Punjab Breaking News LIVE: ਪੰਜਾਬ 'ਚ ਮੁੜ ਠੰਢ ਦਾ ਕਹਿਰ, ਵਿਜ਼ੀਬਿਲਟੀ ਜ਼ੀਰੋ, ਕੈਨੇਡਾ 'ਚ ਕਸੂਤੇ ਫਸੇ AAP ਦੇ ਸਾਬਕਾ ਵਿਧਾਇਕ, ਪੰਜਾਬ ਵਿੱਚ ਵਧੀਆਂ ਪੈਟਰੋਲ-ਡੀਜ਼ਲ ਕੀਮਤਾਂ
Punjab Breaking News LIVE, 19 January, 2024: ਪੰਜਾਬ 'ਚ ਮੁੜ ਠੰਢ ਦਾ ਕਹਿਰ, ਵਿਜ਼ੀਬਿਲਟੀ ਜ਼ੀਰੋ, ਕੈਨੇਡਾ 'ਚ ਕਸੂਤੇ ਫਸੇ AAP ਦੇ ਸਾਬਕਾ ਵਿਧਾਇਕ, ਪੰਜਾਬ ਵਿੱਚ ਵਧੀਆਂ ਪੈਟਰੋਲ-ਡੀਜ਼ਲ ਕੀਮਤਾਂ
Toll Free in Punjab: : ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਪਿਛਲੇ ਇੱਕ ਸਾਲ ਤੋਂ ਮੁਹਾਲੀ ਅਤੇ ਚੰਡੀਗੜ੍ਹ ਦੀ ਸਰਹੱਦ 'ਤੇ ਕੌਮੀ ਇਨਸਾਫ਼ ਮੋਰਚਾ ਚੱਲਿਆ ਹੋਇਆ ਹੈ। 6 ਜਨਵਰੀ 2024 ਨੂੰ ਕੌਮੀ ਇਨਸਾਫ਼ ਮੋਰਚੇ ਨੂੰ ਲੱਗੇ ਇੱਕ ਸਾਲ ਹੋ ਗਿਆ ਸੀ। ਪ੍ਰਦਰਸ਼ਨਕਾਰੀਆਂ ਦਾ ਰੋਸ ਹਾਲੇ ਵੀ ਲਗਾਤਾਰ ਜਾਰੀ ਹੈ। ਹੁਣ ਕੌਮੀ ਇਨਸਾਫ਼ ਮੋਰਚੇ ਨੇ ਆਪਣੀਆਂ ਮੰਗਾ ਪੂਰੀਆਂ ਕਰਵਾਉਣ ਦੇ ਲਈ ਨਵੀਂ ਰਣਨੀਤੀ ਤਿਆਰ ਕਰ ਲਈ ਹੈ। ਮੋਰਚੇ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਨਾ ਕੇਂਦਰ ਤੇ ਨਾ ਹੀ ਰਾਜ ਸਰਕਾਰ ਸੁਲਝਾ ਰਹੀ ਹੈ। ਜਿਸ ਕਾਰਨ ਹੁਣ 20 ਜਨਵਰੀ ਨੂੰ ਪੰਜਾਬ ਦੇ 9 ਜ਼ਿਲ੍ਹਿਆਂ ਦੇ 13 ਟੋਲ ਪਲਾਜ਼ਿਆਂ ਨੂੰ 3 ਘੰਟਿਆਂ ਲਈ ਫ੍ਰੀ ਕਰਵਾਇਆ ਜਾਵੇਗਾ ਤਾਂ ਕਿ ਸਰਕਾਰਾਂ ਦੇ ਕੰਨਾਂ ਤੱਕ ਆਵਾਜ਼ ਪਹੁੰਚ ਸਕੇ।
Pannu Threatens CM Yogi: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਬਾਅਦ ਹੁਣ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਯੋਗੀ ਆਦਿਤਿਆਨਾਥ ਵੀ ਖਾਲਿਸਤਾਨ ਸਮਰਥਕ ਅਤੇ ਸਿੱਖ ਫਾਰ ਜਸਟਿਸ (SFJ) ਦੇ ਗੁਰਪਤਵੰਤ ਸਿੰਘ ਪੰਨੂ ਦੇ ਨਿਸ਼ਾਨੇ 'ਤੇ ਹਨ। ਗੁਰਪਤਵੰਤ ਸਿੰਘ ਪੰਨੂ ਨੇ ਯੋਗੀ ਆਦਿਤਿਆਨਾਥ ਦੇ ਨਾਮ ਇੱਕ ਆਡੀਓ ਸੰਦੇਸ਼ ਭੇਜਿਆ ਹੈ। ਇਸ ਵਿਚ ਕਿਹਾ ਗਿਆ ਹੈ ਕਿ ਪੁਲਿਸ ਨੇ ਅਯੁੱਧਿਆ ਵਿਚ 2 ਖਾਲਿਸਤਾਨ ਸਮਰਥਕ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ 'ਤੇ ਤਸ਼ੱਦਦ ਕੀਤਾ ਜਾ ਰਿਹਾ ਹੈ। ਉਸ 'ਤੇ ਝੂਠਾ ਕੇਸ ਬਣਾਇਆ ਜਾ ਰਿਹਾ ਹੈ।
Pannu Threatens CM Yogi: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਬਾਅਦ ਹੁਣ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਯੋਗੀ ਆਦਿਤਿਆਨਾਥ ਵੀ ਖਾਲਿਸਤਾਨ ਸਮਰਥਕ ਅਤੇ ਸਿੱਖ ਫਾਰ ਜਸਟਿਸ (SFJ) ਦੇ ਗੁਰਪਤਵੰਤ ਸਿੰਘ ਪੰਨੂ ਦੇ ਨਿਸ਼ਾਨੇ 'ਤੇ ਹਨ। ਗੁਰਪਤਵੰਤ ਸਿੰਘ ਪੰਨੂ ਨੇ ਯੋਗੀ ਆਦਿਤਿਆਨਾਥ ਦੇ ਨਾਮ ਇੱਕ ਆਡੀਓ ਸੰਦੇਸ਼ ਭੇਜਿਆ ਹੈ। ਇਸ ਵਿਚ ਕਿਹਾ ਗਿਆ ਹੈ ਕਿ ਪੁਲਿਸ ਨੇ ਅਯੁੱਧਿਆ ਵਿਚ 2 ਖਾਲਿਸਤਾਨ ਸਮਰਥਕ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ 'ਤੇ ਤਸ਼ੱਦਦ ਕੀਤਾ ਜਾ ਰਿਹਾ ਹੈ। ਉਸ 'ਤੇ ਝੂਠਾ ਕੇਸ ਬਣਾਇਆ ਜਾ ਰਿਹਾ ਹੈ।
Petrol Diesel Prices Today Update: ਕੌਮਾਂਤਰੀ ਬਾਜ਼ਾਰ (International market) 'ਚ ਕੱਚੇ ਤੇਲ ਦੀਆਂ ਕੀਮਤਾਂ (crude oil prices) 'ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਸ਼ੁੱਕਰਵਾਰ ਸਵੇਰੇ ਕਰੀਬ 6 ਵਜੇ ਡਬਲਯੂਟੀਆਈ ਕਰੂਡ (WTI crude) ਡਿੱਗ ਰਿਹਾ ਹੈ ਅਤੇ 73.89 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 78.96 ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਇਸ ਦੌਰਾਨ ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ (oil marketing companies) ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ (petrol and diesel Rate) ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ। ਅਸਾਮ, ਆਂਧਰਾ ਪ੍ਰਦੇਸ਼ ਅਤੇ ਮਹਾਰਾਸ਼ਟਰ ਸਮੇਤ ਕੁਝ ਸੂਬਿਆਂ ਵਿੱਚ ਪੈਟਰੋਲ ਅਤੇ ਡੀਜ਼ਲ ਸਸਤਾ ਹੋ ਗਿਆ ਹੈ, ਜਦੋਂ ਕਿ ਬਿਹਾਰ, ਜੰਮੂ-ਕਸ਼ਮੀਰ, ਪੰਜਾਬ ਅਤੇ ਰਾਜਸਥਾਨ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਆਓ ਜਾਣਦੇ ਹਾਂ ਦੂਜੇ ਰਾਜਾਂ ਅਤੇ ਵੱਡੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਕੀ ਹਨ।
Sandoa Stopped At Toronto Airport: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਇੱਕ ਨਵੇਂ ਵਿਵਾਦ ਵਿੱਚ ਫਸਦੇ ਨਜ਼ਰ ਆ ਰਹੇ ਹਨ, ਇਸ ਦੀ ਵਜ੍ਹਾ ਇਹ ਦੱਸੀ ਜਾ ਰਹੀ ਹੈ ਕਿ ਜਦ ਇਹ ਦੋਵੇਂ ਆਗੂ 17 ਜਨਵਰੀ ਨੂੰ ਕੈਨੇਡਾ ਦੇ ਟਰੋਂਟੋ ਏਅਰਪੋਰਟ ਤੇ ਪੁੱਜੇ ਤਾਂ ਸਾਬਕਾ ਐਮਐਲਏ ਅਮਰਜੀਤ ਸਿੰਘ ਸੰਦੋਆ ਨੂੰ ਪੰਜਾਬ ਦੇ ਇੱਕ ਬੱਚੇ ਨਾਲ ਛੇੜਛਾੜ ਕਰਨ ਦੇ ਮਾਮਲੇ ਕਰਕੇ ਏਅਰਪੋਰਟ ਤੇ ਰੋਕ ਲਿਆ ਗਿਆ।
Weather Report Update: ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਇਹ ਹਾਲਾਤ ਉੱਤਰ ਭਾਰਤ ਦੇ ਬਣੇ ਹੋਏ ਹਨ। ਪੰਜਾਬ ਵਿੱਚ ਅੱਜ ਸ਼ੁੱਕਰਵਾਰ ਦੀ ਸਵੇਰ ਦੀ ਸ਼ੁਰੂਆਤ ਵੀ ਧੁੰਦ ਨਾਲ ਹੋਈ। ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਵੀ ਜ਼ੀਰੋ ਹੋ ਗਈ। ਬੀਤੇ ਦੋ ਦਿਨ ਪੰਜਾਬ ਦੇ ਕਈ ਥਾਵਾਂ 'ਤੇ ਸਵੇਰ ਵੇਲੇ ਧੁੱਪ ਨਿਕਲੀ ਸੀ ਪਰ ਅੱਜ ਸੰਘਣੀ ਧੁੰਦ ਨੇ ਠੰਢ ਹੋ ਵਧਾ ਦਿੱਤੀ ਹੈ। ਹਰਿਆਣਾ ਅਤੇ ਚੰਡੀਗੜ੍ਹ ਵੀ ਅਜਿਹੀ ਸਥਿਤੀ ਬਣੀ ਹੈ। ਦੋਵੇਂ ਸੰਘਣੀ ਧੁੰਦ ਦੀ ਲਪੇਟ ਵਿਚ ਹਨ। ਹਰਿਆਣਾ ਅਤੇ ਚੰਡੀਗੜ੍ਹ ਵਿਜ਼ੀਬਿਲਟੀ 50 ਤੋਂ 200 ਮੀਟਰ ਤੱਕ ਸੀ। ਮੌਸਮ ਵਿਭਾਗ ਨੇ ਪੰਜਾਬ ਦੇ ਨਾਲ-ਨਾਲ ਹਰਿਆਣਾ ਵਿੱਚ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ 20 ਜਨਵਰੀ ਤੋਂ ਬਾਅਦ ਠੰਢ ਵਿੱਚ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਹੈ। ਇੱਥੇ ਸਵੇਰ ਤੋਂ ਹੀ ਸੰਘਣੀ ਧੁੰਦ ਛਾਈ ਰਹੇਗੀ, ਪਰ ਦੁਪਹਿਰ ਤੱਕ ਧੁੱਪ ਨਿਕਲਣ ਦੀ ਸੰਭਾਵਨਾ ਹੈ। ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਆਰੇਂਜ ਅਲਰਟ ਹੈ।
ਪਿਛੋਕੜ
Punjab Breaking News LIVE, 19 January, 2024: ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਇਹ ਹਾਲਾਤ ਉੱਤਰ ਭਾਰਤ ਦੇ ਬਣੇ ਹੋਏ ਹਨ। ਪੰਜਾਬ ਵਿੱਚ ਅੱਜ ਸ਼ੁੱਕਰਵਾਰ ਦੀ ਸਵੇਰ ਦੀ ਸ਼ੁਰੂਆਤ ਵੀ ਧੁੰਦ ਨਾਲ ਹੋਈ। ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਵੀ ਜ਼ੀਰੋ ਹੋ ਗਈ। ਬੀਤੇ ਦੋ ਦਿਨ ਪੰਜਾਬ ਦੇ ਕਈ ਥਾਵਾਂ 'ਤੇ ਸਵੇਰ ਵੇਲੇ ਧੁੱਪ ਨਿਕਲੀ ਸੀ ਪਰ ਅੱਜ ਸੰਘਣੀ ਧੁੰਦ ਨੇ ਠੰਢ ਹੋ ਵਧਾ ਦਿੱਤੀ ਹੈ। ਹਰਿਆਣਾ ਅਤੇ ਚੰਡੀਗੜ੍ਹ ਵੀ ਅਜਿਹੀ ਸਥਿਤੀ ਬਣੀ ਹੈ। ਦੋਵੇਂ ਸੰਘਣੀ ਧੁੰਦ ਦੀ ਲਪੇਟ ਵਿਚ ਹਨ। ਹਰਿਆਣਾ ਅਤੇ ਚੰਡੀਗੜ੍ਹ ਵਿਜ਼ੀਬਿਲਟੀ 50 ਤੋਂ 200 ਮੀਟਰ ਤੱਕ ਸੀ। ਮੌਸਮ ਵਿਭਾਗ ਨੇ ਪੰਜਾਬ ਦੇ ਨਾਲ-ਨਾਲ ਹਰਿਆਣਾ ਵਿੱਚ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ 20 ਜਨਵਰੀ ਤੋਂ ਬਾਅਦ ਠੰਢ ਵਿੱਚ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਪੰਜਾਬ 'ਚ ਮੁੜ ਠੰਢ ਦਾ ਕਹਿਰ, ਵਿਜ਼ੀਬਿਲਟੀ ਜ਼ੀਰੋ, ਸੰਘਣੀ ਧੰਦ ਦੀ ਪਲੇਟ 'ਚ ਉੱਤਰ ਭਾਰਤ, ਦੇਖੋ ਅੱਜ ਤੁਹਾਡੇ ਇਲਾਕੇ 'ਚ ਕਿਵੇਂ ਦਾ ਰਹੇਗਾ ਮੌਸਮ
Amarjit Sandoa: ਕੈਨੇਡਾ 'ਚ ਕਸੂਤੇ ਫਸੇ AAP ਦੇ ਸਾਬਕਾ ਵਿਧਾਇਕ, ਛੇੜਛਾੜ ਦੇ ਮਾਮਲੇ 'ਚ ਏਅਰਪੋਰਟ 'ਤੇ ਰੋਕਿਆ, 7 ਘੰਟੇ ਹੋਈ ਪੁੱਛਗਿੱਛ
Sandoa Stopped At Toronto Airport: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਇੱਕ ਨਵੇਂ ਵਿਵਾਦ ਵਿੱਚ ਫਸਦੇ ਨਜ਼ਰ ਆ ਰਹੇ ਹਨ, ਇਸ ਦੀ ਵਜ੍ਹਾ ਇਹ ਦੱਸੀ ਜਾ ਰਹੀ ਹੈ ਕਿ ਜਦ ਇਹ ਦੋਵੇਂ ਆਗੂ 17 ਜਨਵਰੀ ਨੂੰ ਕੈਨੇਡਾ ਦੇ ਟਰੋਂਟੋ ਏਅਰਪੋਰਟ ਤੇ ਪੁੱਜੇ ਤਾਂ ਸਾਬਕਾ ਐਮਐਲਏ ਅਮਰਜੀਤ ਸਿੰਘ ਸੰਦੋਆ ਨੂੰ ਪੰਜਾਬ ਦੇ ਇੱਕ ਬੱਚੇ ਨਾਲ ਛੇੜਛਾੜ ਕਰਨ ਦੇ ਮਾਮਲੇ ਕਰਕੇ ਏਅਰਪੋਰਟ ਤੇ ਰੋਕ ਲਿਆ ਗਿਆ। ਕੈਨੇਡਾ 'ਚ ਕਸੂਤੇ ਫਸੇ AAP ਦੇ ਸਾਬਕਾ ਵਿਧਾਇਕ, ਛੇੜਛਾੜ ਦੇ ਮਾਮਲੇ 'ਚ ਏਅਰਪੋਰਟ 'ਤੇ ਰੋਕਿਆ, 7 ਘੰਟੇ ਹੋਈ ਪੁੱਛਗਿੱਛ
Petrol Diesel Prices : 26 ਜਨਵਰੀ ਤੋਂ ਪਹਿਲਾਂ ਪੰਜਾਬੀਆਂ ਨੂੰ ਝਟਕਾ, ਪੰਜਾਬ ਵਿੱਚ ਵਧੀਆਂ ਪੈਟਰੋਲ-ਡੀਜ਼ਲ ਕੀਮਤਾਂ, ਜਾਣੋ ਨਵੇਂ ਭਾਅ
Petrol Diesel Prices Today Update: ਕੌਮਾਂਤਰੀ ਬਾਜ਼ਾਰ (International market) 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਸ਼ੁੱਕਰਵਾਰ ਸਵੇਰੇ ਕਰੀਬ 6 ਵਜੇ ਡਬਲਯੂਟੀਆਈ ਕਰੂਡ ਡਿੱਗ ਰਿਹਾ ਹੈ ਅਤੇ 73.89 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 78.96 ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਇਸ ਦੌਰਾਨ ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ (oil marketing companies) ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ (petrol and diesel Rate) ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ। ਅਸਾਮ, ਆਂਧਰਾ ਪ੍ਰਦੇਸ਼ ਅਤੇ ਮਹਾਰਾਸ਼ਟਰ ਸਮੇਤ ਕੁਝ ਸੂਬਿਆਂ ਵਿੱਚ ਪੈਟਰੋਲ ਅਤੇ ਡੀਜ਼ਲ ਸਸਤਾ ਹੋ ਗਿਆ ਹੈ, ਜਦੋਂ ਕਿ ਬਿਹਾਰ, ਜੰਮੂ-ਕਸ਼ਮੀਰ, ਪੰਜਾਬ ਅਤੇ ਰਾਜਸਥਾਨ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਆਓ ਜਾਣਦੇ ਹਾਂ ਦੂਜੇ ਰਾਜਾਂ ਅਤੇ ਵੱਡੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਕੀ ਹਨ। 26 ਜਨਵਰੀ ਤੋਂ ਪਹਿਲਾਂ ਪੰਜਾਬੀਆਂ ਨੂੰ ਝਟਕਾ, ਪੰਜਾਬ ਵਿੱਚ ਵਧੀਆਂ ਪੈਟਰੋਲ-ਡੀਜ਼ਲ ਕੀਮਤਾਂ, ਜਾਣੋ ਨਵੇਂ ਭਾਅ
- - - - - - - - - Advertisement - - - - - - - - -