Punjab Breaking News LIVE: ਗੁਰਬਾਣੀ ਦੇ ਪ੍ਰਸਾਰਣ 'ਤੇ ਗਰਮਾਈ ਸਿਆਸਤ, ਵੱਡਾ ਮੁੱਦਾ ਬਣ ਗਿਆ 'ਕੋਠੀ 'ਤੇ ਕਬਜ਼ਾ', ਝੋਨਾ ਲਗਾਉਣ ਲਈ 9 ਜਿਲ੍ਹੇ ਹੋ ਜਾਣ ਤਿਆਰ
Punjab Breaking News LIVE 21 June, 2023: ਗੁਰਬਾਣੀ ਦੇ ਪ੍ਰਸਾਰਣ 'ਤੇ ਗਰਮਾਈ ਸਿਆਸਤ, ਵੱਡਾ ਮੁੱਦਾ ਬਣ ਗਿਆ 'ਕੋਠੀ 'ਤੇ ਕਬਜ਼ਾ', ਝੋਨਾ ਲਗਾਉਣ ਲਈ 9 ਜਿਲ੍ਹੇ ਹੋ ਜਾਣ ਤਿਆਰ
ਇੰਡੀਗੋ ਦੀ ਦਿੱਲੀ-ਦੇਹਰਾਦੂਨ ਫਲਾਈਟ ਇੰਜਣ ਵਿੱਚ ਖਰਾਬੀ ਹੋਣ ਕਰਕੇ ਵਾਪਸ ਪਰਤ ਗਈ ਹੈ। ਜਿਸ ਦੀ ਦਿੱਲੀ ਏਅਰਪੋਰਟ 'ਤੇ ਸੁਰੱਖਿਅਤ ਲੈਂਡਿੰਗ ਕਰਵਾਈ ਗਈ। ਜਹਾਜ਼ ਵਿੱਚ ਬੈਠੀਆਂ ਸਾਰੀਆਂ ਸਵਾਰੀਆਂ ਸੁਰੱਖਿਅਤ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਜੀ-20 ਸੈਰ-ਸਪਾਟਾ ਮੰਤਰੀਆਂ ਦੀ ਬੈਠਕ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜੀ-20 ਦੀ ਮੇਜ਼ਬਾਨੀ ਦੌਰਾਨ ਅਸੀਂ ਦੇਸ਼ ਵਿੱਚ 100 ਵੱਖ-ਵੱਖ ਥਾਵਾਂ 'ਤੇ 200 ਤੋਂ ਵੱਧ ਮੀਟਿੰਗਾਂ ਦਾ ਆਯੋਜਨ ਕਰ ਰਹੇ ਹਾਂ। ਪੀਐਮ ਨੇ ਕਿਹਾ ਕਿ ਕਿਹਾ ਜਾਂਦਾ ਹੈ ਕਿ ਅੱਤਵਾਦ ਵੰਡਦਾ ਹੈ, ਪਰ ਸੈਰ-ਸਪਾਟਾ ਇਕਜੁੱਟ ਹੋ ਜਾਂਦਾ ਹੈ। ਵਾਸਤਵ ਵਿੱਚ ਸੈਰ-ਸਪਾਟਾ ਜੀਵਨ ਦੇ ਹਰ ਖੇਤਰ ਦੇ ਲੋਕਾਂ ਨੂੰ ਜੋੜਨ ਦੀ ਸਮਰੱਥਾ ਰੱਖਦਾ ਹੈ, ਜਿਸ ਨਾਲ ਇੱਕ ਬਿਹਤਰ ਸਮਾਜ ਦੀ ਸਿਰਜਣਾ ਹੁੰਦੀ ਹੈ।
ਸਾਰੇ ਕ੍ਰਿਕਟ ਪ੍ਰੇਮੀ ਇਸ ਸਾਲ ਦੇ ਅੰਤ 'ਚ ਭਾਰਤ 'ਚ ਹੋਣ ਵਾਲੇ 2023 ਵਨਡੇ ਵਰਲਡ ਦੇ ਪ੍ਰੋਗਰਾਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਹੁਣ ਸਾਹਮਣੇ ਆ ਰਹੀਆਂ ਰਿਪੋਰਟਾਂ ਦੇ ਅਨੁਸਾਰ, ਆਈਸੀਸੀ 27 ਜੂਨ ਨੂੰ ਅਧਿਕਾਰਤ ਤੌਰ 'ਤੇ ਪ੍ਰੋਗਰਾਮ ਦਾ ਐਲਾਨ ਕਰਨ ਦੀ ਯੋਜਨਾ ਬਣਾ ਰਿਹਾ ਹੈ। ਇਸ ਤਰੀਕ ਤੋਂ ਠੀਕ 100 ਦਿਨ ਬਾਅਦ 5 ਅਕਤੂਬਰ ਦੀ ਤਰੀਕ ਹੈ, ਜਿਸ ਦਿਨ ਤੋਂ ਇਸ ਮੈਗਾ ਈਵੈਂਟ ਦਾ ਪਹਿਲਾ ਮੈਚ ਖੇਡਣ ਦੀ ਯੋਜਨਾ ਸਾਹਮਣੇ ਆ ਗਈ ਹੈ।
ਦੇਸ਼ ਦੇ ਕੁਝ ਹਿੱਸਿਆਂ ਵਿੱਚ ਮੌਸਮ ਬਦਲ ਰਿਹਾ ਹੈ। ਰਾਸ਼ਟਰੀ ਰਾਜਧਾਨੀ ਸਮੇਤ ਉੱਤਰ ਭਾਰਤ ਦੇ ਕਈ ਹਿੱਸਿਆਂ 'ਚ ਬਾਰਿਸ਼ ਹੋ ਰਹੀ ਹੈ। ਇੱਥੇ ਲੋਕਾਂ ਨੂੰ ਕੜਕਦੀ ਧੁੱਪ ਤੋਂ ਰਾਹਤ ਮਿਲੀ ਹੈ, ਜਦੋਂ ਕਿ ਕਈ ਹਿੱਸਿਆਂ ਵਿੱਚ ਇਸ ਸਮੇਂ ਕੜਾਕੇ ਦੀ ਗਰਮੀ ਨੇ ਕਹਿਰ ਮਚਾਇਆ ਹੋਇਆ ਹੈ। ਹੀਟਵੇਵ ਜਨਜੀਵਨ ਨੂੰ ਪ੍ਰਭਾਵਿਤ ਕਰ ਰਹੀ ਹੈ। ਮੌਸਮ ਵਿਭਾਗ ਮੁਤਾਬਕ ਬੁੱਧਵਾਰ 21 ਜੂਨ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।
ਪੰਜਾਬ ਦੀ ਭਗਵੰਤ ਮਾਨ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਪੂਰੀ ਤਰ੍ਹਾਂ ਐਕਸ਼ਨ ਮੋਡ ਵਿੱਚ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਭਰ ਦੀਆਂ ਤਹਿਸੀਲਾਂ ਦੀ ਚੈਕਿੰਗ ਕਰਕੇ ਆਪਣੀ ਰਿਪੋਰਟ ਮੁੱਖ ਮੰਤਰੀ ਨੂੰ ਭੇਜ ਦਿੱਤੀ ਹੈ। ਜਿਸ ਵਿੱਚ ਵਿਜੀਲੈਂਸ ਨੇ ਭ੍ਰਿਸ਼ਟਾਚਾਰ ਵਿੱਚ ਸ਼ਾਮਲ 48 ਵਿਅਕਤੀਆਂ ਦੇ ਨਾਵਾਂ ਦਾ ਖੁਲਾਸਾ ਕੀਤਾ ਹੈ। ਇਨ੍ਹਾਂ ਵਿੱਚ ਤਹਿਸੀਲਦਾਰ-ਨਾਇਬ ਤਹਿਸੀਲਦਾਰ ਅਤੇ ਉਨ੍ਹਾਂ ਦੇ ਏਜੰਟ ਅਰਜੀ ਨਵੀਸ ਸ਼ਾਮਲ ਹਨ।
ਵਿਧਾਨ ਸਭਾ ਦੀ ਕਾਰਵਾਈ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਾਹੜੇ ਨੂੰ ਲੈ ਕੇ ਦਿੱਤੇ ਬਿਆਨ ਦੀ ਅਕਾਲੀ ਦਲ ਅਤੇ ਬੀਜੇਪੀ ਨੇ ਸਖ਼ਤ ਨਿੰਦਾ ਕੀਤੀ ਹੈ। ਵਿਧਾਨ ਸਭਾ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਆਪ ਨੂੰ ਦੱਸਿਆ ਸੀ ਜਿਵੇਂ ਅਸੀਂ ਹੁਣ ਦਿਖਦੇ ਹਾਂ ਓਵੇਂ ਹੀ ਹੋਰਨਾਂ ਮੌਕਿਆਂ 'ਤੇ ਸਾਨੂੰ ਦੇਖਿਆ ਜਾ ਸਕਦਾ ਹੈ। ਪਰ ਕੁਝ ਲੋਕ ਚੋਣਾਂ ਵੇਲੇ ਹੋਰ ਹੁੰਦੇ ਹਨ ਅਤੇ ਵੋਟਾਂ ਨਿਕਲਣ ਤੋਂ ਬਾਅਦ ਕੁੱਝ ਹੋਰ ਹੋ ਜਾਂਦੇ ਹਨ। ਵਿਧਾਨ ਸਭਾ ਦੀ ਕਾਰਵਾਈ ਦੌਰਾਨ ਭਗਵੰਤ ਮਾਨ ਨੇ ਕਿਹਾ ਸੀ ਕਿ - ''ਜਿਵੇਂ ਦਿਲੋਂ ਹਾਂ ਓਵੇਂ ਹੀ ਜ਼ੁਬਾਨੋਂ ਹਾਂ.. ਅਸੀਂ ਮੌਕਾ ਦੇਖ ਕੇ ਦਾਹੜੀ ਨਹੀਂ ਖੋਲ੍ਹਦੇ, ਇੰਨਾ ਪਤਾ ਕਿ ਸੱਚੇ ਹਾਂ, ਬੰਦਾ ਕੋਈ ਨੁਕਸ ਕੱਢ ਕੇ ਦਿਖਾ ਦੇਵੇ ਤਾਂ ਮੰਨ ਜਾਵਾਂਗੇ.. ਇੱਥੇ ਕੋਈ ਵੋਟਾਂ ਆ ਗਈਆਂ ਤਾਂ ਦਾਹੜੀ ਖੋਲ ਲੈਂਦੇ ਹਨ ਅਤੇ ਬਾਅਦ ਵਿੱਚ ਬੰਨ੍ਹ ਲੈਂਦੇ ਹਨ''
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਬੁੱਧਵਾਰ (21 ਜੂਨ) ਨੂੰ ਦਿੱਲੀ ਪੁਲਿਸ ਦੇ ਬਾਹਰੀ ਜ਼ਿਲ੍ਹਾ ਪੀਸੀਆਰ ਨੂੰ ਇੱਕ ਕਾਲ ਆਇਆ ,ਜਿਸ ਵਿੱਚ ਕਿਹਾ ਗਿਆ ਸੀ ਕਿ ਪੀਐਮ ਮੋਦੀ , ਬਿਹਾਰ ਦੇ ਮੁੱਖ ਮੰਤਰੀ ਨੀਤਿਸ਼ ਕੁਮਾਰ ਅਤੇ ਦੇਸ਼ ਦੇ ਗ੍ਰਹਿ ਮੰਤਰੀ ਨੂੰ ਮਾਰਨ ਦੀ ਧਮਕੀ ਦਿੱਤੀ ਗਈ ਹੈ। ਪੀਐਮ-ਗ੍ਰਹਿ ਮੰਤਰੀ ਅਤੇ ਬਿਹਾਰ ਦੇ ਸੀਐਮ ਨੂੰ ਧਮਕੀ ਮਿਲਣ ਤੋਂ ਤੁਰੰਤ ਬਾਅਦ ਦਿੱਲੀ ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਟੀਮ ਬਣਾਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਬੀਤੇ ਦਿਨ ਪੰਜਾਬ ਸਰਕਾਰ ਨੇ ਵਿਧਾਨ ਸਭਾ ਵਿੱਚ ਸਿੱਖ ਗੁਰਦੁਆਰਾ ਐਕਟ ਵਿੱਚ ਸੋਧ ਕਰ ਦਿੱਤੀ ਹੈ। ਇਸ ਮੁੱਦੇ 'ਤੇ ਕਾਂਗਰਸ ਸਰਕਾਰ ਵਿੱਚ ਸਾਬਕਾ ਡਿਪਟੀ ਮੁੱਖ ਮੰਤਰੀ ਰਹੇ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਜੇਕਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਆਦੇਸ਼ ਮੰਨ ਲਿਆ ਹੁੰਦਾ ਤਾਂ ਅੱਜ SGPC ਨੂੰ ਇਹ ਦਿਨ ਨਾ ਦੇਖਣਾ ਪੈਂਦਾ। ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸ਼੍ਰੋਮਣੀ ਕਮੇਟੀ ਨੂੰ ਹੁਕਮ ਜਾਰੀ ਕੀਤੇ ਸਨ ਕਿ SGPC ਆਪਣਾ ਵੱਖ ਤੋਂ ਚੈਨਲ ਬਣਾਏ ਅਤੇ ਗੁਰਬਾਣੀ ਦਾ ਪ੍ਰਸਾਰਣ ਇਸ ਚੈਨਲ 'ਤੇ ਕਰੇ। ਪਰ ਸ਼੍ਰੋਮਣੀ ਕਮੇਟੀ ਨੇ ਜਥੇਦਾਰ ਦੇ ਹੁਕਮ ਦੀ ਪਾਲਣਾ ਨਹੀਂ ਕੀਤੀ। ਜਿਸ ਕਾਰਨ ਪੰਜਾਬ ਸਰਕਾਰ ਨੇ ਇਸ ਬਹੁਤ ਹੀ ਨਾਜ਼ੁਕ ਮਾਮਲੇ ਦਾ ਬਹਾਨਾ ਬਣਾ ਕੇ ਸਿੱਖਾਂ ਦੇ ਅੰਦਰੂਨੀ ਅਤੇ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਕੀਤੀ ਹੈ।
ਲੋਕ ਸਭਾ ਚੋਣਾਂ 2024 ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਵਿਰੁੱਧ ਸਾਂਝੇ ਵਿਰੋਧੀ ਧਿਰ ਦੀਆਂ ਕੋਸ਼ਿਸ਼ਾਂ ਤੇਜ਼ ਹੁੰਦੀਆਂ ਨਜ਼ਰ ਆ ਰਹੀਆਂ ਹਨ। ਇਸ ਦੇ ਮੱਦੇਨਜ਼ਰ 23 ਜੂਨ ਨੂੰ ਬਿਹਾਰ ਦੇ ਪਟਨਾ 'ਚ ਵਿਰੋਧੀ ਪਾਰਟੀਆਂ ਦੀ ਬੈਠਕ ਹੋਣੀ ਹੈ। ਇਸ ਬੈਠਕ ਤੋਂ ਪਹਿਲਾਂ ਬੁੱਧਵਾਰ (21 ਜੂਨ) ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵਿਰੋਧੀ ਨੇਤਾਵਾਂ ਨੂੰ ਪੱਤਰ ਲਿਖਿਆ ਹੈ। ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਿਰੋਧੀ ਪਾਰਟੀਆਂ ਦੀ ਇਸ ਮੀਟਿੰਗ ਵਿੱਚ ਦਿੱਲੀ ਆਰਡੀਨੈਂਸ ਨੂੰ ਸੰਸਦ ਵਿੱਚ ਹਰਾਉਣ ਦੀ ਰਣਨੀਤੀ ਬਾਰੇ ਸਭ ਤੋਂ ਪਹਿਲਾਂ ਚਰਚਾ ਹੋਵੇ। ਕੇਜਰੀਵਾਲ ਨੇ ਇਸ ਪੱਤਰ ਵਿੱਚ ਦਾਅਵਾ ਕੀਤਾ ਹੈ ਕਿ ਜੇਕਰ ਦਿੱਲੀ ਆਰਡੀਨੈਂਸ ਦਾ ਪ੍ਰਯੋਗ ਸਫਲ ਹੁੰਦਾ ਹੈ ਤਾਂ ਕੇਂਦਰ ਸਰਕਾਰ ਗੈਰ-ਭਾਜਪਾ ਸ਼ਾਸਤ ਰਾਜਾਂ ਵਿੱਚ ਵੀ ਅਜਿਹੇ ਆਰਡੀਨੈਂਸ ਲਿਆ ਕੇ ਰਾਜ ਸਰਕਾਰਾਂ ਦੇ ਅਧਿਕਾਰ ਖੋਹ ਲਵੇਗੀ।
ਕੇਂਦਰ ਸਰਕਾਰ ਹੁਣ ਟਰੱਕਾਂ ਨੂੰ ਲੈ ਕੇ ਵੱਡਾ ਬਦਲਾਅ ਕਰਨ ਜਾ ਰਹੀ ਹੈ। ਵਿਦੇਸ਼ਾਂ ਦੀ ਤਰਜ਼ 'ਤੇ ਕੇਂਦਰ ਸਰਕਾਰ ਹੁਣ ਦੇਸ਼ ਵਿੱਚ ਟਰੱਕ ਡਰਾਇਵਰੀ ਸਿਸਟਮ ਨੂੰ ਅਪਗ੍ਰੇਡ ਕਰ ਰਹੀ ਹੈ। ਇਸ ਤਹਿਤ ਡਰਾਈਵਰਾਂ ਦੀ ਟਰੱਕ ਚਲਾਉਣ ਲਈ ਸਮਾਂ ਤੈਅ ਕੀਤਾ ਜਾਵੇਗਾ ਤੇ ਟਰੱਕਾਂ ਵਿੱਚ ਏਸੀ ਲਗਾਏ ਜਾਣਗੇ। ਇਸ ਦੀ ਜਾਣਕਰੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਵੱਲੋਂ ਦਿੱਤੀ ਗਈ। ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਟਰੱਕ ਡਰਾਈਵਰਾਂ ਦੇ ਕੈਬਿਨਟ ਵਿੱਚ ਜਲਦ ਹੀ ਏਸੀ ਲਾਉਣੇ ਲਾਜ਼ਮੀ ਕਰ ਦਿੱਤੇ ਜਾਣਗੇ। ਇਸ ਦੌਰਾਨ ਉਨ੍ਹਾਂ ਟਰੱਕ ਡਰਾਈਵਰਾਂ ਦੀ ਡਿਊਟੀ ਦਾ ਸਮਾਂ ਵੀ ਤੈਅ ਕਰਨ 'ਤੇ ਜ਼ੋਰ ਦਿੱਤਾ ਜਾਵੇਗਾ। ਕੇਂਦਰੀ ਮੰਤਰੀ ਗਡਕਰੀ ਨਵੀਂ ਦਿੱਲੀ ਵਿੱਚ ਇੱਕ ਸਮਾਗਮ 'ਚ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਨੇ ਇਹ ਦਾਅਵਾ ਕੀਤਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੇ 1925 ਦੇ ਐਕਟ ਵਿੱਚ ਸੋਧ ਨੂੰ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਵੱਡੀ ਸਜ਼ਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਸੋਧ ਦੇ ਬਹਾਨੇ ਸਿੱਖ ਕੌਮ ਨੂੰ ਕਮਜ਼ੋਰ ਕਰਨ ਦੀਆਂ ਡੂੰਘੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਉਨ੍ਹਾਂ ਸਿੱਖ ਆਗੂਆਂ ਨੂੰ ਅਪੀਲ ਕੀਤੀ ਕਿ ਆਪਸੀ ਮੱਤਭੇਦ ਭੁਲਾ ਕੇ ਕਮੇਟੀ ’ਚ ਸਰਕਾਰੀ ਦਖ਼ਲ ਦਾ ਵਿਰੋਧ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾ ਕੇ ਇਸ ਨੂੰ ਤੋੜਿਆ ਗਿਆ। ਹੁਣ ਗੁਰਬਾਣੀ ਦੇ ਪ੍ਰਸਾਰਨ ’ਤੇ ਇੱਕ ਧਿਰ ਦਾ ਏਕਾਅਧਿਕਾਰ ਖ਼ਤਮ ਕਰਨ ਦੇ ਬਹਾਨੇ ਸ਼੍ਰੋਮਣੀ ਕਮੇਟੀ ’ਚ ਸਰਕਾਰੀ ਦਖ਼ਲ ਲਈ ਰਾਹ ਖੋਲ੍ਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ।
ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਤੇ ਪੰਜਾਬ ਸਾਰਕਾਰ ਵਿਚਾਲੇ ਰੇੜਕਾ ਵਧ ਸਕਦਾ ਹੈ। ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਪਾਸ ਕੀਤੇ ਸਿੱਖ ਗੁਰਦੁਆਰਾ ਸੋਧ ਬਿੱਲ 2023 ਨੂੰ ਸ਼੍ਰੋਮਣੀ ਕਮੇਟੀ ਨੇ ਮੁੱਢੋਂ ਰੱਦ ਕਰ ਦਿੱਤਾ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਨੇ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਆਪਣੀ ਅਗਲੀ ਰਣਨੀਤੀ ਉਲੀਕਣ ਵਾਸਤੇ 26 ਜੂਨ ਨੂੰ ਸਿੱਖ ਸੰਸਥਾ ਦੇ ਜਨਰਲ ਹਾਊਸ ਦਾ ਵਿਸ਼ੇਸ਼ ਇਜਲਾਸ ਸੱਦ ਲਿਆ ਹੈ।
ਪੰਜਾਬ ਵਿੱਚ ਝੋਨੇ ਦੀ ਲੁਆਈ ਦਾ ਚੌਥਾ ਤੇ ਆਖਰੀ ਪੜਾਅ ਸ਼ੁਰੂ ਹੋਣ ਜਾ ਰਿਹਾ ਹੈ। 21 ਜੂਨ ਨੁੰ ਤੋਂ ਮਾਲਵੇ ਦੇ ਸਾਰੇ ਜਿਲ੍ਹਿਆਂ ਵਿੱਚ ਝੋਨੇ ਦੀ ਬਿਜਾਈ ਸ਼ੁਰੂ ਹੋ ਜਾਵੇਗੀ। ਜਿਸ ਨੂੰ ਦੇਖਦੇ ਹੋਏ ਪਾਵਰਕੌਮ ਵੱਲੋਂ ਕਿਸਾਨਾਂ ਨੂੰ 8 ਘੰਟੇ ਬਿਜਲੀ ਦੇਣਾ ਸਭ ਤੋਂ ਵੱਡੀ ਚੁਣੌਤੀ ਬਣ ਗਿਆ ਹੈ। ਅੱਜ ਯਾਨੀ 21 ਜੂਨ ਤੋਂ ਮਾਨਸਾ, ਮੋਗਾ, ਬਰਨਾਲਾ, ਸ੍ਰੀ ਮੁਕਤਸਰ ਸਾਹਿਬ, ਸੰਗਰੂਰ, ਮਾਲੇਰਕੋਟਲਾ, ਪਟਿਆਲਾ ਸਣੇ ਹੁਸ਼ਿਆਰਪੁਰ ਅਤੇ ਜਲੰਧਰ ਵਿੱਚ ਝੋਨੇ ਦੀ ਲੁਆਈ ਸ਼ੁਰੂ ਹੋ ਗਈ ਹੈ। ਇਸ ਤੋਂ ਪਹਿਲਾਂ ਸਰਹੱਦ 'ਤੇ ਕੰਡਿਆਲੀ ਤਾਰ ਤੋਂ ਪਾਰ ਦੇ ਖੇਤਰ ਵਿੱਚ 10 ਜੂਨ ਤੋਂ ਝੋਨਾ ਲਾਉਣ ਦੀ ਪ੍ਰਵਾਨਗੀ ਦਿੱਤੀ ਗਈ ਸੀ। ਇਸੇ ਤਰ੍ਹਾ 16 ਜੂਨ ਨੂੰ ਤਰਨ ਤਾਰਨ, ਗੁਰਦਾਸਪੁਰ, ਪਠਾਨਕੋਟ, ਫਿਰੋਜ਼ਪੁਰ, ਫ਼ਰੀਦਕੋਟ, ਨਵਾਂ ਸ਼ਹਿਰ ਤੇ ਫ਼ਤਿਹਗੜ੍ਹ ਸਾਹਿਬ ਜਿਲ੍ਹਿਆਂ ਵਿੱਚ ਝੋਨਾ ਲਗਾਉਣਾ ਸ਼ੁਰੂ ਕਰ ਦਿੱਤਾ ਸੀ।
ਪਿਛੋਕੜ
Punjab Breaking News LIVE 21 June, 2023: ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਤੇ ਪੰਜਾਬ ਸਾਰਕਾਰ ਵਿਚਾਲੇ ਰੇੜਕਾ ਵਧ ਸਕਦਾ ਹੈ। ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਪਾਸ ਕੀਤੇ ਸਿੱਖ ਗੁਰਦੁਆਰਾ ਸੋਧ ਬਿੱਲ 2023 ਨੂੰ ਸ਼੍ਰੋਮਣੀ ਕਮੇਟੀ ਨੇ ਮੁੱਢੋਂ ਰੱਦ ਕਰ ਦਿੱਤਾ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਨੇ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਆਪਣੀ ਅਗਲੀ ਰਣਨੀਤੀ ਉਲੀਕਣ ਵਾਸਤੇ 26 ਜੂਨ ਨੂੰ ਸਿੱਖ ਸੰਸਥਾ ਦੇ ਜਨਰਲ ਹਾਊਸ ਦਾ ਵਿਸ਼ੇਸ਼ ਇਜਲਾਸ ਸੱਦ ਲਿਆ ਹੈ। ਗੁਰਬਾਣੀ ਦੇ ਪ੍ਰਸਾਰਣ ਬਾਰੇ ਭਗਵੰਤ ਮਾਨ ਸਰਕਾਰ ਦਾ ਫੈਸਲਾ ਨਹੀਂ ਹੋਏਗਾ ਲਾਗੂ
ਆਖਰ ਵੱਡਾ ਮੁੱਦਾ ਬਣ ਗਿਆ 'ਕੋਠੀ 'ਤੇ ਕਬਜ਼ਾ', ਮੈਦਾਨ 'ਚ ਡਟੀਆਂ 16 ਜਥੇਬੰਦੀਆਂ
Ludhiana News: ਹਲਕਾ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਵੱਲੋਂ ਵਿਵਾਦਤ ਕੋਠੀ ਛੱਡਣ ਤੇ ਕਰਮ ਸਿੰਘ ਸਿੱਧੂ ਵੱਲੋਂ ਅਸ਼ੋਕ ਕੁਮਾਰ ਖ਼ਿਲਾਫ਼ ਕੇਸ ਦਰਜ ਕਰਵਾਉਣ ਤੋਂ ਬਾਅਦ ਵੀ ਮਾਮਲਾ ਠੰਢਾ ਪੈਂਦਾ ਦਿਖਾਈ ਨਹੀਂ ਦੇ ਰਿਹਾ। ਇਕ ਪਾਸੇ ਇਹ ਮੁੱਦਾ ਵਿਧਾਨ ਸਭਾ ਤੱਕ ਪਹੁੰਚ ਗਿਆ ਤਾਂ ਦੂਜੇ ਪਾਸੇ 16 ਜਥੇਬੰਦੀਆਂ ਆਧਾਰਤ ਉੱਚ-ਪੱਧਰੀ ਵਫ਼ਦ ਨੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਣ ਉਪਰੰਤ 26 ਜੂਨ ਨੂੰ ਪਰਵਾਸੀ ਪੰਜਾਬੀ ਨੂੰਹ-ਸੱਸ ਨੂੰ ਨਾਲ ਲੈ ਕੇ ਹਾਈਵੇਅ ਤੋਂ ਕੋਠੀ ਤੱਕ ਮਾਰਚ ਕਰਦੇ ਹੋਏ ਛੱਡ ਕੇ ਆਉਣ ਦਾ ਐਲਾਨ ਕਰ ਦਿੱਤਾ ਹੈ। ਇਸ ਸਮੇਂ ‘ਪਰਵਾਸੀ ਪੰਜਾਬੀਆਂ ਦੀਆਂ ਜਾਇਦਾਦਾਂ ਬਚਾਉ’ ਨਾਂ ਦੀ ਵੱਖਰੀ ਐਕਸ਼ਨ ਕਮੇਟੀ ਵੀ ਬਣਾਈ ਗਈ। ਆਖਰ ਵੱਡਾ ਮੁੱਦਾ ਬਣ ਗਿਆ 'ਕੋਠੀ 'ਤੇ ਕਬਜ਼ਾ', ਮੈਦਾਨ 'ਚ ਡਟੀਆਂ 16 ਜਥੇਬੰਦੀਆਂ
ਪ੍ਰਧਾਨ ਮੰਤਰੀ ਮੋਦੀ ਨੇ ਅਮਰੀਕਾ ਤੋਂ ਦੇਸ਼ ਨੂੰ ਕੀਤਾ ਸੰਬੋਧਨ, ਕਿਹਾ- 'ਯੋਗਾ ਇੱਕ ਗਲੋਬਲ ਅੰਦੋਲਨ ਬਣ ਗਿਆ ਹੈ'
International Yoga Day: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਤੋਂ ਯੋਗ ਦਿਵਸ ਦੇ ਮੌਕੇ 'ਤੇ ਭਾਰਤ ਦੇ ਲੋਕਾਂ ਨੂੰ ਸੰਬੋਧਨ ਕੀਤਾ। ਪੀਐਮ ਮੋਦੀ ਨੇ ਕਿਹਾ ਕਿ ਮੈਂ ਤੁਹਾਡੇ ਸਾਰਿਆਂ ਨਾਲ ਵੀਡੀਓ ਸੰਦੇਸ਼ ਰਾਹੀਂ ਜੁੜ ਰਿਹਾ ਹਾਂ, ਪਰ ਮੈਂ ਯੋਗਾ ਕਰਨ ਦੇ ਪ੍ਰੋਗਰਾਮ ਤੋਂ ਭੱਜ ਨਹੀਂ ਰਿਹਾ ਹਾਂ। ਭਾਰਤੀ ਸਮੇਂ ਮੁਤਾਬਕ ਅੱਜ ਸ਼ਾਮ ਕਰੀਬ 5:30 ਵਜੇ ਮੈਂ ਸੰਯੁਕਤ ਰਾਸ਼ਟਰ ਦੇ ਮੁੱਖ ਦਫਤਰ 'ਚ ਇਕ ਵਿਸ਼ਾਲ ਯੋਗਾ ਪ੍ਰੋਗਰਾਮ 'ਚ ਸ਼ਾਮਲ ਹੋਵਾਂਗਾ। ਭਾਰਤ ਦੇ ਸੱਦੇ 'ਤੇ 180 ਤੋਂ ਵੱਧ ਦੇਸ਼ਾਂ ਦਾ ਇਕੱਠੇ ਹੋਣਾ ਇਤਿਹਾਸਕ ਅਤੇ ਬੇਮਿਸਾਲ ਹੈ। ਪ੍ਰਧਾਨ ਮੰਤਰੀ ਮੋਦੀ ਨੇ ਅਮਰੀਕਾ ਤੋਂ ਦੇਸ਼ ਨੂੰ ਕੀਤਾ ਸੰਬੋਧਨ, ਕਿਹਾ- 'ਯੋਗਾ ਇੱਕ ਗਲੋਬਲ ਅੰਦੋਲਨ ਬਣ ਗਿਆ ਹੈ'
Punjab 'ਚ ਨਹੀਂ ਬਣਨ ਦਿੱਤਾ ਜਾਵੇਗਾ NSG ਸੈਂਟਰ
NSG center in Punjab : ਪੰਜਾਬ ਦੇ ਸਰਹੱਦੀ ਇਲਾਕੇ ਵਿੱਚ ਬਣਨ ਜਾ ਰਹੇ ਨੈਸ਼ਨਲ ਸੁਰੱਖਿਆ ਗਾਰਡ (NSG) ਕੇਂਦਰ ਦਾ ਪੰਜਾਬ ਵਿੱਚ ਹੁਣ ਵਿਰੋਧ ਹੋਣਾ ਵੀ ਸ਼ੁਰੂ ਹੋ ਗਿਆ ਹੈ। ਕੌਮਾਂਤਰੀ ਸਰਹੱਦ ਕੋਲ ਪਿੰਡ ਸਕੋਲ ਵਿੱਚ 103 ਏਕੜ ਜ਼ਮੀਨ ਵਿੱਚ ਕੇਂਦਰ ਸਰਕਾਰ ਵੱਲੋਂ ਨੈਸ਼ਨਲ ਸੁਰੱਖਿਆ ਗਾਰਡ (NSG) ਸੈਂਟਰ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਜਿਸ ਦੇ ਲਈ ਪੰਜਾਬ ਸਰਕਾਰ ਨੇ ਜ਼ਮੀਨ ਵੀ ਕੇਂਦਰ ਸਰਕਾਰ ਨੂੰ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਹੋਇਆ ਹੈ। Punjab 'ਚ ਨਹੀਂ ਬਣਨ ਦਿੱਤਾ ਜਾਵੇਗਾ NSG ਸੈਂਟਰ
- - - - - - - - - Advertisement - - - - - - - - -