Punjab Breaking News LIVE: ਸੀਐਮ ਮਾਨ ਦਾ ਸਿੱਖ ਸਿਆਸਤ ਵਿੱਚ ਵੱਡਾ ਧਮਾਕਾ, ਅੱਜ ਹੋ ਸਕਦੀ ਬਾਰਸ਼, ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਆਹਮੋ-ਸਾਹਮਣੇ
Punjab Breaking News LIVE 19 June, 2023: ਸੀਐਮ ਮਾਨ ਦਾ ਸਿੱਖ ਸਿਆਸਤ ਵਿੱਚ ਵੱਡਾ ਧਮਾਕਾ, ਅੱਜ ਹੋ ਸਕਦੀ ਬਾਰਸ਼, ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਆਹਮੋ-ਸਾਹਮਣੇ
ਪੰਜਾਬ ਵਿਜੀਲੈਂਸ ਬਿਊਰੋ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਪਾਵਰ ਸਟੇਸ਼ਨ, ਅਲੀਵਾਲ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ (ਜੇ.ਈ.) ਕਿਰਪਾ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਜੇ.ਈ. ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਢਡਿਆਲਾ ਦੇ ਵਾਸੀ ਸੁਖਜੀਤ ਸਿੰਘ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਜੇ.ਈ. ਕਿਰਪਾ ਸਿੰਘ ਨੇ ਨਵਾਂ ਟਰਾਂਸਫਾਰਮਰ ਲਗਵਾਉਣ ਬਦਲੇ ਉਸ ਕੋਲੋਂ 20,000 ਰੁਪਏ ਰਿਸ਼ਵਤ ਮੰਗੀ ਹੈ।
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿੱਚ ਕਰਵਾਏ ਜਾ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਸਮੂਹ ਕਾਰਜਸਾਧਕ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਨੂੰ ਨੇਪਰੇ ਚੜ੍ਹਾਉਣ ਲਈ ਜਾਰੀ ਸਮਾਂ ਸਾਰਣੀ ਅਨੁਸਾਰ ਤੈਅ ਸਮੇਂ ਅੰਦਰ ਕੰਮ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।
ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਰਵਿੰਦ ਕੁਮਾਰ ਪੁੱਤਰ ਸੁਦਾਮਾ ਸਿੰਘ ਮਕਾਨ ਨੰ. 3, ਉਂਕਾਰ ਨਗਰ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਦੇ ਵਸਨੀਕ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਪੰਜਾਬ ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕੀਤਾ ਗਿਆ ਹੈ।
ਉਤਰਾਖੰਡ ਦੇ ਚੰਪਾਵਤ ਜ਼ਿਲ੍ਹੇ ਵਿੱਚ ਬੱਸ ਪਲਟਣ ਕਾਰਨ 25 ਦੇ ਕਰੀਬ ਸਿੱਖ ਸ਼ਰਧਾਲੂ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚੋਂ ਸੱਤ ਦੀ ਹਾਲਤ ਗੰਭੀਰ ਹੈ। ਇਹ ਹਾਦਸਾ ਨੈਸ਼ਨਲ ਹਾਈਵੇਅ 9 'ਤੇ ਧੌਨ ਨੇੜੇ ਐਤਵਾਰ ਦੇਰ ਰਾਤ ਵਾਪਰਿਆ। ਹਾਸਲ ਜਾਣਕਾਰੀ ਮੁਤਾਬਕ ਜ਼ਖਮੀਆਂ ਨੂੰ ਚੰਪਾਵਤ ਹਸਪਤਾਲ ਲਿਜਾਇਆ ਗਿਆ, ਜਿਨ੍ਹਾਂ 'ਚੋਂ 7 ਨੂੰ ਗੰਭੀਰ ਹਾਲਤ ਨੂੰ ਦੇਖਦੇ ਹੋਏ ਹਲਦਵਾਨੀ ਦੇ ਸੁਸ਼ੀਲਾ ਤਿਵਾੜੀ ਹਸਪਤਾਲ 'ਚ ਰੈਫਰ ਕਰ ਦਿੱਤਾ ਗਿਆ। ਘਟਨਾ ਦੇ ਸਮੇਂ ਬੱਸ ਵਿੱਚ 50 ਦੇ ਕਰੀਬ ਸ਼ਰਧਾਲੂ ਸਵਾਰ ਸਨ, ਜੋ ਪੰਜਾਬ ਦੇ ਰੂਪਨਗਰ ਜ਼ਿਲ੍ਹੇ ਨਾਲ ਸਬੰਧਤ ਹਨ। ਇਹ ਸਾਰੇ ਚੰਪਾਵਤ ਸਥਿਤ ਗੁਰਦੁਆਰਾ ਰੀਠਾ ਸਾਹਿਬ ਮੱਥਾ ਟੇਕ ਕੇ ਪਰਤ ਰਹੇ ਸਨ।
ਵਿਦੇਸ਼ਾਂ ਵਿੱਚ ਬੈਠੇ ਖਾਲਿਸਤਾਨ ਪੱਖੀ ਸੰਗਠਨਾਂ ਦੇ ਲੀਡਰਾਂ ਨੂੰ ਚੁਣ-ਚੁਣ ਕੇ ਮਾਰਿਆ ਜਾ ਰਿਹਾ ਹੈ। ਅੱਜ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਕੈਨੇਡਾ 'ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਪਿਛਲੇ ਥੋੜ੍ਹੇ ਸਮੇਂ ਦੌਰਾਨ ਹੀ ਕਈ ਵੱਡੇ ਖਾਲਿਸਤਾਨੀ ਲੀਡਰਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਹੈਰਾਨੀ ਦੀ ਗੱਲ ਹੈ ਕਿ ਇਹ ਕਤਲ ਕਿਸ ਨੇ ਕੀਤੇ ਤੇ ਕਿਸ ਨੇ ਕਰਵਾਏ ਇਸ ਬਾਰੇ ਅਜੇ ਤੱਕ ਕਿਸੇ ਨੂੰ ਭਿਣਕ ਤੱਕ ਨਹੀਂ ਲੱਗੀ।
ਦਰਜਨ ਤੋਂ ਵਧੇਰੇ ਜਨਤਕ ਜਥੇਬੰਦੀਆਂ ਨੇ ਸਾਂਝੀ ਮੀਟਿੰਗ ਕਰਕੇ ਐਨਆਰਆਈ ਦੀ ਕੋਠੀ ਤੋਂ ਕਬਜ਼ਾ ਛੁਡਾਉਣ ਲਈ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਪਰਵਾਸੀ ਪੰਜਾਬਣ ਕੁਲਦੀਪ ਕੌਰ ਧਾਲੀਵਾਲ ਦੀ ਮੌਜੂਦਗੀ ’ਚ ਇਨ੍ਹਾਂ ਜਨਤਕ ਜਥੇਬੰਦੀਆਂ ਦੇ ਆਗੂਆਂ ’ਤੇ ਆਧਾਰਤ ਐਕਸ਼ਨ ਕਮੇਟੀ ਨੇ 20 ਜੂਨ ਨੂੰ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਣ ਦਾ ਫ਼ੈਸਲਾ ਲਿਆ। ਇਸ ਮੌਕੇ ਪੁਲਿਸ ਅਧਿਕਾਰੀ ਨੂੰ ਸ਼ਿਕਾਇਤ ਦੇਣ ਦੇ ਨਾਲ ਸਾਰੇ ਤੱਥ ਸਾਹਮਣੇ ਰੱਖ ਕੇ ਫੌਰੀ ਕਾਰਵਾਈ ਦੀ ਮੰਗ ਕੀਤੀ ਜਾਵੇਗੀ। ਇੱਕ ਹਫ਼ਤਾ ਉਡੀਕ ਕਰਨ ਦੀ ਗੱਲ ਕਰਦਿਆਂ ਉਨ੍ਹਾਂ ਵੱਡਾ ਸੰਘਰਸ਼ ਵਿੱਢਣ ਤੇ ਲੋੜ ਪੈਣ ’ਤੇ ਸੜਕਾਂ ’ਤੇ ਉੱਤਰਨ ਦੀ ਚਿਤਾਵਨੀ ਦਿੱਤੀ।
ਪੰਜਾਬ ਵਿੱਚ ਪਾਰਾ ਲਗਾਤਾਰ ਵੱਧਦਾ ਜਾ ਰਿਹਾ ਹੈ। ਹਾਲਾਂਕਿ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਸਮੇਤ ਲੁਧਿਆਣਾ, ਪਟਿਆਲਾ, ਹੁਸ਼ਿਆਰਪੁਰ ਤੇ ਕੁਝ ਹੋਰਨਾਂ ਇਲਾਕਿਆਂ ਵਿੱਚ ਹਲਕੀ ਬੂੰਦਾ-ਬਾਂਦੀ ਹੋਣ ਕਰਕੇ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਨੇ ਅੱਜ ਕੁਝ ਥਾਵਾਂ ’ਤੇ ਮੀਂਹ ਤੇ ਹਵਾਵਾਂ ਚੱਲਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਤੋਂ ਬਾਅਦ 20, 21 ਤੇ 22 ਜੂਨ ਨੂੰ ਮੌਸਮ ਸਾਫ ਰਹੇਗਾ ਤੇ ਅਜਿਹੇ ਵਿਚ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਉੱਤਰੀ ਭਾਰਤ ਭਿਆਨਕ ਗਰਮੀ ਦੀ ਲਪੇਟ 'ਚ ਹੈ। ਤੇਜ਼ ਧੁੱਪ ਤੋਂ ਲੋਕ ਬੇਹੱਦ ਪ੍ਰੇਸ਼ਾਨ ਹਨ। ਗਰਮੀ ਕਾਰਨ ਹਾਲਾਤ ਅਜਿਹੇ ਬਣ ਗਏ ਹਨ ਕਿ ਲੋਕ ਸ਼ਾਮ ਨੂੰ ਵੀ ਬਾਹਰ ਨਹੀਂ ਨਿਕਲ ਰਹੇ ਹਨ। ਤੇਜ਼ ਹਵਾਵਾਂ ਨੇ ਲੋਕਾਂ ਦੀ ਹਾਲਤ ਤਰਸਯੋਗ ਕਰ ਦਿੱਤੀ ਹੈ। ਇਸ ਦੌਰਾਨ ਤਿੰਨ ਸੂਬਿਆਂ ਉੱਤਰ ਪ੍ਰਦੇਸ਼, ਬਿਹਾਰ ਅਤੇ ਉੜੀਸਾ ਵਿੱਚ ਪਿਛਲੇ ਤਿੰਨ ਦਿਨਾਂ ਵਿੱਚ ਭਿਆਨਕ ਗਰਮੀ ਕਾਰਨ ਦਰਜਨਾਂ ਲੋਕਾਂ ਦੀ ਮੌਤ ਹੋ ਚੁੱਕੀ ਹੈ।
ਪੰਜਾਬ ਦੇ ਸੀਐਮ ਭਗਵੰਤ ਮਾਨ ਤੋਂ ਬਾਅਦ ਹੁਣ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਿਚਾਲੇ ਚਿੱਠੀਆਂ ਦਾ ਦੌਰ ਲਗਾਤਾਰ ਜਾਰੀ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵਿਧਾਨ ਸਭਾ ਸੈਸ਼ਨ ਨੂੰ ਲੈ ਕੇ ਮੁੜ ਸਵਾਲ ਚੁੱਕੇ ਹਨ। ਉਨ੍ਹਾਂ ਨੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਇੱਕ ਹੋਰ ਚਿੱਠੀ ਲਿਖੀ ਹੈ। ਸਪੀਕਰ ਨੂੰ ਰਾਜਪਾਲ ਦੀ ਇਹ ਦੂਜੀ ਚਿੱਠੀ ਹੈ।
ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਕੈਨੇਡਾ 'ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਨਿੱਝਰ ਅੱਤਵਾਦੀ ਸੰਗਠਨ ਖਾਲਿਸਤਾਨ ਟਾਈਗਰ ਫੋਰਸ (ਕੇਟੀਐਫ) ਦਾ ਮੁਖੀ ਸੀ। ਉਹ ਕੈਨੇਡਾ ਵਿੱਚ ਰਹਿੰਦਿਆਂ ਲੰਮੇ ਸਮੇਂ ਤੋਂ ਪੰਜਾਬ ਵਿੱਚ ਖਾਲਿਸਤਾਨੀ ਲਹਿਰ ਨੂੰ ਉਭਾਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਮੁੱਢਲੀ ਜਾਣਕਾਰੀ ਅਨੁਸਾਰ ਕੈਨੇਡਾ ਦੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਨੇੜੇ ਦੋ ਅਣਪਛਾਤੇ ਬੰਦੂਕਧਾਰੀਆਂ ਵੱਲੋਂ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਨਿੱਝਰ ਇਸ ਗੁਰਦੁਆਰੇ ਦਾ ਮੁਖੀ ਵੀ ਸੀ। ਉਹ ਅੱਤਵਾਦੀ ਸੰਗਠਨ ਸਿੱਖਸ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦਾ ਵੀ ਕਰੀਬੀ ਸੀ।
ਮੁੱਖ ਮੰਤਰੀ ਭਗਵੰਤ ਮਾਨ ਅੱਜ ਸਿੱਖ ਸਿਆਸਤ ਵਿੱਚ ਵੱਡਾ ਧਮਾਕਾ ਕਰਨ ਜਾ ਰਹੇ ਹਨ। ਉਹ ਸ੍ਰੀ ਹਰਮਿੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਨ ਦੇ ਅਧਿਕਾਰ ਸਾਰੇ ਚੈਨਲਾਂ ਆਦਿ ਨੂੰ ਮੁਫ਼ਤ ਦੇਣ ਲਈ ਸਿੱਖ ਗੁਰਦੁਆਰਾ ਐਕਟ-1925 ਵਿੱਚ ਸੋਧ ਕਰਨ ਜਾ ਰਹੇ ਹਨ। ਇਸ ਫੈਸਲੇ ਨਾਲ ਨਾ ਸਿਰਫ ਵਿਰੋਧੀ ਧਿਰ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ ਲੱਗੇਗਾ, ਸਗੋਂ ਮੁੱਖ ਮੰਤਰੀ ਭਗਵੰਤ ਮਾਨ ਇਸ ਫੈਸਲੇ ਨਾਲ ਸਿੱਖਾਂ ਸੰਗਤ ਦਾ ਦਿਲ ਜਿੱਤਣ ਵਿੱਚ ਵੀ ਕਾਮਯਾਬ ਹੋਣਗੇ।
ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਲਗਾਤਾਰ ਮੌਸਮ ਖਰਾਬ ਰਹਿਣ ਤੇ ਬਰਫਬਾਰੀ ਹੋਣ ਦੇ ਬਾਵਜੂਦ ਇਸ ਯਾਤਰਾ ਪ੍ਰਤੀ ਸੰਗਤ ਵਿੱਚ ਭਾਰੀ ਉਤਸ਼ਾਹ ਹੈ। ਲਗਪਗ ਇੱਕ ਮਹੀਨੇ ਵਿੱਚ 80 ਹਜ਼ਾਰ ਤੋਂ ਵੱਧ ਸ਼ਰਧਾਲੂ ਇੱਥੇ ਮੱਥਾ ਟੇਕ ਚੁੱਕੇ ਹਨ। ਇਸ ਬਾਰੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਇਸ ਵਾਰ ਮੌਸਮ ਵਧੇਰੇ ਕਰਕੇ ਖਰਾਬ ਰਿਹਾ ਹੈ। ਇਸ ਦੇ ਬਾਵਜੂਦ ਸੰਗਤ ’ਚ ਇਸ ਯਾਤਰਾ ਪ੍ਰਤੀ ਉਤਸ਼ਾਹ ਵਧ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੰਕੜਿਆਂ ਮੁਤਾਬਕ ਹੁਣ ਤੱਕ 78,706 ਸ਼ਰਧਾਲੂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਨਤਮਸਤਕ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦਿਨਾਂ ’ਚ ਬਰਫ ਪਿਘਲਣੀ ਸ਼ੁਰੂ ਹੋ ਗਈ ਹੈ ਤੇ ਯਾਤਰੂਆਂ ਵਿੱਚ ਯਾਤਰਾ ਪ੍ਰਤੀ ਉਤਸ਼ਾਹ ਹੋਰ ਵਧ ਰਿਹਾ ਹੈ।
ਪਿਛੋਕੜ
Punjab Breaking News LIVE 19 June, 2023: ਮੁੱਖ ਮੰਤਰੀ ਭਗਵੰਤ ਮਾਨ ਅੱਜ ਸਿੱਖ ਸਿਆਸਤ ਵਿੱਚ ਵੱਡਾ ਧਮਾਕਾ ਕਰਨ ਜਾ ਰਹੇ ਹਨ। ਉਹ ਸ੍ਰੀ ਹਰਮਿੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਨ ਦੇ ਅਧਿਕਾਰ ਸਾਰੇ ਚੈਨਲਾਂ ਆਦਿ ਨੂੰ ਮੁਫ਼ਤ ਦੇਣ ਲਈ ਸਿੱਖ ਗੁਰਦੁਆਰਾ ਐਕਟ-1925 ਵਿੱਚ ਸੋਧ ਕਰਨ ਜਾ ਰਹੇ ਹਨ। ਇਸ ਫੈਸਲੇ ਨਾਲ ਨਾ ਸਿਰਫ ਵਿਰੋਧੀ ਧਿਰ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ ਲੱਗੇਗਾ, ਸਗੋਂ ਮੁੱਖ ਮੰਤਰੀ ਭਗਵੰਤ ਮਾਨ ਇਸ ਫੈਸਲੇ ਨਾਲ ਸਿੱਖਾਂ ਸੰਗਤ ਦਾ ਦਿਲ ਜਿੱਤਣ ਵਿੱਚ ਵੀ ਕਾਮਯਾਬ ਹੋਣਗੇ। ਮੁੱਖ ਮੰਤਰੀ ਭਗਵੰਤ ਮਾਨ ਅੱਜ ਸਿੱਖ ਸਿਆਸਤ 'ਚ ਕਰਨਗੇ ਵੱਡਾ ਧਮਾਕਾ
ਫੋਕੇ ਹੀ ਸਾਬਤ ਹੋ ਰਹੇ ਸਰਕਾਰੀ ਦਾਅਵੇ!
Punjab News: ਸਰਕਾਰਾਂ ਬੇਸ਼ੱਕ ਕਣਕ-ਝੋਨੇ ਦੇ ਰਵਾਇਤੀ ਫਸਲੀ ਚੱਕਰ ਨੂੰ ਤੋੜ ਕੇ ਕਿਸਾਨਾਂ ਨੂੰ ਹੋਰਨਾਂ ਫਸਲਾਂ ਵੱਲ ਉਤਸ਼ਾਹਿਤ ਕਰਨ ਦੇ ਦਾਅਵੇ ਕਰਦੀਆਂ ਹਨ ਪਰ ਅਸਲੀਅਤ ਕੁਝ ਹੋਰ ਹੀ ਹੈ। ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਕੋਈ ਪੁਖਤਾ ਨੀਤੀ ਨਾ ਬਣਾਏ ਜਾਣ ਕਰਕੇ ਕਿਸਾਨ ਮੁੜ ਰਵਾਇਤੀ ਫਸਲਾਂ ਵੱਲ ਮੁੜਨ ਲਈ ਮਜਬੂਰ ਹੋ ਰਹੇ ਹਨ। ਇਸ ਦੀ ਤਾਜ਼ਾ ਮਿਸਾਲ ਨਰਮਾ ਕਾਸ਼ਤਕਾਰਾਂ ਦੀ ਹੈ। ਸਰਕਾਰੀ ਅਣਦੇਖੀ ਕਰਕੇ ਕਿਸਾਨ ਨਰਮਾ ਬੀਜਣ ਤੋਂ ਤੌਬਾ ਕਰਨ ਲੱਗੇ ਹਨ। ਫੋਕੇ ਹੀ ਸਾਬਤ ਹੋ ਰਹੇ ਸਰਕਾਰੀ ਦਾਅਵੇ!
ਪੰਜਾਬ ਦੇ ਕਈ ਇਲਾਕਿਆਂ 'ਚ ਅੱਜ ਹੋ ਸਕਦੀ ਬਾਰਸ਼
Punjab Weather Report: ਪੰਜਾਬ ਵਿੱਚ ਪਾਰਾ ਲਗਾਤਾਰ ਵੱਧਦਾ ਜਾ ਰਿਹਾ ਹੈ। ਹਾਲਾਂਕਿ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਸਮੇਤ ਲੁਧਿਆਣਾ, ਪਟਿਆਲਾ, ਹੁਸ਼ਿਆਰਪੁਰ ਤੇ ਕੁਝ ਹੋਰਨਾਂ ਇਲਾਕਿਆਂ ਵਿੱਚ ਹਲਕੀ ਬੂੰਦਾ-ਬਾਂਦੀ ਹੋਣ ਕਰਕੇ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਨੇ ਅੱਜ ਕੁਝ ਥਾਵਾਂ ’ਤੇ ਮੀਂਹ ਤੇ ਹਵਾਵਾਂ ਚੱਲਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਤੋਂ ਬਾਅਦ 20, 21 ਤੇ 22 ਜੂਨ ਨੂੰ ਮੌਸਮ ਸਾਫ ਰਹੇਗਾ ਤੇ ਅਜਿਹੇ ਵਿਚ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੰਜਾਬ ਦੇ ਕਈ ਇਲਾਕਿਆਂ 'ਚ ਅੱਜ ਹੋ ਸਕਦੀ ਬਾਰਸ਼
ਖਰਾਬ ਮੌਸਮ ਦੇ ਬਾਵਜੂਦ 80 ਹਜ਼ਾਰ ਤੋਂ ਵੱਧ ਸ਼ਰਧਾਲੂ ਪਹੁੰਚੇ ਸ੍ਰੀ ਹੇਮਕੁੰਟ ਸਾਹਿਬ
Hemkund Sahib Yatra 2023 : ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਲਗਾਤਾਰ ਮੌਸਮ ਖਰਾਬ ਰਹਿਣ ਤੇ ਬਰਫਬਾਰੀ ਹੋਣ ਦੇ ਬਾਵਜੂਦ ਇਸ ਯਾਤਰਾ ਪ੍ਰਤੀ ਸੰਗਤ ਵਿੱਚ ਭਾਰੀ ਉਤਸ਼ਾਹ ਹੈ। ਲਗਪਗ ਇੱਕ ਮਹੀਨੇ ਵਿੱਚ 80 ਹਜ਼ਾਰ ਤੋਂ ਵੱਧ ਸ਼ਰਧਾਲੂ ਇੱਥੇ ਮੱਥਾ ਟੇਕ ਚੁੱਕੇ ਹਨ। ਇਸ ਬਾਰੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਇਸ ਵਾਰ ਮੌਸਮ ਵਧੇਰੇ ਕਰਕੇ ਖਰਾਬ ਰਿਹਾ ਹੈ। ਇਸ ਦੇ ਬਾਵਜੂਦ ਸੰਗਤ ’ਚ ਇਸ ਯਾਤਰਾ ਪ੍ਰਤੀ ਉਤਸ਼ਾਹ ਵਧ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੰਕੜਿਆਂ ਮੁਤਾਬਕ ਹੁਣ ਤੱਕ 78,706 ਸ਼ਰਧਾਲੂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਨਤਮਸਤਕ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦਿਨਾਂ ’ਚ ਬਰਫ ਪਿਘਲਣੀ ਸ਼ੁਰੂ ਹੋ ਗਈ ਹੈ ਤੇ ਯਾਤਰੂਆਂ ਵਿੱਚ ਯਾਤਰਾ ਪ੍ਰਤੀ ਉਤਸ਼ਾਹ ਹੋਰ ਵਧ ਰਿਹਾ ਹੈ। ਖਰਾਬ ਮੌਸਮ ਦੇ ਬਾਵਜੂਦ 80 ਹਜ਼ਾਰ ਤੋਂ ਵੱਧ ਸ਼ਰਧਾਲੂ ਪਹੁੰਚੇ ਸ੍ਰੀ ਹੇਮਕੁੰਟ ਸਾਹਿਬ
- - - - - - - - - Advertisement - - - - - - - - -