Punjab Breaking News LIVE: ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਰਾਜਾਂ 'ਚ ਅਗਲੇ 3 ਤੋਂ 4 ਦਿਨਾਂ ਤੱਕ Cold Wave ਦਾ ਅਲਰਟ, ਪ੍ਰਾਣ ਪ੍ਰਤਿਸ਼ਠਾ ਤੋਂ ਪਹਿਲਾਂ ਰੰਗ ਬਿਰੰਗੇ ਫੁੱਲਾਂ ਨਾਲ ਸਜਿਆ ਰਾਮ ਮੰਦਰ, ਐਤਵਾਰ ਦੇ ਦਿਨ ਕਿਤੇ ਸਸਤਾ ਤੇ ਕਿਤੇ ਮਹਿੰਗਾ ਹੋਇਆ ਪੈਟਰੋਲ-ਡੀਜ਼ਲ

Punjab Breaking News LIVE, 21 January, 2024: ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਰਾਜਾਂ 'ਚ ਅਗਲੇ 3 ਤੋਂ 4 ਦਿਨਾਂ ਤੱਕ Cold Wave ਦਾ ਅਲਰਟ, ਪ੍ਰਾਣ ਪ੍ਰਤਿਸ਼ਠਾ ਤੋਂ ਪਹਿਲਾਂ ਰੰਗ ਬਿਰੰਗੇ ਫੁੱਲਾਂ ਨਾਲ ਸਜਿਆ ਰਾਮ ਮੰਦਰ, ਐਤਵਾਰ ਦੇ ਦਿਨ

ABP Sanjha Last Updated: 21 Jan 2024 11:09 AM

ਪਿਛੋਕੜ

Punjab Breaking News LIVE, 21 January, 2024: ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦਿੱਲੀ, ਯੂਪੀ, ਰਾਜਸਥਾਨ, ਹਰਿਆਣਾ ਅਤੇ ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਅਗਲੇ 3 ਤੋਂ 4...More

Blogger Bhaana Sidhu: ਬਲਾਗਰ ਭਾਨਾ ਸਿੱਧੂ ਖਿਲਾਫ FIR ਦਰਜ, ਮਹਿਲਾ ਟਰੈਵਲ ਏਜੰਟ ਨੂੰ ਧਮਕਾਉਣਾ ਪਿਆ ਭਾਰੀ

Punjab news: ਪੰਜਾਬ ਦੇ ਲੁਧਿਆਣਾ ਵਿੱਚ ਬਲਾਗਰ ਕਾਕਾ ਸਿੱਧੂ ਉਰਫ਼ ਭਾਨਾ ਸਿੱਧੂ ਉੱਤੇ ਇੱਕ ਮਹਿਲਾ ਟਰੈਵਲ ਏਜੰਟ ਨੇ ਧਰਨਾ ਚੁੱਕਣ ਦੇ ਬਦਲੇ 10,000 ਰੁਪਏ ਦੀ ਮੰਗ ਕਰਨ ਦਾ ਦੋਸ਼ ਲਗਾਇਆ ਹੈ। ਕਰੀਬ 5 ਮਹੀਨੇ ਪੁਰਾਣੇ ਇਸ ਮਾਮਲੇ 'ਚ ਔਰਤ ਨੇ ਪੁਲਿਸ ਨੂੰ ਫ਼ੋਨ ਦੀ ਰਿਕਾਰਡਿੰਗ ਪੇਸ਼ ਕੀਤੀ। ਇਸ ਮਗਰੋਂ ਪੁਲਿਸ ਨੇ ਭਾਨਾ ਸਿੱਧੂ ਖ਼ਿਲਾਫ਼ ਧਾਰਾ 384 ਆਈਪੀਸੀ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਹਿਲਾ ਟਰੈਵਲ ਏਜੰਟ ਇੰਦਰਜੀਤ ਕੌਰ (42) ਵਾਸੀ ਸੈਕਟਰ-32 ਏ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਇਮੀਗ੍ਰੇਸ਼ਨ ਦਫ਼ਤਰ ਇਸ਼ਮੀਤ ਚੌਕ ਥਾਣਾ ਮਾਡਲ ਟਾਊਨ ਨੇੜੇ ਹੈ। ਉਹ ਲੋਕਾਂ ਨੂੰ ਵਿਦੇਸ਼ ਭੇਜਣ ਦਾ ਕੰਮ ਕਰਦੀ ਹੈ। ਕਈ ਵਾਰ ਜਦੋਂ ਲੋਕਾਂ ਦਾ ਵੀਜ਼ਾ ਨਹੀਂ ਲੱਗਦਾ ਤਾਂ ਉਹ ਉਨ੍ਹਾਂ ਦੇ ਪੂਰੇ ਪੈਸੇ ਵੀ ਵਾਪਸ ਕਰ ਦਿੰਦੀ ਹੈ।