Punjab Breaking News LIVE: ਪੰਜਾਬ 'ਚ ਹੜ੍ਹਾਂ ਦਾ ਮੁੜ ਖਤਰਾ, ਭਗਵੰਤ ਮਾਨ ਸਰਕਾਰ ਖਿਲਾਫ ਡਟੇ ਕਿਸਾਨ, ਪੰਜਾਬ ਸਰਕਾਰ ਵੱਲੋਂ ਪੱਕੇ ਕੀਤੇ ਅਧਿਆਪਕਾਂ ਨੂੰ ਵੱਡੀ ਰਾਹਤ
Punjab Breaking News LIVE 23 August, 2023: ਪੰਜਾਬ 'ਚ ਹੜ੍ਹਾਂ ਦਾ ਮੁੜ ਖਤਰਾ, ਭਗਵੰਤ ਮਾਨ ਸਰਕਾਰ ਖਿਲਾਫ ਡਟੇ ਕਿਸਾਨ, ਪੰਜਾਬ ਸਰਕਾਰ ਵੱਲੋਂ ਪੱਕੇ ਕੀਤੇ ਅਧਿਆਪਕਾਂ ਨੂੰ ਵੱਡੀ ਰਾਹਤ
LIVE
Background
Punjab Breaking News LIVE 23 August, 2023: ਪੰਜਾਬ ਵਿੱਚ ਮੁੜ ਹੜ੍ਹਾਂ ਦਾ ਖਤਰਾ ਵਧ ਗਿਆ ਹੈ। ਹਿਮਾਚਲ ਪ੍ਰਦੇਸ਼ ’ਚ ਮੀਂਹ ਪੈਣ ਮਗਰੋਂ ਡੈਮਾਂ ਵਿੱਚ ਪਾਣੀ ਦੀ ਆਮਦ ਮੁੜ ਵਧ ਗਈ ਹੈ। ਅੱਜ ਵੀ ਭਾਰੀ ਬਾਰਸ਼ ਦੀ ਸੰਭਾਵਨਾ ਹੋਣ ਕਰਕੇ ਪੰਜਾਬ ਲਈ ਆਉਂਦੇ ਦੋ ਦਿਨ ਬੜੇ ਨਾਜ਼ੁਕ ਹਨ। ਮੌਸਮ ਵਿਭਾਗ ਨੇ ਪੰਜਾਬ ਵਿੱਚ ਵੀ ਆਉਂਦੇ ਪੰਜ ਦਿਨ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਨਾਲ ਪਹਿਲਾਂ ਹੀ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਲਈ ਮੁਸ਼ਕਲਾਂ ਵਧ ਸਕਦੀਆਂ ਹਨ। ਪੰਜਾਬ 'ਚ ਮੁੜ ਹੜ੍ਹਾਂ ਦਾ ਖਤਰਾ! ਹਿਮਾਚਲ ’ਚ ਮੀਂਹ ਪੈਣ ਨਾਲ ਡੈਮਾਂ 'ਚ ਪਾਣੀ ਵਧਿਆ
ਕਿਸਾਨ ਦੀ ਮੌਤ ਮਗਰੋਂ ਕਿਸਾਨਾਂ 'ਤੇ ਹੀ ਠੋਕਿਆ ਪਰਚਾ!
Farmers Protest: ਸੋਮਵਾਰ ਨੂੰ ਪੁਲਿਸ ਤੇ ਕਿਸਾਨਾਂ ਦਰਮਿਆਨ ਹੋਈ ਝੜਪ ਦੌਰਾਨ ਕਿਸਾਨ ਪ੍ਰੀਤਮ ਸਿੰਘ ਦੀ ਮੌਤ ਤੋਂ ਬਾਅਦ ਪੁਲਿਸ ਨੇ ਕਿਸਾਨਾਂ ਖਿਲਾਫ ਹੀ ਪਰਚਾ ਦਰਜ ਕਰ ਦਿੱਤਾ ਹੈ। ਲੌਂਗੋਵਾਲ ਪੁਲਿਸ ਨੇ ਵਾਪਰੇ ਘਟਨਾਕ੍ਰਮ ਨੂੰ ਲੈ ਕੇ 18 ਮਾਲੂਮ ਤੇ 30 ਤੋਂ 35 ਨਾਮਾਲੂਮ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਦੀ ਕਾਰਵਾਈ ਮਗਰੋਂ ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਮੰਗਲਵਾਰ ਨੂੰ ਲੌਂਗੋਵਾਲ ’ਚ ਹੰਗਾਮੀ ਮੀਟਿੰਗ ਕਰਦਿਆਂ ਝੜਪ ਦੌਰਾਨ ਮਾਰੇ ਗਏ ਕਿਸਾਨ ਪ੍ਰੀਤਮ ਸਿੰਘ ਨੂੰ ‘ਸ਼ਹੀਦ’ ਕਰਾਰ ਦਿੱਤਾ ਹੈ ਤੇ ਲੌਂਗੋਵਾਲ ’ਚ ਕਿਸਾਨ ਜਥੇਬੰਦੀਆਂ ਵੱਲੋਂ ਵਿੱਢੇ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ ਹੈ। ਕਿਸਾਨ ਦੀ ਮੌਤ ਮਗਰੋਂ ਕਿਸਾਨਾਂ 'ਤੇ ਹੀ ਠੋਕਿਆ ਪਰਚਾ!
ਪੰਜਾਬ ਸਰਕਾਰ ਵੱਲੋਂ ਅਫਸਰਸ਼ਾਹੀ 'ਚ ਵੱਡਾ ਫੇਰਬਦਲ, ਵੱਡੀ ਗਿਣਤੀ IAS ਤੇ PCS ਅਫਸਰ ਬਦਲੇ
Transfer of IAS and PCS officers: ਪੰਜਾਬ ਸਰਕਾਰ ਨੇ 16 ਆਈਏਐਸ ਤੇ 13 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਪ੍ਰਿਅੰਕ ਭਾਰਤੀ ਨੂੰ ਸਕੱਤਰ ਲੋਕ ਨਿਰਮਾਣ ਵਿਭਾਗ, ਦਵਿੰਦਰਪਾਲ ਸਿੰਘ ਖਰਬੰਦਾ ਨੂੰ ਸਕੱਤਰ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਤੇ ਇਸੇ ਵਿਭਾਗ ਦੇ ਡਾਇਰੈਕਟਰ ਦਾ ਚਾਰਜ, ਸੀਈਓ ਪੰਜਾਬ ਬਿਊਰੋ ਆਫ਼ ਇਨਵੈਸਟਮੈਂਟ ਤੇ ਪ੍ਰਮੋਸ਼ਨ ਲਾਇਆ ਗਿਆ ਹੈ। ਇਸ ਤੋਂ ਇਲਾਵਾ ਅਮਰਪਾਲ ਸਿੰਘ ਨੂੰ ਸੀਈਓ ਪੇਡਾ, ਵਰਿੰਦਰ ਕੁਮਾਰ ਸ਼ਰਮਾ ਨੂੰ ਵਿਸ਼ੇਸ਼ ਸਕੱਤਰ ਗ੍ਰਹਿ, ਸਕੱਤਰ ਮਨੁੱਖੀ ਅਧਿਕਾਰ ਕਮਿਸ਼ਨ, ਨੋਡਲ ਅਫ਼ਸਰ ਨਸ਼ਾ ਵਿਰੋਧੀ ਮੁਹਿੰਮ, ਡਾਇਰੈਕਟਰ ਸੈਰ ਸਪਾਟਾ ਤੇ ਸੱਭਿਆਚਾਰ ਮਾਮਲੇ, ਦਵਿੰਦਰ ਸਿੰਘ ਨੂੰ ਐਮਸੀ ਸਹਿਕਾਰੀ ਬੈਂਕ ਤੇ ਮੈਂਬਰ ਸਕੱਤਰ ਅਨੁਸੂਚਿਤ ਜਾਤੀ ਕਮਿਸ਼ਨ, ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ, ਮੈਂਬਰ ਸਕੱਤਰ ਪੱਛੜੀਆਂ ਜਾਤੀਆਂ ਕਮਿਸ਼ਨ ਲਾਇਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਅਫਸਰਸ਼ਾਹੀ 'ਚ ਵੱਡਾ ਫੇਰਬਦਲ, ਵੱਡੀ ਗਿਣਤੀ IAS ਤੇ PCS ਅਫਸਰ ਬਦਲੇ
ਪੱਕੇ ਕੀਤੇ ਅਧਿਆਪਕਾਂ ਨੂੰ ਪੰਜਾਬ ਸਰਕਾਰ ਨੇ ਦਿੱਤੀ ਇੱਕ ਹੋਰ ਵੱਡੀ ਰਾਹਤ
Teachers And Other Workers: ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ਵਿੱਚ ਪੱਕੇ ਕੀਤੇ 11096 ਅਧਿਆਪਕਾਂ ਨੂੰ ਲੈ ਕੇ ਇੱਕ ਵੱਡਾ ਕਦਮ ਚੁੱਕਿਆ ਹੈ। ਅਧਿਆਪਕਾਂ ਦੀਆਂ ਸੇਵਾਵਾਂ ਰੈਗੁਲਰ ਕਰਨ 'ਤੇ ਜਿੱਥੇ ਵਿਰੋਧੀ ਧਿਰਾਂ ਸਰਕਾਰ ਨੂੰ ਘੇਰਣ ਦੀ ਕੋਸ਼ਿਸ਼ ਕਰ ਰਹੀਆਂ ਹਨ ਤਾਂ ਉੱਥੇ ਹੀ ਹੁਣ ਸਰਕਾਰ ਨੇ ਇਹਨਾਂ 11096 ਅਧਿਆਪਕਾਂ ਤੇ ਕਰਮਚਾਰੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਪੱਕੇ ਕੀਤੇ ਮੁਲਾਜ਼ਮਾਂ ਦਾ ਹੁਣ ਨਾਂ ਤਾ ਮੈਡੀਕਲ ਚੈਕਅੱਪ ਹੋਵੇਗਾ ਅਤੇ ਨਾ ਹੀ ਪੁਲਿਸ ਵੈਰੀਫਿਕੇਸ਼ਨ ਹੋਵੇਗੀ। ਸਰਕਾਰ ਨੇ ਇਹ ਸ਼ਰਤਾਂ ਹਟਾ ਦਿੱਤੀਆਂ ਹਨ। 7654 ਅਤੇ 3442 ਮੁਲਾਜ਼ਮ ਯੂਨੀਅਨਾਂ ਲੰਬੇ ਸਮੇਂ ਤੋਂ ਸਰਕਾਰ ਤੋਂ ਮੰਗ ਕਰ ਰਹੀਆਂ ਹਨ ਕਿ ਉਹ ਪਹਿਲਾਂ ਹੀ ਵਿਭਾਗ ਵਿੱਚ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਦੀ ਮੈਡੀਕਲ ਅਤੇ ਪੁਲਿਸ ਵੈਰੀਫਿਕੇਸ਼ਨ ਵੀ ਹੋ ਚੁੱਕੀ ਹੈ। ਅਜਿਹੇ 'ਚ ਉਹ ਮੁੜ ਇਸ ਪ੍ਰਕਿਰਿਆ 'ਚੋਂ ਕਿਉਂ ਗੁਜ਼ਰ ਰਿਹਾ ਹੈ। ਪੱਕੇ ਕੀਤੇ ਅਧਿਆਪਕਾਂ ਨੂੰ ਪੰਜਾਬ ਸਰਕਾਰ ਨੇ ਦਿੱਤੀ ਇੱਕ ਹੋਰ ਵੱਡੀ ਰਾਹਤ
Ludhiana News: 'ਘੰਟੀ ਖੜਕਾਓ, ਚਿੱਟਾ ਪਾਓ', ਮੁਹੱਲਾ ਵਾਸੀਆਂ ਨੇ 3 ਨੌਜਵਾਨਾਂ ਨੂੰ ਜਾਲ ਵਿਛਾ ਕੇ ਫੜਿਆ, ਵੀਡੀਓ ਵਾਇਰਲ
ਖੰਨਾ 'ਚ ਨਸ਼ੇ ਦਾ ਇਹ ਹਾਲ ਹੈ ਕਿ ਘੰਟੀ ਖੜਕਾਓ ਤੇ ਚਿੱਟਾ ਪਾਓ। ਫੋਨ ਉਪਰ ਹੀ ਚਿੱਟੇ ਦੀ ਡਲਿਵਰੀ ਹੋ ਰਹੀ ਹੈ। ਮੁਹੱਲਾ ਵਾਸੀਆਂ ਨੇ ਬੁੱਧਵਾਰ ਨੂੰ ਦਿਨ-ਦਿਹਾੜੇ ਤਸਕਰਾਂ ਤੋਂ ਚਿੱਟਾ ਲੈਣ ਆਏ ਤਿੰਨ ਨੌਜਵਾਨਾਂ ਨੂੰ ਫੜ ਲਿਆ। ਇਸ ਤੋਂ ਬਾਅਦ ਫੋਨ ਉਪਰ ਚਿੱਟੇ ਦੀ ਡਲਿਵਰੀ ਦਾ ਖੁਲਾਸਾ ਹੋਇਆ। ਇਨ੍ਹਾਂ ਨੌਜਵਾਨਾਂ ਕੋਲੋਂ ਚਿੱਟਾ ਤੇ ਸਰਿੰਜ ਵੀ ਬਰਾਮਦ ਹੋਈ। ਹਾਸਲ ਜਾਣਕਾਰੀ ਮੁਤਾਬਕ ਲੋਕ ਤਿੰਨ ਦਿਨਾਂ ਤੋਂ ਪਹਿਰਾ ਲਾ ਰਹੇ ਸੀ। ਅੱਜ ਇਹ ਨੌਜਵਾਨ ਉਨ੍ਹਾਂ ਦੇ ਜਾਲ ਵਿੱਚ ਫਸੇ ਤੇ ਇਨ੍ਹਾਂ ਦੇ ਫੜੇ ਜਾਣ ਦੀ ਵੀਡੀਓ ਵੀ ਸਾਹਮਣੇ ਆਈ। ਵੀਡੀਓ 'ਚ ਚਿੱਟਾ ਲੈਣ ਵਾਲੇ ਨੌਜਵਾਨ ਖੁਦ ਖੁਲਾਸਾ ਕਰ ਰਹੇ ਹਨ ਕਿ ਚਿੱਟਾ ਫੋਨ 'ਤੇ ਆਮ ਮਿਲ ਜਾਂਦਾ ਹੈ। ਡਿਲੀਵਰੀ ਫੋਨ 'ਤੇ ਹੀ ਲੋਕੇਸ਼ਨ ਦੱਸ ਕੇ ਕੀਤੀ ਜਾਂਦੀ ਹੈ।
Ludhiana News : ਸਕੂਲ ਦੀ ਛੱਤ ਡਿੱਗਣ ਕਾਰਨ ਇੱਕ ਅਧਿਆਪਕ ਦੀ ਮੌਤ, ਹਰਜੋਤ ਬੈਂਸ ਨੇ ਟਵੀਟ ਕਰ ਕੇ ਦਿੱਤੀ ਜਾਣਕਾਰੀ
ਲੁਧਿਆਣਾ ਦੇ ਬੱਦੋਵਾਲ ਸਰਕਾਰੀ ਸਕੂਲ 'ਚ ਵੱਡਾ ਹਾਦਸਾ ਵਾਪਰਿਆ ਹੈ। ਸਕੂਲ ਦੀ ਬਿਲਡਿੰਗ ਦੀ ਉਸਾਰੀ ਦੌਰਾਨ ਛੱਤ ਡਿੱਗਣ ਕਾਰਨ ਚਾਰ ਅਧਿਆਪਕ ਮਲਬੇ ਹੇਠਾਂ ਦੱਬੇ ਗਏ ਸਨ ਜਿਨ੍ਹਾਂ ਵਿੱਚੋਂ 2 ਨੂੰ ਸੁਰੱਖਿਅਤ ਬਾਹਰ ਕੱਢ ਲਿਆ ਸੀ। ਜਦੋਂਕਿ ਦੋ ਹਾਲੇ ਵੀ ਮਲਬੇ ਹੇਠ ਫਸੇ ਸੀ ਜਿਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਚੁੱਕੀ ਹੈ ਤੇ ਦੂਜੇ ਦੀ ਭਾਲ ਅਜੇ ਵੀ ਜਾਰੀ ਹੈ। ਜਿਸ ਨੂੰ ਬਾਹਰ ਕੱਢਂਣ ਲਈ ਜੱਦੋ ਜਹਿਦ ਕੀਤੀ ਜਾ ਰਹੀ ਹੈ। ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰ ਕੇ ਦਿੱਤੀ ਹੈ।
Ludhiana News: ਵਿਦੇਸ਼ ਜਾਣ ਤੋਂ ਪਹਿਲਾਂ ਦੋਸਤਾਂ ਨਾਲ ਪਾਰਟੀ ਕਰਕੇ ਪਰਤ ਰਿਹਾ ਨੌਜਵਾਨ ਹੋਇਆ ਹਾਦਸੇ ਦਾ ਸ਼ਿਕਾਰ
ਲੁਧਿਆਣਾ ਜ਼ਿਲ੍ਹੇ ਦੇ ਖੰਨਾ ਵਿੱਚ ਮੰਗਲਵਾਰ ਦੇਰ ਰਾਤ ਇੱਕ ਤੇਜ਼ ਰਫ਼ਤਾਰ ਮਹਿੰਦਰਾ ਪਿਕਅੱਪ ਗੱਡੀ ਨੇ ਇੱਕ ਬਾਈਕ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਬਾਈਕ ਸਵਾਰ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਬਾਈਕ ਨੂੰ ਟੱਕਰ ਮਾਰਨ ਮਗਰੋਂ ਪਿਕਅੱਪ ਵੀ ਪਲਟ ਗਈ ਤੇ ਡਰਾਈਵਰ ਨੂੰ ਵੀ ਸੱਟਾਂ ਲੱਗੀਆਂ। ਪਿਕਅੱਪ 'ਚ ਸ਼ਰਾਬ ਦੀ ਬੋਤਲ ਮਿਲੀ, ਜਿਸ ਕਾਰਨ ਦੱਸਿਆ ਜਾ ਰਿਹਾ ਹੈ ਕਿ ਡਰਾਈਵਰ ਨੇ ਸ਼ਰਾਬ ਪੀਤੀ ਹੋਈ ਸੀ ਤੇ ਇਸੇ ਕਾਰਨ ਇਹ ਹਾਦਸਾ ਵਾਪਰਿਆ।
Ludhiana News: ਲੁਧਿਆਣਾ 'ਚ ਵੱਡਾ ਹਾਦਸਾ, ਸਰਕਾਰੀ ਸਕੂਲ ਦੇ ਸਟਾਫ ਰੂਮ ਦਾ ਲੈਂਟਰ ਡਿੱਗਿਆ, 4 ਅਧਿਆਪਕ ਮਲਬੇ ਹੇਠ ਫਸੇ
ਲੁਧਿਆਣਾ ਦੇ ਬੱਦੋਵਾਲ ਦੇ ਸਰਕਾਰੀ ਸਮਾਰਟ ਸਕੂਲ ਦਾ ਲੈਂਟਰ ਡਿੱਗਣ ਨਾਲ ਹਫੜਾ-ਦਫੜੀ ਮੱਚ ਗਈ। ਇਸ ਹਾਦਸੇ ਵਿੱਚ ਕਰੀਬ ਚਾਰ ਅਧਿਆਪਕ ਮਲਬੇ ਹੇਠ ਦੱਬੇ ਗਏ। ਇਸ ਦੌਰਾਨ ਦੋ ਅਧਿਆਪਕਾਂ ਨੂੰ ਲੋਕਾਂ ਨੇ ਤੁਰੰਤ ਕੱਢ ਲਿਆ ਜਦੋਂਕਿ ਦੋ ਹੋਰ ਅਧਿਆਪਕਾਂ ਨੂੰ ਮਲਬੇ 'ਚੋਂ ਕੱਢਣ ਦਾ ਕੰਮ ਜਾਰੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ।
Sangrur News: ਸਿਹਤ ਤੇ ਸਿੱਖਿਆ ਦੇ ਖੇਤਰ ‘ਚ ਮਿਆਰੀ ਸੁਧਾਰ 'ਆਪ' ਸਰਕਾਰ ਦਾ ਮੁੱਢਲਾ ਕਾਰਜ: ਵਿਧਾਇਕ ਗੋਇਲ
ਲਹਿਰਾਗਾਗਾ ਇਲਾਕੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸਥਾਨਕ ਸਰਕਾਰੀ ਹਸਪਤਾਲ ਵਿੱਚ ਦੋ ਹੋਰ ਮਾਹਿਰ ਡਾਕਟਰ ਆਪਣੀਆਂ ਸੇਵਾਵਾਂ ਨਿਭਾਉਣਗੇ। ਵਿਧਾਇਕ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਸੂਬੇ ਵਿੱਚ ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਮਿਆਰੀ ਸੁਧਾਰ ਲਿਆਉਣਾ ਪੰਜਾਬ ਸਰਕਾਰ ਦਾ ਮੁੱਢਲਾ ਕਾਰਜ ਹੈ ਤੇ ਇਸ ਲਈ ਭਰਪੂਰ ਯਤਨ ਕੀਤੇ ਜਾ ਰਹੇ ਹਨ।