Punjab Breaking News LIVE: ਮੌਨਸੂਨ ਨੇ ਤੋੜੇ ਰਿਕਾਰਡ, ਉੱਜ ਦਰਿਆ 'ਚ ਛੱਡਿਆ 171797 ਕਿਊਸਿਕ ਪਾਣੀ, 1432 ਪਿੰਡਾਂ 'ਚ ਹੜ੍ਹਾਂ ਨੇ ਮਚਾਈ ਤਬਾਹੀ
Punjab Breaking News LIVE 19 July, 2023: ਮੌਨਸੂਨ ਨੇ ਤੋੜੇ ਰਿਕਾਰਡ, ਉੱਜ ਦਰਿਆ 'ਚ ਛੱਡਿਆ 171797 ਕਿਊਸਿਕ ਪਾਣੀ, 1432 ਪਿੰਡਾਂ 'ਚ ਹੜ੍ਹਾਂ ਨੇ ਮਚਾਈ ਤਬਾਹੀ, 20 ਸਾਲਾਂ ਤੋਂ ਪੰਜਾਬ 'ਚ ਚੱਲ ਰਹੀ ਸੀ ਵੱਡੀ ਗੇਮ
ਕਾਂਗਰਸੀ ਲੀਡਰ ਸੁਖਜਿੰਦਰ ਰੰਧਾਵਾ ਨੇ ਕਟਾਰੂਚੱਕ ਮਾਮਲੇ ਉੱਪਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੇਤਾਵਨੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਹ ਮਾਮਲਾ ਅਜੇ ਟਲਿਆ ਨਹੀਂ। ਇਸ ਬਾਰੇ ਉਨ੍ਹਾਂ ਕੋਲ ਪੁਖਤਾ ਸਬੂਤ ਹਨ ਜੋ ਸਮਾਂ ਆਉਣ 'ਤੇ ਵਰਤੇ ਜਾਣਗੇ।
ਪਟਿਆਲਾ ਸ਼ਹਿਰ ਵਿੱਚ ਰਾਘੋ ਮਾਜਰਾ ’ਚ ਮਕਾਨ ਦੀ ਛੱਤ ਡਿੱਗਣ ਕਰਨ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਇਹ ਪਰਵਾਸੀ ਮਜ਼ਦੂਰ ਯੂਪੀ ਦੇ ਰਹਿਣ ਵਾਲੇ ਸਨ, ਜਿਨ੍ਹਾਂ ਦੀ ਪਛਾਣ 35 ਸਾਲਾ ਮੁੰਨਾ ਲਾਲ ਤੇ 45 ਸਾਲਾ ਰਮਾ ਸ਼ੰਕਰ ਵਜੋਂ ਹੋਈ। ਇਨ੍ਹਾਂ ਦੇ ਹੀ ਇਕ ਹੋਰ ਭਰਾ ਚਿਰੰਜੀ ਲਾਲ ਸਮੇਤ ਗੰਗਾ ਰਾਮ ਤੇ ਸੰਤੋਸ਼ ਵੀ ਜ਼ਖ਼ਮੀ ਹੋ ਗਏ। ਇਹ ਪੰਜੇ ਇਥੇ ਕਿਰਾਏ ਦੇ ਮਕਾਨ ਵਿੱਚ ਰਹਿੰਦੇ ਸਨ। ਇਸ ਦੀ ਰਾਤ ਨੂੰ ਛੱਤ ਡਿੱਗ ਗਈ। ਛੱਤ ਗ਼ਾਡਰ ਬਾਲੇ ਵਾਲੀ ਸੀ। ਘਟਨਾ ਦਾ ਪਤਾ ਲੱਗਣ ’ਤੇ ਹੋਰਨਾਂ ਸਮੇਤ ਥਾਣਾ ਕੋਤਵਾਲੀ ਦੇ ਮੁਖੀ ਇੰਸਪੈਕਟਰ ਸੁਖਵਿੰਦਰ ਗਿੱਲ ਤੇ ਥਾਣਾ ਸਬਜ਼ੀ ਮੰਡੀ ਦੇ ਐਸਐਚਓ ਮਨਜੀਤ ਸਿੰਘ ਵੀ ਘਟਨਾ ਸਥਾਨ ‘ਤੇ ਪੁੱਜੇ।
ਪਹਿਲਵਾਨ ਬਜਰੰਗ ਪੂਨੀਆ ਅਤੇ ਵਿਨੇਸ਼ ਫੋਗਾਟ ਨੂੰ ਬਿਨਾਂ ਟ੍ਰਾਇਲ ਤੋਂ ਏਸ਼ੀਆਈ ਖੇਡਾਂ ਵਿੱਚ ਖੇਡਣ ਲਈ ਡਾਇਰੈਕਟ ਐਂਟਰੀ ਮਿਲ ਗਈ ਹੈ। ਨਿਊਜ਼ ਏਜੰਸੀ ਏਐਨਆਈ ਨੇ ਸੂਤਰਾਂ ਦੇ ਹਵਾਲੇ ਨਾਲ ਜਾਣਕਾਰੀ ਦਿੰਦਿਆਂ ਹੋਇਆਂ ਕਿਹਾ ਕਿ ਐਡ-ਹਾਕ ਕਮੇਟੀ ਵੱਲੋਂ ਛੋਟ ਦਿੱਤੇ ਜਾਣ ਤੋਂ ਬਾਅਦ ਦੋਵੇਂ ਪਹਿਲਵਾਨ ਏਸ਼ੀਆਈ ਖੇਡਾਂ ਵਿੱਚ ਬਿਨਾਂ ਟ੍ਰਾਇਲ ਤੋਂ ਖੇਡ ਸਕਦੇ ਹਨ।
ਜਾਨਸਨ ਐਂਡ ਜੌਨਸਨ (Johnson & Johnson ) ਨੂੰ ਕੈਲੀਫੋਰਨੀਆ ਦੇ ਇੱਕ ਵਿਅਕਤੀ ਨੂੰ 18.8 ਮਿਲੀਅਨ ਡਾਲਰ ਦਾ ਭੁਗਤਾਨ ਕਰਨ ਦਾ ਹੁਕਮ ਦਿੱਤਾ ਗਿਆ ਹੈ, ਜਿਸ ਨੇ ਕਿਹਾ ਸੀ ਕਿ ਕੰਪਨੀ ਦੇ ਬੇਬੀ ਪਾਊਡਰ ਤੋਂ ਕੈਂਸਰ ਹੋਇਆ ਹੈ। ਕੈਲੀਫੋਰਨੀਆ ਦੇ ਵਿਅਕਤੀ ਨੇ ਕੈਂਸਰ ਲਈ ਕੰਪਨੀ ਦੇ ਟੈਲਕਮ ਪਾਊਡਰ ਨੂੰ ਜ਼ਿੰਮੇਵਾਰ ਠਹਿਰਾਇਆ। ਉਸ ਨੇ ਦੋਸ਼ ਲਾਇਆ ਸੀ ਕਿ ਕੰਪਨੀ ਨੇ ਬੇਬੀ ਪਾਊਡਰ ਨਾਲ ਹੋਣ ਵਾਲੀਆਂ ਸਿਹਤ ਸਮੱਸਿਆਵਾਂ ਨੂੰ ਛੁਪਾਇਆ ਸੀ।
ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਮਿਤ ਤਲਵਾੜ ਨੇ ਰਾਵੀ ਦਰਿਆ ਦੇ ਨੇੜੇ ਰਹਿੰਦੇ ਲੋਕਾਂ ਨੂੰ ਚੌਕਸ ਕਰਦੇ ਦੱਸਿਆ ਹੈ ਕਿ ਬੀਤੀ ਰਾਤ ਰਾਵੀ ਦਰਿਆ ਵਿਚ ਉਂਜ ਦਰਿਆ ਤੋਂ ਢਾਈ ਲੱਖ ਕਿਊਸਿਕ ਪਾਣੀ ਛੱਡੇ ਜਾਣ ਕਾਰਨ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵਧੇਗਾ। ਇਸ ਲਈ ਕੋਈ ਵੀ ਰਾਵੀ ਦਰਿਆ ਤੋਂ ਪਾਰ ਨਾ ਜਾਵੇ ਤੇ ਦਰਿਆ ਦੇ ਨੇੜੇ ਰਹਿੰਦੇ ਲੋਕ ਵੀ ਬੰਨ੍ਹ ਤੋਂ ਦੂਰ ਰਹਿਣ। ਉਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸੇ ਵੀ ਸਥਿਤੀ ਨਾ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ, ਪਰ ਇਸ ਲਈ ਤੁਹਾਡੇ ਸਾਥ ਦੀ ਲੋੜ ਹੈ। ਫਿਲਹਾਲ ਲੋਕ ਦਰਿਆ ਪਾਰ ਨਾ ਜਾਣ ਤੇ ਆਪਣੇ ਪਸ਼ੂ ਧਨ ਨੂੰ ਵੀ ਦਰਿਆ ਤੋਂ ਦੂਰ ਰੱਖਣ। ਉਨ੍ਹਾਂ ਕਿਹਾ ਕਿ ਪਾਣੀ ਅੱਜ ਸ਼ਾਮ ਤੱਕ ਰਾਵੀ ਦੇ ਅੰਮ੍ਰਿਤਸਰ ਜ਼ਿਲ੍ਹੇ ਵਾਲੇ ਇਲਾਕੇ ਵਿੱਚ ਆਉਣਾ ਹੈ, ਪਰ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੋਣ ਕਾਰਨ ਇਲਾਕਾ ਵਾਸੀ ਅੱਜ ਦਿਨ ਵੇਲੇ ਵੀ ਦਰਿਆ ਤੋਂ ਦੂਰ ਰਹਿਣ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਹਜ਼ਾਰਾਂ ਪੰਜਾਬੀਆਂ ਨੂੰ ਦਰਪੇਸ਼ ਤ੍ਰਾਸਦੀ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਣਕਿਆਸੇ ਹੜ੍ਹਾਂ ਦੌਰਾਨ ਹੜ੍ਹਾਂ ਦੀ ਮਾਰ ਤੋਂ ਬਚਾਅ ਵਾਸਤੇ ਸਰਕਾਰ ਦੀ ਗੈਰ ਮੌਜੂਦਗੀ ਵਿੱਚ ਇਸ ਦੀ ਗੰਭੀਰਤਾ ਹੋਰ ਵਧ ਗਈ ਹੈ।
ਪਟਿਆਲਾ ਨੇੜਲੇ ਪਿੰਡ ਰਸੂਲਪੁਰ ਜੌੜਾ ਵਿੱਚ ਸੋਮਵਾਰ ਨੂੰ ਗੁਆਂਢੀ ਪਰਿਵਾਰਾਂ ਵਿਚਾਲੇ ਹੋਈ ਖੂਨੀ ਝੜਪ ਦੇ ਮਾਮਲੇ ਵਿੱਚ ਪਟਿਆਲਾ ਜ਼ਿਲ੍ਹੇ ਦੇ ‘ਆਪ’ ਵਿਧਾਇਕ ਦੇ ਨਜ਼ਦੀਕੀ ਰਿਸ਼ਤੇਦਾਰ ਸਣੇ 65 ਜਣਿਆਂ ਖ਼ਿਲਾਫ਼ ਇਰਾਦਾ ਕਤਲ ਦੀ ਧਾਰਾ 307 ਤਹਿਤ ਕੇਸ ਦਰਜ ਕਰਕੇ 12 ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਧਰ ਗੋਲੀ ਲੱਗਣ ਕਾਰਨ ਜ਼ਖ਼ਮੀ ਗੁਰਸੇਵਕ ਸਿੰਘ ਅਜੇ ਵੀ ਪੀਜੀਆਈ ਹੈ, ਜਦੋਂਕਿ ਰਿਟਾਇਰਡ ਇੰਸਪੈਕਟਰ ਮਹਿਲ ਸਿੰਘ, ਅਮਰਜੀਤ ਕੌਰ, ਸਿਮਰਨਜੀਤ ਜੱਸੀ ਤੇ ਰਾਜਨ ਬਹਿਲ ਸਣੇ ਕੁਝ ਹੋਰ ਜ਼ਖ਼ਮੀ ਵੀ ਜ਼ੇਰੇ ਇਲਾਜ ਹਨ। ਇਹ ਘਟਨਾ ਮਾਲਕ ਸਿੰਘ ਵੱਲੋਂ ਆਪਣੇ ਵਿਹੜੇ ਦਾ ਗੇਟ ਵੱਡਾ ਕਰਨ ਦੇ ਮਾਮਲੇ ਨੂੰ ਲੈ ਕੇ ਵਾਪਰੀ ਸੀ। ਇਸ ਘਟਨਾ ’ਚ ਪਥਰਾਅ ਤੇ ਗੋਲੀਆਂ ਵੀ ਚੱਲੀਆਂ।
ਚੰਡੀਗੜ੍ਹੀਆਂ ਲਈ ਖੁਸ਼ਖਬਰੀ ਹੈ। ਜਲਦ ਹੀ ਟ੍ਰੈਫਿਕ ਜਾਮ ਦੀ ਦਿੱਕਤ ਤੋਂ ਰਾਹਤ ਮਿਲ ਸਕਦੀ ਹੈ। ਟ੍ਰੈਫਿਕ ਜਾਮ ਦੀ ਸਮੱਸਿਆ ਮੈਟਰੋ ਹੱਲ ਕਰੇਗੀ। ਜੀ ਹਾਂ, ਪੰਜਾਬ ਤੇ ਹਰਿਆਣਾ ਦੀ ਸਹਿਮਤੀ ਮਗਰੋਂ ਮੈਟਰੋ ਚਲਾਉਣ ਦਾ ਕੰਮ ਰਫਤਾਰ ਫੜ ਰਿਹਾ ਹੈ। ਚੰਡੀਗੜ੍ਹ ਵਿੱਚ ਮੈਟਰੋ ਚਲਾਉਣ ਦਾ ਨਵਾਂ ਰੂਟ ਲਗਪਗ ਤੈਅ ਹੋ ਚੁੱਕਾ ਹੈ। ਹਾਸਲ ਜਾਣਕਾਰੀ ਮੁਤਾਬਕ ਚੰਡੀਗੜ੍ਹ, ਪੰਜਾਬ ਤੇ ਹਰਿਆਣਾ ਪ੍ਰਸ਼ਾਸਨ ਦੀ ਮੰਗਲਵਾਰ ਨੂੰ ਹੋਈ ਸਾਂਝੀ ਮੀਟਿੰਗ ਵਿੱਚ ਰੂਟ ਪਲਾਨ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਹ ਲਗਪਗ 77 ਕਿਲੋਮੀਟਰ ਦਾ ਰਸਤਾ ਹੋਵੇਗਾ, ਪਹਿਲਾਂ ਇਹ ਲਗਪਗ 66 ਕਿਲੋਮੀਟਰ ਸੀ। ਇਸ ਨੂੰ 11 ਕਿਲੋਮੀਟਰ ਵਧਾ ਕੇ ਲਗਪਗ 77 ਕਿਲੋਮੀਟਰ ਕੀਤਾ ਗਿਆ ਹੈ। ਇਸ ਦੀ ਵਿਸਤ੍ਰਿਤ ਪ੍ਰੋਜੈਕਟ ਰਿਪੋਰਟ (ਡੀਪੀਆਰ) ਮਾਰਚ 2024 ਤੱਕ ਤਿਆਰ ਕੀਤੀ ਜਾਵੇਗੀ।
ਪੰਜਾਬ ਵਿਜੀਲੈਂਸ ਬਿਊਰੋ ਦੀ ਵਿਸ਼ੇਸ਼ ਜਾਂਚ ਟੀਮ ਨੇ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮਟਿਡ (ਪੀਏਸੀਐਲ) ਘੁਟਾਲੇ ਦੇ ਸਬੰਧ ਵਿੱਚ ਜਾਅਲੀ ਦਸਤਾਵੇਜ਼ ਤਸਦੀਕ ਕਰਨ ਦੇ ਦੋਸ਼ ਵਿੱਚ ਚਾਰਟਰਡ ਅਕਾਊਂਟੈਂਟ ਜਸਵਿੰਦਰ ਸਿੰਘ ਡਾਂਗ ਵਾਸੀ ਲੁਧਿਆਣਾ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਆਈਪੀਸੀ ਦੀ ਧਾਰਾ 406, 420, 465, 467, 468, 471, 384, 120-ਬੀ ਅਧੀਨ ਪੁਲਿਸ ਸਟੇਸ਼ਨ ਪੰਜਾਬ ਸਟੇਟ ਕਰਾਈਮ, ਐਸਏਐਸ ਨਗਰ ਵਿਖੇ ਦਰਜ ਐਫਆਈਆਰ ਨੰਬਰ 01 ਮਿਤੀ 21.02.2023 ਤਹਿਤ ਕੀਤੀ ਜਾਂਚ ਉਪਰੰਤ ਕੀਤੀ ਗਈ ਹੈ।
ਇਸ ਵਾਰ ਮੌਨਸੂਨ ਉੱਤਰੀ ਭਾਰਤ ਉੱਪਰ ਪੂਰੀ ਤਰ੍ਹਾਂ ਮਿਹਰਬਾਨ ਹੈ। ਹੁਣ ਤੱਕ ਮੌਨਸੂਨ ਨਾਲ ਹਿਮਾਚਲ ਪ੍ਰਦੇਸ਼ ਵਿੱਚ 90 ਫੀਸਦੀ ਤੇ ਪੰਜਾਬ ਵਿੱਚ 64 ਫੀਸਦੀ ਜ਼ਿਆਦਾ ਬਾਰਸ਼ ਹੋਈ ਹੈ। ਇਸ ਬਾਰਸ਼ ਨੇ ਵੱਡੀ ਤਬਾਹੀ ਵੀ ਮਚਾਈ ਹੈ। ਪੰਜਾਬ ਦੇ 19 ਜ਼ਿਲ੍ਹਿਆਂ ਦੇ 1432 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ। ਸੂਬੇ ਵਿੱਚ ਹੁਣ ਤੱਕ 38 ਲੋਕਾਂ ਦੀ ਮੌਤ ਹੋਈ ਹੈ।
ਪੰਜਾਬ ਵਿੱਚ ਆਉਣ ਵਾਲੇ ਸਮੇਂ ਦੌਰਾਨ ਇੱਕ ਵੱਡਾ ਸਕੈਮ ਦੇਖਣ ਨੂੰ ਮਿਲ ਸਕਦਾ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਜਾਅਲੀ ਅਤੇ ਗ਼ੈਰ ਮਾਨਤਾ ਪ੍ਰਾਪਤ ਯੂਨੀਵਰਸਿਟੀਆਂ ਦੀਆਂ ਡਿਗਰੀਆਂ ਦੇ ਆਧਾਰ 'ਤੇ ਨਿਯੁਕਤ ਅਧਿਆਪਕਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਪੰਜਾਬ ਵਿਜੀਲੈਂਸ ਬਿਊਰੋ ਨੂੰ ਮੁੱਢਲੀ ਜਾਂਚ ਦੌਰਾਨ ਫਰਜ਼ੀ ਡਿਗਰੀਆਂ ਦੇ ਆਧਾਰ 'ਤੇ ਨੌਕਰੀਆਂ ਹਾਸਲ ਕਰਨ ਵਾਲੇ ਲੁਧਿਆਣਾ ਦੇ 13 ਅਧਿਆਪਕਾਂ ਦੇ ਨਾਂ ਸਾਹਮਣੇ ਆਏ ਹਨ।
ਪਿਛੋਕੜ
Punjab Breaking News LIVE 19 July, 2023: ਇਸ ਵਾਰ ਮੌਨਸੂਨ ਉੱਤਰੀ ਭਾਰਤ ਉੱਪਰ ਪੂਰੀ ਤਰ੍ਹਾਂ ਮਿਹਰਬਾਨ ਹੈ। ਹੁਣ ਤੱਕ ਮੌਨਸੂਨ ਨਾਲ ਹਿਮਾਚਲ ਪ੍ਰਦੇਸ਼ ਵਿੱਚ 90 ਫੀਸਦੀ ਤੇ ਪੰਜਾਬ ਵਿੱਚ 64 ਫੀਸਦੀ ਜ਼ਿਆਦਾ ਬਾਰਸ਼ ਹੋਈ ਹੈ। ਇਸ ਬਾਰਸ਼ ਨੇ ਵੱਡੀ ਤਬਾਹੀ ਵੀ ਮਚਾਈ ਹੈ। ਪੰਜਾਬ ਦੇ 19 ਜ਼ਿਲ੍ਹਿਆਂ ਦੇ 1432 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ। ਸੂਬੇ ਵਿੱਚ ਹੁਣ ਤੱਕ 38 ਲੋਕਾਂ ਦੀ ਮੌਤ ਹੋਈ ਹੈ। ਹਿਮਾਚਲ 'ਚ 90% ਤੇ ਪੰਜਾਬ 'ਚ 64% ਵੱਧ ਬਾਰਸ਼
ਉੱਜ ਦਰਿਆ 'ਚ ਛੱਡਿਆ 171797 ਕਿਊਸਿਕ ਪਾਣੀ
Flood in Punjab: ਪਹਾੜੀ ਖੇਤਰਾਂ ਵਿੱਚ ਹੋ ਰਹੀ ਲਗਾਤਾਰ ਭਾਰੀ ਬਾਰਸ਼ ਕਾਰਨ ਦਰਿਆਵਾਂ ਤੇ ਨਾਲਿਆਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ। ਇਸ ਤਹਿਤ ਅੱਜ ਸਵੇਰੇ ਇੱਕ ਵਾਰ ਫਿਰ ਉੱਜ ਦਰਿਆ ਵਿੱਚ 171797 ਕਿਊਸਿਕ ਪਾਣੀ ਛੱਡਿਆ ਗਿਆ ਹੈ। ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਉੱਜ ਦਰਿਆ ਵਿੱਚ ਛੱਡਿਆ ਗਿਆ 171797 ਕਿਊਸਿਕ ਪਾਣੀ ਛੱਡਿਆ ਗਿਆ ਹੈ ਜੋ ਕਿ ਅੱਜ ਸਵੇਰੇ 8:00 ਵਜੇ ਮਕੌੜਾ ਪੱਤਣ ਕੋਲ ਰਾਵੀ ਰਦਿਆ ਵਿੱਚ ਆਣ ਮਿਲੇਗਾ ਤੇ ਉਸ ਤੋਂ ਦੋ ਘੰਟੇ ਬਾਅਦ ਕਰੀਬ ਦੁਪਹਿਰ 10:00 ਵਜੇ ਧਰਮਕੋਟ ਪੱਤਣ, ਘੋਨੇਵਾਲ (ਡੇਰਾ ਬਾਬਾ ਨਾਨਕ) ਤੱਕ ਪਹੁੰਚ ਜਾਵੇਗਾ। ਉੱਜ ਦਰਿਆ 'ਚ ਛੱਡਿਆ 171797 ਕਿਊਸਿਕ ਪਾਣੀ
ਪੰਜਾਬ ਦੇ 19 ਜ਼ਿਲ੍ਹਿਆਂ ਦੇ 1432 ਪਿੰਡਾਂ 'ਚ ਹੜ੍ਹਾਂ ਨੇ ਮਚਾਈ ਤਬਾਹੀ
Flood in Punjab: ਪੰਜਾਬ ਵਿੱਚ ਹੜ੍ਹਾਂ ਨਾਲ ਹੋਈ ਤਬਾਹੀ ਦੀ ਤਸਵੀਰ ਸਾਹਮਣੇ ਆਉਣ ਲੱਗੀ ਹੈ। ਇਸ ਬਾਰੇ ਸਰਕਾਰ ਨੇ ਹੀ ਅੰਕੜੇ ਜਾਰੀ ਕੀਤੇ ਹਨ। ਇਨ੍ਹਾਂ ਅੰਕੜਿਆਂ ਮੁਤਾਬਕ ਸੂਬੇ ਦੇ 19 ਜ਼ਿਲ੍ਹਿਆਂ ਦੇ 1432 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ। ਸਰਕਾਰ ਵੱਲੋਂ 26280 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। ਭਾਵ ਇਹ ਲੋਕ ਘਰ ਛੱਡਣ ਲਈ ਮਜਬੂਰ ਹੋਏ ਹਨ। 3828 ਲੋਕ ਅਜੇ ਵੀ 155 ਰਾਹਤ ਕੈਂਪਾਂ ’ਚ ਰਹਿ ਰਹੇ ਹਨ। ਇਸ ਤੋਂ ਇਲਾਵਾ ਹੁਣ ਤੱਕ 38 ਲੋਕਾਂ ਦੀ ਮੌਤ ਹੋਈ ਹੈ ਤੇ 15 ਜ਼ਖਮੀ ਹੋਏ ਹਨ। ਪੰਜਾਬ ਦੇ 19 ਜ਼ਿਲ੍ਹਿਆਂ ਦੇ 1432 ਪਿੰਡਾਂ 'ਚ ਹੜ੍ਹਾਂ ਨੇ ਮਚਾਈ ਤਬਾਹੀ
20 ਸਾਲਾਂ ਤੋਂ ਪੰਜਾਬ 'ਚ ਚੱਲ ਰਹੀ ਸੀ ਵੱਡੀ ਗੇਮ
Fake Degrees Scam in Punjab : ਪੰਜਾਬ ਵਿੱਚ ਆਉਣ ਵਾਲੇ ਸਮੇਂ ਦੌਰਾਨ ਇੱਕ ਵੱਡਾ ਸਕੈਮ ਦੇਖਣ ਨੂੰ ਮਿਲ ਸਕਦਾ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਜਾਅਲੀ ਅਤੇ ਗ਼ੈਰ ਮਾਨਤਾ ਪ੍ਰਾਪਤ ਯੂਨੀਵਰਸਿਟੀਆਂ ਦੀਆਂ ਡਿਗਰੀਆਂ ਦੇ ਆਧਾਰ 'ਤੇ ਨਿਯੁਕਤ ਅਧਿਆਪਕਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਪੰਜਾਬ ਵਿਜੀਲੈਂਸ ਬਿਊਰੋ ਨੂੰ ਮੁੱਢਲੀ ਜਾਂਚ ਦੌਰਾਨ ਫਰਜ਼ੀ ਡਿਗਰੀਆਂ ਦੇ ਆਧਾਰ 'ਤੇ ਨੌਕਰੀਆਂ ਹਾਸਲ ਕਰਨ ਵਾਲੇ ਲੁਧਿਆਣਾ ਦੇ 13 ਅਧਿਆਪਕਾਂ ਦੇ ਨਾਂ ਸਾਹਮਣੇ ਆਏ ਹਨ। 20 ਸਾਲਾਂ ਤੋਂ ਪੰਜਾਬ 'ਚ ਚੱਲ ਰਹੀ ਸੀ ਵੱਡੀ ਗੇਮ
- - - - - - - - - Advertisement - - - - - - - - -