Punjab Breaking News LIVE: ਪੰਜਾਬ 'ਚ ਖੂਬ ਸਾੜੀ ਜਾ ਰਹੀ ਪਰਾਲੀ, ਦਿੱਲੀ 'ਚ ਅੱਜ ਹੋਵੇਗਾ 'ਪੰਜਾਬ ਡੇਅ' ਸਮਾਗਮ, ਸੁਖਪਾਲ ਖਹਿਰਾ ਨੂੰ ਮੁੜ ਨਹੀਂ ਮਿਲੀ ਰਾਹਤ
Punjab Breaking News LIVE, 18 November, 2023: ਪੰਜਾਬ 'ਚ ਖੂਬ ਸਾੜੀ ਜਾ ਰਹੀ ਪਰਾਲੀ, ਦਿੱਲੀ 'ਚ ਅੱਜ ਹੋਵੇਗਾ 'ਪੰਜਾਬ ਡੇਅ' ਸਮਾਗਮ, ਸੁਖਪਾਲ ਖਹਿਰਾ ਨੂੰ ਮੁੜ ਨਹੀਂ ਮਿਲੀ ਰਾਹਤ
Punjab News: ਪੰਜਾਬ ਵਿੱਚ ਵੀਰਵਾਰ ਨੂੰ ਪਰਾਲੀ ਸਾੜਨ ਦੇ 1150 ਮਾਮਲੇ ਦਰਜ ਕੀਤੇ ਗਏ, ਜਿਸ ਨਾਲ ਅਜਿਹੇ ਮਾਮਲਿਆਂ ਦੀ ਕੁੱਲ ਗਿਣਤੀ 33,802 ਹੋ ਗਈ ਹੈ। ਗੁਆਂਢੀ ਰਾਜਾਂ ਹਰਿਆਣਾ ਅਤੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਹਵਾ ਦੀ ਗੁਣਵੱਤਾ 'ਬਹੁਤ ਮਾੜੀ' ਅਤੇ 'ਮਾੜੀ' ਦਰਜ ਕੀਤੀ ਗਈ ਸੀ। ਪੰਜਾਬ ਦੇ ਬਹੁਤ ਸਾਰੇ ਕਿਸਾਨਾਂ ਨੇ ਸੂਬਾ ਸਰਕਾਰ ਦੀ ਅਪੀਲ ਤੇ ਕਾਨੂੰਨੀ ਕਾਰਵਾਈ ਦੀ ਚੇਤਾਵਨੀ ਨੂੰ ਨਜ਼ਰਅੰਦਾਜ਼ ਕਰਦਿਆਂ ਪਰਾਲੀ ਨੂੰ ਸਾੜਨਾ ਜਾਰੀ ਰੱਖਿਆ ਹੋਇਆ ਹੈ।
Punjab News : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ (Punjabi singer Sidhu Moosewala murder) ਦਾ ਮਾਸਟਰ ਮਾਈਂਡ ਅਤੇ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ (Gangster Lawrence Bishnoi) ਹੁਣ ਪੰਜਾਬ ਸਣੇ ਵੱਖ-ਵੱਖ ਸੂਬਿਆਂ ਵਿੱਚ ਦਰਜ ਮਾਮਲਿਆਂ ਵਿੱਚ ਪੇਸ਼ ਨਹੀਂ ਹੋਵੇਗਾ। ਉਹ ਗੁਜਰਾਤ ਦੇ ਅਹਿਮਦਾਬਾਦ ਸਥਿਤ ਕੇਂਦਰੀ ਜੇਲ੍ਹ ਤੋਂ ਆਨਲਾਈਨ ਜਾਂ ਵੀਡੀਓ ਕਾਨਫਰੰਸਿੰਗ ਰਾਹੀਂ ਉਸ ਦੀ ਪੇਸ਼ੀ ਹੋਵੇਗੀ। ਲਾਰੈਂਸ ਬਿਸ਼ਨੋਈ ਦੀ ਸੁਰੱਖਿਆ ਨੂੰ ਵੇਖਦੇ ਹੋਏ ਕੇਂਦਰ ਸਰਕਾਰ ਨੇ ਲਾਰੈਂਸ ਬਿਸ਼ਨੋਈ 'ਤੇ ਸੀਆਰਪੀਸੀ ਦੀ ਧਾਰਾ 268 ਲਾ ਦਿੱਤੀ ਹੈ।
Chandigarh News : ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪੰਜਾਬ ਦੇ ਬੱਚਿਆਂ ਨੂੰ ਪ੍ਰੀ-ਨਰਸਰੀ ਅਤੇ ਨਰਸਰੀ ਪੱਧਰ ਦੇ ਸਕੂਲਾਂ ਵਿੱਚ ਦਾਖ਼ਲਾ ਨਾ ਦੇਣ ਦੇ ਫ਼ੈਸਲੇ ਨੂੰ ਲੈ ਕੇ ਸੂਬੇ ਵਿੱਚ ਸਿਆਸਤ ਗਰਮਾ ਗਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਅਤੇ ਐਨਐਸਯੂਆਈ ਦੇ ਮੁਖੀ ਈਸ਼ਰਪ੍ਰੀਤ ਸਿੰਘ ਸਿੱਧੂ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਇਸ ਫੈਸਲੇ ਦੀ ਕੜੀ ਨਿੰਦਾ ਕੀਤੀ ਹੈ। ਇਸ ਮਾਮਲੇ ਨੂੰ ਲੈ ਕੇ ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ਐਕਸ ਉੱਤੇ ਇੱਕ ਨਿੱਜੀ ਅਖਬਾਰ ਦੀ ਖਬਰ ਦੀ ਤਸਵੀਰ ਸ਼ਾਂਝੀ ਕਰਦਿਆ ਉਹਨਾਂ ਨੇ ਕੇਂਦਰ ਦੇ ਫ਼ੈਸਲੇ ਨੂੰ ਗ਼ਲਤ ਦੱਸਿਆ ਇਸ ਦੀ ਸਖ਼ਤ ਨਿਖੇਧੀ ਵੀ ਕੀਤੀ।
Gurjeet Singh Aujla's daughter's wedding: ਕਹਿੰਦੇ ਨੇ ਇੱਕ ਪਿਓ ਲਈ ਉਹ ਦਿਨ ਬਹੁਤ ਹੀ ਖਾਸ ਦਿਨ ਹੁੰਦਾ ਹੈ, ਜਦੋਂ ਲਾਡਾਂ ਨਾਲ ਪਾਲੀ ਧੀ ਦਾ ਵਿਆਹ ਹੁੰਦਾ ਹੈ। ਅਜਿਹੀ ਹੀ ਖੁਸ਼ੀ ਮਾਣ ਰਹੇ ਨੇ ਐੱਮਪੀ ਗੁਰਜੀਤ ਸਿੰਘ ਔਜਲਾ। ਜੀ ਹਾਂ ਉਨ੍ਹਾਂ ਦੀ ਬੇਟੀ ਨਿੱਗ੍ਹਤ ਔਜਲਾ ਅਤੇ ਤੇਜਪ੍ਰਤਾਪ ਸਿੰਘ ਚੀਮਾ ਵਿਆਹ ਦੇ ਬੰਧਨ ਵਿੱਚ ਬੱਝ ਗਏ। ਇਸ ਵਿਆਹ ਸਮਾਗਮ ਦੀਆਂ ਤਸਵੀਰਾਂ ਸ਼ੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਹਨ। ਦੱਸ ਦਈਏ ਨਿੱਗ੍ਹਤ ਔਜਲਾ ਤੇ ਤੇਜਪ੍ਰਤਾਪ ਚੀਮਾ ਦੇ ਵਿਆਹ ’ਚ ਸੀਐੱਮ ਮਾਨ ਸਮੇਤ ਕਈ ਨਾਮੀ ਲੀਡਰ ਸ਼ਾਮਿਲ ਹੋਏ, ਜਿਨ੍ਹਾਂ ਵੱਲੋਂ ਜੋੜੀ ਨੂੰ ਆਸ਼ੀਰਵਾਦ ਦਿੱਤਾ ਗਿਆ।
Punjab Day function: (ਚੰਡੀਗੜ੍ਹ) ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਚੱਲ ਰਹੇ ਭਾਰਤ ਅੰਤਰ-ਰਾਸ਼ਟਰੀ ਵਪਾਰ ਮੇਲਾ-2023 ਦਰਮਿਆਨ 18 ਨਵੰਬਰ ਨੂੰ ਹੋਣ ਵਾਲੇ 'ਪੰਜਾਬ ਡੇਅ' ਸਮਾਗਮ ਦੇ ਮੁੱਖ ਮਹਿਮਾਨ ਹੋਣਗੇ। ਪੰਜਾਬ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਇਸ ਮੌਕੇ ਪੰਜਾਬ ਪੈਵਿਲੀਅਨ ਦਾ ਉਦਘਾਟਨ ਕੀਤਾ ਜਾਵੇਗਾ ਜਿਥੇ ਵੱਖ-ਵੱਖ ਵਿਭਾਗਾਂ ਅਤੇ ਸੰਸਥਾਨਾਂ ਜਿਵੇਂ ਮਾਰਕਫੈਡ, ਵੇਰਕਾ, ਪੀ.ਐਸ.ਆਈ.ਈ.ਸੀ- ਇਨਵੈਸਟ ਪੰਜਾਬ, ਪੰਜਾਬ ਸੈਰ-ਸਪਾਟਾ ਵਿਭਾਗ, ਸਾਇੰਸ ਟੈਕਨਾਲੋਜੀ ਤੇ ਵਾਤਾਵਰਣ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੁਆਰਾ ਪੰਜਾਬ ਦੇ ਵਿਰਸੇ, ਸਭਿਆਚਾਰ, ਉਦਯੋਗਿਕ ਵਿਕਾਸ, ਖੇਤੀਬਾੜ੍ਹੀ ਖੇਤਰ ਵਿਚ ਨਵੀਨਤਮ ਕਦਮਾਂ ਅਤੇ ਹਸਤ ਕਲਾ ਦੀਆਂ ਵਸਤਾਂ ਦਰਸਾਈਆਂ ਜਾ ਰਹੀਆਂ ਹਨ। ਇਸ ਸਾਲ ਦੇ ਵਪਾਰ ਮੇਲੇ ਦਾ ਥੀਮ "ਵਾਸੂਦੇਵ ਕੁਟੁੰਬਕਮ - ਵਪਾਰ ਰਾਹੀਂ ਏਕਤਾ" ਹੈ।
Punjab News: ਪੁਲਿਸ ਅਤੇ ਪ੍ਰਸ਼ਾਸਨ ਦੇ ਸਖ਼ਤ ਹੁਕਮਾਂ ਦੇ ਬਾਵਜੂਦ ਕਿਸਾਨ ਪਰਾਲੀ ਸਾੜਨ ਤੋਂ ਗੁਰੇਜ਼ ਨਹੀਂ ਕਰ ਰਹੇ। ਸ਼ੁੱਕਰਵਾਰ ਨੂੰ ਫਿਰ ਤੋਂ ਪਰਾਲੀ ਸਾੜਨ ਦੇ ਮਾਮਲਿਆਂ ਨੇ ਪਿਛਲੇ ਦੋ ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਸ਼ੁੱਕਰਵਾਰ ਨੂੰ ਪਰਾਲੀ ਸਾੜਨ ਦੇ 1150 ਨਵੇਂ ਮਾਮਲੇ ਸਾਹਮਣੇ ਆਏ ਹਨ। ਸਾਲ 2021 ਵਿੱਚ, 17 ਨਵੰਬਰ ਨੂੰ 523 ਅਤੇ ਸਾਲ 2022 ਵਿੱਚ, ਉਸੇ ਦਿਨ 966 ਮਾਮਲੇ ਸਾਹਮਣੇ ਆਏ ਸਨ। ਦੂਜੇ ਪਾਸੇ ਪਰਾਲੀ ਨੂੰ ਲਗਾਤਾਰ ਸਾੜਨ ਕਾਰਨ ਪੰਜਾਬ ਦੀ ਹਵਾ 'ਚ ਪ੍ਰਦੂਸ਼ਣ ਦੀ ਮਾਤਰਾ ਫਿਲਹਾਲ ਘੱਟ ਨਹੀਂ ਹੋ ਰਹੀ ਹੈ। ਸ਼ੁੱਕਰਵਾਰ ਨੂੰ ਜਲੰਧਰ, ਲੁਧਿਆਣਾ ਅਤੇ ਮੰਡੀ ਗੋਬਿੰਦਗੜ੍ਹ ਵਿੱਚ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਦਾ ਪੱਧਰ ਮਾੜੀ ਸ਼੍ਰੇਣੀ ਵਿੱਚ ਦਰਜ ਕੀਤਾ ਗਿਆ।
Sukhpal Khaira's bail plea: ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਇੱਕ ਵਾਰ ਮੁੜ ਪੰਜਾਬ ਹਰਿਆਣਾ ਹਾਈ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਡਰੱਗ ਮਾਮਲੇ ਵਿੱਚ ਸੁਖਪਾਲ ਸਿੰਘ ਖਹਿਰਾ ਨੇ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ ਜਿਸ 'ਤੇ ਹਾਈ ਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਅਦਾਲਤ ਆਪਣਾ ਫੈਸਲਾ ਕਦੇ ਵੀ ਸੁਣਾ ਸਕਦੀ ਹੈ। ਇਸ ਤੋ ਪਹਿਲਾਂ 14 ਨਵੰਬਰ ਨੂੰ ਢਾਈ ਘੰਟੇ ਪੰਜਾਬ ਦੇ ਏਜੀ ਗੁਰਮਿੰਦਰ ਸਿੰਘ ਅਤੇ ਖਹਿਰਾ ਦੇ ਵਕੀਲ ਦੇ ਵਿਚਾਲੇ ਬਹਿਸ ਹੋਈ ਅਤੇ ਮਾਮਲਾ 17 ਨਵੰਬਰ ਨੂੰ ਪਾ ਦਿੱਤਾ ਗਿਆ ਸੀ । ਪਰ ਅੱਜ ਵੀ ਖਹਿਰਾ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ ਹੈ।
ਪਿਛੋਕੜ
Punjab Breaking News LIVE, 18 November, 2023: ਪੁਲਿਸ ਅਤੇ ਪ੍ਰਸ਼ਾਸਨ ਦੇ ਸਖ਼ਤ ਹੁਕਮਾਂ ਦੇ ਬਾਵਜੂਦ ਕਿਸਾਨ ਪਰਾਲੀ ਸਾੜਨ ਤੋਂ ਗੁਰੇਜ਼ ਨਹੀਂ ਕਰ ਰਹੇ। ਸ਼ੁੱਕਰਵਾਰ ਨੂੰ ਫਿਰ ਤੋਂ ਪਰਾਲੀ ਸਾੜਨ ਦੇ ਮਾਮਲਿਆਂ ਨੇ ਪਿਛਲੇ ਦੋ ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਸ਼ੁੱਕਰਵਾਰ ਨੂੰ ਪਰਾਲੀ ਸਾੜਨ ਦੇ 1150 ਨਵੇਂ ਮਾਮਲੇ ਸਾਹਮਣੇ ਆਏ ਹਨ। ਸਾਲ 2021 ਵਿੱਚ, 17 ਨਵੰਬਰ ਨੂੰ 523 ਅਤੇ ਸਾਲ 2022 ਵਿੱਚ, ਉਸੇ ਦਿਨ 966 ਮਾਮਲੇ ਸਾਹਮਣੇ ਆਏ ਸਨ। ਦੂਜੇ ਪਾਸੇ ਪਰਾਲੀ ਨੂੰ ਲਗਾਤਾਰ ਸਾੜਨ ਕਾਰਨ ਪੰਜਾਬ ਦੀ ਹਵਾ 'ਚ ਪ੍ਰਦੂਸ਼ਣ ਦੀ ਮਾਤਰਾ ਫਿਲਹਾਲ ਘੱਟ ਨਹੀਂ ਹੋ ਰਹੀ ਹੈ। ਸ਼ੁੱਕਰਵਾਰ ਨੂੰ ਜਲੰਧਰ, ਲੁਧਿਆਣਾ ਅਤੇ ਮੰਡੀ ਗੋਬਿੰਦਗੜ੍ਹ ਵਿੱਚ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਦਾ ਪੱਧਰ ਮਾੜੀ ਸ਼੍ਰੇਣੀ ਵਿੱਚ ਦਰਜ ਕੀਤਾ ਗਿਆ। ਪੰਜਾਬ 'ਚ ਖ਼ੂਬ ਸਾੜੀ ਜਾ ਰਹੀ ਪਰਾਲੀ, ਟੁੱਟਿਆ ਦੋ ਸਾਲ ਦਾ ਰਿਕਾਰਡ, 11 ਕਿਸਾਨਾਂ 'ਤੇ ਕੇਸ ਦਰਜ
Punjab Day: ਦਿੱਲੀ 'ਚ ਅੱਜ ਹੋਵੇਗਾ 'ਪੰਜਾਬ ਡੇਅ' ਸਮਾਗਮ, ਅਨਮੋਲ ਗਗਨ ਮਾਨ ਮੁੱਖ ਮਹਿਮਾਨ
Punjab Day function: (ਚੰਡੀਗੜ੍ਹ) ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਚੱਲ ਰਹੇ ਭਾਰਤ ਅੰਤਰ-ਰਾਸ਼ਟਰੀ ਵਪਾਰ ਮੇਲਾ-2023 ਦਰਮਿਆਨ 18 ਨਵੰਬਰ ਨੂੰ ਹੋਣ ਵਾਲੇ 'ਪੰਜਾਬ ਡੇਅ' ਸਮਾਗਮ ਦੇ ਮੁੱਖ ਮਹਿਮਾਨ ਹੋਣਗੇ। ਪੰਜਾਬ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਇਸ ਮੌਕੇ ਪੰਜਾਬ ਪੈਵਿਲੀਅਨ ਦਾ ਉਦਘਾਟਨ ਕੀਤਾ ਜਾਵੇਗਾ ਜਿਥੇ ਵੱਖ-ਵੱਖ ਵਿਭਾਗਾਂ ਅਤੇ ਸੰਸਥਾਨਾਂ ਜਿਵੇਂ ਮਾਰਕਫੈਡ, ਵੇਰਕਾ, ਪੀ.ਐਸ.ਆਈ.ਈ.ਸੀ- ਇਨਵੈਸਟ ਪੰਜਾਬ, ਪੰਜਾਬ ਸੈਰ-ਸਪਾਟਾ ਵਿਭਾਗ, ਸਾਇੰਸ ਟੈਕਨਾਲੋਜੀ ਤੇ ਵਾਤਾਵਰਣ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੁਆਰਾ ਪੰਜਾਬ ਦੇ ਵਿਰਸੇ, ਸਭਿਆਚਾਰ, ਉਦਯੋਗਿਕ ਵਿਕਾਸ, ਖੇਤੀਬਾੜ੍ਹੀ ਖੇਤਰ ਵਿਚ ਨਵੀਨਤਮ ਕਦਮਾਂ ਅਤੇ ਹਸਤ ਕਲਾ ਦੀਆਂ ਵਸਤਾਂ ਦਰਸਾਈਆਂ ਜਾ ਰਹੀਆਂ ਹਨ। ਇਸ ਸਾਲ ਦੇ ਵਪਾਰ ਮੇਲੇ ਦਾ ਥੀਮ "ਵਾਸੂਦੇਵ ਕੁਟੁੰਬਕਮ - ਵਪਾਰ ਰਾਹੀਂ ਏਕਤਾ" ਹੈ। ਦਿੱਲੀ 'ਚ ਅੱਜ ਹੋਵੇਗਾ 'ਪੰਜਾਬ ਡੇਅ' ਸਮਾਗਮ, ਅਨਮੋਲ ਗਗਨ ਮਾਨ ਮੁੱਖ ਮਹਿਮਾਨ
Punjab News: ਸੁਖਪਾਲ ਖਹਿਰਾ ਨੂੰ ਮੁੜ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ ਫੈਸਲਾ ਰੱਖਿਆ ਸੁਰੱਖਿਅਤ
Sukhpal Khaira's bail plea: ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਇੱਕ ਵਾਰ ਮੁੜ ਪੰਜਾਬ ਹਰਿਆਣਾ ਹਾਈ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਡਰੱਗ ਮਾਮਲੇ ਵਿੱਚ ਸੁਖਪਾਲ ਸਿੰਘ ਖਹਿਰਾ ਨੇ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ ਜਿਸ 'ਤੇ ਹਾਈ ਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਅਦਾਲਤ ਆਪਣਾ ਫੈਸਲਾ ਕਦੇ ਵੀ ਸੁਣਾ ਸਕਦੀ ਹੈ। ਇਸ ਤੋ ਪਹਿਲਾਂ 14 ਨਵੰਬਰ ਨੂੰ ਢਾਈ ਘੰਟੇ ਪੰਜਾਬ ਦੇ ਏਜੀ ਗੁਰਮਿੰਦਰ ਸਿੰਘ ਅਤੇ ਖਹਿਰਾ ਦੇ ਵਕੀਲ ਦੇ ਵਿਚਾਲੇ ਬਹਿਸ ਹੋਈ ਅਤੇ ਮਾਮਲਾ 17 ਨਵੰਬਰ ਨੂੰ ਪਾ ਦਿੱਤਾ ਗਿਆ ਸੀ । ਪਰ ਅੱਜ ਵੀ ਖਹਿਰਾ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ ਹੈ। ਸੁਖਪਾਲ ਖਹਿਰਾ ਨੂੰ ਮੁੜ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ ਫੈਸਲਾ ਰੱਖਿਆ ਸੁਰੱਖਿਅਤ
- - - - - - - - - Advertisement - - - - - - - - -