ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

Punjab Breaking News LIVE: 16 ਕਿਸਾਨ ਜਥੇਬੰਦੀਆਂ ਦਾ ਚੰਡੀਗੜ੍ਹ ਵੱਲ ਕੂਚ, ਕਿਸਾਨਾਂ 'ਤੇ ਵਰ੍ਹਿਆ ਪੁਲਿਸ ਦਾ ਡੰਡਾ

Punjab Breaking News LIVE 22 August, 2023: 16 ਕਿਸਾਨ ਜਥੇਬੰਦੀਆਂ ਦਾ ਚੰਡੀਗੜ੍ਹ ਵੱਲ ਕੂਚ, ਕਿਸਾਨਾਂ 'ਤੇ ਵਰ੍ਹਿਆ ਪੁਲਿਸ ਦਾ ਡੰਡਾ

LIVE

Key Events
Punjab Breaking News LIVE: 16 ਕਿਸਾਨ ਜਥੇਬੰਦੀਆਂ ਦਾ ਚੰਡੀਗੜ੍ਹ ਵੱਲ ਕੂਚ, ਕਿਸਾਨਾਂ 'ਤੇ ਵਰ੍ਹਿਆ ਪੁਲਿਸ ਦਾ ਡੰਡਾ

Background

Punjab Breaking News LIVE 22 August, 2023:  ਕਿਸਾਨ ਮੁੜ ਸੜਕਾਂ 'ਤੇ ਉੱਤਰ ਆਏ ਹਨ। ਕਿਸਾਨਾਂ ਨੂੰ ਗਿਲਾ ਹੈ ਕਿ ਆਮ ਆਦਮੀ ਪਾਰਟੀ ਨੇ ਸਰਕਾਰ ਬਣਨ ਤੋਂ ਪਹਿਲਾਂ ਸਾਰੀਆਂ ਸਮੱਸਿਆਵਾਂ ਹੱਲ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਸੱਤਾ ਵਿੱਚ ਆਉਣ ਮਗਰੋਂ ਗੱਲ ਕਰਨ ਲਈ ਵੀ ਤਿਆਰ ਨਹੀਂ। ਹੈਰਾਨੀ ਦੀ ਗੱਲ ਹੈ ਕਿ ਭਗਵੰਤ ਮਾਨ ਸਰਕਾਰ ਵੀ ਹੁਣ ਕਿਸਾਨਾਂ ਖਿਲਾਫ ਪੁਲਿਸ ਬਲ ਵਰਤਣ ਲੱਗੀ ਹੈ। ਸੋਮਵਾਰ ਨੂੰ ਲੌਂਗੋਵਾਲ ਵਿੱਚ ਧਰਨਾ ਦੇ ਰਹੇ ਕਿਸਾਨਾਂ ਤੇ ਪੁਲਿਸ ਦਰਮਿਆਨ ਹੋਈ ਝੜਪ ਦੌਰਾਨ ਟਰੈਕਟਰ-ਟਰਾਲੀ ਹੇਠ ਆਉਣ ਕਾਰਨ ਇੱਕ ਕਿਸਾਨ ਦੀ ਮੌਤ ਹੋ ਗਈ ਜਦਕਿ ਇੱਕ ਇੰਸਪੈਕਟਰ ਸਮੇਤ ਕਈ ਹੋਰ ਵਿਅਕਤੀ ਫੱਟੜ ਹੋ ਗਏ। ਜ਼ਖ਼ਮੀ ਹੋਏ ਇੰਸਪੈਕਟਰ ਦੀਪਇੰਦਰ ਸਿੰਘ ਜੇਜੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜਦੋਂ ਕਿਸਾਨ ਪ੍ਰੀਤਮ ਸਿੰਘ ਪੁੱਤਰ ਰੂਪ ਸਿੰਘ ਵਾਸੀ ਮੰਡੇਰ ਕਲਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਲਿਆਂਦਾ ਜਾ ਰਿਹਾ ਸੀ ਤਾਂ ਉਸ ਨੇ ਰਾਹ ਵਿਚ ਦਮ ਤੋੜ ਦਿੱਤਾ। ਸਰਕਾਰ ਬਦਲੀ ਸਿਸਟਮ ਨਹੀਂ! ਕਿਸਾਨਾਂ 'ਤੇ ਵਰ੍ਹਿਆ ਪੁਲਿਸ ਦਾ ਡੰਡਾ

 

ਜ਼ੀਰੋ ਬਿੱਲ ਨੇ ਪੰਜਾਬੀਆਂ ਨੂੰ ਬਣਾਇਆ 'ਬਿਜਲੀ ਚੋਰ', ਸ਼ਹਿਰਾਂ 'ਚ ਵੀ ਲੱਗਣ ਲੱਗੀਆਂ ਕੁੰਢੀਆਂ

Zero Bill: ਜ਼ੀਰੋ ਬਿੱਲ ਨੇ ਪੰਜਾਬੀਆਂ ਨੂੰ ਬਿਜਲੀ ਚੋਰ ਬਣਾ ਦਿੱਤਾ ਹੈ। ਬਿਜਲੀ ਦਾ ਬਿੱਲ 600 ਯੂਨਿਟਾਂ ਤੱਕ ਰੱਖਣ ਲਈ ਪੰਜਾਬੀਆਂ ਵਿੱਚ ਕੁੰਢੀ ਦਾ ਰੁਝਾਨ ਵਧਿਆ ਹੈ। ਇਹੀ ਕਾਰਨ ਹੈ ਕਿ ਪੰਜਾਬ ਵਿੱਚ ਬਿਜਲੀ ਚੋਰੀ ਹੁਣ ਸਾਲਾਨਾ 1500 ਕਰੋੜ ਤੱਕ ਪਹੁੰਚ ਗਈ ਹੈ ਜੋ ਛੇ ਵਰ੍ਹੇ ਪਹਿਲਾਂ 1200 ਕਰੋੜ ਸਾਲਾਨਾ ਸੀ। ਇਹ ਵੀ ਅਹਿਮ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਮਗਰੋਂ ਬਿਜਲੀ ਚੋਰੀ ਖਿਲਾਫ ਖਾਸ ਮੁਹਿੰਮ ਚਲਾਈ ਗਈ ਸੀ। ਇਸ ਦੇ ਬਾਵਜੂਦ ਬਿਜਲੀ ਚੋਰੀ ਘਟਣ ਦੀ ਬਜਾਏ ਵਧੀ ਹੈ। ਜ਼ੀਰੋ ਬਿੱਲ ਨੇ ਪੰਜਾਬੀਆਂ ਨੂੰ ਬਣਾਇਆ 'ਬਿਜਲੀ ਚੋਰ', ਸ਼ਹਿਰਾਂ 'ਚ ਵੀ ਲੱਗਣ ਲੱਗੀਆਂ ਕੁੰਢੀਆਂ

 

ਅੱਜ 16 ਕਿਸਾਨ ਜਥੇਬੰਦੀਆਂ ਚੰਡੀਗੜ੍ਹ ਵੱਲ ਨੂੰ ਕੂਚ ਲਈ ਤਿਆਰੀ

Punjab News: ਪੰਜਾਬ-ਹਰਿਆਣਾ ਦੇ ਕਿਸਾਨਾਂ ਨੇ ਇੱਕ ਵਾਰ ਫਿਰ ਧਰਨੇ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਹੜ੍ਹ ਨਾਲ ਨੁਕਸਾਨੀ ਫ਼ਸਲ ਦੇ ਮੁਆਵਜ਼ੇ ਅਤੇ ਹੋਰ ਮੰਗਾਂ ਨੂੰ ਲੈ ਕੇ 22 ਅਗਸਤ ਯਾਨੀ ਅੱਜ ਤੋਂ ਚੰਡੀਗੜ੍ਹ ਵਿੱਚ ਧਰਨੇ ਕਰਨ ਦਾ ਐਲਾਨ ਕੀਤਾ ਹੈ। ਕਿਸਾਨਾਂ ਦੇ ਧਰਨੇ ਪ੍ਰਦਰਸ਼ਨ ਦੇ ਐਲਾਨ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਤਿਆਰੀ ਕਰ ਲਈ ਹੈ। ਚੰਡੀਗੜ੍ਹ ਪੁਲਿਸ ਨੇ ਪੰਚਕੂਲਾ ਅਤੇ ਮੋਹਾਲੀ ਨਾਲ ਲੱਗਦੇ ਸ਼ਹਿਰ ਦੇ 27 ਐਂਟਰੀ ਵਾਲੇ ਰਾਹ ਸੀਲ ਕਰ ਦਿੱਤੇ ਹਨ। ਬੈਰੀਕੇਡਿੰਗ ਦੇ ਨਾਲ-ਨਾਲ ਇਨ੍ਹਾਂ ਪ੍ਰਵੇਸ਼ ਦੁਆਰਾਂ 'ਤੇ ਹਥਿਆਰਬੰਦ ਰਿਜ਼ਰਵ ਫੋਰਸ ਦੇ ਜਵਾਨ ਤਾਇਨਾਤ ਕੀਤੇ ਗਏ ਹਨ। ਅੱਜ 16 ਕਿਸਾਨ ਜਥੇਬੰਦੀਆਂ ਚੰਡੀਗੜ੍ਹ ਵੱਲ ਨੂੰ ਕੂਚ ਲਈ ਤਿਆਰੀ

 

ਫਾਜ਼ਿਲਕਾ 'ਚ ਆਹ 35 ਸਕੂਲ ਬੰਦ ਕਰਨ ਦਾ ਹੁਕਮ

School Closed : ਜ਼ਿਲ੍ਹਾ ਮੈਜਿਸਟ੍ਰੇਟ ਡਾ: ਸੇਨੂ ਦੁੱਗਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਾਜ਼ਿਲਕਾ ਅਧੀਨ ਪੈਂਦੇ ਬਲਾਕ ਗੁਰੂਹਰਸਹਾਏ-3, ਜਲਾਲਾਬਾਦ-1 , ਫਾਜ਼ਿਲਕਾ-1 ਅਤੇ ਫਾਜ਼ਿਲਕਾ-2  ਦੇ ਵੱਖ-ਵੱਖ ਸਕੂਲਾਂ ਨੂੰ 26 ਅਗਸਤ 2023 ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਬਲਾਕ ਗੁਰੂਹਰਸਹਾਏ-3 ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਬੋਦਲ ਪੀਰੇ ਕੇ , ਸਰਕਾਰੀ ਪ੍ਰਾਇਮਰੀ ਸਕੂਲ ਮਹਿਮੂਦ ਖਾਨੇ ਕੇ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮੋਹਣੇ ਵਾਲੇ ਝੁੱਗੇ, ਜਲਾਲਾਬਾਦ-1 School Closed -  ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਬਚਨ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਗਹਿਲੇ ਵਾਲਾ ਤੇ ਸਰਕਾਰੀ ਪ੍ਰਾਇਮਰੀ ਸਕੂਲ ਜੋਧਾ ਭੈਣੀ ਅਤੇ ਫਾਜਿਲਕਾ-1 ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਘੁਰਕਾ, ਸਰਕਾਰੀ ਪ੍ਰਾਇਮਰੀ ਸਕੂਲ ਗੁੱਦੜ ਭੈਣੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਮੋਹਨਾ ਰਾਮ ਨੁੰ ਬੰਦ ਰਖਿਆ ਜਾਂਦਾ ਹੈ। ਫਾਜ਼ਿਲਕਾ 'ਚ ਆਹ 35 ਸਕੂਲ ਬੰਦ ਕਰਨ ਦਾ ਹੁਕਮ, ਹੁਸੈਨੀਵਾਲਾ ਨਾਲ ਲੱਗਦੇ ਲੋਕਾਂ ਲਈ ਵੀ ਸੁੱਖ ਦਾ ਸਾਹ

16:59 PM (IST)  •  22 Aug 2023

Punjab News: ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ, ਹੜ੍ਹ ਪੀੜਤਾਂ ਲਈ ਮੁਆਵਜ਼ਾ ਰਾਸ਼ੀ ਜਾਰੀ

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਸਰਕਾਰ ਵੱਲੋਂ ਹੜ੍ਹ ਪੀੜਤਾਂ ਲਈ ਮੁਆਵਜ਼ਾ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਅੱਜ ਸਰਕਾਰ ਨੇ ਹੜ੍ਹਾਂ ਕਾਰਨ ਫਸਲਾਂ ਦੇ ਹੋਏ ਨੁਕਸਾਨ ਲਈ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਹੈ। ਇਹ ਜਾਣਕਾਰੀ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਦਿੱਤੀ ਹੈ।

16:22 PM (IST)  •  22 Aug 2023

Accident in Mukatsar: ਹਾਈਟੈਕ ਨਾਕੇ 'ਤੇ ਚੜ੍ਹਿਆ ਦੁੱਧ ਵਾਲਾ ਟੈਂਕਰ, ਦੋ ਪੁਲਿਸ ਮੁਲਾਜ਼ਮ ਕੁਚਲੇ 

ਪੰਜਾਬ ਦੇ ਗਿੱਦੜਬਾਹਾ-ਬਠਿੰਡਾ ਰੋਡ 'ਤੇ ਪਿੰਡ ਦੌਲਾ ਨੇੜੇ ਪੁਲਿਸ ਹਾਈਟੈਕ ਨਾਕੇ 'ਤੇ ਵੱਡਾ ਹਾਦਸਾ ਹੋਇਆ ਹੈ। ਇੱਥੇ ਬੈਰੀਕੇਡ ਤੋੜਦੇ ਹੋਏ ਦੁੱਧ ਵਾਲੇ ਟੈਂਕਰ ਨੇ ਦੋ ਪੁਲਿਸ ਮੁਲਾਜ਼ਮਾਂ ਨੂੰ ਕੁਚਲ ਦਿੱਤਾ ਹੈ। ਹਾਦਸੇ ਵਿੱਚ ਦੋਵੇਂ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋਏ ਹਨ। ਇਨ੍ਹਾਂ ਪੁਲਿਸ ਮੁਲਾਜ਼ਮਾਂ ਵਿੱਚੋਂ ਇੱਕ ਨੂੰ ਆਦੇਸ਼ ਹਸਪਤਾਲ ਭੁੱਚੋ ਤੇ ਦੂਜੇ ਨੂੰ ਸਿਵਲ ਹਸਪਤਾਲ ਗਿੱਦੜਬਾਹਾ ਲਿਜਾਇਆ ਗਿਆ ਹੈ। ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਇਹ ਘਟਨਾ ਨਾਕੇ ’ਤੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।

15:52 PM (IST)  •  22 Aug 2023

Pratap Singh Bajwa: ਪ੍ਰਤਾਪ ਬਾਜਵਾ ਨੇ CM ਭਗਵੰਤ ਮਾਨ 'ਤੇ ਬੋਲਿਆ ਜ਼ੁਬਾਨੀ ਹਮਲਾ

ਸੰਗਰੂਰ ਵਿੱਚ ਸੋਮਵਾਰ ਨੂੰ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ। ਇਸ ਹਫੜਾ-ਦਫੜੀ ਦੌਰਾਨ ਇਕ ਕਿਸਾਨ ਦੀ ਟਰੈਕਟਰ ਹੇਠ ਆ ਕੇ ਮੌਤ ਹੋ ਗਈ। ਕਿਸਾਨ ਦੀ ਮੌਤ ਤੋਂ ਬਾਅਦ ਹੁਣ ਸੂਬੇ 'ਚ ਸਿਆਸਤ ਸ਼ੁਰੂ ਹੋ ਗਈ ਹੈ। ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਵਿੱਚ ਹਿਟਲਰ ਦੀ ਆਤਮਾ ਪ੍ਰਵੇਸ਼ ਕਰ ਚੁੱਕੀ ਹੈ। ਲੌਂਗੋਵਾਲ 'ਚ ਕਿਸਾਨਾਂ 'ਤੇ ਹੋਏ ਲਾਠੀਚਾਰਜ ਅਤੇ ਕਿਸਾਨ ਦੀ ਮੌਤ ਲਈ ਮੈਂ ਭਗਵੰਤ ਮਾਨ ਨੂੰ ਜ਼ਿੰਮੇਵਾਰ ਠਹਿਰਾਉਂਦਾ ਹਾਂ। ਉਨ੍ਹਾਂ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

15:35 PM (IST)  •  22 Aug 2023

Punjab News: ਲੀਬੀਆ ਤੋਂ ਛੁੱਟ ਕੇ ਆਏ ਨੌਜਵਾਨਾਂ ਨੇ ਸੁਣਾਈ ਰੌਂਗਟੇ ਖੜ੍ਹੇ ਕਰ ਦੇਣ ਵਾਲੀ ਕਹਾਣੀ

ਲੀਬੀਆ ਤੋਂ ਛੁੱਟ ਕੇ ਆਏ ਨੌਜਵਾਨਾਂ ਨੇ ਦਿਲ ਦਹਿਲਾਉਣ ਵਾਲੀ ਕਹਾਣੀ ਸੁਣਾਈ ਹੈ। ਇਨ੍ਹਾਂ ਨੌਜਵਾਨਾਂ ਕੁੱਟਿਆ-ਮਾਰਿਆ ਗਿਆ ਤੇ ਰੋਟੀ ਤੱਕ ਨਹੀਂ ਦਿੱਤੀ ਗਈ। ਉਨ੍ਹਾਂ ਨੇ ਵਾਪਸ ਪਰਤਣ ਦੀ ਉਮੀਦ ਵੀ ਛੱਡ ਦਿੱਤੀ ਸੀ। ਉਨ੍ਹਾਂ ਨੂੰ ਇਟਲੀ ਵਿੱਚ ਨੌਕਰੀ ਦਾ ਝਾਂਸਾ ਦਿੱਤਾ ਗਿਆ ਸੀ ਪਰ ਧੋਖੇ ਨਾਲ ਲੀਬੀਆ ਪਹੁੰਚਾ ਦਿੱਤਾ ਗਿਆ।

15:16 PM (IST)  •  22 Aug 2023

Amritsar News: 23 ਅਗਸਤ ਨੂੰ ਮਿਸ਼ਾਲ ਪੁੱਜੇਗੀ ਅੰਮ੍ਰਿਤਸਰ, 1 ਤੋਂ 10 ਸਤੰਬਰ ਤੱਕ ਹੋਣਗੀਆਂ ਖੇਡਾਂ

ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੇ ਉਦੇਸ਼ ਨਾਲ ਖੇਡਾਂ ਵਤਨ ਪੰਜਾਬ ਦੀਆਂ ਸੀਜਨ-2 ਦੀ ਸ਼ੁਰੂਆਤ 1 ਸਤੰਬਰ ਤੋਂ 10 ਸਤੰਬਰ ਤੱਕ ਹੋਣ ਵਾਲੀਆਂ ਬਲਾਕ ਪੱਧਰੀ ਖੇਡਾਂ ਤੋਂ ਸ਼ੁਰੂ ਹੋ ਜਾਵੇਗੀ ਅਤੇ ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪੰਜਾਬ ਸਰਕਾਰ ਵਲੋਂ ਵਿਸ਼ਾਲ ਮਾਰਚ ਸ਼ੁਰੂ ਕੀਤਾ ਗਿਆ ਹੈ। ਜਿਸਦੀ ਮਿਸ਼ਾਲ 23 ਅਗਸਤ ਨੂੰ ਅੰਮ੍ਰਿਤਸਰ ਵਿਖੇ ਪੁੱਜੇਗੀ।

Load More
New Update
Advertisement
Advertisement
Advertisement

ਟਾਪ ਹੈਡਲਾਈਨ

Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)
Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ
Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ
ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼
ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼
Embed widget