Punjab Breaking News Live: ਸ਼ੰਭੂ ਸਰਹੱਦ 'ਤੇ ਕਿਸਾਨ ਲੈ ਕੇ ਪਹੁੰਚ ਗਏ ਪੋਕਲੇਨ ਮਸ਼ੀਨ ਤੇ ਜੇਸੀਬੀ, ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਕੇਂਦਰੀ ਮੰਤਰੀ ਦਾ ਆਇਆ ਬਿਆਨ, 21 ਫਰਵਰੀ ਨੂੰ ਕਿਤੇ ਸਸਤਾ ਤੇ ਕਿਤੇ ਮਹਿੰਗਾ ਹੋਇਆ ਪੈਟਰੋਲ-ਡੀਜ਼ਲ
Punjab Breaking News LIVE, 21 February 2024: ਸ਼ੰਭੂ ਸਰਹੱਦ 'ਤੇ ਕਿਸਾਨ ਲੈ ਕੇ ਪਹੁੰਚ ਗਏ ਪੋਕਲੇਨ ਮਸ਼ੀਨ ਤੇ ਜੇਸੀਬੀ, ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਕੇਂਦਰੀ ਮੰਤਰੀ ਦਾ ਆਇਆ ਬਿਆਨ, 21 ਫਰਵਰੀ ਨੂੰ ਕਿਤੇ ਸਸਤਾ ਤੇ ਕਿਤੇ ਮਹਿੰਗਾ
LIVE
Background
Punjab Breaking News LIVE, 21 February 2024: ਹਰਿਆਣਾ ਦੀਆਂ ਸਰਹੱਦਾਂ 'ਤੇ ਬੈਠੇ ਕਿਸਾਨਾਂ ਨੂੰ ਅੱਜ 9 ਦਿਨ ਹੋ ਗਏ ਹਨ। ਇਸ ਦੌਰਾਨ ਕੇਂਦਰ ਸਰਕਾਰ ਨਾਲ ਚਾਰ ਵਾਰ ਮੀਟਿੰਗਾਂ ਹੋਈਆਂ ਹਰ ਸਾਰੀਆਂ ਬੇਸਿੱਟਾ ਹੀ ਰਹੀਆਂ। ਜਿਸ ਨੂੰ ਦੇਖਦੇ ਅੱਜ ਕਿਸਾਨਾਂ ਨੇ ਦਿੱਲੀ ਜਾਣ ਦਾ ਐਲਾਨ ਕੀਤਾ ਹੈ। ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਹਰਿਆਣਾ ਪੁਲਿਸ ਵੱਲੋਂ ਭਾਰੀ ਬੈਰੀਕੇਡਿੰਗ ਕੀਤੀ ਗਈ ਹੈ। ਇਸ ਨੂੰ ਦੇਖਦੇ ਹੋਏ ਕਿਸਾਨਾਂ ਨੇ ਸ਼ੰਭੂ ਸਰਹੱਦ 'ਤੇ ਕਿਸਾਨਾਂ ਨੇ ਤਾਕਤ ਦਾ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਿਸਾਨ ਹਰਿਆਣਾ ਪੁਲਿਸ ਦੀਆਂ ਰੋਕਾਂ ਤੋੜਨ ਦੇ ਲਈ ਭਾਰੀ ਮਸ਼ੀਨਰੀ ਪੋਕਲੇਨ ਮਸ਼ੀਨ ਅਤੇ ਜੇਸੀਬੀ ਲੈ ਕੇ ਪਹੁੰਚ ਗਏ ਹਨ। ਜਿਸ ਤੋਂ ਬਾਅਦ ਡੀਜੀਪੀ ਹਰਿਆਣਾ ਵੱਲੋਂ ਪੰਜਾਬ ਦੇ ਡੀਜੀਪੀ ਨੂੰ ਸਥਿਤੀ ਨੂੰ ਕਾਬੂ ਵਿੱਚ ਰੱਖਣ ਲਈ ਪੱਤਰ ਲਿਖਿਆ ਗਿਆ ਹੈ। ਹਰਿਆਣਾ ਦੇ ਡੀਜੀਪੀ ਵੱਲੋਂ ਭੇਜੇ ਪੱਤਰ ਵਿੱਚ ਸਪੱਸ਼ਟ ਲਿਖਿਆ ਗਿਆ ਹੈ ਕਿ ਕਿਸਾਨਾਂ ਨੇ ਭਾਰੀ ਮਸ਼ੀਨਰੀ ਪੋਕਲੇਨ ਮਸ਼ੀਨ ਅਤੇ ਜੇਸੀਬੀ ਨੂੰ ਮੌਡੀਫਾਈ ਕਰਕੇ ਲਿਆਂਦਾ ਹੈ। ਸ਼ੰਭੂ ਸਰਹੱਦ 'ਤੇ ਕਿਸਾਨ ਲੈ ਕੇ ਪਹੁੰਚ ਗਏ ਪੋਕਲੇਨ ਮਸ਼ੀਨ ਤੇ ਜੇਸੀਬੀ, ਹਰਿਆਣਾ ਨੇ ਪੰਜਾਬ ਪੁਲਿਸ ਨੂੰ ਲਾਈ ਸ਼ਿਕਾਇਤ
Kisan Andolan: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਕੇਂਦਰੀ ਮੰਤਰੀ ਦਾ ਆਇਆ ਬਿਆਨ, ਕੀ ਕਿਸਾਨ ਮੰਨਣਗੇ ਮੰਤਰੀ ਦੀ ਇਹ ਗੱਲ ?
Kisan Andolan: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਦਾ ਬਿਆਨ ਸਾਹਮਣੇ ਆਇਆ ਹੈ। ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਮੰਤਰੀ ਅਰਜੁਨ ਮੁੰਡਾ ਨੇ ਕਿਹਾ, ਅਸੀਂ ਸਾਰੇ ਸ਼ਾਂਤੀ ਚਾਹੁੰਦੇ ਹਾਂ ਅਤੇ ਸਾਨੂੰ ਮਿਲ ਕੇ ਹੱਲ ਕੱਢਣਾ ਚਾਹੀਦਾ ਹੈ। ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਕਿਹਾ ਕਿ ਅਸੀਂ ਕਈ ਪ੍ਰਸਤਾਵਾਂ 'ਤੇ ਚਰਚਾ ਕੀਤੀ। ਅਸੀਂ ਜਾਣਦੇ ਹਾਂ ਕਿ ਕਿਸਾਨ ਤਜਵੀਜ਼ਾਂ ਤੋਂ ਸੰਤੁਸ਼ਟ ਨਹੀਂ ਹਨ, ਪਰ ਇਹ ਚਰਚਾ ਜਾਰੀ ਰਹਿਣੀ ਚਾਹੀਦੀ ਹੈ, ਸਾਨੂੰ ਸ਼ਾਂਤੀਪੂਰਵਕ ਹੱਲ ਲੱਭਣਾ ਚਾਹੀਦਾ ਹੈ। MSP 'ਤੇ ਸਰਕਾਰ ਦੇ ਪ੍ਰਸਤਾਵ ਨੂੰ ਰੱਦ ਕਰਨ ਦਾ ਜ਼ਿਕਰ ਕਰਦੇ ਹੋਏ ਮੁੰਡਾ ਨੇ ਕਿਹਾ, ਅਸੀਂ ਚੰਗਾ ਕਰਨਾ ਚਾਹੁੰਦੇ ਹਾਂ। ਇਸ ਲਈ ਕਈ ਵਿਚਾਰ ਦਿੱਤੇ ਜਾ ਸਕਦੇ ਹਨ। ਅਸੀਂ ਹਮੇਸ਼ਾ ਚੰਗੀ ਫੀਡਬੈਕ ਦਾ ਸੁਆਗਤ ਕਰਦੇ ਹਾਂ। ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਕੇਂਦਰੀ ਮੰਤਰੀ ਦਾ ਆਇਆ ਬਿਆਨ, ਕੀ ਕਿਸਾਨ ਮੰਨਣਗੇ ਮੰਤਰੀ ਦੀ ਇਹ ਗੱਲ ?
Petrol Diesel Prices : ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ, 21 ਫਰਵਰੀ ਨੂੰ ਕਿਤੇ ਸਸਤਾ ਤੇ ਕਿਤੇ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਨਵੇਂ ਭਾਅ
Petrol Diesel Prices Update: ਗਲੋਬਲ ਬਾਜ਼ਾਰ (global market) 'ਚ ਕੱਚਾ ਤੇਲ (Crude oil) ਇਕ ਵਾਰ ਫਿਰ ਡਿੱਗ ਗਿਆ ਹੈ ਅਤੇ 83 ਡਾਲਰ ਤੋਂ ਹੇਠਾਂ ਚੱਲ ਰਿਹਾ ਹੈ। ਇਸ ਦੌਰਾਨ ਸਰਕਾਰੀ ਤੇਲ ਕੰਪਨੀਆਂ (government oil companies) ਵੱਲੋਂ ਬੁੱਧਵਾਰ ਸਵੇਰੇ ਜਾਰੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol-Diesel prices) ਵਿੱਚ ਬਦਲਾਅ ਕੀਤਾ ਗਿਆ ਹੈ। ਅੱਜ ਸਵੇਰੇ ਯੂਪੀ ਦੇ ਆਜ਼ਮਗੜ੍ਹ ਜ਼ਿਲ੍ਹੇ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਸਭ ਤੋਂ ਵੱਧ ਵਾਧਾ ਹੋਇਆ ਹੈ। ਹਾਲਾਂਕਿ ਰਾਜਧਾਨੀ ਲਖਨਊ 'ਚ ਤੇਲ ਸਸਤਾ ਹੋ ਗਿਆ, ਜਦਕਿ ਬਿਹਾਰ 'ਚ ਵੀ ਅੱਜ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ। ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ, 21 ਫਰਵਰੀ ਨੂੰ ਕਿਤੇ ਸਸਤਾ ਤੇ ਕਿਤੇ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਨਵੇਂ ਭਾਅ
Farmers Protest: ਕਿਸਾਨ ਅੰਦੋਲਨ ਨੂੰ ਲੈ ਕੇ ਹਾਈਕੋਰਟ ਪਹੁੰਚੀ ਹਰਿਆਣਾ ਸਰਕਾਰ, ਪੰਜਾਬ ਖਿਲਾਫ ਮੰਗਿਆ ਐਕਸ਼ਨ
Farmers Protest: ਕਿਸਾਨ ਅੰਦੋਲਨ ਨੂੰ ਲੈ ਕੇ ਹੁਣ ਹਰਿਆਣਾ ਸਰਕਾਰ ਹਾਈਕੋਰਟ ਪਹੁੰਚ ਗਈ ਹੈ। ਹਰਿਆਣਾ ਸਰਕਾਰ ਨੇ ਹਾਈਕੋਰਟ ਨੂੰ ਪੰਜਾਬ ਸਰਕਾਰ ਖਿਲਾਫ ਕਾਰਵਾਈ ਕਰਨ ਲਈ ਕਿਹਾ ਹੈ। ਹਰਿਆਣਾ ਸਰਕਾਰ ਦਾ ਕਹਿਣਾ ਹੈ ਕਿ ਕਿਸਾਨ ਮੋਡੀਫਾਈਡ ਟਰੈਕਟਰ ਟਰਾਲੀਆਂ ਨਾਲ ਸ਼ੰਭੂ ਸਰਹੱਦ 'ਤੇ ਪਹੁੰਚੇ ਹਨ। ਇਸ ਨਾਲ ਕਾਨੂੰਨ ਵਿਵਸਥਾ ਨੂੰ ਖ਼ਤਰਾ ਪੈਦਾ ਹੋ ਗਿਆ ਹੈ। ਪੰਜਾਬ ਸਰਕਾਰ ਨੂੰ ਇਨ੍ਹਾਂ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ।
Farmers Protest: ਕਿਸਾਨਾਂ ਦੇ ਕੂਚ ਨੂੰ ਵੇਖ ਘਬਰਾਈ ਦਿੱਲੀ! ਸਿੰਘੂ ਤੇ ਟਿੱਕਰੀ ਬਾਰਡਰਾਂ 'ਤੇ 10 ਹਜ਼ਾਰ ਜਵਾਨਾਂ ਦੀ 'ਫੌਜ'..ਸਿੰਘੂ ਬਾਰਡਰ 'ਤੇ 7 ਲੇਅਰ ਤੇ ਟਿੱਕਰੀ 'ਤੇ 8 ਲੇਅਰ ਸੁਰੱਖਿਆ
Farmers Protest 2.0: ਕਿਸਾਨਾਂ ਦੇ ਦਿੱਲੀ ਵੱਲ ਕੂਚ ਦੇ ਮੱਦੇਨਜ਼ਰ ਸਿੰਘੂ ਤੇ ਟਿੱਕਰੀ ਬਾਰਡਰਾਂ ਨੂੰ ਕਿਲ੍ਹਿਆਂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਬੇਸ਼ੱਕ ਪੰਜਾਬ ਦੇ ਕਿਸਾਨ ਅਜੇ ਹਰਿਆਣਾ ਦੀਆਂ ਹੱਦਾਂ ਉਪਰ ਹੀ ਹਨ ਪਰ ਦਿੱਲ ਕੰਬ ਗਈ ਹੈ। ਸਿੰਘੂ ਬਾਰਡਰ 'ਤੇ 7 ਲੇਅਰ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਤੇ ਟਿੱਕਰੀ ਬਾਰਡਰ 'ਤੇ 8 ਲੇਅਰ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਹਰ ਲੇਅਰ ਦੇ ਬਾਅਦ ਇੱਕ ਠੋਸ ਸੀਮਿੰਟ ਦੀ ਕੰਧ ਖੜ੍ਹੀ ਕੀਤੀ ਗਈ ਹੈ। ਸੜਕ ਦੇ ਵਿਚਕਾਰ ਬੈਰੀਕੇਡ, ਕੰਡਿਆਲੀ ਤਾਰ, ਮਿੱਟੀ ਨਾਲ ਭਰੇ ਕੰਟੇਨਰ ਤੇ ਵੱਡੇ-ਵੱਡੇ ਪੱਥਰ ਰੱਖ ਕੇ ਸਰਹੱਦ ਨੂੰ 10 ਹਜ਼ਾਰ ਜਵਾਨਾਂ ਨਾਲ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ।
Farmers Protest: ਕਿਸਾਨਾਂ ਦਾ ਗੁੱਸਾ ਵੇਖ ਕੰਬੀਆਂ ਸਰਕਾਰਾਂ, ਹਰਿਆਣਾ ਦੇ ਨਾਲ ਹੀ ਦਿੱਲੀ 'ਚ ਵੀ ਦਫਾ 144, ਟਰੈਕਟਰਾਂ ਦੀ ਐਂਟਰੀ ਬੈਨ
Farmers Protest 2.0: ਕਿਸਾਨ ਅੱਜ ਦਿੱਲੀ ਵੱਲ ਕੂਚ ਕਰਨਗੇ। ਇਸ ਤੋਂ ਪਹਿਲਾਂ ਹਰਿਆਣਾ ਦੇ ਨਾਲ ਹੀ ਦਿੱਲੀ ਵਿੱਚ ਵੀ ਸਖਤੀ ਕਰ ਦਿੱਤੀ ਗਈ ਹੈ। ਕਿਸਾਨਾਂ ਦੇ ਕੂਚ ਨੂੰ ਵੇਖਦਿਆਂ ਦਿੱਲੀ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਦਿੱਲੀ ਅੰਦਰ ਭੀੜ ਇਕੱਠੀ ਕਰਨ ਤੇ ਟਰੈਕਟਰਾਂ ਦੇ ਦਾਖਲੇ 'ਤੇ ਪਾਬੰਦੀ ਲਾ ਦਿੱਤੀ ਗਈ ਹੈ। ਦਿੱਲੀ ਪੁਲਿਸ ਨੇ ਹਰਿਆਣਾ ਨਾਲ ਲੱਗਦੀ ਸਿੰਘੂ-ਟਿਕਰੀ ਸਰਹੱਦ ਤੇ ਉੱਤਰ ਪ੍ਰਦੇਸ਼ ਨਾਲ ਲੱਗਦੀ ਗਾਜ਼ੀਪੁਰ ਸਰਹੱਦ ਨੂੰ ਵੀ ਸੀਲ ਕਰ ਦਿੱਤਾ ਹੈ।
Petrol Diesel Prices : ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ, 21 ਫਰਵਰੀ ਨੂੰ ਕਿਤੇ ਸਸਤਾ ਤੇ ਕਿਤੇ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਨਵੇਂ ਭਾਅ
Petrol Diesel Prices Update: ਗਲੋਬਲ ਬਾਜ਼ਾਰ 'ਚ ਕੱਚਾ ਤੇਲ ਇਕ ਵਾਰ ਫਿਰ ਡਿੱਗ ਗਿਆ ਹੈ ਅਤੇ 83 ਡਾਲਰ ਤੋਂ ਹੇਠਾਂ ਚੱਲ ਰਿਹਾ ਹੈ। ਇਸ ਦੌਰਾਨ ਸਰਕਾਰੀ ਤੇਲ ਕੰਪਨੀਆਂ ਵੱਲੋਂ ਬੁੱਧਵਾਰ ਸਵੇਰੇ ਜਾਰੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol-Diesel prices) ਵਿੱਚ ਬਦਲਾਅ ਕੀਤਾ ਗਿਆ ਹੈ। ਅੱਜ ਸਵੇਰੇ ਯੂਪੀ ਦੇ ਆਜ਼ਮਗੜ੍ਹ ਜ਼ਿਲ੍ਹੇ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਸਭ ਤੋਂ ਵੱਧ ਵਾਧਾ ਹੋਇਆ ਹੈ। ਹਾਲਾਂਕਿ ਰਾਜਧਾਨੀ ਲਖਨਊ 'ਚ ਤੇਲ ਸਸਤਾ ਹੋ ਗਿਆ, ਜਦਕਿ ਬਿਹਾਰ 'ਚ ਵੀ ਅੱਜ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ। ਸਰਕਾਰੀ ਤੇਲ ਕੰਪਨੀਆਂ ਮੁਤਾਬਕ ਅੱਜ ਆਜ਼ਮਗੜ੍ਹ ਜ਼ਿਲ੍ਹੇ ਵਿੱਚ ਪੈਟਰੋਲ 91 ਪੈਸੇ ਮਹਿੰਗਾ ਹੋ ਕੇ 97.73 ਰੁਪਏ ਪ੍ਰਤੀ ਲੀਟਰ ਹੋ ਗਿਆ। ਇੱਥੇ ਡੀਜ਼ਲ ਵੀ 89 ਪੈਸੇ ਵਧ ਕੇ 91.08 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਪੈਟਰੋਲ 2 ਪੈਸੇ ਸਸਤਾ ਹੋ ਕੇ 96.57 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 2 ਪੈਸੇ ਸਸਤਾ ਹੋ ਕੇ 89.76 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਇਸ ਤੋਂ ਇਲਾਵਾ ਬਿਹਾਰ ਦੀ ਰਾਜਧਾਨੀ ਪਟਨਾ 'ਚ ਪੈਟਰੋਲ 21 ਪੈਸੇ ਸਸਤਾ ਹੋ ਕੇ 107.59 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ ਹੈ, ਜਦਕਿ ਡੀਜ਼ਲ 20 ਪੈਸੇ ਦੀ ਗਿਰਾਵਟ ਨਾਲ 94.36 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ।
Kisan Andolan: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਕੇਂਦਰੀ ਮੰਤਰੀ ਦਾ ਆਇਆ ਬਿਆਨ, ਕੀ ਕਿਸਾਨ ਮੰਨਣਗੇ ਮੰਤਰੀ ਦੀ ਇਹ ਗੱਲ ?
Kisan Andolan: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਦਾ ਬਿਆਨ ਸਾਹਮਣੇ ਆਇਆ ਹੈ। ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਮੰਤਰੀ ਅਰਜੁਨ ਮੁੰਡਾ ਨੇ ਕਿਹਾ, ਅਸੀਂ ਸਾਰੇ ਸ਼ਾਂਤੀ ਚਾਹੁੰਦੇ ਹਾਂ ਅਤੇ ਸਾਨੂੰ ਮਿਲ ਕੇ ਹੱਲ ਕੱਢਣਾ ਚਾਹੀਦਾ ਹੈ। ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਕਿਹਾ ਕਿ ਅਸੀਂ ਕਈ ਪ੍ਰਸਤਾਵਾਂ 'ਤੇ ਚਰਚਾ ਕੀਤੀ। ਅਸੀਂ ਜਾਣਦੇ ਹਾਂ ਕਿ ਕਿਸਾਨ ਤਜਵੀਜ਼ਾਂ ਤੋਂ ਸੰਤੁਸ਼ਟ ਨਹੀਂ ਹਨ, ਪਰ ਇਹ ਚਰਚਾ ਜਾਰੀ ਰਹਿਣੀ ਚਾਹੀਦੀ ਹੈ, ਸਾਨੂੰ ਸ਼ਾਂਤੀਪੂਰਵਕ ਹੱਲ ਲੱਭਣਾ ਚਾਹੀਦਾ ਹੈ। MSP 'ਤੇ ਸਰਕਾਰ ਦੇ ਪ੍ਰਸਤਾਵ ਨੂੰ ਰੱਦ ਕਰਨ ਦਾ ਜ਼ਿਕਰ ਕਰਦੇ ਹੋਏ ਮੁੰਡਾ ਨੇ ਕਿਹਾ, ਅਸੀਂ ਚੰਗਾ ਕਰਨਾ ਚਾਹੁੰਦੇ ਹਾਂ। ਇਸ ਲਈ ਕਈ ਵਿਚਾਰ ਦਿੱਤੇ ਜਾ ਸਕਦੇ ਹਨ। ਅਸੀਂ ਹਮੇਸ਼ਾ ਚੰਗੀ ਫੀਡਬੈਕ ਦਾ ਸੁਆਗਤ ਕਰਦੇ ਹਾਂ। ਪਰ, ਸੰਵਾਦ ਹੀ ਇਸ ਗੱਲ ਦਾ ਹੱਲ ਲੱਭਣ ਦਾ ਇੱਕੋ ਇੱਕ ਤਰੀਕਾ ਹੈ ਕਿ ਉਹ ਰਾਏ ਕਿਵੇਂ ਲਾਭਦਾਇਕ ਹੋਵੇਗੀ।