Punjab Breaking News LIVE: ਪੰਜਾਬ ਵਿਧਾਨ ਸਭਾ 'ਚ ਖੜਕਾ-ਦੜਕਾ, ਅਗਲੇ ਤਿੰਨ ਦਿਨ ਬਾਰਸ਼, ਗੁਰਬਾਣੀ ਪ੍ਰਸਾਰਣ 'ਤੇ ਸਿਆਸੀ ਵਾਰ
Punjab Breaking News LIVE 20 June, 2023: ਪੰਜਾਬ ਵਿਧਾਨ ਸਭਾ 'ਚ ਖੜਕਾ-ਦੜਕਾ, ਅਗਲੇ ਤਿੰਨ ਦਿਨ ਬਾਰਸ਼, ਗੁਰਬਾਣੀ ਪ੍ਰਸਾਰਣ 'ਤੇ ਸਿਆਸੀ ਵਾਰ
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਜਾਰੀ ਹੈ। ਅੱਜ ਪੰਜਾਬ ਯੂਨੀਵਰਸਿਟੀਜ਼ ਕਾਨੂੰਨ ਸੋਧ ਬਿੱਲ ਪਾਸ ਕਰ ਦਿੱਤਾ ਗਿਆ ਹੈ। ਇਸ ਨਾਲ ਹੁਣ ਪੰਜਾਬ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਸੂਬੇ ਦੇ ਗਵਰਨਰ ਨਹੀਂ ਹੋਣਗੇ ਸਗੋਂ ਮੁੱਖ ਮੰਤਰੀ ਹੋਣਗੇ। ਯੂਨੀਵਰਸਿਟੀਆਂ ਦੇ ਚਾਂਸਲਰ ਬਿੱਲ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ 'ਚ 32 ਯੂਨੀਵਰਸਿਟੀਆਂ ਹਨ। ਜੇ ਵਾਈਸ ਚਾਂਸਲਰ ਚੰਗਾ ਆ ਜਾਵੇ ਤਾਂ ਯੂਨੀਵਰਸਿਟੀ ਦਾ ਕਲਿਆਣ ਹੋ ਜਾਂਦਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਵਿੱਚ ਟੇਸਲਾ ਦੇ ਸੀਈਓ ਅਤੇ ਟਵਿੱਟਰ ਦੇ ਮਾਲਕ ਐਲੋਨ ਮਸਕ ਨਾਲ ਮੁਲਾਕਾਤ ਕਰਨਗੇ। ਆਪਣੇ ਅਮਰੀਕੀ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਈ ਹੋਰ ਮਸ਼ਹੂਰ ਲੋਕਾਂ ਨਾਲ ਮੁਲਾਕਾਤ ਕਰਨਗੇ। ਇਸ ਤੋਂ ਪਹਿਲਾਂ ਸਾਲ 2015 ਵਿੱਚ ਪ੍ਰਧਾਨ ਮੰਤਰੀ ਮੋਦੀ ਅਤੇ ਐਲੋਨ ਮਸਕ ਦੀ ਮੁਲਾਕਾਤ ਹੋਈ ਸੀ।
4 ਜੁਲਾਈ ਤੋਂ ਸਾਵਣ ਦਾ ਮਹੀਨਾ ਸ਼ੁਰੂ ਹੋਣ ਦੇ ਨਾਲ ਹੀ ਕਾਂਵੜ ਯਾਤਰਾ ਸ਼ੁਰੂ ਹੋਣ ਵਾਲੀ ਹੈ। ਸਾਵਣ ਦੇ ਮਹੀਨੇ 'ਚ ਹਰਿਦੁਆਰ ਤੋਂ ਗੰਗਾ ਜਲ ਲਿਆ ਕੇ ਕਾਂਵੜੀਏ ਆਪਣੇ ਸ਼ਹਿਰ ਦੇ ਮੰਦਰਾਂ ਵਿੱਚ ਚੜਾਉਂਦੇ ਹਨ। ਹਰਿਆਣਾ 'ਚ ਕਾਵੜ ਯਾਤਰਾ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਨੌਜਵਾਨਾਂ ਤੋਂ ਲੈ ਕੇ ਬਜ਼ੁਰਗ ਅਤੇ ਔਰਤਾਂ ਵੀ ਵੱਡੀ ਗਿਣਤੀ ਵਿੱਚ ਕਾਂਵੜ ਲੈ ਕੇ ਆਉਂਦੀਆਂ ਹਨ। ਅਜਿਹੇ 'ਚ ਇਸ ਵਾਰ ਕਾਂਵੜ ਯਾਤਰਾ ਨੂੰ ਲੈ ਕੇ ਵਿਸ਼ੇਸ਼ ਨਿਯਮ ਬਣਾਏ ਗਏ ਹਨ। ਜਿਸ ਸਬੰਧੀ ਮੇਰਠ ਵਿੱਚ ਹਰਿਆਣਾ, ਦਿੱਲੀ, ਯੂਪੀ ਅਤੇ ਰਾਜਸਥਾਨ ਦੇ ਅਧਿਕਾਰੀਆਂ ਨੇ ਮੀਟਿੰਗ ਕੀਤੀ। ਇਸ ਲਈ ਇਸ ਵਾਰ ਕਾਂਵੜ ਯਾਤਰਾ ਨੂੰ ਲੈ ਕੇ ਇਹ ਨਿਯਮ ਬਣਾਏ ਗਏ ਹਨ।
ਪੰਜਾਬ ਵਿਧਾਨ ਸਭਾ ਦੇ ਦੋ ਰੋਜ਼ਾ ਵਿਸ਼ੇਸ਼ ਇਜਲਾਸ ਦੇ ਆਖਰੀ ਦਿਨ ਆਰਡੀਐਫ ਦੇ ਬਕਾਏ ਕਲੀਅਰ ਨਾ ਕਰਨ ’ਤੇ ਕੇਂਦਰ ਸਰਕਾਰ ਖ਼ਿਲਾਫ਼ ਮਤਾ ਪਾਸ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੇਕਰ ਅਗਲੇ ਹਫਤੇ ਤੱਕ ਬਕਾਇਆ ਕਲੀਅਰ ਨਾ ਹੋਇਆ ਤਾਂ 1 ਜੁਲਾਈ ਤੋਂ ਸੁਪਰੀਮ ਕੋਰਟ ਦਾ ਰੁਖ ਕੀਤਾ ਜਾਵੇਗਾ।
ਪੰਜਾਬ ਸਰਕਾਰ ਵੱਲੋਂ ਸ਼੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਦੇ ਅਧਿਕਾਰ ਸਾਰੇ ਚੈਨਲਾਂ ਨੂੰ ਮੁਫ਼ਤ ’ਚ ਮੁਹੱਈਆ ਕਰਵਾਉਣ ਲਈ ਸਿੱਖ ਗੁਰਦੁਆਰਾ ਐਕਟ-1925 ਵਿੱਚ ਕੀਤੀ ਸੋਧ ਮਗਰੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਨਿਯੁਕਤ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਸਿੱਖ ਧਰਮ ਸਰਬੱਤ ਦਾ ਭਲਾ ਮੰਗਣ ਵਾਲਿਆਂ ਦਾ ਧਰਮ ਹੈ ਪਰ ਕਿਸੇ ਵੀ ਸਰਕਾਰ ਨੂੰ ਆਪਣੇ ਧਾਰਮਿਕ ਮਾਮਲਿਆਂ ਵਿੱਚ ਦਖਲਅੰਦਾਜ਼ੀ ਕਰਨ ਦੀ ਇਜਾਜ਼ਤ ਨਹੀਂ ਦਿੰਦਾ।
ਡੀਏਪੀ ਤੇ ਯੂਰੀਆ ਖਾਦ ਨਾਲ ਗੋਬਰ ਦਾ ਥੈਲਾ ਵੇਚਣ ਦੀ ਸ਼ਰਤ ਤੋਂ ਖਫਾ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਲੀਡਰਾਂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰਦਿਆਂ ਡੀਏਪੀ ਤੇ ਯੂਰੀਆ ਖਾਦ ਨਾਲ ਗੋਬਰ ਦਾ ਥੈਲਾ ਲਾਉਣ ਵਾਲੇ ਨਾਦਰਸ਼ਾਹੀ ਫੁਰਮਾਨ ਨੂੰ ਕਦੇ ਵੀ ਸਹਿਣ ਨਹੀਂ ਕੀਤਾ ਜਾਏਗਾ।
ਲੁਧਿਆਣਾ 'ਚ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕੋਠੀ 'ਤੇ ਕਬਜ਼ੇ ਨੂੰ ਲੈ ਕੇ ਟਵੀਟ ਕੀਤਾ ਹੈ। ਉਨ੍ਹਾਂ ਲਿਖਿਆ ''ਸੂਬੇ ਦਾ ਰਖਵਾਲਾ ਮੁੱਖ ਮੰਤਰੀ ਹੁੰਦਾ ਹੈ ਤੇ ਲੱਖਾਂ ਪ੍ਰਵਾਸੀ ਭਾਰਤੀਆਂ ਤੇ ਪੰਜਾਬੀਆਂ ਨੂੰ ਉਮੀਦ ਹੈ ਕਿ ਉਹ ਐਨਆਰਆਈ ਪਰਿਵਾਰ ਦੇ ਘਰ ਦੇ ਮਾਮਲੇ 'ਚ ਇਸ ਤੋਂ ਉਪਰ ਉਠ ਕੇ ਕਾਰਵਾਈ ਕਰਨਗੇ ਕਿ ਦੋਸ਼ੀ ਉਨ੍ਹਾਂ ਦੀ ਪਾਰਟੀ ਦੀ ਹੀ ਵਿਧਾਇਕ ਹੈ। ਮੁੱਖ ਮੰਤਰੀ ਨੂੰ ਆਪਣੇ ਪੱਧਰ 'ਤੇ ਜਾਂਚ ਕਰ ਕੇ ਇਨਸਾਫ਼ ਦੇਣਾ ਚਾਹੀਦੀ ਹੈ।
ਪੰਜਾਬ ਕੈਬਨਿਟ ਨੇ ਸਿੱਖ ਗੁਰਦੁਆਰਾ ਐਕਟ-1925 ਵਿੱਚ ਸੋਧ ਲਈ ਹਰੀ ਝੰਡੀ ਦੇ ਦਿੱਤੀ ਹੈ। ਇਸ ਸੋਧ ਨਾਲ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਨ ਦੇ ਅਧਿਕਾਰ ਸਾਰੇ ਚੈਨਲਾਂ ਨੂੰ ਮੁਫ਼ਤ ’ਚ ਮੁਹੱਈਆ ਕਰਵਾਏ ਜਾ ਸਕਣਗੇ। ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਸਿੱਖ ਗੁਰਦੁਆਰਾ ਐਕਟ-1925 ਵਿੱਚ ਸੋਧ ਲਈ ਬਿੱਲ ਲਿਆਂਦਾ ਜਾਵੇਗਾ, ਜਿਸ ਨੂੰ ਵਿਚਾਰ-ਚਰਚਾ ਉਪਰੰਤ ਪਾਸ ਕੀਤਾ ਜਾਵੇਗਾ।
ਚੰਡੀਗੜ੍ਹ ’ਚ ਅਗਲੇ ਤਿੰਨ ਦਿਨ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਮੌਸਮ ਵਿਗਿਆਨੀਆਂ ਮੁਤਾਬਕ ਚੰਡੀਗੜ੍ਹ ਵਿੱਚ 20, 21 ਤੇ 22 ਜੂਨ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਪੇਸ਼ੀਨਗੋਈ ਕੀਤੀ ਗਈ ਹੈ। ਚੰਡੀਗੜ੍ਹ ’ਚ ਸੋਮਵਾਰ ਨੂੰ ਦੇਰ ਸ਼ਾਮ ਤੇਜ਼ ਹਵਾਵਾਂ ਮਗਰੋਂ ਅਚਾਨਕ ਆਏ ਮੀਂਹ ਨੇ ਦਿਨ ਭਰ ਦੀ ਗਰਮੀ ਦੇ ਝੰਭੇ ਲੋਕਾਂ ਨੂੰ ਰਾਹਤ ਦਿੱਤੀ।
ਪਿਛੋਕੜ
Punjab Breaking News LIVE 20 June, 2023: ਅੱਜ ਜਲੰਧਰ ਦੇ ਪੀਏਪੀ ਗਰਾਊਂਡ ਵਿਖੇ ਸੀਐਮ ਯੋਗਸ਼ਾਲਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਾਰੇ ਮੰਤਰੀਆਂ ਤੇ ਵਿਧਾਇਕਾਂ ਨੇ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਚੇਅਰਮੈਨਾਂ ਤੇ ਪਾਰਟੀ ਦੇ ਅਹੁਦੇਦਾਰਾਂ ਨੇ ਵੀ ਸ਼ਮੂਲੀਅਤ ਕੀਤੀ। ਯੋਗਾ ਅਧਿਆਪਕਾਂ ਨੇ ਸਾਰਿਆਂ ਨੂੰ ਯੋਗਾ ਕਰਨ ਲਈ ਪ੍ਰੇਰਿਤ ਕੀਤਾ। ਕਰੀਬ 40 ਮਿੰਟ ਤੱਕ ਚੱਲੀ ਯੋਗਸ਼ਾਲਾ ਵਿੱਚ ਮੁੱਖ ਮੰਤਰੀ ਤੇ ਵਿਧਾਇਕਾਂ ਆਦਿ ਨੇ ਯੋਗ ਆਸਣ ਕੀਤੇ।ਰਾਜ ਸਭਾ ਮੈਂਬਰ ਰਾਘਵ ਚੱਢਾ ਵੀ ਉਨ੍ਹਾਂ ਦੇ ਨਾਲ ਸਨ। ਅੱਜ ਪੂਰੇ ਪੰਜਾਬ 'ਚ 50 ਹਜ਼ਾਰ ਤੋਂ ਜ਼ਿਆਦਾ ਲੋਕਾਂ ਨੇ ਯੋਗ ਕੀਤਾ, ਪੰਜਾਬ ਨੂੰ ਤੰਦਰੁਸਤ ਸੂਬਾ ਬਣਾਵਾਂਗੇ: ਸੀਐਮ ਮਾਨ
ਕੀ ਪੰਜਾਬ ਸਰਕਾਰ ਨੂੰ ਸਿੱਖ ਗੁਰਦੁਆਰਾ ਐਕਟ-1925 'ਚ ਸੋਧ ਦਾ ਅਧਿਕਾਰ?
Punjab News: ਪੰਜਾਬ ਕੈਬਨਿਟ ਨੇ ਸਿੱਖ ਗੁਰਦੁਆਰਾ ਐਕਟ-1925 ਵਿੱਚ ਸੋਧ ਲਈ ਹਰੀ ਝੰਡੀ ਦੇ ਦਿੱਤੀ ਹੈ। ਇਸ ਸੋਧ ਨਾਲ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਨ ਦੇ ਅਧਿਕਾਰ ਸਾਰੇ ਚੈਨਲਾਂ ਨੂੰ ਮੁਫ਼ਤ ’ਚ ਮੁਹੱਈਆ ਕਰਵਾਏ ਜਾ ਸਕਣਗੇ। ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਸਿੱਖ ਗੁਰਦੁਆਰਾ ਐਕਟ-1925 ਵਿੱਚ ਸੋਧ ਲਈ ਬਿੱਲ ਲਿਆਂਦਾ ਜਾਵੇਗਾ, ਜਿਸ ਨੂੰ ਵਿਚਾਰ-ਚਰਚਾ ਉਪਰੰਤ ਪਾਸ ਕੀਤਾ ਜਾਵੇਗਾ।ਕੀ ਪੰਜਾਬ ਸਰਕਾਰ ਨੂੰ ਸਿੱਖ ਗੁਰਦੁਆਰਾ ਐਕਟ-1925 'ਚ ਸੋਧ ਦਾ ਅਧਿਕਾਰ?
ਗੁਰਬਾਣੀ ਪ੍ਰਸਾਰਣ ਦੇ ਅਧਿਕਾਰ ਸਾਰੇ ਚੈਨਲਾਂ ਨੂੰ ਮੁਫ਼ਤ ਦੇਣ ਦੇ ਫੈਸਲੇ ਮਗਰੋਂ ਅਕਾਲ ਤਖ਼ਤ ਦੇ ਨਵੇਂ ਜਥੇਦਾਰ ਦਾ ਵੱਡਾ ਬਿਆਨ
Punjab News: ਪੰਜਾਬ ਸਰਕਾਰ ਵੱਲੋਂ ਸ਼੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਦੇ ਅਧਿਕਾਰ ਸਾਰੇ ਚੈਨਲਾਂ ਨੂੰ ਮੁਫ਼ਤ ’ਚ ਮੁਹੱਈਆ ਕਰਵਾਉਣ ਲਈ ਸਿੱਖ ਗੁਰਦੁਆਰਾ ਐਕਟ-1925 ਵਿੱਚ ਕੀਤੀ ਸੋਧ ਮਗਰੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਨਿਯੁਕਤ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਸਿੱਖ ਧਰਮ ਸਰਬੱਤ ਦਾ ਭਲਾ ਮੰਗਣ ਵਾਲਿਆਂ ਦਾ ਧਰਮ ਹੈ ਪਰ ਕਿਸੇ ਵੀ ਸਰਕਾਰ ਨੂੰ ਆਪਣੇ ਧਾਰਮਿਕ ਮਾਮਲਿਆਂ ਵਿੱਚ ਦਖਲਅੰਦਾਜ਼ੀ ਕਰਨ ਦੀ ਇਜਾਜ਼ਤ ਨਹੀਂ ਦਿੰਦਾ। ਗੁਰਬਾਣੀ ਪ੍ਰਸਾਰਣ ਦੇ ਅਧਿਕਾਰ ਸਾਰੇ ਚੈਨਲਾਂ ਨੂੰ ਮੁਫ਼ਤ ਦੇਣ ਦੇ ਫੈਸਲੇ ਮਗਰੋਂ ਅਕਾਲ ਤਖ਼ਤ ਦੇ ਨਵੇਂ ਜਥੇਦਾਰ ਦਾ ਵੱਡਾ ਬਿਆਨ
ਅਗਲੇ ਤਿੰਨ ਦਿਨ ਪਏਗਾ ਮੀਂਹ, ਮੌਸਮ ਵਿਭਾਗ ਦਾ ਤਾਜ਼ਾ ਅਲਰਟ
Chandigarh News: ਚੰਡੀਗੜ੍ਹ ’ਚ ਅਗਲੇ ਤਿੰਨ ਦਿਨ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਮੌਸਮ ਵਿਗਿਆਨੀਆਂ ਮੁਤਾਬਕ ਚੰਡੀਗੜ੍ਹ ਵਿੱਚ 20, 21 ਤੇ 22 ਜੂਨ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਪੇਸ਼ੀਨਗੋਈ ਕੀਤੀ ਗਈ ਹੈ। ਚੰਡੀਗੜ੍ਹ ’ਚ ਸੋਮਵਾਰ ਨੂੰ ਦੇਰ ਸ਼ਾਮ ਤੇਜ਼ ਹਵਾਵਾਂ ਮਗਰੋਂ ਅਚਾਨਕ ਆਏ ਮੀਂਹ ਨੇ ਦਿਨ ਭਰ ਦੀ ਗਰਮੀ ਦੇ ਝੰਭੇ ਲੋਕਾਂ ਨੂੰ ਰਾਹਤ ਦਿੱਤੀ। ਅਗਲੇ ਤਿੰਨ ਦਿਨ ਪਏਗਾ ਮੀਂਹ, ਮੌਸਮ ਵਿਭਾਗ ਦਾ ਤਾਜ਼ਾ ਅਲਰਟ
- - - - - - - - - Advertisement - - - - - - - - -