Punjab Breaking News LIVE: ਸਰਹੱਦ 'ਤੇ ਮੁਕਾਬਲਾ, 30 ਕਿਲੋ ਹੈਰੋਇਨ ਬਰਾਮਦ, ਬੇਅਦਬੀ ਦੇ ਮੁੱਦੇ ਤੇ ਸੁਖਬੀਰ ਬਾਦਲ ਨੇ ਘੇਰੀ ਭਗਵੰਤ ਮਾਨ ਸਰਕਾਰ
Punjab Breaking News LIVE 21 August, 2023: ਸਰਹੱਦ 'ਤੇ ਮੁਕਾਬਲਾ, 30 ਕਿਲੋ ਹੈਰੋਇਨ ਬਰਾਮਦ, ਬੇਅਦਬੀ ਦੇ ਮੁੱਦੇ ਤੇ ਸੁਖਬੀਰ ਬਾਦਲ ਨੇ ਘੇਰੀ ਭਗਵੰਤ ਮਾਨ ਸਰਕਾਰ
ਸੋਸ਼ਲ ਮੀਡੀਆ ਉੱਪਰ ਆਏ ਦਿਨ ਕੋਈ-ਨਾ-ਕੋਈ ਵੀਡੀਓ ਵਾਇਰਲ ਹੁੰਦਾ ਰਹਿੰਦਾ ਹੈ। ਹਾਲਾਂਕਿ ਕੁਝ ਵੀਡੀਓ ਲੋਕਾਂ ਨੂੰ ਹਸਾਉਂਦੇ ਹਨ ਅਤੇ ਕੁਝ ਹੈਰਾਨ ਕਰ ਦਿੰਦੇ ਹਨ। ਇਸ ਵਿਚਾਲੇ ਸੋਸ਼ਲ ਮੀਡੀਆ ਉੱਪਰ ਇੱਕ ਹੈਰਾਨ ਕਰਨ ਵਾਲਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ ਨੂੰ ਦੇਖ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਬੁਰੀ ਤਰ੍ਹਾਂ ਨਾਲ ਭੜਕ ਉੱਠੇ ਹਨ। ਆਖਿਰ ਇਸ ਵੀਡੀਓ ਵਿੱਚ ਅਜਿਹਾ ਕੀ ਹੈ ਜਿਸ ਨੂੰ ਦੇਖ ਮਰਹੂਮ ਮੂਸੇਵਾਲਾ ਦੇ ਪ੍ਰਸ਼ੰਸਕ ਆਪਣਾ ਗੁੱਸਾ ਕੱਢ ਰਹੇ ਹਨ।
ਇਸ ਤੋਂ ਪਹਿਲਾਂ ਬੀਤੀ 4 ਜੁਲਾਈ ਨੂੰ ਨਗਰ ਨਿਗਮ ਦੀ ਮੇਅਰ ਨੀਤਿਕਾ ਭੱਲਾ ਨੂੰ ਵਿਧਾਇਕ ਧੜੇ ਦੇ ਕੌਂਸਲਰਾਂ ਨੇ ਬੇਭਰੋਸਗੀ ਮਤਾ ਪਾ ਕੇ ਬਾਹਰ ਕਰ ਦਿੱਤਾ ਸੀ। ਨੀਤਿਕਾ ਭੱਲਾ ਕਰੀਬ ਦੋ ਸਾਲ ਮੇਅਰ ਦੇ ਅਹੁਦੇ 'ਤੇ ਰਹੀ। ਇਸ ਤੋਂ ਬਾਅਦ ਵਿਧਾਇਕ ਵੱਲੋਂ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸ਼ਰਮਾ ਨੂੰ ਵਾਧੂ ਚਾਰਜ ਦੇ ਕੇ ਕਾਰਜਕਾਰੀ ਮੇਅਰ ਬਣਾਇਆ ਗਿਆ ਸੀ।
ਪੰਜਾਬੀ ਗਾਇਕ ਮਨਕੀਰਤ ਔਲਖ ਆਪਣੀ ਗਾਇਕੀ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਨੂੰ ਲੈ ਸੁਰਖੀਆਂ ਵਿੱਚ ਰਹੇ ਹਨ। ਮਨਕੀਰਤ ਨੂੰ ਪਸੰਦ ਕਰਨ ਵਾਲੇ ਪ੍ਰਸ਼ੰਸਕ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਵਿੱਚ ਵੀ ਮੌਜੂਦ ਹਨ। ਦੱਸ ਦੇਈਏ ਕਿ ਪੰਜਾਬੀ ਗਾਇਕ ਆਪਣੇ ਸੋਸ਼ਲ ਮੀਡੀਆ ਹੈਂਡਲ ਦੇ ਜਰਿਏ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਰਹਿੰਦੇ ਹਨ। ਇਸ ਵਿਚਾਲੇ ਉਹ ਇਮਤਿਆਜ਼ ਨਾਲ ਖਾਸ ਸਮਾਂ ਬਤੀਤ ਕਰਦੇ ਹੋਏ ਦਿਖਾਈ ਦਿੰਦੇ ਹਨ। ਕਲਾਕਾਰ ਵੱਲੋਂ ਹਾਲ ਹੀ ਵਿੱਚ ਪੁੱਤਰ ਨਾਲ ਇੱਕ ਵੀਡੀਓ ਸ਼ੇਅਰ ਕੀਤਾ ਗਿਆ ਹੈ। ਇਸ ਵੀਡੀਓ ਉੱਪਰ ਪ੍ਰਸ਼ੰਸਕ ਵੀ ਆਪਣਾ ਪਿਆਰ ਲੁੱਟਾ ਰਹੇ ਹਨ।
ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਨੇ ਐਲਾਨ ਕੀਤਾ ਹੈ ਕਿ ਉਹ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਨਹੀਂ ਲੜਨਗੇ। ਉਨ੍ਹਾਂ ਸਪਸ਼ਟ ਕੀਤਾ ਹੈ ਕਿ ਉਹ ਨਾ ਤਾਂ ਗੁਰਦਾਸਪੁਰ ਸੰਸਦੀ ਹਲਕੇ ਤੋਂ ਚੋਣ ਲੜਨਗੇ ਤੇ ਨਾ ਹੀ ਕਿਸੇ ਹੋਰ ਸੰਸਦੀ ਸੀਟ ਤੋਂ। ਉਹ ਐਤਵਾਰ ਨੂੰ ਲੌਂਗੋਵਾਲ ਵਿੱਚ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਪੁੱਜੇ ਸਨ। ਜਾਖੜ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਕੌਣ ਕਿੱਥੋਂ ਲੋਕ ਸਭਾ ਚੋਣ ਲੜੇਗਾ, ਇਸ ਬਾਰੇ ਫ਼ੈਸਲਾ ਪਾਰਟੀ ਨੇ ਕਰਨਾ ਹੈ, ਪਰ ਉਹ ਕਿਸੇ ਵੀ ਸੀਟ ਤੋਂ ਲੋਕ ਸਭਾ ਚੋਣ ਨਹੀਂ ਲੜਨਗੇ ਸਗੋਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਤੇ ਪੰਥ ਦੋਵੇਂ ਬੇਚੈਨ ਹਨ। ਪੰਜਾਬ ਵਿੱਚ ਕਈ ਨਕਲੀ ਸਿੱਖ ਘੁੰਮ ਰਹੇ ਹਨ, ਅਸਲੀ ਤੇ ਨਕਲੀ ਦੀ ਪਛਾਣ ਕਰਨੀ ਪਵੇਗੀ
ਏਸ਼ੀਆਈ ਕ੍ਰਿਕਟ ਦੀ ਮਹਾਮੁਕਾਬਲਾ ਯਾਨੀ ਏਸ਼ੀਆ ਕੱਪ 30 ਅਗਸਤ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਬੀਸੀਸੀਆਈ ਨੇ ਇਸ ਟੂਰਨਾਮੈਂਟ ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਹੈ। ਬੀਸੀਸੀਆਈ ਨੇ 2023 ਏਸ਼ੀਆ ਕੱਪ ਲਈ 17 ਮੈਂਬਰੀ ਟੀਮ ਦੀ ਚੋਣ ਕੀਤੀ ਹੈ। ਸੀਨੀਅਰ ਲੈੱਗ ਸਪਿਨਰ ਯੁਜਵੇਂਦਰ ਚਾਹਲ, ਵਿਕਟਕੀਪਰ ਬੱਲੇਬਾਜ਼ ਸੰਜੂ ਸੈਮਸਨ ਅਤੇ ਤੇਜ਼ ਗੇਂਦਬਾਜ਼ ਉਮਰਾਨ ਮਲਿਕ ਨੂੰ 2023 ਏਸ਼ੀਆ ਕੱਪ ਲਈ ਭਾਰਤ ਦੀ 17 ਮੈਂਬਰੀ ਟੀਮ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਹੈ। ਹਾਲਾਂਕਿ ਸੈਮਸਨ ਨੂੰ ਬੈਕਅੱਪ ਵਿਕਟਕੀਪਰ ਵਜੋਂ ਟੀਮ ਦੇ ਨਾਲ ਜੋੜਿਆ ਜਾਵੇਗਾ।
ਲੁਧਿਆਣਾ ਜ਼ਿਲ੍ਹੇ ਦੇ ਪਿੰਡ ਧਨਾਨਸੂ ਵਿੱਚ ਦੇਰ ਰਾਤ ਦੋ ਗੁਆਂਢੀਆਂ ਵਿੱਚ ਖੂਨੀ ਝੜਪ ਹੋ ਗਈ। ਇਸ ਦੌਰਾਨ ਇੱਕ ਬਜ਼ੁਰਗ ਵਿਅਕਤੀ ਦੇ ਸਿਰ ਵਿੱਚ ਇੱਟਾਂ ਮਾਰੀਆਂ ਗਈਆਂ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਝਗੜਾ ਕੰਧ ਦੀ ਮੁਰੰਮਤ ਨੂੰ ਲੈ ਕੇ ਹੋਇਆ। ਪਹਿਲਾਂ ਮਾਮੂਲੀ ਤਕਰਾਰ ਹੋਈ ਪਰ ਪੁਰਾਣੀ ਰੰਜਿਸ਼ ਕਾਰਨ ਗੱਲ ਹੱਥੋਪਾਈ ਤੱਕ ਪਹੁੰਚ ਗਈ।
ਮੋਗਾ ਨਗਰ ਨਿਗਮ 'ਤੇ ਆਮ ਆਦਮੀ ਪਾਰਟੀ ਦਾ ਕਬਜ਼ਾ ਹੋ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਬਲਜੀਤ ਸਿੰਘ ਚੰਨੀ ਮੋਗਾ ਦੇ ਨਵੇਂ ਮੇਅਰ ਬਣੇ ਹਨ। ਮੋਗਾ ਨਗਰ ਨਿਗਮ ਵਿੱਚ ਕੁੱਲ 50 ਕੌਂਸਲਰਾਂ ਵਿੱਚੋਂ 42 ਕੌਂਸਲਰਾਂ ਨੇ ਬਲਜੀਤ ਸਿੰਘ ਚੰਨੀ ਦਾ ਸਮਰਥਨ ਕੀਤਾ। ਵੋਟਿੰਗ ਦੌਰਾਨ ਅੱਠ ਕੌਂਸਲਰ ਗੈਰ-ਹਾਜ਼ਰ ਰਹੇ। ਇਸ ਤੋਂ ਬਾਅਦ ਚੰਨੀ ਨੂੰ ਸਰਬਸੰਮਤੀ ਨਾਲ ਮੇਅਰ ਚੁਣ ਲਿਆ ਗਿਆ।
ਕੁਝ ਦਿਨ ਪਹਿਲਾਂ ਸਿਲੰਡਰ ਧਮਾਕੇ ਕਾਰਨ ਬੁਰੀ ਤਰ੍ਹਾਂ ਝੁਲਸੀ ਬਰਨਾਲਾ ਦੇ ਪਿੰਡ ਰੂੜੇਕੇ ਕਲਾਂ ਦੀ 38 ਸਾਲਾ ਔਰਤ ਪਰਮਜੀਤ ਕੌਰ ਦੀ ਅੱਜ ਡੀਐਮਸੀ ਲੁਧਿਆਣਾ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਹੁਣ ਪਰਿਵਾਰਕ ਮੈਂਬਰਾਂ ਨੇ ਗੈਸ ਏਜੰਸੀ ਮਾਲਕ ਦੀ ਅਣਗਹਿਲੀ ’ਤੇ ਕਾਰਵਾਈ ਦੀ ਮੰਗ ਕੀਤੀ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪਰਿਵਾਰਕ ਮੈਂਬਰਾਂ ਦੀ ਤਰਫ਼ੋਂ ਏਜੰਸੀ ਮਾਲਕ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਗੱਲ ਆਖਦਿਆਂ ਕਿਹਾ ਕਿ ਜਦੋਂ ਤੱਕ ਗੈਸ ਏਜੰਸੀ ਮਾਲਕ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸਸਕਾਰ ਨਹੀਂ ਹੋਏਗਾ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਫਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਦੇ ਗੁੰਮਸ਼ੁਦਗੀ ਦੇ ਪੋਸਟਰ ਲੱਗੇ ਹਨ। ਫਿਰੋਜ਼ਪੁਰ 'ਚ ਵੱਖ-ਵੱਖ ਥਾਵਾਂ 'ਤੇ ਸੁਖਬੀਰ ਬਾਦਲ ਦੇ ਪੋਸਟਰ ਲਾਏ ਗਏ ਹਨ। ਪੋਸਟਰਾਂ ਵਿੱਚ ਲਿਖਿਆ ਗਿਆ ਹੈ ਕਿ ਸਾਡਾ ਐਪੀ ਗੁੰਮਸ਼ੁਦਾ ਹੈ। ਲੱਭਣ ਵਾਲੇ ਨੂੰ ਉੱਚਿਤ ਇਨਾਮ ਦਿੱਤਾ ਜਾਏਗਾ।
ਪੰਜਾਬ ਵਿੱਚ ਹੜ੍ਹ ਆਇਆ ਹੋਇਆ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਮੱਧ ਪ੍ਰਦੇਸ਼ ਦੇ ਦੌਰੇ 'ਤੇ ਹਨ। ਇਸ ਲਈ ਵਿਰੋਧੀ ਧਿਰਾਂ ਸੀਐਮ ਮਾਨ ਨੂੰ ਘੇਰ ਰਹੀਆਂ ਹਨ। ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਸੀਐਮ ਭਗਵੰਤ ਮਾਨ ਦੀ ਤੁਲਨਾ ਰੋਮ ਦੇ ਸ਼ਾਸਕ ਨੀਰੋ ਨਾਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਰੋਮ ਸੜ ਰਿਹਾ ਸੀ ਤਾਂ ਨੀਰੋ ਬੰਸਰੀ ਵਜਾ ਰਿਹਾ ਸੀ।
ਦੇਸ਼ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਤੇਲ ਕੰਪਨੀਆਂ ਵੱਲੋਂ ਹਰ ਰੋਜ਼ ਜਾਰੀ ਕੀਤੀਆਂ ਜਾਂਦੀਆਂ ਹਨ। ਸਵੇਰੇ 6 ਵਜੇ ਜਾਰੀ ਕੀਤੇ ਗਏ ਪੈਟਰੋਲ ਤੇ ਡੀਜ਼ਲ ਦੇ ਨਵੇਂ ਰੇਟਾਂ ਮੁਤਾਬਕ ਕੁਝ ਸ਼ਹਿਰਾਂ 'ਚ ਈਂਧਨ ਦੀਆਂ ਕੀਮਤਾਂ 'ਚ ਬਦਲਾਅ ਹੋਇਆ ਹੈ। ਹਾਲਾਂਕਿ ਨਵੀਂ ਦਿੱਲੀ ਸਮੇਤ ਕਈ ਥਾਵਾਂ 'ਤੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਅਜੇ ਵੀ ਸਥਿਰ ਹਨ।
ਹਲਕਾ ਸਾਹਨੇਵਾਲ ਅਧੀਨ ਪੈਂਦੇ ਮੱਤੇਵਾੜਾ ਦੇ ਜੰਗਲਾਂ ’ਚੋਂ ਕੁਝ ਦਿਨਾਂ ਤੋਂ ਤੇਂਦੂਆ ਨਿਕਲ ਕੇ ਆਸ-ਪਾਸ ਪਿੰਡਾਂ ਵਿਚ ਘੁੰਮ ਰਿਹਾ ਹੈ। ਇਸ ਕਾਰਨ ਲੋਕ ਸਹਿਮੇ ਹੋਏ ਹਨ। ਮੱਤੇਵਾੜਾ ਦਾ ਜੰਗਲ ਕਰੀਬ ਦੋ ਹਜ਼ਾਰ ਏਕੜ ਵਿੱਚ ਫੈਲਿਆ ਹੋਇਆ ਹੈ, ਜਿਸ ਵਿੱਚ ਵੱਖ-ਵੱਖ ਤਰ੍ਹਾਂ ਦੇ ਜਾਨਵਰ ਰਹਿੰਦੇ ਹਨ ਪਰ ਪਿਛਲੇ ਕੁਝ ਦਿਨਾਂ ਤੋਂ ਇੱਕ ਤੇਂਦੂਆ ਨਾਲ ਲੱਗਦੇ ਪਿੰਡ ਗੜ੍ਹੀ ਫਾਜ਼ਲ ਵਿੱਚ ਆ ਗਿਆ। ਲੋਕਾਂ ਦੇ ਦੱਸਣ ਮੁਤਾਬਕ ਤੇਂਦੂਏ ਨੇ ਇੱਕ ਪਾਲਤੂ ਵੱਛੀ ਤੇ ਬੱਕਰੀ ਨੂੰ ਆਪਣਾ ਸ਼ਿਕਾਰ ਬਣਾ ਲਿਆ, ਜਿਸ ਤੋਂ ਲੋਕਾਂ ਨੂੰ ਡਰ ਸਤਾ ਰਿਹਾ ਹੈ ਕਿ ਉਹ ਕੋਈ ਮਨੁੱਖੀ ਜਾਨ ਵੀ ਨਾ ਲੈ ਲਏ। ਗੜ੍ਹੀ ਫਾਜ਼ਲ ਦੇ ਕਿਸਾਨਾਂ ਨੇ ਦੱਸਿਆ ਕਿ ਪਿਛਲੇ ਇੱਕ ਮਹੀਨੇ ਤੋਂ ਉਹ ਤੇਂਦੂਏ ਦੇ ਕਹਿਰ ਕਾਰਨ ਬੜੇ ਖੌਫ਼ਜ਼ਦਾ ਹਨ ਕਿਉਂਕਿ ਉਨ੍ਹਾਂ ਵੱਲੋਂ ਤੇਂਦੂਏ ਨੂੰ ਘੁੰਮਦਾ ਦੇਖਿਆ ਗਿਆ ਹੈ।
ਪੰਜਾਬ ਸਮੇਤ ਉੱਤਰੀ ਭਾਰਤ ਵਿੱਚ ਹੜ੍ਹਾਂ ਵਾਲੀ ਸਥਿਤੀ ਕਾਰਨ ਉਤਰਾਖੰਡ ਵਿੱਚ ਚੱਲ ਰਹੀ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਤੇ ਚਾਰ ਧਾਮ ਦੀ ਯਾਤਰਾ ਪ੍ਰਭਾਵਿਤ ਹੋਈ ਹੈ। ਹੜ੍ਹਾਂ ਕਾਰਨ ਇਨ੍ਹਾਂ ਧਾਰਮਿਕ ਸਥਾਨਾਂ ’ਤੇ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਵਿੱਚ ਭਾਰੀ ਕਮੀ ਆਈ ਹੈ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 20 ਮਈ ਨੂੰ ਆਰੰਭ ਹੋਈ ਸੀ ਤੇ ਤਿੰਨ ਮਹੀਨਿਆਂ ਬਾਅਦ 20 ਅਗਸਤ ਤੱਕ ਲਗਪਗ 1.43 ਲੱਖ ਸ਼ਰਧਾਲੂਆਂ ਨੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕੀਤੇ ਹਨ।
ਸਰਕਾਰ ਬਦਲਣ ਮਗਰੋਂ ਪਟਿਆਲਾ ਦੀ ਥਾਂ ਸੰਗਰੂਰ ਸੰਘਰਸ਼ ਦਾ ਅਖਾੜਾ ਬਣ ਗਿਆ ਹੈ। ਕੈਪਟਨ ਸਰਕਾਰ ਵੇਲੇ ਪਟਿਆਲਾ ਵਿੱਚ ਧਰਨੇ-ਮੁਜ਼ਾਹਰੇ ਹੁੰਦੇ ਸੀ ਤੇ ਹੁਣ ਭਗਵੰਤ ਮਾਨ ਸਰਕਾਰ ਆਉਣ ਮਗਰੋਂ ਸੰਗਰੂਰ ਵਿੱਚ ਆਏ ਦਿਨ ਧਰਨਾਕਾਰੀਆਂ ਤੇ ਪੁਲਿਸ ਵਿਚਾਲੇ ਖਿੱਚ-ਧੂਹ ਹੁੰਦੀ ਰਹਿੰਦੀ ਹੈ। ਐਤਵਾਰ ਨੂੰ ਸੰਗਰੂਰ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਕੰਪਿਊਟਰ ਅਧਿਆਪਕਾਂ ਤੇ ਪੁਲਿਸ ਵਿਚਕਾਰ ਖਿੱਚ-ਧੂਹ ਤੇ ਧੱਕਾ-ਮੁੱਕੀ ਹੋਈ।
ਨਸ਼ਿਆਂ ਦੇ ਖਿਲਾਫ਼ ਜਾਰੀ ਪੰਜਾਬ ਪੁਲਿਸ ਦੀ ਮੁਹਿੰਮ ਤਹਿਤ ਅੱਜ ਪੁਲਿਸ ਹੱਥ ਵੱਡੀ ਸਫ਼ਲਤਾ ਲੱਗੀ ਹੈ। ਇਹ ਕਾਮਯਾਬੀ ਪੰਜਾਬ ਪੁਲਿਸ ਅਤੇ ਬੀਐਸਐਫ ਨੂੰ ਸਾਂਝੇ ਆਪਰੇਸ਼ਨ ਦੌਰਾਨ ਮਿਲੀ ਹੈ। ਸਰਹੱਦ ਪਾਰੋਂ ਆਈ ਹੇਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਗਈ ਹੈ। ਸੀਮਾ ਸੁਰੱਖਿਆ ਬਲ ਅਤੇ ਪੰਜਾਬ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਹੈਰੋਇਨ ਦੇ 26 ਪੈਕੇਟ ਜ਼ਬਤ ਕੀਤੇ ਹਨ। ਇਸ ਤੋਂ ਇਲਾਵਾ 2 ਪਾਕਿਸਤਾਨੀ ਨਾਗਰਿਕਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਗੋਲੀਬਾਰੀ ਦੌਰਾਨ ਇੱਕ ਪਾਕਿਸਤਾਨੀ ਨਾਗਰਿਕ ਜ਼ਖਮੀ ਵੀ ਹੋਇਆ ਹੈ।
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪੇ ਸਰਕਾਰ ਤੇ ਪੁਲਿਸ ਤੋਂ ਨਿਰਾਸ਼ ਹਨ। ਉਨ੍ਹਾਂ ਨੂੰ ਹੁਣ ਇਨਸਾਫ ਦੀ ਉਮੀਦ ਨਜ਼ਰ ਨਹੀਂ ਆ ਰਹੀ। ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਤਲ ਕੇਸ ਦੀ ਜਾਂਚ ਲਈ ਬਣਾਈ ਗਈ ‘ਸਿਟ’ ਤੋਂ ਫਿਲਹਾਲ ਕੋਈ ਵੀ ਉਮੀਦ ਨਜ਼ਰ ਨਹੀਂ ਆ ਰਹੀ ਹੈ।
ਪਿਛੋਕੜ
Punjab Breaking News LIVE 21 August, 2023: ਨਸ਼ਿਆਂ ਦੇ ਖਿਲਾਫ਼ ਜਾਰੀ ਪੰਜਾਬ ਪੁਲਿਸ ਦੀ ਮੁਹਿੰਮ ਤਹਿਤ ਅੱਜ ਪੁਲਿਸ ਹੱਥ ਵੱਡੀ ਸਫ਼ਲਤਾ ਲੱਗੀ ਹੈ। ਇਹ ਕਾਮਯਾਬੀ ਪੰਜਾਬ ਪੁਲਿਸ ਤੇ ਬੀਐਸਐਫ ਨੂੰ ਸਾਂਝੇ ਆਪਰੇਸ਼ਨ ਦੌਰਾਨ ਮਿਲੀ ਹੈ। ਸਰਹੱਦ ਪਾਰੋਂ ਆਈ ਹੇਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਗਈ ਹੈ। ਸੀਮਾ ਸੁਰੱਖਿਆ ਬਲ ਅਤੇ ਪੰਜਾਬ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਹੈਰੋਇਨ ਦੇ 26 ਪੈਕੇਟ ਜ਼ਬਤ ਕੀਤੇ ਹਨ। ਇਸ ਤੋਂ ਇਲਾਵਾ 2 ਪਾਕਿਸਤਾਨੀ ਨਾਗਰਿਕਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਗੋਲੀਬਾਰੀ ਦੌਰਾਨ ਇੱਕ ਪਾਕਿਸਤਾਨੀ ਨਾਗਰਿਕ ਜ਼ਖਮੀ ਵੀ ਹੋਇਆ ਹੈ। 30 ਕਿਲੋ ਦੇ ਕਰੀਬ ਹੈਰੋਇਨ ਬਰਾਮਦ
ਠੰਢਾ ਮਤਲਬ ਕੋਕਾ ਕੋਲਾ...ਚੌਥੀ ਪਾਸ ਮਤਲਬ…ਦੇਸ਼ ਸਮਝਦਾਰ ਹੈ ਸਭ ਸਮਝਦੇ ਨੇ!
CM Bhagwant Mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੱਧ ਪ੍ਰਦੇਸ਼ ਵਿੱਚ ਜਾ ਕੇ ਬੀਜੇਪੀ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਪਰ ਤਿੱਖੇ ਹਮਲੇ ਬੋਲ ਰਹੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਦੇਸ਼ ਨੂੰ ਆਜ਼ਾਦ ਹੋਏ ਤੋਂ ਬਾਅਦ ਕਿਸੇ ਵੀ ਨੇਤਾ ਦਾ ਬੇਟਾ ਬੇਰੁਜ਼ਗਾਰ ਦੇਖਿਆ ਹੈ? ਜਾਂ ਤਾਂ ਕੋਈ ਚੇਅਰਮੈਨ ਲੱਗਿਆ ਹੋਇਆ ਹੋਵੇਗਾ ਜਾਂ ਸਿਆਸਤ ‘ਚ ਹੀ ਹੋਵੇਗਾ ਜਾਂ ਫਿਰ ਕ੍ਰਿਕਟ ‘ਚ ਕਿਸੇ ਵੱਡੀ ਕੁਰਸੀ ‘ਤੇ ਹੋਵੇਗਾ…ਸਾਡੇ ਦੇਸ਼ ਦੇ ਨੌਜਵਾਨ ਵੱਡੀਆਂ ਵੱਡੀਆਂ ਡਿਗਰੀਆਂ ਲੈਕੇ ਧਰਨਿਆਂ ‘ਤੇ ਬੈਠੇ ਹਨ। ਠੰਢਾ ਮਤਲਬ ਕੋਕਾ ਕੋਲਾ...ਚੌਥੀ ਪਾਸ ਮਤਲਬ…ਦੇਸ਼ ਸਮਝਦਾਰ ਹੈ ਸਭ ਸਮਝਦੇ ਨੇ!
ਬੇਅਦਬੀ ਦੇ ਮੁੱਦੇ ਤੇ ਸੁਖਬੀਰ ਬਾਦਲ ਨੇ ਘੇਰੀ ਭਗਵੰਤ ਮਾਨ ਸਰਕਾਰ, ਲੌਂਗੋਵਾਲ 'ਚ ਦਿੱਤਾ ਆਹ ਵੱਡਾ ਬਿਆਨ
Beadbi Case: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸਿੱਖ ਸੰਸਥਾਵਾਂ, ਸਿੱਖ ਆਗੂਆਂ ਤੇ ਸਿੱਖ ਰਵਾਇਤਾਂ ਨੂੰ ਬਦਨਾਮ ਤੇ ਕਮਜ਼ੋਰ ਕਰਨ ਦੀ ਸਾਜ਼ਿਸ਼ ਰਚਣ ਵਾਲੀਆਂ ਪੰਜਾਬ ਵਿਰੋਧੀ ਤੇ ਪੰਥ ਵਿਰੋਧੀ ਤਾਕਤਾਂ ਨੂੰ ਹਰਾਉਣ ਲਈ ਫੈਸਲਾਕੁੰਨ ਤੇ ਇਕਜੁੱਟ ਹੋ ਕੇ ਲੜਾਈ ਲੜਨ ਦਾ ਸੱਦਾ ਦਿੱਤਾ। ਉਹਨਾਂ ਕਿਹਾ ਕਿ ਅਕਾਲੀ ਦਲ ’ਤੇ ਵਹਿਸ਼ੀਆਨਾ ਹਮਲੇ ਦਾ ਮੁੱਖ ਮਕਸਦ ਖਾਲਸਾ ਪੰਥ ਦੀ ਨਿਆਰੀ ਤੇ ਵੱਖਰੀ ਪਛਾਣ ਨੂੰ ਖੋਰਾ ਲਾਉਣਾ ਤੇ ਤਬਾਹ ਕਰਨਾ ਹੈ। ਬੇਅਦਬੀ ਦੇ ਮੁੱਦੇ ਤੇ ਸੁਖਬੀਰ ਬਾਦਲ ਨੇ ਘੇਰੀ ਭਗਵੰਤ ਮਾਨ ਸਰਕਾਰ, ਲੌਂਗੋਵਾਲ 'ਚ ਦਿੱਤਾ ਆਹ ਵੱਡਾ ਬਿਆਨ
ਗੈਂਗਸਟਰਾਂ ਨੂੰ ਸਿਖਲਾਈ ਦੇਣ 'ਚ ਸੰਸਦ ਮੈਂਬਰ ਦਾ ਨਾਂ ਆ ਰਿਹਾ
Sidhu Moosewala: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪੇ ਸਰਕਾਰ ਤੇ ਪੁਲਿਸ ਤੋਂ ਨਿਰਾਸ਼ ਹਨ। ਉਨ੍ਹਾਂ ਨੂੰ ਹੁਣ ਇਨਸਾਫ ਦੀ ਉਮੀਦ ਨਜ਼ਰ ਨਹੀਂ ਆ ਰਹੀ। ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਤਲ ਕੇਸ ਦੀ ਜਾਂਚ ਲਈ ਬਣਾਈ ਗਈ ‘ਸਿਟ’ ਤੋਂ ਫਿਲਹਾਲ ਕੋਈ ਵੀ ਉਮੀਦ ਨਜ਼ਰ ਨਹੀਂ ਆ ਰਹੀ ਹੈ। ਬਲਕੌਰ ਸਿੰਘ ਨੇ ਕਿਹਾ ਕਿ 447 ਦਿਨਾਂ ਵਿੱਚ ਮੂਸੇਵਾਲਾ ਕਤਲ ਕੇਸ ਦੀ ਜਾਂਚ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਯੂਪੀ ਵਿੱਚ ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਟ੍ਰੇਨਿੰਗ ਦੇਣ ਦੇ ਸਬੂਤ ਸਾਹਮਣੇ ਆਉਣ ਤੋਂ ਬਾਅਦ ਹੁਣ ਕੇਂਦਰ ਤੇ ਪੰਜਾਬ ਸਰਕਾਰ ਤੋਂ ਇਸ ਕਤਲ ਦੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਜਾਂਚ ਹੋਣ ਦੀ ਉਮੀਦ ਖ਼ਤਮ ਹੋ ਗਈ ਹੈ। ਗੈਂਗਸਟਰਾਂ ਨੂੰ ਸਿਖਲਾਈ ਦੇਣ 'ਚ ਸੰਸਦ ਮੈਂਬਰ ਦਾ ਨਾਂ ਆ ਰਿਹਾ
- - - - - - - - - Advertisement - - - - - - - - -