Punjab Breaking News LIVE: ਸਰਹੱਦ 'ਤੇ ਮੁਕਾਬਲਾ, 30 ਕਿਲੋ ਹੈਰੋਇਨ ਬਰਾਮਦ, ਬੇਅਦਬੀ ਦੇ ਮੁੱਦੇ ਤੇ ਸੁਖਬੀਰ ਬਾਦਲ ਨੇ ਘੇਰੀ ਭਗਵੰਤ ਮਾਨ ਸਰਕਾਰ
Punjab Breaking News LIVE 21 August, 2023: ਸਰਹੱਦ 'ਤੇ ਮੁਕਾਬਲਾ, 30 ਕਿਲੋ ਹੈਰੋਇਨ ਬਰਾਮਦ, ਬੇਅਦਬੀ ਦੇ ਮੁੱਦੇ ਤੇ ਸੁਖਬੀਰ ਬਾਦਲ ਨੇ ਘੇਰੀ ਭਗਵੰਤ ਮਾਨ ਸਰਕਾਰ
LIVE
Background
Punjab Breaking News LIVE 21 August, 2023: ਨਸ਼ਿਆਂ ਦੇ ਖਿਲਾਫ਼ ਜਾਰੀ ਪੰਜਾਬ ਪੁਲਿਸ ਦੀ ਮੁਹਿੰਮ ਤਹਿਤ ਅੱਜ ਪੁਲਿਸ ਹੱਥ ਵੱਡੀ ਸਫ਼ਲਤਾ ਲੱਗੀ ਹੈ। ਇਹ ਕਾਮਯਾਬੀ ਪੰਜਾਬ ਪੁਲਿਸ ਤੇ ਬੀਐਸਐਫ ਨੂੰ ਸਾਂਝੇ ਆਪਰੇਸ਼ਨ ਦੌਰਾਨ ਮਿਲੀ ਹੈ। ਸਰਹੱਦ ਪਾਰੋਂ ਆਈ ਹੇਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਗਈ ਹੈ। ਸੀਮਾ ਸੁਰੱਖਿਆ ਬਲ ਅਤੇ ਪੰਜਾਬ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਹੈਰੋਇਨ ਦੇ 26 ਪੈਕੇਟ ਜ਼ਬਤ ਕੀਤੇ ਹਨ। ਇਸ ਤੋਂ ਇਲਾਵਾ 2 ਪਾਕਿਸਤਾਨੀ ਨਾਗਰਿਕਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਗੋਲੀਬਾਰੀ ਦੌਰਾਨ ਇੱਕ ਪਾਕਿਸਤਾਨੀ ਨਾਗਰਿਕ ਜ਼ਖਮੀ ਵੀ ਹੋਇਆ ਹੈ। 30 ਕਿਲੋ ਦੇ ਕਰੀਬ ਹੈਰੋਇਨ ਬਰਾਮਦ
ਠੰਢਾ ਮਤਲਬ ਕੋਕਾ ਕੋਲਾ...ਚੌਥੀ ਪਾਸ ਮਤਲਬ…ਦੇਸ਼ ਸਮਝਦਾਰ ਹੈ ਸਭ ਸਮਝਦੇ ਨੇ!
CM Bhagwant Mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੱਧ ਪ੍ਰਦੇਸ਼ ਵਿੱਚ ਜਾ ਕੇ ਬੀਜੇਪੀ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਪਰ ਤਿੱਖੇ ਹਮਲੇ ਬੋਲ ਰਹੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਦੇਸ਼ ਨੂੰ ਆਜ਼ਾਦ ਹੋਏ ਤੋਂ ਬਾਅਦ ਕਿਸੇ ਵੀ ਨੇਤਾ ਦਾ ਬੇਟਾ ਬੇਰੁਜ਼ਗਾਰ ਦੇਖਿਆ ਹੈ? ਜਾਂ ਤਾਂ ਕੋਈ ਚੇਅਰਮੈਨ ਲੱਗਿਆ ਹੋਇਆ ਹੋਵੇਗਾ ਜਾਂ ਸਿਆਸਤ ‘ਚ ਹੀ ਹੋਵੇਗਾ ਜਾਂ ਫਿਰ ਕ੍ਰਿਕਟ ‘ਚ ਕਿਸੇ ਵੱਡੀ ਕੁਰਸੀ ‘ਤੇ ਹੋਵੇਗਾ…ਸਾਡੇ ਦੇਸ਼ ਦੇ ਨੌਜਵਾਨ ਵੱਡੀਆਂ ਵੱਡੀਆਂ ਡਿਗਰੀਆਂ ਲੈਕੇ ਧਰਨਿਆਂ ‘ਤੇ ਬੈਠੇ ਹਨ। ਠੰਢਾ ਮਤਲਬ ਕੋਕਾ ਕੋਲਾ...ਚੌਥੀ ਪਾਸ ਮਤਲਬ…ਦੇਸ਼ ਸਮਝਦਾਰ ਹੈ ਸਭ ਸਮਝਦੇ ਨੇ!
ਬੇਅਦਬੀ ਦੇ ਮੁੱਦੇ ਤੇ ਸੁਖਬੀਰ ਬਾਦਲ ਨੇ ਘੇਰੀ ਭਗਵੰਤ ਮਾਨ ਸਰਕਾਰ, ਲੌਂਗੋਵਾਲ 'ਚ ਦਿੱਤਾ ਆਹ ਵੱਡਾ ਬਿਆਨ
Beadbi Case: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸਿੱਖ ਸੰਸਥਾਵਾਂ, ਸਿੱਖ ਆਗੂਆਂ ਤੇ ਸਿੱਖ ਰਵਾਇਤਾਂ ਨੂੰ ਬਦਨਾਮ ਤੇ ਕਮਜ਼ੋਰ ਕਰਨ ਦੀ ਸਾਜ਼ਿਸ਼ ਰਚਣ ਵਾਲੀਆਂ ਪੰਜਾਬ ਵਿਰੋਧੀ ਤੇ ਪੰਥ ਵਿਰੋਧੀ ਤਾਕਤਾਂ ਨੂੰ ਹਰਾਉਣ ਲਈ ਫੈਸਲਾਕੁੰਨ ਤੇ ਇਕਜੁੱਟ ਹੋ ਕੇ ਲੜਾਈ ਲੜਨ ਦਾ ਸੱਦਾ ਦਿੱਤਾ। ਉਹਨਾਂ ਕਿਹਾ ਕਿ ਅਕਾਲੀ ਦਲ ’ਤੇ ਵਹਿਸ਼ੀਆਨਾ ਹਮਲੇ ਦਾ ਮੁੱਖ ਮਕਸਦ ਖਾਲਸਾ ਪੰਥ ਦੀ ਨਿਆਰੀ ਤੇ ਵੱਖਰੀ ਪਛਾਣ ਨੂੰ ਖੋਰਾ ਲਾਉਣਾ ਤੇ ਤਬਾਹ ਕਰਨਾ ਹੈ। ਬੇਅਦਬੀ ਦੇ ਮੁੱਦੇ ਤੇ ਸੁਖਬੀਰ ਬਾਦਲ ਨੇ ਘੇਰੀ ਭਗਵੰਤ ਮਾਨ ਸਰਕਾਰ, ਲੌਂਗੋਵਾਲ 'ਚ ਦਿੱਤਾ ਆਹ ਵੱਡਾ ਬਿਆਨ
ਗੈਂਗਸਟਰਾਂ ਨੂੰ ਸਿਖਲਾਈ ਦੇਣ 'ਚ ਸੰਸਦ ਮੈਂਬਰ ਦਾ ਨਾਂ ਆ ਰਿਹਾ
Sidhu Moosewala: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪੇ ਸਰਕਾਰ ਤੇ ਪੁਲਿਸ ਤੋਂ ਨਿਰਾਸ਼ ਹਨ। ਉਨ੍ਹਾਂ ਨੂੰ ਹੁਣ ਇਨਸਾਫ ਦੀ ਉਮੀਦ ਨਜ਼ਰ ਨਹੀਂ ਆ ਰਹੀ। ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਤਲ ਕੇਸ ਦੀ ਜਾਂਚ ਲਈ ਬਣਾਈ ਗਈ ‘ਸਿਟ’ ਤੋਂ ਫਿਲਹਾਲ ਕੋਈ ਵੀ ਉਮੀਦ ਨਜ਼ਰ ਨਹੀਂ ਆ ਰਹੀ ਹੈ। ਬਲਕੌਰ ਸਿੰਘ ਨੇ ਕਿਹਾ ਕਿ 447 ਦਿਨਾਂ ਵਿੱਚ ਮੂਸੇਵਾਲਾ ਕਤਲ ਕੇਸ ਦੀ ਜਾਂਚ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਯੂਪੀ ਵਿੱਚ ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਟ੍ਰੇਨਿੰਗ ਦੇਣ ਦੇ ਸਬੂਤ ਸਾਹਮਣੇ ਆਉਣ ਤੋਂ ਬਾਅਦ ਹੁਣ ਕੇਂਦਰ ਤੇ ਪੰਜਾਬ ਸਰਕਾਰ ਤੋਂ ਇਸ ਕਤਲ ਦੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਜਾਂਚ ਹੋਣ ਦੀ ਉਮੀਦ ਖ਼ਤਮ ਹੋ ਗਈ ਹੈ। ਗੈਂਗਸਟਰਾਂ ਨੂੰ ਸਿਖਲਾਈ ਦੇਣ 'ਚ ਸੰਸਦ ਮੈਂਬਰ ਦਾ ਨਾਂ ਆ ਰਿਹਾ
Sidhu Moosewala: ਸਿੱਧੂ ਮੂਸੇਵਾਲਾ ਨੂੰ ਪੁਲਿਸ ਵਾਲੇ ਨੇ ਕਿਹਾ ਅੱਤਵਾਦੀ, ਸੋਸ਼ਲ ਮੀਡੀਆ 'ਤੇ ਵਾਇਰਲ ਵੀਡੀਓ ਨੂੰ ਦੇਖ ਭੜਕੇ ਫੈਨਜ਼
ਸੋਸ਼ਲ ਮੀਡੀਆ ਉੱਪਰ ਆਏ ਦਿਨ ਕੋਈ-ਨਾ-ਕੋਈ ਵੀਡੀਓ ਵਾਇਰਲ ਹੁੰਦਾ ਰਹਿੰਦਾ ਹੈ। ਹਾਲਾਂਕਿ ਕੁਝ ਵੀਡੀਓ ਲੋਕਾਂ ਨੂੰ ਹਸਾਉਂਦੇ ਹਨ ਅਤੇ ਕੁਝ ਹੈਰਾਨ ਕਰ ਦਿੰਦੇ ਹਨ। ਇਸ ਵਿਚਾਲੇ ਸੋਸ਼ਲ ਮੀਡੀਆ ਉੱਪਰ ਇੱਕ ਹੈਰਾਨ ਕਰਨ ਵਾਲਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ ਨੂੰ ਦੇਖ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਬੁਰੀ ਤਰ੍ਹਾਂ ਨਾਲ ਭੜਕ ਉੱਠੇ ਹਨ। ਆਖਿਰ ਇਸ ਵੀਡੀਓ ਵਿੱਚ ਅਜਿਹਾ ਕੀ ਹੈ ਜਿਸ ਨੂੰ ਦੇਖ ਮਰਹੂਮ ਮੂਸੇਵਾਲਾ ਦੇ ਪ੍ਰਸ਼ੰਸਕ ਆਪਣਾ ਗੁੱਸਾ ਕੱਢ ਰਹੇ ਹਨ।
Punjab News: ਮੋਗਾ ਨਗਰ ਨਿਗਮ 'ਤੇ ਆਮ ਆਦਮੀ ਪਾਰਟੀ ਦਾ ਕਬਜ਼ਾ
ਇਸ ਤੋਂ ਪਹਿਲਾਂ ਬੀਤੀ 4 ਜੁਲਾਈ ਨੂੰ ਨਗਰ ਨਿਗਮ ਦੀ ਮੇਅਰ ਨੀਤਿਕਾ ਭੱਲਾ ਨੂੰ ਵਿਧਾਇਕ ਧੜੇ ਦੇ ਕੌਂਸਲਰਾਂ ਨੇ ਬੇਭਰੋਸਗੀ ਮਤਾ ਪਾ ਕੇ ਬਾਹਰ ਕਰ ਦਿੱਤਾ ਸੀ। ਨੀਤਿਕਾ ਭੱਲਾ ਕਰੀਬ ਦੋ ਸਾਲ ਮੇਅਰ ਦੇ ਅਹੁਦੇ 'ਤੇ ਰਹੀ। ਇਸ ਤੋਂ ਬਾਅਦ ਵਿਧਾਇਕ ਵੱਲੋਂ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸ਼ਰਮਾ ਨੂੰ ਵਾਧੂ ਚਾਰਜ ਦੇ ਕੇ ਕਾਰਜਕਾਰੀ ਮੇਅਰ ਬਣਾਇਆ ਗਿਆ ਸੀ।
Mankirt Aulakh: ਮਨਕੀਰਤ ਔਲਖ ਨੇ ਪੁੱਤਰ ਨਾਲ ਸਾਂਝੀ ਕੀਤੀ ਵੀਡੀਓ
ਪੰਜਾਬੀ ਗਾਇਕ ਮਨਕੀਰਤ ਔਲਖ ਆਪਣੀ ਗਾਇਕੀ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਨੂੰ ਲੈ ਸੁਰਖੀਆਂ ਵਿੱਚ ਰਹੇ ਹਨ। ਮਨਕੀਰਤ ਨੂੰ ਪਸੰਦ ਕਰਨ ਵਾਲੇ ਪ੍ਰਸ਼ੰਸਕ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਵਿੱਚ ਵੀ ਮੌਜੂਦ ਹਨ। ਦੱਸ ਦੇਈਏ ਕਿ ਪੰਜਾਬੀ ਗਾਇਕ ਆਪਣੇ ਸੋਸ਼ਲ ਮੀਡੀਆ ਹੈਂਡਲ ਦੇ ਜਰਿਏ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਰਹਿੰਦੇ ਹਨ। ਇਸ ਵਿਚਾਲੇ ਉਹ ਇਮਤਿਆਜ਼ ਨਾਲ ਖਾਸ ਸਮਾਂ ਬਤੀਤ ਕਰਦੇ ਹੋਏ ਦਿਖਾਈ ਦਿੰਦੇ ਹਨ। ਕਲਾਕਾਰ ਵੱਲੋਂ ਹਾਲ ਹੀ ਵਿੱਚ ਪੁੱਤਰ ਨਾਲ ਇੱਕ ਵੀਡੀਓ ਸ਼ੇਅਰ ਕੀਤਾ ਗਿਆ ਹੈ। ਇਸ ਵੀਡੀਓ ਉੱਪਰ ਪ੍ਰਸ਼ੰਸਕ ਵੀ ਆਪਣਾ ਪਿਆਰ ਲੁੱਟਾ ਰਹੇ ਹਨ।
Sunil Jakhar: ਕੁਝ ਲੋਕਾਂ ਨੇ ਹਾਈਜੈਕ ਕਰ ਲਿਆ, ਅਸਲੀ ਤੇ ਨਕਲੀ ਦੀ ਪਛਾਣ ਕਰਨੀ ਪਵੇਗੀ: ਜਾਖੜ
ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਨੇ ਐਲਾਨ ਕੀਤਾ ਹੈ ਕਿ ਉਹ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਨਹੀਂ ਲੜਨਗੇ। ਉਨ੍ਹਾਂ ਸਪਸ਼ਟ ਕੀਤਾ ਹੈ ਕਿ ਉਹ ਨਾ ਤਾਂ ਗੁਰਦਾਸਪੁਰ ਸੰਸਦੀ ਹਲਕੇ ਤੋਂ ਚੋਣ ਲੜਨਗੇ ਤੇ ਨਾ ਹੀ ਕਿਸੇ ਹੋਰ ਸੰਸਦੀ ਸੀਟ ਤੋਂ। ਉਹ ਐਤਵਾਰ ਨੂੰ ਲੌਂਗੋਵਾਲ ਵਿੱਚ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਪੁੱਜੇ ਸਨ। ਜਾਖੜ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਕੌਣ ਕਿੱਥੋਂ ਲੋਕ ਸਭਾ ਚੋਣ ਲੜੇਗਾ, ਇਸ ਬਾਰੇ ਫ਼ੈਸਲਾ ਪਾਰਟੀ ਨੇ ਕਰਨਾ ਹੈ, ਪਰ ਉਹ ਕਿਸੇ ਵੀ ਸੀਟ ਤੋਂ ਲੋਕ ਸਭਾ ਚੋਣ ਨਹੀਂ ਲੜਨਗੇ ਸਗੋਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਤੇ ਪੰਥ ਦੋਵੇਂ ਬੇਚੈਨ ਹਨ। ਪੰਜਾਬ ਵਿੱਚ ਕਈ ਨਕਲੀ ਸਿੱਖ ਘੁੰਮ ਰਹੇ ਹਨ, ਅਸਲੀ ਤੇ ਨਕਲੀ ਦੀ ਪਛਾਣ ਕਰਨੀ ਪਵੇਗੀ
Asia Cup 2023 Team India Squad: BCCI ਨੇ ਏਸ਼ੀਆ ਕੱਪ ਲਈ ਟੀਮ ਇੰਡੀਆ ਦਾ ਕੀਤਾ ਐਲਾਨ
ਏਸ਼ੀਆਈ ਕ੍ਰਿਕਟ ਦੀ ਮਹਾਮੁਕਾਬਲਾ ਯਾਨੀ ਏਸ਼ੀਆ ਕੱਪ 30 ਅਗਸਤ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਬੀਸੀਸੀਆਈ ਨੇ ਇਸ ਟੂਰਨਾਮੈਂਟ ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਹੈ। ਬੀਸੀਸੀਆਈ ਨੇ 2023 ਏਸ਼ੀਆ ਕੱਪ ਲਈ 17 ਮੈਂਬਰੀ ਟੀਮ ਦੀ ਚੋਣ ਕੀਤੀ ਹੈ। ਸੀਨੀਅਰ ਲੈੱਗ ਸਪਿਨਰ ਯੁਜਵੇਂਦਰ ਚਾਹਲ, ਵਿਕਟਕੀਪਰ ਬੱਲੇਬਾਜ਼ ਸੰਜੂ ਸੈਮਸਨ ਅਤੇ ਤੇਜ਼ ਗੇਂਦਬਾਜ਼ ਉਮਰਾਨ ਮਲਿਕ ਨੂੰ 2023 ਏਸ਼ੀਆ ਕੱਪ ਲਈ ਭਾਰਤ ਦੀ 17 ਮੈਂਬਰੀ ਟੀਮ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਹੈ। ਹਾਲਾਂਕਿ ਸੈਮਸਨ ਨੂੰ ਬੈਕਅੱਪ ਵਿਕਟਕੀਪਰ ਵਜੋਂ ਟੀਮ ਦੇ ਨਾਲ ਜੋੜਿਆ ਜਾਵੇਗਾ।