Punjab Breaking News Live: ਕਿਸਾਨਾਂ ਨੇ ਦੋ ਦਿਨ ਟਾਲਿਆ ਦਿੱਲੀ ਕੂਚ, ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਚੇਨਈ ਵਿੱਚ ਹੋਏਗਾ ਆਈਪੀਐਲ 2024 ਦਾ ਪਹਿਲਾ ਦੰਗਲ
Punjab Breaking News LIVE, 22 February 2024: ਕਿਸਾਨਾਂ ਨੇ ਦੋ ਦਿਨ ਟਾਲਿਆ ਦਿੱਲੀ ਕੂਚ, ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਚੇਨਈ ਵਿੱਚ ਹੋਏਗਾ ਆਈਪੀਐਲ 2024 ਦਾ ਪਹਿਲਾ ਦੰਗਲ
Satyapal Malik CBI Raid: ਦੇਸ਼ ਦੀ ਸਭ ਤੋਂ ਵੱਡੀ ਜਾਂਚ ਏਜੰਸੀ ਕੇਂਦਰੀ ਜਾਂਚ ਏਜੰਸੀ (ਸੀਬੀਆਈ) ਨੇ ਵੀਰਵਾਰ (22 ਫਰਵਰੀ) ਨੂੰ ਕਿਸਾਨਾਂ ਦੇ ਹੱਕ 'ਚ ਡਟੇ ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦੇ ਘਰ ਸਮੇਤ 30 ਤੋਂ ਵੱਧ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਨਿਊਜ਼ ਏਜੰਸੀ ਏਐਨਆਈ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਹੈ ਕਿ ਸੀਬੀਆਈ ਦੀ ਇਹ ਛਾਪੇਮਾਰੀ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਵਿੱਚ ਕਿਰੂ ਹਾਈਡ੍ਰੋਇਲੈਕਟ੍ਰਿਕ ਪ੍ਰੋਜੈਕਟ ਦੇ ਠੇਕੇ ਨਾਲ ਸਬੰਧਤ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕੀਤੀ ਜਾ ਰਹੀ ਹੈ।
Farmers Protest: ਕਿਸਾਨ ਅੰਦੋਲਨ ਨੂੰ ਲੈ ਕੇ ਕੇਂਦਰ ਸਰਕਾਰ ਅਲਰਟ ਹੋ ਗਈ ਹੈ। ਕਿਸਾਨਾਂ ਨਾਲ 5ਵੇਂ ਦੌਰ ਦੀ ਮੀਟਿੰਗ ਨੂੰ ਲੈ ਕੇ ਅੱਜ ਦਿੱਲੀ ਵਿੱਚ ਮੰਤਰੀਆਂ ਦੀ ਸਾਂਝੀ ਮੀਟਿੰਗ ਹੋਵੇਗੀ। ਇਸ ਮੀਟਿੰਗਾਂ ਵਿੱਚ ਕਿਸਾਨਾਂ ਦੀਆਂ ਮੰਗਾਂ ਦੀ ਸਮੀਖਿਆ ਕੀਤੀ ਜਾਵੇਗੀ। ਬੈਠਕ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਰਹਿਣਗੇ। ਹਾਸਲ ਜਾਣਕਾਰੀ ਮੁਤਾਬਕ ਕਿਸਾਨਾਂ ਦੇ ਮੁੱਦਿਆਂ ਨਾਲ ਸਬੰਧਤ ਮੰਤਰੀ ਪਹਿਲਾਂ ਆਪ ਸਾਂਝੀ ਮੀਟਿੰਗ ਕਰਨਗੇ। ਉਸ ਤੋਂ ਬਾਅਦ ਅਮਿਤ ਸ਼ਾਹ ਨਾਲ ਚਰਚਾ ਕੀਤੀ ਜਾਏਗੀ। ਇਸ ਮੀਟਿੰਗ ਵਿੱਚ ਕਿਸਾਨਾਂ ਦੀਆਂ ਮੰਗਾਂ ਦੇ ਹੱਲ ਬਾਰੇ ਸਰਕਾਰ ਦੇ ਪ੍ਰਸਤਾਵ ਨੂੰ ਅੰਤਿਮ ਰੂਪ ਦਿੱਤਾ ਜਾਏਗਾ।
SBI Market Cap: ਭਾਰਤੀ ਸਟੇਟ ਬੈਂਕ (SBI) ਨੇ ਬਾਜ਼ਾਰ ਪੂੰਜੀਕਰਣ (market capitalization) ਦੇ ਮਾਮਲੇ ਵਿੱਚ ਦੇਸ਼ ਦੀ 5ਵੀਂ ਸਭ ਤੋਂ ਵੱਡੀ ਫਰਮ ਦਾ ਦਰਜਾ ਹਾਸਲ ਕਰ ਲਿਆ ਹੈ। ਸਰਕਾਰੀ ਬੈਂਕਾਂ (government banks) 'ਚ ਪਹਿਲੇ ਸਥਾਨ 'ਤੇ ਕਾਬਜ਼ SBI IT ਦਿੱਗਜ ਇੰਫੋਸਿਸ ਨੂੰ ਹਰਾ ਕੇ ਇਸ ਮੁਕਾਮ 'ਤੇ ਪਹੁੰਚ ਗਿਆ ਹੈ। ਬੁੱਧਵਾਰ ਨੂੰ, ਐਸਬੀਆਈ ਦੇ ਸ਼ੇਅਰਾਂ ਨੇ ਪ੍ਰਤੀ ਸ਼ੇਅਰ 777.50 ਰੁਪਏ ਦੇ 52 ਹਫ਼ਤੇ ਦੇ ਉੱਚ ਪੱਧਰ ਨੂੰ ਪ੍ਰਾਪਤ ਕੀਤਾ। ਐਸਬੀਆਈ ਦੇ ਨਿਵੇਸ਼ਕਾਂ ਲਈ ਇਹ ਇੱਕ ਚੰਗੀ ਖ਼ਬਰ ਹੈ ਕਿਉਂਕਿ ਸਟਾਕ ਲਗਾਤਾਰ ਰਿਕਾਰਡ ਉੱਚਾਈ ਨੂੰ ਦੇਖ ਰਿਹਾ ਹੈ ਅਤੇ ਬੁੱਧਵਾਰ ਨੂੰ ਆਪਣੇ ਰਿਕਾਰਡ ਉੱਚ ਨੂੰ ਛੂਹਣ ਨਾਲ, ਇਹ ਸਟਾਕ PSU ਬੈਂਕਾਂ ਦੇ ਉਭਾਰ ਦੀ ਅਗਵਾਈ ਕਰ ਰਿਹਾ ਹੈ।
IPL 2024 Chennai: ਆਈਪੀਐੱਲ 2024 ਦਾ ਆਯੋਜਨ 22 ਮਾਰਚ ਤੋਂ ਕੀਤਾ ਜਾ ਸਕਦਾ ਹੈ। ਇੰਡੀਅਨ ਪ੍ਰੀਮੀਅਰ ਲੀਗ ਦੇ 17ਵੇਂ ਸੀਜ਼ਨ ਨੂੰ ਲੈ ਕੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਖਬਰਾਂ ਮੁਤਾਬਕ ਇਸ ਸੀਜ਼ਨ ਦਾ ਪਹਿਲਾ ਮੈਚ ਚੇਨਈ 'ਚ ਖੇਡਿਆ ਜਾਵੇਗਾ। ਟੂਰਨਾਮੈਂਟ ਦਾ ਫਾਈਨਲ ਮੈਚ 26 ਮਈ ਨੂੰ ਖੇਡਿਆ ਜਾ ਸਕਦਾ ਹੈ। ਹਾਲਾਂਕਿ ਇਸ ਸਬੰਧੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਜਾਂ ਆਈਪੀਐਲ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪਰ ਇਸ ਦਾ ਪੂਰਾ ਸ਼ਡਿਊਲ ਜਲਦੀ ਹੀ ਜਾਰੀ ਕੀਤਾ ਜਾਵੇਗਾ। Cricbuzz ਦੀ ਇਕ ਖਬਰ ਦੇ ਮੁਤਾਬਕ, IPL 2024 ਦਾ ਪਹਿਲਾ ਮੈਚ 22 ਮਾਰਚ ਨੂੰ ਚੇਨਈ 'ਚ ਖੇਡਿਆ ਜਾ ਸਕਦਾ ਹੈ। ਇਸ ਮੈਚ ਤੋਂ ਪਹਿਲਾਂ ਇੱਥੇ ਇੱਕ ਉਦਘਾਟਨੀ ਸਮਾਰੋਹ ਵੀ ਆਯੋਜਿਤ ਕੀਤਾ ਜਾਵੇਗਾ। ਹਾਲਾਂਕਿ ਆਈਪੀਐਲ ਨੇ ਅਜੇ ਤੱਕ ਸ਼ੈਡਿਊਲ ਜਾਰੀ ਨਹੀਂ ਕੀਤਾ ਹੈ।
Punjab Cabinet meeting today: ਅੱਜ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਵੇਗੀ। ਜਿਸ ਵਿੱਚ ਮੰਨਿਆ ਜਾ ਰਿਹਾ ਹੈ ਕਿ ਬਜਟ ਸੈਸ਼ਨ ਦਾ ਐਲਾਨ ਹੋ ਸਕਦਾ ਹੈ। ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ, ਜਿਸ ਵਿੱਚ ਕਿਸਾਨ ਅੰਦੋਲਨ ਕਾਰਨ ਪੈਦਾ ਹੋਏ ਹਾਲਾਤਾਂ 'ਤੇ ਵੀ ਰਣਨੀਤੀ ਬਣਾਈ ਜਾਵੇਗੀ। ਇਸ ਦੇ ਨਾਲ ਹੀ ਇਸ ਬੈਠਕ 'ਚ ਕੁੱਝ ਅਹਿਮ ਪ੍ਰਸਤਾਵਾਂ ਨੂੰ ਵੀ ਮਨਜ਼ੂਰੀ ਮਿਲਣ ਦੀ ਉਮੀਦ ਹੈ। ਕਿਉਂਕਿ ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਮਾਰਚ ਮਹੀਨੇ ਵਿੱਚ ਲਾਗੂ ਹੋ ਜਾਵੇਗਾ।
Kisan Andolan: ਪੰਜਾਬ-ਹਰਿਆਣਾ ਦੇ ਸ਼ੰਭੂ ਤੇ ਖਨੌਰੀ ਸਰਹੱਦ 'ਤੇ ਕਿਸਾਨ ਅੰਦੋਲਨ ਦਾ ਅੱਜ 10ਵਾਂ ਦਿਨ ਹੈ। ਕਿਸਾਨਾਂ ਨੇ ਦਿੱਲੀ ਕੂਚ ਦੀ ਯੋਜਨਾ ਦੋ ਦਿਨਾਂ ਲਈ ਟਾਲ ਦਿੱਤੀ ਹੈ। ਕਿਸਾਨਾਂ ਨੇ ਇਹ ਫੈਸਲਾ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਤੇ ਖਨੌਰੀ ਸਰਹੱਦ 'ਤੇ ਤਣਾਅਪੂਰਨ ਸਥਿਤੀ ਤੋਂ ਬਾਅਦ ਲਿਆ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦੇ ਸਮੇਂ ਦੀ ਉਡੀਕ ਹੈ। ਕਿਸਾਨ ਮਜ਼ਦੂਰ ਮੋਰਚਾ (ਕੇਐਮਐਮ) ਦੇ ਕੋਆਰਡੀਨੇਟਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ ਦੋ ਦਿਨਾਂ ਤੱਕ ਰਣਨੀਤੀ ਬਣਾਵਾਂਗੇ। ਅਗਲਾ ਫੈਸਲਾ 23 ਫਰਵਰੀ ਨੂੰ ਲਿਆ ਜਾਵੇਗਾ। ਇਸ ਤੋਂ ਇਲਾਵਾ ਕਿਸਾਨ ਆਗੂ ਖਨੌਰੀ ਸਰਹੱਦ ’ਤੇ ਜਾ ਕੇ ਸ਼ੁਭਕਰਨ ਸਿੰਘ ਦੀ ਮੌਤ ਸਬੰਧੀ ਕਿਸਾਨਾਂ ਤੋਂ ਜਾਣਕਾਰੀ ਲੈਣਗੇ।
ਪਿਛੋਕੜ
Punjab Breaking News LIVE, 22 February 2024: ਪੰਜਾਬ-ਹਰਿਆਣਾ ਦੇ ਸ਼ੰਭੂ ਤੇ ਖਨੌਰੀ ਸਰਹੱਦ 'ਤੇ ਕਿਸਾਨ ਅੰਦੋਲਨ ਦਾ ਅੱਜ 10ਵਾਂ ਦਿਨ ਹੈ। ਕਿਸਾਨਾਂ ਨੇ ਦਿੱਲੀ ਕੂਚ ਦੀ ਯੋਜਨਾ ਦੋ ਦਿਨਾਂ ਲਈ ਟਾਲ ਦਿੱਤੀ ਹੈ। ਕਿਸਾਨਾਂ ਨੇ ਇਹ ਫੈਸਲਾ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਤੇ ਖਨੌਰੀ ਸਰਹੱਦ 'ਤੇ ਤਣਾਅਪੂਰਨ ਸਥਿਤੀ ਤੋਂ ਬਾਅਦ ਲਿਆ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦੇ ਸਮੇਂ ਦੀ ਉਡੀਕ ਹੈ। ਕਿਸਾਨ ਮਜ਼ਦੂਰ ਮੋਰਚਾ (ਕੇਐਮਐਮ) ਦੇ ਕੋਆਰਡੀਨੇਟਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ ਦੋ ਦਿਨਾਂ ਤੱਕ ਰਣਨੀਤੀ ਬਣਾਵਾਂਗੇ। ਅਗਲਾ ਫੈਸਲਾ 23 ਫਰਵਰੀ ਨੂੰ ਲਿਆ ਜਾਵੇਗਾ। ਇਸ ਤੋਂ ਇਲਾਵਾ ਕਿਸਾਨ ਆਗੂ ਖਨੌਰੀ ਸਰਹੱਦ ’ਤੇ ਜਾ ਕੇ ਸ਼ੁਭਕਰਨ ਸਿੰਘ ਦੀ ਮੌਤ ਸਬੰਧੀ ਕਿਸਾਨਾਂ ਤੋਂ ਜਾਣਕਾਰੀ ਲੈਣਗੇ। ਕਿਸਾਨਾਂ ਨੇ ਦੋ ਦਿਨ ਟਾਲਿਆ ਦਿੱਲੀ ਕੂਚ, 23 ਫਰਵਰੀ ਨੂੰ ਹੋਏਗਾ ਅਗਲੇ ਐਕਸ਼ਨ ਦਾ ਐਲਾਨ
Punjab News: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਹੋ ਸਕਦਾ ਬਜਟ ਸੈਸ਼ਨ ਦਾ ਐਲਾਨ, ਇਨ੍ਹਾਂ ਵੱਡੇ ਫੈਸਲਿਆਂ 'ਤੇ ਲੱਗ ਸਕਦੀ ਮੋਹਰ
Punjab Cabinet meeting: ਅੱਜ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਵੇਗੀ। ਜਿਸ ਵਿੱਚ ਮੰਨਿਆ ਜਾ ਰਿਹਾ ਹੈ ਕਿ ਬਜਟ ਸੈਸ਼ਨ ਦਾ ਐਲਾਨ ਹੋ ਸਕਦਾ ਹੈ। ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ, ਜਿਸ ਵਿੱਚ ਕਿਸਾਨ ਅੰਦੋਲਨ ਕਾਰਨ ਪੈਦਾ ਹੋਏ ਹਾਲਾਤਾਂ 'ਤੇ ਵੀ ਰਣਨੀਤੀ ਬਣਾਈ ਜਾਵੇਗੀ। ਇਸ ਦੇ ਨਾਲ ਹੀ ਇਸ ਬੈਠਕ 'ਚ ਕੁੱਝ ਅਹਿਮ ਪ੍ਰਸਤਾਵਾਂ ਨੂੰ ਵੀ ਮਨਜ਼ੂਰੀ ਮਿਲਣ ਦੀ ਉਮੀਦ ਹੈ। ਕਿਉਂਕਿ ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਮਾਰਚ ਮਹੀਨੇ ਵਿੱਚ ਲਾਗੂ ਹੋ ਜਾਵੇਗਾ। ਅਜਿਹੇ 'ਚ ਸਰਕਾਰ ਲੋਕਾਂ ਦਾ ਦਿਲ ਜਿੱਤਣ ਦੀ ਕੋਸ਼ਿਸ਼ ਕਰੇਗੀ। ਜਦੋਂ ਕਿ ਸਰਕਾਰ ਵੱਲੋਂ ਏਜੰਡੇ ਦੀ ਕਾਪੀ ਜਾਰੀ ਨਹੀਂ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਮਾਰਚ ਦੇ ਸ਼ੁਰੂ ਵਿੱਚ ਬਜਟ ਸੈਸ਼ਨ ਸੱਦਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਬਜਟ ਸੈਸ਼ਨ 4 ਮਾਰਚ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ। ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਹੋ ਸਕਦਾ ਬਜਟ ਸੈਸ਼ਨ ਦਾ ਐਲਾਨ, ਇਨ੍ਹਾਂ ਵੱਡੇ ਫੈਸਲਿਆਂ 'ਤੇ ਲੱਗ ਸਕਦੀ ਮੋਹਰ
IPL 2024: ਚੇਨਈ ਵਿੱਚ ਹੋਏਗਾ ਆਈਪੀਐਲ 2024 ਦਾ ਪਹਿਲਾ ਦੰਗਲ, ਓਪਨਿੰਗ Ceremony ਦੀ ਤਾਜ਼ਾ ਅਪਡੇਟ ਆਈ ਸਾਹਮਣੇ
IPL 2024 Chennai: ਆਈਪੀਐੱਲ 2024 ਦਾ ਆਯੋਜਨ 22 ਮਾਰਚ ਤੋਂ ਕੀਤਾ ਜਾ ਸਕਦਾ ਹੈ। ਇੰਡੀਅਨ ਪ੍ਰੀਮੀਅਰ ਲੀਗ ਦੇ 17ਵੇਂ ਸੀਜ਼ਨ ਨੂੰ ਲੈ ਕੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਖਬਰਾਂ ਮੁਤਾਬਕ ਇਸ ਸੀਜ਼ਨ ਦਾ ਪਹਿਲਾ ਮੈਚ ਚੇਨਈ 'ਚ ਖੇਡਿਆ ਜਾਵੇਗਾ। ਟੂਰਨਾਮੈਂਟ ਦਾ ਫਾਈਨਲ ਮੈਚ 26 ਮਈ ਨੂੰ ਖੇਡਿਆ ਜਾ ਸਕਦਾ ਹੈ। ਹਾਲਾਂਕਿ ਇਸ ਸਬੰਧੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਜਾਂ ਆਈਪੀਐਲ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪਰ ਇਸ ਦਾ ਪੂਰਾ ਸ਼ਡਿਊਲ ਜਲਦੀ ਹੀ ਜਾਰੀ ਕੀਤਾ ਜਾਵੇਗਾ। Cricbuzz ਦੀ ਇਕ ਖਬਰ ਦੇ ਮੁਤਾਬਕ, IPL 2024 ਦਾ ਪਹਿਲਾ ਮੈਚ 22 ਮਾਰਚ ਨੂੰ ਚੇਨਈ 'ਚ ਖੇਡਿਆ ਜਾ ਸਕਦਾ ਹੈ। ਇਸ ਮੈਚ ਤੋਂ ਪਹਿਲਾਂ ਇੱਥੇ ਇੱਕ ਉਦਘਾਟਨੀ ਸਮਾਰੋਹ ਵੀ ਆਯੋਜਿਤ ਕੀਤਾ ਜਾਵੇਗਾ। ਹਾਲਾਂਕਿ ਆਈਪੀਐਲ ਨੇ ਅਜੇ ਤੱਕ ਸ਼ੈਡਿਊਲ ਜਾਰੀ ਨਹੀਂ ਕੀਤਾ ਹੈ। ਚੇਨਈ ਵਿੱਚ ਹੋਏਗਾ ਆਈਪੀਐਲ 2024 ਦਾ ਪਹਿਲਾ ਦੰਗਲ, ਓਪਨਿੰਗ Ceremony ਦੀ ਤਾਜ਼ਾ ਅਪਡੇਟ ਆਈ ਸਾਹਮਣੇ
- - - - - - - - - Advertisement - - - - - - - - -