਸਵਾਲ ਹੈ ਕਿ ਕੀ ਪ੍ਰਧਾਨ ਮੰਤਰੀ ਨੂੰ ਮਨੀਪੁਰ ਦੀ ਕੇਅਰ (ਫਿਕਰ) ਹੈ।’’
ਚੰਡੀਗੜ੍ਹ ਨਗਰ ਨਿਗਮ ਨੇ ਸਰਵੋਤਮ ਸ਼ਹਿਰੀ ਸਥਾਨਕ ਸੰਸਥਾ ਲਈ ‘ਨੈਸ਼ਨਲ ਵਾਟਰ ਐਵਾਰਡ-2022’ ਹਾਸਲ ਕੀਤਾ ਹੈ। ਨਵੀਂ ਦਿੱਲੀ ਵਿੱਚ ਹੋਏ ਇੱਕ ਸਮਾਗਮ ਦੌਰਾਨ ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਇਸ ਐਵਾਰਡ ਵਜੋਂ ਇੱਕ ਪ੍ਰਸ਼ੰਸਾ ਪੱਤਰ, ਟਰਾਫੀ ਤੇ ਦੋ ਲੱਖ ਰੁਪਏ ਦਾ ਨਕਦ ਇਨਾਮ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਅਨੂਪ ਗੁਪਤਾ ਤੇ ਕਮਿਸ਼ਨਰ ਅਨਿੰਦਿਤਾ ਮਿੱਤਰਾ ਨੂੰ ਪ੍ਰਦਾਨ ਕੀਤਾ। ਇਹ ਸਮਾਗਮ ਭਾਰਤ ਸਰਕਾਰ ਦੇ ਜਲ ਸ਼ਕਤੀ ਮੰਤਰਾਲੇ ਦੇ ਜਲ ਸਰੋਤ, ਨਦੀ ਵਿਕਾਸ ਤੇ ਗੰਗਾ ਪੁਨਰਜੀਵਨ ਵਿਭਾਗ ਵੱਲੋਂ ਕਰਵਾਇਆ ਗਿਆ ਸੀ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਪੰਜਾਬ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਸ਼ਾਨਾ ਬਣਾਇਆ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਜਹਾਜ਼ ਰਾਹੀਂ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੂੰ ਦੇਸ਼ ਅੰਦਰ ਘੁੰਮਾ ਰਹੇ ਹਨ। ਉਨ੍ਹਾਂ ਸਵਾਲ ਕੀਤਾ ਕਿ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਹਨ ਜਾਂ ਫਿਰ ਪਾਇਲਟ। ਅਮਿਤ ਸ਼ਾਹ ਅੱਜ ਗੁਰਦਾਸਪੁਰ ਵਿੱਚ ਰੈਲੀ ਨੂੰ ਸੰਬੋਧਨ ਕਰ ਰਹੇ ਸੀ।
ਵਿਭਾਗ ਮੁਤਾਬਕ ਦੋ ਦਿਨਾਂ ਬਾਅਦ ਪੰਜਾਬ ਵਿੱਚ ਤਾਪਮਾਨ 3 ਡਿਗਰੀ ਤੱਕ ਵਧ ਸਕਦਾ ਹੈ। ਹਿਮਾਚਲ 'ਚ 20 ਜੂਨ ਤੋਂ ਬਾਅਦ ਕਦੇ ਵੀ ਮਾਨਸੂਨ ਦਸਤਕ ਦੇ ਸਕਦਾ ਹੈ। ਪਿਛਲੇ ਸਾਲ ਮਾਨਸੂਨ 29 ਜੂਨ ਨੂੰ ਹਿਮਾਚਲ ਵਿੱਚ ਪਹੁੰਚਿਆ ਸੀ। ਇਸ ਦੇ ਨਾਲ ਹੀ ਹਿਮਾਚਲ 'ਚ ਅਗਲੇ 3 ਦਿਨਾਂ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਹਰਿਆਣਾ ਵਿੱਚ 25 ਜੂਨ ਤੋਂ ਬੰਗਾਲ ਦੀ ਖਾੜੀ ਤੋਂ ਨਮੀ ਵਾਲੀਆਂ ਹਵਾਵਾਂ ਚੱਲਣਗੀਆਂ। ਇਸ ਕਾਰਨ ਹਰਿਆਣਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਐਚਏਯੂ ਹਿਸਾਰ ਦੇ ਮੌਸਮ ਵਿਭਾਗ ਦੇ ਪ੍ਰਧਾਨ ਡਾ. ਮਦਨ ਖਿਚੜ ਅਨੁਸਾਰ 25 ਜੂਨ ਦੇ ਆਸਪਾਸ ਪ੍ਰੀ-ਮਾਨਸੂਨ ਦੀ ਸੰਭਾਵਨਾ ਰਹੇਗੀ।
ਜ਼ਿਲ੍ਹਾ ਸੰਗਰੂਰ ਦੇ ਕਸਬਾ ਲਹਿਰਾ ਦੇ ਵਾਰਡ ਨੰਬਰ ਇੱਕ ਵਿੱਚ ਨੈਸ਼ਨਲ ਪਬਲਿਕ ਸਕੂਲ ਦੀ ਪੁਰਾਣੀ ਬਿਲਡਿੰਗ ਨੇੜੇ ਚੋਰਾਂ ਵੱਲੋਂ ਕੋਠੀ ਦਾ ਦਰਵਾਜ਼ਾ ਤੋੜ ਕੇ ਉਸ ਅੰਦਰੋਂ ਸੋਨਾ, ਚਾਂਦੀ, ਨਗਦੀ ਤੇ ਹੋਰ ਸਾਮਾਨ ਚੋਰੀ ਕਰਕੇ ਲੈ ਜਾਣ ਦੀ ਖਬਰ ਮਿਲੀ ਹੈ। ਹਾਸਲ ਜਾਣਕਾਰੀ ਅਨੁਸਾਰ ਛੁੱਟੀਆਂ ਕਾਰਨ ਆਪਣੇ ਬੱਚਿਆਂ ਸਮੇਤ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਤੋਂ ਬਾਅਦ ਵਾਪਸ ਪਰਤੇ ਅੰਮ੍ਰਿਤਪਾਲ ਪੁੱਤਰ ਮਲਤਾਨੀ ਮੱਲ ਮਾਨਾ ਜਦੋਂ ਆਪਣੇ ਘਰ ਆਏ ਤਾਂ ਉਨ੍ਹਾਂ ਦੇਖਿਆ ਕਿ ਕੋਠੀ ਦਾ ਸਾਰਾ ਸਾਮਾਨ ਖਿਲਰਿਆ ਪਿਆ ਸੀ। ਚੋਰ 10 ਲੱਖ ਤੋਂ ਵੱਧ ਦਾ ਸਾਮਾਨ ਚੋਰੀ ਕਰਕੇ ਲੈ ਗਏ ਸਨ।
ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਆਗਾਮੀ ਘਰੇਲੂ ਸੀਜ਼ਨ 2023-24 ਲਈ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਘਰੇਲੂ ਸੀਜ਼ਨ ਦੀ ਸਭ ਤੋਂ ਪ੍ਰੀਮੀਅਰ ਰਣਜੀ ਟਰਾਫੀ ਦੀ ਸ਼ੁਰੂਆਤ 5 ਜਨਵਰੀ ਤੋਂ ਹੋਵੇਗੀ। ਰਣਜੀ ਟਰਾਫੀ 70 ਦਿਨਾਂ ਤੱਕ ਖੇਡੀ ਜਾਵੇਗੀ। ਇਸ ਦੇ ਨਾਲ ਹੀ ਫਾਈਨਲ ਮੈਚ 14 ਮਾਰਚ ਨੂੰ ਖੇਡਿਆ ਜਾਵੇਗਾ। ਇਸ ਵਾਰ ਘਰੇਲੂ ਸੈਸ਼ਨ ਦੀ ਸ਼ੁਰੂਆਤ ਦਲੀਪ ਟਰਾਫੀ ਨਾਲ ਹੋਵੇਗੀ, ਜੋ 28 ਜੂਨ ਤੋਂ ਸ਼ੁਰੂ ਹੋਵੇਗੀ।
ਲੁਧਿਆਣਾ 'ਚ 8.5 ਕਰੋੜ ਰੁਪਏ ਦੀ ਡਕੈਤੀ ਦੀ ਮਾਸਟਰਮਾਈਂਡ ਮਨਦੀਪ ਕੌਰ ਉਰਫ ਮੋਨਾ ਨੂੰ ਬੀਤੇ ਦਿਨੀਂ ਉਤਰਾਖੰਡ ਦੇ ਧਾਰਮਿਕ ਸਥਾਨ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਪੁਲਿਸ ਨੇ ਉਸ ਨੂੰ ਫੜਨ ਲਈ ਜਾਲ ਵਿਛਾ ਦਿੱਤਾ ਸੀ। ਪੁਲਿਸ ਨੂੰ ਉਸ ਦੇ ਧਾਰਮਿਕ ਸਥਾਨ ’ਤੇ ਹੋਣ ਦਾ ਪਤਾ ਲੱਗ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਨੇ ਉਸ ਧਾਰਮਿਕ ਸਥਾਨ ਦੇ ਬਾਹਰ ਫਰੂਟੀ ਦਾ ਲੰਗਰ ਲਗਾਇਆ। ਇੱਥੇ, ਜਿਵੇਂ ਹੀ ਮੋਨਾ ਆਪਣੇ ਪਤੀ ਨਾਲ ਫਰੂਟੀ ਲੈਣ ਲਈ ਕਤਾਰ 'ਚ ਲੱਗੀ ਤਾਂ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ।
ਅਮਿਤ ਸ਼ਾਹ ਦੀਆਂ ਰੈਲੀਆਂ ਨੂੰ ਲੈ ਕੇ ਦੋਹਾਂ ਸੂਬਿਆਂ 'ਚ ਪੁਲਿਸ ਤੇ ਖੁਫੀਆ ਏਜੰਸੀਆਂ ਅਲਰਟ 'ਤੇ ਹਨ। ਅਮਿਤ ਸ਼ਾਹ ਦੀਆਂ ਰੈਲੀਆਂ ਦੇ ਵਿਰੋਧ ਦੀ ਅਸ਼ੰਕਾਂ ਕਰਕੇ ਸੁਰੱਖਿਆ ਏਜੰਸੀਆਂ ਚੌਕਸ ਹਨ। ਪੰਜਾਬ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਕੁਤਾਹੀ ਵਰਗੀ ਕੋਈ ਘਟਨਾ ਨਾ ਵਾਪਰੇ, ਇਸ ਲਈ ਪੁਲਿਸ ਸਖਤੀ ਦਿਖਾ ਰਹੀ ਹੈ। ਇਸ ਸਬੰਧ ਵਿੱਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖਾਂ ਦੀ ਰਿਹਾਈ ਦੀ ਮੰਗ ਕਰ ਰਹੇ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਨ ਕੀ ਬਾਤ ਪ੍ਰੋਗਰਾਮ ਤਹਿਤ ਦੇਸ਼ ਵਾਸੀਆਂ ਨਾਲ ਗੱਲਬਾਤ ਕੀਤੀ। ਇਹ ਮਨ ਕੀ ਬਾਤ ਪ੍ਰੋਗਰਾਮ ਦਾ 102ਵਾਂ ਪ੍ਰਸਾਰਣ ਸੀ। 'ਮਨ ਕੀ ਬਾਤ' ਪ੍ਰੋਗਰਾਮ ਮਹੀਨੇ ਦੇ ਆਖਰੀ ਐਤਵਾਰ ਨੂੰ ਹੁੰਦਾ ਹੈ ਪਰ ਇਸ ਵਾਰ 18 ਜੂਨ ਨੂੰ ਹੀ ਕੀਤਾ ਗਿਆ। ਪੀਐਮ ਮੋਦੀ ਨੇ ਕਿਹਾ, ਆਮ ਤੌਰ 'ਤੇ 'ਮਨ ਕੀ ਬਾਤ' ਹਰ ਮਹੀਨੇ ਦੇ ਆਖਰੀ ਐਤਵਾਰ ਨੂੰ ਤੁਹਾਡੇ ਕੋਲ ਆਉਂਦੀ ਹੈ, ਪਰ ਇਸ ਵਾਰ ਅਜਿਹਾ ਇੱਕ ਹਫ਼ਤਾ ਪਹਿਲਾਂ ਹੋ ਰਿਹਾ ਹੈ।
ਲੁਧਿਆਣਾ ਦੇ ਨਿਊ ਰਾਜਗੁਰੂ ਨਗਰ ਇਲਾਕੇ 'ਚ 8.49 ਕਰੋੜ ਰੁਪਏ ਦੀ ਸਭ ਤੋਂ ਵੱਡੀ ਲੁੱਟ ਦੇ ਮਾਮਲੇ 'ਚ ਸ਼ਨੀਵਾਰ ਨੂੰ ਪੁਲਿਸ ਨੇ ਮਾਸਟਰਮਾਈਂਡ ਮਨਦੀਪ ਕੌਰ ਉਰਫ ਮੋਨਾ, ਉਸ ਦੇ ਪਤੀ ਜਸਵਿੰਦਰ ਤੇ ਇੱਕ ਹੋਰ ਸਾਥੀ ਗੁਲਸ਼ਨ ਨੂੰ ਗ੍ਰਿਫਤਾਰ ਕਰ ਲਿਆ ਹੈ। ਬੇਸ਼ੱਕ ਮੁਲਜ਼ਮ ਬਹੁਤ ਸ਼ਾਤਿਰ ਢੰਗ ਨਾਲ ਚੱਲ ਰਹੇ ਸੀ ਪਰ ਪੁਲਿਸ ਨੇ ਇਸ ਮਾਮਲੇ ਨੂੰ ਟੈਕਨੀਕਲ ਢੰਗ ਨਾਲ ਹੱਲ ਕਰ ਹੀ ਲਿਆ। ਦਰਅਸਲ ਮੋਨਾ ਇੰਨੀ ਚਲਾਕ ਸੀ ਕਿ ਉਹ ਫੋਨ ਵੀ ਨਹੀਂ ਵਰਤ ਰਹੀ ਸੀ ਪਰ ਉਹ ਆਪ ਹੀ ਆਪਣੀ ਪਲਾਨਿੰਗ ਵਿੱਚ ਉਲਝ ਗਈ। ਮੁਲਜ਼ਮ ਕੋਲ ਕੋਈ ਫੋਨ ਨਹੀਂ ਸੀ। ਰਿਸ਼ੀਕੇਸ਼ ਪਹੁੰਚ ਕੇ ਮੋਨਾ ਨੇ ਹੋਟਲ ਤੋਂ ਹੀ ਆਪਣੀ ਮਾਂ ਨੂੰ ਕਾਲ ਕੀਤੀ। ਪੁਲਿਸ ਨੇ ਉਸ ਦੇ ਪਰਿਵਾਰ ਤੇ ਹੋਰਾਂ ਦੇ ਨੰਬਰ ਨਿਗਰਾਨੀ 'ਤੇ ਰੱਖੇ ਹੋਏ ਸਨ।
ਹਿਮਾਲਿਆ 'ਚ ਬਣਿਆ ਵੈਸਟਰਨ ਡਿਸਟਰਬੈਂਸ ਹੁਣ ਕਮਜ਼ੋਰ ਪੈ ਗਿਆ ਹੈ। ਉਥੇ ਹੀ ਚੱਕਰਵਾਤੀ ਤੂਫਾਨ ਬਿਪਰਜੋਏ ਵੀ ਹੌਲੀ-ਹੌਲੀ ਮੱਠਾ ਪੈਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਤੱਕ ਪੰਜਾਬ ਵਿੱਚ ਇੱਕ-ਦੋ ਥਾਵਾਂ 'ਤੇ ਅੰਸ਼ਕ ਤੌਰ 'ਤੇ ਬੱਦਲਵਾਈ ਰਹਿਣ ਤੇ ਬਾਰਸ਼ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 21 ਜੂਨ ਤੱਕ ਮੌਸਮ ਖੁਸ਼ਕ ਰਹੇਗਾ। ਇਸ ਦੇ ਨਾਲ ਹੀ ਦੋ ਦਿਨਾਂ ਬਾਅਦ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ 3 ਡਿਗਰੀ ਦੇ ਵਾਧੇ ਦੀ ਸੰਭਾਵਨਾ ਹੈ।
ਕੇਂਦਰੀ ਗ੍ਰਹਿ ਮੰਤਰੀ ਤੇ ਭਾਜਪਾ ਦੇ ਸੀਨੀਅਰ ਲੀਡਰ ਅਮਿਤ ਸ਼ਾਹ ਅੱਜ ਪੰਜਾਬ ਦੇ ਗੁਰਦਾਸਪੁਰ ਤੇ ਹਰਿਆਣਾ ਦੇ ਸਿਰਸਾ ਵਿਖੇ ਦੋ ਰੈਲੀਆਂ ਨੂੰ ਸੰਬੋਧਨ ਕਰਨਗੇ। ਭਾਜਪਾ ਮੁਤਾਬਕ ਅਮਿਤ ਸ਼ਾਹ ਲੋਕਾਂ ਨੂੰ ਕੇਂਦਰ ਵਿੱਚ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦੀਆਂ ਵੱਖ-ਵੱਖ ਪ੍ਰਾਪਤੀਆਂ ਬਾਰੇ ਦੱਸਣਗੇ। ਕੇਂਦਰ 'ਚ ਮੋਦੀ ਸਰਕਾਰ ਦੇ ਨੌਂ ਸਾਲ ਪੂਰੇ ਹੋਣ 'ਤੇ ਬੀਜੇਪੀ ਵੱਲੋਂ ਪੂਰੇ ਦੇਸ਼ ਵਿੱਚ ਇਹ ਰੈਲੀਆਂ ਕੀਤੀਆਂ ਜਾ ਰਹੀਆਂ ਹਨ।
ਅਮਰਨਾਥ ਯਾਤਰਾ 1 ਜੁਲਾਈ ਤੋਂ ਸ਼ੁਰੂ ਹੋਣ ਜਾ ਰਹੀ ਹੈ। ਸ਼੍ਰੀ ਅਮਰਨਾਥ ਸ਼ਰਾਈਨ ਬੋਰਡ (SASB) ਨੇ ਸ਼ਰਧਾਲੂਆਂ ਲਈ ਆਨਲਾਈਨ ਹੈਲੀਕਾਪਟਰ ਬੁਕਿੰਗ ਸ਼ੁਰੂ ਕਰ ਦਿੱਤੀ ਹੈ। ਜਦਕਿ ਜੰਮੂ ਦੇ ਨਿੱਜੀ ਕੈਬ ਆਪਰੇਟਰਾਂ ਨੇ ਦੇਸ਼ ਭਰ ਤੋਂ ਆਉਣ ਵਾਲੇ ਸ਼ਰਧਾਲੂਆਂ ਅਤੇ ਸਾਧੂਆਂ ਦੇ ਝੁੰਡ ਲਈ ਰੇਲਵੇ ਸਟੇਸ਼ਨ ਅਤੇ ਸ਼੍ਰੀ ਅਮਰਨਾਥ ਜੀ ਬੇਸ ਕੈਂਪ ਵਿਚਕਾਰ ਮੁਫਤ ਪਿਕ ਐਂਡ ਡਰਾਪ ਸੇਵਾ ਪ੍ਰਦਾਨ ਕਰਨ ਦਾ ਫੈਸਲਾ ਕੀਤਾ ਹੈ। ਜੰਮੂ ਦੇ ਬੇਸ ਕੈਂਪਾਂ ਤੱਕ ਪਹੁੰਚਣਾ ਸ਼ੁਰੂ ਹੋ ਗਿਆ ਹੈ।
ਪਿਛੋਕੜ
Punjab Breaking News LIVE 18 June, 2023: ਕੇਂਦਰੀ ਗ੍ਰਹਿ ਮੰਤਰੀ ਤੇ ਭਾਜਪਾ ਦੇ ਸੀਨੀਅਰ ਲੀਡਰ ਅਮਿਤ ਸ਼ਾਹ ਅੱਜ ਪੰਜਾਬ ਦੇ ਗੁਰਦਾਸਪੁਰ ਤੇ ਹਰਿਆਣਾ ਦੇ ਸਿਰਸਾ ਵਿਖੇ ਦੋ ਰੈਲੀਆਂ ਨੂੰ ਸੰਬੋਧਨ ਕਰਨਗੇ। ਭਾਜਪਾ ਮੁਤਾਬਕ ਅਮਿਤ ਸ਼ਾਹ ਲੋਕਾਂ ਨੂੰ ਕੇਂਦਰ ਵਿੱਚ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦੀਆਂ ਵੱਖ-ਵੱਖ ਪ੍ਰਾਪਤੀਆਂ ਬਾਰੇ ਦੱਸਣਗੇ। ਕੇਂਦਰ 'ਚ ਮੋਦੀ ਸਰਕਾਰ ਦੇ ਨੌਂ ਸਾਲ ਪੂਰੇ ਹੋਣ 'ਤੇ ਬੀਜੇਪੀ ਵੱਲੋਂ ਪੂਰੇ ਦੇਸ਼ ਵਿੱਚ ਇਹ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਅਮਿਤ ਸ਼ਾਹ ਦੀਆਂ ਪੰਜਾਬ ਤੇ ਹਰਿਆਣਾ 'ਚ ਰੈਲੀਆਂ ਕਰਕੇ ਸੁਰੱਖਿਆ ਏਜੰਸੀਆਂ ਅਲਰਟ
ਮੌਸਮ ਵਿਭਾਗ ਵੱਲੋਂ ਤੇਜ਼ ਬਾਰਸ਼ ਦਾ ਅਲਰਟ
Weather Report: ਹਿਮਾਲਿਆ 'ਚ ਬਣਿਆ ਵੈਸਟਰਨ ਡਿਸਟਰਬੈਂਸ ਹੁਣ ਕਮਜ਼ੋਰ ਪੈ ਗਿਆ ਹੈ। ਉਥੇ ਹੀ ਚੱਕਰਵਾਤੀ ਤੂਫਾਨ ਬਿਪਰਜੋਏ ਵੀ ਹੌਲੀ-ਹੌਲੀ ਮੱਠਾ ਪੈਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਤੱਕ ਪੰਜਾਬ ਵਿੱਚ ਇੱਕ-ਦੋ ਥਾਵਾਂ 'ਤੇ ਅੰਸ਼ਕ ਤੌਰ 'ਤੇ ਬੱਦਲਵਾਈ ਰਹਿਣ ਤੇ ਬਾਰਸ਼ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 21 ਜੂਨ ਤੱਕ ਮੌਸਮ ਖੁਸ਼ਕ ਰਹੇਗਾ। ਇਸ ਦੇ ਨਾਲ ਹੀ ਦੋ ਦਿਨਾਂ ਬਾਅਦ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ 3 ਡਿਗਰੀ ਦੇ ਵਾਧੇ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਤੇਜ਼ ਬਾਰਸ਼ ਦਾ ਅਲਰਟ
ਸ਼ਾਤਿਰ ਤੋਂ ਸ਼ਾਤਿਰ ਮੁਲਜ਼ਮ ਵੀ ਕਰ ਹੀ ਜਾਂਦਾ ਗਲਤੀ!
Ludhiana News: ਲੁਧਿਆਣਾ ਦੇ ਨਿਊ ਰਾਜਗੁਰੂ ਨਗਰ ਇਲਾਕੇ 'ਚ 8.49 ਕਰੋੜ ਰੁਪਏ ਦੀ ਸਭ ਤੋਂ ਵੱਡੀ ਲੁੱਟ ਦੇ ਮਾਮਲੇ 'ਚ ਸ਼ਨੀਵਾਰ ਨੂੰ ਪੁਲਿਸ ਨੇ ਮਾਸਟਰਮਾਈਂਡ ਮਨਦੀਪ ਕੌਰ ਉਰਫ ਮੋਨਾ, ਉਸ ਦੇ ਪਤੀ ਜਸਵਿੰਦਰ ਤੇ ਇੱਕ ਹੋਰ ਸਾਥੀ ਗੁਲਸ਼ਨ ਨੂੰ ਗ੍ਰਿਫਤਾਰ ਕਰ ਲਿਆ ਹੈ। ਬੇਸ਼ੱਕ ਮੁਲਜ਼ਮ ਬਹੁਤ ਸ਼ਾਤਿਰ ਢੰਗ ਨਾਲ ਚੱਲ ਰਹੇ ਸੀ ਪਰ ਪੁਲਿਸ ਨੇ ਇਸ ਮਾਮਲੇ ਨੂੰ ਟੈਕਨੀਕਲ ਢੰਗ ਨਾਲ ਹੱਲ ਕਰ ਹੀ ਲਿਆ। ਸ਼ਾਤਿਰ ਤੋਂ ਸ਼ਾਤਿਰ ਮੁਲਜ਼ਮ ਵੀ ਕਰ ਹੀ ਜਾਂਦਾ ਗਲਤੀ! ਆਖਰ ਆਪਣੇ ਹੀ ਜਾਲ 'ਚ ਇੰਝ ਫਸ ਗਈ ਮੋਨਾ
ਗੁਜਰਾਤ ਵਿੱਚ ਕਿਉਂ ਛਪਦੇ ਪੰਜਾਬ ਦੇ ਇਸ਼ਤਿਹਾਰ?
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਕਸਰ ਹੀ ਆਪਣੇ ਬਿਆਨਾਂ ਨੂੰ ਲੈ ਕੇ ਚਰਚਾ 'ਚ ਰਹਿੰਦੇ ਹਨ। ਸੀਐਮ ਮਾਨ ਹਰ ਮੁੱਦੇ 'ਤੇ ਖੁੱਲ੍ਹ ਕੇ ਆਪਣੀ ਗੱਲ ਰੱਖਦੇ ਹਨ। ਹੁਣ ਵੀ ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ। ਇੱਕ ਨਿੱਜੀ ਚੈਨਲ ਦੇ ਪ੍ਰੋਗਰਾਮ ਦੌਰਾਨ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਪੰਜਾਬ ਸਰਕਾਰ ਦੇ ਇਸ਼ਤਿਹਾਰ ਗੁਜਰਾਤ ਵਿੱਚ ਕਿਉਂ ਪ੍ਰਕਾਸ਼ਿਤ ਕੀਤੇ ਜਾ ਰਹੇ ਹਨ। ਇਸ 'ਤੇ ਸੀਐਮ ਮਾਨ ਨੇ ਕਿਹਾ ਕਿ ਤਾਂ ਜੋ ਗੁਜਰਾਤ ਦੇ ਲੋਕ ਵੀ ਦੇਖ ਸਕਣ ਕਿ ਪੰਜਾਬ 'ਚ ਚੰਗਾ ਕੰਮ ਹੋ ਰਿਹਾ ਹੈ। ਉਨ੍ਹਾਂ ਨੂੰ ਆਪਣੀ ਸਰਕਾਰ ਨੂੰ ਵੀ ਅਜਿਹਾ ਕੰਮ ਕਰਨ ਲਈ ਕਹਿਣਾ ਚਾਹੀਦਾ ਹੈ। ਗੁਜਰਾਤ ਵਿੱਚ ਕਿਉਂ ਛਪਦੇ ਪੰਜਾਬ ਦੇ ਇਸ਼ਤਿਹਾਰ?
ਅਮਰਨਾਥ ਯਾਤਰਾ ਲਈ ਹੈਲੀਕਾਪਟਰ ਬੂਕਿੰਗ ਸ਼ੁਰੂ
Amarnath Yatra 2023: ਅਮਰਨਾਥ ਯਾਤਰਾ 1 ਜੁਲਾਈ ਤੋਂ ਸ਼ੁਰੂ ਹੋਣ ਜਾ ਰਹੀ ਹੈ। ਸ਼੍ਰੀ ਅਮਰਨਾਥ ਸ਼ਰਾਈਨ ਬੋਰਡ (SASB) ਨੇ ਸ਼ਰਧਾਲੂਆਂ ਲਈ ਆਨਲਾਈਨ ਹੈਲੀਕਾਪਟਰ ਬੁਕਿੰਗ ਸ਼ੁਰੂ ਕਰ ਦਿੱਤੀ ਹੈ। ਜਦਕਿ ਜੰਮੂ ਦੇ ਨਿੱਜੀ ਕੈਬ ਆਪਰੇਟਰਾਂ ਨੇ ਦੇਸ਼ ਭਰ ਤੋਂ ਆਉਣ ਵਾਲੇ ਸ਼ਰਧਾਲੂਆਂ ਅਤੇ ਸਾਧੂਆਂ ਦੇ ਝੁੰਡ ਲਈ ਰੇਲਵੇ ਸਟੇਸ਼ਨ ਅਤੇ ਸ਼੍ਰੀ ਅਮਰਨਾਥ ਜੀ ਬੇਸ ਕੈਂਪ ਵਿਚਕਾਰ ਮੁਫਤ ਪਿਕ ਐਂਡ ਡਰਾਪ ਸੇਵਾ ਪ੍ਰਦਾਨ ਕਰਨ ਦਾ ਫੈਸਲਾ ਕੀਤਾ ਹੈ। ਜੰਮੂ ਦੇ ਬੇਸ ਕੈਂਪਾਂ ਤੱਕ ਪਹੁੰਚਣਾ ਸ਼ੁਰੂ ਹੋ ਗਿਆ ਹੈ।ਅਮਰਨਾਥ ਯਾਤਰਾ ਲਈ ਹੈਲੀਕਾਪਟਰ ਬੂਕਿੰਗ ਸ਼ੁਰੂ
- - - - - - - - - Advertisement - - - - - - - - -