Punjab Breaking News LIVE: 25 ਜੂਨ ਤੋਂ ਪਏਗਾ ਪੰਜਾਬ ਅੰਦਰ ਮੀਂਹ, ਮੁੱਖ ਮੰਤਰੀ ਭਗਵੰਤ ਮਾਨ ਨੂੰ ਕੀਤਾ ਤਲਬ, ਇੰਟੈਲੀਜੈਂਸ ਹੈੱਡਕੁਆਰਟਰ ਦੇ ਸ਼ੂਟਰਾਂ ਨੂੰ ਪਨਾਹ ਦੇਣ ਵਾਲਾ NIA ਅੜਿੱਕੇ

Punjab Breaking News LIVE 22 June, 2023: 25 ਜੂਨ ਤੋਂ ਪਏਗਾ ਪੰਜਾਬ ਅੰਦਰ ਮੀਂਹ, ਮੁੱਖ ਮੰਤਰੀ ਭਗਵੰਤ ਮਾਨ ਨੂੰ ਕੀਤਾ ਤਲਬ, ਇੰਟੈਲੀਜੈਂਸ ਹੈੱਡਕੁਆਰਟਰ ਦੇ ਸ਼ੂਟਰਾਂ ਨੂੰ ਪਨਾਹ ਦੇਣ ਵਾਲਾ NIA ਅੜਿੱਕੇ

ABP Sanjha Last Updated: 22 Jun 2023 03:48 PM
Brij Bhushan Singh Case: ਬ੍ਰਿਜਭੂਸ਼ਣ ਸਿੰਘ ਮਾਮਲੇ 'ਚ ਦਾਇਰ ਚਾਰਜਸ਼ੀਟ 'ਤੇ 27 ਜੂਨ ਨੂੰ ਹੋਵੇਗੀ ਸੁਣਵਾਈ

ਬੀਜੇਪੀ ਸੰਸਦ ਮੈਂਬਰ ਤੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖਿਲਾਫ਼ ਪਹਿਲਵਾਨਾਂ ਦਾ ਵਿਰੋਧ ਜ਼ਾਰੀ ਹੈ। ਕਈ ਮਹਿਲਾਂ ਪਹਿਲਵਾਨਾਂ ਨੇ ਬ੍ਰਿਜ ਭੂਸ਼ਣ ਸਿੰਘ 'ਤੇ ਜਿਨਸੀ ਸ਼ੋਸ਼ਣ ਅਤੇ ਹੋਰ ਦੋਸ਼ ਲਗਾਏ ਹਨ। ਦਿੱਲੀ ਪੁਲਿਸ ਨੇ ਇਸ ਮਾਮਲੇ ਸਬੰਧੀ 1500 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ, ਜਿਸ ਦੀ ਹੁਣ ਸੁਣਵਾਈ ਹੋਣੀ ਹੈ। ਇਸ ਚਾਰਜਸ਼ੀਟ ਦੀ ਸੁਣਵਾਈ ਲਈ 27 ਜੂਨ ਨੂੰ ਦੁਪਹਿਰ 2 ਵਜੇ ਰਾਉਸ ਐਵੇਨਿਊ ਅਦਾਲਤ ਵਿੱਚ ਸੁਣਵਾਈ ਹੋਵੇਗੀ।

Amritsar News: ਵਲਟੋਹਾ ਜ਼ਿਆਦਾ ਦਲੇਰ, SGPC ਉਸ ਨੂੰ ਬਣਾ ਦੇਵੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ-ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਅਹੁਦਾ ਛੱਡਣ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੇ ਮੀਡੀਆ ਦੇ ਸਾਹਮਣੇ ਆ ਕੇ ਖੁਦ ਅਹੁਦਾ ਛੱਡਣ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਉਹ ਖੁਸ਼ ਹਨ, ਆਸਟ੍ਰੇਲੀਆ ਜਾਣ ਤੋਂ ਪਹਿਲਾਂ ਉਨ੍ਹਾਂ ਨੇ ਦੋਵੇਂ ਜਥੇਦਾਰੀਆਂ ਤਿਆਗਣ ਦੀ ਗੱਲ ਕੀਤੀ ਸੀ। ਇਸ ਦੇ ਨਾਲ ਹੀ ਉਨ੍ਹਾਂ ਸਪੱਸ਼ਟ ਕੀਤਾ ਕਿ ਰਾਘਵ ਚੱਢਾ ਦੇ ਰੁਝੇਵਿਆਂ ਕਾਰਨ ਦੂਰੀ ਨਹੀਂ ਵਧੀ ਹੈ। ਰਾਘਵ ਚੱਢਾ ਅਤੇ ਪਰਿਣੀਤੀ ਚੋਪੜਾ ਦੀ ਮੰਗਣੀ ਕੋਈ ਵੱਡੀ ਗੱਲ ਨਹੀਂ ਸੀ।ਇਸ ਦੇ ਨਾਲ ਹੀ ਵਿਰਸਾ ਸਿੰਘ ਵਲਟੋਹਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਹੁਦੇ 'ਤੇ ਕੀਤੀ ਗਈ ਟਿੱਪਣੀ 'ਤੇ ਵੀ ਗੁੱਸਾ ਪ੍ਰਗਟ ਕੀਤਾ।

Punjab News: ਖਾਲਿਸਤਾਨੀ ਸੋਚ ਨੂੰ ਕੀਤਾ ਜਾ ਰਿਹੈ ਖ਼ਤਮ ?

ਖਾਲਿਸਤਾਨੀ ਸਮਰਥਕ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਇਸ ਵਕਤ ਅਸਾਮ ਦੇ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਹੈ। ਅਜਨਾਲਾ ਹਿੰਸਾ ਤੋਂ ਬਾਅਦ ਉਹ ਪੰਜਾਬ ਸਰਕਾਰ ਦੇ ਨਿਸ਼ਾਨੇ 'ਤੇ ਆ ਗਿਆ ਸੀ ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ ਹੋਇਆ ਉੱਤੇ ਨੈਸ਼ਨਲ ਸਕਿਓਰਟੀ ਐਕਟ ਲਾ ਕੇ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਸੀ। ਇਸ ਤੋਂ ਹੁਣ ਵਿਦੇਸ਼ਾਂ ਵਿੱਚ ਖ਼ਾਲਿਸਤਾਨੀ ਸਮਰਥਕਾਂ ਦੇ ਹੋ ਰਹੇ 'ਕਤਲਾਂ' ਨੇ ਖਾਲਿਸਤਾਨੀ ਸਰਮਥਕਾਂ ਦੀਆਂ ਚਿੰਤਾਵਾਂ ਵਿੱਚ ਇਜ਼ਾਫ਼ਾ ਜ਼ਰੂਰ ਕਰ ਦਿੱਤਾ ਹੈ। 

Navjot Singh Sidhu: ਹਿਮਾਚਲ ਦੇ CM ਸੁੱਖੂ ਨੇ ਅਜਿਹਾ ਕੀ ਕੀਤਾ ਕਿ ਨਵਜੋਤ ਸਿੱਧੂ ਨੇ ਕਿਹਾ ਧੰਨਵਾਦ? ਜਾਣੋ ਕੀ ਹੈ ਪੂਰਾ ਮਾਮਲਾ

ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ ਆਪਣੇ ਪਰਿਵਾਰ ਨਾਲ ਸਮਾਂ ਬਿਤਾਉਣ ਹਿਮਾਚਲ ਗਏ। ਇਸ ਦੌਰਾਨ ਉਨ੍ਹਾਂ ਨੇ ਹਿਮਾਚਲ ਵਿੱਚ ਕੀਤੀ ਮਹਿਮਾਨ ਨਿਵਾਜ਼ੀ ਬਾਰੇ ਟਵੀਟ ਕਰਕੇ ਹਿਮਾਚਲ ਦੇ ਸੀਐਮ ਅਤੇ ਹੋਰਨਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਲਿਖਿਆ- ਸੁਖਵਿੰਦਰ ਸਿੰਘ ਸੁੱਖੂ ਦੀ ਸ਼ਾਨਦਾਰ ਮਹਿਮਾਨ ਨਿਵਾਜ਼ੀ ਲਈ ਧੰਨਵਾਦ ਅਤੇ ਹਿਮਾਚਲ ਪ੍ਰਸ਼ਾਸਨ ਦਿਨੇਸ਼ ਬੁਟੇਲ ਸਾਹਬ ਦਾ ਹਮੇਸ਼ਾ ਰਿਣੀ ਰਹੇਗਾ ਅਤੇ ਗੋਕੁਲ ਬੁਟੇਲ ਇਸ ਜੀਵਨ ਵਿੱਚ ਤੁਹਾਡੇ ਪਰਿਵਾਰ ਨਾਲ ਗੂੜ੍ਹਾ ਰਿਸ਼ਤਾ ਰਹੇਗਾ। ਨਾਲ ਹੀ "ਕਰਨਲ ਰਿਜੋਰਟ", ਬੀਰ ਦਾ ਨਿੱਘ ਅਤੇ ਪਿਆਰ ਲਈ ਧੰਨਵਾਦ, ਤੁਹਾਡਾ ਪਰਿਵਾਰ ਇੱਕ ਰਤਨ ਹੈ।

Amritsar News: ਰਘਬੀਰ ਸਿੰਘ ਨੇ ਸੰਭਾਲਿਆ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਅਹੁਦਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਗਿਆਨੀ ਰਘਬੀਰ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਇੱਥੇ ਉਨ੍ਹਾਂ ਨੂੰ ਦਸਤਾਰ ਸਜਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ, ਬੁੱਧੀਜੀਵੀ ਤੇ ਸਿੱਖ ਜਥੇਬੰਦੀਆਂ ਦੇ ਅਹੁਦੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਹੋਏ ਹਨ।

PM Modi US Visit: ਅਮਰੀਕਾ 'ਚ ਚੀਨ ਦਾ ਕੋਈ ਜ਼ਿਕਰ ਨਹੀਂ, ਪ੍ਰਧਾਨ ਮੰਤਰੀ ਮੋਦੀ ਖਾਲੀ ਹੱਥ ਪਰਤਣਗੇ ਦਿੱਲੀ'

ਭਾਜਪਾ ਲੀਡਰ ਸੁਬਰਾਮਨੀਅਮ ਸਵਾਮੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਬਾਅਦ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਿਆ ਹੈ। ਇਸ ਵਾਰ ਸਵਾਮੀ ਨੇ ਚੀਨ ਦੇ ਮੁੱਦੇ 'ਤੇ ਆਪਣੀ ਹੀ ਸਰਕਾਰ ਨੂੰ ਘੇਰਿਆ ਹੈ। ਸੁਬਰਾਮਨੀਅਮ ਸਵਾਮੀ ਨੇ ਪੀਐਮ ਮੋਦੀ ਦੇ ਅਮਰੀਕੀ ਦੌਰੇ ਦਾ ਹਵਾਲਾ ਦਿੰਦੇ ਹੋਏ ਇੱਕ ਟਵੀਟ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਚੀਨ ਭਾਰਤ ਦੇ ਖਿਲਾਫ ਲਗਾਤਾਰ ਹਮਲਾਵਰ ਰਵੱਈਆ ਦਿਖਾ ਰਿਹਾ ਹੈ, ਫਿਰ ਵੀ ਅਮਰੀਕਾ ਨੇ ਇਸ ਬਾਰੇ ਕੁਝ ਨਹੀਂ ਕਿਹਾ। ਅਜਿਹੇ 'ਚ ਪੀਐੱਮ ਮੋਦੀ ਖਾਲੀ ਹੱਥ ਦਿੱਲੀ ਪਰਤ ਰਹੇ ਹਨ।

Punjab News: ਖਾਲਿਸਤਾਨ ਪੱਖੀਆਂ ਦੇ ਲਗਾਤਾਰ ਕਤਲਾਂ ਮਗਰੋਂ ਵਿਦੇਸ਼ਾਂ 'ਚ ਹਲਚਲ! ਗੁਰਪਤਵੰਤ ਪੰਨੂ ਹੋਇਆ ਰੂਪੋਸ਼

ਵਿਦੇਸ਼ਾਂ ਵਿੱਚ ਬੈਠੇ ਖਾਲਿਸਤਾਨੀਆਂ ਦੇ ਹੋ ਰਹੇ ਕਤਲਾਂ ਮਗਰੋਂ ਹਲਚਲ ਮੱਚ ਗਈ ਹੈ। ਇਸ ਮਗਰੋਂ ਰੈਸਿੱਖ ਫਾਰ ਜਸਟਿਸ (ਐਸਐਫਜੇ) ਦਾ ਲੀਡਰ ਗੁਰਪਤਵੰਤ ਸਿੰਘ ਪੰਨੂ ਪਿਛਲੇ 48 ਘੰਟਿਆਂ ਤੋਂ ਰੂਪੋਸ਼ ਹੋ ਗਿਆ ਹੈ। ਪੰਨੂ ਨੇ ਰੂਪੋਸ਼ ਹੋਣ ਤੋਂ ਪਹਿਲਾਂ ਬਿਆਨ ਜਾਰੀ ਕੀਤਾ ਹੈ। ਇਸ ਬਿਆਨ ਵਿੱਚ ਪੰਨੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਐਨਐਸਏ ਮੁਖੀ ਅਜੀਤ ਡੋਵਾਲ, ਸੁਮੰਤ ਗੋਇਲ ਤੇ ਐਨਆਈਏ ਮੁਖੀ ਦਿਨਕਰ ਗੁਪਤਾ ਨੂੰ ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਲਈ ਜ਼ਿੰਮੇਵਾਰ ਦੱਸਿਆ ਹੈ। 

Chandigarh News: ਚੰਡੀਗੜ੍ਹ 'ਚ ਨਹੀਂ ਚੱਲਣਗੀਆਂ ਡੀਜ਼ਲ ਵਾਲੀਆਂ ਬੱਸਾਂ

ਚੰਡੀਗੜ੍ਹ ਵਿੱਚ ਡੀਜ਼ਲ ਵਾਲੀਆਂ ਬੱਸਾਂ ਨਹੀਂ ਚੱਲਣਗੀਆਂ। ਡੀਜ਼ਲ ਵਾਲੀਆਂ ਬੱਸਾਂ ਨੂੰ ਸੀਐਨਜੀ ਤਬਦੀਲ ਕੀਤਾ ਜਾਏਗਾ। ਇਹ ਕਦਮ ਚੰਡੀਗੜ੍ਹ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਚੁੱਕਿਆ ਜਾ ਰਿਹਾ ਹੈ। ਇਨ੍ਹਾਂ ਬੱਸਾਂ ’ਚ ਸੀਐਨਜੀ ਕਿੱਟਾਂ ਲਾਉਣ ਲਈ 35.31 ਕਰੋੜ ਰੁਪਏ ਦਾ ਬਜਟ ਤਿਆਰ ਕੀਤਾ ਗਿਆ ਹੈ। ਸਭ ਤੋਂ ਪਹਿਲਾਂ 100 ਬੱਸਾਂ ਨੂੰ ਅਕਤੂਬਰ 2023 ਤੱਕ ਡੀਜ਼ਲ ਤੋਂ ਸੀਐਨਜੀ ਵਿੱਚ ਤਬਦੀਲ ਕਰਨ ਦਾ ਟੀਚਾ ਰੱਖਿਆ ਗਿਆ ਹੈ।

Gurbani Broadcast : ਸਾਰੇ ਲੀਡਰ SGPC ਮਗਰ ਪਏ

ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਜਿੱਥੇ ਵਿਰੋਧੀ ਮਾਨ ਸਰਕਾਰ 'ਤੇ ਨਿਸ਼ਾਨਾ ਸਾਧ ਰਹੇ ਹਨ ਤਾਂ ਉੱਥੇ ਹੀ ਹੁਣ ਸ਼੍ਰੋਮਣੀ ਕਮੇਟੀ ਦੇ ਮਗਰ ਵੀ ਪੈ ਗਏ ਹਨ। 20 ਜੂਨ ਨੂੰ ਪੰਜਾਬ ਸਰਕਾਰ ਨੇ ਵਿਧਾਨ ਸਭਾ ਵਿੱਚ ਸਿੱਖ ਗੁਰਦੁਆਰਾ ਐਕਟ ਵਿੱਚ ਸੋਧ ਕਰ ਦਿੱਤਾ ਸੀ। ਜਿਸ 'ਤੇ  ਭਾਜਪਾ ਆਗੂ ਅਤੇ ਸੂਬੇ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ SGPC ਨੂੰ ਹੀ ਕਸੂਰਵਾਰ ਕਰਾਰ ਦੇ ਦਿੱਤਾ ਹੈ। 

PM Modi US Visit: ਵ੍ਹਾਈਟ ਹਾਊਸ ਪਹੁੰਚੇ PM ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਅਮਰੀਕਾ ਦੌਰੇ ਦੇ ਦੂਜੇ ਦਿਨ ਬੁੱਧਵਾਰ (21 ਜੂਨ) ਨੂੰ ਵਾਸ਼ਿੰਗਟਨ ਡੀਸੀ ਪਹੁੰਚੇ। ਇੱਥੇ ਉਨ੍ਹਾਂ ਨੇ ਵਰਜੀਨੀਆ 'ਚ ਆਯੋਜਿਤ ਇਕ ਸਮਾਗਮ 'ਚ ਅਮਰੀਕਾ ਦੀ ਫਰਸਟ ਲੇਡੀ ਜਿਲ ਬਿਡੇਨ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵ੍ਹਾਈਟ ਹਾਊਸ ਪਹੁੰਚੇ। ਜਿੱਥੇ ਉਨ੍ਹਾਂ ਦਾ ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਅਤੇ ਫਰਸਟ ਲੇਡੀ ਜਿਲ ਬਿਡੇਨ ਨੇ ਸਵਾਗਤ ਕੀਤਾ। ਬਿਡੇਨ ਨੇ ਵ੍ਹਾਈਟ ਹਾਊਸ 'ਚ ਪ੍ਰਧਾਨ ਮੰਤਰੀ ਮੋਦੀ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ।

ਪਿਛੋਕੜ

Punjab Breaking News LIVE 22 June, 2023: ਵਿਜੀਲੈਂਸ ਦੀ ਕਾਰਵਾਈ ਦਾ ਸਾਹਮਣਾ ਕਰ ਰਹੇ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਹਾਲੇ ਤੱਕ ਵੀ ਕੋਈ ਰਾਹਤ ਨਹੀਂ ਮਿਲੀ ਹੈ। ਕਾਗਰਸੀ ਲੀਡਰ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਦੀ ਨਿਆਕ ਹਿਰਾਸਤ ਵਿੱਚ ਮੁੜ ਵਾਧਾ ਕਰ ਦਿੱਤਾ ਗਿਆ। ਜੁਡੀਸ਼ੀਅਲ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਕਿੱਕੀ ਢਿੱਲੋਂ ਨੂੰ ਫਰੀਦਕੋਟ ਦੀ ਅਦਾਲਤ ਵਿੱਚ ਵੀਡੀਓ ਕਾਨਫਰੰਸ ਰਾਹੀਂ ਪੇਸ਼ ਕੀਤਾ ਗਿਆ ਸੀ। ਜੇਲ੍ਹ 'ਚ ਬੰਦ ਕਾਂਗਰਸੀ ਲੀਡਰ ਨੂੰ ਲੱਗ ਸਕਦਾ ਵੱਡਾ ਝਟਕਾ, ਕੇਸ ਦੀ ਪੜਤਾਲ ਹੋਈ ਮੁਕੰਮਲ


 


ਮੌਸਮ ਵਿਭਾਗ ਦਾ ਅਲਰਟ! 25 ਜੂਨ ਤੋਂ ਪਏਗਾ ਪੰਜਾਬ ਅੰਦਰ ਮੀਂਹ


Punjab Weather Update: ਪੰਜਾਬ ਵਿੱਚ 25 ਜੂਨ ਮਗਰੋਂ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਮੁਤਾਬਕ 25 ਤੋਂ 29 ਜੂਨ ਦਰਮਿਆਨ ਪੰਜਾਬ ਅੰਦਰ ਬਾਰਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਇਸ ਵਾਰ ਮੌਨਸੂਨ ਵੀ ਪੱਛੜ ਗਿਆ ਹੈ। ਮੌਸਮ ਵਿਭਾਗ ਮੁਤਾਬਕ ਤੂਫਾਨ ਬਿਪਰਜੌਏ ਕਾਰਨ 10 ਦਿਨ ਪੱਛੜਿਆ ਦੱਖਣ-ਪੱਛਮ ਮੌਨਸੂਨ 23-25 ਜੂਨ ਵਿਚਾਲੇ ਮੁੰਬਈ ਪਹੁੰਚੇਗਾ। ਮੌਸਮ ਵਿਗਿਆਨੀਆਂ ਅਨੁਸਾਰ ਮੌਨਸੂਨ ਦੀ ਆਮਦ ਤੋਂ ਪਹਿਲਾਂ ਅਕਸਰ ਦਿਨ ਤੇ ਰਾਤਾਂ ਤਪਦੀਆਂ ਹਨ। ਮੌਸਮ ਦੇ ਤਾਜ਼ਾ ਅਪਡੇਟ ਮੁਤਾਬਕ 25 ਜੂਨ ਤੋਂ ਪ੍ਰੀ-ਮੌਨਸੂਨ ਉੱਤਰੀ ਪੰਜਾਬ ਦੇ ਖੇਤਰਾਂ ’ਚ ਦਸਤਕ ਦੇਵੇਗੀ। ਇਸ ਤੋਂ ਬਾਅਦ ਇਹ ਪੂਰੇ ਪੰਜਾਬ ਨੂੰ ਆਪਣੀ ਗ੍ਰਿਫ਼ਤ ’ਚ ਲੈ ਲਵੇਗੀ। ਮੌਸਮ ਵਿਭਾਗ ਦੇ ਸੂਤਰਾਂ ਮੁਤਾਬਕ 25 ਤੋਂ 29 ਜੂਨ ਦਰਮਿਆਨ ਪੰਜਾਬ ਦੇ 80 ਤੋਂ 90 ਫੀਸਦੀ ਖੇਤਰਾਂ ਵਿੱਚ ਮੀਂਹ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਅਲਰਟ! 25 ਜੂਨ ਤੋਂ ਪਏਗਾ ਪੰਜਾਬ ਅੰਦਰ ਮੀਂਹ


 


ਮੁਤਵਾਜੀ ਜਥੇਦਾਰ ਮੰਡ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੀਤਾ ਤਲਬ


Gurbani Telecast Row: ਸਰਬੱਤ ਖ਼ਾਲਸਾ ਵਲੋਂ ਥਾਪੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਵਾਜੀ ਜਥੇਦਾਰ ਧਿਆਨ ਸਿੰਘ ਮੰਡ ਨੇ ਗੁਰਬਾਣੀ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਹੈ।  ਧਿਆਨ ਸਿੰਘ ਮੰਡ ਨੇ ਗੁਰਬਾਣੀ ਕੀਰਤਨ ਪ੍ਰਸਾਰਣ ਮਾਮਲੇ ਸਿੱਖ ਗੁਰਦੁਆਰਾ ਐਕਟ ਵਿੱਚ ਕੀਤੇ ਗਏ ਸੋਧ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਤਲਬ ਕਰ ਲਿਆ ਹੈ। ਧਿਆਨ ਸਿੰਘ ਮੰਡ ਨੇ ਇਸ ਨੂੰ ਗੁਰਬਾਣੀ ਕੀਰਤਨ ਪ੍ਰਸਾਰਣ ਮਾਮਲੇ ਦਖ਼ਲ ਅੰਦਾਜ਼ੀ ਕਰਾਰ ਦਿੱਤਾ ਹੈ। ਜਿਸ ਤੋਂ ਬਾਅਦ ਹੁਕਮ ਜਾਰੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 28 ਜੂਨ ਨੂੰ ਸਵੇਰੇ 11 ਵਜੇ ਲਈ ਤਲਬ ਕੀਤਾ ਹੈ। ਮੁਤਵਾਜੀ ਜਥੇਦਾਰ ਮੰਡ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੀਤਾ ਤਲਬ


 


PM ਮੋਦੀ ਨੇ ਅਮਰੀਕਾ ਦੀ ਫਰਸਟ ਲੇਡੀ ਨੂੰ ਦਿੱਤਾ 7.5 ਕੈਰੇਟ ਦਾ ਗ੍ਰੀਨ ਡਾਇਮੰਡ


PM Modi in USA: ਅਮਰੀਕਾ ਦੇ ਸਰਕਾਰੀ ਦੌਰੇ 'ਤੇ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵ੍ਹਾਈਟ ਹਾਊਸ ਵਿਖੇ ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਅਤੇ ਜਿਲ ਬਿਡੇਨ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਤੋਹਫ਼ਿਆਂ ਦਾ ਆਦਾਨ-ਪ੍ਰਦਾਨ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਿਲੀ ਮਹਿਲਾ ਡਾਕਟਰ ਜਿਲ ਬਿਡੇਨ ਨੂੰ 7.5 ਕੈਰੇਟ ਦਾ ਗ੍ਰੀਨ ਡਾਇਮੰਡ ਦਿੱਤਾ, ਜਦੋਂ ਕਿ ਰਾਸ਼ਟਰਪਤੀ ਜੋ ਬਿਡੇਨ ਨੂੰ ਚੰਦਨ ਦਾ ਇੱਕ ਵਿਸ਼ੇਸ਼ ਡੱਬਾ ਭੇਟ ਕੀਤਾ ਗਿਆ। PM ਮੋਦੀ ਨੇ ਅਮਰੀਕਾ ਦੀ ਫਰਸਟ ਲੇਡੀ ਨੂੰ ਦਿੱਤਾ 7.5 ਕੈਰੇਟ ਦਾ ਗ੍ਰੀਨ ਡਾਇਮੰਡ


 

- - - - - - - - - Advertisement - - - - - - - - -

TRENDING NOW

© Copyright@2025.ABP Network Private Limited. All rights reserved.