Punjab Breaking News LIVE: ਭਾਰਤ ਤੇ ਕੈਨੇਡਾ ਵਿਚਾਲੇ ਖੜਕੀ!, ਸੀਐਮ ਭਗਵੰਤ ਮਾਨ ਦਾ ਮੋਦੀ ਸਰਕਾਰ 'ਤੇ ਹਮਲਾ, ਲਾਰੈਂਸ ਬਿਸ਼ਨੋਈ ਦੀ ਵੀਡੀਓ 'ਤੇ ਪੁਲਿਸ ਦਾ ਵੱਡਾ ਦਾਅਵਾ
Punjab Breaking News LIVE, 19 September, 2023: ਭਾਰਤ ਤੇ ਕੈਨੇਡਾ ਵਿਚਾਲੇ ਖੜਕੀ!, ਸੀਐਮ ਭਗਵੰਤ ਮਾਨ ਦਾ ਮੋਦੀ ਸਰਕਾਰ 'ਤੇ ਹਮਲਾ, ਲਾਰੈਂਸ ਬਿਸ਼ਨੋਈ ਦੀ ਵੀਡੀਓ 'ਤੇ ਪੁਲਿਸ ਦਾ ਵੱਡਾ ਦਾਅਵਾ
LIVE
Background
Punjab Breaking News LIVE, 19 September, 2023: ਮੁੱਖ ਮੰਤਰੀ ਭਗਵੰਤ ਮਾਨ ਲਗਤਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨਾ ਬਣਾ ਰਹੇ ਹਨ। ਹੁਣ ਉਨ੍ਹਾਂ ਨੇ ਅਨੰਤਨਾਗ ਵਿੱਚ ਸ਼ਹੀਦ ਹੋਏ ਫੌਜੀ ਜਵਾਨਾਂ ਨੂੰ ਲੈ ਕੇ ਬੀਜੇਪੀ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਸਵਾਲ ਉਠਾਇਆ ਹੈ ਕਿ ਜਿਸ ਵੇਲੇ ਅਨੰਤਨਾਗ ਵਿੱਚ ਫੌਜੀ ਜਵਾਨ ਸ਼ਹੀਦ ਹੋ ਰਹੇ ਸੀ, ਉਸ ਵੇਲੇ ਪ੍ਰਧਾਨ ਮੰਤਰੀ ਨਰੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਜੀ-20 ਤੋਂ ਬਾਅਦ ਉਸੇ ਸ਼ਾਮ ਜਸ਼ਨ ਮਨਾ ਰਹੇ ਸੀ। ਜਦੋਂ ਅਨੰਤਨਾਗ 'ਚ ਫੌਜੀ ਜਵਾਨ ਸ਼ਹੀਦ ਹੋਏ, ਉਸੇ ਸ਼ਾਮ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਤੇ ਰੱਖਿਆ ਮੰਤਰੀ G-20 ਦੇ ਜਸ਼ਨ ਮਨਾ ਰਹੇ ਸੀ
ਟਰੂਡੋ ਵੱਲੋਂ ਖਾਲਿਸਤਾਨੀ ਨਿੱਝਰ ਦੀ ਹੱਤਿਆ ਬਾਰੇ ਦਾਅਵੇ ਮਗਰੋਂ ਭਾਰਤ ਦਾ ਸਖਤ ਜਵਾਬ
India rejects allegations of canada: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਪਿੱਛੇ ਭਾਰਤੀ ਏਜੰਸੀਆਂ ਦੇ ਹੱਥ ਬਾਰੇ ਦਾਅਵਾ ਕਰਨ ਮਗਰੋਂ ਦੁਨੀਆ ਭਰ ਵਿੱਚ ਹਲਚਲ ਮੱਚ ਗਈ ਹੈ। ਉਧਰ, ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡਾ ਨੂੰ ਸਖਤ ਜਵਾਬ ਦਿੱਤਾ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡਾ ਦੇ ਦੋਸ਼ਾਂ ਨੂੰ ਬੇਤੁਕਾ ਤੇ ਪ੍ਰੇਰਿਤ ਕਰਾਰ ਦਿੱਤਾ ਹੈ। ਭਾਰਤ ਨੇ ਕਿਹਾ ਹੈ ਕਿ ਅਜਿਹੇ ਦੋਸ਼ ਸਿਰਫ ਉਨ੍ਹਾਂ ਖਾਲਿਸਤਾਨੀ ਅੱਤਵਾਦੀਆਂ ਤੇ ਕੱਟੜਪੰਥੀਆਂ ਤੋਂ ਧਿਆਨ ਹਟਾਉਣ ਲਈ ਹਨ, ਜਿਨ੍ਹਾਂ ਨੂੰ ਲੰਬੇ ਸਮੇਂ ਤੋਂ ਕੈਨੇਡਾ ਵਿੱਚ ਸ਼ਰਨ ਦਿੱਤੀ ਗਈ ਹੈ ਤੇ ਜੋ ਭਾਰਤ ਦੀ ਖੇਤਰੀ ਏਕਤਾ ਤੇ ਅਖੰਡਤਾ ਲਈ ਲਗਾਤਾਰ ਖਤਰਾ ਬਣੇ ਹੋਏ ਹਨ। ਟਰੂਡੋ ਵੱਲੋਂ ਖਾਲਿਸਤਾਨੀ ਨਿੱਝਰ ਦੀ ਹੱਤਿਆ ਬਾਰੇ ਦਾਅਵੇ ਮਗਰੋਂ ਭਾਰਤ ਦਾ ਸਖਤ ਜਵਾਬ
Social Media ’ਤੇ ਅਪਲੋਡ ਕੀਤੀ ਲਾਰੈਂਸ ਬਿਸ਼ਨੋਈ ਦੀ ਵੀਡੀਓ ਪੰਜਾਬ ਦੀਆਂ ਜੇਲ੍ਹਾਂ ਵਿੱਚ ਨਹੀਂ ਬਣਾਈ ਗਈ: ਆਈਜੀ ਜੇਲ੍ਹਾਂ
Punjab News: ਜੇਲ੍ਹ ਵਿਭਾਗ ਪੰਜਾਬ ਨੇ ਸੂਬੇ ਦੀਆਂ ਜੇਲ੍ਹਾਂ ਵਿੱਚ ਮੋਬਾਈਲਾਂ ਦੀ ਵਰਤੋਂ ਸਬੰਧੀ ਨਸ਼ਰ ਹੋ ਰਹੀਆਂ ਮੀਡੀਆ ਰਿਪੋਰਟਾਂ ਨੂੰ ਸਿਰੇ ਤੋਂ ਖਾਰਿਜ ਕਰਦਿਆਂ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਵੀਡੀਓ ਨੂੰ ਗੁੰਮਰਾਹਕੁੰਨ, ਬੇਬੁਨਿਆਦ ਦੱਸਿਆ ਹੈ ਅਤੇ ਕਿਹਾ ਕਿ ਇਸ ਵੀਡੀਓ ਦਾ ਸੂਬੇ ਦੀਆਂ ਜੇਲ੍ਹਾਂ ਨਾਲ ਕੋਈ ਸਬੰਧ ਨਹੀਂ ਹੈ। ਜ਼ਿਕਰਯੋਗ ਹੈ ਕਿ ਇੱਕ ਨਿਊਜ਼ ਚੈਨਲ ਨੇ 17 ਸਤੰਬਰ, 2023 ਦੀ ਇੱਕ ਵੀਡੀਓ ਨਸ਼ਰ ਕੀਤੀ ਹੈ ਜਿਸ ਵਿੱਚ ਕਥਿਤ ਹਾਈ ਰਿਸਕ ਕੈਦੀ ਲਾਰੈਂਸ ਬਿਸ਼ਨੋਈ ਵਟਸਐਪ ਵੀਡੀਓ ਕਾਲ ਰਾਹੀਂ ਮੋਨੂੰ ਮਾਨੇਸਰ ਨਾਲ ਗੱਲ-ਬਾਤ ਕਰਦਾ ਦੇਖਿਆ ਗਿਆ ਸੀ। ਮੋਨੂੰ ਮਾਨੇਸਰ ਹਰਿਆਣਾ ਦੇ ਨੂਹ ਜ਼ਿਲੇ ’ਚ ਗੜਬੜੀ ਕਰਨ ਅਤੇ ਹਿੰਸਾ ਭੜਕਾਉਣ ਦੇ ਮੁੱਖ ਦੋਸ਼ੀਆਂ ’ਚੋਂ ਇੱਕ ਹੈ। ਵੀਡੀਓ ਵਿੱਚ ਇਕ ਹੋਰ ਵਿਅਕਤੀ ਲਾਰੈਂਸ ਬਿਸ਼ਨੋਈ ਦੇ ਨਾਲ ਦਫ਼ਤਰੀ ਕੁਰਸੀ ’ਤੇ ਬੈਠਾ ਦਿਖ ਰਿਹਾ ਹੈ। Social Media ’ਤੇ ਅਪਲੋਡ ਕੀਤੀ ਲਾਰੈਂਸ ਬਿਸ਼ਨੋਈ ਦੀ ਵੀਡੀਓ ਪੰਜਾਬ ਦੀਆਂ ਜੇਲ੍ਹਾਂ ਵਿੱਚ ਨਹੀਂ ਬਣਾਈ ਗਈ: ਆਈਜੀ ਜੇਲ੍ਹਾਂ
ਬ੍ਰਿਟੇਨ 'ਚ ਭਾਰਤੀ ਮੂਲ ਦੇ ਦੋ ਭਰਾਵਾਂ ਦੀ ਮੌਤ, ਕੋਰਟ ਨੇ ਦੋਸ਼ੀਆਂ ਨੂੰ ਦਿੱਤੀ ਸਜ਼ਾ
Britain court: ਚਾਰ ਸਾਲ ਪਹਿਲਾਂ ਬ੍ਰਿਟੇਨ ਦੇ ਵਾਲਵਰਹੈਪਟਨ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ ਭਾਰਤੀ ਮੂਲ ਦੇ ਦੋ ਭਰਾਵਾਂ ਦੀ ਮੌਤ ਹੋ ਗਈ ਸੀ। ਬ੍ਰਿਟੇਨ ਦੀ ਇਕ ਅਦਾਲਤ ਨੇ ਕਤਲ ਦੇ ਇਕ ਮਾਮਲੇ ਵਿਚ ਦੋ ਦੋਸ਼ੀਆਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਦੋਸ਼ੀ ਮੁਹੰਮਦ ਸੁਲੇਮਾਨ ਖਾਨ ਨੇ ਪਿਛਲੇ ਹਫਤੇ ਵਾਲਵਰਹੈਪਟਨ ਕਰਾਊਨ ਕੋਰਟ ਵਿਚ ਸਾਰੇ ਦੋਸ਼ਾਂ ਨੂੰ ਸਵੀਕਾਰ ਕਰ ਲਿਆ। ਦੋਸ਼ ਹੈ ਕਿ ਖਤਰਨਾਕ ਡਰਾਈਵਿੰਗ ਕਰਕੇ ਭਾਰਤੀ ਮੂਲ ਦੇ ਦੋ ਭਰਾਵਾਂ ਸੰਜੇ ਅਤੇ ਪਵਨਵੀਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ। ਬ੍ਰਿਟੇਨ 'ਚ ਭਾਰਤੀ ਮੂਲ ਦੇ ਦੋ ਭਰਾਵਾਂ ਦੀ ਮੌਤ, ਕੋਰਟ ਨੇ ਦੋਸ਼ੀਆਂ ਨੂੰ ਦਿੱਤੀ ਸਜ਼ਾ
Old Parliament: ਪੁਰਾਣੀ ਸੰਸਦ ਭਵਨ ਨੂੰ ਕਿਹਾ ਜਾਵੇਗਾ ਸੰਵਿਧਾਨ ਸਦਨ, ਪੀਐਮ ਮੋਦੀ ਨੇ ਦਿੱਤਾ ਨਵਾਂ ਨਾਂਅ
ਸੰਸਦ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਸੰਸਦ ਭਵਨ ਦੇ ਇਤਿਹਾਸਕ ਸੈਂਟਰਲ ਹਾਲ 'ਚ ਆਯੋਜਿਤ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਇਸ ਪੁਰਾਣੀ ਇਮਾਰਤ ਨੂੰ ਲੈ ਕੇ ਆਪਣੀ ਯੋਜਨਾ ਦਾ ਖੁਲਾਸਾ ਕੀਤਾ ਹੈ। ਉਨ੍ਹਾਂ ਨੇ ਲੋਕ ਸਭਾ ਸਪੀਕਰ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੂੰ ਬੇਨਤੀ ਕੀਤੀ ਕਿ ਉਹ ਵਿਚਾਰ ਕਰਕੇ ਫ਼ੈਸਲਾ ਕਰਨ ਕਿ ਪੁਰਾਣੇ ਸੰਸਦ ਭਵਨ ਨੂੰ ‘ਸੰਵਿਧਾਨ ਸਦਨ’ ਵਜੋਂ ਜਾਣਿਆ ਜਾਵੇ ਦੋ ਕਿ ਨਵੀਂ ਪੀੜ੍ਹੀ ਲਈ ਇੱਕ ਤੋਹਫ਼ਾ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਇਮਾਰਤ ਸਾਨੂੰ ਪ੍ਰੇਰਨਾ ਦਿੰਦੀ ਰਹੇਗੀ ਅਤੇ ਸੰਵਿਧਾਨ ਨੂੰ ਆਕਾਰ ਦੇਣ ਵਾਲੇ ਮਹਾਪੁਰਖਾਂ ਦੀ ਯਾਦ ਦਿਵਾਉਂਦੀ ਰਹੇਗੀ। ਤੁਹਾਨੂੰ ਦੱਸ ਦੇਈਏ ਕਿ ਅੱਜ ਯਾਨੀ 19 ਸਤੰਬਰ ਨੂੰ ਸੰਸਦ ਨਵੀਂ ਇਮਾਰਤ ਵਿੱਚ ਸ਼ਿਫਟ ਹੋ ਰਹੀ ਹੈ। ਅੱਜ ਤੋਂ ਸੰਸਦ ਦੀ ਨਵੀਂ ਇਮਾਰਤ ਤੋਂ ਹੀ ਕਾਰਵਾਈ ਹੋਵੇਗੀ।
Punjab News: ਕੋਟਕਪੂਰਾ ਨਹਿਰ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌਤ
ਫ਼ਰੀਦਕੋਟ-ਕੋਟਕਪੂਰਾ ਨਹਿਰ 'ਚ ਬੱਸ ਡਿੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਪ੍ਰਾਈਵੇਟ ਕੰਪਨ ਦੀ ਬੱਸ ਸ੍ਰੀ ਮੁਕਤਸਰ ਸਾਹਿਬ ਤੋਂ ਵਾਪਸ ਜਾ ਰਹੀ ਸੀ। ਇਸ ਦੌਰਾਨ ਇਹ ਬੱਸ ਕੋਟਕਪੂਰਾ ਨੇੜਲੇ ਪਿੰਡ ਝਬੇਲਵਾਲੀ ਨਹਿਰ ਵਿੱਚ ਜਾ ਡਿੱਗੀ। ਇਸ ਮੌਕੇ ਪੁਲਿਸ ਪ੍ਰਸ਼ਾਸਨ ਮੌਕੇ ਉੱਤੇ ਪਹੁੰਚ ਗਿਆ ਹੈ ਤੇ ਬਚਾਅ ਕਾਰਜ ਜਾਰੀ ਹੈ। ਦੱਸ ਦਈਏ ਕਿ ਇਹ ਬੱਸ ਨਹਿਰ ਦੇ ਪੁਲ਼ 'ਤੇ ਬਣੀ ਰੇਲਿੰਗ ਨੂੰ ਤੋੜਦੀ ਹੋਈ ਨਹਿਰ ਵਿੱਚ ਜਾ ਡਿਗੀ ਹੈ ਪਰ ਇਹ ਕਿਵੇ ਹਾਦਸਾ ਹੋਇਆ ਹੈ ਇਸਦੇ ਬਾਰੇ ਅਜੇ ਕੁਝ ਵੀ ਕਹਿਣਾ ਸੰਭਵ ਨਹੀ ਹੈ ।
Anantnag Encounter: ਅਨੰਤਨਾਗ ਅੱਤਵਾਦੀ ਹਮਲੇ ਸਮਾਣਾ ਦਾ ਪ੍ਰਦੀਪ ਸਿੰਘ ਹੋਇਆ ਸ਼ਹੀਦ
ਅਨੰਤਨਾਗ ਵਿੱਚ ਹੋਏ ਅੱਤਵਾਗੀ ਹਮਲੇ ਵਿੱਚ ਪੰਜਾਬ ਦੇ ਸਮਾਣਾ ਹਲਕੇ ਦਾ ਜਵਾਨ ਪ੍ਰਦੀਪ ਸਿੰਘ ਸ਼ਹਾਦਤ ਜਾ ਜਾਮ ਪੀ ਗਿਆ ਹੈ। ਪ੍ਰਦੀਪ ਸਿੰਘ ਪਿਛਲੇ ਕਈ ਦਿਨਾਂ ਤੋਂ ਲਾਪਤਾ ਸੀ ਜਿਸ ਤੋਂ ਬਾਅਦ ਹੁਣ ਉਸ ਦੀ ਸ਼ਹਾਦਤ ਦੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਹੈ।
Punjab News: Punjab 'ਚ ਨਹੀਂ ਚੱਲੇਗਾ I.N.D.I.A ! ਦਿੱਲੀ ਆਲ਼ਿਆਂ ਕੋਲ ਅੱਪੜਿਆ ਕਲੇਸ਼, ਕਿਹੜੀ ਗੱਲ 'ਤੇ ਫਸਿਆ ਫਾਨਾ ?
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਐਨਡੀਏ ਦਾ ਸਾਹਮਣਾ ਕਰਨ ਲਈ ਵਿਰੋਧੀ ਧਿਰਾਂ ਵੱਲੋਂ ਨਵਾਂ ਗੱਠਜੋੜ ਬਣਾਇਆ ਗਿਆ ਹੈ ਜਿਸ ਨੂੰ INDIA ਦਾ ਨਾਂਅ ਦਿੱਤਾ ਗਿਆ ਹੈ ਪਰ ਲੋਕਾਂ ਸਭਾ ਚੋਣਾਂ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਤੇ ਕਾਂਗਰਸ ਦੇ ਲੀਡਰਾਂ ਵਿਚਾਲੇ ਇਸ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ ਹੈ। ਪੰਜਾਬ ਕਾਂਗਰਸ ਦੇ ਲੀਡਰ ਇਸ ਗੱਠਜੋੜ ਨੂੰ ਲੈ ਕੇ ਪਹਿਲਾਂ ਵੀ ਵਿਰੋਧ ਜਤਾ ਚੁੱਕੇ ਹਨ ਤੇ ਹੁਣ ਮੁੱਖ ਮੰਤਰੀ ਦੇ ਬਿਆਨ ਤੋਂ ਬਾਅਦ ਹੁਣ ਇਹ ਮੁੱਦਾ ਹੋਰ ਗਰਮਾ ਗਿਆ ਹੈ।
Singer Sidhu Moosewala murder case: ਲਾਰੈਂਸ ਬਿਸ਼ਨੋਈ ਦੀ ਦਲੀਲ, ਕਿਹਾ ਮੈਂ ਅੱਤਵਾਦੀ ਜਾਂ ਗੈਂਗਸਟਰ ਨਹੀਂ, ਮੇਰੇ ਖਿਲਾਫ਼ ਕੋਈ ਸਬੂਤ ਨਹੀਂ, ਇਹ ਸ਼ਬਦ ਨਾ ਵਰਤੇ ਜਾਣ
ਪੰਜਾਬ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਮਾਈਂਟ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਗੁਜਰਾਤ ਦੀ ਅਦਾਤਲ ਵਿੱਚ ਇੱਕ ਅਪੀਲ ਦਾਇਰ ਕੀਤੀ ਹੈ। ਲਾਰੈਂਸ ਬਿਸ਼ਨੋਈ ਨੇ ਕਿਹਾ ਕਿ ਉਹ ਨਾ ਤਾਂ ਗੈਂਗਸਟਰ ਹੈ ਅਤੇ ਨਾ ਹੀ ਅੱਤਵਾਦੀ ਹੈ। ਅਜਿਹੇ ਵਿੱਚ ਮੇਰੇ ਨਾਮ ਦੇ ਅੱਗੇ ਅੱਤਵਾਦੀ ਜਾਂ ਗੈਂਗਸਟਰ ਨਾ ਲਿਖਿਆ ਜਾਵੇ। ਲਾਰੈਂਸ ਨੇ ਗੁਜਰਾਤ ਦੀ ਵਿਸ਼ੇਸ਼ ਅਦਾਲਤ 'ਚ ਪਟੀਸ਼ਨ ਦਾਇਰ ਕਰਕੇ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੂੰ ਬਿਨਾਂ ਠੋਸ ਸਬੂਤਾਂ ਦੇ ਕਾਗਜ਼ਾਂ 'ਚ ਆਪਣੇ ਨਾਂ ਦੇ ਅੱਗੇ ਅੱਤਵਾਦੀ ਜਾਂ ਗੈਂਗਸਟਰ ਸ਼ਬਦਾਂ ਦੀ ਵਰਤੋਂ ਕਰਨ ਤੋਂ ਰੋਕਣ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ।