Punjab Breaking News LIVE: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਾਈ ਕੋਰਟ ਦੇ ਫੈਸਲੇ ਦਾ ਵਿਰੋਧ, ਪੰਜਾਬ 'ਚ ਕੜਾਕੇ ਦੀ ਠੰਡ ਦਾ ਕਹਿਰ ਜਾਰੀ, ਨਿਹੰਗ ਹਰਜੀਤ ਸਿੰਘ ਵੱਲੋਂ ਅਯੋਧਿਆ 'ਚ ਲੰਗਰ ਸੇਵਾ ਸ਼ੁਰੂ

Punjab Breaking News LIVE, 18 January, 2024:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਾਈ ਕੋਰਟ ਦੇ ਫੈਸਲੇ ਦਾ ਵਿਰੋਧ, ਪੰਜਾਬ 'ਚ ਕੜਾਕੇ ਦੀ ਠੰਡ ਦਾ ਕਹਿਰ ਜਾਰੀ, ਨਿਹੰਗ ਹਰਜੀਤ ਸਿੰਘ ਵੱਲੋਂ ਅਯੋਧਿਆ 'ਚ ਲੰਗਰ ਸੇਵਾ ਸ਼ੁਰੂ

ABP Sanjha Last Updated: 18 Jan 2024 11:07 AM

ਪਿਛੋਕੜ

Punjab Breaking News LIVE, 18 January, 2024: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੰਮੂ ਅਤੇ ਕਸ਼ਮੀਰ ਹਾਈ ਕੋਰਟ ਵੱਲੋਂ ਸਿੱਖ ਦੇ ਨਾਮ ਪਿੱਛੇ ‘ਸਿੰਘ’ ਜਾਂ ‘ਕੌਰ’ ਜ਼ਰੂਰੀ ਨਾ ਹੋਣ ਦੇ ਦਿੱਤੇ...More

Punjab News: ਹਰਸਿਮਰਤ ਬਾਦਲ ਵੱਲੋਂ ਅਕਾਲੀ ਦਲ ਦੀ ਤੱਕੜੀ ਨੂੰ ਬਾਬੇ ਨਾਨਕ ਦੀ ਤੱਕੜੀ ਕਹਿਣ ਬਾਰੇ ਧਾਮੀ ਕੁਝ ਬੋਲਣਗੇ ਜਾਂ ਫਿਰ...

News: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਉੱਪਰ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਨੇ ਐਡਟੋਕੇਟ ਧਾਮੀ ਨੂੰ ਅਕਾਲੀ ਦਲ ਦਾ ਵਲੰਟੀਅਰ ਕਰਾਰ ਦਿੰਦਿਆਂ ਖੁੱਲ੍ਹਾ ਚੈਲੰਜ ਕੀਤਾ ਹੈ। ਸੀਐਮ ਮਾਨ ਨੇ ਕਿਹਾ ਹੈ ਕਿ ਅਕਾਲੀ ਲੀਡਰ ਹਰਸਿਮਰਤ ਬਾਦਲ ਵੱਲੋਂ ਅਕਾਲੀ ਦਲ ਬਾਦਲ ਦੀ ਤੱਕੜੀ ਨੂੰ ਬਾਬੇ ਨਾਨਕ ਦੀ ਤੱਕੜੀ ਕਹਿਣ ਬਾਰੇ ਧਾਮੀ ਕੁਝ ਬੋਲਣਗੇ। ਮਾਘੀ ਮੇਲਾ ਤੇ ਬੀਬਾ ਹਰਸਿਮਰਤ ਜੀ ਵੱਲੋਂ ਅਕਾਲੀ ਦਲ ਬਾਦਲ ਦੀ ਤੱਕੜੀ ਨੂੰ ਬਾਬੇ ਨਾਨਕ ਦੀ ਤੱਕੜੀ ਕਹਿਣ ਬਾਰੇ ਅਕਾਲੀ ਦਲ ਦੇ ਵਲੰਟੀਅਰ ਸ਼੍ਰੀ ਹਰਜਿੰਦਰ ਧਾਮੀ ਜੀ (SGPC)  ਕੁਝ ਬੋਲਣਗੇ ਜਾਂ ਫਿਰ ਹਾਂ ਹੀ ਸਮਝੀਏ…ਅੱਜ ਮੀਡੀਆ ਸਾਹਮਣੇ ਹਮੇਸ਼ਾ ਵਾਂਗ ਅਕਾਲੀ ਦਲ ਦਾ ਬਚਾਅ ਕਰੋ ਤੇ ਭਗਵੰਤ ਮਾਨ ਨੂੰ ਕਹੋ ਕਿ ਧਾਰਮਿਕ ਮਾਮਲਿਆਂ ਵਿੱਚ ਦਖਲ ਨਾ ਦੇਵੇ..