Punjab Breaking News LIVE: ਪੰਜਾਬ 'ਚ 16000 ਪੋਸਟਾਂ ਭਰੀਆਂ ਜਾਣਗੀਆਂ, ਮੁੜ ਹੜ੍ਹਾਂ ਦਾ ਖਤਰਾ! 23 ਅਗਸਤ ਤੱਕ ਯੈਲੋ ਅਲਰਟ, 10 ਹੋਰ ਹੁਨਰ ਵਿਕਾਸ ਕੇਂਦਰ ਖੋਲ੍ਹਣ ਦਾ ਐਲਾਨ

Punjab Breaking News LIVE 20 August, 2023: ਪੰਜਾਬ 'ਚ 16000 ਪੋਸਟਾਂ ਭਰੀਆਂ ਜਾਣਗੀਆਂ, ਮੁੜ ਹੜ੍ਹਾਂ ਦਾ ਖਤਰਾ! 23 ਅਗਸਤ ਤੱਕ ਯੈਲੋ ਅਲਰਟ, 10 ਹੋਰ ਹੁਨਰ ਵਿਕਾਸ ਕੇਂਦਰ ਖੋਲ੍ਹਣ ਦਾ ਐਲਾਨ

Advertisement

ABP Sanjha Last Updated: 20 Aug 2023 05:56 PM

ਪਿਛੋਕੜ

Punjab Breaking News LIVE 20 August, 2023: ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਸਰਕਾਰੀ ਵਿਭਾਗਾਂ 'ਚ ਕੰਮ ਤੇਜ਼ ਕਰਨ ਤੇ ਮੁਲਾਜ਼ਮਾਂ 'ਤੇ ਕੰਮ ਦਾ...More

Punjab news: ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਖੇਤੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਰਮਾ ਪੱਟੀ ‘ਚ ਰਹਿਣ ਦੇ ਆਦੇਸ਼ ,ਛੁੱਟੀਆਂ ਕੀਤੀਆਂ ਰੱਦ

Punjab news:  ਸੂਬੇ ਦੀ ਨਰਮਾ ਪੱਟੀ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਨਾਲ ਨਜਿੱਠਣ ਲਈ ਕਿਸਾਨਾਂ ਦੀ ਮਦਦ ਵਾਸਤੇ ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫਾਜ਼ਿਲਕਾ, ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਚਾਰ ਸੀਨੀਅਰ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ ਇਨ੍ਹਾਂ ਚਾਰ ਜ਼ਿਲ੍ਹਿਆਂ ਵਿੱਚ ਤਾਇਨਾਤ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਸ਼ਨਿੱਚਰਵਾਰ ਤੇ ਐਤਵਾਰ ਸਮੇਤ ਛੁੱਟੀਆਂ ਇਸ ਮਹੀਨੇ ਦੇ ਅੰਤ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ।

© Copyright@2025.ABP Network Private Limited. All rights reserved.