Punjab Breaking News LIVE: 'ਪੰਜਾਬੀ ਭਾਸ਼ਾ' ਨੂੰ ਲੈ ਕੇ ਸਖ਼ਤ ਹੋਈ ਪੰਜਾਬ ਸਰਕਾਰ,ਪਰਾਲੀ ਦੀ ਸਾਂਭ ਸੰਭਾਲ ਲਈ ਸਬਸਿਡੀ, ਗ੍ਰਾਮ ਪੰਚਾਇਤਾਂ ਲਈ ਚੋਣਾਂ ਦਾ ਐਲਾਨ

Punjab Breaking News LIVE 22 July, 2023: 'ਪੰਜਾਬੀ ਭਾਸ਼ਾ' ਨੂੰ ਲੈ ਕੇ ਸਖ਼ਤ ਹੋਈ ਪੰਜਾਬ ਸਰਕਾਰ,ਪਰਾਲੀ ਦੀ ਸਾਂਭ ਸੰਭਾਲ ਲਈ ਸਬਸਿਡੀ, ਗ੍ਰਾਮ ਪੰਚਾਇਤਾਂ ਲਈ ਚੋਣਾਂ ਦਾ ਐਲਾਨ

ABP Sanjha Last Updated: 22 Jul 2023 02:47 PM
Ludhiana Gas Leak: ਗੈਸ ਲੀਕ ਨਾਲ ਹੋਈਆਂ 11 ਮੌਤਾਂ ਦਾ ਕੋਈ ਨਹੀਂ ਜ਼ਿੰਮੇਵਾਰ ! ਸਾਰੇ ਵਿਭਾਗਾਂ ਨੂੰ ਮਿਲੀ ਕਲੀਨ ਚਿੱਟ

ਲੁਧਿਆਣਾ ਜ਼ਿਲ੍ਹੇ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 3 ਮਹੀਨਿਆਂ ਬਾਅਦ ਇੱਕ ਰਿਪੋਰਟ ਤਿਆਰ ਕੀਤੀ ਗਈ ਹੈ, ਜਿਸ ਵਿੱਚ ਸਾਰੇ ਵਿਭਾਗਾਂ ਨੂੰ ਕਲੀਨ ਚਿੱਟ ਮਿਲ ਗਈ ਹੈ। 11 ਲੋਕਾਂ ਦੀ ਮੌਤ ਲਈ ਕੋਈ ਵਿਭਾਗ ਜ਼ਿੰਮੇਵਾਰ ਨਹੀਂ ਹੈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਹਾਦਸਾ ਕਿਸੇ ਇੱਕ ਵਿਭਾਗ ਦੀ ਅਣਗਹਿਲੀ ਕਾਰਨ ਨਹੀਂ ਵਾਪਰਿਆ, ਸਗੋਂ ਵੱਖ-ਵੱਖ ਵਿਭਾਗਾਂ ਦੀਆਂ ਕਮੀਆਂ ਸਾਹਮਣੇ ਆਈਆਂ ਹਨ। ਕਮੀਆਂ ਹੋਣ ਦੇ ਬਾਵਜੂਦ ਸਾਰੇ ਵਿਭਾਗਾਂ ਨੂੰ ਕਲੀਨ ਚਿੱਟ ਦੇਣਾ ਵੱਡਾ ਸਵਾਲ ਹੈ। ਇਸ ਹਾਦਸੇ 'ਚ 11 ਲੋਕਾਂ ਦੀ ਮੌਤ ਹੋ ਗਈ ਸੀ।

Shri Kartarpur Sahib : ਪੰਜਾਬ ਤੋਂ ਕਰਤਾਰਪੁਰ ਸਾਹਿਬ ਯਾਤਰਾ ਮੁੜ ਸ਼ੁਰੂ ਹੋਣ ਦੀ ਸੰਭਾਵਨਾ, ਗ੍ਰੰਥੀ ਨੇ ਕਿਹਾ- ਹਾਲਾਤ ਠੀਕ

ਸ੍ਰੀ ਕਰਤਾਰਪੁਰ ਸਾਹਿਬ  (Sri Kartarpur Corridor) ਵਿੱਚ ਭਾਰੀ ਮੀਂਹ ਕਾਰਨ ਰਾਵੀ ਦਰਿਆ ਦੇ ਓਵਰਫਲੋ ਹੋਣ ਕਾਰਨ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਰੋਕ ਦਿੱਤੀ ਗਈ ਹੈ। ਵੀਰਵਾਰ ਨੂੰ ਤੀਰਥ ਯਾਤਰਾ ਰੱਦ ਕਰ ਦਿੱਤੀ ਗਈ ਸੀ ਪਰ ਪਾਕਿਸਤਾਨ ਸਰਕਾਰ ਨੇ ਇਸ ਨੂੰ ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਸ਼੍ਰੀ ਕਰਤਾਰਪੁਰ ਸਾਹਿਬ ਦੇ ਹੈੱਡ ਗ੍ਰੰਥੀ ਨੇ ਵੀ ਵੀਡੀਓ ਜਾਰੀ ਕਰਕੇ ਆਮ ਸਥਿਤੀ ਬਾਰੇ ਦੱਸਿਆ ਹੈ।

ਪੰਜਾਬ 'ਚ ਮੌਸਮ ਨੂੰ ਲੈ ਕੇ ਫਿਰ ਜਾਰੀ ਹੋਇਆ ਅਲਰਟ, 22 ਤੋਂ 25 ਜੁਲਾਈ ਤੱਕ ਅਜਿਹਾ ਰਹੇਗਾ ਮੌਸਮ

Punjab Weather Update: ਪੰਜਾਬ ਦੇ 3 ਜ਼ਿਲ੍ਹਿਆਂ ’ਚ ਸ਼ੁੱਕਰਵਾਰ ਨੂੰ ਤੇਜ਼ ਹਵਾਵਾਂ ਦੌਰਾਨ ਮੀਂਹ ਪਿਆ। ਮੀਂਹ ਦੇ ਬਾਵਜੂਦ ਨਮੀ ਕਾਰਨ ਲੋਕ ਪ੍ਰੇਸ਼ਾਨ ਨਜ਼ਰ ਆ ਰਹੇ ਹਨ। ਜਦੋਂ ਕਿ ਬਾਕੀ ਜ਼ਿਲ੍ਹਿਆਂ ’ਚ ਮੌਸਮ ਸਾਫ਼ ਰਹਿਣ ਕਾਰਨ ਲੋਕਾਂ ਨੂੰ ਹੁੰਮਸ ਭਰੀ ਗਰਮੀ ਝੱਲਣੀ ਪਈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਸ਼ਨੀਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਤੇਜ਼ ਬਾਰਸ਼ ਹੋ ਸਕਦੀ ਹੈ। ਪੰਜਾਬ ਵਿੱਚ ਭਾਰੀ ਮੀਂਹ ਦਾ ਸਿਲਸਿਲਾ ਅਜੇ ਵੀ ਜਾਰੀ ਰਹੇਗਾ। ਮੌਸਮ ਵਿਭਾਗ ਨੇ 21 ਤੋਂ 24 ਜੁਲਾਈ ਤਕ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੋਇਆ ਹੈ। ਅੱਜ ਵੀ ਕਾਲੇ ਬੱਦਲਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਮੌਸਮ ਦੇ ਪੂਰਵ ਅਨੁਮਾਨ ਮੁਤਾਬਕ ਸ਼ਨਿਚਰਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ’ਚ ਦਰਮਿਆਨੇ ਤੋਂ ਭਾਰੀ ਮੀਂਹ ਪੈ ਸਕਦਾ ਹੈ। ਹਾਲਾਂਕਿ ਕੁਝ ਜ਼ਿਲ੍ਹਿਆਂ ’ਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ। ਇਸ ਦੌਰਾਨ ਕਈ ਜ਼ਿਲ੍ਹਿਆਂ ’ਚ 20 ਤੋਂ 30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਹਾਲਾਂਕਿ ਇਸ ਤੋਂ ਬਾਅਦ 25 ਜੁਲਾਈ ਤੱਕ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ’ਚ ਮੌਸਮ ਸਾਫ਼ ਹੋ ਜਾਵੇਗਾ।

CM ਭਗਵੰਤ ਮਾਨ ਨੇ ਸਿੰਗਾਪੁਰ ਵਿਖੇ ਸਿਖਲਾਈ ਲਈ ਜਾਣ ਵਾਲੇ 72 ਪ੍ਰਿੰਸੀਪਲਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਸਰਕਾਰੀ ਸਕੂਲਾਂ ਦੇ 72 ਪ੍ਰਿੰਸੀਪਲਾਂ ਦੇ ਤੀਜੇ ਅਤੇ ਚੌਥੇ ਬੈਚ ਨੂੰ ਸਿੰਗਾਪੁਰ ਦੀ ਪ੍ਰਿੰਸੀਪਲ ਅਕੈਡਮੀ ਵਿੱਚ ਸਿਖਲਾਈ ਲਈ ਹਰੀ ਝੰਡੀ ਦੇ ਕੇ ਰਵਾਨਾ ਕਰ ਦਿੱਤਾ ਹੈ। ਇਹ 24 ਤੋਂ 28 ਜੁਲਾਈ ਤੱਕ ਪੰਜ ਰੋਜ਼ਾ ਸਿਖਲਾਈ ਪ੍ਰੋਗਰਾਮ ਹੈ। ਪਹਿਲਾਂ ਦੋ ਬੈਚਾਂ ਵਿੱਚ ਸੂਬੇ ਦੇ 66 ਪ੍ਰਿੰਸੀਪਲਾਂ ਨੇ ਇਹ ਸਿਖਲਾਈ ਪ੍ਰਾਪਤ ਕੀਤੀ ਸੀ ਅਤੇ ਹੁਣ 72 ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ। 

ਸਕੀਮ ਤਹਿਤ ਸਬਸਿਡੀ ਉੱਪਰ ਮਸ਼ੀਨਾਂ ਲੈਣ ਲਈ ਅਪਲਾਈ ਕਰਨ ਦੀ ਆਖਰੀ ਮਿਤੀ

ਸਰਕਾਰ ਵਾਤਾਵਰਨ ਪੱਖੀ ਖੇਤੀਬਾੜੀ ਸੰਦ ਕਿਸਾਨਾਂ ਨੂੰ ਸਬਸਿਡੀ ਉੱਪਰ ਮੁਹੱਈਆ ਕਰਵਾ ਕੇ ਵਾਤਾਵਰਨ ਪੱਖੀ ਖੇਤੀਬਾੜੀ ਨੂੰ ਉਤਸ਼ਾਹਿਤ ਕਰ ਰਹੀ ਹੈ। ਸਕੀਮ ਤਹਿਤ ਸਬਸਿਡੀ ਉੱਪਰ ਮਸ਼ੀਨਾਂ ਲੈਣ ਲਈ ਅਪਲਾਈ ਕਰਨ ਦੀ ਆਖਰੀ ਮਿਤੀ ਵਿੱਚ ਸਰਕਾਰ ਵੱਲੋਂ ਵਾਧਾ ਵੀ ਕਰ ਦਿੱਤਾ ਗਿਆ ਹੈ, ਹੁਣ ਵਿਅਕਤੀਗਤ ਕਿਸਾਨ, ਰਜਿਸਟਰਡ ਕਿਸਾਨ ਗਰੁੱਪ, ਪੰਚਾਇਤ, ਸਹਿਕਾਰੀ ਸਭਾ, ਕਿਸਾਨ ਨਿਰਮਾਤਾ ਸੰਗਠਨ 15 ਅਗਸਤ, 2023 ਤੱਕ ਇਨਾਂ ਸਬਸਿਡੀ ਵਾਲੀਆਂ ਆਧੁਨਿਕ ਮਸ਼ੀਨਾਂ ਲਈ ਅਪਲਾਈ ਕਰ ਸਕਦੇ ਹਨ। ਇਨਾਂ ਮਸ਼ੀਨਾਂ ਵਿੱਚ ਸੁਪਰ ਐਸ.ਐਮ.ਐਸ, ਹੈਪੀ ਸੀਡਰ, ਪੈਡੀ ਸਟਰਾਅ ਚੌਪਰ/ਸ਼ਰੈਡਰ/ਮਲਚਰ, ਸਪਾਰਟ ਸੀਡਰ, ਸੁਪਰ ਸੀਡਰ ਬੇਲਰ, ਰੇਕ, ਜ਼ੀਰੋ ਟਿੱਲ ਡਰਿੱਲ ਸਰਬ ਮਾਸਟਰ/ਰੋਟਰੀ ਸਲੈਸ਼ਰ, ਕਰਾਪ ਰੀਪਰ, ਉਲਟਾਵੇਂ ਪਲਾਅ ਆਦਿ ਸ਼ਾਮਿਲ ਹਨ।

ਗ੍ਰਾਮ ਪੰਚਾਇਤਾਂ ਲਈ ਚੋਣਾਂ ਦਾ ਐਲਾਨ, ਲੱਗ ਗਿਆ ਚੋਣ ਜਾਬਤਾ - ਸਰਕਾਰ ਨਹੀਂ ਕਰ ਸਕੇਗੀ ਕੋਈ ਸਕੀਮ ਦਾ ਐਲਾਨ

Haryana Election: ਹਰਿਆਣਾ ਰਾਜ ਚੋਣ ਕਮਿਸ਼ਨ ਨੇ 3 ਜ਼ਿਲ੍ਹਿਆਂ ਦੀ 5 ਗ੍ਰਾਮ ਪੰਚਾਇਤਾਂ ਲਈ ਆਮ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਹਰਿਆਣਾ ਦੀਆਂ ਗ੍ਰਾਮ ਪੰਚਾਇਤ ਆਜਮਪੁਰ, ਬਲਾਕ ਨਰਾਇਣਗੜ੍ਹ, ਜਿਲ੍ਹਾ ਅੰਬਾਲਾ ਅਤੇ ਗ੍ਰਾਮ ਪੰਚਾਇਤ ਚਾਬਰੀ, ਬਲਾਕ ਜੀਂਦ, ਗ੍ਰਾਮ ਪੰਚਾਇਤ ਭਰਤਾਨਾ, ਬਲਾਕ ਪਿੱਲੂਖੇੜਾ, ਗ੍ਰਾਮ ਪੰਚਾਇਤ ਰੋਜਖੇੜ, ਬਲਾਕ ਉਚਾਨਾ , ਜਿਲ੍ਹਾ ਜੀਂਦ ਅਤੇ ਗ੍ਰਾਮ ਪੰਚਾਇਤ ਜੁਆਨ-1, ਬਲਾਕ ਸੋਨੀਪਤ, ਜਿਲ੍ਹਾ ਸੋਨੀਪਤ ਵਿੱਚ ਆਮ ਚੋਣਾਂ ਦੀ ਨੋਟੀਫਿਕੇਸ਼ਨ ਜਾਰੀ ਕੀਤੀ ਗਿਆ ਹੈ। ਚੋਣਾਂ ਦੇ ਐਲਾਨ ਦੇ ਨਾਲ ਹੀ ਇੰਨ੍ਹਾਂ ਇਲਾਕਿਆਂ ਵਿਚ ਚੋਣ ਜਾਬਤਾ ਲਾਗੂ ਹੋ ਗਈ ਹੈ।

'ਪੰਜਾਬੀ ਭਾਸ਼ਾ' ਨੂੰ ਲੈ ਕੇ ਸਖ਼ਤ ਹੋਈ ਪੰਜਾਬ ਸਰਕਾਰ, ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਪ੍ਰਾਈਵੇਟ ਸਕੂਲ ਖਿਲਾਫ਼ ਵੱਡੀ ਕਾਰਵਾਈ, ਲਾਇਆ ਭਾਰੀ ਜੁਰਮਾਨਾ
Punjab Language: ਪੰਜਾਬੀ ਭਾਸ਼ਾ ਪ੍ਰਤੀ ਕਿਸੇ ਵੀ ਕਿਸਮ ਦੀ ਬੇਰੁਖ਼ੀ ਅਪਣਾਉਣ ਵਾਲੇ ਸਕੂਲਾਂ ਨੂੰ ਪੰਜਾਬ ਸਰਕਾਰ ਬਖ਼ਸ਼ੇਗੀ ਨਹੀਂ, ਜਿਸ ਕਰਕੇ ਹੁਣ ਮਨਮਰਜ਼ੀਆਂ ਕਰਨ ਵਾਲੇ ਇਨ੍ਹਾਂ ਪ੍ਰਾਈਵੇਟ ਸਕੂਲਾਂ ਖਿਲਾਫ ਸਖ਼ਤ ਕਾਰਵਾਈ ਕਰੇਗੀ। ਜਿਸ ਨੂੰ ਲੈ ਕੇ ਹੁਣ ਪੰਜਾਬ ਸਰਕਾਰ ਪੂਰੇ ਐਕਸ਼ਨ ਦੇ ਵਿੱਚ ਹੈ। ਪੰਜਾਬ ਦੇ ਸਕੂਲ ਸਿੱਖਿਆ ਅਤੇ ਭਾਸ਼ਾ ਮੰਤਰੀ ਹਰਜੋਤ ਸਿੰਘ ਨੇ ਦੱਸਿਆ ਕਿ ਐਮਿਟੀ ਇੰਟਰਨੈਸ਼ਨਲ ਸਕੂਲ, ਸੈਕਟਰ 79 ਵੱਲੋਂ ਪੰਜਾਬੀ ਭਾਸ਼ਾ ਨੂੰ ਲਾਜ਼ਮੀ ਵਿਸ਼ੇ ਵਜੋਂ ਨਹੀਂ ਪੜ੍ਹਾਇਆ ਜਾ ਰਿਹਾ, ਜਿਸ ਕਾਰਨ ਇਸ ਨਿੱਜੀ ਸਕੂਲ ਨੂੰ 50 ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਮੰਤਰੀ ਬੈਂਸ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੇ ਧਿਆਨ ਵਿੱਚ ਆਇਆ ਸੀ ਕਿ ਉਕਤ ਸਕੂਲ ਵੱਲੋਂ ਪੰਜਾਬੀ ਭਾਸਾ ਨੂੰ ਲਾਜ਼ਮੀ ਵਿਸ਼ੇ ਵਜੋਂ ਨਹੀਂ ਪੜ੍ਹਾਇਆ ਜਾ ਰਿਹਾ ਸੀ, ਇਸ ’ਤੇ ਕਾਰਵਾਈ ਕਰਦਿਆਂ ਡਾਇਰੈਕਟਰ ਸਕੂਲ ਸਿੱਖਿਆ ਵੱਲੋਂ ਸਬੰਧਤ ਨਿੱਜੀ ਸਕੂਲ ਨੂੰ ਪੱਤਰ ਜਾਰੀ ਕਰਕੇ ਸੁਣਵਾਈ ਲਈ ਤਲਬ ਕੀਤਾ ਗਿਆ ਸੀ।

ਪਿਛੋਕੜ

Punjab Breaking News LIVE 21 July, 2023:  ਪੰਜਾਬੀ ਭਾਸ਼ਾ ਪ੍ਰਤੀ ਕਿਸੇ ਵੀ ਕਿਸਮ ਦੀ ਬੇਰੁਖ਼ੀ ਅਪਣਾਉਣ ਵਾਲੇ ਸਕੂਲਾਂ ਨੂੰ ਪੰਜਾਬ ਸਰਕਾਰ ਬਖ਼ਸ਼ੇਗੀ ਨਹੀਂ, ਜਿਸ ਕਰਕੇ ਹੁਣ ਮਨਮਰਜ਼ੀਆਂ ਕਰਨ ਵਾਲੇ ਇਨ੍ਹਾਂ ਪ੍ਰਾਈਵੇਟ ਸਕੂਲਾਂ ਖਿਲਾਫ ਸਖ਼ਤ ਕਾਰਵਾਈ ਕਰੇਗੀ। ਜਿਸ ਨੂੰ ਲੈ ਕੇ ਹੁਣ ਪੰਜਾਬ ਸਰਕਾਰ ਪੂਰੇ ਐਕਸ਼ਨ ਦੇ ਵਿੱਚ ਹੈ। ਪੰਜਾਬ ਦੇ ਸਕੂਲ ਸਿੱਖਿਆ ਅਤੇ ਭਾਸ਼ਾ ਮੰਤਰੀ ਹਰਜੋਤ ਸਿੰਘ ਨੇ ਦੱਸਿਆ ਕਿ ਐਮਿਟੀ ਇੰਟਰਨੈਸ਼ਨਲ ਸਕੂਲ, ਸੈਕਟਰ 79 ਵੱਲੋਂ ਪੰਜਾਬੀ ਭਾਸ਼ਾ ਨੂੰ ਲਾਜ਼ਮੀ ਵਿਸ਼ੇ ਵਜੋਂ ਨਹੀਂ ਪੜ੍ਹਾਇਆ ਜਾ ਰਿਹਾ, ਜਿਸ ਕਾਰਨ ਇਸ ਨਿੱਜੀ ਸਕੂਲ ਨੂੰ 50 ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। 'ਪੰਜਾਬੀ ਭਾਸ਼ਾ' ਨੂੰ ਲੈ ਕੇ ਸਖ਼ਤ ਹੋਈ ਪੰਜਾਬ ਸਰਕਾਰ, ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਪ੍ਰਾਈਵੇਟ ਸਕੂਲ ਖਿਲਾਫ਼ ਵੱਡੀ ਕਾਰਵਾਈ, ਲਾਇਆ ਭਾਰੀ ਜੁਰਮਾਨਾ

ਸਕੀਮ ਤਹਿਤ ਸਬਸਿਡੀ ਉੱਪਰ ਮਸ਼ੀਨਾਂ ਲੈਣ ਲਈ ਅਪਲਾਈ ਕਰਨ ਦੀ ਆਖਰੀ ਮਿਤੀ

ਸਰਕਾਰ ਵਾਤਾਵਰਨ ਪੱਖੀ ਖੇਤੀਬਾੜੀ ਸੰਦ ਕਿਸਾਨਾਂ ਨੂੰ ਸਬਸਿਡੀ ਉੱਪਰ ਮੁਹੱਈਆ ਕਰਵਾ ਕੇ ਵਾਤਾਵਰਨ ਪੱਖੀ ਖੇਤੀਬਾੜੀ ਨੂੰ ਉਤਸ਼ਾਹਿਤ ਕਰ ਰਹੀ ਹੈ। ਸਕੀਮ ਤਹਿਤ ਸਬਸਿਡੀ ਉੱਪਰ ਮਸ਼ੀਨਾਂ ਲੈਣ ਲਈ ਅਪਲਾਈ ਕਰਨ ਦੀ ਆਖਰੀ ਮਿਤੀ ਵਿੱਚ ਸਰਕਾਰ ਵੱਲੋਂ ਵਾਧਾ ਵੀ ਕਰ ਦਿੱਤਾ ਗਿਆ ਹੈ, ਹੁਣ ਵਿਅਕਤੀਗਤ ਕਿਸਾਨ, ਰਜਿਸਟਰਡ ਕਿਸਾਨ ਗਰੁੱਪ, ਪੰਚਾਇਤ, ਸਹਿਕਾਰੀ ਸਭਾ, ਕਿਸਾਨ ਨਿਰਮਾਤਾ ਸੰਗਠਨ 15 ਅਗਸਤ, 2023 ਤੱਕ ਇਨਾਂ ਸਬਸਿਡੀ ਵਾਲੀਆਂ ਆਧੁਨਿਕ ਮਸ਼ੀਨਾਂ ਲਈ ਅਪਲਾਈ ਕਰ ਸਕਦੇ ਹਨ। ਇਨਾਂ ਮਸ਼ੀਨਾਂ ਵਿੱਚ ਸੁਪਰ ਐਸ.ਐਮ.ਐਸ, ਹੈਪੀ ਸੀਡਰ, ਪੈਡੀ ਸਟਰਾਅ ਚੌਪਰ/ਸ਼ਰੈਡਰ/ਮਲਚਰ, ਸਪਾਰਟ ਸੀਡਰ, ਸੁਪਰ ਸੀਡਰ ਬੇਲਰ, ਰੇਕ, ਜ਼ੀਰੋ ਟਿੱਲ ਡਰਿੱਲ ਸਰਬ ਮਾਸਟਰ/ਰੋਟਰੀ ਸਲੈਸ਼ਰ, ਕਰਾਪ ਰੀਪਰ, ਉਲਟਾਵੇਂ ਪਲਾਅ ਆਦਿ ਸ਼ਾਮਿਲ ਹਨ।

ਗ੍ਰਾਮ ਪੰਚਾਇਤਾਂ ਲਈ ਚੋਣਾਂ ਦਾ ਐਲਾਨ

Haryana Election: ਹਰਿਆਣਾ ਰਾਜ ਚੋਣ ਕਮਿਸ਼ਨ ਨੇ 3 ਜ਼ਿਲ੍ਹਿਆਂ ਦੀ 5 ਗ੍ਰਾਮ ਪੰਚਾਇਤਾਂ ਲਈ ਆਮ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਹਰਿਆਣਾ ਦੀਆਂ ਗ੍ਰਾਮ ਪੰਚਾਇਤ ਆਜਮਪੁਰ, ਬਲਾਕ ਨਰਾਇਣਗੜ੍ਹ, ਜਿਲ੍ਹਾ ਅੰਬਾਲਾ ਅਤੇ ਗ੍ਰਾਮ ਪੰਚਾਇਤ ਚਾਬਰੀ, ਬਲਾਕ ਜੀਂਦ, ਗ੍ਰਾਮ ਪੰਚਾਇਤ ਭਰਤਾਨਾ, ਬਲਾਕ ਪਿੱਲੂਖੇੜਾ, ਗ੍ਰਾਮ ਪੰਚਾਇਤ ਰੋਜਖੇੜ, ਬਲਾਕ ਉਚਾਨਾ , ਜਿਲ੍ਹਾ ਜੀਂਦ ਅਤੇ ਗ੍ਰਾਮ ਪੰਚਾਇਤ ਜੁਆਨ-1, ਬਲਾਕ ਸੋਨੀਪਤ, ਜਿਲ੍ਹਾ ਸੋਨੀਪਤ ਵਿੱਚ ਆਮ ਚੋਣਾਂ ਦੀ ਨੋਟੀਫਿਕੇਸ਼ਨ ਜਾਰੀ ਕੀਤੀ ਗਿਆ ਹੈ। ਚੋਣਾਂ ਦੇ ਐਲਾਨ ਦੇ ਨਾਲ ਹੀ ਇੰਨ੍ਹਾਂ ਇਲਾਕਿਆਂ ਵਿਚ ਚੋਣ ਜਾਬਤਾ ਲਾਗੂ ਹੋ ਗਈ ਹੈ।

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.