Punjab Breaking News LIVE: ਪੰਜਾਬ 'ਚ 16000 ਪੋਸਟਾਂ ਭਰੀਆਂ ਜਾਣਗੀਆਂ, ਮੁੜ ਹੜ੍ਹਾਂ ਦਾ ਖਤਰਾ! 23 ਅਗਸਤ ਤੱਕ ਯੈਲੋ ਅਲਰਟ, 10 ਹੋਰ ਹੁਨਰ ਵਿਕਾਸ ਕੇਂਦਰ ਖੋਲ੍ਹਣ ਦਾ ਐਲਾਨ
Punjab Breaking News LIVE 20 August, 2023: ਪੰਜਾਬ 'ਚ 16000 ਪੋਸਟਾਂ ਭਰੀਆਂ ਜਾਣਗੀਆਂ, ਮੁੜ ਹੜ੍ਹਾਂ ਦਾ ਖਤਰਾ! 23 ਅਗਸਤ ਤੱਕ ਯੈਲੋ ਅਲਰਟ, 10 ਹੋਰ ਹੁਨਰ ਵਿਕਾਸ ਕੇਂਦਰ ਖੋਲ੍ਹਣ ਦਾ ਐਲਾਨ
LIVE
Background
Punjab Breaking News LIVE 20 August, 2023: ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਸਰਕਾਰੀ ਵਿਭਾਗਾਂ 'ਚ ਕੰਮ ਤੇਜ਼ ਕਰਨ ਤੇ ਮੁਲਾਜ਼ਮਾਂ 'ਤੇ ਕੰਮ ਦਾ ਬੋਝ ਘਟਾਉਣ ਲਈ 16 ਹਜ਼ਾਰ ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇਗੀ। ਇਸ ਦੀ ਪੁਸ਼ਟੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪਿਛਲੀਆਂ ਸਰਕਾਰਾਂ ਨੇ ਵਿਭਾਗਾਂ, ਬੋਰਡਾਂ ਤੇ ਕਾਰਪੋਰੇਸ਼ਨਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਦੀ ਕੋਸ਼ਿਸ਼ ਤੱਕ ਨਹੀਂ ਕੀਤੀ। ਇਸ ਕਾਰਨ ਕੰਮਕਾਜ ਕਾਫੀ ਪ੍ਰਭਾਵਿਤ ਹੋਇਆ ਹੈ। ਹੁਣ ਭਰਤੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ 16,000 ਪੋਸਟਾਂ 'ਤੇ ਭਰਤੀ ਦਾ ਫੈਸਲਾ, ਸਾਰੇ ਵਿਭਾਗਾਂ ਤੋਂ ਮੰਗੀ ਰਿਪੋਰਟ
Weather Report: ਪੰਜਾਬ ਵਿੱਚ ਮੁੜ ਹੜ੍ਹਾਂ ਦਾ ਖਤਰਾ! 23 ਅਗਸਤ ਤੱਕ ਯੈਲੋ ਅਲਰਟ
Weather Report: ਪੰਜਾਬ ਵਿੱਚ ਮੁੜ ਹੜ੍ਹਾਂ ਦਾ ਖਤਰਾ ਵਧ ਸਕਦਾ ਹੈ ਕਿਉਂਕਿ ਅਗਲੇ ਦਿਨੀਂ ਹਿਮਾਚਲ ਪ੍ਰਦੇਸ਼ ਵਿੱਚ ਮੁੜ ਬਾਰਸ਼ ਹੋਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਲਈ ਯੈਲੋ ਅਲਰਟ ਜਾਰੀ ਕਰਦਿਆਂ ਸੂਬੇ ਵਿੱਚ 20 ਤੇ 21 ਅਗਸਤ ਨੂੰ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਤੇ 22 ਤੇ 23 ਅਗਸਤ ਨੂੰ ਭਾਰੀ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਭਾਗ ਨੇ ਸ਼ਿਮਲਾ, ਸਿਰਮੌਰ ਤੇ ਚੰਬਾ ਜ਼ਿਲ੍ਹਿਆਂ ’ਚ ਹੜ੍ਹ ਆਉਣ ਦਾ ਖਦਸ਼ਾ ਵੀ ਜ਼ਾਹਿਰ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਰੀ ਮੀਂਹ ਕਾਰਨ ਸੂਬੇ ਵਿੱਚ ਢਿੱਗਾਂ ਖਿਸਕਣ ਦੀਆਂ ਘਟਨਾਵਾਂ ਵੀ ਵਾਪਰ ਸਕਦੀਆਂ ਹਨ। ਦੱਸ ਦਈਏ ਕਿ ਪਿਛਲੇ ਦਿਨੀਂ ਹਿਮਾਚਲ ਵਿੱਚ ਪਈ ਬਾਰਸ਼ ਨੇ ਪੰਜਾਬ ਵਿੱਚ ਵੀ ਕਹਿਰ ਮਚਾਇਆ ਹੈ। ਹਿਮਾਚਲ ਵਿੱਚ ਬਾਰਸ਼ ਕਰਕੇ ਘੱਗਰ, ਸੱਤਲੁਜ ਤੇ ਬਿਆਸ ਦਰਿਆਵਾਂ ਵਿੱਚ ਪਾਣੀ ਦੀ ਪੱਧਰ ਕਾਫੀ ਵਧਿਆ ਹੋਇਆ ਹੈ। Weather Report: ਪੰਜਾਬ ਵਿੱਚ ਮੁੜ ਹੜ੍ਹਾਂ ਦਾ ਖਤਰਾ! 23 ਅਗਸਤ ਤੱਕ ਯੈਲੋ ਅਲਰਟ
ਪੰਜਾਬ 'ਚ 10 ਹੋਰ ਹੁਨਰ ਵਿਕਾਸ ਕੇਂਦਰ ਖੋਲ੍ਹਣ ਦਾ ਐਲਾਨ
Punjab News: ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਪੰਜਾਬ ਵਿੱਚ 10 ਹੋਰ ਹੁਨਰ ਵਿਕਾਸ ਕੇਂਦਰ ਖੋਲ੍ਹਣ ਦਾ ਐਲਾਨ ਕੀਤਾ ਹੈ। ਇਸ ਨਾਲ ਹਰ ਸਾਲ ਪੰਜਾਬ ਦੇ 10 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਈਆਂ ਜਾ ਸਕਣਗੀਆਂ। ਇਸ ਗੱਲ ਦਾ ਪ੍ਰਗਟਾਵਾ ‘ਆਪ’ ਦੇ ਰਾਜ ਸਭਾ ਮੈਂਬਰ ਸਾਹਨੀ ਨੇ ਚੰਡੀਗੜ੍ਹ ਵਿੱਚ ਪੱਤਰਕਾਰਾਂ ਅੱਗੇ ਆਪਣੇ ਇੱਕ ਸਾਲ ਦੇ ਕਾਰਜਕਾਲ ਦਾ ਰਿਪੋਰਟ ਕਾਰਡ ਪੇਸ਼ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਪਹਿਲਾ ਹੁਨਰ ਵਿਕਾਸ ਕੇਂਦਰ ਅੰਮ੍ਰਿਤਸਰ ’ਚ ਸ਼ੁਰੂ ਹੋ ਚੁੱਕਾ ਹੈ। ਜਦੋਂਕਿ ਲੁਧਿਆਣਾ ਵਿੱਚ ਕੰਮ ਚੱਲ ਰਿਹਾ ਹੈ ਅਤੇ ਭਵਿੱਖ ’ਚ ਬਠਿੰਡਾ, ਪਟਿਆਲਾ, ਮੁਹਾਲੀ, ਜਲੰਧਰ, ਹੁਸ਼ਿਆਰਪੁਰ ਤੇ ਹੋਰਨਾਂ ਥਾਵਾਂ ’ਤੇ ਸਥਾਪਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਸਿਖਿਅਤ ਕਰਨ ਲਈ ‘ਸਿੱਖਿਆ ਲੰਗਰ ਮੁਹਿੰਮ’ ਦੀ ਸ਼ੁਰੂਆਤ ਕੀਤੀ ਗਈ ਹੈ। ਪੰਜਾਬ 'ਚ 10 ਹੋਰ ਹੁਨਰ ਵਿਕਾਸ ਕੇਂਦਰ ਖੋਲ੍ਹਣ ਦਾ ਐਲਾਨ
ਗਦਰ 2 ਤੋਂ ਬਾਅਦ ਬਾਰਡਰ 2 'ਚ ਸੰਨੀ ਦਿਓਲ ਰਚਣਗੇ ਇਤਿਹਾਸ
Border 2 Latest Updates: ਅਦਾਕਾਰ ਸੰਨੀ ਦਿਓਲ ਦੀ ਫਿਲਮ 'ਗਦਰ 2' ਕਮਾਈ ਦੇ ਮਾਮਲੇ 'ਚ ਰੋਜ਼ਾਨਾ ਨਵੇਂ ਰਿਕਾਰਡ ਬਣਾ ਰਹੀ ਹੈ। ਹੁਣ ਸੰਨੀ ਦਿਓਲ ਆਪਣੇ ਪ੍ਰਸ਼ੰਸਕਾਂ ਲਈ ਇੱਕ ਹੋਰ ਵੱਡਾ ਸਰਪ੍ਰਾਈਜ਼ ਲੈ ਕੇ ਆ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਗਦਰ 2 ਤੋਂ ਬਾਅਦ ਹੁਣ ਬਾਰਡਰ 2 ਨੂੰ ਲੈ ਕੇ ਹਲਚੱਲ ਤੇਜ਼ ਹੋ ਗਈ ਹੈ। ਖਬਰਾਂ ਮੁਤਾਬਕ ਸੰਨੀ ਨੇ ਜੇਪੀ ਦੱਤਾ ਨਾਲ ਇਸ ਬਾਰੇ ਗੱਲ ਕਰਨੀ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਵਾਰ ਜੇਪੀ ਦੱਤਾ ਦੇ ਨਾਲ ਉਨ੍ਹਾਂ ਦੀ ਬੇਟੀ ਨਿਧੀ ਦੱਤਾ ਵੀ ਇਸ ਪ੍ਰੋਜੈਕਟ ਦੇ ਸੀਕਵਲ ਵਿੱਚ ਸ਼ਾਮਲ ਹੋਵੇਗੀ। ਗਦਰ 2 ਤੋਂ ਬਾਅਦ ਬਾਰਡਰ 2 'ਚ ਸੰਨੀ ਦਿਓਲ ਰਚਣਗੇ ਇਤਿਹਾਸ
Punjab news: ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਖੇਤੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਰਮਾ ਪੱਟੀ ‘ਚ ਰਹਿਣ ਦੇ ਆਦੇਸ਼ ,ਛੁੱਟੀਆਂ ਕੀਤੀਆਂ ਰੱਦ
Punjab news: ਸੂਬੇ ਦੀ ਨਰਮਾ ਪੱਟੀ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਨਾਲ ਨਜਿੱਠਣ ਲਈ ਕਿਸਾਨਾਂ ਦੀ ਮਦਦ ਵਾਸਤੇ ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫਾਜ਼ਿਲਕਾ, ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਚਾਰ ਸੀਨੀਅਰ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ ਇਨ੍ਹਾਂ ਚਾਰ ਜ਼ਿਲ੍ਹਿਆਂ ਵਿੱਚ ਤਾਇਨਾਤ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਸ਼ਨਿੱਚਰਵਾਰ ਤੇ ਐਤਵਾਰ ਸਮੇਤ ਛੁੱਟੀਆਂ ਇਸ ਮਹੀਨੇ ਦੇ ਅੰਤ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ।
Punjab news: ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਸੱਪ ਡੰਗਣ 'ਤੇ ਜਾਖੜ ਨੇ ਕੱਸਿਆ ਤੰਜ
ਬੀਜੇਪੀ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸੱਪ ਦੇ ਡੰਗਣ 'ਤੇ ਵਿਅੰਗ ਕੱਸਿਆ ਹੈ। ਉਨ੍ਹਾਂ ਨੇ ਸੱਪ-ਸੀੜੀ ਖੇਡ ਦੀ ਤਸਵੀਰ ਵੀ ਸਾਂਝੀ ਕਰਦਿਆਂ ਰਾਜਨੀਤੀ ਨੂੰ ਸੱਪ-ਸੀੜੀ ਦੀ ਖੇਡ ਦੱਸਿਆ ਹੈ। ਇਸ ਦੇ ਨਾਲ ਹੀ ਜਾਖੜ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਚੰਗੀ ਸਿਹਤ ਦੀ ਕਾਮਨਾ ਵੀ ਕੀਤੀ ਹੈ। ਸੁਨੀਲ ਜਾਖੜ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਲਿਖਿਆ ਹੈ, ਮੈਨੂੰ ਇਹ ਜਾਣ ਕੇ ਰਾਹਤ ਮਿਲੀ ਹੈ ਕਿ ਹਰਜੋਤ ਬੈਂਸ ਸੱਪ ਦੇ ਡੰਗ ਤੋਂ ਠੀਕ ਹੋ ਰਹੇ ਹਨ। ਮੈਂ ਉਨ੍ਹਾਂ ਦੀ ਚੰਗੀ ਸਿਹਤ ਤੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਵਾਹਿਗੁਰੂ ਮਿਹਰ ਕਰਨ। ਹਰਜੋਤ ਜੀ ਜਦੋਂ ਤੁਹਾਡੀ ਸਿਹਤ ਠੀਕ ਹੋ ਰਹੀ ਹੈ ਤਾਂ ਤੁਹਾਨੂੰ ਖੁਸ ਕਰਨ ਵਾਲੀ ਚੀਜ਼ ਹੈ। ਤੁਸੀਂ ਅਸ਼ੀਰਵਾਦ ਮੰਨੋ ਕਿ ਇਹ ਸਿਰਫ ਇੱਕ ਸੱਪ ਦੀ ਪ੍ਰਜਾਤੀ ਸੀ, ਜਿਸ ਦਾ ਸਾਡੇ ਯੋਗ ਡਾਕਟਰਾਂ ਕੋਲ ਇਲਾਜ ਹੈ।
News CWC: ਸਿੱਧੂ ਨਹੀਂ ਸਗੋਂ ਚੰਨੀ ਕਾਂਗਰਸ ਦੇ 'ਜਰਨੈਲ', CWC 'ਚ ਚਰਨਜੀਤ ਨੂੰ ਮਿਲੀ ਥਾਂ, ਨਵਜੋਤ ਨੂੰ ਝਟਕਾ
ਕਾਂਗਰਸ ਪਾਰਟੀ ਨੇ ਆਪਣੀ ਨਵੀਂ ਵਰਕਿੰਗ ਕਮੇਟੀ (CWC) ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਹਾਈਕਮਾਂਡ ਨੇ ਸੀਡਬਲਿਯੂਸੀ ਦੇ ਮੈਂਬਰ ਵਜੋਂ ਸ਼ਾਮਲ ਕੀਤਾ ਹੈ। ਦੂਜੇ ਪਾਸ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਸੀਡਬਲਯੂਸੀ ਵਿੱਚ ਥਾਂ ਨਹੀਂ ਦਿੱਤੀ ਗਈ। ਇਸ ਤੋਂ ਪਹਿਲਾਂ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਵਿੱਚ ਵੀ ਥਾਂ ਨਹੀਂ ਦਿੱਤੀ ਗਈ ਸੀ।
Sidhu Moose Wala: ਮੂਸੇਵਾਲਾ ਦੇ ਕਤਲ ਮਾਮਲੇ 'ਚ ਬੋਲੀ ਮਾਂ ਚਰਨ ਕੌਰ - 'ਪਤਾ ਹੁੰਦਾ ਐਨੇ ਦੁਸ਼ਮਣ ਬਣ ਜਾਣਗੇ, ਤਾਂ ਤਰੱਕੀ ਨਾ ਕਰਨ ਦਿੰਦੀ'
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਯਾਦ ਉਨ੍ਹਾਂ ਦੀ ਮਾਤਾ ਚਰਨ ਕੌਰ ਨੂੰ ਹਰ ਦਿਨ ਰੁਲਾ ਜਾਂਦੀ ਹੈ। ਮਾਤਾ ਚਰਨ ਕੌਰ ਵੱਲੋਂ ਆਪਣੇ ਪੁੱਤਰ ਸਿੱਧੂ ਦੀ ਯਾਦ ਵਿੱਚ ਆਏ ਦਿਨ ਨਵੀਂ ਪੋਸਟ ਸਾਂਝੀ ਕੀਤੀ ਜਾਂਦੀ ਹੈ। ਉਨ੍ਹਾਂ ਵੱਲੋਂ ਸਾਂਝੀਆਂ ਕੀਤੀਆਂ ਇਹ ਪੋਸਟਾਂ ਪ੍ਰਸ਼ੰਸਕਾਂ ਦੀਆਂ ਅੱਖਾਂ ਵੀ ਨਮ ਕਰ ਜਾਂਦੀਆਂ ਹਨ। ਇਸ ਵਿਚਾਲੇ ਮਾਤਾ ਚਰਨ ਕੌਰ ਵੱਲੋਂ ਇੱਕ ਹੋਰ ਪੋਸਟ ਸਾਂਝੀ ਕੀਤੀ ਗਈ ਹੈ, ਜਿਸ ਵਿੱਚ ਉਹ ਸਿੱਧੂ ਦੇ ਕਤਲ ਵਿੱਚ ਸ਼ਾਮਿਲ ਲੋਕਾਂ ਦੇ ਨਵੇਂ-ਨਵੇਂ ਚਿਹਰਿਆਂ ਬਾਰੇ ਗੱਲ ਕਰ ਰਹੀ ਹੈ।
Punjab News: ਸਰਕਾਰ ਬਣੀ ਨੂੰ ਡੇਢ ਸਾਲ ਵੀ ਨਹੀਂ ਹੋਇਆ...ਰੁਜ਼ਗਾਰ, ਮੁਫ਼ਤ ਬਿਜਲੀ, ਭ੍ਰਿਸ਼ਟਾਚਾਰ ਦੇ ਖ਼ਾਤਮੇ ਸਣੇ ਕਈ ਗਰੰਟੀਆਂ ਪੂਰੀਆਂ: ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਛੱਤੀਸਗੜ੍ਹ ਪਹੁੰਚ ਕੇ ਵੱਡਾ ਦਾਅਵਾ ਕੀਤਾ ਹੈ। ਛੱਤੀਸਗੜ੍ਹ ਦੇ ਰਾਏਪੁਰ ਵਿੱਚ ਟਾਊਨਹਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀਐਮ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰ ਬਣੀ ਨੂੰ ਡੇਢ ਸਾਲ ਵੀ ਪੂਰਾ ਨਹੀਂ ਹੋਇਆ ਪਰ ਰੁਜ਼ਗਾਰ ਦੇਣਾ, ਮੁਫ਼ਤ ਬਿਜਲੀ ਦੀਆਂ ਗਾਰੰਟੀਆਂ ਅਸੀਂ ਪੂਰੀਆਂ ਵੀ ਕਰ ਦਿੱਤੀਆਂ। ਭ੍ਰਿਸ਼ਟਾਚਾਰ ਦਾ ਖ਼ਾਤਮਾ ਲਗਾਤਾਰ ਕਰ ਰਹੇ ਹਾਂ। ਸੂਖਦਾਰਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾ ਰਹੇ ਹਾਂ। ਇਹ ਜਾਣਕਾਰੀ ਸੀਐਮ ਮਾਨ ਨੇ ਖੁਦ ਟਵੀਟ ਕਰਕੇ ਦਿੱਤੀ।