Punjab Breaking News LIVE: ਨੰਬਰਦਾਰਾਂ ਦੇ ਵੀ ਹੋਣਗੇ ਡੋਪ ਟੈਸਟ, ਕਿਸਾਨ ਭਵਨ ਦਾ ਪੰਜਾਬ ਸਰਕਾਰ ਸਿਰ 5 ਕਰੋੜ ਦਾ ਕਿਰਾਇਆ, ਜੇਲ੍ਹਾਂ 'ਚ CCTV ਲਵਾਉਣ ਲਈ ਗੈਂਗਸਟਰ ਪਹੁੰਚਿਆ ਹਾਈਕੋਰਟ
Punjab Breaking News LIVE 20 July, 2023: ਨੰਬਰਦਾਰਾਂ ਦੇ ਵੀ ਹੋਣਗੇ ਡੋਪ ਟੈਸਟ, ਕਿਸਾਨ ਭਵਨ ਦਾ ਪੰਜਾਬ ਸਰਕਾਰ ਸਿਰ 5 ਕਰੋੜ ਦਾ ਕਿਰਾਇਆ, ਜੇਲ੍ਹਾਂ 'ਚ CCTV ਲਵਾਉਣ ਲਈ ਗੈਂਗਸਟਰ ਪਹੁੰਚਿਆ ਹਾਈਕੋਰਟ
ਕ੍ਰਿਕਟਰ ਹਰਭਜਨ ਸਿੰਘ ਭੱਜੀ ਨੇ ਕਿਹਾ ਕਿ ਉਹ ਸੰਸਦ ਦੇ ਮਾਨਸੂਨ ਸੈਸ਼ਨ 'ਚ ਸ਼ਿਰਕਤ ਕਰਨਗੇ। ਇਸ ਦੌਰਾਨ ਉਹ ਪੰਜਾਬ ਦੀ ਆਵਾਜ਼ ਨੂੰ ਬੁਲੰਦ ਕਰਨਗੇ ਅਤੇ ਹੜ੍ਹਾਂ ਕਾਰਨ ਪੰਜਾਬ ਨੂੰ ਜੋ ਨੁਕਸਾਨ ਹੋਇਆ ਹੈ ਉਸ ਲਈ ਕੇਂਦਰ ਸਰਕਾਰ ਤੋਂ ਵਿਸ਼ੇਸ਼ ਰਾਹਤ ਪੈਕੇਜ ਦੀ ਮੰਗ ਵੀ ਕਰਨਗੇ।
ਦੇਸ਼ ਭਰ ਦੇ ਕਰੋੜਾਂ ਕਿਸਾਨਾਂ ਲਈ ਖੁਸ਼ਖਬਰੀ ਹੈ। ਮੋਦੀ ਸਰਕਾਰ ਦੁਆਰਾ ਚਲਾਈ ਜਾ ਰਹੀ ਯੋਜਨਾ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ 14ਵੀਂ ਕਿਸ਼ਤ ਦੇ ਪੈਸੇ ਜਲਦੀ ਹੀ ਜਾਰੀ ਕੀਤੇ ਜਾਣਗੇ। ਦੇਸ਼ ਭਰ ਦੇ ਕਰੀਬ 8.5 ਕਰੋੜ ਕਿਸਾਨ ਲੰਬੇ ਸਮੇਂ ਤੋਂ ਇਸ ਯੋਜਨਾ ਦੀ ਅਗਲੀ ਕਿਸ਼ਤ ਲਈ ਪੈਸੇ ਦੀ ਉਡੀਕ ਕਰ ਰਹੇ ਸਨ। ਕਿਸਾਨਾਂ ਦੀ ਉਡੀਕ ਖਤਮ ਕਰਦੇ ਹੋਏ ਕੇਂਦਰ ਸਰਕਾਰ ਨੇ ਕਿਹਾ ਹੈ ਕਿ 28 ਜੁਲਾਈ, 2023 ਨੂੰ ਸਕੀਮ ਦੀ ਅਗਲੀ ਕਿਸ਼ਤ (ਪ੍ਰਧਾਨ ਮੰਤਰੀ ਕਿਸਾਨ ਯੋਜਨਾ 14ਵੀਂ ਕਿਸ਼ਤ) ਦੇ ਪੈਸੇ ਟਰਾਂਸਫਰ ਕਰ ਦਿੱਤੇ ਜਾਣਗੇ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਤਹਿਤ, ਸਰਕਾਰ ਹਰ ਸਾਲ ਕਿਸਾਨਾਂ ਦੇ ਖਾਤੇ ਵਿੱਚ 6,000 ਰੁਪਏ ਟ੍ਰਾਂਸਫਰ ਕਰਦੀ ਹੈ। ਇਹ ਆਰਥਿਕ ਮਦਦ ਗਰੀਬ ਕਿਸਾਨਾਂ ਨੂੰ ਦਿੱਤੀ ਜਾਂਦੀ ਹੈ।
ਮਣੀਪੁਰ 'ਚ ਇੱਕ ਭਾਈਚਾਰੇ ਦੀਆਂ ਦੋ ਔਰਤਾਂ ਨੂੰ ਬਿਨਾਂ ਕੱਪੜਿਆਂ ਦੇ ਖੁੱਲ੍ਹੇਆਮ ਪਰੇਡ ਕਰਵਾਉਣ 'ਤੇ ਦੇਸ਼ ਭਰ 'ਚ ਗੁੱਸਾ ਹੈ। ਇਸ ਦੌਰਾਨ ਸੁਪਰੀਮ ਕੋਰਟ ਨੇ ਇਸ ਮਾਮਲੇ ਦਾ ਖੁਦ ਨੋਟਿਸ ਲਿਆ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਉਹ ਮਣੀਪੁਰ ਵਿੱਚ ਕੱਲ੍ਹ ਦੋ ਔਰਤਾਂ ਦੀ ਨਗਨ ਪਰੇਡ ਦੀ ਸਾਹਮਣੇ ਆਈ ਵੀਡੀਓ ਤੋਂ ਬਹੁਤ ਦੁਖੀ ਹੈ। ਦੇਸ਼ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਨੇ ਸਰਕਾਰ ਨੂੰ ਇਸ ਮਾਮਲੇ 'ਤੇ ਕਾਰਵਾਈ ਕਰਨ ਲਈ ਕਿਹਾ ਹੈ। ਇਸ ਤੋਂ ਇਲਾਵਾ ਚੀਫ਼ ਜਸਟਿਸ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਬਿਲਕੁਲ ਵੀ ਸਵੀਕਾਰ ਨਹੀਂ ਕੀਤਾ ਜਾ ਸਕਦਾ। ਸੀਜੇਆਈ ਨੇ ਕਿਹਾ ਕਿ ਇਹ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਹੈ, ਜੇਕਰ ਸਰਕਾਰ ਕਾਰਵਾਈ ਨਹੀਂ ਕਰਦੀ ਤਾਂ ਅਸੀਂ ਕਰਾਂਗੇ।
ਹਰਿਆਣਾ ਸਰਕਾਰ ਨੇ ਮੁੜ ਰਾਮ ਰਹੀਮ ਦੀ ਪੈਰੋਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਵਾਰ ਰਾਮ ਰਹੀਮ ਨੂੰ 30 ਦਿਨਾਂ ਦੀ ਪੈਰੋਲ ਮਿਲੀ ਹੈ। ਜ਼ਿਕਰ ਕਰ ਦਈਏ ਕਿ ਹਰਿਆਣਾ ਸਰਕਾਰ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇ ਰਹੀ ਹੈ। ਦੱਸ ਦਈਏ ਕਿ ਰਾਮ ਰਹੀਮ ਦੋ ਸਾਧਵੀਆਂ ਦੇ ਬਲਾਤਕਾਰ ਤੇ ਦੋ ਕਤਲਾਂ ਦੇ ਮਾਮਲੇ ਵਿੱਚ ਸੁਨਾਰੀਆ ਦੀ ਰੋਹਤਕ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ।
ਪੰਜਾਬ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਲੋਕਾਂ ਨੂੰ ਸੰਕਟ ਵਿੱਚੋਂ ਕੱਢਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ, ਉਹ ਪਠਾਨਕੋਟ ਤੋਂ ਸਰਦੂਲਗੜ੍ਹ ਤੱਕ ਸੂਬਾ ਭਰ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ 'ਤੇ ਨਿਰੰਤਰ ਨਿਗਰਾਨੀ ਰੱਖ ਰਹੇ ਹਨ। ਮੁੱਖ ਮੰਤਰੀ ਨੇ ਕਿਹਾ, ਹੜ੍ਹਾਂ ਕਾਰਨ ਸੂਬੇ 'ਚ ਪੈਦਾ ਹੋਏ ਹਾਲਾਤ 'ਤੇ ਉਨ੍ਹਾਂ ਨੇ ਨਿੱਜੀ ਤੌਰ 'ਤੇ ਨਜ਼ਰ ਰੱਖੀ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹੜ੍ਹ ਪੀੜਤ ਲੋਕਾਂ ਨੂੰ ਸਮੇਂ ਸਿਰ ਰਾਹਤ ਪਹੁੰਚਾਏ ਜਾਣ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਗਵੰਤ ਮਾਨ ਨੇ ਕਿਹਾ, ਸੂਬਾ ਸਰਕਾਰ ਇਸ ਔਖੀ ਘੜੀ 'ਚ ਲੋਕਾਂ ਨਾਲ ਡਟ ਕੇ ਖੜ੍ਹੀ ਹੈ ਤੇ ਉਨ੍ਹਾਂ ਨੂੰ ਲੋੜੀਂਦੀ ਮਦਦ ਦਿੱਤੀ ਜਾ ਰਹੀ ਹੈ।
ਟਮਾਟਰ ਦੇ ਭਾਅ ਤਾਂ ਪਹਿਲਾਂ ਹੀ ਸੱਤਵੇਂ ਅਸਮਾਨ 'ਤੇ ਹਨ ਪਰ ਹੁਣ ਦਾਲਾਂ ਦੀ ਮਹਿੰਗਾਈ ਨੇ ਆਮ ਆਦਮੀ ਨੂੰ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਅਜਿਹੇ 'ਚ ਸਰਕਾਰ ਨੇ ਵੱਡਾ ਕਦਮ ਚੁੱਕਣ ਦਾ ਫੈਸਲਾ ਕੀਤਾ ਹੈ। ਹੁਣ ਤੱਕ ਸਰਕਾਰ ਨੇ ਟਮਾਟਰ ਸਸਤੇ ਭਾਅ ਵੇਚਣੇ ਸ਼ੁਰੂ ਕੀਤੇ ਸਨ, ਹੁਣ ਦਾਲਾਂ ਵੇਚਣ ਦੀ ਤਿਆਰੀ ਕਰ ਲਈ ਹੈ।
ਹੜ੍ਹਾਂ ਦੇ ਮਾਰੇ ਕਿਸਾਨਾਂ ਉੱਪਰ ਹੁਣ ਚੋਰਾਂ ਨੇ ਕਹਿਰ ਢਾਹੁਣਾ ਸ਼ੁਰੂ ਕਰ ਦਿੱਤਾ ਹੈ। ਚੋਰ ਟਰਾਂਸਫਾਰਮਰਾਂ ਨੂੰ ਨਿਸ਼ਾਨਾ ਬਣਾ ਰਹੇ ਹਨ ਜਿਸ ਨਾਲ ਕਿਸਾਨਾਂ ਦੇ ਟਿਊਬਲਵੈਲ ਬੰਦ ਹੋ ਰਹੇ ਹਨ। ਖੰਨਾ 'ਚ ਚੋਰਾਂ ਦੇ ਹੌਂਸਲੇ ਇੰਨੇ ਬੁਲੰਦ ਹਨ ਕਿ ਉਹ ਲਗਾਤਾਰ 6 ਘੰਟੇ ਵਾਰਦਾਤਾਂ ਨੂੰ ਅੰਜਾਮ ਦਿੰਦੇ ਰਹੇ। ਚੋਰਾਂ ਵੱਲੋਂ ਡੇਢ ਕਿਲੋਮੀਟਰ ਦੇ ਦਾਇਰੇ ਵਿੱਚ 5 ਟਰਾਂਸਫਾਰਮਰ ਚੋਰੀ ਕੀਤੇ ਗਏ।
ਗੁਰਬਾਣੀ ਸੋਧ ਬਿੱਲ ਰਾਹੀਂ ਸਿੱਖ ਧਰਮ ਵਿੱਚ ਦਖ਼ਲਅੰਦਾਜ਼ੀ ਦੇ ਮਾਮਲੇ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਦੋ ਨੁਮਾਇੰਦਿਆਂ ਦੇ ਰਾਹੀਂ ਆਪਣਾ ਸਪਸ਼ਟੀਕਰਨ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੂੰ ਭੇਜਿਆ ਹੈ। ਭਗਵੰਤ ਮਾਨ ਨੂੰ ਸਪਸ਼ਟੀਕਰਨ ਦੇਣ ਵਾਸਤੇ ਮੁਤਵਾਜ਼ੀ ਜਥੇਦਾਰ ਵੱਲੋਂ ਤੀਜੀ ਵਾਰ ਸ੍ਰੀ ਅਕਾਲ ਤਖ਼ਤ ’ਤੇ ਸੱਦਿਆ ਗਿਆ ਸੀ ਤੇ ਬੁੱਧਵਾਰ ਨੂੰ ਸਪਸ਼ਟੀਕਰਨ ਦੇਣ ਦਾ ਆਖਰੀ ਮੌਕਾ ਸੀ।
ਹੁਣ ਕੰਮਚੋਰ ਮੁਲਾਜ਼ਮਾਂ ਤੇ ਅਫਸਰਾਂ ਦੀ ਖੈਰ ਨਹੀਂ। ਮੁਹਾਲੀ ਦੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਜ਼ਿਲ੍ਹਾ ਮਾਲ ਅਫ਼ਸਰਾਂ ਲਈ ਕਾਰਗੁਜ਼ਾਰੀ ਆਧਾਰਤ ਮਾਪਦੰਡ ਪੇਸ਼ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਔਸਤ ਤੋਂ ਘੱਟ ਕਾਰਗੁਜ਼ਾਰੀ ਵਾਲੇ ਅਧਿਕਾਰੀ/ਕਰਮਚਾਰੀ ਨੂੰ ਪੀਲਾ ਕਾਰਡ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਸਬੰਧਤ ਕਰਮਚਾਰੀ ਕੋਈ ਮਹੱਤਵਪੂਰਨ ਸੁਧਾਰ ਨਹੀਂ ਦਿਖਾਉਂਦਾ ਤਾਂ ਉੁਸ ਨੂੰ ਲਾਲ ਕਾਰਡ ਜਾਰੀ ਕਰਦੇ ਹੋਏ, ਉਸ ਦੀ ਸਾਲਾਨਾ ਗੁਪਤ ਰਿਪੋਰਟ (ਏਸੀਆਰ) ਵਿੱਚ ਇਸ ਬਾਰੇ ਪ੍ਰੇਖਣ ਦਰਜ ਕੀਤਾ ਜਾਵੇਗਾ। ਜਦੋਂਕਿ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਦੀ ਸ਼ਲਾਘਾ ਵੀ ਕੀਤੀ ਜਾਵੇਗੀ।
ਰਾਜ ਸਭਾ ਮੈਂਬਰ ਅਤੇ ਕ੍ਰਿਕਟਰ ਹਰਭਜਨ ਸਿੰਘ ਭੱਜੀ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ ਤੇ ਆਉਣ ਤੋਂ ਬਾਅਦ ਜਲੰਧਰ ਦੇ ਹੜ੍ਹ ਪ੍ਰਭਾਵਿਤ ਲੋਹੀਆਂ ਇਲਾਕੇ 'ਚ ਸੇਵਾ ਭਾਵ ਦਿਖਾਉਣ ਪਹੁੰਚੇ। ਭੱਜੀ ਨੇ ਢੱਕਾ ਬਸਤੀ ਨੇੜੇ ਗੱਟਾ ਮੰਡੀ ਕਾਸੋ ਵਿਖੇ ਟੁੱਟੇ ਧੁੱਸੀ ਬੰਨ੍ਹ ਦੀ ਉਸਾਰੀ ਲਈ ਕਾਰਸੇਵਾ ਵਿੱਚ ਮਿੱਟੀ ਦੀਆਂ ਬੋਰਿਆਂ ਚੁੱਕਿਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਹੜ੍ਹਾਂ 'ਤੇ ਸਿਆਸਤ ਨਹੀਂ ਹੋਣੀ ਚਾਹੀਦੀ ਸਗੋਂ ਲੋਕਾਂ ਦੀ ਮਦਦ ਕੀਤੀ ਜਾਣੀ ਚਾਹੀਦੀ ਹੈ।
ਆਮ ਲੋਕਾਂ ਨੂੰ ਰਾਹਤ ਦੇਣ ਲਈ ਕੇਂਦਰ ਸਰਕਾਰ ਅੱਜ ਯਾਨੀ ਵੀਰਵਾਰ ਤੋਂ 70 ਰੁਪਏ ਕਿਲੋ ਟਮਾਟਰ ਵੇਚੇਗੀ। ਡਿਪਾਰਟਮੈਂਟ ਆਫ ਕੰਜ਼ਿਊਮਰ ਅਫੇਅਰਜ਼ (DOCA) ਨੇ ਨੈਸ਼ਨਲ ਕੋਆਪਰੇਟਿਵ ਕੰਜ਼ਿਊਮਰ ਫੈਡਰੇਸ਼ਨ ਆਫ ਇੰਡੀਆ (NAFED) ਅਤੇ ਨੈਸ਼ਨਲ ਐਗਰੀਕਲਚਰਲ ਕੋਆਪਰੇਟਿਵ ਮਾਰਕੀਟਿੰਗ ਫੈਡਰੇਸ਼ਨ ਆਫ ਇੰਡੀਆ (NCCF) ਨੂੰ 20 ਜੁਲਾਈ ਤੋਂ 70 ਰੁਪਏ ਪ੍ਰਤੀ ਕਿਲੋਗ੍ਰਾਮ ਦੀ ਪ੍ਰਚੂਨ ਕੀਮਤ 'ਤੇ ਟਮਾਟਰ ਵੇਚਣ ਦੇ ਨਿਰਦੇਸ਼ ਦਿੱਤੇ ਹਨ।
ਪੰਜਾਬ ਹਰਿਆਣਾ ਹਾਈ ਕੋਰਟ ਨੇ ਪੰਜਾਬ 'ਚ ETT ਅਧਿਆਪਕਾਂ ਦੇ 5994 ਅਹੁਦਿਆਂ 'ਤੇ ਕੀਤੀ ਜਾ ਰਹੀ ਭਰਤੀ ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ। ਹਾਲਾਂਕਿ ਭਰਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਤੇ ਹੋਰਨਾਂ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ।
ਪੰਜਾਬ ਵਿੱਚ ਹੁਣ ਨੰਬਰਦਾਰਾਂ ਦਾ ਵੀ ਡੋਪ ਟੈਸਟ ਕੀਤਾ ਜਾਵੇਗਾ। ਜਿਸ ਸਬੰਧੀ ਹੁਕਮ ਜਾਰੀ ਹੋ ਗਏ ਹਨ। ਇਹ ਐਲਾਨ ਨਵਾਂਸ਼ਹਿਰ ਜ਼ਿਲ੍ਹਾਂ ਪ੍ਰਸ਼ਾਸਨ ਵੱਲੋਂ ਕੀਤਾ ਗਿਆ ਹੈ। ਨਵਾਂਸ਼ਹਿਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਡੈਲੀਗੇਸ਼ਨ ਨੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੂੰ ਮਿਲੇ ਕੇ ਨੰਬਰਦਾਰਾਂ ਦਾ ਡੋਪ ਟੈਸਟ ਕਰਵਾਉਣ ਸਬੰਧੀ ਸ਼ਿਕਾਇਤ ਕੀਤੀ।
ਸੰਸਦ ਦਾ ਮਾਨਸੂਨ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ ਜੋ 11 ਅਗਸਤ ਤੱਕ ਚੱਲੇਗਾ। ਇਸ ਦੌਰਾਨ 17 ਬੈਠਕਾ ਹੋਣਗੀਆਂ। ਕੇਂਦਰ ਸਰਕਾਰ ਮਾਨਸੂਨ ਸੈਸ਼ਨ ਵਿੱਚ 31 ਬਿੱਲ ਲਿਆ ਰਹੀ ਹੈ। ਜਿਸ ਵਿੱਚ 21 ਨਵੇਂ ਬਿੱਲ ਹਨ, ਜਦੋਂ ਕਿ 10 ਬਿੱਲ ਪਹਿਲਾਂ ਹੀ ਸੰਸਦ ਵਿੱਚ ਪੇਸ਼ ਕੀਤੇ ਜਾ ਚੁੱਕੇ ਹਨ ਜਿਹਨਾਂ 'ਤੇ ਚਰਚਾ ਕੀਤੀ ਜਾਵੇਗੀ। ਦਿੱਲੀ ਵਿੱਚ ਅਧਿਕਾਰੀਆਂ ਦੇ ਤਬਾਦਲੇ ਨਾਲ ਸਬੰਧਤ ਆਰਡੀਨੈਂਸ ਸਭ ਤੋਂ ਵੱਧ ਚਰਚਾ ਵਿੱਚ ਹੈ। ਜਿਸ 'ਤੇ ਆਮ ਆਦਮੀ ਪਾਰਟੀ ਨੇ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਰਣਨੀਤੀ ਬਣਾ ਲਈ ਸੀ।
ਪਿਛੋਕੜ
Punjab Breaking News LIVE 20 July, 2023: ਚੰਡੀਗੜ੍ਹ ਵਿੱਚ ਕਿਸਾਨ ਭਵਨ ਨੇ ਪੰਜਾਬ ਸਰਕਾਰ ਤੋਂ 5 ਕਰੋੜ ਰੁਪਏ ਦਾ ਕਿਰਾਇਆ ਵਸੂਲ ਕਰਨਾ ਹੈ। ਇਹ ਕਿਰਾਇਆ NSG ਕਮਾਂਡੋਜ਼ ਨੂੰ ਕਿਸਾਨ ਭਵਨ ਦੇ ਦੂਸਰੇ ਫਲੋਰ ਵਿੱਚ ਕਮਰੇ ਦੇਣ 'ਤੇ ਬਣਿਆ ਹੈ। ਹੁਣ ਇਹ ਦੇਣਦਾਰੀ ਆਮ ਆਦਮੀ ਪਾਰਟੀ ਦੀ ਸਰਕਾਰ ਸਿਰ ਆ ਗਈ ਹੈ। ਇਹ ਮਾਮਲਾ ਕਰੀਬ 30 ਸਾਲ ਪੁਰਾਣਾ ਹੈ। ਜਦੋਂ ਪੰਜਾਬ ਵਿੱਚ ਅੱਤਵਾਦ ਦਾ ਦੌਰ ਸੀ ਤਾਂ ਤਤਕਾਲੀ ਅਕਾਲੀ ਦਲ ਦੀ ਸਰਕਾਰ ਨੇ NSG ਕਮਾਂਡੋਜ਼ ਨੂੰ ਰਹਿਣ ਦੇ ਲਈ ਚੰਡੀਗੜ੍ਹ ਸਥਿਤ ਕਿਸਾਨ ਭਵਨ ਵਿੱਚ ਕਮਰਾ ਦੇ ਦਿੱਤਾ ਸੀ। ਜਿਸ ਦਾ ਕਰਾਇਆ ਕਰੀਬ 5 ਕਰੋੜ ਰੁਪਏ ਬਣ ਗਿਆ ਹੈ। ਮਾਨ ਸਰਕਾਰ ਸਿਰ ਕਿਸਾਨ ਭਵਨ ਦੀ ਪਈ ਦੇਣਦਾਰੀ
ਨੰਬਰਦਾਰਾਂ ਦੇ ਵੀ ਹੋਣਗੇ ਡੋਪ ਟੈਸਟ, ਇਸ ਜ਼ਿਲ੍ਹੇ 'ਚ ਹੁਕਮ ਹੋਏ ਲਾਗੂ
Dope Test: ਪੰਜਾਬ ਵਿੱਚ ਹੁਣ ਨੰਬਰਦਾਰਾਂ ਦਾ ਵੀ ਡੋਪ ਟੈਸਟ ਕੀਤਾ ਜਾਵੇਗਾ। ਜਿਸ ਸਬੰਧੀ ਹੁਕਮ ਜਾਰੀ ਹੋ ਗਏ ਹਨ। ਇਹ ਐਲਾਨ ਨਵਾਂਸ਼ਹਿਰ ਜ਼ਿਲ੍ਹਾਂ ਪ੍ਰਸ਼ਾਸਨ ਵੱਲੋਂ ਕੀਤਾ ਗਿਆ ਹੈ। ਨਵਾਂਸ਼ਹਿਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਡੈਲੀਗੇਸ਼ਨ ਨੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੂੰ ਮਿਲੇ ਕੇ ਨੰਬਰਦਾਰਾਂ ਦਾ ਡੋਪ ਟੈਸਟ ਕਰਵਾਉਣ ਸਬੰਧੀ ਸ਼ਿਕਾਇਤ ਕੀਤੀ। ਇਸ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਡਿਪਟੀ ਕਮਿਸ਼ਨਰ ਵਲੋਂ ਤਹਿਸੀਲ ਨਵਾਂਸ਼ਹਿਰ, ਬੰਗਾ ਅਤੇ ਬਲਾਚੌਰ ਨੂੰ ਪੱਤਰ ਲਿਖ ਕੇ ਨੰਬਰਦਾਰਾਂ ਦਾ ਡੋਪ ਟੈਸਟ ਕਰਵਾ ਕੇ ਤਿੰਨ ਮਹੀਨੇ ਦੇ ਅੰਦਰ-ਅੰਦਰ ਰਿਪੋਰਟ ਭੇਜਣ ਸਬੰਧੀ ਨਿਰਦੇਸ਼ ਦਿੱਤੇ। ਨੰਬਰਦਾਰਾਂ ਦੇ ਵੀ ਹੋਣਗੇ ਡੋਪ ਟੈਸਟ, ਇਸ ਜ਼ਿਲ੍ਹੇ 'ਚ ਹੁਕਮ ਹੋਏ ਲਾਗੂ
ਅਵਤਾਰ ਖੰਡਾ ਦੇ ਸਸਕਾਰ 'ਚ ਸ਼ਾਮਲ ਹੋਣਾ ਚਾਹੁੰਦੀ ਸੀ ਕਿਰਨਦੀਪ ਕੌਰ !
Amritpal's wife Kirandeep Kaur's statement: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਵਿਦੇਸ਼ ਜਾਣ ਤੋਂ ਮੁੜ ਰੋਕ ਦਿੱਤਾ ਗਿਆ ਹੈ। ਇਹ ਤੀਜੀ ਵਾਰ ਹੈ ਜਦੋਂ ਕਿਰਨਦੀਪ ਨੂੰ ਵਿਦੇਸ਼ ਜਾਣ ਤੋਂ ਰੋਕਿਆ ਗਿਆ ਹੈ। ਜਾਣਕਾਰੀ ਮੁਤਾਬਕ, ਕਿਰਨਦੀਪ ਕੌਰ ਨੂੰ ਹੁਣ ਦਿੱਲੀ ਏਅਰਪੋਰਟ 'ਤੇ ਰੋਕਿਆ ਗਿਆ ਹੈ। ਇਸ ਤੋਂ ਪਹਿਲਾਂ ਉਸ ਨੂੰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ 'ਤੇ ਰੋਕਿਆ ਗਿਆ ਸੀ। ਅਵਤਾਰ ਖੰਡਾ ਦੇ ਸਸਕਾਰ 'ਚ ਸ਼ਾਮਲ ਹੋਣਾ ਚਾਹੁੰਦੀ ਸੀ ਕਿਰਨਦੀਪ ਕੌਰ !
Punjab ਦੀਆਂ ਜੇਲ੍ਹਾਂ 'ਚ CCTV ਲਗਵਾਉਣ ਲਈ ਗੈਂਗਸਟਰ ਪਹੁੰਚਿਆ ਹਾਈਕੋਰਟ
CCTV cameras in Punjab jails: ਪੰਜਾਬ ਦੀਆਂ ਜੇਲ੍ਹਾਂ ਵਿੱਚ ਗੈਂਗਵਾਰ ਅਤੇ ਹੋਰ ਝਗੜਿਆਂ ਦੀਆਂ ਕਈ ਵਾਰਦਾਤਾਂ ਦੇਖਣ ਨੂੰ ਮਿਲਦੀਆਂ ਹਨ। ਇਸੇ ਤਹਿਤ ਇੱਕ ਗੈਂਗਸਟਰ ਨੇ ਮੰਗ ਕੀਤੀ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ CCTV ਕੈਮਰੇ ਲਗਾਏ ਜਾਣ। ਜਿਸ ਦੇ ਲਈ ਗੈਂਗਸਟਰ ਕੌਸ਼ਲ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਹਾਈ ਕੋਰਟ ਨੇ ਗੈਂਗਸਟਰ ਕੌਸ਼ਲ ਦੀ ਅਰਜ਼ੀ 'ਤੇ ਸੁਣਵਾਈ ਕਰਦੇ ਹੋਏ ਪੰਜਾਬ ਸਰਕਾਰ ਨੂੰ ਇੱਕ ਮਹੀਨੇ ਦਾ ਸਮਾਂ ਦਿੱਤਾ ਹੈ ਕਿ ਮਾਨ ਸਰਕਾਰ ਇੱਕ ਮਹੀਨੇ ਅੰਦਰ ਅੰਦਰ ਸਟੇਟਸ ਰਿਪੋਰਟ ਪੇਸ਼ ਕਰੇ। Punjab ਦੀਆਂ ਜੇਲ੍ਹਾਂ 'ਚ CCTV ਲਗਵਾਉਣ ਲਈ ਗੈਂਗਸਟਰ ਪਹੁੰਚਿਆ ਹਾਈਕੋਰਟ
- - - - - - - - - Advertisement - - - - - - - - -