Punjab Breaking News LIVE: ਕੈਨੇਡਾ ਆਪਣੇ ਸਟੈਂਡ 'ਤੇ ਕਾਇਮ, ਅਮਰੀਕਾ ਨੇ ਵੀ ਦਿੱਤਾ ਸਾਥ, ਪੰਜਾਬ 'ਚ ਬਾਰਸ਼ ਦਾ ਅਲਰਟ

Punjab Breaking News LIVE, 22 September, 2023: ਕੈਨੇਡਾ ਆਪਣੇ ਸਟੈਂਡ 'ਤੇ ਕਾਇਮ, ਅਮਰੀਕਾ ਨੇ ਵੀ ਦਿੱਤਾ ਸਾਥ, ਪੰਜਾਬ 'ਚ ਬਾਰਸ਼ ਦਾ ਅਲਰਟ, ਭਾਰਤ ਤੇ ਆਸਟ੍ਰੇਲੀਆ ਵਿਚਾਲੇ ਵਨਡੇ ਮੈਚ ਪੜ੍ਹੋ ਵੱਡੀਆਂ ਖਬਰਾਂ ਦਾ ਹਰ ਅਪਡੇਟ

ABP Sanjha Last Updated: 22 Sep 2023 04:05 PM
Ramesh Bidhuri Video: ਬੀਜੇਪੀ ਸੰਸਦ ਮੈਂਬਰ ਨੇ ਸੰਸਦ 'ਚ ਟੱਪੀਆਂ ਸਾਰੀਆਂ ਹੱਦਾਂ

ਭਾਜਪਾ ਦੇ ਸੰਸਦ ਮੈਂਬਰ ਰਮੇਸ਼ ਬਿਧੂੜੀ ਨੇ ਸੰਸਦ ਵਿੱਚ ਪੂਰੇ ਦੇਸ਼ ਨੂੰ ਸ਼ਰਮਸਾਰ ਕੀਤਾ ਹੈ। ਉਸ ਨੇ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੰਸਦ ਮੈਂਬਰ ਦਾਨਿਸ਼ ਅਲੀ ਖਿਲਾਫ ਅਜਿਹਾ ਜ਼ਹਿਰ ਉਗਲਿਆ ਜਿਸ ਨੂੰ ਸੁਣ ਕੇ ਹਰ ਕਿਸੇ ਦੀ ਰੂਹ ਕੰਬ ਜਾਏ। ਇਹ ਮਾਮਲਾ ਗਰਮਾਉਣ ਮਗਰੋਂ ਬੀਜੇਪੀ ਪ੍ਰਧਾਨ ਜੇਪੀ ਨੱਢਾ ਨੇ ਬਿਧੂੜੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ।

India-China: ਹੁਣ ਭਾਰਤ ਦੀ ਚੀਨ ਨਾਲ ਖੜਕੀ! ਭਾਰਤੀ ਖਿਡਾਰੀਆਂ ਲਈ ਨੋ ਐਂਟਰੀ, ਅਨੁਰਾਗ ਠਾਕੁਰ ਵੱਲੋਂ ਦੌਰਾ ਰੱਦ 

23 ਸਤੰਬਰ ਤੋਂ ਚੀਨ ਦੇ ਝਾਂਘਹੂ ਵਿੱਚ ਹੋਣ ਵਾਲੀਆਂ 19ਵੀਆਂ ਏਸ਼ਿਆਈ ਖੇਡਾਂ ਵਿੱਚ ਅਰੁਣਾਚਲ ਪ੍ਰਦੇਸ਼ ਦੇ ਤਿੰਨ ਭਾਰਤੀ ਖਿਡਾਰੀਆਂ ਨੂੰ ਐਂਟਰੀ ਨਾ ਦੇਣ ਦੇ ਚੀਨ ਦੇ ਕਦਮ 'ਤੇ ਭਾਰਤ ਨੇ ਸਖ਼ਤ ਰੁਖ ਅਪਣਾਇਆ ਹੈ। ਦਿੱਲੀ ਸਥਿਤ ਚੀਨੀ ਦੂਤਘਰ ਤੇ ਬੀਜਿੰਗ ਸਥਿਤ ਭਾਰਤੀ ਦੂਤਾਵਾਸ ਰਾਹੀਂ ਤਿੱਖਾ ਰੋਸ ਪ੍ਰਗਟ ਕੀਤਾ ਗਿਆ ਹੈ। ਇਸ ਦੇ ਨਾਲ ਹੀ ਭਾਰਤ ਦੇ ਕੇਂਦਰੀ ਯੁਵਕ ਭਲਾਈ ਤੇ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਏਸ਼ਿਆਈ ਖੇਡਾਂ ਵਿੱਚ ਸ਼ਾਮਲ ਹੋਣ ਲਈ ਚੀਨ ਦਾ ਦੌਰਾ ਰੱਦ ਕਰ ਦਿੱਤਾ ਹੈ। 

Punjab News: 'ਮੈਂ ਬੇਨਤਾ ਕਰਦਾਂ ਹਾਂ ਕਿ ਪੰਜਾਬੀਆਂ ਵਿਰੁੱਧ ਤਾਂ ਪਹਿਲਾਂ ਹੀ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ.....'

ਭਾਰਤ ਤੇ ਕੈਨੇਡਾ ਵਿਚਾਲੇ ਪੈਦਾ ਹੋਏ ਵਿਵਾਦ ਦੇ ਵਿਚਕਾਰ ਹੁਣ ਦੋਵਾਂ ਦੇਸ਼ਾਂ ਵਿਚਾਲੇ ਬੇਮਿਸਾਲ ਤਣਾਅ ਦੇਖਣ ਨੂੰ ਮਿਲ ਰਿਹਾ ਹੈ। ਦੋਹਾਂ ਦੇਸ਼ਾਂ ਵਿਚਾਲੇ ਕੂਟਨੀਤਕ ਸਥਿਤੀ ਆਪਣੇ ਸਭ ਤੋਂ ਖਰਾਬ ਦੌਰ 'ਚੋਂ ਲੰਘ ਰਹੀ ਹੈ। ਇਸ ਮੌਕੇ ਪੰਜਾਬ ਦੇ ਲੀਡਰਾਂ ਵੱਲੋਂ ਲਗਾਤਾਰ ਪੰਜਾਬੀ ਵਿਦਿਆਰਥੀਆਂ ਲਈ ਚਿੰਤਾ ਪ੍ਰਗਟ ਕੀਤੀ ਜਾ ਰਹੀ ਹੈ। ਇਸ ਮੌਕੇ ਰਾਜਾ ਵੜਿੰਗ ਨੇ ਵੀ ਦੋਵਾਂ ਦੇਸ਼ਾਂ ਨੂੰ ਮਸਲਾ ਹੱਲ ਕਰਨ ਦੀ ਬੇਨਤੀ ਕੀਤੀ ਹੈ।

India Canada Tension: ਖ਼ਾਲਿਸਤਾਨੀਆਂ ਨੂੰ ਪਾਕਿਸਤਾਨ ਦੀ ਖ਼ੂਫੀਆ ਏਜੰਸੀ ISI ਕਰ ਰਹੀ ਹੈ ਫੰਡਿੰਗ ?

ਭਾਰਤ ਤੇ ਕੈਨੇਡਾ ਦੇ ਸਬੰਧਾਂ ਵਿਚਾਲੇ ਆਈ ਗਿਰਾਵਟ ਦੇ ਵਿਚਾਲੇ ਪਾਕਿਸਤਾਨੀ ਲਗਾਤਾਰ ਇਸ ਮਾਮਲੇ ਨੂੰ ਤੂਲ ਦੇ ਰਹੇ ਹਨ। ਅਜਿਹੇ ਵਿੱਚ ਪਾਕਿਸਤਾਨ ਦੀ ਭੂਮਿਕਾ ਉੱਤੇ ਵੀ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਕਈ ਮੀਡੀਆ ਰਿਪੋਰਟਾਂ ਵਿਚਾਲੇ ਵਿੱਚ ਪਾਕਿਸਤਾਨ ਦੀ ਖ਼ੂਫੀਆ ਏਜੰਸੀਆ ਆਈਐਸਆਈ ਤੇ ਕੈਨੇਡਾ ਵਿੱਚ ਖਾਲਿਸਤਾਨੀਆਂ ਵਿਚਾਲੇ ਸਬੰਧ ਹੋਣ ਦਾ ਖ਼ਦਸ਼ਾ ਪ੍ਰਗਟ ਕੀਤਾ ਹੈ।

Fazilka News: ਸਤਲੁਜ ਦਰਿਆ 'ਚ ਚੜ੍ਹਿਆ ਪਾਣੀ ਦਾ ਪੱਧਰ, ਚੌਥੀ ਵਾਰ ਹੜ੍ਹਾਂ ਦਾ ਕਹਿਰ

ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਚੌਥੀ ਵਾਰ ਚੜ੍ਹ ਗਿਆ ਹੈ। ਪਾਣੀ ਖੇਤਾਂ 'ਚ ਫੈਲਣ ਲੱਗਾ ਹੈ। ਸਥਾਨਕ ਲੋਕਾਂ ਨੇ ਪ੍ਰਸ਼ਾਸਨ ਤੇ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਹੈ। ਦਰਅਸਲ ਫਾਜ਼ਿਲਕਾ ਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ 'ਚ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਇਲਾਕੇ ਦੇ ਲੋਕਾਂ ਦਾ ਜਨਜੀਵਨ ਤਿੰਨ ਵਾਰ ਪ੍ਰਭਾਵਿਤ ਹੋਇਆ ਹੈ।

Canada India Dispute: ਹਿੰਦੂਆਂ ਨੂੰ ਦੇਸ਼ ਛੱਡਣ ਦੀ ਧਮਕੀ 'ਤੇ ਭੜਕਿਆ ਕੈਨੇਡਾ

ਕੈਨੇਡਾ ਨੇ ਹਿੰਦੂਆਂ ਨੂੰ ਦੇਸ਼ ਛੱਡਣ ਦੀ ਧਮਕੀ 'ਤੇ ਸਖਤ ਸਟੈਂਡ ਲਿਆ ਹੈ। ਕੈਨੇਡਾ ਦੇ ਜਨਤਕ ਸੁਰੱਖਿਆ ਵਿਭਾਗ ਨੇ ਕਿਹਾ ਹੈ ਕਿ ਇਹ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਤੇ ਦੇਸ਼ ਦੀਆਂ ਕਦਰਾਂ-ਕੀਮਤਾਂ ਲਈ ਸ਼ਰਮਨਾਕ ਹੈ। ਕੈਨੇਡਾ ਸਰਕਾਰ ਦਾ ਇਹ ਬਿਆਨ ਸੋਸ਼ਲ ਮੀਡੀਆ 'ਤੇ ਵੀਡੀਓ ਪਾ ਕੇ ਹਿੰਦੂਆਂ ਨੂੰ ਦੇਸ਼ ਛੱਡਣ ਦੀ ਧਮਕੀ ਦੇਣ ਮਗਰੋਂ ਆਇਆ ਹੈ। 

India Canada Tension: 2022-23 'ਚ ਦੋਵਾਂ ਦੇਸ਼ਾਂ ਵਿਚਾਲੇ 8,161.02 ਮਿਲੀਅਨ ਡਾਲਰ ਦਾ ਵਪਾਰ

ਭਾਰਤ ਅਤੇ ਕੈਨੇਡਾ ਵਿਚਾਲੇ ਪੈਦਾ ਹੋਏ ਵਿਵਾਦ ਦੇ ਵਿਚਕਾਰ ਹੁਣ ਦੋਵਾਂ ਦੇਸ਼ਾਂ ਵਿਚਾਲੇ ਬੇਮਿਸਾਲ ਤਣਾਅ ਦੇਖਣ ਨੂੰ ਮਿਲ ਰਿਹਾ ਹੈ। ਦੋਹਾਂ ਦੇਸ਼ਾਂ ਵਿਚਾਲੇ ਕੂਟਨੀਤਕ ਸਥਿਤੀ ਆਪਣੇ ਸਭ ਤੋਂ ਖਰਾਬ ਦੌਰ 'ਚੋਂ ਲੰਘ ਰਹੀ ਹੈ। ਭਾਰਤ ਨੇ ਕੈਨੇਡਾ 'ਤੇ ਖਾਲਿਸਤਾਨੀ ਅੱਤਵਾਦੀਆਂ ਨੂੰ ਪਨਾਹ ਦੇਣ ਅਤੇ ਇਸ ਮਾਮਲੇ ਨੂੰ ਦਬਾਉਣ ਲਈ ਇਹ ਬੇਬੁਨਿਆਦ ਦੋਸ਼ ਲਾਉਣ ਦਾ ਇਲਜ਼ਾਮ ਲਾਇਆ ਹੈ। ਵਰਣਨਯੋਗ ਹੈ ਕਿ ਹਾਲ ਹੀ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤੀ ਏਜੰਟਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਪ੍ਰਗਟਾਈ ਸੀ, ਜਿਸ ਨੂੰ ਭਾਰਤ ਨੇ ਰੱਦ ਕਰ ਦਿੱਤਾ ਸੀ। ਅਜਿਹੇ 'ਚ ਸਵਾਲ ਇਹ ਉੱਠਦਾ ਹੈ ਕਿ ਭਾਰਤ ਅਤੇ ਕੈਨੇਡਾ ਵਿਚਾਲੇ ਇਸ ਤਣਾਅ ਦਾ ਭਾਰਤ 'ਤੇ ਕੀ ਅਸਰ ਪਵੇਗਾ?

'ਕੈਨੇਡਾ ਨੇ ਭਾਰਤੀ ਡਿਪਲੋਮੈਟਾਂ 'ਤੇ ਰੱਖੀ ਸੀ ਪੂਰੀ ਅੱਖ', ਭਾਰਤੀ ਅਧਿਕਾਰੀਆਂ ਦੀ ਕਰਵਾਈ ਸੀ ਕਾਲ ਰਿਕਾਰਡ

ਹੁਣ ਇੱਕ ਵੱਡਾ ਖੁਲਾਸਾ ਹੋਇਆ ਹੈ ਕਿ ਕੈਨੇਡਾ ਦਾ ਇਹ ਦਾਅਵਾ ਭਾਰਤੀ ਅਧਿਕਾਰੀਆਂ ਨਾਲ ਗੱਲਬਾਤ ਦੇ ਕਾਲ ਰਿਕਾਰਡਿੰਗ ਦੇ ਅਧਾਰ 'ਤੇ ਹੋ ਸਕਦਾ ਹੈ। ਸੀਬੀਸੀ ਨਿਊਜ਼ ਨੇ ਵੀਰਵਾਰ ਨੂੰ ਇੱਕ ਰਿਪੋਰਟ 'ਚ ਕਿਹਾ ਕਿ ਕੈਨੇਡਾ 'ਚ ਮੌਜੂਦ ਭਾਰਤੀ ਡਿਪਲੋਮੈਟਾਂ ਸਮੇਤ ਭਾਰਤੀ ਅਧਿਕਾਰੀਆਂ ਨੂੰ ਨਿਗਰਾਨੀ 'ਤੇ ਰੱਖਿਆ ਗਿਆ ਸੀ। ਇਸ ਦੌਰਾਨ ਉਨ੍ਹਾਂ ਨੇ ਕਾਲ 'ਤੇ ਜੋ ਵੀ ਗੱਲ ਕੀਤੀ, ਉਹ ਸੁਣਿਆ ਗਿਆ ਸੀ। ਕੈਨੇਡੀਅਨ ਸਰਕਾਰ ਨੇ ਇੱਕ ਮਹੀਨੇ ਤੱਕ ਚੱਲੀ ਜਾਂਚ ਦੌਰਾਨ ਖੁਫੀਆ ਜਾਣਕਾਰੀ ਇਕੱਠੀ ਕੀਤੀ ਹੈ।

India vs Canada: ਭਾਰਤ ਦੇ ਇੱਕ ਫੈਸਲੇ ਨਾਲ ਕੈਨੇਡਾ ਨਹੀਂ ਪੰਜਾਬ ਹਿੱਲੇਗਾ ? 7 ਲੱਖ ਲੋਕਾਂ 'ਤੇ ਪਵੇਗਾ ਅਸਰ

ਭਾਰਤ ਸਰਕਾਰ ਨੇ ਕੈਨੇਡਾ ਨੂੰ ਲੈ ਕੇ ਸਥਿਤੀ ਸਾਫ਼ ਕੀਤੀ ਹੈ ਕਿ ਕੈਨੇਡੀਅਨ ਪਾਸਪੋਰਟ ਹੋਲਡਰਾਂ ਨੂੰ ਇੰਡੀਆ ਦਾ ਵੀਜ਼ਾ ਨਹੀਂ ਮਿਲੇਗਾ, ਕਿਉਂਕਿ ਕੈਨੇਡਾ 'ਚ ਭਾਰਤੀ ਹਾਈਕਮਿਸ਼ਨਰ, ਕੰਸੋਲੇਟ ਨੂੰ ਧਮਕੀਆਂ ਮਿਲ ਰਹੀਆਂ ਹਨ ਤੇ ਉੱਥੇ ਕੰਮਕਾਰ ਨਹੀਂ ਕੀਤਾ ਜਾ ਰਿਹਾ। ਸੁਰੱਖਿਆ ਵਜ੍ਹਾ ਕਰਕੇ ਭਾਰਤ ਨੇ ਇਹ ਰੋਕ ਲਾਈ ਹੈ। 

India-Canada Controversy: ਭਾਰਤ-ਕੈਨੇਡਾ ਤਣਾਅ ਦਾ ਮੁਕੇਸ਼ ਅੰਬਾਨੀ ਨੂੰ ਵੱਡਾ ਝਟਕਾ!

ਭਾਰਤ ਤੇ ਕੈਨੇਡਾ ਵਿਚਾਲੇ ਤਣਾਅ ਹੌਲੀ-ਹੌਲੀ ਆਪਣੇ ਸਿਖਰ 'ਤੇ ਪਹੁੰਚ ਰਿਹਾ ਹੈ। ਇਸ ਕਰਕੇ ਸ਼ੇਅਰ ਬਾਜ਼ਾਰ ਦਾ ਮੂਡ ਵੀ ਲਗਾਤਾਰ ਵਿਗੜਦਾ ਜਾ ਰਿਹਾ ਹੈ। ਇਸ ਕਾਰਨ ਦੇਸ਼ ਦੇ ਅਰਬਪਤੀਆਂ ਦੀ ਦੌਲਤ ਵਿੱਚ ਗਿਰਾਵਟ ਆਈ ਹੈ। ਬਲੂਮਬਰਗ ਬਿਲੀਨੇਅਰਸ ਇੰਡੈਕਸ ਮੁਤਾਬਕ ਬੁੱਧਵਾਰ ਨੂੰ ਰਿਲਾਇੰਸ ਦੇ ਸ਼ੇਅਰਾਂ 'ਚ ਗਿਰਾਵਟ ਕਾਰਨ ਮੁਕੇਸ਼ ਅੰਬਾਨੀ ਦੀ ਸੰਪਤੀ 'ਚ 14700 ਕਰੋੜ ਰੁਪਏ ਦੀ ਗਿਰਾਵਟ ਆਈ ਹੈ। ਇਸ ਕਾਰਨ ਉਹ ਦੁਨੀਆ ਦੇ 11ਵੇਂ ਸਭ ਤੋਂ ਅਮੀਰ ਅਰਬਪਤੀ ਤੋਂ 12ਵੇਂ ਸਥਾਨ 'ਤੇ ਖਿਸਕ ਗਏ ਹਨ।

India vs Canada: ਭਾਰਤ ਦੇ ਇੱਕ ਫੈਸਲੇ ਨਾਲ ਕੈਨੇਡਾ ਨਹੀਂ ਪੰਜਾਬ ਹਿੱਲੇਗਾ ?

ਭਾਰਤ ਸਰਕਾਰ ਨੇ ਕੈਨੇਡਾ ਨੂੰ ਲੈ ਕੇ ਸਥਿਤੀ ਸਾਫ਼ ਕੀਤੀ ਹੈ ਕਿ ਕੈਨੇਡੀਅਨ ਪਾਸਪੋਰਟ ਹੋਲਡਰਾਂ ਨੂੰ ਇੰਡੀਆ ਦਾ ਵੀਜ਼ਾ ਨਹੀਂ ਮਿਲੇਗਾ, ਕਿਉਂਕਿ ਕੈਨੇਡਾ 'ਚ ਭਾਰਤੀ ਹਾਈਕਮਿਸ਼ਨਰ, ਕੰਸੋਲੇਟ ਨੂੰ ਧਮਕੀਆਂ ਮਿਲ ਰਹੀਆਂ ਹਨ ਤੇ ਉੱਥੇ ਕੰਮਕਾਰ ਨਹੀਂ ਕੀਤਾ ਜਾ ਰਿਹਾ। ਸੁਰੱਖਿਆ ਵਜ੍ਹਾ ਕਰਕੇ ਭਾਰਤ ਨੇ ਇਹ ਰੋਕ ਲਾਈ ਹੈ। 

India-Canada Conflict: ਟਰੂਡੋ ਨੇ ਖਾਲਿਸਤਾਨੀ ਨਿੱਝਰ ਦੀ ਹੱਤਿਆ ਬਾਰੇ ਫਿਰ ਕੀਤਾ ਵੱਡਾ ਦਾਅਵਾ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮੁੜ ਜ਼ੋਰ ਦੇ ਕੇ ਆਖਿਆ ਕਿ ਉਨ੍ਹਾਂ ਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਮਾਮਲੇ ਵਿੱਚ ਭਾਰਤੀ ਏਜੰਟਾਂ ਦੀ ਸ਼ਮੂਲੀਅਤ ਬਾਰੇ ‘ਪ੍ਰਮਾਣਿਕ ਦੋਸ਼’ ਲਾਏ ਹਨ ਤੇ ਇਨ੍ਹਾਂ ਨੂੰ ‘ਬੇਹੱਦ ਸੰਜੀਦਗੀ’ ਨਾਲ ਲਿਆ ਜਾਣਾ ਚਾਹੀਦਾ ਹੈ। ਟਰੂਡੋ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿੱਚ ਨਿਆਂ ਯਕੀਨੀ ਬਣਾਉਣ ਤੇ ਸੱਚਾਈ ਸਾਹਮਣੇ ਲਿਆਉਣ ਲਈ ਕੈਨੇਡਾ ਨਾਲ ਮਿਲ ਕੇ ਕੰਮ ਕਰੇ। 

Sukha Duneke: ਸੁੱਖਾ ਦੁੱਨੇਕੇ ਦਾ ਕਤਲ ਕਿਸਨੇ ਕਰਵਾਇਆ? ਲਾਰੈਂਸ ਤੋਂ ਬਾਅਦ ਭਗਵਾਨਪੁਰੀਆ ਗੈਂਗ ਦਾ ਦਾਅਵਾ- 'ਅਸੀਂ ਮਰਵਾਇਆ'

ਕੈਨੇਡਾ ਦੇ ਵਿਨੀਪੈਗ 'ਚ ਪੰਜਾਬ ਦੇ ਮੋਸਟ ਵਾਂਟੇਡ ਗੈਂਗਸਟਰ ਸੁਖਦੁਲ ਸਿੰਘ ਉਰਫ ਸੁੱਖਾ ਦੁੱਨੇਕੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। Winnipeg ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ 18 ਸਤੰਬਰ ਨੂੰ ਐਲਡਗੇਟ ਰੋਡ ਖੇਤਰ ਵਿੱਚ ਗੋਲੀਬਾਰੀ ਤੋਂ ਬਾਅਦ ਉਸਦੀ ਮੌਤ ਹੋ ਗਈ ਹੈ। ਸੁੱਖਾ ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਪਿੰਡ ਦੁੱਨੇਕੇ ਕਲਾਂ ਦਾ ਵਸਨੀਕ ਸੀ।

ਪਿਛੋਕੜ

Punjab Breaking News LIVE, 22 September, 2023: ਕੈਨੇਡਾ ਤੇ ਭਾਰਤ ਦੇ ਰਿਸ਼ਤਿਆਂ ਵਿੱਚ ਤਣਾਅ ਸਿਖਰ 'ਤੇ ਪਹੁੰਚਦਾ ਨਜ਼ਰ ਆ ਰਿਹਾ ਹੈ। ਪਹਿਲਾਂ ਦੋਵਾਂ ਦੇਸ਼ਾਂ ਦੇ ਡਿਪਲੋਮੈਟਾਂ ਨੂੰ ਮੁਅੱਤਲ ਕੀਤਾ ਗਿਆ ਤੇ ਹੁਣ ਨਵੀਂ ਦਿੱਲੀ ਨੇ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਨੂੰ ਅਣਮਿੱਥੇ ਸਮੇਂ ਲਈ ਮੁਅੱਤਲ ਕਰ ਦਿੱਤਾ ਹੈ। ਵਿਵਾਦ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਦਾਅਵੇ ਨਾਲ ਸ਼ੁਰੂ ਹੋਇਆ, ਜਦੋਂ ਉਨ੍ਹਾਂ ਨੇ ਭਾਰਤ 'ਤੇ ਖਾਲਿਸਤਾਨ ਸਮਰਥਕ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦਾ ਦੋਸ਼ ਲਾਇਆ ਸੀ। ਹੁਣ ਵੀ ਕੈਨੇਡੀਅਨ ਪੀਐਮ ਆਪਣੇ ਸਟੈਂਡ 'ਤੇ ਦ੍ਰਿੜ੍ਹ ਹਨ। ਹਾਲਾਂਕਿ ਭਾਰਤ ਪਹਿਲਾਂ ਹੀ ਇਨ੍ਹਾਂ ਦੋਸ਼ਾਂ ਨੂੰ ਰੱਦ ਕਰ ਚੁੱਕਾ ਹੈ। Nijjar killing: 'ਕੈਨੇਡਾ ਨੇ ਭਾਰਤੀ ਡਿਪਲੋਮੈਟਾਂ 'ਤੇ ਰੱਖੀ ਸੀ ਪੂਰੀ ਅੱਖ', ਭਾਰਤੀ ਅਧਿਕਾਰੀਆਂ ਦੀ ਕਰਵਾਈ ਸੀ ਕਾਲ ਰਿਕਾਰਡ


 


ਟਰੂਡੋ ਨੇ ਖਾਲਿਸਤਾਨੀ ਨਿੱਝਰ ਦੀ ਹੱਤਿਆ ਬਾਰੇ ਫਿਰ ਕੀਤਾ ਵੱਡਾ ਦਾਅਵਾ


India-Canada Conflict: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮੁੜ ਜ਼ੋਰ ਦੇ ਕੇ ਆਖਿਆ ਕਿ ਉਨ੍ਹਾਂ ਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਮਾਮਲੇ ਵਿੱਚ ਭਾਰਤੀ ਏਜੰਟਾਂ ਦੀ ਸ਼ਮੂਲੀਅਤ ਬਾਰੇ ‘ਪ੍ਰਮਾਣਿਕ ਦੋਸ਼’ ਲਾਏ ਹਨ ਤੇ ਇਨ੍ਹਾਂ ਨੂੰ ‘ਬੇਹੱਦ ਸੰਜੀਦਗੀ’ ਨਾਲ ਲਿਆ ਜਾਣਾ ਚਾਹੀਦਾ ਹੈ। ਟਰੂਡੋ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿੱਚ ਨਿਆਂ ਯਕੀਨੀ ਬਣਾਉਣ ਤੇ ਸੱਚਾਈ ਸਾਹਮਣੇ ਲਿਆਉਣ ਲਈ ਕੈਨੇਡਾ ਨਾਲ ਮਿਲ ਕੇ ਕੰਮ ਕਰੇ। ਟਰੂਡੋ ਨੇ ਖਾਲਿਸਤਾਨੀ ਨਿੱਝਰ ਦੀ ਹੱਤਿਆ ਬਾਰੇ ਫਿਰ ਕੀਤਾ ਵੱਡਾ ਦਾਅਵਾ


 


ਪੰਜਾਬ 'ਚ ਬਾਰਸ਼ ਦਾ ਅਲਰਟ! ਅਗਲੇ 3 ਦਿਨ ਕਈ ਜ਼ਿਲ੍ਹਿਆਂ 'ਚ ਪਏਗਾ ਮੀਂਹ


Punjab Weather Update: ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਮਾਨਸੂਨ ਸਰਗਰਮ ਹੋ ਗਿਆ ਹੈ। ਅਗਲੇ ਤਿੰਨ ਦਿਨਾਂ ਤੱਕ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੁਹਾਲੀ ਦੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ਵਿੱਚ ਅੱਜ ਭਾਰਤ ਤੇ ਆਸਟ੍ਰੇਲੀਆ ਵਿਚਾਲੇ ਕ੍ਰਿਕਟ ਮੈਚ ਖੇਡਿਆ ਜਾਣਾ ਹੈ। ਕ੍ਰਿਕਟ ਪ੍ਰੇਮੀਆਂ ਲਈ ਖੁਸ਼ਖਬਰੀ ਹੈ। ਮੁਹਾਲੀ 'ਚ ਅੱਜ ਮੌਸਮ ਸਾਫ ਹੋਣ ਵਾਲਾ ਹੈ। ਹਾਸਲ ਜਾਣਕਾਰੀ ਮੁਤਾਬਕ ਅੱਜ ਮੁਹਾਲੀ ਵਿੱਚ ਦਿਨ ਦਾ ਤਾਪਮਾਨ 32 ਡਿਗਰੀ ਰਹਿਣ ਦੀ ਸੰਭਾਵਨਾ ਹੈ ਤੇ ਸ਼ਾਮ ਨੂੰ ਇਹ 36 ਡਿਗਰੀ ਤੱਕ ਜਾ ਸਕਦਾ ਹੈ। ਇੱਥੇ ਮੀਂਹ ਪੈਣ ਦੀ 20 ਫੀਸਦੀ ਸੰਭਾਵਨਾ ਹੈ ਤੇ ਬੱਦਲ ਛਾਏ ਰਹਿਣ ਦੀ ਵੀ ਸੰਭਾਵਨਾ ਹੈ। ਪੰਜਾਬ 'ਚ ਬਾਰਸ਼ ਦਾ ਅਲਰਟ! ਅਗਲੇ 3 ਦਿਨ ਕਈ ਜ਼ਿਲ੍ਹਿਆਂ 'ਚ ਪਏਗਾ ਮੀਂਹ


 


ਭਾਰਤ ਤੇ ਆਸਟ੍ਰੇਲੀਆ ਵਿਚਾਲੇ ਵਨਡੇ ਮੈਚ, ਕੀ ਮੌਸਮ ਪਾਏਗਾ ਰੰਗ 'ਚ ਭੰਗ?


India vs Australia 1st ODI: ਮੁਹਾਲੀ ਦੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ਵਿੱਚ ਅੱਜ ਭਾਰਤ ਤੇ ਆਸਟ੍ਰੇਲੀਆ ਵਿਚਾਲੇ ਕ੍ਰਿਕਟ ਮੈਚ ਖੇਡਿਆ ਜਾਣਾ ਹੈ। ਕ੍ਰਿਕਟ ਪ੍ਰੇਮੀਆਂ ਲਈ ਖੁਸ਼ਖਬਰੀ ਹੈ। ਮੁਹਾਲੀ 'ਚ ਅੱਜ ਮੌਸਮ ਸਾਫ ਹੋਣ ਵਾਲਾ ਹੈ। ਹਾਸਲ ਜਾਣਕਾਰੀ ਮੁਤਾਬਕ ਅੱਜ ਮੁਹਾਲੀ ਵਿੱਚ ਦਿਨ ਦਾ ਤਾਪਮਾਨ 32 ਡਿਗਰੀ ਰਹਿਣ ਦੀ ਸੰਭਾਵਨਾ ਹੈ ਤੇ ਸ਼ਾਮ ਨੂੰ ਇਹ 36 ਡਿਗਰੀ ਤੱਕ ਜਾ ਸਕਦਾ ਹੈ। ਇੱਥੇ ਮੀਂਹ ਪੈਣ ਦੀ 20 ਫੀਸਦੀ ਸੰਭਾਵਨਾ ਹੈ ਤੇ ਬੱਦਲ ਛਾਏ ਰਹਿਣ ਦੀ ਵੀ ਸੰਭਾਵਨਾ ਹੈ। ਭਾਰਤ ਤੇ ਆਸਟ੍ਰੇਲੀਆ ਵਿਚਾਲੇ ਵਨਡੇ ਮੈਚ, ਕੀ ਮੌਸਮ ਪਾਏਗਾ ਰੰਗ 'ਚ ਭੰਗ?


 


ਸੁੱਖਾ ਦੁੱਨੇਕੇ ਦਾ ਕਤਲ ਕਿਸਨੇ ਕਰਵਾਇਆ? ਲਾਰੈਂਸ ਤੋਂ ਬਾਅਦ ਭਗਵਾਨਪੁਰੀਆ ਗੈਂਗ ਦਾ ਦਾਅਵਾ- 'ਅਸੀਂ ਮਰਵਾਇਆ'


Sukha Duneke: ਕੈਨੇਡਾ ਦੇ ਵਿਨੀਪੈਗ 'ਚ ਪੰਜਾਬ ਦੇ ਮੋਸਟ ਵਾਂਟੇਡ ਗੈਂਗਸਟਰ ਸੁਖਦੁਲ ਸਿੰਘ ਉਰਫ ਸੁੱਖਾ ਦੁੱਨੇਕੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। Winnipeg ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ 18 ਸਤੰਬਰ ਨੂੰ ਐਲਡਗੇਟ ਰੋਡ ਖੇਤਰ ਵਿੱਚ ਗੋਲੀਬਾਰੀ ਤੋਂ ਬਾਅਦ ਉਸਦੀ ਮੌਤ ਹੋ ਗਈ ਹੈ। ਸੁੱਖਾ ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਪਿੰਡ ਦੁੱਨੇਕੇ ਕਲਾਂ ਦਾ ਵਸਨੀਕ ਸੀ। ਸੁੱਖਾ ਦੁੱਨੇਕੇ ਦਾ ਕਤਲ ਕਿਸਨੇ ਕਰਵਾਇਆ? ਲਾਰੈਂਸ ਤੋਂ ਬਾਅਦ ਭਗਵਾਨਪੁਰੀਆ ਗੈਂਗ ਦਾ ਦਾਅਵਾ- 'ਅਸੀਂ ਮਰਵਾਇਆ'

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.