Punjab Breaking News LIVE: ਮਨੀਪੁਰ ਕਾਂਡ 'ਤੇ ਘਿਰੀ ਬੀਜੇਪੀ, ਹਲਵਾਰਾ ਤੋਂ ਸ਼ੁਰੂ ਹੋਣਗੀਆਂ ਉਡਾਣਾਂ, ਮਾਲਵੇ ਤੇ ਦੁਆਬੇ ਤੋਂ ਬਾਅਦ ਹੁਣ ਮਾਝੇ 'ਚ ਹੜ੍ਹਾਂ ਦਾ ਕਹਿਰ, ਹੜ੍ਹ ਦੇ ਕਾਰਨ ਰੱਦ ਪ੍ਰੀਖਿਆਵਾਂ 24 ਜੁਲਾਈ ਤੋਂ
Punjab Breaking News LIVE 21 July, 2023: ਮਨੀਪੁਰ ਕਾਂਡ 'ਤੇ ਘਿਰੀ ਬੀਜੇਪੀ, ਹਲਵਾਰਾ ਤੋਂ ਸ਼ੁਰੂ ਹੋਣਗੀਆਂ ਉਡਾਣਾਂ, ਮਾਲਵੇ ਤੇ ਦੁਆਬੇ ਤੋਂ ਬਾਅਦ ਹੁਣ ਮਾਝੇ 'ਚ ਹੜ੍ਹਾਂ ਦਾ ਕਹਿਰ, ਹੜ੍ਹ ਦੇ ਕਾਰਨ ਰੱਦ ਪ੍ਰੀਖਿਆਵਾਂ 24 ਜੁਲਾਈ ਤੋਂ
LIVE
Background
Punjab Breaking News LIVE 21 July, 2023: ਮਨੀਪੁਰ ’ਚ ਦੋ ਔਰਤਾਂ ਨੂੰ ਨਗਨ ਘੁਮਾਉਣ ਤੇ ਉਨ੍ਹਾਂ ਨਾਲ ਕੀਤੀ ਗਈ ਬਦਸਲੂਕੀ ਮਗਰੋਂ ਬੀਜੇਪੀ ਕਸੂਤੀ ਘਿਰ ਗਈ ਹੈ ਕਿਉਂਕਿ ਮਨੀਪੁਰ ਵਿਚਲੀ ਬੀਜੇਪੀ ਸਰਕਾਰ ਦੀ ਅਲੋਚਨਾ ਦੇ ਨਾਲ ਹੀ ਕੇਂਦਰ ਵਿਚਲੀ ਮੋਦੀ ਸਰਕਾਰ ਉੱਪਰ ਵੀ ਸਵਾਲ ਉੱਠ ਰਹੇ ਹਨ। ਔਰਤਾਂ ਦੀ ਸੁਰੱਖਿਆ ਨਾਲ ਜੁੜਿਆ ਹੋਣ ਕਰਕੇ ਇਹ ਮਾਮਲਾ ਇੰਨਾ ਸੰਵੇਦਨਸ਼ੀਲ ਹੈ ਕਿ ਬੀਜੇਪੀ ਨੂੰ ਬੈਕਫੁੱਟ 'ਤੇ ਆਉਣਾ ਹੀ ਪਿਆ ਹੈ। ਮਨੀਪੁਰ ਵੀਡੀਓ ਮਗਰੋਂ ਕਸੂਤੀ ਘਿਰੀ ਬੀਜੇਪੀ, ਟਵਿੱਟਰ ਤੇ ਹੋਰ ਸੋਸ਼ਲ ਮੀਡੀਆ ਕੰਪਨੀਆਂ ਨੂੰ ਵੀਡੀਓ ਹਟਾਉਣ ਦਾ ਹੁਕਮ
ਹੁਣ ਕੌਮਾਂਤਰੀ ਹਵਾਈ ਅੱਡਾ ਹਲਵਾਰਾ ਤੋਂ ਸ਼ੁਰੂ ਹੋਣਗੀਆਂ ਉਡਾਣਾਂ
Ludhiana News: ਲੁਧਿਆਣਾ ਤੇ ਨਾਲ ਲੱਗਦੇ ਜ਼ਿਲ੍ਹਿਆਂ ਲਈ ਖੁਸ਼ਖਬੀ ਹੈ। ਕੌਮਾਂਤਰੀ ਹਵਾਈ ਅੱਡਾ ਹਲਵਾਰਾ ਇਸ ਸਾਲ ਦੇ ਅੰਤ ਤੱਕ ਉਡਾਣਾਂ ਸ਼ੁਰੂ ਹੋਣ ਦੀ ਉਮੀਦ ਹੈ। ਇਸ ਨਾਲ ਮਾਲਵਾ ਖੇਤਰ ਨੂੰ ਵੱਡਾ ਫਾਇਦਾ ਹੋਏਗਾ। ਇਸ ਵੇਲੇ ਮਾਲਵਾ ਖੇਤਰ ਦੇ ਲੋਕਾਂ ਨੂੰ ਹਵਾਈ ਸਫਰ ਲਈ ਅੰਮ੍ਰਿਤਸਰ, ਚੰਡੀਗੜ੍ਹ ਜਾਂ ਫਿਰ ਦਿੱਲੀ ਜਾਣਾ ਪੈਂਦਾ ਹੈ। ਹਾਸਲ ਜਾਣਕਾਰੀ ਮੁਤਾਬਕ ਕੌਮਾਂਤਰੀ ਹਵਾਈ ਅੱਡਾ ਹਲਵਾਰਾ ਦਾ ਨਿਰਮਾਣ ਤੇਜ਼ੀ ਨਾਲ ਚੱਲ ਰਿਹਾ ਹੈ। ਇਸ ਕਾਰਨ ਇਸ ਸਾਲ ਦੇ ਅੰਤ ਤੱਕ ਹਵਾਈ ਉਡਾਣਾਂ ਸ਼ੁਰੂ ਹੋਣ ਦੀ ਉਮੀਦ ਜਾਗੀ ਹੈ। ਟਰਮੀਨਲ ਦੇ ਨਿਰਮਾਣ ਕਾਰਜਾਂ ਨੂੰ ਅੰਤਿਮ ਛੋਹਾਂ ਦੇਣ ਵਿੱਚ ਜੁਟੀ ਕੰਪਨੀ ਦੇ ਅਧਿਕਾਰੀਆਂ ਨੇ ਆਸ ਪ੍ਰਗਟਾਈ ਹੈ ਕਿ ਸਰਕਾਰ ਵੱਲੋਂ ਤੈਅ ਕੀਤੀ ਸਮਾਂ ਸੀਮਾ ਦੇ ਅੰਦਰ ਹੀ ਟਰਮੀਨਲ ਦੇ ਨਿਰਮਾਣ ਦਾ ਕੰਮ 31 ਜੁਲਾਈ ਤੱਕ ਪੂਰਾ ਕਰ ਲਿਆ ਜਾਵੇਗਾ। ਹੁਣ ਕੌਮਾਂਤਰੀ ਹਵਾਈ ਅੱਡਾ ਹਲਵਾਰਾ ਤੋਂ ਸ਼ੁਰੂ ਹੋਣਗੀਆਂ ਉਡਾਣਾਂ
ਖੇਤਾਂ ’ਚੋਂ ਪਾਣੀ ਕੱਢਣ ਨੂੰ ਲੈ ਕੇ ਚੱਲੀਆਂ ਗੋਲੀਆਂ, ਖੂਨੀ ਝੜਪ 'ਚ 1 ਦੀ ਮੌਤ, ਤਿੰਨ ਹੋਏ ਜ਼ਖ਼ਮੀ
Firozpur News: ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਭਾਰੀ ਮੀਂਹ ਕਾਰਨ ਪਿੰਡਾਂ ’ਚ ਕਈ ਤਰ੍ਹਾਂ ਦੇ ਵਿਵਾਦ ਪੈਦਾ ਹੋਣੇ ਸ਼ੁਰੂ ਹੋ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਫ਼ਿਰੋਜ਼ਪੁਰ ਦੇ ਪਿੰਡ ਭਾਲਾ ਫਰਾਏ ਮੱਲ ਦੇ ਖੇਤਾਂ ’ਚੋਂ ਬਰਸਾਤੀ ਪਾਣੀ ਕੱਢਣ ਨੂੰ ਲੈ ਕੇ ਵਿਵਾਦ ਹੋ ਗਿਆ । ਇਹ ਵਿਵਾਦ ਇੰਨਾ ਵੱਧ ਗਿਆ ਤੇ ਇਹ ਇੱਕ ਖੂਨੀ ਝੜਪ ਵਿੱਚ ਬਦਲ ਗਿਆ। ਇਸ ਝਗੜੇ ’ਚ ਵਿਰੋਧੀ ਧਿਰ ਨੇ ਗੋਲੀਆਂ ਚਲਾ ਦਿੱਤੀਆਂ। ਖੇਤਾਂ ’ਚੋਂ ਪਾਣੀ ਕੱਢਣ ਨੂੰ ਲੈ ਕੇ ਚੱਲੀਆਂ ਗੋਲੀਆਂ, ਖੂਨੀ ਝੜਪ 'ਚ 1 ਦੀ ਮੌਤ, ਤਿੰਨ ਹੋਏ ਜ਼ਖ਼ਮੀ
ਪਹਿਲੀ ਵਾਰ ਬੀਜੇਪੀ ਸਰਕਾਰ ਖਿਲਾਫ ਖੁੱਲ੍ਹ ਕੇ ਬੋਲੇ ਬਾਲੀਵੁੱਡ ਅਦਾਕਾਰ, ਮਨੀਪੁਰ ਘਟਨਾ ਮਗਰੋਂ ਕੱਢੀ ਭੜਾਸ
Manipur women paraded naked: ਮਨੀਪੁਰ ’ਚ ਦੋ ਔਰਤਾਂ ਨੂੰ ਨਗਨ ਘੁਮਾਉਣ ਤੇ ਉਨ੍ਹਾਂ ਨਾਲ ਕੀਤੀ ਗਈ ਬਦਸਲੂਕੀ ਮਗਰੋਂ ਬਾਲੀਵੁੱਡ ਨੇ ਬੀਜੇਪੀ ਸਰਕਾਰ ਖਿਲਾਫ ਜੰਮ ਕੇ ਭੜਾਸ ਕੱਢੀ ਹੈ। ਹਮੇਸ਼ਾਂ ਮੋਦੀ ਸਰਕਾਰ ਦੇ ਹੱਕ ਵਿੱਚ ਖੜ੍ਹਨ ਵਾਲੇ ਅਦਾਕਾਰ ਅਕਸ਼ੈ ਕੁਮਾਰ ਨੇ ਵੀ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਅਕਸ਼ੈ ਕੁਮਾਰ ਨੇ ਟਵੀਟ ਕਰਕੇ ਕਿਹਾ,‘‘ਮਨੀਪੁਰ ਵਿੱਚ ਔਰਤਾਂ ਖ਼ਿਲਾਫ਼ ਹਿੰਸਾ ਦੀ ਵੀਡੀਓ ਦੇਖ ਕੇ ਹਿੱਲ ਗਿਆ ਹਾਂ। ਮੈਂ ਨਿਰਾਸ਼ ਹਾਂ। ਮੈਂ ਉਮੀਦ ਕਰਦਾ ਹਾਂ ਕਿ ਦੋਸ਼ੀਆਂ ਨੂੰ ਅਜਿਹੀ ਸਖ਼ਤ ਸਜ਼ਾ ਮਿਲੇਗੀ ਕਿ ਕੋਈ ਵੀ ਇਸ ਤਰ੍ਹਾਂ ਦੀ ਭਿਆਨਕ ਹਰਕਤ ਕਰਨ ਬਾਰੇ ਕਦੇ ਨਾ ਸੋਚੇ।’’ ਪਹਿਲੀ ਵਾਰ ਬੀਜੇਪੀ ਸਰਕਾਰ ਖਿਲਾਫ ਖੁੱਲ੍ਹ ਕੇ ਬੋਲੇ ਬਾਲੀਵੁੱਡ ਅਦਾਕਾਰ, ਮਨੀਪੁਰ ਘਟਨਾ ਮਗਰੋਂ ਕੱਢੀ ਭੜਾਸ
Inderjit Nikku New Song: ਇੰਦਰਜੀਤ ਨਿੱਕੂ ਨੇ ਲੋਕਾਂ ਦੇ ਤਾਅਨਿਆਂ ਦਾ ਦਿੱਤਾ ਜਵਾਬ
ਪੰਜਾਬੀ ਗਾਇਕ ਇੰਦਰਜੀਤ ਨਿੱਕੂ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਬਣੇ ਹੋਏ ਹਨ। ਇਸ ਦਾ ਕਾਰਨ ਨੈਗਟਿਵ ਹੈ। ਦਰਅਸਲ, ਨਿੱਕੂ ਸਾਲ 2022 'ਚ ਉਦੋਂ ਸੁਰਖੀਆਂ 'ਚ ਆਏ ਸੀ, ਜਦੋਂ ਉਨ੍ਹਾਂ ਨੇ ਬਾਗੇਸ਼ਵਰ ਬਾਬੇ ਦੇ ਡੇਰੇ 'ਤੇ ਦੇਖਿਆ ਗਿਆ ਸੀ। ਇੱਥੇ ਉਨ੍ਹਾਂ ਨੇ ਬਾਬੇ ਨੂੰ ਰੋਂਦੇ ਹੋਏ ਆਪਣੀਆਂ ਮੁਸ਼ਕਲਾਂ ਸੁਣਾਈਆਂ ਸੀ। ਨਿੱਕੂ ਦਾ ਵੀਡੀਓ ਖੂਬ ਵਾਇਰਲ ਹੋਇਆ। ਹੁਣ ਤਕਰੀਬਨ 10 ਮਹੀਨਿਆਂ ਬਾਅਦ ਜਦੋਂ ਨਿੱਕੂ ਨੇ ਮੁੜ ਤੋਂ ਬਾਬੇ ਦੇ ਦਰਬਾਰ 'ਚ ਹਾਜ਼ਰੀ ਲਾਈ, ਤਾਂ ਉਹ ਵਿਵਾਦਾਂ 'ਚ ਘਿਰ ਗਏ। ਨਿੱਕੂ ਦਾ ਬਾਬੇ ਦੇ ਦਰਬਾਰ 'ਚ ਦੁਬਾਰਾ ਜਾਣਾ ਪੰਜਾਬੀਆਂ ਨੂੰ ਹਜ਼ਮ ਨਹੀਂ ਹੋਇਆ। ਇਸ ਤੋਂ ਬਾਅਦ ਨਿੱਕੂ ਲਗਾਤਾਰ ਟਰੋਲ ਹੋ ਰਹੇ ਹਨ।
Punjab News: ਸਿੱਖਿਆ ਮੰਤਰੀ ਹਰਜੋਤ ਬੈਂਸ ਤੇ ਅਧਿਕਾਰੀਆਂ ਨੂੰ ਹਾਈਕੋਰਟ ਦਾ ਨੋਟਿਸ
ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਦੀ ਪ੍ਰਮੁੱਖ ਸਕੱਤਰ ਸੀਮਾ ਜੈਨ ਤੇ ਵਧੀਕ ਡਾਇਰੈਕਟਰ ਦਰਸ਼ਨ ਸਿੰਘ ਸਿੱਧੂ ਨੂੰ ਨੋਟਿਸ ਭੇਜੇ ਹਨ। ਇਹ ਨੋਟਿਸ 28 ਸਤੰਬਰ ਲਈ ਭੇਜਿਆ ਗਿਆ ਹੈ। ਦਰਅਸਲ ਸੰਗਰੂਰ ਦੇ ਲਹਿਰਾਗਾਗਾ ਸਥਿਤ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ ਮੁਲਾਜ਼ਮ ਸੁਨੱਤਿਆ ਕੁਮਾਰ ਨੇ ਹਾਈ ਕੋਰਟ ਵਿੱਚ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਹੈ। ਇਸ ਵਿੱਚ ਪਟੀਸ਼ਨਰ ਨੇ ਕਿਹਾ ਹੈ ਕਿ ਉਸ ਨੂੰ ਤੇ ਹੋਰ ਸਟਾਫ਼ ਨੂੰ 16 ਦਸੰਬਰ 2019 ਤੋਂ ਤਨਖਾਹਾਂ ਨਹੀਂ ਦਿੱਤੀਆਂ ਗਈਆਂ। ਇਸ ਮਾਮਲੇ ਵਿੱਚ ਹਾਈਕੋਰਟ ਵੱਲੋਂ 16 ਮਈ 2023 ਨੂੰ ਸੰਸਥਾ ਦੀ ਜਾਇਦਾਦ ਵੇਚਣ ਤੇ ਪਟੀਸ਼ਨਰ ਤੇ ਹੋਰ ਸਟਾਫ਼ ਨੂੰ ਤਨਖ਼ਾਹ ਦੇਣ ਦੇ ਹੁਕਮ ਜਾਰੀ ਕੀਤੇ ਗਏ ਸਨ।
Amritsar News: ਸਰਹੱਦੀ ਪਿੰਡ ਮਸਤਗੜ੍ਹ ਤੋਂ ਡਰੋਨ ਬਰਾਮਦ, BSF ਤੇ ਪੁਲਿਸ ਨੇ ਸ਼ੁਰੂ ਕੀਤੀ ਕਾਰਵਾਈ
ਸੀਮਾ ਸੁਰੱਖਿਆ ਬਲ(BSF) ਅਤੇ ਪੰਜਾਬ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਤਰਨਤਾਰਨ ਦੇ ਸਰਹੱਦੀ ਪਿੰਡ ਮਸਤਗੜ੍ਹ ਤੋਂ ਇੱਕ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਗਿਆ ਹੈ। ਸ਼ੁੱਕਰਵਾਰ ਸਵੇਰੇ ਬਰਾਮਦ ਕੀਤਾ ਗਿਆ ਡਰੋਨ ਕਵਾਡਕਾਪਟਰ DJI Matirus 300 RTK ਮਾਡਲ ਦਾ ਹੈ। ਬੀਐਸਐਫ ਅਧਿਕਾਰੀਆਂ ਨੇ ਬਰਾਮਦ ਡਰੋਨ ਪੁਲਿਸ ਨੂੰ ਸੌਂਪ ਦਿੱਤਾ ਹੈ।
Ludhiana News: 18 ਲੱਖ ਦੇ ਸਰੀਏ ਨਾਲ ਭਰਿਆ ਟਰੱਕ ਉਡਾਇਆ
ਚੋਰਾਂ ਦੇ ਹੌਸਲੇ ਇੰਨੇ ਬੁਲੰਦ ਹਨ ਕਿ 18 ਲੱਖ ਰੁਪਏ ਦੇ ਸਰੀਏ ਨਾਲ ਭਰਿਆ ਟਰੱਕ ਹੀ ਉਡਾ ਕੇ ਲੈ ਕੇ। ਚੋਰ ਇੰਨੇ ਬੇਖੌਫ ਸੀ ਕਿ ਸਿਰਫ ਅੱਠ ਕਿਲੋਮੀਟਰ ਦੂਰ ਹੀ ਇਹ ਸਰੀਆ ਵੇਚਣ ਦੀ ਯੋਜਨਾ ਬਣਾ ਰਹੇ ਸੀ। ਪੁਲਿਸ ਨੇ ਚੌਕਸੀ ਵਰਤਦਿਆਂ ਚੋਰੀ ਦੇ ਮਾਸਟਰਮਾਈਂਡ ਤੇ ਉਸ ਦੇ ਸਾਥੀ ਨੂੰ ਗ੍ਰਿਫਤਾਰ ਲਿ ਹੈ। ਇਨ੍ਹਾਂ ਕੋਲੋਂ ਟਰੱਕ ਤੇ ਸਰੀਆ ਦੋਵੇਂ ਬਰਾਮਦ ਕਰ ਲਏ ਹਨ।
Punjabi in Canada: ਕੈਨੇਡਾ ਪੁਲਿਸ ਨੇ ਵਾਹਨ ਚੋਰੀ ਕਰਨ ਵਾਲੇ 15 ਪੰਜਾਬੀ ਦਬੋਚੇ
ਪੰਜਾਬੀਆਂ ਨੇ ਕੈਨੇਡਾ ਵਿੱਚ ਸ਼ਰਮਨਾਕ ਕਾਰਾ ਕੀਤਾ ਹੈ। ਇਸ ਨਾਲ ਵਿਦੇਸ਼ ਵਿੱਚ ਪੂਰੀ ਪੰਜਾਬੀ ਕੌਮ ਦਾ ਅਕਸ ਖਰਾਬ ਹੋਇਆ ਹੈ। ਕੈਨੇਡਾ ਪੁਲਿਸ ਨੇ ਵਾਹਨ ਚੋਰੀ ਦੇ ਵੱਡੇ ਗਰੋਹ ਦਾ ਪਰਦਾਫਾਸ਼ ਕਰਦਿਆਂ ਭਾਰਤੀ ਮੂਲ ਦੇ 15 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਚੋਰੀ ਦੇ ਸਾਮਾਨ ਸਮੇਤ 90 ਲੱਖ ਡਾਲਰ ਤੋਂ ਵੱਧ ਦੀ ਜਾਇਦਾਦ ਜ਼ਬਤ ਕੀਤੀ ਹੈ। ਦੁਖ ਦੀ ਗੱਲ ਹੈ ਕਿ ਇਹ ਸਾਰੇ ਮੁਲਜ਼ਮ ਪੰਜਾਬ ਨਾਲ ਸਬੰਧਤ ਹਨ।