Punjab Breaking News LIVE: 16 ਕਿਸਾਨ ਜਥੇਬੰਦੀਆਂ ਦਾ ਚੰਡੀਗੜ੍ਹ ਵੱਲ ਕੂਚ, ਕਿਸਾਨਾਂ 'ਤੇ ਵਰ੍ਹਿਆ ਪੁਲਿਸ ਦਾ ਡੰਡਾ
Punjab Breaking News LIVE 22 August, 2023: 16 ਕਿਸਾਨ ਜਥੇਬੰਦੀਆਂ ਦਾ ਚੰਡੀਗੜ੍ਹ ਵੱਲ ਕੂਚ, ਕਿਸਾਨਾਂ 'ਤੇ ਵਰ੍ਹਿਆ ਪੁਲਿਸ ਦਾ ਡੰਡਾ
ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਸਰਕਾਰ ਵੱਲੋਂ ਹੜ੍ਹ ਪੀੜਤਾਂ ਲਈ ਮੁਆਵਜ਼ਾ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਅੱਜ ਸਰਕਾਰ ਨੇ ਹੜ੍ਹਾਂ ਕਾਰਨ ਫਸਲਾਂ ਦੇ ਹੋਏ ਨੁਕਸਾਨ ਲਈ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਹੈ। ਇਹ ਜਾਣਕਾਰੀ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਦਿੱਤੀ ਹੈ।
ਪੰਜਾਬ ਦੇ ਗਿੱਦੜਬਾਹਾ-ਬਠਿੰਡਾ ਰੋਡ 'ਤੇ ਪਿੰਡ ਦੌਲਾ ਨੇੜੇ ਪੁਲਿਸ ਹਾਈਟੈਕ ਨਾਕੇ 'ਤੇ ਵੱਡਾ ਹਾਦਸਾ ਹੋਇਆ ਹੈ। ਇੱਥੇ ਬੈਰੀਕੇਡ ਤੋੜਦੇ ਹੋਏ ਦੁੱਧ ਵਾਲੇ ਟੈਂਕਰ ਨੇ ਦੋ ਪੁਲਿਸ ਮੁਲਾਜ਼ਮਾਂ ਨੂੰ ਕੁਚਲ ਦਿੱਤਾ ਹੈ। ਹਾਦਸੇ ਵਿੱਚ ਦੋਵੇਂ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋਏ ਹਨ। ਇਨ੍ਹਾਂ ਪੁਲਿਸ ਮੁਲਾਜ਼ਮਾਂ ਵਿੱਚੋਂ ਇੱਕ ਨੂੰ ਆਦੇਸ਼ ਹਸਪਤਾਲ ਭੁੱਚੋ ਤੇ ਦੂਜੇ ਨੂੰ ਸਿਵਲ ਹਸਪਤਾਲ ਗਿੱਦੜਬਾਹਾ ਲਿਜਾਇਆ ਗਿਆ ਹੈ। ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਇਹ ਘਟਨਾ ਨਾਕੇ ’ਤੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।
ਸੰਗਰੂਰ ਵਿੱਚ ਸੋਮਵਾਰ ਨੂੰ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ। ਇਸ ਹਫੜਾ-ਦਫੜੀ ਦੌਰਾਨ ਇਕ ਕਿਸਾਨ ਦੀ ਟਰੈਕਟਰ ਹੇਠ ਆ ਕੇ ਮੌਤ ਹੋ ਗਈ। ਕਿਸਾਨ ਦੀ ਮੌਤ ਤੋਂ ਬਾਅਦ ਹੁਣ ਸੂਬੇ 'ਚ ਸਿਆਸਤ ਸ਼ੁਰੂ ਹੋ ਗਈ ਹੈ। ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਵਿੱਚ ਹਿਟਲਰ ਦੀ ਆਤਮਾ ਪ੍ਰਵੇਸ਼ ਕਰ ਚੁੱਕੀ ਹੈ। ਲੌਂਗੋਵਾਲ 'ਚ ਕਿਸਾਨਾਂ 'ਤੇ ਹੋਏ ਲਾਠੀਚਾਰਜ ਅਤੇ ਕਿਸਾਨ ਦੀ ਮੌਤ ਲਈ ਮੈਂ ਭਗਵੰਤ ਮਾਨ ਨੂੰ ਜ਼ਿੰਮੇਵਾਰ ਠਹਿਰਾਉਂਦਾ ਹਾਂ। ਉਨ੍ਹਾਂ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਲੀਬੀਆ ਤੋਂ ਛੁੱਟ ਕੇ ਆਏ ਨੌਜਵਾਨਾਂ ਨੇ ਦਿਲ ਦਹਿਲਾਉਣ ਵਾਲੀ ਕਹਾਣੀ ਸੁਣਾਈ ਹੈ। ਇਨ੍ਹਾਂ ਨੌਜਵਾਨਾਂ ਕੁੱਟਿਆ-ਮਾਰਿਆ ਗਿਆ ਤੇ ਰੋਟੀ ਤੱਕ ਨਹੀਂ ਦਿੱਤੀ ਗਈ। ਉਨ੍ਹਾਂ ਨੇ ਵਾਪਸ ਪਰਤਣ ਦੀ ਉਮੀਦ ਵੀ ਛੱਡ ਦਿੱਤੀ ਸੀ। ਉਨ੍ਹਾਂ ਨੂੰ ਇਟਲੀ ਵਿੱਚ ਨੌਕਰੀ ਦਾ ਝਾਂਸਾ ਦਿੱਤਾ ਗਿਆ ਸੀ ਪਰ ਧੋਖੇ ਨਾਲ ਲੀਬੀਆ ਪਹੁੰਚਾ ਦਿੱਤਾ ਗਿਆ।
ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੇ ਉਦੇਸ਼ ਨਾਲ ਖੇਡਾਂ ਵਤਨ ਪੰਜਾਬ ਦੀਆਂ ਸੀਜਨ-2 ਦੀ ਸ਼ੁਰੂਆਤ 1 ਸਤੰਬਰ ਤੋਂ 10 ਸਤੰਬਰ ਤੱਕ ਹੋਣ ਵਾਲੀਆਂ ਬਲਾਕ ਪੱਧਰੀ ਖੇਡਾਂ ਤੋਂ ਸ਼ੁਰੂ ਹੋ ਜਾਵੇਗੀ ਅਤੇ ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪੰਜਾਬ ਸਰਕਾਰ ਵਲੋਂ ਵਿਸ਼ਾਲ ਮਾਰਚ ਸ਼ੁਰੂ ਕੀਤਾ ਗਿਆ ਹੈ। ਜਿਸਦੀ ਮਿਸ਼ਾਲ 23 ਅਗਸਤ ਨੂੰ ਅੰਮ੍ਰਿਤਸਰ ਵਿਖੇ ਪੁੱਜੇਗੀ।
ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੇ ਉਦੇਸ਼ ਨਾਲ ਖੇਡਾਂ ਵਤਨ ਪੰਜਾਬ ਦੀਆਂ ਸੀਜਨ-2 ਦੀ ਸ਼ੁਰੂਆਤ 1 ਸਤੰਬਰ ਤੋਂ 10 ਸਤੰਬਰ ਤੱਕ ਹੋਣ ਵਾਲੀਆਂ ਬਲਾਕ ਪੱਧਰੀ ਖੇਡਾਂ ਤੋਂ ਸ਼ੁਰੂ ਹੋ ਜਾਵੇਗੀ ਅਤੇ ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪੰਜਾਬ ਸਰਕਾਰ ਵਲੋਂ ਵਿਸ਼ਾਲ ਮਾਰਚ ਸ਼ੁਰੂ ਕੀਤਾ ਗਿਆ ਹੈ। ਜਿਸਦੀ ਮਿਸ਼ਾਲ 23 ਅਗਸਤ ਨੂੰ ਅੰਮ੍ਰਿਤਸਰ ਵਿਖੇ ਪੁੱਜੇਗੀ।
ਝਾਰਖੰਡ ਦੇ ਜਮਸ਼ੇਦਪੁਰ 'ਚ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਅੱਤਵਾਦੀ ਕਹਿਣ ਵਾਲੇ ਪੁਲਿਸ ਅਧਿਕਾਰੀ ਨੇ ਮਾਫੀ ਮੰਗ ਲਈ ਹੈ। ਐਸਐਚਓ ਭੂਸ਼ਣ ਕੁਮਾਰ ਨੇ ਸੋਸ਼ਲ ਮੀਡੀਆ ਉੱਤੇ ਮੁਆਫੀ ਮੰਗੀ ਹੈ। ਭੂਸ਼ਣ ਕੁਮਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਨਸ਼ਿਆਂ ਵਿਰੁੱਧ ਮੁਹਿੰਮ ਵਿੱਢੀ ਹੋਈ ਹੈ। ਇਸ ਦੌਰਾਨ ਸਪੈਸ਼ਲ ਨਾਕੇ 'ਤੇ ਇੱਕ ਵਿਅਕਤੀ ਨੂੰ ਬਿਨਾਂ ਹੈਲਮੇਟ ਦੇ ਆਉਂਦਾ ਦੇਖਿਆ ਗਿਆ। ਬੁਲੇਟ ਮੋਟਰਸਾਈਕਲ 'ਤੇ ਸਿੱਧੂ ਮੂਸੇਵਾਲਾ ਦੀ ਤਸਵੀਰ ਲੱਗੀ ਹੋਈ ਸੀ। ਉਹ ਸਿੱਧੂ ਮੂਸੇਵਾਲਾ ਬਾਰੇ ਬਹੁਤਾ ਨਹੀਂ ਜਾਣਦੇ ਸਨ। ਵੀਡੀਓ ਵਾਇਰਲ ਹੋਣ 'ਤੇ ਹੀ ਜਾਣਕਾਰੀ ਮਿਲੀ।
ਪੰਜਾਬ ਵਿੱਚ ਪੰਚਾਇਤਾਂ ਭੰਗ ਕਰਨ ਖਿਲਾਫ ਕਾਂਗਰਸ ਨੇ ਮੋਰਚਾ ਖੋਲ੍ਹਿਆ ਹੈ। ਅੱਜ ਕਾਂਗਰਸ ਵੱਲੋਂ ਮੁਹਾਲੀ ਵਿੱਚ ਆਮ ਆਦਮੀ ਪਾਰਟੀ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਫੋਰਟਿਸ ਹਸਪਤਾਲ ਨੇੜੇ ਵਿਕਾਸ ਭਵਨ ਦੇ ਪੰਚਾਇਤ ਡਾਇਰੈਕਟਰ ਦੇ ਦਫ਼ਤਰ ਬਾਹਰ ਕਾਂਗਰਸੀ ਵਰਕਰ ਧਰਨੇ 'ਤੇ ਬੈਠੇ ਹੋਏ ਹਨ। ਇਸ ਧਰਨੇ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿੱਚ ਕਾਂਗਰਸੀ ਵਿਧਾਇਕ ਤੇ ਆਗੂ ਮੌਜੂਦ ਹਨ।
ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਪਿਛਲੇ ਇੱਕ ਹਫਤੇ ਤੋਂ ਕੱਚੇ ਤੇਲ ਦਾ ਭਾਅ 85 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਦਰਜ ਕੀਤਾ ਜਾ ਰਿਹਾ ਹੈ, ਜੋ 86 ਡਾਲਰ ਪ੍ਰਤੀ ਬੈਰਲ ਨੂੰ ਪਾਰ ਕਰ ਗਿਆ ਸੀ ਪਰ ਲੰਬੇ ਸਮੇਂ ਤੋਂ ਭਾਰਤ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ। ਦੱਸ ਦਈਏ ਕਿ 22 ਮਈ 2022 ਨੂੰ ਕੇਂਦਰ ਸਰਕਾਰ ਨੇ ਦੇਸ਼ ਭਰ 'ਚ ਪੈਟਰੋਲ ਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਘਟਾਈ ਸੀ। ਉਸ ਵੇਲੇ ਪੈਟਰੋਲ-ਡੀਜ਼ਲ ਦੇ ਰੇਟ ਹੇਠਾਂ ਆਏ ਸੀ। ਉਸ ਮਗਰੋਂ ਭਾਅ ਲੱਗਪਗ ਸਥਿਰ ਹਨ। ਰਾਸ਼ਟਰੀ ਪੱਧਰ 'ਤੇ ਅੱਜ (ਮੰਗਲਵਾਰ) 22 ਅਗਸਤ ਨੂੰ ਵੀ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ। ਆਓ ਜਾਣਦੇ ਹਾਂ ਅੰਤਰਰਾਸ਼ਟਰੀ ਪੱਧਰ 'ਤੇ ਕੱਚੇ ਤੇਲ ਦੀ ਕੀਮਤ ਤੇ ਅੱਜ ਪੈਟਰੋਲ ਤੇ ਡੀਜ਼ਲ ਦੇ ਕੀ ਰੇਟ ਹਨ।
ਫਿਰੋਜ਼ਪੁਰ ਵਿੱਚ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਫਿਰੋਜ਼ਪੁਰ-ਲੁਧਿਆਣਾ ਹਾਈਵੇਅ ਫਿਰੋਜ਼ਸ਼ਾਹ ’ਤੇ ਬਣੇ ਟੋਲ ਪਲਾਜ਼ਾ ਤੇ ਮੱਖੂ-ਮੋਗਾ ਰੋਡ ’ਤੇ ਬਣੇ ਪੀਰ ਮੁਹੰਮਦ ਟੋਲ ਪਲਾਜ਼ਾ ਨੂੰ ਲੋਕਾਂ ਲਈ ਫਰੀ ਕਰ ਦਿੱਤਾ ਗਿਆ ਹੈ। ਪੰਜਾਬ ਭਰ 'ਚ ਟੋਲ ਪਲਾਜ਼ਿਆਂ ਤੇ ਵੱਖ-ਵੱਖ ਥਾਵਾਂ 'ਤੇ ਕਿਸਾਨਾਂ ਨੇ ਧਰਨੇ ਦਿੱਤੇ ਹਨ। ਕਿਸਾਨ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ।
ਪੰਜਾਬ ਤੇ ਹਰਿਆਣਾ ਸਮੇਤ ਉੱਤਰੀ ਭਾਰਤ ਦੀਆਂ 16 ਕਿਸਾਨ ਜਥੇਬੰਦੀਆਂ ਦੇ ਕਿਸਾਨ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਲਈ ਚੰਡੀਗੜ੍ਹ ਦੇ ਸੈਕਟਰ 17 ਸਥਿਤ ਪਰੇਡ ਗਰਾਊਂਡ ਵਿਖੇ ਪੱਕਾ ਮੋਰਚਾ ਲਾਉਣ ਦੀ ਤਿਆਰੀ ਕਰ ਰਹੇ ਹਨ। ਹਾਲਾਂਕਿ ਪੁਲਿਸ ਨੇ ਉਨ੍ਹਾਂ ਨੂੰ ਚੰਡੀਗੜ੍ਹ 'ਚ ਦਾਖ਼ਲ ਹੋਣ ਤੋਂ ਰੋਕਣ ਲਈ ਜੰਗੀ ਪੱਧਰ 'ਤੇ ਤਿਆਰੀਆਂ ਕੀਤੀਆਂ ਹਨ।
ਮੁਹਾਲੀ ਜ਼ਿਲ੍ਹੇ ਵਿੱਚ ਗੈਂਗਸਟਰਾਂ ਦੀ ਗੁੰਡਾਗਰਦੀ ਵੇਖਣ ਨੂੰ ਮਿਲੀ। ਘੜੂੰਆਂ 'ਚ ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਸ਼ੂਟਰਾਂ ਨੇ ਅੰਨ੍ਹੇਵਾਹ ਫਾਇਰਿੰਗ ਕੀਤੀ। ਉਨ੍ਹਾਂ ਨੇ ਇੱਕ ਨੌਜਵਾਨ ਨੂੰ ਨਿਸ਼ਾਨਾ ਬਣਾਇਆ ਪਰ ਉਸ ਜਾਨ ਬਚ ਗਈ। ਹਮਲਾਵਰਾਂ ਨੇ ਨੌਜਵਾਨਾਂ 'ਤੇ 7 ਗੋਲੀਆਂ ਚਲਾਈਆਂ। ਪੀੜਤ ਦੀ ਪਛਾਣ ਮਨਪ੍ਰੀਤ ਸਿੰਘ ਧਨੋਆ ਵਾਸੀ ਪਿੰਡ ਘੜੂਆਂ ਵਜੋਂ ਹੋਈ ਹੈ। ਪੁਲਿਸ ਨੇ ਮੌਕੇ ਤੋਂ ਹਮਲਾਵਰਾਂ ਦਾ ਮੋਟਰਸਾਈਕਲ ਤੇ ਇੱਕ ਮੋਬਾਈਲ ਫ਼ੋਨ ਬਰਾਮਦ ਕਰ ਲਿਆ ਹੈ।
ਬਰਤਾਨੀਆ ਵਿੱਚ ਐਤਵਾਰ ਨੂੰ ਡਰਬੀ ਕਬੱਡੀ ਟੂਰਨਾਮੈਂਟ ਦੌਰਾਨ ਦੋ ਵਿਰੋਧੀ ਗਰੋਹਾਂ ਵਿੱਚ ਕਥਿਤ ਤੌਰ ‘ਤੇ ਝੜਪ ਹੋ ਗਈ ਤੇ ਇਸ ਵਿੱਚ 4 ਵਿਅਕਤੀ ਜ਼ਖ਼ਮੀ ਹੋ ਗਏ। ਇਹ ਘਟਨਾ ਐਤਵਾਰ ਸ਼ਾਮ ਕਰੀਬ 4 ਵਜੇ ਅਲਵਾਸਟਨ ਦੇ ਐਲਵਾਸਟਨ ਲੇਨ ‘ਤੇ ਡਰਬੀ ਕਬੱਡੀ ਮੈਦਾਨ ‘ਚ ਵਾਪਰੀ।
ਪੰਜਾਬ ਵਿੱਚ ਲਾਅ ਐਂਡ ਆਰਡਰ ਦੀ ਸਥਿਤੀ ਦਿਨੋ ਦਿਨ ਵਿਗੜਦੀ ਜਾ ਰਹੀ ਹੈ। ਜਿਸ ਕਰਕੇ ਗੁੰਡਾਗਰਦੀ ਅਤੇ ਲੁੱਟ ਖੋਹ ਵਰਗੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ। ਇੱਥੋਂ ਤੱਕ ਲੁਟੇਰੇ ਕਿਸੇ ਦੀ ਹੱਤਿਆ ਕਰਨ ਤੋਂ ਵੀ ਨਹੀਂ ਡਰਦੇ। ਜਿਸ ਕਰਕੇ ਅਜਿਹੇ ਲੁਟੇਰੇ ਕਈ ਘਰਾਂ ਦੇ ਵਿੱਚ ਸੱਥਰ ਵਿਛਾ ਚੁੱਕੇ ਹਨ। ਅਜਿਹਾ ਇੱਕ ਨਵਾਂ ਮਾਮਲਾ ਅੰਮ੍ਰਿਤਸਰ ਦੇ ਛੇਹਰਟਾ ਅਧੀਨ ਆਉਂਦੇ ਇਲਾਕਾ ਭੱਲਾ ਕਾਲੋਨੀ ਦਾ ਹੈ । ਜਿੱਥੇ 3 ਅਣਪਛਾਤੇ ਵਿਅਕਤੀਆਂ ਵੱਲੋਂ ਇੱਕ 60 ਸਾਲਾ ਬਜ਼ੁਰਗ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਨ ਦਾ ਸਮਾਚਾਰ ਪ੍ਰਾਪਤ ਹੋਇਆ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਹੈ। ਏਸੀਪੀ ਸਰਬਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ CCTV ਕੈਮਰੇ ਚੈੱਕ ਕੀਤੇ ਜਾ ਰਹੇ ਹਨ।
ਕਿਸਾਨ ਮੁੜ ਸੜਕਾਂ 'ਤੇ ਉੱਤਰ ਆਏ ਹਨ। ਕਿਸਾਨਾਂ ਨੂੰ ਗਿਲਾ ਹੈ ਕਿ ਆਮ ਆਦਮੀ ਪਾਰਟੀ ਨੇ ਸਰਕਾਰ ਬਣਨ ਤੋਂ ਪਹਿਲਾਂ ਸਾਰੀਆਂ ਸਮੱਸਿਆਵਾਂ ਹੱਲ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਸੱਤਾ ਵਿੱਚ ਆਉਣ ਮਗਰੋਂ ਗੱਲ ਕਰਨ ਲਈ ਵੀ ਤਿਆਰ ਨਹੀਂ। ਹੈਰਾਨੀ ਦੀ ਗੱਲ ਹੈ ਕਿ ਭਗਵੰਤ ਮਾਨ ਸਰਕਾਰ ਵੀ ਹੁਣ ਕਿਸਾਨਾਂ ਖਿਲਾਫ ਪੁਲਿਸ ਬਲ ਵਰਤਣ ਲੱਗੀ ਹੈ।
ਜ਼ੀਰੋ ਬਿੱਲ ਨੇ ਪੰਜਾਬੀਆਂ ਨੂੰ ਬਿਜਲੀ ਚੋਰ ਬਣਾ ਦਿੱਤਾ ਹੈ। ਬਿਜਲੀ ਦਾ ਬਿੱਲ 600 ਯੂਨਿਟਾਂ ਤੱਕ ਰੱਖਣ ਲਈ ਪੰਜਾਬੀਆਂ ਵਿੱਚ ਕੁੰਢੀ ਦਾ ਰੁਝਾਨ ਵਧਿਆ ਹੈ। ਇਹੀ ਕਾਰਨ ਹੈ ਕਿ ਪੰਜਾਬ ਵਿੱਚ ਬਿਜਲੀ ਚੋਰੀ ਹੁਣ ਸਾਲਾਨਾ 1500 ਕਰੋੜ ਤੱਕ ਪਹੁੰਚ ਗਈ ਹੈ ਜੋ ਛੇ ਵਰ੍ਹੇ ਪਹਿਲਾਂ 1200 ਕਰੋੜ ਸਾਲਾਨਾ ਸੀ। ਇਹ ਵੀ ਅਹਿਮ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਮਗਰੋਂ ਬਿਜਲੀ ਚੋਰੀ ਖਿਲਾਫ ਖਾਸ ਮੁਹਿੰਮ ਚਲਾਈ ਗਈ ਸੀ। ਇਸ ਦੇ ਬਾਵਜੂਦ ਬਿਜਲੀ ਚੋਰੀ ਘਟਣ ਦੀ ਬਜਾਏ ਵਧੀ ਹੈ।
ਪਿਛੋਕੜ
Punjab Breaking News LIVE 22 August, 2023: ਕਿਸਾਨ ਮੁੜ ਸੜਕਾਂ 'ਤੇ ਉੱਤਰ ਆਏ ਹਨ। ਕਿਸਾਨਾਂ ਨੂੰ ਗਿਲਾ ਹੈ ਕਿ ਆਮ ਆਦਮੀ ਪਾਰਟੀ ਨੇ ਸਰਕਾਰ ਬਣਨ ਤੋਂ ਪਹਿਲਾਂ ਸਾਰੀਆਂ ਸਮੱਸਿਆਵਾਂ ਹੱਲ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਸੱਤਾ ਵਿੱਚ ਆਉਣ ਮਗਰੋਂ ਗੱਲ ਕਰਨ ਲਈ ਵੀ ਤਿਆਰ ਨਹੀਂ। ਹੈਰਾਨੀ ਦੀ ਗੱਲ ਹੈ ਕਿ ਭਗਵੰਤ ਮਾਨ ਸਰਕਾਰ ਵੀ ਹੁਣ ਕਿਸਾਨਾਂ ਖਿਲਾਫ ਪੁਲਿਸ ਬਲ ਵਰਤਣ ਲੱਗੀ ਹੈ। ਸੋਮਵਾਰ ਨੂੰ ਲੌਂਗੋਵਾਲ ਵਿੱਚ ਧਰਨਾ ਦੇ ਰਹੇ ਕਿਸਾਨਾਂ ਤੇ ਪੁਲਿਸ ਦਰਮਿਆਨ ਹੋਈ ਝੜਪ ਦੌਰਾਨ ਟਰੈਕਟਰ-ਟਰਾਲੀ ਹੇਠ ਆਉਣ ਕਾਰਨ ਇੱਕ ਕਿਸਾਨ ਦੀ ਮੌਤ ਹੋ ਗਈ ਜਦਕਿ ਇੱਕ ਇੰਸਪੈਕਟਰ ਸਮੇਤ ਕਈ ਹੋਰ ਵਿਅਕਤੀ ਫੱਟੜ ਹੋ ਗਏ। ਜ਼ਖ਼ਮੀ ਹੋਏ ਇੰਸਪੈਕਟਰ ਦੀਪਇੰਦਰ ਸਿੰਘ ਜੇਜੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜਦੋਂ ਕਿਸਾਨ ਪ੍ਰੀਤਮ ਸਿੰਘ ਪੁੱਤਰ ਰੂਪ ਸਿੰਘ ਵਾਸੀ ਮੰਡੇਰ ਕਲਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਲਿਆਂਦਾ ਜਾ ਰਿਹਾ ਸੀ ਤਾਂ ਉਸ ਨੇ ਰਾਹ ਵਿਚ ਦਮ ਤੋੜ ਦਿੱਤਾ। ਸਰਕਾਰ ਬਦਲੀ ਸਿਸਟਮ ਨਹੀਂ! ਕਿਸਾਨਾਂ 'ਤੇ ਵਰ੍ਹਿਆ ਪੁਲਿਸ ਦਾ ਡੰਡਾ
ਜ਼ੀਰੋ ਬਿੱਲ ਨੇ ਪੰਜਾਬੀਆਂ ਨੂੰ ਬਣਾਇਆ 'ਬਿਜਲੀ ਚੋਰ', ਸ਼ਹਿਰਾਂ 'ਚ ਵੀ ਲੱਗਣ ਲੱਗੀਆਂ ਕੁੰਢੀਆਂ
Zero Bill: ਜ਼ੀਰੋ ਬਿੱਲ ਨੇ ਪੰਜਾਬੀਆਂ ਨੂੰ ਬਿਜਲੀ ਚੋਰ ਬਣਾ ਦਿੱਤਾ ਹੈ। ਬਿਜਲੀ ਦਾ ਬਿੱਲ 600 ਯੂਨਿਟਾਂ ਤੱਕ ਰੱਖਣ ਲਈ ਪੰਜਾਬੀਆਂ ਵਿੱਚ ਕੁੰਢੀ ਦਾ ਰੁਝਾਨ ਵਧਿਆ ਹੈ। ਇਹੀ ਕਾਰਨ ਹੈ ਕਿ ਪੰਜਾਬ ਵਿੱਚ ਬਿਜਲੀ ਚੋਰੀ ਹੁਣ ਸਾਲਾਨਾ 1500 ਕਰੋੜ ਤੱਕ ਪਹੁੰਚ ਗਈ ਹੈ ਜੋ ਛੇ ਵਰ੍ਹੇ ਪਹਿਲਾਂ 1200 ਕਰੋੜ ਸਾਲਾਨਾ ਸੀ। ਇਹ ਵੀ ਅਹਿਮ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਮਗਰੋਂ ਬਿਜਲੀ ਚੋਰੀ ਖਿਲਾਫ ਖਾਸ ਮੁਹਿੰਮ ਚਲਾਈ ਗਈ ਸੀ। ਇਸ ਦੇ ਬਾਵਜੂਦ ਬਿਜਲੀ ਚੋਰੀ ਘਟਣ ਦੀ ਬਜਾਏ ਵਧੀ ਹੈ। ਜ਼ੀਰੋ ਬਿੱਲ ਨੇ ਪੰਜਾਬੀਆਂ ਨੂੰ ਬਣਾਇਆ 'ਬਿਜਲੀ ਚੋਰ', ਸ਼ਹਿਰਾਂ 'ਚ ਵੀ ਲੱਗਣ ਲੱਗੀਆਂ ਕੁੰਢੀਆਂ
ਅੱਜ 16 ਕਿਸਾਨ ਜਥੇਬੰਦੀਆਂ ਚੰਡੀਗੜ੍ਹ ਵੱਲ ਨੂੰ ਕੂਚ ਲਈ ਤਿਆਰੀ
Punjab News: ਪੰਜਾਬ-ਹਰਿਆਣਾ ਦੇ ਕਿਸਾਨਾਂ ਨੇ ਇੱਕ ਵਾਰ ਫਿਰ ਧਰਨੇ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਹੜ੍ਹ ਨਾਲ ਨੁਕਸਾਨੀ ਫ਼ਸਲ ਦੇ ਮੁਆਵਜ਼ੇ ਅਤੇ ਹੋਰ ਮੰਗਾਂ ਨੂੰ ਲੈ ਕੇ 22 ਅਗਸਤ ਯਾਨੀ ਅੱਜ ਤੋਂ ਚੰਡੀਗੜ੍ਹ ਵਿੱਚ ਧਰਨੇ ਕਰਨ ਦਾ ਐਲਾਨ ਕੀਤਾ ਹੈ। ਕਿਸਾਨਾਂ ਦੇ ਧਰਨੇ ਪ੍ਰਦਰਸ਼ਨ ਦੇ ਐਲਾਨ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਤਿਆਰੀ ਕਰ ਲਈ ਹੈ। ਚੰਡੀਗੜ੍ਹ ਪੁਲਿਸ ਨੇ ਪੰਚਕੂਲਾ ਅਤੇ ਮੋਹਾਲੀ ਨਾਲ ਲੱਗਦੇ ਸ਼ਹਿਰ ਦੇ 27 ਐਂਟਰੀ ਵਾਲੇ ਰਾਹ ਸੀਲ ਕਰ ਦਿੱਤੇ ਹਨ। ਬੈਰੀਕੇਡਿੰਗ ਦੇ ਨਾਲ-ਨਾਲ ਇਨ੍ਹਾਂ ਪ੍ਰਵੇਸ਼ ਦੁਆਰਾਂ 'ਤੇ ਹਥਿਆਰਬੰਦ ਰਿਜ਼ਰਵ ਫੋਰਸ ਦੇ ਜਵਾਨ ਤਾਇਨਾਤ ਕੀਤੇ ਗਏ ਹਨ। ਅੱਜ 16 ਕਿਸਾਨ ਜਥੇਬੰਦੀਆਂ ਚੰਡੀਗੜ੍ਹ ਵੱਲ ਨੂੰ ਕੂਚ ਲਈ ਤਿਆਰੀ
ਫਾਜ਼ਿਲਕਾ 'ਚ ਆਹ 35 ਸਕੂਲ ਬੰਦ ਕਰਨ ਦਾ ਹੁਕਮ
School Closed : ਜ਼ਿਲ੍ਹਾ ਮੈਜਿਸਟ੍ਰੇਟ ਡਾ: ਸੇਨੂ ਦੁੱਗਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਾਜ਼ਿਲਕਾ ਅਧੀਨ ਪੈਂਦੇ ਬਲਾਕ ਗੁਰੂਹਰਸਹਾਏ-3, ਜਲਾਲਾਬਾਦ-1 , ਫਾਜ਼ਿਲਕਾ-1 ਅਤੇ ਫਾਜ਼ਿਲਕਾ-2 ਦੇ ਵੱਖ-ਵੱਖ ਸਕੂਲਾਂ ਨੂੰ 26 ਅਗਸਤ 2023 ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਬਲਾਕ ਗੁਰੂਹਰਸਹਾਏ-3 ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਬੋਦਲ ਪੀਰੇ ਕੇ , ਸਰਕਾਰੀ ਪ੍ਰਾਇਮਰੀ ਸਕੂਲ ਮਹਿਮੂਦ ਖਾਨੇ ਕੇ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮੋਹਣੇ ਵਾਲੇ ਝੁੱਗੇ, ਜਲਾਲਾਬਾਦ-1 School Closed - ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਬਚਨ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਗਹਿਲੇ ਵਾਲਾ ਤੇ ਸਰਕਾਰੀ ਪ੍ਰਾਇਮਰੀ ਸਕੂਲ ਜੋਧਾ ਭੈਣੀ ਅਤੇ ਫਾਜਿਲਕਾ-1 ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਘੁਰਕਾ, ਸਰਕਾਰੀ ਪ੍ਰਾਇਮਰੀ ਸਕੂਲ ਗੁੱਦੜ ਭੈਣੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਮੋਹਨਾ ਰਾਮ ਨੁੰ ਬੰਦ ਰਖਿਆ ਜਾਂਦਾ ਹੈ। ਫਾਜ਼ਿਲਕਾ 'ਚ ਆਹ 35 ਸਕੂਲ ਬੰਦ ਕਰਨ ਦਾ ਹੁਕਮ, ਹੁਸੈਨੀਵਾਲਾ ਨਾਲ ਲੱਗਦੇ ਲੋਕਾਂ ਲਈ ਵੀ ਸੁੱਖ ਦਾ ਸਾਹ
- - - - - - - - - Advertisement - - - - - - - - -